ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮਾਗਮ

ਕਪੂਰਥਲਾ, 14 ਜੂਨ (ਸਡਾਨਾ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਤੇ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਭਾਈ ਸਤਪਾਲ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਣ ਸਿੰਘ ਭਾਟੀਆ ਨੇ ਨਿਭਾਈ | ਸਮਾਗਮ ਦੌਰਾਨ ਰਾਗੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਸਮਾਗਮ ਦੌਰਾਨ ਜੋਗਿੰਦਰ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ ਸੋਹਲ, ਤਰਵਿੰਦਰ ਮੋਹਣ ਸਿੰਘ ਭਾਟੀਆ, ਭਗਵੰਤ ਸਿੰਘ, ਸੁਖਜੀਤ ਸਿੰਘ ਬਾਂਸਲ, ਜਸਕਰਨ ਸਿੰਘ, ਉਂਕਾਰ ਸਿੰਘ, ਜੋਬਨਪ੍ਰੀਤ ਸਿੰਘ, ਗੁਰਦੇਵ ਸਿੰਘ, ਕੇਹਰ ਸਿੰਘ, ਸੁੱਚਾ ਸਿੰਘ ਖਿੰਡਾ, ਜਸਵਿੰਦਰ ਸਿੰਘ, ਹਰਭਜਨ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਭੰਡਾਲ ਤੇ ਹੋਰ ਹਾਜ਼ਰ ਸਨ |
ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਸਮਾਗਮ ਕਰਵਾਇਆ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ ਤੇ ਕਾਰਜਕਾਰੀ ਪ੍ਰਧਾਨ ਹਰਿੰਦਰਜੀਤ ਸਿੰਘ ਬਾਵਾ ਦੇ ਉੱਦਮ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜਿੰਦਰ ਸਿੰਘ ਸੈਫਲਾਬਾਦ ਵਾਲੇ, ਭਾਈ ਦਿਲਬਾਗ ਸਿੰਘ, ਬੀਬੀ ਬਲਜੀਤ ਕੌਰ ਕਾਲੜਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉਪਰੰਤ ਗਿਆਨੀ ਹਰਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਹੜ ਸਿੰਘ, ਅਰਵਿੰਦਰਜੀਤ ਸਿੰਘ ਸੂਰੀ, ਜਗੀਰ ਸਿੰਘ ਸਿੱਧੂ, ਪਿ੍ਤਪਾਲ ਸਿੰਘ ਵਾਲੀਆ, ਸਵਿੰਦਰ ਸਿੰਘ ਖ਼ਾਲਸਾ, ਕਮਲਜੀਤ ਸਿੰਘ ਮਠਾੜੂ, ਪਰਮਜੀਤ ਸਿੰਘ, ਕੈਪਟਨ ਹਰਜੀਤ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ, ਵਰਿੰਦਰ ਸਿੰਘ ਵਾਲੀਆ, ਇਕਬਾਲ ਸਿੰਘ, ਬਚਿੱਤਰ ਸਿੰਘ, ਤਰਸੇਮ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਹਰੀਬੁੱਧ ਸਿੰਘ ਬਾਵਾ, ਕਿਰਪਾਲ ਸਿੰਘ, ਅਮਨਦੀਪ ਸਿੰਘ, ਸੁਖਜਿੰਦਰ ਸਿੰਘ, ਹਰਜੀਤ ਕੌਰ, ਰਣਜੀਤ ਕੌਰ, ਦਵਿੰਦਰ ਕੌਰ, ਗੁਰਸ਼ਰਨ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ, ਸੁਨੀਤਾ ਧਵਨ, ਰਵਿੰਦਰਜੀਤ ਕੌਰ ਸੂਰੀ, ਪਤਵੰਤ ਕੌਰ, ਸਵਰਨਜੀਤ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਕਿਰਨਜੀਤ ਕੌਰ, ਹਰਜੀਤ ਸਿੰਘ ਭਾਟੀਆ ਤੇ ਹੋਰ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਨੇ ਸ਼ਹੀਦੀ ਦਿਹਾੜਾ ਮਨਾਇਆ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਲੋਂ ਆਨਲਾਈਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ | ਸਕੂਲ ਦੀ ਅਧਿਆਪਕਾ ਬਲਜੀਤ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਚਾਰਜ ਕਰਨਲ ਨਰਸ਼ੇਰ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ ਉੱਪਲ, ਜਗਜੀਤ ਸਿੰਘ ਗਾਬਾ ਤੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵਿਸ਼ੇਸ਼ ਯੋਗਦਾਨ ਪਾਇਆ |
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸਿੱਧਵਾਂ ਦੋਨਾ, (ਅਵਿਨਾਸ਼ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸੰਤ ਬਾਬਾ ਪੰਜਾਬ ਸਿੰਘ ਪ੍ਰਬੰਧਕ ਕਮੇਟੀ ਸਿੱਧਵਾਂ ਦੋਨਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਕਮੇਟੀ ਅਹੁਦੇਦਾਰਾਂ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਸੰਗਤਾਂ ਵਲੋਂ 11 ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਦੌਰਾਨ ਕਥਾਵਾਚਕ ਭਾਈ ਸੁਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀਆਂ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ | ਇਸ ਮੌਕੇ ਕਮੇਟੀ ਪ੍ਰਧਾਨ ਅਵਤਾਰ ਸਿੰਘ ਸਿੱਧੂ, ਸੈਕਟਰੀ ਲਵਪ੍ਰੀਤ ਸਿੰਘ ਸਿੱਧੂ, ਖ਼ਜ਼ਾਨਚੀ ਮਾਸਟਰ ਸਰਬਣ ਸਿੰਘ, ਕਰਨੈਲ ਸਿੰਘ ਸਿੱਧੂ, ਮਾਸਟਰ ਤਰਸੇਮ ਸਿੰਘ, ਸਟੀਵਨ ਸਿੰਘ ਖ਼ਾਲਸਾ, ਲਾਲ ਸਿੰਘ, ਸੁਖਵਿੰਦਰ ਸਿੰਘ ਨੇਕੀ, ਅਜੀਤ ਸਿੰਘ ਮਠਾੜੂ, ਕਿਰਪਾਲ ਸਿੰਘ ਮਠਾੜੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਇਸ ਤੋਂ ਇਲਾਵਾ ਗੁਰਮੀਤ ਸਿੰਘ ਸਿੱਧੂ ਯੂ.ਕੇ. ਦੇ ਪਰਿਵਾਰ ਵਲੋਂ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ |

ਗੁਰਦੁਆਰਾ ਬੇਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 14 ਜੂਨ (ਨਰੇਸ਼ ਹੈਪੀ, ਥਿੰਦ)-ਸ਼ਹੀਦਾਂ ਦੇ ਸਿਰਤਾਜ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਪਵਿੱਤਰ ਸ਼ਹੀਦੀ ਦਿਵਸ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਕਥਾ ਤੇ ਕੀਰਤਨ ਸਮਾਗਮ

ਕਪੂਰਥਲਾ, 14 ਜੂਨ (ਵਿ.ਪ੍ਰ.)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਕਥਾ ਤੇ ਕੀਰਤਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇੱਕ ਵਿਅਕਤੀ 'ਤੇ ਕੇਸ ਦਰਜ

ਢਿਲਵਾਂ, 14 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਲਾਕਡਾਊਨ ਦੌਰਾਨ ਸ਼ਰਾਬ ਪੀ ਕੇ ਉੱਚੀ–ਉੱਚੀ ਰੌਲਾ ਪਾਉਣ ਤੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਏ.ਐਸ.ਆਈ. ਗੁਰਮੇਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 14 ਜੂਨ (ਪਰਸਨ ਲਾਲ ਭੋਲਾ)-ਡੀ.ਐਸ.ਪੀ. ਸਰਵਣ ਸਿੰਘ ਬੱਲ ਸੁਲਤਾਨਪੁਰ ਲੋਧੀ ਦੀ ਸਰਪ੍ਰਸਤੀ ਹੇਠ ਤੇ ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ...

ਪੂਰੀ ਖ਼ਬਰ »

ਗਿਣੀ ਮਿੱਥੀ ਸਾਜਿਸ਼ ਤਹਿਤ ਸਾਡੇ ਸੇਵਾਦਾਰਾਂ 'ਤੇ ਕਰਵਾਇਆ ਹਮਲਾ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 14 ਜੂਨ (ਨਰੇਸ਼ ਹੈਪੀ, ਥਿੰਦ)-ਸੰਤ ਸੀਚੇਵਾਲ ਦੇ ਸੇਵਾਦਾਰਾਂ ਦੀ ਹੋਈ ਕੁੱਟਮਾਰ ਤੇ ਉਸ ਤੋਂ ਬਾਅਦ ਸ਼ੇਖਮਾਂਗਾ ਦੇ ਸਰਪੰਚ ਦੇ ਪਤੀ ਵਲੋਂ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਸੀਚੇਵਾਲ ਦੇ ਹਲਕਾ ਸੁਲਤਾਨਪੁਰ ਲੋਧੀ ਤੇ ਸ਼ਾਹਕੋਟ ਦੇ ਸੇਵਾਦਾਰਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਦੋ ਕਾਬੂ

ਕਪੂਰਥਲਾ, 14 ਜੂਨ (ਸਡਾਨਾ)-ਰਾਤ ਦੇ ਸਮੇਂ ਕਰਫ਼ਿਊ ਦੌਰਾਨ ਬਾਹਰ ਘੁੰਮ ਰਹੇ ਦੋ ਵਿਅਕਤੀਆਂ ਵਿਰੁੱਧ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਸੁਰਜੀਤ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ-ਤਿੰਨ ਦੀ ਮੌਤ

ਕਪੂਰਥਲਾ, 14 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 16 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 47 ਸਾਲਾ ਔਰਤ ਵਾਸੀ ਕਪੂਰਥਲਾ, 50 ਸਾਲਾ ਔਰਤ ਵਾਸੀ ਸੈਦੋ ਭੁਲਾਣਾ ਤੇ 82 ਸਾਲਾ ਵਿਅਕਤੀ ਵਾਸੀ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 14 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਦੇਵ ਸਿੰਘ ਨੇ ਪਿੰਡ ਇੱਬਣ ਨੇੜੇ ਰਾਤ ਦੇ ਸਮੇਂ ਕਰਫ਼ਿਊ ਦੌਰਾਨ ਬਾਹਰ ਘੁੰਮ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਿਚ ਹੋਈਆਂ ਬੇਨਿਯਮੀਆਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 14 ਜੂਨ (ਅਮਰਜੀਤ ਕੋਮਲ)-ਪੰਜਾਬ ਵਿਚ ਅਨੂਸੁਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਿਚ ਹੋਈਆਂ ਬੇਨਿਯਮੀਆਂ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ...

ਪੂਰੀ ਖ਼ਬਰ »

ਹਲਕਾ ਭੁਲੱਥ ਦੀ ਸਿਆਸਤ ਵਿਚ ਨੌਜਵਾਨਾਂ ਦੀ ਸਿਆਸੀ ਹਲਚਲ

ਨਡਾਲਾ, 14 ਜੂਨ (ਮਾਨ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਵੇਖ ਚਾਰੇ ਪਾਸੇ ਹਲਕੇ ਦੀ ਸਿਆਸਤ ਵਿਚ ਹਲਚਲ ਹੋਣੀ ਸ਼ੁਰੂ ਹੋ ਗਈ ਹੈ | ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪਣੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਉੱਥੇ ਹਲਕਾ ਭੁਲੱਥ ਦੇ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਭਾਰਤ ਸਰਕਾਰ ਤੇ ਐਲ. ਪੀ. ਯੂ. ਵਲੋਂ 27 ਦੇਸ਼ਾਂ 'ਚ ਸਿੱਖਿਆ ਪ੍ਰੋਗਰਾਮ ਸ਼ੁਰੂ

ਜਲੰਧਰ, 14 ਜੂਨ (ਰਣਜੀਤ ਸਿੰਘ ਸੋਢੀ)-ਵਿਦੇਸ਼ ਮੰਤਰਾਲਾ ਦੇ ਭਾਰਤੀ ਤਕਨੀਕੀ ਤੇ ਆਰਥਿਕ ਸਹਿਯੋਗ ਵਿਭਾਗ ਤੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਨੇ 27 ਦੇਸ਼ਾਂ ਦੇ100 ਤੋਂ ਜ਼ਿਆਦਾ ਪ੍ਰਤੀਭਾਗੀਆਂ ਲਈ ਪੰਜ ਦਿਨਾਂ ਨਿਊ ਏਰਾ ਐਜੂਕੇਸ਼ਨ ਕੋਰਸ ਸ਼ੁਰੂ ਕੀਤਾ, ਜਿਸ 'ਚ ...

ਪੂਰੀ ਖ਼ਬਰ »

ਐਸ.ਡੀ.ਐਮ. ਤੋਂ ਮਨਜ਼ੂਰੀ ਲੈ ਕੇ ਵਿਦੇਸ਼ ਜਾਣ ਵਾਲੇ ਕੋਵੀਸ਼ੀਲਡ ਦੀ ਦੂਜੀ ਡੋਜ਼ ਲਗਵਾ ਸਕਣਗੇ-ਦੀਪਤੀ ਉੱਪਲ

ਕਪੂਰਥਲਾ, 14 ਜੂਨ (ਅਮਰਜੀਤ ਕੋਮਲ)-ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ 84 ਦਿਨ ਤੋਂ ਪਹਿਲਾ ਲਾਉਣ ਸਬੰਧੀ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਵਿਦੇਸ਼ ਵਿਚ ਸਿੱਖਿਆ ਲਈ ਜਾਣ ਵਾਲੇ ਵਿਦਿਆਰਥੀ, ਵਿਦੇਸ਼ ਵਿਚ ਨੌਕਰੀ ਕਰਨ ਲਈ ਜਾਣ ਵਾਲੇ ਵਿਅਕਤੀ, ਟੋਕਿਓ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ 17 ਨੂੰ

ਫਗਵਾੜਾ, 14 ਜੂਨ (ਤਰਨਜੀਤ ਸਿੰਘ ਕਿੰਨੜਾ)–ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨਰਾਂ ਨੂੰ ਕਰੀਬ 3 ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸੀਨੀਅਰ ਆਗੂ ਤੇ ਰਿਟਾ. ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦਾ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 14 ਜੂਨ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ਵਿਚ ਪਾਸ ਹੋਏ | ਕਾਲਜ ਦੇ ਓ.ਐਸ.ਡੀ. ਡਾ: ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਬੀ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦੀ ...

ਪੂਰੀ ਖ਼ਬਰ »

ਵੋਮੈਨ ਸੈੱਲ ਦਾ ਭੁਲੱਥ ਤੋਂ ਨਡਾਲੇ ਲੈ ਕੇ ਜਾਣਾ ਹਲਕਾ ਵਾਸੀਆਂ ਨਾਲ ਨਾਇਨਸਾਫੀ-ਤੱਖਰ

ਭੁਲੱਥ, 14 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਤੋਂ ਵੋਮੈਨ ਸੈੱਲ ਦਾ ਨਡਾਲੇ ਲੈ ਜਾਣਾ ਭੁਲੱਥ ਅਤੇ ਇਸ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਇਕ ਨਾਇਨਸਾਫੀ ਹੈ | ਇਹ ਪ੍ਰਗਟਾਵਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੁਖਵੰਤ ਸਿੰਘ ਤੱਖਰ ਨੇ ਅਕਾਲੀ ਵਰਕਰਾਂ ਨਾਲ ਕੀਤੀ ਗਈ ...

ਪੂਰੀ ਖ਼ਬਰ »

ਏਕਤਾ ਪਾਰਟੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 14 ਜੂਨ (ਵਿ.ਪ੍ਰ.)-ਏਕਤਾ ਪਾਰਟੀ ਕਪੂਰਥਲਾ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਾਧੇ, ਵੱਧ ਰਹੀ ਮਹਿੰਗਾਈ ਨੂੰ ਰੋਕਣ ਵਿਚ ਨਾਕਾਮ ਰਹਿਣ ਤੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਬਿਜਲੀ ਪਾਣੀ ਦੇ ਰੇਟਾਂ ਵਿਚ ਕੀਤੇ ਵਾਧੇ ਦੇ ਰੋਸ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਮੋਬਾਈਲ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

ਕਪੂਰਥਲਾ, 14 ਜੂਨ (ਦੀਪਕ ਬਜਾਜ)-ਰਾਤ ਲਗਭਗ ਸਾਢੇ 8 ਵਜੇ ਸੀਨਪੁਰਾ ਚੌਂਕ ਵਿਖੇ ਰਮਨ ਮੋਬਾਈਲ ਰਿਪੇਅਰ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਿਸ ਅਤੇ ਫਾਇਰਬਿ੍ਗੇਡ ਕਰਮੀਆਂ ਨੇ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਮੇਅਰ ...

ਪੂਰੀ ਖ਼ਬਰ »

ਪਟਿਆਲਾ ਤੋਂ ਚੱਲੀ 'ਭਗਵਾ ਰੱਥ ਯਾਤਰਾ' ਵੱਖ-ਵੱਖ ਜ਼ਿਲਿ੍ਹਆਂ ਤੋਂ ਹੁੰਦੀ ਹੋਈ ਪੁੱਜੀ ਕਾਲਾ ਸੰਘਿਆਂ

ਕਾਲਾ ਸੰਘਿਆਂ, 14 ਜੂਨ (ਸੰਘਾ)-ਸੂਬਾ ਸਰਕਾਰ ਤੋਂ ਮੰਦਿਰਾਂ ਦੀ ਵਿਸ਼ੇਸ਼ ਕਮੇਟੀ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਭੂਤਨਾਥ ਮੰਦਿਰ ਤੋਂ ਮਹੰਤ ਰਵੀਕਾਂਤ ਮੁਨੀ ਅਤੇ ਹਿੰਦ ਕ੍ਰਾਂਤੀ ਦਲ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹੁਸ਼ਿਆਰਪੁਰ, 14 ਜੂਨ (ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਏ 7 ਸਾਬਕਾ ਕੌ ਾਸਲਰਾਂ ਨੇ ਵਿਧਾਇਕ ਧਾਲੀਵਾਲ ਨਾਲ ਕੀਤੀ ਮੁਲਾਕਾਤ

ਫਗਵਾੜਾ, 14 ਜੂਨ (ਅਸ਼ੋਕ ਕੁਮਾਰ ਵਾਲੀਆ)-ਬੀਤੇ ਦਿਨੀਂ ਫਗਵਾੜਾ ਦੇ ਇੱਕ ਯੂ ਟਿਊਬ ਚੈਨਲ ਵਲੋਂ ਫਗਵਾੜਾ ਕਾਂਗਰਸ ਵਿਚ ਗੁੱਟਬਾਜ਼ੀ ਤੇ ਧੜੇਬਾਜ਼ੀ ਦੀ ਵੀਡੀਓ ਬਣਾਕੇ ਹੋਰਾਂ ਪਾਰਟੀਆਂ 'ਚੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੱਤ ਸਾਬਕਾ ਕੌਂਸਲਰਾਂ ਬਾਰੇ ਆਖਿਆ ਸੀ ...

ਪੂਰੀ ਖ਼ਬਰ »

ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 14 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX