ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਬਠਿੰਡਾ

ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਠਿੰਡਾ, 14 ਜੂਨ (ਅਵਤਾਰ ਸਿੰਘ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ 415ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰ ਅਤੇ ਗੁਰਵੰਤ ਸਿੰਘ ਦੇ ਜਥੇ ਵਲੋਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਭਾਈ ਕੁਲਦੀਪ ਸਿੰਘ ਫੱਗੂ ਕਥਾ ਵਾਚਕ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਸੰਗਤ ਨੂੰ ਵਿਆਖਿਆ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਮੱਲ ਸਿੰਘ, ਆਤਮਾ ਸਿੰਘ ਚਹਿਲ, ਕੈਪਟਨ ਬਲਦੇਵ ਸਿੰਘ, ਕੌਂਸਲਰ ਬਲਰਾਜ ਸਿੰਘ ਪੱਕਾ, ਵਿਵੇਕ ਨੰਬਰਦਾਰ, ਸੁਖਦੇਵ ਸਿੰਘ, ਮਨਜੀਤ ਸਿੰਘ, ਵਿਜੈ ਕੁਮਾਰ ਵਸ਼ਿਸ਼ਟ, ਧਰਮਵੀਰ ਸਿੰਘ, ਸੁਖਦਰਸ਼ਨ ਸਿੰਘ, ਨਛੱਤਰ ਸਿੰਘ, ਸ਼ਾਹਨਾਜ਼ ਸਿੰਘ, ਮੰਗਲ ਸਿੰਘ ਆਦਿ ਹਾਜ਼ਰੀ ਭਰਕੇ ਸੰਗਤ ਦੇ ਦਰਸ਼ਨ ਕੀਤੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ 'ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਘਨ੍ਹੱਈਆ ਸੇਵਕ ਜਥਾ, ਸ਼ਬਦ ਚੌਕੀ ਜਥਾ ਸੰਗਤ ਵਲੋਂ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਰਬੱਤ ਦੇ ਭਲੇ ਲਈ ਅਰਦਾਸ ਭਾਈ ਜਗਤਾਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਮੁੱਖ ਗ੍ਰੰਥੀ ਪਰਮਜੀਤ ਸਿੰਘ, ਬੂਟਾ ਸਿੰਘ, ਬੀਬੀ ਜੋਗਿੰਦਰ ਕੌਰ ਐਸ. ਜੀ. ਪੀ. ਸੀ. ਮੈਂਬਰ, ਮੈਨੇਜਰ ਸੁਮੇਰ ਸਿੰਘ, ਸੁਖਬੀਰ ਸਿੰਘ ਬਿੱਟੂ, ਦਵਿੰਦਰ ਸਿੰਘ ਰਾਜਾ, ਗੁਰਦਰਸ਼ਨ ਸਿੰਘ, ਵੀਰਦਵਿੰਦਰ ਸਿੰਘ, ਪਿ੍ਤਪਾਲ ਸਿੰਘ ਪਾਲੀ, ਜੇ ਬੀ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ |
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)- ਸ਼ਹੀਦੀ ਦਿਹਾੜਾ ਅੱਜ ਸਮੁੱਚੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤ ਦੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ | ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ, ਮਾਤਾ ਸੁੰਦਰ ਕੌਰ ਜੀ ਦੇ ਸਥਾਨ 'ਤੇ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ ਜਦੋਂਕਿ ਹੁਕਮਨਾਮਾ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ ਨੇ ਲਿਆ | ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵਿੰਦਰ ਸਿੰਘ ਨੇ ਸ਼ਿਰਕਤ ਕੀਤੀ | ਇਸ ਮੌਕੇ ਭਾਈ ਪਰਮਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਮੇਜਰ ਸਿੰਘ ਮੀਤ ਮੈਨੇਜਰ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਕੁਲਵਿੰਦਰ ਸਿੰਘ ਬੰਗੀ, ਭਾਈ ਸੁਰਜੀਤ ਸਿੰਘ ਗੱਤਕੇ ਵਾਲੇ, ਅਕਾਲੀ ਆਗੂ ਡਾ.ਗੁਰਮੇਲ ਸਿੰਘ ਘਈ ਆਦਿ ਮੌਜੂਦ ਸਨ | ਦੂਜੇ ਪਾਸੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਬੁੰਗਾ ਮਸਤੂਆਣਾ ਦੇ ਪ੍ਰਬੰਧ ਹੇਠ ਚੱਲ ਰਹੇ ਗੁ: ਮੰਜੀ ਸਾਹਿਬ (ਪਾ:9ਵੀਂ ਤੇ 10ਵੀਂ) ਵਿਖੇ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਪੁੱਜੀ ਸੰਗਤ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ ਬੁੰਗਾ ਮਸਤੂਆਣਾ, ਭਾਈ ਗਿਆਨ ਸਿੰਘ ਹੈੱਡ ਗ੍ਰੰਥੀ ਮੰਜੀ ਸਾਹਿਬ ਮੌਜੂਦ ਸਨ |
ਸੀਂਗੋ ਮੰਡੀ, (ਲੱਕਵਿੰਦਰ ਸ਼ਰਮਾ)- ਗੁਰੂ ਅਰਜਨ ਦੇਵ ਵੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿੰਡ ਨਥੇਹਾ, ਫੱਤਾਬਾਲੂ, ਗਾਟਵਾਲੀ ਸਮੇਤ ਕਈ ਪਿੰਡਾਂ ਵਿਚ ਪਹਿਲਾਂ ਤੋਂ ਹੀ ਪ੍ਰਕਾਸ਼ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਪਿੰਡ ਫੱਤਾਬਾਲੀ 'ਚ ਸ੍ਰੀ ਕਰੀਰਸਰ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਅਤੇ ਮਹੰਤ ਗੁਰਮੀਤ ਸਿੰਘ ਨੇ ਪਿੰਡ ਗਾਟਵਾਲੀ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਸ਼ਹੀਦੀ ਨਾਲ ਜੁੜੇ ਘਟਨਾਕ੍ਰਮ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਧਰ ਪਿੰਡ ਲਹਿਰੀ, ਸੀਂਗੋ ਮੰਡੀ ਸਮੇਤ ਕਈ ਪਿੰਡਾਂ ਵਿਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਇਸ ਮੌਕੇ ਪ੍ਰਧਾਨ ਜਗਸੀਰ ਫੱਤਾਬਾਲੂ, ਸਰਪੰਚ ਰਛਪਾਲ ਸਿੰਘ, ਖ਼ਜ਼ਾਨਚੀ ਕੁਲਵਿੰਦਰ ਫੱਤਾਬਾਲੂ, ਸਰਪੰਚ ਜਗਸੀਰ ਨਥੇਹਾ, ਸਰਪੰਚ ਬੇਅੰਤ ਕੌਰ ਗਾਟਵਾਲੀ, ਗੁਰਜੀਵਨ ਸਿੰਘ ਸਿੱਧੂ ਸਾਬਕਾ ਸਰਪੰਚ ਗਾਟਵਾਲੀ, ਹਰਪਾਲ ਸਿੰਘ ਗਿੱਲ ਕਲੱਬ ਪ੍ਰਧਾਨ, ਸਮਾਜ ਸੇਵੀ ਮਨਦੀਪ ਸਿੰਘ ਮਣਕੂ ਗਿੱਲ, ਜਿੰਮੀ ਸਿੱਧੂ, ਕੁਲਦੀਪ ਬਹਿਣੀਵਾਲ, ਪ੍ਰਧਾਨ ਜੋਗਿੰਦਰ ਗਿੱਲ, ਜਰਨੈਲ ਭੁੱਲਰ, ਜੱਗੀ ਗਿੱਲ, ਕੁਲਜੀਤ ਭੁੱਲਰ, ਜਗਵੰਤ ਭੁੱਲਰ, ਖੁਸ਼ਕਰਨ ਸਿੱਧੂ, ਮੋਦਨ ਭੁੱਲਰ ਪ੍ਰਧਾਨ ਸਮੇਤ ਸੰਗਤ ਨੇ ਹਾਜ਼ਰੀ ਭਰੀ |
ਭੁੱਚੋ ਮੰਡੀ, (ਪਰਵਿੰਦਰ ਸਿੰਘ ਜੌੜਾ)-ਸਥਾਨਕ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਨਗਰ ਕੌਂਸਲ ਭੁੱਚੋ ਮੰਡੀ ਦੇ ਪ੍ਰਧਾਨ ਜੋਨੀ ਬਾਂਸਲ ਤੇ ਸਮੂਹ ਕੌਂਸਲਰਾਂ ਨੇ ਹਾਜ਼ਰੀ ਲਵਾਈ | ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਰੰਗੀਲਾ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਨਿਗਰਾਨ ਜਗਸੀਰ ਸਿੰਘ ਕਲਿਆਣ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਵਰਿੰਦਰ ਕੁਮਾਰ ਗਨੂੰ, ਕੌਂਸਲਰ ਅੰਜਲੀ ਗਰਗ, ਲਖਵਿੰਦਰ ਕੌਰ ਗੋਲਣ, ਪਿ੍ੰਸ ਗੋਲਣ, ਦਲਜੀਤ ਸਿੰਘ, ਪ੍ਰਕਾਸ਼ ਕੌਰ, ਰਾਜ ਕੁਮਾਰ, ਟਵਿੰਕਲ ਗਰਗ, ਟੋਨੀ ਬਾਂਸਲ, ਮਨੀ ਬਾਂਸਲ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਆ ਗਿਆ |

ਕਿਸ਼ਨਗੜ੍ਹ ਫਰਵਾਹੀ ਵਿਖੇ ਨਾਟਕ ਮੰਚਨ ਅੱਜ

ਮਾਨਸਾ, 14 ਜੂਨ (ਸ.ਰਿ.)- ਵਿਸ਼ਵ ਪ੍ਰਸਿੱਧ ਪੰਜਾਬੀ ਨਾਟਕਕਾਰ ਮਰਹੂਮ ਪ੍ਰੋ. ਅਜਮੇਰ ਸਿੰਘ ਔਲਖ ਦੀ ਚੌਥੀ ਬਰਸੀ 'ਤੇ 15 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਫਰਵਾਹੀ ਵਿਖੇ ਪ੍ਰੋ. ਅਜਮੇਰ ਸਿੰਘ ਔਲਖ ਸਾਹਿਤਕ ਤੇ ਸਭਿਆਚਾਰ ਯਾਦਗਾਰ ਕਮੇਟੀ ਮਾਨਸਾ ਵਲੋਂ ਸਮਾਗਮ ਕੀਤਾ ...

ਪੂਰੀ ਖ਼ਬਰ »

ਬਠਿੰਡਾ-ਮਾਨਸਾ 'ਚ ਕੰਨਾਂ ਦਾ ਮੁਫਤ ਟੈਸਟ ਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 14 ਜੂਨ (ਅ.ਬ)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 16 ਜੂਨ 2021, ਦਿਨ ਬੁੱਧਵਾਰ ਹੋਟਲ ...

ਪੂਰੀ ਖ਼ਬਰ »

'ਸਿੱਟ' ਅੱਗੇ ਪੇਸ਼ ਨਾ ਹੋਣ 'ਤੇ ਸਿੱਖ ਜਥੇਬੰਦੀਆਂ 25 ਜੂਨ ਨੂੰ ਬਾਦਲ ਰਿਹਾਇਸ਼ ਅੱਗੇ ਕਰਨਗੀਆਂ ਪ੍ਰਦਰਸ਼ਨ- ਜਥੇ: ਦਾਦੂਵਾਲ

ਤਲਵੰਡੀ ਸਾਬੋ, 14 ਜੂਨ (ਰਣਜੀਤ ਸਿੰਘ ਰਾਜੂ)- ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਪੁੱਛਗਿੱਛ ਲਈ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜੇ ਸੰਮਨਾਂ ਦੇ ਜਵਾਬ ਵਿਚ ਬਾਦਲ ਨੇ ...

ਪੂਰੀ ਖ਼ਬਰ »

1 ਕੋਰੋਨਾ ਮਰੀਜ਼ ਦੀ ਮੌਤ, 56 ਨਵੇਂ ਮਾਮਲੇ ਆਏ

ਬਠਿੰਡਾ, 14 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 1 ਵਿਅਕਤੀ ਦੀ ਮੌਤ, 56 ਨਵੇਂ ਕੇਸ ਅਤੇ 61 ਕੋੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਸ਼ਹਿਰ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਪਿ੍ੰਸ ਕੁਮਾਰ (25) ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ | ਜੋ ਸਥਾਨਕ ਨਵੀਂ ਬਸਤੀ ਦੀ ...

ਪੂਰੀ ਖ਼ਬਰ »

-ਮਾਮਲਾ ਚੈਕਿੰਗ ਟੀਮ ਵਲੋਂ ਕੰਡਕਟਰ ਨਾਲ ਬਦਸਲੂਕੀ ਦਾ-

ਪੀ.ਆਰ.ਟੀ.ਸੀ. ਦੇ ਡਰਾਇਵਰਾਂ-ਕੰਡਕਟਰਾਂ ਨੇ ਬੱਸ ਅੱਡੇ ਦੇ ਗੇਟਾਂ 'ਤੇ ਬੱਸਾਂ ਖੜ੍ਹੀਆਂ ਕਰਕੇ ਲਗਾਇਆ ਜਾਮ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਟਿਆਲਾ ਵਿਚ ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਦੇ ਇਕ ਕੰਡਕਟਰ ਨਾਲ ਬਦਸਲੂਕੀ ਕੀਤੇ ਜਾਣ ਦੇ ਰੋਸ ਵਜੋਂ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਨਾਲ ਸਬੰਧਤ ਡਰਾਇਵਰਾਂ-ਕੰਡਕਟਰਾਂ ਨੇ ਸਥਾਨਕ ਮੁੱਖ ਬੱਸ ਅੱਡੇ ਦੇ ਗੇਟਾਂ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰਾਮਾਂ ਪੁਲਿਸ ਥਾਣੇ ਅੱਗੇ ਲਾਇਆ ਧਰਨਾ

ਰਾਮਾਂ ਮੰਡੀ, 14 ਜੂਨ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਬੀਤੇ ਦਿਨੀਂ ਨੇੜਲੇ ਪਿੰਡ ਜੱਜ਼ਲ ਵਿਖੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਵਲੋਂ ਕਾਂਗਰਸ 'ਚ ਸ਼ਾਮਿਲ ਪਰਿਵਾਰਾਂ ਦਾ ਸਵਾਗਤ

ਭਗਤਾ ਭਾਈਕਾ, 14 ਜੂਨ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਅੱਜ ਭਗਤਾ ਭਾਈਕਾ ਦੇ ਕਈ ਅਕਾਲੀ ਦਲ ਦੇ ਸਮਰਥਕ ਪਰਿਵਾਰਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ | ਕਾਂਗਰਸ ਵਿਚ ...

ਪੂਰੀ ਖ਼ਬਰ »

ਮੀਂਹ ਨਾਲ ਗਰਮੀ ਤੋਂ ਰਾਹਤ, ਫ਼ਸਲਾਂ ਨੂੰ ਲਾਭ ਪਰ ਨੀਵੇਂ ਘਰਾਂ ਲਈ ਆਈ ਆਫਤ

ਰਾਮਾਂ ਮੰਡੀ, 14 ਜੂਨ (ਤਰਸੇਮ ਸਿੰਗਲਾ)-ਐਤਵਾਰ ਨੂੰ ਪਏ ਮੂਸਲਾਧਾਰ ਮੀਂਹ ਨਾਲ ਭਾਵੇਂ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ ਤੇ ਫ਼ਸਲਾਂ ਲਈ ਵੀ ਮੀਂਹ ਸੋਨੇ 'ਤੇ ਸੁਹਾਗਾ ਦਾ ਕੰਮ ਕਰ ਗਿਆ ਪਰ ਗਲੀਆਂ ਅਤੇ ਸੜਕਾਂ ਦੇ ਪੱਧਰ ਤੋਂ ਨੀਵੇਂ ਘਰਾਂ ਲਈ ਮੀਂਹ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਬੇਕਰੀ ਦੀ ਦੁਕਾਨ 'ਚ ਭੰਨ ਤੋੜ ਉਪਰੰਤ ਲੁੱਟੇ 25 ਹਜ਼ਾਰ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਰ ਰਾਤ ਬਠਿੰਡਾ ਦੇ ਬੱਲਾ ਰਾਮ ਨਗਰ ਵਿਚ ਅਣਪਛਾਤੇ ਕਾਰ ਸਵਾਰਾਂ ਨੇ ਇਕ ਬੇਕਰੀ ਦੀ ਦੁਕਾਨ ਦੇ ਸ਼ੀਸ਼ੇ ਭੰਨਣ ਉਪਰੰਤ ਗੱਲੇ ਵਿਚੋਂ 25 ਹਜ਼ਾਰ ਰੁਪਏ ਦੇ ਲਗਭਗ ਦੀ ਨਗਦੀ ਲੁੱਟ ਲਈ ਜਿਸ ਮਗਰੋਂ ਆਪ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਬੇਟੀ ਰੁਪਾਸ਼ਾ ਨੇ ਜੌੜਾ ਖ਼ਾਨਦਾਨ ਦੀ ਸਮਾਜ ਸੇਵੀ ਵਿਰਾਸਤ ਨੂੰ ਅੱਗੇ ਤੋਰਿਆ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭੁੱਚੋ ਮੰਡੀ ਦੇ ਜੌੜਾ ਪਰਿਵਾਰ ਦੀ ਧੀ ਰੁਪਾਸ਼ਾ ਜੌੜਾ ਨੇ ਖ਼ਾਨਦਾਨ ਦੀ ਸਮਾਜ ਸੇਵੀ ਹੋਣ ਦੀ ਵਿਰਾਸਤ ਨੂੰ ਅੱਗੇ ਤੋਰਿਆ ਹੈ | ਐਮ. ਏ. ਸਮਾਜ ਸ਼ਾਸਤਰ ਆਖ਼ਰੀ ਸਮੈਸਟਰ ਦੀ ਇਸ ਵਿਦਿਆਰਥਣ ਨੇ ਅੱਜ ਵਿਸ਼ਵ ਖ਼ੂਨਦਾਨੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਵੇਚਣ 'ਚ ਨਾਮਜ਼ਦ ਦੋਸ਼ੀ ਗਿ੍ਫ਼ਤਾਰ

ਕੋਟਫੱਤਾ, 14 ਜੂਨ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਲਾਗਲੇ ਪਿੰਡ ਕੋਟਭਾਰਾ ਦੇ ਵਸਨੀਕ ਕਾਲਾ ਸਿੰਘ ਪੁੱਤਰ ਜਗਰਾਜ ਸਿੰਘ ਪੁੱਤਰ ਈਸ਼ਰ ਸਿੰਘ ਨੂੰ ਕੋਟਸ਼ਮੀਰ ਚੌਕੀ ਦੇ ਇੰਚਾਰਜ ਗੁਰਮੇਜ ਸਿੰਘ ਨੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਮੁਤਾਬਿਕ ਕਾਲਾ ਸਿੰਘ ਨਸ਼ੇ ਦੀਆਂ ...

ਪੂਰੀ ਖ਼ਬਰ »

ਬਲਾਕ ਮੌੜ ਦੀ ਅਕਾਲੀ ਦਲ ਤੇ ਬਸਪਾ ਜਥੇਬੰਦੀ ਨੇ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੌੜ ਮੰਡੀ, 14 ਜੂਨ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਵਿਚ ਹੋਏ ਗੱਠਜੋੜ ਕਾਰਨ ਸਮੁੱਚੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸੇ ਦੇ ...

ਪੂਰੀ ਖ਼ਬਰ »

ਨਸ਼ਿਆਂ ਦੀ ਪੂਰਤੀ ਲਈ ਮਹਿੰਗੇ ਮੁੱਲ ਦੇ ਸਾਈਕਲ ਚੋਰੀ ਕਰਨ ਵਾਲਾ ਗਿ੍ਫ਼ਤਾਰ, 18 ਰੇਂਜਰ ਸਾਈਕਲ ਬਰਾਮਦ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਨਸ਼ਿਆਂ ਦੀ ਪੂਰਤੀ ਲਈ ਮਹਿੰਗੇ ਮੁੱਲ ਦੇ ਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਦੇ ਘਰੋਂ ਪੁਲਿਸ ਨੇ 18 ਰੇਂਜਰ ਸਾਈਕਲ ਬਰਾਮਦ ਕੀਤੇ ਹਨ | ਸੀਆਈਏ ...

ਪੂਰੀ ਖ਼ਬਰ »

ਬਲਾਕ ਰਾਮਪੁਰਾ ਆਜ਼ਾਦੀ ਦੇ 75 ਸਾਲਾ ਸਮਾਗਮ ਲੜੀ ਤਹਿਤ ਕਰਵਾਏ ਗਏ ਮੁਕਾਬਲਿਆਂ ਦੀ ਗਿਣਤੀ 'ਚ ਬਠਿੰਡਾ ਜ਼ਿਲ੍ਹੇ 'ਚੋਂ ਰਿਹਾ ਮੋਹਰੀ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹਾ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮਨਾਉਂਦੇ ਹੋਏ ਸਿੱਖਿਆ ਵਿਭਾਗ ਦੁਆਰਾ ਕਰਵਾਏ ਜਾ ਰਹੇ ਲੇਖ ਲਿਖਣ ਮੁਕਾਬਲਿਆਂ ਵਿਚ ਦੂਜੇ ਸਥਾਨ 'ਤੇ ਰਹਿਣ ਉਪਰੰਤ ਹਾਲ ਹੀ ਵਿਚ ਸਮਾਪਤ ਹੋਏ ਦੇਸ਼ ਦੀ ...

ਪੂਰੀ ਖ਼ਬਰ »

ਅਕਲੀਆ ਦੇ ਅਗਾਂਹਵਧੂ ਕਿਸਾਨ ਵਲੋਂ ਵੱਟਾਂ ਉੱਪਰ ਝੋਨਾ ਲਗਾ ਕੇ ਅਪਣਾਈ ਗਈ ਨਵੀਂ ਤਕਨੀਕ

ਜੋਗਾ, 14 ਜੂਨ (ਹਰਜਿੰਦਰ ਸਿੰਘ ਚਹਿਲ) - ਪਿੰਡ ਅਕਲੀਆ ਦੇ ਕਿਸਾਨ ਜਗਮੀਤ ਸਿੰਘ ਵਲੋਂ ਵੱਟਾਂ ਉੱਪਰ ਝੋਨਾ ਲਗਾ ਕੇ ਅਲੱਗ ਤਰੀਕੇ ਨਾਲ ਖੇਤੀ ਕੀਤੀ ਗਈ ਹੈ ਜਿਸ ਦੀ ਚਰਚਾ ਪੂਰੇ ਇਲਾਕੇ ਵਿਚ ਹੈ | ਲੋਕ ਦੂਸਰੇ ਪਿੰਡਾਂ ਵਿਚੋਂ ਉਸ ਵਲੋਂ ਲਗਾਈ ਗਈ ਇਸ ਤਕਨੀਕ ਨਾਲ ਝੋਨੇ ਦੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਬਿਦਰ ਨੂੰ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਥਾਪਿਆ

ਭਗਤਾ ਭਾਈਕਾ, 14 ਜੂਨ (ਸੁਖਪਾਲ ਸਿੰਘ ਸੋਨੀ)-ਬਲਾਕ ਭਗਤਾ ਭਾਈਕ ਅੰਦਰ ਕਾਂਗਰਸ ਲਈ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਪਰਮਜੀਤ ਸਿੰਘ ਬਿਦਰ ਨੂੰ ਕਾਂਗਰਸ ਭਗਤਾ ਭਾਈਕਾ (ਸ਼ਹਿਰੀ) ਦਾ ਪ੍ਰਧਾਨ ਥਾਪਿਆ ਗਿਆ ਹੈ | ਸ: ਬਿਦਰ ਨੂੰ ਸ਼ਹਿਰੀ ਪ੍ਰਧਾਨ ਥਾਪੇ ਜਾਣ 'ਤੇ ...

ਪੂਰੀ ਖ਼ਬਰ »

ਮੈਂ ਸਿਰਫ਼ ਲੋਕਾਂ ਦੀ ਸੇਵਾ ਲਈ ਰਾਜਨੀਤੀ 'ਚ ਆਇਆ ਹਾਂ- ਬਲਕਾਰ ਸਿੱਧੂ

ਭਗਤਾ ਭਾਈਕਾ, 14 ਜੂਨ (ਸੁਖਪਾਲ ਸਿੰਘ ਸੋਨੀ)- ਮੈਂ ਅੱਜ ਕੱਲ੍ਹ ਦੇ ਰਾਜਨੀਤਕ ਆਗੂਆਂ ਵਾਂਗ ਨਿੱਜੀ ਸੁਆਰਥਾਂ ਲਈ ਨਹੀਂ ਬਲਕਿ ਸਿਰਫ਼ ਲੋਕਾਂ ਦੀ ਸੇਵਾ ਕਰਨ ਲਈ ਹੀ ਰਾਜਨੀਤੀ ਵਿਚ ਆਇਆ ਹਾਂ | ਗਾਇਕੀ ਦੇ ਸਫ਼ਰ ਦੌਰਾਨ ਪੰਜਾਬੀਆਂ ਵਲੋਂ ਅਥਾਹ ਪਿਆਰ ਮਿਲਣ ਕਾਰਨ ਮੇਰੀ ...

ਪੂਰੀ ਖ਼ਬਰ »

ਹੁਣ ਸਿੱਖਿਆ ਮੰਤਰੀ ਨੂੰ ਵੀ ਅਧਿਆਪਕਾਂ ਤੋਂ ਮਿਲਿਆ ਡਿਸਲਾਈਕਾਂ ਦਾ ਸਨਮਾਨ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਵਿਚ ਫ਼ਰਜ਼ੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਸਿੱਖਿਆ ਨਾਲ ਸਰੋਕਾਰ ਰੱਖਣ ਵਾਲੇ ਲੋਕਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਹੈ ਜਿਸ ਨੂੰ ਅੱਜ ਸੋਸ਼ਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦਾ ਗੱਠਜੋੜ 2022 'ਚ ਸਾਂਝੀ ਸਰਕਾਰ ਬਣਾਵੇਗਾ- ਆਕਲੀਆ

ਗੋਨਿਆਣਾ, 14 ਜੂਨ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਜੋ ਪੰਜਾਬ ਵਿਚ ਗੱਠਜੋੜ ਹੋਇਆ ਹੈ | ਇਸ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਬਲਦੇਵ ਸਿੰਘ ਆਕਲੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਦੌਰਾਨ ਇਹ ਗੱਠਜੋੜ ਵੱਡੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੀਂਗੋ ਦਾ ਸਮਰ ਕੈਂਪ ਯਾਦਗਾਰੀ ਹੋ ਨਿਬੜਿਆ

ਸੀਗੋ ਮੰਡੀ, 14 ਜੂਨ (ਪਿ੍ੰਸ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕੋਰੋਨਾ ਕਾਲ ਵਿਚ ਵਿਦਿਆਰਥੀਆਂ ਨੂੰ ਨਿਰਾਸ਼ਾ ਦੇ ਆਲਮ ਵਿਚ ਜਾਣ ਤੋਂ ਰੋਕਣ ਦੇ ਮਕਸਦ ਨਾਲ ਲਗਾਤਾਰ ਵੱਖ-ਵੱਖ ਮੁਕਾਬਲੇ ਅਤੇ ਗਤੀਵਿਧੀਆਂ ਨਾਲ ਜੋੜ ਕੇ ਰੱਖਣ ਦਾ ਜੋ ਉਪਰਾਲਾ ਕੀਤਾ ਹੈ ਉਹ ਬਹੁਤ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਛੱਡ ਕੇ 25 ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਆਮ ਆਦਮੀ ਪਾਰਟੀ ਨੂੰ ਬਠਿੰਡਾ 'ਚ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਬਠਿੰਡਾ ਸ਼ਹਿਰੀ ਦੇ ਬਲਾਕ ਪ੍ਰਧਾਨ ਭੁਪਿੰਦਰ ਬਾਂਸਲ ਰਮੇਸ਼ ਕੁਮਾਰ ਦੀ ਅਗਵਾਈ ਵਿਚ ਰਵਾਇਤੀ ਪਾਰਟੀਆਂ ਛੱਡ ਪਰਮਜੀਤ ਕੌਰ, ਨਵੀਨ ਕੁਮਾਰ ...

ਪੂਰੀ ਖ਼ਬਰ »

ਵਾਟਰ ਵਰਕਸ ਦੇ ਗੰਦੇ ਪਾਣੀ ਦੀ ਮਾਰ ਝੱਲ ਰਹੇ ਪਿੰਡ ਵਾਸੀਆਂ ਦੀ ਸਾਰ ਲਵੇ ਸਰਕਾਰ

ਭਾਗੀਵਾਂਦਰ, 14 ਜੂਨ (ਮਹਿੰਦਰ ਸਿੰਘ ਰੂਪ)- ਪਿਛਲੇ ਕਈ ਸਾਲਾਂ ਤੋਂ ਪੰਚਾਇਤ ਅਧੀਨ ਚਲਾਏ ਜਾ ਰਹੇ ਵਾਟਰ ਵਰਕਸ ਭਾਗੀਵਾਂਦਰ (ਭਾਗੀ ਪੱਤੀ) ਉਪਮੰਡਲ ਸੈਨੀਟੇਸ਼ਨ ਤਲਵੰਡੀ ਸਾਬੋ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ | ਨਾ ਹੀ ਪੀਣ ਯੋਗ ਪਾਣੀ ਰਿਹਾ, ਨਾ ਹੀ ਵਾਟਰ ਵਰਕਸ ਦੇ ...

ਪੂਰੀ ਖ਼ਬਰ »

ਪੁਰਾਣੇ ਸਮੇਂ 'ਚ ਪ੍ਰਸਿੱਧ ਪਸ਼ੂ ਵਪਾਰੀਆਂ ਦਾ ਪਿੰਡ ਕੁੱਤੀਵਾਲ ਖੁਰਦ

ਗੁਰਜੀਤ ਸਿੰਘ ਕਮਾਲੂ 78887-07527 ਮੌੜ ਮੰਡੀ: ਸਬ ਡਵੀਜ਼ਨ ਮੌੜ ਦਾ ਅਹਿਮ ਪਿੰਡ ਕੁੱਤੀਵਾਲ ਖੁਰਦ, ਇਹ ਪਿੰਡ ਮੌੜ ਮੰਡੀ ਤੋਂ 7 ਕੁ ਕਿਲੋਮੀਟਰ ਉੱਤਰ ਪੂਰਬ ਵੱਲ ਮੌੜ ਤੋਂ ਤਪਾ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਵਾਲੀ ਸੜਕ 'ਤੇ ਸਥਿਤ ਹੈ | ਇਸ ਪਿੰਡ ਦੇ ਲੋਕਾਂ ਦਾ ਮੁੱਖ ਧੰਦਾ ...

ਪੂਰੀ ਖ਼ਬਰ »

ਬਠਿੰਡਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ- ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਦੇ ਦੌਰੇ ਦੌਰਾਨ ਜਿੱਥੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ ਉਨ੍ਹਾਂ ਕਾਂਗਰਸੀ ਵਰਕਰਾਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ...

ਪੂਰੀ ਖ਼ਬਰ »

'ਆਪ' ਦਾ ਸਾਬਕਾ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) 'ਚ ਹੋਇਆ ਸ਼ਾਮਿਲ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਸਾਬਕਾ ਬਲਾਕ ਪ੍ਰਧਾਨ ਅਮਨਜੋਤ ਸਿੰਘ ਖ਼ਾਲਸਾ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਸ ਨੂੰ ਪਾਰਟੀ ਦਾ ਝੰਡਾ ਗਲ ਵਿਚ ਪਾ ਕੇ ਸਾਬਕਾ ...

ਪੂਰੀ ਖ਼ਬਰ »

ਮਾਤਾ-ਪਿਤਾ ਤੋਂ ਵਾਂਝੇ ਹੋਏ ਬੱਚਿਆਂ ਦੇ ਘਰ ਪੁੱਜੇ ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ-ਪਿਤਾ ਤੋਂ ਵਾਂਝੇ ਹੋਏ ਤਿੰਨ ਮਾਸੂਮ ਬੱਚਿਆਂ ਦਾ ਪਤਾ ਲੈਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਦੇ ਪਾਵਰ ਹਾਊਸ ਰੋਡ ਘਰ ਪੁੱਜੇ | ਉਕਤ ਮਾਸੂਮ ਨਵਰੀਤ ਕੌਰ, ਨਵਰੋਜ਼ ਕੌਰ ਤੇ ਸਰਗੁਣ ਸਿੰਘ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX