ਤਾਜਾ ਖ਼ਬਰਾਂ


ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  4 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  51 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਹੁਸ਼ਿਆਰਪੁਰ / ਮੁਕੇਰੀਆਂ

ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਫ਼ੈਲੀ ਗੰਦਗੀ

ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਪੰਜਾਬ ਭਰ ਦੀਆਂ ਸਮੂਹ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਕੱਚੇ ਕਰਮਚਾਰੀਆਂ ਦੀ ਹੜਤਾਲ ਕਾਰਨ ਹਰ ਪਾਸੇ ਗੰਦਗੀ ਦੇ ਅੰਬਾਰ ਲੱਗ ਗਏ ਹਨ | ਆਊਟਸੋਰਸ ਸਫ਼ਾਈ ਕਰਮਚਾਰੀ, ਟਿਊਬਵੈਲ ਓਪਰੇਟਰ, ਸੀਵਰਮੈਨ ਅਤੇ ਹੋਰ ਵੱਖ-ਵੱਖ ਬਰਾਂਚਾਂ ਦੇ ਕਰਮਚਾਰੀ ਕਈ ਦਿਨਾਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਬੈਠੇ ਹੋਏ ਹਨ | ਸਾਰੀਆਂ ਬਰਾਂਚਾਂ ਦੇ ਕਰਮਚਾਰੀ ਕੰਮ ਦਾ ਬਾਈਕਾਟ ਕਰਕੇ ਹਰ ਰੋਜ਼ ਨਗਰ ਨਿਗਮ ਦਫ਼ਤਰ 'ਚ ਧਰਨਾ ਦਿੰਦੇ ਹਨ | ਸਫ਼ਾਈ ਕਰਮਚਾਰੀਆਂ ਨੇ ਆਪਣੇ ਝਾੜੂ ਸੁੱਟ ਕੇ ਫ਼ੈਸਲਾ ਲੈ ਲਿਆ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਹ ਸਫ਼ਾਈ ਨਹੀਂ ਕਰਨਗੇ | ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਦਾ ਕੰਮ ਬੰਦ ਕਰ ਦੇਣ ਨਾਲ ਹੁਸ਼ਿਆਰਪੁਰ ਦੀਆਂ ਸਾਰੀਆਂ ਗਲੀਆਂ ਤੇ ਬਜ਼ਾਰਾਂ 'ਚ ਕੂੜੇ ਕਰਕਟ ਦੇ ਅੰਬਾਰ ਲੱਗ ਗਏ ਹਨ | ਸ਼ਹਿਰ ਦੇ ਘੰਟਾ ਘਰ ਅਤੇ ਆਸਪਾਸ ਦੇ ਹੋਰ ਮੁੱਖ ਬਜ਼ਾਰਾਂ ਦੀਆਂ ਸੜਕਾਂ ਵਿਚਕਾਰ ਗੰਦਗੀ ਦੇ ਢੇਰ ਲੱਗੇ ਹੋਏ ਹਨ | ਬੀਤੀ ਰਾਤ ਤੋਂ ਪੈ ਰਹੇ ਹਲਕੇ-ਹਲਕੇ ਮੀਂਹ ਕਾਰਨ ਇਹ ਗੰਦਗੀ ਸੜਕਾਂ 'ਤੇ ਹੋਰ ਫ਼ੈਲ ਗਈ ਹੈ ਅਤੇ ਮਜਬੂਰਨ ਲੋਕਾਂ ਨੂੰ ਗੰਦਗੀ ਵਿਚੋਂ ਲੰਘਣਾ ਪੈ ਰਿਹਾ ਹੈ | ਦੁਕਾਨਦਾਰ ਤੇ ਸ਼ਹਿਰ ਵਾਸੀ ਸਫ਼ਾਈ ਰਮਚਾਰੀਆਂ ਦੀ ਹੜਤਾਲ ਕਾਰਨ ਬੇਹੱਦ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਕੋਲੋਂ ਕੂੜਾ ਚੁੱਕਣ ਲਈ ਕੋਈ ਨਹੀਂ ਆ ਰਿਹਾ | ਇਕ ਪਾਸੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਲੋਕ ਗੰਦਗੀ ਅਤੇ ਪ੍ਰਦੂਸ਼ਿਤ ਵਾਤਾਵਰਨ 'ਚ ਰਹਿਣ ਲਈ ਮਜਬੂਰ ਹਨ | ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਲੋੜੀਂਦੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਪਰ ਜੇਕਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੋਈ ਹੱਲ ਨਾ ਨਿਕਲਿਆ ਤਾਂ ਸ਼ਾਇਦ ਇਹ ਪ੍ਰਬੰਧ ਵੀ ਨਹੀਂ ਹੋ ਸਕਣਗੇ | ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੀਆਂ ਸਰਕਾਰ ਨਾਲ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਬੇਸਿੱਟਾ ਰਹੀਆਂ | ਸਰਕਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ 'ਚ ਟਾਲਮਟੋਲ ਕਰ ਰਹੀ ਹੈ ਜਦੋਂਕਿ ਜਥੇਬੰਦੀ ਦੀ ਪਹਿਲੀ ਮੰਗ ਹੀ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ ਹੈ | ਇਸ ਬਾਰੇ ਜਦੋਂ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਧਿਆਨ ਵਿਚ ਹੈ ਅਤੇ ਗੱਲਬਾਤ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮਸਲਾ ਹੱਲ ਹੋ ਜਾਣ ਦੀ ਆਸ ਹੈ |

ਪਿੰਡ ਲਤੀਫਪੁਰ ਵਿਖੇ ਕਈ ਪਰਿਵਾਰ ਭਾਜਪਾ ਛੱਡ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਭੰਗਾਲਾ, 16 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਕਾਂਗਰਸ ਪਾਰਟੀ ਮੁਕੇਰੀਆਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਲਤੀਫਪੁਰ (ਜੰਡਵਾਲ) ਦੇ 12 ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਹ ਸਮਾਗਮ ਪਿੰਡ ਲਤੀਫਪੁਰ ਵਿਖੇ ਸਰਪੰਚ ਮੋਹਨ ਲਾਲ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਗੱਠਜੋੜ ਇਤਿਹਾਸਕ ਫ਼ੈਸਲਾ-ਸਾਹੀ ਪੰਡੋਰੀ

ਦਸੂਹਾ, 16 ਜੂਨ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ 25 ਸਾਲ ਬਾਅਦ ਦੁਬਾਰਾ ਹੋਇਆ ਗੱਠਜੋੜ ਇਤਿਹਾਸਕ ਫ਼ੈਸਲਾ ਹੈ | ਇਸ ਗੱਲ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਆਗੂ ਜਗਪ੍ਰੀਤ ਸਿੰਘ ਸਾਹੀ ਪੰਡੋਰੀ ਨੇ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਸਦਰ ਦੀ ਜਥੇਬੰਦੀ ਦਾ ਐਲਾਨ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੂਥ ਸ਼ਹਿਰੀ ਪ੍ਰਧਾਨ ਗੁਰਿੰਦਰ ਸਿੰਘ ਗੋਲਡੀ ਦੀ ਅਗਵਾਈ 'ਚ ਸਰਕਲ ਸਦਰ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨੂੰ ਪਈ ਠੱਲ੍ਹ ਸਿਰਫ਼ 54 ਮਰੀਜ਼ ਪਾਜ਼ੀਟਿਵ, ਕੋਈ ਮੌਤ ਨਹੀਂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 54 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28077 ਅਤੇ ਮਰੀਜ਼ਾਂ ਦੀ ਕੁੱਲ ਮੌਤਾਂ ਦੀ ਗਿਣਤੀ 950 ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ...

ਪੂਰੀ ਖ਼ਬਰ »

'ਆਪ' ਵਲੋਂ ਐਸ.ਸੀ/ਐਸ.ਟੀ. ਸਕਾਲਰਸ਼ਿਪ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਵੱਲੋਂ ਐਸ.ਸੀ/ਐਸ.ਟੀ ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਸੂਬਾ ਸੰਯੁਕਤ ਸੱਕਤਰ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਸਰਕਲ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸ਼ਰਤਾਂ ਸਹਿਤ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ ਖੋਲ੍ਹਣ ਦੀ ਛੋਟ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ 25 ਜੂਨ ਤੱਕ ਜ਼ਿਲ੍ਹੇ ਦੇ ਹੋਟਲਾਂ ਸਹਿਤ ਸਾਰੇ ਰੈਸਟੋਰੈਂਟ, ਕੈਫੇ, ਕਾਫੀ ਸ਼ਾਪ, ਫਾਸਟ ਫੂਡ ਆਊਟਲੈਟਸ, ਢਾਬਾ ਅਤੇ ਹੋਰ ਖਾਣ ਪੀਣ ਵਾਲੇ ...

ਪੂਰੀ ਖ਼ਬਰ »

ਡਾ: ਹਰਜੀਤ ਸਿੰਘ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਦੀ 98 ਸਾਲਾ ਨਾਨੀ ਨੇ ਕੋਰੋਨਾ ਨੂੰ ਦਿੱਤੀ ਮਾਤ

ਦਸੂਹਾ, 16 ਜੂਨ (ਭੁੱਲਰ)- ਐਸ.ਐਮ.ਓ. ਬੁੱਢਾਬੜ ਤੇ ਇੰਚਾਰਜ ਡੀ ਅਡਿਕਸ਼ਨ ਸੈਂਟਰ ਸਿਵਲ ਹਸਪਤਾਲ ਦਸੂਹਾ ਡਾ: ਹਰਜੀਤ ਸਿੰਘ ਅਤੇ ਸੰਤ ਬਾਬਾ ਹਰਚਰਨ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੀ 98 ਸਾਲਾਂ ਨਾਨੀ ਚਿੰਤ ਕੌਰ ਨੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਕਸਬਾ ਹਰਿਆਣਾ ਵਿਖੇ ਅਨੇਕਾਂ ਨੌਜਵਾਨ 'ਆਪ' 'ਚ ਸ਼ਾਮਿਲ

ਹਰਿਆਣਾ, 16 ਜੂਨ (ਹਰਮੇਲ ਸਿੰਘ ਖੱਖ) - ਕਸਬਾ ਹਰਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਦੌਰਾਨ ਵਰਿੰਦਰ ਸਿੰਘ ਗਿੱਲ ਪ੍ਰਧਾਨ (ਸ਼ਹਿਰੀ) ਹਰਿਆਣਾ, ਡਾ. ਰਵਜੋਤ ਸਿੰਘ ਇੰਚਾਰਜ ਹਲਕਾ ਸ਼ਾਮਚੁਰਾਸੀ ਤੇ ਹੋਰਨਾਂ ਦੀ ਅਗਵਾਈ ਹੇਠ ਅਨੇਕਾਂ ਨੌਜਵਾਨਾਂ ਨੇ ਆਮ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਨ ਤੇ ਨੌਕਰੀ ਦੇ ਚਾਹਵਾਨ ਪ੍ਰਾਰਥੀ ਵਿਦੇਸ਼ੀ ਕੌਂਸਿਲੰਗ ਲਈ 18 ਤੱਕ ਕਰਵਾਉਣ ਰਜਿਸਟ੍ਰੇਸ਼ਨ- ਗੁਰਮੇਲ ਸਿੰਘ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਚਾਹਵਾਨ ਨੌਜਵਾਨ ਆਨਲਾਈਨ ਕੌਂਸਿਲੰਗ ਦੇ ਦੂਜੇ ਪੜਾਅ ਤਹਿਤ 18 ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋ ਇੱਕ ਵਿਅਕਤੀ ਤੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਓਮ ਪ੍ਰਕਾਸ਼ ਸਮੇਤ ਪੁਲਿਸ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲਾਂ 'ਚ ਵੀ ਜਨਮ ਤੇ ਮੌਤ ਦੇ ਸਰਟੀਫ਼ਿਕੇਟ ਮਿਲਣੇ ਸ਼ੁਰੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ ਉਪਰੰਤ ਹੁਸ਼ਿਆਰਪੁਰ ਨਗਰ ਨਿਗਮ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਇਲਾਕੇ ਲਈ ਵਰਦਾਨ

ਦਸੂਹਾ, 16 ਜੂਨ (ਕੌਸ਼ਲ)- ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ, ਇਹ ਕਾਲਜ ਇਲਾਕੇ ਦੀਆਂ ਲੜਕੀਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਲਾ, ਇੱਕ ਸਿਰ ਕੱਢਵਾਂ ਕਾਲਜ ਹੈ | ਪਿ੍ੰ. ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਹੇਠ ਚਲ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਸਰਗਰਮ ਤੇ ਉੱਘੇ ਆਗੂ ਸੁਖਵਿੰਦਰ ਸਿੰਘ ਮੁਨਾਕ ਸ਼੍ਰੋ.ਅ. ਦਲ (ਸੰਯੁਕਤ) 'ਚ ਸ਼ਾਮਿਲ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਹੁਸ਼ਿਆਪੁਰ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਅਤੇ ਉੱਘੇ ਆਗੂ ਸੁਖਵਿੰਦਰ ਸਿੰਘ ਮੁਨਾਕ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ਼ ਕੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆਈ.ਕੇ.ਜੀ ਪੀ.ਟੀ.ਯੂ. ਹੁਸ਼ਿਆਰਪੁਰ ਕੈਂਪਸ ਨੂੰ ਆਧੁਨਿਕ ਅਕਾਦਮਿਕ ਬਲਾਕ ਮਿਲਿਆ

ਹੁਸ਼ਿਆਰਪੁਰ, 16 ਜੂਨ (ਅ.ਬ.)-ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ 'ਵਰਸਿਟੀ (ਆਈ. ਕੇ. ਜੀ. ਪੀ. ਟੀ. ਯੂ.) ਹੁਸ਼ਿਆਰਪੁਰ ਕੈਂਪਸ ਨੂੰ ਆਧੁਨਿਕ ਅਕਾਦਮਿਕ ਬਲਾਕ ਮਿਲਿਆ ਹੈ | ਇਸ ਨਵੇਂ ਬਲਾਕ ਦਾ ਰਸਮੀ ਉਦਘਾਟਨ ਉਪ-ਕੁਲਪਤੀ ਪ੍ਰੋ. ਡਾਕਟਰ ਅਜੇ ਕੁਮਾਰ ਸ਼ਰਮਾ ਵਲੋਂ ਕੈਂਪਸ ਟੀਮ ...

ਪੂਰੀ ਖ਼ਬਰ »

1 ਪਿਸਤੌਲ ਤੇ 34 ਜ਼ਿੰਦਾ ਕਾਰਤੂਸ ਵੀ ਬਰਾਮਦ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 15 ਤਸਕਰ ਕਾਬੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਤੇ ਇੱਕ ਪਿਸਤੌਲ ਅਤੇ 34 ਜ਼ਿੰਦਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 15 ਤਸਕਰ ਕਾਬੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਤੇ ਇੱਕ ਪਿਸਤੌਲ ਅਤੇ 34 ਜ਼ਿੰਦਾ ...

ਪੂਰੀ ਖ਼ਬਰ »

ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦਸੂਹਾ ਬਣਨ 'ਤੇ ਐਡ: ਘੁੰਮਣ ਵਲੋਂ ਧੰਨਵਾਦੀ ਸਮਾਗਮ

ਦਸੂਹਾ, 16 ਜੂਨ (ਭੁੱਲਰ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦਸੂਹਾ ਦੇ ਨਵੇਂ ਬਣਾਏ ਗਏ ਇੰਚਾਰਜ ਐਡ. ਕਰਮਬੀਰ ਸਿੰਘ ਘੁੰਮਣ ਵਲੋਂ ਧੰਨਵਾਦੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ, ਸੈਕਟਰੀ ਕਰਮਜੀਤ ਕੌਰ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਕਾਲਰਸ਼ਿਪ ਘੁਟਾਲੇ ਦੀ ਸੀ. ਬੀ. ਆਈ. ਜਾਂਚ ਹੋਵੇ-ਦੂਲੋ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਵਿਚ 400 ਕਰੋੜ ਦਾ ਘੁਟਾਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਮਾਮਲੇ 'ਚ ਕੇਂਦਰ ਸਰਕਾਰ ਪੰਜਾਬ ਸਰਕਾਰ 'ਤੇ ਦੋਸ਼ ਲਗਾ ...

ਪੂਰੀ ਖ਼ਬਰ »

ਅਰਸ਼ਨੂਰ ਇੰਟਰਪ੍ਰਾਈਜ਼ਿਸ ਏਜੰਸੀ ਦਾ ਉਦਘਾਟਨ

ਐਮਾਂ ਮਾਂਗਟ, 16 ਜੂਨ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਅੱਡਾ ਪੇਪਰ ਮਿਲ ਨਜ਼ਦੀਕ ਨਵੀਂ ਅਰਸ਼ਨੂਰ ਏਜੰਸੀ (ਕੋਕਾ ਕੋਲਾ) ਖੋਲੀ ਗਈ | ਇਸ ਮੌਕੇ ਗ੍ਰੰਥੀ ਪਰਮਜੀਤ ਸਿੰਘ ਵਲੋਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਏਜੰਸੀ ਦਾ ਉਦਘਾਟਨ ਵਿਸ਼ਾਲ ...

ਪੂਰੀ ਖ਼ਬਰ »

ਸਰਹਾਲਾ ਕਲਾਂ ਸਰਕਲ ਦੇ ਅਹੁਦੇਦਾਰਾਂ ਵਲੋਂ ਸੋਹਣ ਸਿੰਘ ਠੰਡਲ ਦਾ ਸਨਮਾਨ

ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜੋੜ ਹੋਣ ਦੀ ਖੁਸ਼ੀ 'ਚ ਅਕਾਲੀ ਦਲ ਸਰਕਲ ਸਰਹਾਲਾ ਕਲਾਂ ਦੇ ਪ੍ਰਧਾਨ ਮਾ. ਰਛਪਾਲ ਸਿੰਘ ਜਲਵੇੜਾ ਦੀ ਅਗਵਾਈ 'ਚ ਵੱਡੀ ਗਿਣਤੀ ਸਰਕਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਾਬਕਾ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਦੀਆਂ ਸਮੱਸਿਆਵਾਂ ਸਬੰਧੀ ਐਮ.ਪੀ. ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲੇ ਵਿਧਾਇਕਾ ਇੰਦੂ ਬਾਲਾ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਿਵੇਂ ਤਿਵੇਂ ਹੀ ਹਲਕਾ ਮੁਕੇਰੀਆਂ ਅੰਦਰ ਕਾਂਗਰਸ ਦੀ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਆਪਣੇ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਪੰਜਾਬ ਦੇ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਡੀ.ਪੀ.ਆਈ. (ਸ.ਸ.) ਤੇ ਪ੍ਰਾਇਮਰੀ ਨਾਲ ਮੁਲਾਕਾਤ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਵਫ਼ਦ ਵਲੋਂ ਸੂਬਾ ਪੱਧਰੀ ਵਫ਼ਦ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਸੂਬਾ ਵਾਇਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ ਦੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਬਜਵਾੜਾ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਸਿੰਘ ਸਭਾ ਜੀ ਛਾਉਣੀ ਨਿਹੰਗ ਸਿੰਘਾਂ ਦੇ ਅਸਥਾਨ ਪਿੰਡ ਬਜਵਾੜਾ ਕਲਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਸੋਨਾਲੀਕਾ ਨੇ ਮੁਹੱਲਾ ਹੁਸ਼ਿਆਰਪੁਰ ਇਨਕਲੇਵ 'ਚ 250 ਬੂਟੇ ਲਗਾਏ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੋਨਾਲੀਕਾ ਉਦਯੋਗ ਸਮੂਹ ਵਲੋਂ ਹੁਸ਼ਿਆਰਪੁਰ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਮੁਹੱਲਾ ਹੁਸ਼ਿਆਰਪੁਰ ਇਨਕਲੇਵ 'ਚ ਵਣ ਵਿਭਾਗ ਦੇ ਸਹਿਯੋਗ ਨਾਲ 250 ਦੇ ਕਰੀਬ ਫਲ-ਫੁੱਲਦਾਰ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਵਲੋਂ ਪਿੰਡ ਚੱਕ ਨਰਿਆਲ 'ਚ ਮੈਡੀਕਲ ਕੈਂਪ ਦਾ ਉਦਘਾਟਨ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਚੱਕ ਨਰਿਆਲ ਵਿਖੇ ਲਗਾਏ ਗਏ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਡਾ. ਰਾਜ ਕੁਮਾਰ ਨੇ ਦੱਸਿਆ ਕਿ ਮੈਡੀਕਲ ਕੈਂਪਾਂ 'ਚ ਕੋਰੋਨਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਇੱਥੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਯੂਨੀਅਨ ਵਲੋਂ ਸੋਮਾ ਰਾਣੀ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰਨ ਉਪਰੰਤ ਸ਼ਹਿਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਇੱਥੋਂ ਦੇ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਦਾ ਬੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਕਾਲਜ ਦੇ 100 ਫ਼ੀਸਦੀ ਰਹੇ ਨਤੀਜੇ 'ਚ ਕਾਲਜ ਵਿਦਿਆਰਥਣਾਂ ਪਰਮਜੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਵਿਚ ਬਹੁਮਤ ਨਾਲ ਜਿੱਤੇਗਾ-ਕਰਮਜੀਤ ਸੰਧੂ, ਐਡ. ਰਾਕੇਸ਼ ਕੁਮਾਰ

ਐਮਾਂ ਮਾਂਗਟ, 16 ਜੂਨ (ਭੰਮਰਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤੇਗਾ ਤੇ ਸਰਕਾਰ ਬਣਾਏਗਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਮੁਕੇਰੀਆਂ ਇੰਚਾਰਜ ਕਰਮਜੀਤ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ 3 ਮਾਮਲੇ ਦਰਜ, 5 ਨਾਮਜ਼ਦ-1 ਕਾਬੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ 3 ਮਾਮਲੇ ਦਰਜ ਕਰਕੇ ਪੰਜ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 1 ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਰਵਿਦਾਸ ਨਗਰ ਦੀ ਵਾਸੀ ਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਦੋ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਟਾਫ਼ ਸਮੇਤ ਸਿਹਤ ਵਿਭਾਗ 'ਚ ਕੀਤਾ ਸ਼ਾਮਿਲ

ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਜ਼ਿਲ੍ਹਾ ਪਰਿਸ਼ਦ ਅਧੀਨ ਚਲਾਏ ਜਾ ਰਹੇ ਸਬਸਿਡਰੀ ਹੈਲਥ ਸੈਂਟਰ ਲਾਚੋਵਾਲ ਤੋਂ ਰੂਰਲ ਮੈਡੀਕਲ ਅਫ਼ਸਰ ਡਾ. ਸਨੇਹ ਲਤਾ ਸੰਧੂ ਅਤੇ ਹੈਲਥ ਸੈਂਟਰ ਲਾਂਬੜਾ ਤੋਂ ਡਾ. ਨੀਤਾ ਨੇ ਅੱਜ ਸਿਹਤ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਸੈਮੀਨਾਰ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਆਨਲਾਈਨ ਸੈਮੀਨਾਰ ਪਿ੍ੰਸੀਪਲ ਵਿਸ਼ਾਲੀ ਚੱਢਾ ਦੇ ਨਿਰਦੇਸ਼ਾਂ 'ਤੇ ਲਗਾਇਆ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ 'ਤੇ 3 ਨਾਮਜ਼ਦ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕੁੱਟਮਾਰ ਕਰਕੇ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 3 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਵਾਸੀ ਕ੍ਰਿਸ਼ਨਾ ਨਗਰ ਨੇ ...

ਪੂਰੀ ਖ਼ਬਰ »

ਟਿੱਪਰ ਦੀ ਟੱਕਰ ਨਾਲ ਐਕਟਿਵਾ ਚਾਲਕ ਗੰਭੀਰ ਜ਼ਖ਼ਮੀ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਇੱਥੋਂ ਦੇ ਨਵਾਂਸ਼ਹਿਰ ਰੋਡ 'ਤੇ ਟਿੱਪਰ ਨਾਲ ਵਾਪਰੇ ਹਾਦਸੇ 'ਚ ਐਕਟਿਵਾ ਚਾਲਕ ਦੇ ਜ਼ਖ਼ਮੀ ਹੋਣ ਦੀ ਖ਼ਬਰ | ਇਕੱਤਰ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ 3.30 ਕੁ ਵਜੇ ਗੁਰਜੀਤ ਸਿੰਘ (69) ਪੁੱਤਰ ਠਾਕੁਰ ਦਾਸ ਵਾਸੀ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੀ ਰਹਿਨੁਮਾਈ ਵਿਚ ਕੀਤਾ ਗਿਆ | ਵਿਭਾਗ ਦੇ ਮੁਖੀ ਪ੍ਰੋਫ਼ੈਸਰ ਸੁਨੀਲ ...

ਪੂਰੀ ਖ਼ਬਰ »

ਵਾਤਾਵਰਨ ਲਈ ਹਰ ਮਨੁੱਖ ਸੁਚੇਤ ਹੋਵੇ-ਸੰਤ ਭੂਰੀ ਵਾਲੇ

ਟਾਂਡਾ ਉੜਮੁੜ, 16 ਜੂਨ (ਕੁਲਬੀਰ ਸਿੰਘ ਗੁਰਾਇਆ)- ਪੰਥ ਦੀ ਪ੍ਰਮੁੱਖ ਧਾਰਮਿਕ ਸ਼ਖ਼ਸੀਅਤ ਅਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅੱਜ ਟਾਂਡਾ ਫੇਰੀ ਦੌਰਾਨ ਟਾਂਡੇ ਦੀ ਪ੍ਰਮੁੱਖ ਸ਼ਖ਼ਸੀਅਤ ਕੁਲਵੰਤ ਸਿੰਘ ਸ਼ਾਹੀ ਅਤੇ ਅਜੇਪਾਲ ਸਿੰਘ ਸ਼ਾਹੀ ...

ਪੂਰੀ ਖ਼ਬਰ »

ਪਿੰਡ ਰੇਪੁਰ ਵਿਖੇ ਵੰਡੀਆਂ ਗਈਆਂ ਸਪੋਰਟਸ ਕਿੱਟਾਂ

ਤਲਵਾੜਾ, 16 ਜੂਨ (ਅ. ਪ੍ਰ)- ਕੰਡੀ ਖੇਤਰ ਵਿਚ ਆਉਂਦੇ ਪਿੰਡ ਰੇਪੁਰ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਅਤੇ ਮੰਡਲ ਪ੍ਰਦਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਨੌਜਵਾਨਾਂ ਨੂੰ ਕਿੱਟਾਂ ਭੇਟ ਕੀਤੀਆਂ | ਇਸ ਮੌਕੇ 'ਤੇ ਭਾਜਪਾ ਅਹੁਦੇਦਾਰਾਂ ਨੇ ਨੌਜਵਾਨਾਂ ...

ਪੂਰੀ ਖ਼ਬਰ »

ਸਵ: ਬਾਜਵਾ ਦੀ 30ਵੀਂ ਬਰਸੀ 'ਤੇ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਸਵ: ਚੈਂਚਲ ਸਿੰਘ ਬਾਜਵਾ ਐਸ.ਪੀ. ਦੀ 30ਵੀਂ ਬਰਸੀ ਜ਼ਿਲ੍ਹਾ ਪ੍ਰਧਾਨ ਸਵਰਨ ਚੰਦ ਰਿਟਾ: ਡੀ.ਐਸ.ਪੀ. ਦੀ ਦੇਖ-ਰੇਖ ਹੇਠ ਗੁਰਦੁਆਰਾ ਚਰਨ ਪਾਵਨ ...

ਪੂਰੀ ਖ਼ਬਰ »

'ਆਪ' ਦਾ ਹਲਕਾ ਇੰਚਾਰਜ ਬਣਨ 'ਤੇ ਐਡਵੋਕੇਟ ਘੁੰਮਣ ਦਾ ਸਨਮਾਨ

ਤਲਵਾੜਾ, 16 ਜੂਨ (ਅ.ਪ)- ਆਮ ਆਦਮੀ ਪਾਰਟੀ ਵਿਧਾਨ ਸਭਾ ਦਸੂਹਾ ਦੇ ਨਵੇਂ ਬਣੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਨਵੀ ਜ਼ਿੰਮੇਵਾਰੀ ਮਿਲਣ 'ਤੇ ਆਪ ਤਲਵਾੜਾ ਦੀ ਟੀਮ ਵਲੋਂ ਅੱਡਾ ਭੰਬੋਤਾੜ ਵਿਖੇ ਸਵਾਗਤ ਕੀਤਾ ਤੇ ਹਾਰ ਪਾ ਕੇ ਸਨਮਾਨਿਤ ਕੀਤਾ | ਇਸ ਸਮੇਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਰੀ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਨਸਰਾਲਾ, 16 ਜੂਨ (ਸਤਵੰਤ ਸਿੰਘ ਥਿਆੜਾ) - ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਉਪਰਾਲੇ ਸਦਕਾ ਤੇ ਜਥੇਦਾਰ ਬਾਬਾ ਜੋਗਾ ਸਿੰਘ ...

ਪੂਰੀ ਖ਼ਬਰ »

ਸੋਹਣ ਸਿੰਘ ਠੰਡਲ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ- ਮਾਨਾ

ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਹਲਕਾ ਚੱਬੇਵਾਲ ਦੇ ਬਸਪਾ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਮਾਨਾ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਤੇ ਵਰਕਰਾਂ ਨੇ ੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ) ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਮਾਹਿਲਪੁਰ ਵਿਖੇ ਬੀ.ਐਂਡ ਸੈਸ਼ਨ 2019-21 ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪਾਸ ਅੰਕ ਪ੍ਰਾਪਤ ਕੀਤੇ¢ਪਿ੍ੰਸੀਪਲ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ ਪਿੰਡ ਡੁਗਰੀ ਵਾਸੀ

ਐਮਾਂ ਮਾਂਗਟ, 16 ਜੂਨ (ਗੁਰਾਇਆ)- ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਲ ਮਿਲਿਆ ਜਦੋਂ ਪਿੰਡ ਡੁਗਰੀ ਰਾਜਪੂਤਾਂ ਦੇ ਨਿਵਾਸੀ ਵੱਡੀ ਗਿਣਤੀ 'ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਹਲਕਾ ਇੰਦੂ ਬਾਲਾ, ਐਡਵੋਕੇਟ ਸੱਭਿਆ ਸਾਂਚੀ, ਬਲਾਕ ਪ੍ਰਧਾਨ ਕਰਮਜੀਤ ਸਿੰਘ, ਨਰਿੰਦਰ ...

ਪੂਰੀ ਖ਼ਬਰ »

ਜਹਾਨਖੇਲਾਂ ਤੋਂ ਨਾਰੂ ਨੰਗਲ ਤੱਕ ਸੜਕ ਨੂੰ ਚੌੜਾ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ-ਅਰੋੜਾ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹਲਕਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਕੰਢੀ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਨ੍ਹਾਂ ਪਿੰਡਾਂ 'ਚ ਪਾਣੀ, ਗਲੀਆਂ ਅਤੇ ਨਾਲੀਆਂ ...

ਪੂਰੀ ਖ਼ਬਰ »

ਗਲਵਾਨ ਘਾਟੀ 'ਚ ਭਾਰਤੀ ਸੈਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭੱਜ ਗਏ ਸਨ ਚੀਨੀ ਸੈਨਿਕ-ਡਾ. ਘਈ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਗਲਵਾਨ ਘਾਟੀ 'ਚ ਭਾਰਤੀ ਸੈਨਾ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਅੱਗੇ ਅੱਜ ਤੋਂ ਇੱਕ ਸਾਲ ਪਹਿਲਾਂ ਚੀਨੀ ਸੈਨਿਕਾਂ ਨੂੰ ਮਜ਼ਬੂਰ ਹੋ ਕੇ ਪਿੱਛੇ ਹਟਣਾ ਪਿਆ ਸੀ | ਇਸ ਮੌਕੇ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੇਰਾ ਬਾਬਾ ਜਵਾਹਰ ਦਾਸ ਸੂਸਾਂ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਸ਼ਾਮਚੁਰਾਸੀ, 16 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਦਮਦਮੀ ਟਕਸਾਲ ਦੀ ਬਰਾਂਚ ਡੇਰਾ ਬਾਬਾ ਜਵਾਹਰ ਦਾਸ ਪਿੰਡ ਸੂਸ ਜ਼ਿਲ੍ਹਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਨੂੰ ਲੈ ਕੇ ਬਲਾਕ ਸੰਮਤੀ ਦੀ ਹੋਈ ਮੀਟਿੰਗ

ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)- ਅੱਜ ਬੀ ਡੀ ਪੀ ਓ ਦਫ਼ਤਰ ਮਾਹਿਲਪੁਰ ਵਿਖੇ ਬਲਾਕ ਸੰਮਤੀ ਦੀ ਮੀਟਿੰਗ ਵਾਇਸ ਚੇਅਰਪਰਸਨ ਪਵਨ ਕੁਮਾਰ ਦੀ ਅਗਵਾਈ 'ਚ ਹੋਈ ਜਿਸ 'ਚ ਸਮੂਹ ਬਲਾਕ ਸੰਮਤੀ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਬੀ.ਡੀ.ਪੀ. ਓ.ਧਰਮਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਸਤਵੰਤ ਸਿੰਘ ਖੁਣ-ਖੁਣ ਨੂੰ ਕੌਮੀ ਸਕੱਤਰ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਖੁੱਡਾ, 16 ਜੂਨ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਵਲੋਂ ਨਵੇਂ ਢਾਂਚੇ ਵਿਚ ਸਤਵੰਤ ਸਿੰਘ ਖੁਣ-ਖੁਣ ਨੂੰ ਕੌਮੀ ਸਕੱਤਰ ਬਣਾਏ ਜਾਣ 'ਤੇ ਪਿੰਡ ਖੁਣ-ਖੁਣ ਕਲਾਂ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਖ਼ੂਨਦਾਨ ਦਿਵਸ 'ਤੇ ਵੈਬੀਨਾਰ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਪਰਾਜਿਤਾ ਜੋਸ਼ੀ ਦੇ ਨਿਰਦੇਸ਼ਾਂ ਤਹਿਤ ਅੰਤਰ ਰਾਸ਼ਟਰੀ ਖ਼ੂਨਦਾਨ ਦਿਵਸ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਪਲੇਸਮੈਂਟ ਅਫ਼ਸਰ ਤੇ ਕੈਰੀਅਰ ਕੌ ਾਸਲਰ ਸਨਮਾਨਿਤ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਵਿਡ ਦੇ ਮੁਸ਼ਕਲ ਦੌਰ ਵਿੱਚ ਰੋਜ਼ਗਾਰ ਦੇ ਖੇਤਰ ਵਿੱਚ ਬੇਹਤਰੀਨ ਕਾਰਗੁਜਾਰੀ ਨਾਲ ਹੁਸ਼ਿਆਰਪੁਰ ਦਾ ਨਾਮ ਸੂਬੇ ਭਰ ਵਿਚ ਰੌਸ਼ਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ...

ਪੂਰੀ ਖ਼ਬਰ »

ਬੁਢਾਪਾ ਤੇ ਵਿਧਵਾ ਪੈਨਸ਼ਨ ਵੱਧ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਜਾਵੇ-ਪਰਮਾਰ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਨਿਆਸਰਿਤ ਔਰਤਾਂ ਅਤੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕਰਦੇ ਹੋਏ ਕਾਂਗਰਸੀ ਆਗੂ ਰਾਜਿੰਦਰ ਸਿੰਘ ਪਰਮਾਰ ਨੇ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਨੇ ਅਣ-ਰਜਿਸਟਰਡ ਆਰ.ਐਮ.ਪੀ. ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਸੀ. ਐਚ. ਸੀ. ਹਾਰਟਾ ਬੱਡਲਾ ਵਿਖੇ ਕੋਵਿਡ-19 ਦੇ ਲੱਛਣ ਪਹਿਚਾਨਣ ਅਤੇ ਤਤਕਾਲ ਫਸਟ ਏਡ ਦੇਣ ਸਬੰਧੀ ਅਣ-ਰਜਿਸਟਰਡ ਆਰ.ਐਮ.ਪੀ. ਨੂੰ ਇਸ ਸਬੰਧੀ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਬੇਟ ਏਰੀਆ ਵਲੋਂ ਬਿਜਲੀ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਦਸੂਹਾ, 16 ਜੂਨ (ਕੌਸ਼ਲ)- ਕਿਸਾਨ ਸੰਘਰਸ਼ ਕਮੇਟੀ ਬੇਟ ਏਰੀਏ ਦਾ ਇਕ ਜਥਾ ਨੇ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਦੀ ਅਗਵਾਈ 'ਚ ਬਿਜਲੀ ਦਫ਼ਤਰ ਦੇ ਮੂਹਰੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡਾਂ 'ਚ ਉਨ੍ਹਾਂ ਦੀ ਮੋਟਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX