ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  10 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  36 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  42 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  50 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  57 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  22 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  1 minute ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਮੋਗਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਸਮੂਹ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਫ਼ਰੀਦਕੋਟ ਵਾਲੇ ਭਾਈ ਪਰਮਜੀਤ ਸਿੰਘ ਤੇ ਬੀਬੀਆਂ ਦੇ ਜਥੇ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਗੁਰੂ ਬਾਣੀ ਨਾਲ ਜੋੜਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਕਥਾ ਵਿਚਾਰਾਂ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਵਿਸਥਾਰ ਪੂਰਕ ਜਾਣੂੰ ਕਰਵਾਇਆ ਤੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ | ਇਸ ਮੌਕੇ ਮੈਨੇਜਰ ਦਿਆਲ ਸਿੰਘ, ਜਗਰਾਜ ਸਿੰਘ ਸਿਵੀਆ, ਬਲਜੀਤ ਸਿੰਘ ਵਿੱਕੀ, ਸਤਨਾਮ ਸਿੰਘ ਬੀ. ਏ., ਉਪਿੰਦਰ ਸਿੰਘ ਗਿੱਲ, ਹਰਮੰਦਰ ਸਿੰਘ, ਪਾਲ ਸਿੰਘ, ਮਹਿੰਦਰਜੀਤ ਸਿੰਘ, ਅਮਰੀਕ ਸਿੰਘ, ਇੰਦਰਪਾਲ ਸਿੰਘ ਗਿੱਲ, ਪਰਮਜੀਤ ਸਿੰਘ, ਅਮਰਜੀਤ ਸਿੰਘ ਜੀਤੀ, ਜੋਗਿੰਦਰ ਸਿੰਘ, ਰਵਨੂਰ ਸਿੰਘ, ਸਮਰਨੂਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
ਇਸੇ ਤਰ੍ਹਾਂ ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਚਰਨ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੇ ਵਿਸਥਾਰ ਸਾਹਿਬ ਰੌਸ਼ਨੀ ਪਾਈ ਤੇ ਸੰਗਤਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਕੁਲਦੀਪ ਸਿੰਘ ਮੁੱਖ ਸੇਵਾਦਾਰ, ਸੂਰਤਪਾਲ ਸਿੰਘ ਸੀਨੀ. ਮੀਤ ਪ੍ਰਧਾਨ, ਰੂਪ ਸਿੰਘ ਪ੍ਰਧਾਨ, ਜੰਗੀਰ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਕੈਸ਼ੀਅਰ, ਲਾਲ ਚੰਦ ਹੈੱਡ ਕੈਸ਼ੀਅਰ, ਨਰੰਜਣ ਸਿੰਘ, ਡੀ.ਐੱਸ.ਪੀ., ਬਲਦੇਵ ਸਿੰਘ ਕੋਕਰੀ ਮੈਂਬਰ, ਹਰਮੇਲ ਸਿੰਘ ਖੂਹ ਵਾਲਾ, ਗੁਰਮੇਜ ਸਿੰਘ ਖੂਹ ਵਾਲਾ, ਮਹਿੰਦਰ ਸਿੰਘ ਜਲਾਲਾਬਾਦੀ, ਹਰਦੀਪ ਸਿੰਘ ਜਲਾਲਾਬਾਦੀ, ਜਗਤਾਰ ਸਿੰਘ ਸੇਖੋਂ, ਰਣਜੀਤ ਸਿੰਘ ਮੈਂਬਰ, ਕੁਲਬੀਰ ਸਿੰਘ, ਦਲਬੀਰ ਸਿੰਘ, ਅਮਰ ਸਿੰਘ ਕੜਿਆਲ, ਸਾਹਿਬ ਸਿੰਘ ਬੈਂਕ ਮੈਨੇਜਰ, ਤੇਜਿੰਦਰ ਸਿੰਘ ਵਾਲੀਆ, ਲਖਬੀਰ ਸਿੰਘ ਪੱਪੂ, ਸੁਖਵਿੰਦਰ ਸਿੰਘ ਲੱਡੂ ਤੇ ਹਰਜੀਤ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ |
ਦਰਬਾਰ ਸੰਪਰਦਾਇ ਲੋਪੋ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਚਲਾਈ ਹੋਈ ਮਰਯਾਦਾ ਅਨੁਸਾਰ ਸੁਆਮੀ ਸੰਤ ਜੋਰਾ ਸਿੰਘ ਲੋਪੋ ਵਾਲਿਆਂ ਦੇ ਹੁਕਮ ਅਨੁਸਾਰ ਸੰਪਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸੰਪਰਦਾਇ ਲੋਪੋ ਦੇ ਕਵੀਸ਼ਰੀ ਜਥਿਆਂ ਨੇ ਸੁਆਮੀ ਸੰਤ ਦਰਬਾਰਾ ਸਿੰਘ ਦੁਆਰਾ ਰਚਿਤ ਕਾਵਿ-ਸੰਗ੍ਰਹਿ 'ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਅਮਰ ਕਥਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੇ ਉਚਾਰੇ ਗੁਰਬਾਣੀ ਸ਼ਬਦਾਂ ਦੀ ਕਥਾ ਕੀਤੀ, ਤੇ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਾ ਇਤਿਹਾਸ ਸੰਗਤ ਨੂੰ ਸਰਵਣ ਕਰਵਾਇਆ | ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਹੈੱਡ ਗ੍ਰੰਥੀ ਸੁਖਚੈਨ ਸਿੰਘ ਘੋਲੀਆਂ, ਅਮਰਜੀਤ ਸਿੰਘ ਮੀਨੀਆ, ਕੁਲਵੰਤ ਸਿੰਘ ਗੁਰਮੇਲ ਸਿੰਘ, ਭਾਊ ਬੂਟਾ ਸਿੰਘ ਮਾਨੋਚਾਹਲ, ਭਾਊ ਗੁਰਮੇਲ ਸਿੰਘ ਵਲਟੋਹਾ, ਮਾਸਟਰ ਬਹਾਦਰ ਸਿੰਘ, ਮਾ. ਸ਼ਮਸ਼ੇਰ ਸਿੰਘ ਪੁੜੈਣ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਭੁਪਿੰਦਰ ਸਿੰਘ ਬਾਰਨਹਾੜਾ, ਕੁਲਵੰਤ ਸਿੰਘ ਰਸੂਲਪੁਰ, ਮਾ. ਜਸਵਿੰਦਰ ਸਿੰਘ, ਚਮਕੌਰ ਸਿੰਘ ਲੱਖਾ, ਸੈਕਟਰੀ ਸੁਖਦੇਵ ਸਿੰਘ ਘੋਲੀਆਂ, ਪੰਡਤ ਸੋਮਨਾਥ ਰੋਡਿਆਂ ਵਾਲੇ, ਮਨਜੀਤ ਸਿੰਘ ਲਾਡੀ, ਕਾਕਾ ਸਿੰਘ ਕੁਤਬਾ, ਰਮਨਾ ਲੋਪੋ, ਰਾਮ ਸਿੰਘ ਰਾਮਗੜ੍ਹ, ਰਾਜੂ ਕੁੱਸਾ, ਤਰਸੇਮ ਸਿੰਘ ਸੇਮਾ, ਕਰਤਾਰ ਸਿੰਘ ਲੋਪੋ, ਗੁਰਚਰਨ ਸਿੰਘ ਲੋਪੋ ਤੋਂ ਇਲਾਵਾ ਇਲਾਕੇ ਭਰ ਦੀਆ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਆਏ 10 ਹੋਰ ਨਵੇ ਮਾਮਲੇ

ਮੋਗਾ, 14 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 10 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8419 ਹੋ ਗਈ ਹੈ, ਜਦ ਕਿ 214 ...

ਪੂਰੀ ਖ਼ਬਰ »

ਮਨਜੀਤ ਮਾਨ ਨੇ ਲਗਵਾਇਆ ਮੋਗਾ ਦੇ ਮੇਨ ਬਾਜ਼ਾਰ 'ਚ ਵਾਟਰ ਕੂਲਰ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਾਸੀਆਂ ਅਤੇ ਰਾਹਗੀਰ ਭੈਣ ਭਰਾਵਾਂ ਲਈ ਠੰਢੇ ਪਾਣੀ ਵਾਲਾ ਵਾਟਰ ਕੂਲਰ ਲਗਵਾਇਆ | ਇਹ ਵਾਟਰ ...

ਪੂਰੀ ਖ਼ਬਰ »

ਏਾਜਲਸ ਇੰਟਰਨੈਸ਼ਨਲ ਨੇ ਯੁਵਰਾਜ ਕੰਡਾ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ | ਸੰਸਥਾ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਪੂਰੀ ਕਰਨ ਦੇ ਸੁਪਨਿਆਂ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੇ ਭਾਰਤੀ ਕਮਿਊਨਿਸਟ ਪਾਰਟੀ ਦਾ ਇਕ ਵਫ਼ਦ ਹਰਮਨਬੀਰ ਸਿੰਘ ਗਿੱਲ ਅੱੈਸ. ਐੱਸ. ਪੀ. ਮੋਗਾ ਨੂੰ ਮਿਲਿਆ | ਪਾਰਟੀ ਦੇ ਸਟੇਟ ਐਗਜ਼ੈਕਟਿਵ ਮੈਂਬਰ ਕਾਮਰੇਡ ਸੁਖਜਿੰਦਰ ਸਿੰਘ ਮਹੇਸ਼ਰੀ ਨੇ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਹੈਰੋਇਨ ਸਮੇਤ ਚਾਰ ਕਾਬੂ

ਮੋਗਾ, 14 ਜੂਨ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 36 ਕਿੱਲੋ ਭੁੱਕੀ ਚੂਰਾ ਪੋਸਤ ਅਤੇ 20 ਗ੍ਰਾਮ ਹੈਰੋਇਨ ਸਮੇਤ ਚਾਰ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬੱਧਨੀ ਕਲਾਂ ਦੇ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਨੌਜਵਾਨ ਨੇ ਤੋੜਿਆ ਦਮ

ਮੋਗਾ, 14 ਜੂਨ (ਗੁਰਤੇਜ ਸਿੰਘ)-ਅੱਗ ਨਾਲ ਝੁਲਸੇ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ | ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਉਮਰ 29 ਸਾਲ ਪੁੱਤਰ ਕੁਲਵੰਤ ਸਿੰਘ ਵਾਸੀ ਤਾਰੇਵਾਲਾ ਦੇ ਘਰ ਦਾ ਸਿਲੰਡਰ ਲੀਕ ਸੀ ਤੇ 20 ਮਈ ਨੂੰ ਉਸ ਨੇ ਨਵਾਂ ਸਿਲੰਡਰ ਲਿਆਂਦਾ ਤੇ ਲੀਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਆਈ. ਏ. ਐੱਸ. ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਬੀਬੀ ਕਾਹਨ ਕੌਰ ਗੁਰਦੁਆਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਬਲਾਕ ਧਰਮਕੋਟ, ਮੋਗਾ ਦੇ ਪ੍ਰਧਾਨ ਤੇ ਸਕੱਤਰਾਂ ਨੇ ਭਰਵੀਂ ਸ਼ਮੂਲੀਅਤ ...

ਪੂਰੀ ਖ਼ਬਰ »

ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬੰਦ ਕਰਨ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ- ਜਥੇ. ਮਾਹਲਾ, ਭੁੱਟੋ ਰੋਡੇ

ਠੱਠੀ ਭਾਈ, 14 ਜੂਨ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਗੱਠਜੋੜ ਪੰਜਾਬ ਵਿਚੋਂ ਹੰਕਾਰੀ ਰਾਜ, ਭਿ੍ਸ਼ਟ ਤੇ ਘੁਟਾਲਿਆਂ ਨਾਲ ਭਰੀ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਇਤਿਹਾਸ ਰਚੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

'ਆਪ' ਦੀਆਂ ਗ਼ਲਤ ਨੀਤੀਆਂ ਕਾਰਨ ਵਲੰਟੀਅਰ ਘਰਾਂ 'ਚ ਬੈਠਣ ਲਈ ਮਜਬੂਰ- ਪਾਂਧੀ, ਧਾਮੀ

ਕੋਟ ਈਸੇ ਖਾਂ, 14 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੇ ਗਠਨ ਤੋਂ ਲੈ ਕੇ ਸਮਾਜ ਬਦਲਣ ਦੇ ਮਨੋਰਥ ਨਾਲ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਲੰਟੀਅਰ ਦੇ ਰੂਪ 'ਚ ਲੰਮੇ ਸਮੇਂ ਤੋਂ ਜਿਹੜੇ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬਿੱਟੂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਵਾਰਡ ਨੰਬਰ-46 'ਚ ਚੰਗਾ ਆਧਾਰ ਰੱਖਦੇ ਪੁਰਾਣੇ ਕਾਂਗਰਸੀ ਰਹੇ ਸੁਰਿੰਦਰ ਸਿੰਘ ਬਿੱਟੂ ਜਿਨ੍ਹਾਂ ਨੇ ਕਾਰਪੋਰੇਸ਼ਨ ਚੋਣਾਂ 'ਚ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਆਜ਼ਾਦ ਚੋਣਾਂ ਲੜ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਲਗਾਇਆ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਵਿਸ਼ਵ ਖ਼ੂਨ ਦਾਤਾ ਦਿਵਸ ਮੌਕੇ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਬਲੱਡ ਬੈਂਕ ਮੋਗਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਮੋਗਾ 'ਚ ਇਕ ਖ਼ੂਨਦਾਨ ਕੈਂਪ ਦਾ ਲਗਾਇਆ ਗਿਆ, ਜਿਸ ਵਿਚ ਭਾਈ ਘਨੱਈਆ ਬਲੱਡ ਡੋਨਰ ਸੁਸਾਇਟੀ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਲਿਆਉਣੀ ਸਮੇਂ ਦੀ ਲੋੜ- ਸਿੱਧੂ

ਕੋਟ ਈਸੇ ਖਾਂ, 14 ਜੂਨ (ਨਿਰਮਲ ਸਿੰਘ ਕਾਲੜਾ)-ਆਪਣੀ ਨੌਕਰੀ ਤੱਕ ਦੀ ਕੁਰਬਾਨੀ ਕਰ ਪੰਜਾਬ ਦੀ ਫ਼ਿਜ਼ਾ ਬਦਲਣ ਨਿਕਲੇ ਆਮ ਆਦਮੀ ਪਾਰਟੀ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਹਲਕਾ ਧਰਮਕੋਟ ਨੇ ਪਿੰਡਾਂ 'ਚ ਪਾਰਟੀ ਆਦੇਸ਼ਾਂ ਮੁਤਾਬਿਕ ਕਮੇਟੀਆਂ ਗਠਿਤ ਕਰ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਂਟਰ ਤੇ ਬਲਾਕ ਮੈਂਟਰ ਅਧਿਆਪਕਾਂ ਦੀ ਮੀਟਿੰਗ ਹੋਈ

ਮੋਗਾ, 14 ਜੂਨ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਮੋਗਾ ਵਿਖੇ ਪੰਜਾਬੀ ਵਿਸ਼ੇ ਨਾਲ ਸਬੰਧਿਤ ਜ਼ਿਲ੍ਹਾ ਮੈਂਟਰ ਤੇ ਬਲਾਕ ਮੈਂਟਰ ਅਧਿਆਪਕਾਂ ਦੀ ਮੀਟਿੰਗ ਜ਼ਿਲ੍ਹਾ ਮੈਂਟਰ ਪੰਜਾਬੀ ਡਾ. ਰਾਜਬਿੰਦਰ ਸਿੰਘ ਸੂਰੇਵਾਲੀਆ ਦੀ ਅਗਵਾਈ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਘਿਰਾਓ 18 ਨੂੰ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਸਾਂਝਾ ਅਧਿਆਪਕ ਮੋਰਚਾ ਮੋਗਾ ਦੇ ਆਗੂਆਂ ਗੁਰਪ੍ਰੀਤ ਅਮੀਵਾਲ, ਸੁਰਿੰਦਰ ਸਿੰਘ, ਬੂਟਾ ਸਿੰਘ ਭੱਟੀ, ਜੱਜਪਾਲ ਬਾਜੇਕੇ, ਕੁਲਦੀਪ ਮੋਗਾ, ਗੁਰਮੀਤ ਸਿੰਘ, ਹਰਜਿੰਦਰ ਪੁਰਾਣੇ ਵਾਲਾ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਐਕਟੀਵਿਸਟ ਕਮੇਟੀ ਨੇ ਡਿਪਟੀ ਮੇਅਰ ਨੂੰ ਕੀਤਾ ਸਨਮਾਨਿਤ

ਮੋਗਾ, 14 ਜੂਨ (ਅਸ਼ੋਕ ਬਾਂਸਲ)-ਹਿਊਮਨ ਰਾਈਟਸ ਐਕਟੀਵਿਸਟ ਕਮੇਟੀ ਮੋਗਾ ਨੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਅਤੁਲ ਗਰਗ ਨੇ ਕਿਹਾ ਕਿ ਅੱਜ ਸਾਡੀ ਕਮੇਟੀ ਵਲੋਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦਾ ਬਿਸਤਰਾ ਕਰਨਗੇ ਗੋਲ- ਵਿਧਾਇਕ ਬਿਲਾਸਪੁਰ

ਬੱਧਨੀ ਕਲਾਂ, 14 ਜੂਨ (ਸੰਜੀਵ ਕੋਛੜ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਿੰਡ ਪੱਧਰ 'ਤੇ ਪਾਰਟੀ ਦੀ ਇਕਜੁੱਟਤਾ ਲਈ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਪਾਰਟੀ ਆਗੂ ਜਗਮੀਤ ਸਿੰਘ ਰਣੀਆਂ ਦੇ ਗ੍ਰਹਿ ਵਿਖੇ ਹੋਈ, ਜਿਸ ਦੌਰਾਨ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਪੰਛੀਆਂ ਦੇ ਰੈਣ ਬਸੇਰੇ ਲਈ ਲਗਾਏ ਜਾ ਰਹੇ ਆਲ੍ਹਣੇ

ਕੋਟ ਈਸੇ ਖਾਂ, 14 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਪਿਛਲੇ ਲੰਬੇ ਸਮੇਂ ਤੋਂ ਜਿੱਥੇ ਪੰਜਾਬੀ ਸਾਹਿਤ ਖੇਤਰ 'ਚ ਨਿਵੇਕਲੀਆਂ ਪੈੜਾਂ ਪਾਈਆਂ ਜਾ ਰਹੀਆਂ ਹਨ ਉੱਥੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਮਾਜ ਸੇਵੀ ...

ਪੂਰੀ ਖ਼ਬਰ »

ਬਜ਼ੁਰਗ ਭਲਾਈ ਐਕਟ 2007 ਨੂੰ ਲਾਗੂ ਕੀਤਾ ਜਾਵੇ-ਕਾਮਰਾ

ਮੋਗਾ, 14 ਜੂਨ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਪ੍ਰਧਾਨ ਅਤੇ ਫੈਡਸਨ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਸਰਦਾਰੀ ਲਾਲ ਕਾਮਰਾ ਮੋਗਾ ਨੇ ਦੱਸਿਆ ਕਿ ਬਜ਼ੁਰਗਾਂ ਦੀਆਂ ਸਮੱਸਿਆਵਾਂ ਘਰੇਲੂ ਹਿੰਸਾ, ਚਲ ਤੇ ਅਚਲ ਜਾਇਦਾਦ ਦਾ ਬਟਵਾਰਾ ਕਰਨ ਲਈ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ 'ਚ ਨਵੇਂ ਇਤਿਹਾਸ ਦੀ ਸਿਰਜਣਾ ਕਰੇਗਾ- ਗਾਇਕ ਰਣਜੀਤ ਮਣੀ

ਮੋਗਾ, 14 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੀ ਸਿਆਸਤ ਵਿਚ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦਾ ਬਹੁਜਨ ਸਮਾਜ ਪਾਰਟੀ ਨਾਲ ਹੋਏ ਗੱਠਜੋੜ ਨੇ ਸਿਆਸੀ ਗਲਿਆਰਾ ਵਿਚ ਹਲਚਲ ਪੈਦਾ ਕਰ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਪਰਿਵਾਰਾਂ ਦੀ ਗੁਜ਼ਰ ਬਸਰ ਲਈ ਜੱਦੋ ਜਹਿਦ ਦੌਰਾਨ ਖ਼ਤਮ ਹੋ ਰਿਹੈ ਬਚਪਨ- ਚੇਅ. ਵਿਨੋਦ ਬਾਂਸਲ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਾਲ ਮਜ਼ਦੂਰੀ ਹਰ ਉਸ ਗ਼ਰੀਬ ਪਰਿਵਾਰ ਦੀ ਮਜਬੂਰੀ ਹੈ, ਜੋ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਆਪਣੇ ਹੀ ਬਾਲਾਂ ਨੂੰ ਸੜਕਾਂ, ਦੁਕਾਨਾਂ, ਢਾਬਿਆਂ ਤੇ ਕੂੜੇ ਦੇ ਢੇਰਾਂ 'ਤੇ ਕਾਗ਼ਜ਼ ਗੱਤਾ ਇਕੱਠਾ ਕਰਨ ਲਈ ਭੇਜਦੇ ਹਨ ...

ਪੂਰੀ ਖ਼ਬਰ »

ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਰ ਕੇ ਕੇਂਦਰ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 14 ਜੂਨ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਸਾਹਿਬ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਨਿਹਾਲ ...

ਪੂਰੀ ਖ਼ਬਰ »

ਮੇਨ ਬਾਜ਼ਾਰ ਸ਼ਾਪਕੀਪਰ ਐਸੋਸੀਏਸ਼ਨ ਵਲੋਂ ਚੇਅਰਮੈਨ ਬਾਂਸਲ ਦਾ ਨਿੱਘਾ ਸਵਾਗਤ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਹਿਤਾਂ ਵਿਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੇ ਇੰਪਰੂਵਮੈਂਟ ਟਰੱਸਟ ਮੋਗਾ ਵਲੋਂ ਅਰੰਭੇ ਪ੍ਰੋਜੈਕਟਾਂ ਤੋਂ ਮੋਗਾ ਸ਼ਹਿਰ ਦੇ ਲੋਕਾਂ ਨੂੰ ਵਾਕਫ਼ ਕਰਵਾਉਣ ਲਈ ਅਰੰਭੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਜੋਧਾ ਬਰਾੜ ਦੀ ਅਗਵਾਈ ਹੇਠ ਬਾਘਾ ਪੁਰਾਣਾ ਤੋਂ ਮੰਡੀਰਾਂ ਵਾਲੀ ਸੜਕ ਦਾ ਕੰਮ ਸ਼ੁਰੂ

ਨੱਥੂਵਾਲਾ ਗਰਬੀ, 14 ਜੂਨ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਵਾਸੀ ਸੀਨੀਅਰ ਕਾਂਗਰਸੀ ਆਗੂ ਜਲਯੋਧਨ ਸਿੰਘ ਯੋਧਾ ਬਰਾੜ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਬਾਘਾ ਪੁਰਾਣਾ ਤੋਂ ਮੰਡੀਰਾਂ ਦੀ ਝਿੜੀ ਤੱਕ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਹੁਣ ਸਿੱਖਿਆ ਮੰਤਰੀ ਨੂੰ ਵੀ ਅਧਿਆਪਕਾਂ ਤੋਂ ਮਿਲਿਆ ਡਿਸਲਾਈਕਾਂ ਦਾ ਸਨਮਾਨ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਿੱਖਿਆ ਵਿਭਾਗ ਵਿਚ ਫ਼ਰਜ਼ੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਹੈ, ਜਿਸ ਨੂੰ ਅੱਜ ਸੋਸ਼ਲ ਮੀਡੀਆ 'ਤੇ ਆਪਣੀ ਸਰਕਾਰ ਤੇ ਮੁੱਖ ...

ਪੂਰੀ ਖ਼ਬਰ »

ਲਾਡੀ ਢੋਸ ਅਸ਼ੀਰਵਾਦ ਲੈਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਸਮੇਤ ਪੁੱਜੇ

ਧਰਮਕੋਟ, 14 ਜੂਨ (ਪਰਮਜੀਤ ਸਿੰਘ)-ਹਾਲ ਹੀ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੇ ਪਿੰਡ ਕੈਲਾ ਦੇ ਗੁਰਦੁਆਰਾ ਸਾਹਿਬ ਵਿਖੇ ਆਸ਼ੀਰਵਾਦ ਲੈਣ ਹਿਤ ਪਰਿਵਾਰ ਸਮੇਤ ਨਤਮਸਤਕ ਹੋਏ | ਇਸ ਮੌਕੇ ਪਿੰਡ ਦੀਆਂ ਮੋਹਤਬਰ ...

ਪੂਰੀ ਖ਼ਬਰ »

ਐੱਸ. ਓ. ਆਈ. ਆਉਣ ਵਾਲੀਆਂ ਚੋਣਾਂ 'ਚ ਨਿਭਾਏਗਾ ਅਹਿਮ ਭੂਮਿਕਾ- ਇੰਦਰਜੀਤ, ਆਕਾਸ਼ਦੀਪ

ਮੋਗਾ, 14 ਜੂਨ (ਗੁਰਤੇਜ ਸਿੰਘ)-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਐੱਸ. ਓ .ਆਈ. ਵਿੰਗ ਆਪਣੀ ਅਹਿਮ ਭੂਮਿਕਾ ਨਿਭਾਏਗਾ ਤੇ ਇਸ ਲਈ ਸਰਗਰਮੀਆਂ ਵੀ ਤੇਜ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਐੱਸ. ਓ. ਆਈ. ਆਗੂ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਬਸਪਾ ਆਗੂ ਲਾਲ ਸਿੰਘ ਸੁਲਹਾਣੀ ਨੇ ਭੁਪਿੰਦਰ ਸਿੰਘ ਸਾਹੋਕੇ ਨੂੰ ਦਿੱਤਾ ਥਾਪੜਾ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਿਚਕਾਰ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਦੌਰਾਨ ਹੋਏ ਗੱਠਜੋੜ ਤੋਂ ...

ਪੂਰੀ ਖ਼ਬਰ »

ਧੁੱਸੀ ਬੰਨ੍ਹ 'ਤੇ ਬਣਨ ਵਾਲੇ ਸਟੱਡਾਂ ਨੂੰ ਲੈ ਕੇ ਅਕਾਲੀ-ਕਾਂਗਰਸੀ ਆਹਮੋ-ਸਾਹਮਣੇ

ਧਰਮਕੋਟ, 14 ਜੂਨ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦੇ ਵਿਧਾਇਕ ਰਹਿ ਚੁੱਕੇ ਜਥੇਦਾਰ ਤੋਤਾ ਸਿੰਘ ਵਲੋਂ ਧੁੱਸੀ ਬੰਨ੍ਹ ਉੱਪਰ ਬਣਨ ਵਾਲੇ ਸਟੱਡਾਂ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ ਕਿ ਉਨ੍ਹਾਂ ਵਲੋਂ ਇਨ੍ਹਾਂ ਸਟੱਡਾਂ ਨੂੰ ਬਣਾਉਣ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ-ਗਰਗ

ਮੋਗਾ, 14 ਜੂਨ (ਅਸ਼ੋਕ ਬਾਂਸਲ)-ਵਾਤਾਵਰਨ ਨੂੰ ਬਚਾਉਣ ਲਈ ਸਾਨੰੂ ਸਾਰਿਆਂ ਨੂੰ ਬੂਟੇ ਲਾਉਣੇ ਚਾਹੀਦੇ ਹਨ ਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਗੌਰਵ ਗਰਗ ਤੇ ਉਨ੍ਹਾਂ ਦੀ ਪਤਨੀ ਕੌਂਸਲਰ ਪਾਇਲ ਗਰਗ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਕਵਿਤਾ ਮੁਕਾਬਲੇ 23 ਤੱਕ

ਮੋਗਾ, 14 ਜੂਨ (ਜਸਪਾਲ ਸਿੰਘ ਬੱਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਕਵਿਤਾ ਮੁਕਾਬਲੇ 23 ਜੂਨ ਤੱਕ ਕਰਵਾਏ ਜਾ ਰਹੇ ਹਨ | ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬੇ-ਲਗਾਮ ਹੋਈ- ਚੇਅ. ਛਿੰਦਾ

ਠੱਠੀ ਭਾਈ, 14 ਜੂਨ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਰਾਜ 'ਚ ਦਿਨ ਦਿਹਾੜੇ ਹੋ ਰਹੀ ਗੁੰਡਾਗਰਦੀ, ਭਿ੍ਸ਼ਟਾਚਾਰ ਅਤੇ ਲੋਕਾਂ ਦੀ ਦਿਨ ਦਿਹਾੜੇ ਕੀਤੀ ਜਾ ਰਹੀ ਲੁੱਟ-ਖਸੁੱਟ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕੈਪਟਨ ਅਮਰਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀ ਫ਼ਰਜ਼ੀ ਅੰਕੜਿਆਂ ਦੀ ਖੇਡ ਨੂੰ ਅਧਿਆਪਕਾਂ ਨੇ ਨਕਾਰਿਆ-ਡੀ. ਟੀ. ਐੱਫ.

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)- ਸਿੱਖਿਆ ਸਕੱਤਰ ਵਲੋਂ ਇਕੱਤਰ ਕੀਤੇ ਫ਼ਰਜ਼ੀ ਅੰਕੜਿਆਂ ਦੇ ਆਧਾਰ 'ਤੇ ਕੇਂਦਰ ਸਰਕਾਰ ਵਲੋਂ ਮਿਲੇ ਥਾਪੜੇ ਨੂੰ ਪ੍ਰਾਪਤੀਆਂ ਦਰਸਾ ਕੇ ਮੁੱਖ ਮੰਤਰੀ ਦੀ ਅਧਿਆਪਕਾਂ ਨਾਲ ਮਿਲਣੀ ਦਾ ਅੱਜ ਹੋਏ ਆਨਲਾਈਨ ਸਰਕਾਰੀ ਸ਼ੋਅ ਨੂੰ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX