ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  23 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਸੰਪਾਦਕੀ

ਕਟਹਿਰੇ ਵਿਚ ਖੜ੍ਹਾ ਚੀਨ

ਇੰਗਲੈਂਡ ਵਿਚ ਹੋਏ ਜੀ-7 ਸੰਮੇਲਨ ਵਿਚ ਦੁਨੀਆ ਨੂੰ ਦਰਪੇਸ਼ ਚੁਣੌਤੀਆਂ ਅਤੇ ਹੋਰ ਮਹੱਤਵਪੂਰਨ ਮਸਲਿਆਂ 'ਤੇ ਚਰਚਾ ਕਰਨ ਤੋਂ ਇਲਾਵਾ ਚੀਨ ਨੂੰ ਵੀ ਨਿਸ਼ਾਨੇ 'ਤੇ ਲਿਆ ਗਿਆ। ਪਿਛਲੇ ਕੁਝ ਦਹਾਕਿਆਂ ਤੋਂ ਚੀਨ ਇਕ ਵੱਡੀ ਸ਼ਕਤੀ ਬਣ ਕੇ ਉੱਭਰਿਆ ਹੈ। ਪਰ ਲਗਦਾ ਹੈ ਕਿ ਇਸ ਵਧਦੀ ਤਾਕਤ ਨਾਲ ਸ਼ਾਇਦ ਉਸ ਦੇ ਪੈਰ ਲੜਖੜਾ ਗਏ ਹਨ। ਇਹ ਤਾਕਤ ਉਸ ਦੇ ਸਿਰ ਨੂੰ ਚੜ੍ਹੀ ਜਾਪਦੀ ਹੈ। ਇਕ ਪਾਸੇ ਉਸ ਨੇ ਧੌਂਸ ਅਤੇ ਦੂਜੇ ਪਾਸੇ ਸਖੀ ਹੋਣ ਦੀ ਨੀਤੀ ਅਪਣਾਈ ਹੋਈ ਹੈ। ਮਿਸਾਲ ਦੇ ਤੌਰ 'ਤੇ ਹਿੰਦ ਪ੍ਰਸ਼ਾਂਤ ਮਹਾਂਸਾਗਰ ਦੇ ਆਪਣੇ ਗੁਆਂਢੀ ਦੇਸ਼ਾਂ ਨਾਲ ਬਰਾਬਰੀ ਦਾ ਤੇ ਸੁਖਾਵਾਂ ਵਿਹਾਰ ਕਰਨ ਦੀ ਥਾਂ ਉਹ ਉਨ੍ਹਾਂ 'ਤੇ ਆਪਣੀ ਧੌਂਸ ਜਮਾਉਣ ਦਾ ਯਤਨ ਕਰ ਰਿਹਾ ਹੈ। ਦਰਜਨ ਕੁ ਭਰ ਉਸ ਦੇ ਗੁਆਂਢੀ ਦੇਸ਼ ਰਕਬੇ ਦੇ ਪੱਖ ਤੋਂ ਅਤੇ ਆਰਥਿਕ ਪੱਖ ਤੋਂ ਉਸ ਤੋਂ ਕਿਤੇ ਪਿੱਛੇ ਹਨ।
ਇਨ੍ਹਾਂ ਵਿਚੋਂ ਜਾਪਾਨ ਦੀ ਗੱਲ ਚਾਹੇ ਹੋਰ ਹੈ। ਰਕਬੇ ਦੇ ਪੱਖ ਤੋਂ ਜਾਪਾਨ ਚੀਨ ਤੋਂ ਕਿਤੇ ਛੋਟਾ ਦੇਸ਼ ਹੈ ਪਰ ਆਰਥਿਕ ਪੱਖੋਂ ਤੇ ਸਮੁੱਚੇ ਪ੍ਰਭਾਵ ਦੇ ਤੌਰ 'ਤੇ ਇਹ ਚੀਨ ਨਾਲ ਮੁਕਾਬਲਾ ਕਰਦਾ ਹੈ। ਪ੍ਰਸ਼ਾਂਤ ਮਹਾਂਸਾਗਰ ਵਿਚ ਪਿਛਲੇ ਲੰਮੇ ਅਰਸੇ ਤੋਂ ਸਮੁੰਦਰੀ ਟਾਪੂਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਦੀ ਖਹਿਬਾਜ਼ੀ ਚਲਦੀ ਰਹੀ ਹੈ, ਪਰ ਚੀਨ ਇਸ ਪੱਖੋਂ ਪਿੱਛੇ ਨਹੀਂ ਹਟਿਆ, ਸਗੋਂ ਇਸ ਖੇਤਰ ਦੇ ਵਧੇਰੇ ਸਮੁੰਦਰੀ ਇਲਾਕੇ 'ਤੇ ਆਪਣਾ ਅਧਿਕਾਰ ਸਮਝਦਾ ਹੈ। ਉਸ ਨੇ ਕੁਝ ਛੋਟੇ ਟਾਪੂਆਂ 'ਤੇ ਸਮੁੰਦਰ ਵਿਚ ਨਿਰਮਾਣ ਕਰਕੇ ਉਥੇ ਫ਼ੌਜ ਅਤੇ ਹਥਿਆਰ ਜਮ੍ਹਾਂ ਕਰਨੇ ਸ਼ੁਰੂ ਕੀਤੇ ਹੋਏ ਹਨ, ਜੋ ਸਮੁੱਚੇ ਖੇਤਰ ਲਈ ਵੱਡਾ ਖ਼ਤਰਾ ਬਣ ਚੁੱਕੇ ਹਨ। ਅਮਰੀਕਾ ਨੇ ਵੀ ਕਈ ਵਾਰ ਉਸ ਨੂੰ ਇਸ ਮਹਾਂਸਾਗਰ ਦੇ ਬਹੁਤੇ ਹਿੱਸੇ 'ਤੇ ਅਧਿਕਾਰ ਜਮਾਉਣ ਤੋਂ ਰੋਕਿਆ ਹੈ, ਜਿਸ ਕਰਕੇ ਦੋਵਾਂ ਦੇਸ਼ਾਂ ਵਿਚ ਆਪਸੀ ਖਿੱਚੋਤਾਣ ਵੀ ਚਲਦੀ ਰਹੀ ਹੈ। ਸਾਡੀ ਸਮਝ ਵਿਚ ਇਹ ਗੱਲ ਆਉਣੀ ਮੁਸ਼ਕਿਲ ਹੈ ਕਿ ਇਕ ਪਾਸੇ ਚੀਨ ਦੁਨੀਆ ਦੇ ਵੱਡੇ ਖੇਤਰ ਨੂੰ ਸੜਕਾਂ ਨਾਲ ਜੋੜ ਕੇ ਆਪਣਾ ਵਪਾਰ ਵਧਾਉਣਾ ਚਾਹੁੰਦਾ ਹੈ ਤੇ ਦੂਜੇ ਪਾਸੇ ਅੱਜ ਉਸ ਦਾ ਅਨੇਕਾਂ ਮੁਲਕਾਂ ਨਾਲ ਤਣਾਅ ਚੱਲ ਰਿਹਾ ਹੈ। ਭਾਰਤ ਵਰਗੇ ਗੁਆਂਢੀ ਦੇਸ਼ ਨਾਲ ਪਿਛਲੇ 50 ਕੁ ਵਰ੍ਹਿਆਂ ਤੋਂ ਉਹ ਸਰਹੱਦੀ ਮਸਲਿਆਂ ਨੂੰ ਲੈ ਕੇ ਉਲਝਿਆ ਹੋਇਆ ਹੈ। ਇਨ੍ਹਾਂ ਮਸਲਿਆਂ ਦਾ ਹੱਲ ਕੱਢਿਆ ਜਾ ਸਕਦਾ ਸੀ ਪਰ ਇਸ ਲਈ ਉਸ ਦੀ ਨੀਅਤ ਦਾ ਠੀਕ ਹੋਣਾ ਜ਼ਰੂਰੀ ਹੈ। ਜੇਕਰ ਚੀਨ ਭਾਰਤ ਦੇ ਕਬਜ਼ੇ ਹੇਠਲੇ ਇਲਾਕੇ ਨੂੰ ਆਪਣਾ ਦੱਸ ਕੇ ਉਨ੍ਹਾਂ ਨੂੰ ਹੜੱਪਣਾ ਚਾਹੁੰਦਾ ਹੈ ਤਾਂ ਭਾਰਤ ਨੂੰ ਇਹ ਗੱਲ ਕਿਸੇ ਵੀ ਸੂਰਤ ਵਿਚ ਮਨਜ਼ੂਰ ਨਹੀਂ, ਕਿਉਂਕਿ ਉਸ ਨੇ 1962 ਵਿਚ ਪਹਿਲਾਂ ਹੀ ਹਮਲਾ ਕਰਕੇ ਭਾਰਤ ਦੇ ਵੱਡੇ ਸਰਹੱਦੀ ਖੇਤਰ ਉੱਤੇ ਕਬਜ਼ਾ ਕੀਤਾ ਹੋਇਆ ਹੈ।
ਇਕ ਪਾਸੇ ਉਹ ਭਾਰਤ ਨਾਲ ਵਪਾਰ ਕਰ ਰਿਹਾ ਹੈ ਤੇ ਦੂਜੇ ਪਾਸੇ ਉਹ ਸਰਹੱਦੀ ਮਸਲੇ ਨੂੰ ਹੱਲ ਕਰਨ ਵਿਚ ਅੜੀ ਕਰੀ ਬੈਠਾ ਹੈ। ਅੱਜ ਉਸ ਦੇ ਅਜਿਹੇ ਹੈਂਕੜੀ ਵਤੀਰੇ ਕਾਰਨ ਦੁਨੀਆ ਦੇ ਵੱਡੇ ਤੇ ਵਿਕਸਿਤ ਦੇਸ਼ ਉਸ ਤੋਂ ਪਿਛਾਂਹ ਹਟ ਰਹੇ ਹਨ, ਜਦੋਂ ਕਿ ਅੱਜ ਵੀ ਉਸ ਦਾ ਇਨ੍ਹਾਂ ਦੇਸ਼ਾਂ ਨਾਲ ਵੱਡੀ ਪੱਧਰ 'ਤੇ ਵਪਾਰ ਚੱਲ ਰਿਹਾ ਹੈ। ਪਰ ਹੁਣ ਜਿਸ ਤਰ੍ਹਾਂ ਦਾ ਰਵੱਈਆ ਬਹੁਤੇ ਵਿਕਸਿਤ ਦੇਸ਼ਾਂ ਨੇ ਉਸ ਪ੍ਰਤੀ ਅਖ਼ਤਿਆਰ ਕਰ ਲਿਆ ਹੈ, ਉਸ ਤੋਂ ਇਹੀ ਲਗਦਾ ਹੈ ਕਿ ਨੇੜ ਭਵਿੱਖ ਵਿਚ ਚੀਨ ਦਾ ਇਨ੍ਹਾਂ ਮੁਲਕਾਂ ਨਾਲ ਇਕ ਤਰ੍ਹਾਂ ਨਾਲ ਤੋੜ-ਵਿਛੋੜਾ ਹੀ ਹੋ ਜਾਏਗਾ। ਇਸ ਗੱਲ ਦਾ ਅਹਿਸਾਸ ਹੁਣੇ ਜਿਹੇ ਇੰਗਲੈਂਡ ਵਿਚ ਜੀ-7 ਦੇ ਤਿੰਨ ਦਿਨ ਚੱਲੇ ਸੰਮੇਲਨ ਤੋਂ ਹੋ ਜਾਂਦਾ ਹੈ। ਇਸ ਵਿਚ ਦੁਨੀਆ ਦੇ ਵੱਡੇ ਅਰਥਚਾਰੇ ਵਾਲੇ 7 ਦੇਸ਼ ਅਮਰੀਕਾ ਤੋਂ ਇਲਾਵਾ ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਬਰਤਾਨੀਆ ਆਦਿ ਸ਼ਾਮਿਲ ਸਨ। ਇਸ ਸੰਮੇਲਨ ਵਿਚ ਭਾਰਤ ਤੋਂ ਇਲਾਵਾ ਆਸਟ੍ਰੇਲੀਆ, ਦੱਖਣੀ ਕੋਰੀਆ ਤੇ ਦੱਖਣੀ ਅਫਰੀਕਾ ਨੂੰ ਪ੍ਰਾਹੁਣਿਆਂ ਦੇ ਤੌਰ 'ਤੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਸੰਮੇਲਨ ਵਿਚ ਕੋਰੋਨਾ ਮਹਾਂਮਾਰੀ ਸਬੰਧੀ ਵਿਚਾਰ ਹੋਈ ਹੈ। ਜਲਵਾਯੂ ਪਰਿਵਰਤਨ ਪ੍ਰਤੀ ਗੰਭੀਰ ਹੋਣ ਦਾ ਸੱਦਾ ਦਿੱਤਾ ਗਿਆ ਹੈ। ਲੋਕਤੰਤਰੀ ਤੇ ਮਨੁੱਖੀ ਅਧਿਕਾਰਾਂ ਨੂੰ ਕੇਂਦਰ ਬਿੰਦੂ ਬਣਾਇਆ ਗਿਆ। ਪਰ ਇਸ ਵਿਚ ਕਈ ਪੱਖਾਂ ਤੋਂ ਚੀਨ ਉੱਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਸ ਦੀਆਂ ਵਿਸਥਾਰਵਾਦੀ ਨੀਤੀਆਂ ਨੂੰ ਠੱਲ੍ਹ ਪਾਉਣ ਦੀ ਗੱਲ ਕੀਤੀ ਗਈ ਹੈ ਅਤੇ ਚੀਨ ਦੀ ਵਧਦੀ ਸ਼ਕਤੀ ਨੂੰ ਠੱਲ੍ਹ ਪਾਉਣ ਲਈ ਵਿਸ਼ਾਲ ਬੁਨਿਆਦੀ ਢਾਂਚਾ ਤੇ ਹੋਰ ਯੋਜਨਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਭ ਤੋਂ ਮਹੱਤਵਪੂਰਨ ਗੱਲ ਇਹ ਕਿ ਚੀਨ ਨੂੰ ਕਿਹਾ ਗਿਆ ਹੈ ਕਿ ਕੋਵਿਡ ਮਹਾਂਮਾਰੀ ਦੀ ਚੀਨ ਤੋਂ ਹੋਈ ਸ਼ੁਰੂਆਤ ਅਤੇ ਇਸ ਦੇ ਕਾਰਨਾਂ ਦੀ ਅੰਤਰਰਾਸ਼ਟਰੀ ਪੱਧਰ 'ਤੇ ਘੋਖ-ਪੜਤਾਲ ਲਈ ਚੀਨ ਵਿਸ਼ਵ ਸਿਹਤ ਸੰਸਥਾ ਨਾਲ ਸਹਿਯੋਗ ਕਰੇ ਤਾਂ ਜੋ ਇਸ ਮਹਾਂਮਾਰੀ ਦੇ ਅਸਲੀ ਕਾਰਨਾਂ ਦਾ ਪਤਾ ਲਾਉਣ ਦਾ ਯਤਨ ਕੀਤਾ ਜਾ ਸਕੇ। ਪਹਿਲਾਂ ਵੀ ਵਿਸ਼ਵ ਸਿਹਤ ਸੰਗਠਨ ਵਲੋਂ ਚੀਨ ਤੋਂ ਕੋਰੋਨਾ ਮਹਾਂਮਾਰੀ ਦੇ ਹੋਏ ਫੈਲਾਅ ਦੇ ਕਾਰਨਾਂ ਦੀ ਜਾਂਚ ਲਈ ਯਤਨ ਕੀਤੇ ਗਏ ਸਨ, ਜਿਨ੍ਹਾਂ ਵਿਚ ਚੀਨ ਨੇ ਉਸ ਨੂੰ ਸਹਿਯੋਗ ਨਹੀਂ ਦਿੱਤਾ, ਸਗੋਂ ਆਪਣਾ ਨਾਂਹ-ਪੱਖੀ ਵਤੀਰਾ ਅਪਣਾਈ ਰੱਖਿਆ, ਜਦੋਂ ਕਿ ਵਿਸ਼ਵ ਦੇ ਬਹੁਤ ਸਾਰੇ ਵਿਗਿਆਨਕਾਂ ਅਤੇ ਆਗੂਆਂ ਵਲੋਂ ਚੀਨ 'ਤੇ ਇਹ ਦੋਸ਼ ਲਾਏ ਜਾ ਰਹੇ ਹਨ ਕਿ ਇਸ ਮਹਾਂਮਾਰੀ ਦੀ ਸ਼ੁਰੂਆਤ ਚੀਨ ਦੀ ਵੁਹਾਨ ਲੈਬਾਰਟਰੀ ਤੋਂ ਹੋਈ ਸੀ। ਭਾਰਤ ਵੀ ਬਹੁਤਾ ਕਰਕੇ ਵੱਖ-ਵੱਖ ਮੁੱਦਿਆਂ 'ਤੇ ਚੀਨ ਵਲੋਂ ਅਪਣਾਏ ਗਏ ਹਠਧਰਮੀ ਵਾਲੇ ਵਤੀਰੇ ਕਰਕੇ ਹੀ ਜੀ-7 ਸੰਗਠਨ ਦੇ ਨੇੜੇ ਹੋਇਆ ਹੈ। ਕੋਰੋਨਾ ਮਹਾਂਮਾਰੀ ਨੇ ਕੌਮਾਂਤਰੀ ਪੱਧਰ 'ਤੇ ਇਸ ਗੱਲ ਦਾ ਅਹਿਸਾਸ ਜ਼ਰੂਰ ਕਰਵਾ ਦਿੱਤਾ ਹੈ ਕਿ ਇਸ ਧਰਤੀ 'ਤੇ ਕਿਸੇ ਵੀ ਤਰ੍ਹਾਂ ਦੀਆਂ ਗੰਭੀਰ ਚੁਣੌਤੀਆਂ ਦਾ ਇਕੱਠੇ ਹੋ ਕੇ ਹੀ ਮੁਕਾਬਲਾ ਕੀਤਾ ਜਾ ਸਕਦਾ ਹੈ। ਇਸੇ ਕਰਕੇ ਹੀ ਅੱਜ ਵੱਡੇ-ਛੋਟੇ ਦੇਸ਼ ਇਸ ਮਹਾਂਮਾਰੀ ਦੇ ਤਾਪ ਨੂੰ ਠੱਲ੍ਹਣ ਲਈ ਸਾਂਝੇ ਰੂਪ ਵਿਚ ਯਤਨਸ਼ੀਲ ਹੋਏ ਦਿਖਾਈ ਦਿੰਦੇ ਹਨ। ਅੱਜ ਬਹੁਤੇ ਦੇਸ਼ਾਂ ਵਲੋਂ ਕਈ ਵੱਡੇ ਮਸਲਿਆਂ ਸਬੰਧੀ ਚੀਨ ਨੂੰ ਕਟਹਿਰੇ ਵਿਚ ਖੜ੍ਹਾ ਕਰਨਾ ਉਸ ਦੀ ਨਾਂਹ-ਪੱਖੀ ਅਤੇ ਹੈਂਕੜੀ ਨੀਅਤ ਦਾ ਸਬੂਤ ਹੀ ਕਿਹਾ ਜਾ ਸਕਦਾ ਹੈ। ਇਸ ਸਬੰਧੀ ਚੀਨ ਨੂੰ ਆਪਾ-ਪੜਚੋਲ ਕਰਨ ਦੀ ਲੋੜ ਹੈ।

-ਬਰਜਿੰਦਰ ਸਿੰਘ ਹਮਦਰਦ

 

ਪੱਛਮੀ ਬੰਗਾਲ ਵਿਚ ਭਾਜਪਾ ਅਸੁਰੱਖਿਅਤ ਕਿਉਂ?

ਪੱਛਮੀ ਬੰਗਾਲ ਵਿਚ ਕੁਝ ਤਾਂ ਅਜਿਹਾ ਹੈ ਜੋ ਬਾਕੀ ਦੇਸ਼ ਨਾਲੋਂ ਵੱਖਰਾ ਹੈ। ਉਥੇ ਦੀ ਰਾਜਨੀਤੀ ਕੁਝ ਜ਼ਿਆਦਾ ਹੀ ਹਿੰਸਕ ਹੈ, ਏਨੀ ਗੱਲ ਤਾਂ ਸਭ ਨੂੰ ਪਤਾ ਹੈ। ਪਰ ਸਿਰਫ ਵਧੇਰੇ ਹਿੰਸਾ ਬੰਗਾਲ ਦੀ ਵਿਸ਼ੇਸ਼ਤਾ ਨੂੰ ਨਹੀਂ ਦਰਸਾਉਂਦੀ। ਜੇ ਪੂਰੀ ਦੀ ਪੂਰੀ ਰਾਜਨੀਤਕ ...

ਪੂਰੀ ਖ਼ਬਰ »

ਨਾਇਬ ਸੂਬੇਦਾਰ ਮਨਦੀਪ ਸਿੰਘ ਤੇਨਾਇਬ ਸੂਬੇਦਾਰ ਸਤਨਾਮ ਸਿੰਘਨੂੰ ਯਾਦ ਕਰਦਿਆਂ

ਕਿਸਾਨ ਇਕੱਲਾ ਦੇਸ਼ ਦੇ ਅੰਨ ਦੇ ਭੰਡਾਰ ਹੀ ਨਹੀਂ ਭਰਦਾ, ਸਗੋਂ ਦੇਸ਼ ਦੀ ਰਾਖੀ ਵਾਸਤੇਆਪਣੇ ਜਵਾਨ ਪੁੱਤ ਵੀ ਫ਼ੌਜ ਵਿਚ ਭਰਤੀ ਕਰਵਾਉਂਦਾ ਹੈ। ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਸੈਨਾ ਮੈਡਲ ਤੇਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘਸੈਨਾ ਮੈਡਲਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਪ੍ਰਬੰਧਨ ਵਿਚ ਅਸਫਲ ਰਹੀ ਸਰਕਾਰ

ਮੋਦੀ ਸਰਕਾਰ ਦੇ ਦੁਬਾਰਾ ਚੁਣੇ ਜਾਣ ਤੋਂ ਬਾਅਦ ਇਨ੍ਹਾਂ ਦੋ ਸਾਲਾਂ ਵਿਚ ਨਵੇਂ ਜੋਸ਼ ਨਾਲ ਉਸ ਵਲੋਂ ਭਾਰਤ ਨੂੰ ਇਕ ਕਠੋਰ ਢੰਗ ਨਾਲ ਸੰਘ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਅਨੁਸਾਰ ਢਾਲਣ ਲਈ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ। 1925 ਵਿਚ ਸੰਘ ਦੀ ਸਥਾਪਨਾ 'ਤੇ ਇਸ ਦਾ ਉਦੇਸ਼ ਹਿੰਦੂ ...

ਪੂਰੀ ਖ਼ਬਰ »

ਕੋਰੋਨਾ ਦਾ ਸਾਹਮਣਾ ਕਰਨ ਲਈ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਲੋੜ

(ਕੱਲ੍ਹ ਤੋਂ ਅੱਗੇ) ਕੋਈ ਸ਼ੱਕ ਨਹੀਂ ਕਿ ਸਾਡੇ ਦੇਸ਼ ਦੇ ਬਹੁਤ ਸਾਰੇ ਡਾਕਟਰਾਂ, ਪੈਰਾਮੈਡੀਕਲ ਸਟਾਫ ਆਦਿ ਨੇ ਆਪਣੀਆਂ ਜਾਨਾਂ 'ਤੇ ਖੇਡ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਸਰਕਾਰਾਂ ਦੀ ਗ਼ੈਰ-ਮਿਆਰੀ ਵਿਉਂਤਬੰਦੀ, ਅਫਸਰਸ਼ਾਹਾਨਾ ਪਹੁੰਚ ਤੇ ਲੋੜੀਦੇ ਬਚਾਅ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX