ਤਾਜਾ ਖ਼ਬਰਾਂ


ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਗਈ 500 ਕਿਸਾਨਾਂ ਦੀ ਜਾਨ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 31 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ - ਚੜੂਨੀ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ...
105 ਸਾਲਾ ਐਥਲੀਟ ਬੀਬੀ ਮਾਨ ਕੌਰ ਨਹੀਂ ਰਹੇ
. . .  1 day ago
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ) ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ....
ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਜੁਲਾਈ - ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ...
ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ...
ਸ਼ਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਕੈਬਿਨਟ ਮੰਤਰੀ ਰਾਣਾ ਸੋਢੀ ਵਲੋਂ ਸ਼ਰਧਾਂਜਲੀ
. . .  1 day ago
ਗੁਰੂ ਹਰ ਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੁ ਹਰ ਸਹਾਏ ਦੇ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ 'ਚ ਬਲਾਕ...
ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ...
ਜੰਮੂ -ਕਸ਼ਮੀਰ : ਮੁਕਾਬਲੇ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 31 ਜੁਲਾਈ - ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧੀਆਂ, 2 ਅਗਸਤ ਤੋਂ ਖੁੱਲ੍ਹਣਗੇ ਸਾਰੇ ਸਕੂਲ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ...
ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ
. . .  1 day ago
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਸਨਅਤ ਤੇ ਵਪਾਰ

ਠੰਢੀ ਹਵਾ ਦੇ ਕਾਰੋਬਾਰ 'ਤੇ ਭਾਰੀ ਪੈ ਰਹੀ ਕੋਰੋਨਾ ਦੀ 'ਗਰਮੀ'

ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਸੂਬੇ 'ਚ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਵਾਲਾ ਠੰਢੀ ਹਵਾ ਦੇਣ ਵਾਲਾ ਪੱਖਾ-ਕੂਲਰ ਕਾਰੋਬਾਰ ਮੌਜੂਦਾ ਸਮੇਂ ਮੰਦੀ ਦੇ ਦੌਰ 'ਚੋਂ ਗੁਜਰ ਰਿਹਾ ਹੈ | ਇਸ ਕਾਰੋਬਾਰ ਨਾਲ ਜੁੜੇ ਕੁਝ ਸਨਅਤਕਾਰਾਂ ਅਤੇ ਕਾਰੋਬਾਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ 'ਅਜੀਤ' ਨੂੰ ਦੱਸਿਆ ਕਿ ਇਕੱਲੇ ਅੰਮਿ੍ਤਸਰ 'ਚ ਵਧੇਰੇਤਰ ਪੱਖਾਂ ਫ਼ੈਕਟਰੀਆਂ ਬੰਦ ਹੋ ਚੁੱਕੀਆਂ ਹਨ ਅਤੇ ਸਥਾਨਕ ਕੋਟ ਆਤਮਾ ਰਾਮ, ਗੋਕੁਲ ਕਾ ਬਾਗ਼, 100 ਫੁੱਟੀ ਸੜਕ, ਈਸਟ ਮੋਹਨ ਨਗਰ, ਫੋਕਲ ਪੁਆਇੰਟ 'ਚ ਪੱਖਾ ਉਦਯੋਗਾਂ ਦੇ ਬਾਹਰ ਸੰਨਾਟਾ ਪਸਰਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਵੱਖ-ਵੱਖ ਵਿਭਾਗਾਂ ਵਲੋਂ ਕਾਰੋਬਾਰ 'ਚ ਖੜ੍ਹੀਆਂ ਕੀਤੀਆਂ ਜਾਣ ਵਾਲੀਆਂ ਪ੍ਰੇਸ਼ਾਨੀਆਂ ਅਤੇ ਜੀ.ਐਸ.ਟੀ. ਦੇ ਇਲਾਵਾ ਚੀਨ ਦੇ ਬਣੇ ਪੱਖੇ ਪਹਿਲਾਂ ਹੀ ਇਸ ਕਾਰੋਬਾਰ ਨੂੰ ਵੱਡੀ ਢਾਹ ਲਗਾ ਚੁੱਕੇ ਸਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲਗਾਈਆਂ ਪਾਬੰਦੀਆਂ ਨੇ ਇਸ ਕਾਰੋਬਾਰ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ | ਕਈ ਸਨਅਤਕਾਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਉਦਯੋਗਾਂ 'ਚ ਉਤਪਾਦਨ ਪਹਿਲਾਂ ਜਿੰਨਾ ਨਹੀਂ ਹੋ ਰਿਹਾ, ਪਰ ਬਿਜਲੀ ਬਿੱਲਾਂ ਤੇ ਫ਼ੈਕਟਰੀਆਂ ਦੇ ਕਿਰਾਏ ਦੇ ਨਾਲ-ਨਾਲ ਮਜ਼ਦੂਰਾਂ ਦੀ ਦਿਹਾੜੀ ਸਮੇਤ ਹੋਰ ਖ਼ਰਚੇ ਉਨ੍ਹਾਂ ਦੇ ਅੱਗੇ ਖੜ੍ਹੇ ਹਨ | ਇਸ ਦੇ ਇਲਾਵਾ ਤਿਆਰ ਮਾਲ ਨੂੰ ਬਾਹਰ ਭੇਜਣ 'ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਪਹਿਲਾਂ ਦੂਜੇ ਸੂਬਿਆਂ ਦੇ ਜਿਨ੍ਹਾਂ ਪੱਖਾ ਕਾਰੋਬਾਰੀਆਂ ਦੀ ਪਹਿਲੀ ਪਸੰਦ ਅੰਮਿ੍ਤਸਰ ਦਾ ਪੱਖਾ ਹੁੰਦਾ ਸੀ, ਹੁਣ ਉਨ੍ਹਾਂ 'ਚੋਂ ਵਧੇਰੇਤਰ ਨੇ ਟਰਾਂਸਪੋਰਟ ਦੇ ਵਾਧੂ ਖ਼ਰਚਿਆਂ ਤੋਂ ਬਚਣ ਲਈ ਪੱਖੇ ਗਾਜ਼ੀਆਬਾਦ, ਦਿੱਲੀ ਅਤੇ ਕਲਕੱਤਾ ਆਦਿ ਸ਼ਹਿਰਾਂ ਤੋਂ ਖ਼ਰੀਦਣੇ ਸ਼ੁਰੂ ਕਰ ਦਿੱਤੇ ਹਨ, ਜਦਕਿ ਸਥਾਨਕ ਵਪਾਰੀਆਂ ਵਲੋਂ ਅਜੇ ਵੀ ਅੰਮਿ੍ਤਸਰ ਦੇ ਬਣੇ ਪੱਖੇ ਹੀ ਖ਼ਰੀਦੇ ਜਾ ਰਹੇ ਹਨ | ਪੱਖਾ ਕਾਰੋਬਾਰੀਆਂ ਅਨੁਸਾਰ ਪਹਿਲਾਂ ਅੰਮਿ੍ਤਸਰ 'ਚ ਹਰ ਸਾਲ ਸੀਜ਼ਨ 'ਚ 40-60 ਹਜ਼ਾਰ ਪੱਖੇ (ਫਰਾਟਾ, ਸੀਲਿੰਗ ਪੱਖੇ, ਟੇਬਲ ਫੈਨ, ਵਾਲ ਫੈਨ) ਅਤੇ ਕੂਲਰ ਵਿਕਦੇ ਸਨ, ਜਦਕਿ ਮਹਾਂਮਾਰੀ ਦੌਰਾਨ ਵੱਡਾ ਸਮਾਂ ਮਾਰਕੀਟ ਬੰਦ ਰਹਿਣ ਕਰਕੇ ਦੁਕਾਨਦਾਰ ਭਰਪੂਰ ਸੀਜ਼ਨ 'ਚ ਵੀ ਸਾਮਾਨ ਵੇਚਣ ਤੋਂ ਅਸਮਰਥ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਪੱਖਿਆਂ, ਕੂਲਰਾਂ ਦੇ ਨਾਲ-ਨਾਲ ਏ.ਸੀ. ਦੀ ਵਿੱਕਰੀ 'ਤੇ ਵੀ ਕਾਫ਼ੀ ਪ੍ਰਭਾਵ ਪਿਆ ਹੈ | ਏ.ਸੀ. ਵਿੱਕਰੀ ਦਾ ਸੀਜ਼ਨ ਹਰ ਸਾਲ 1 ਮਈ ਤੋਂ 30 ਮਈ ਤੱਕ ਆਪਣੇ ਸਿਖਰ 'ਤੇ ਰਹਿੰਦਾ ਹੈ, ਜਦਕਿ ਇਸ ਵਾਰ ਤਾਲਾਬੰਦੀ ਦੇ ਚੱਲਦਿਆਂ ਦੁਕਾਨਾਂ ਅਤੇ ਸ਼ੋਅ ਰੂਮ ਬੰਦ ਹੋਣ ਕਾਰਨ ਏ.ਸੀ. ਦੀ ਵਿੱਕਰੀ ਪਿਛਲੇ ਵਰਿ੍ਹਆਂ ਦੇ ਮੁਕਾਬਲੇ ਕੁਝ ਫ਼ੀਸਦੀ ਹੀ ਹੋ ਸਕੀ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਹਾਲਤਾਂ 'ਚ ਉਹ ਵਿਆਜ, ਕਿਰਾਇਆ ਵੀ ਨਹੀਂ ਕੱਢ ਸਕੇ ਹਨ ਅਤੇ ਗੁਦਾਮਾਂ 'ਚ ਪਏ ਸਾਮਾਨ ਦੀ ਵਰੰਟੀ ਦੀ ਮਿਆਦ ਖ਼ਤਮ ਹੋਣ ਨਾਲ ਉਨ੍ਹਾਂ ਨੂੰ ਦੋਹਰਾ ਨੁਕਸਾਨ ਝੱਲਣਾ ਪਵੇਗਾ |

ਸਰਕਾਰ ਨੇ ਬੀਮਾ ਖੇਤਰ 'ਚ ਪ੍ਰਤੱਖ ਵਿਦੇਸ਼ੀ ਨਿਵੇਸ਼ ਦੀ ਹੱਦ 49 ਤੋਂ 74 ਫ਼ੀਸਦੀ ਕੀਤੀ

ਨਵੀਂ ਦਿੱਲੀ, 15 ਜੂਨ (ਏਜੰਸੀ)-ਡਿਪਾਰਟਮੈਂਟ ਫ਼ਾਰ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਇੰਟਰਨਲ ਟਰੇਡ (ਡੀ.ਪੀ.ਆਈ.ਆਈ.ਟੀ.) ਨੇ ਸਵੈਚਾਲਿਤ ਮਾਰਗ ਤਹਿਤ ਬੀਮਾ ਖੇਤਰ 'ਚ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫ਼.ਡੀ.ਆਈ.) ਦੀ ਹੱਦ ਨੂੰ 49 ਫ਼ੀਸਦੀ ਤੋਂ ਵਧਾ ਕੇ 75 ਫ਼ੀਸਦੀ ਕਰਨ ਦੇ ...

ਪੂਰੀ ਖ਼ਬਰ »

ਫਰਾਂਸ 'ਚ ਜਾਸੂਸੀ ਨੂੰ ਲੈ ਕੇ ਆਈਕੀਆ 'ਤੇ 12 ਲੱਖ ਡਾਲਰ ਦਾ ਜੁਰਮਾਨਾ

ਵਰਸੇਲਜ਼, 15 ਜੂਨ (ਏਜੰਸੀ)—ਫਰਾਂਸ ਦੀ ਇਕ ਅਦਾਲਤ ਨੇ ਫਰਨੀਚਰ ਤੇ ਘਰ ਦੀ ਸਜਾਵਟ ਸਬੰਧੀ ਸਾਮਾਨ ਦੀ ਵਿੱਕਰੀ ਕਰਨ ਵਾਲੀ ਦਿੱਗਜ ਕੰਪਨੀ ਆਈਕੀਆ 'ਤੇ ਫਰਾਂਸ 'ਚ ਸੰਘ ਦੇ ਪ੍ਰਤੀਨਿਧੀਆਂ, ਕਰਮਚਾਰੀਆਂ ਤੇ ਕੁਝ ਨਾਖ਼ੁਸ਼ ਗਾਹਕਾਂ ਦੀ ਜਾਸੂਸੀ ਦਾ ਅਭਿਆਨ ਚਲਾਉਣ ਨੂੰ ਲੈ ...

ਪੂਰੀ ਖ਼ਬਰ »

ਸਾਰਾ ਅਲੀ ਖ਼ਾਨ ਵਲੋਂ ਵੀਵੋ ਦਾ ਨਵਾਂ ਫ਼ੋਨ ਵਾਈ73 ਲਾਂਚ

ਨਵੀਂ ਦਿੱਲੀ, 15 ਜੂਨ (ਅ.ਬ.)—ਇਨੋਵੇਟਿਵ ਗਲੋਬਲ ਸਮਾਰਟਫੋਨ ਬਰਾਂਡ ਵੀਵੋ ਨੇ ਅੱਜ ਭਾਰਤ 'ਚ ਵੀਵੋ ਵਾਈ73 ਲਾਂਚ ਕਰਨ ਦੀ ਘੋਸ਼ਣਾ ਕੀਤੀ | 20,990 ਰੁਪਏ ਦੀ ਕੀਮਤ ਦੇ ਨਾਲ 8 ਜੀ.ਬੀ. +128 ਜੀ.ਬੀ. ਸਟੋਰੇਜ (1 ਟੀ.ਬੀ. ਐਕਸਪੈਂਡਬਲ), ਵਾਈ73 3ਜੀ.ਬੀ. ਐਕਸਟੇਂਡੇਡ ਰੈਮ ਪ੍ਰਦਾਨ ਕਰਦਾ ਹੈ, ...

ਪੂਰੀ ਖ਼ਬਰ »

ਰਿਕਾਰਡ ਉਚਾਈ 'ਤੇ ਬੰਦ ਹੋਇਆ ਬਾਜ਼ਾਰ

ਮੁੰਬਈ, 15 ਜੂਨ (ਏਜੰਸੀ)-ਬੀ.ਐਸ.ਈ. ਸੈਂਸੈਕਸ ਮੰਗਲਵਾਰ ਨੂੰ 221 ਅੰਕਾਂ ਦੀ ਬੜ੍ਹਤ ਨਾਲ 52,773 ਦੀ ਨਵੀਂ ਉੱਚਾਈ 'ਤੇ ਬੰਦ ਹੋਇਆ | ਸੂਚਕ ਅੰਕ 'ਚ ਮਜ਼ਬੂਤ ਹਿੱਸੇਦਾਰੀ ਰੱਖਣ ਵਾਲੀ ਰਿਲਾਇੰਸ ਇੰਡਸਟਰੀਜ਼, ਇਨਫੋਸਿਸ, ਐੱਚ.ਡੀ.ਐੱਫ਼.ਸੀ. ਬੈਂਕ ਤੇ ਐੱਚ.ਡੀ.ਐੱਫ਼.ਸੀ. ਲਿਮ. 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX