ਤਾਜਾ ਖ਼ਬਰਾਂ


ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  12 minutes ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  45 minutes ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 1 hour ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 1 hour ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 3 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 4 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 4 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 4 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 5 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 5 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 5 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 6 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 6 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 7 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਅੰਮ੍ਰਿਤਸਰ

ਸੁਨਿਆਰਿਆਂ ਪਾਸੋਂ ਠੱਗੀ ਮਾਰਨ ਵਾਲੇ ਪਤੀ-ਪਤਨੀ ਪੁਲਿਸ ਨੇ ਕੀਤੇ ਕਾਬੂ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਬੀਤੇ ਦਿਨੀ ਵੱਖ-ਵੱਖ ਸੁਨਿਆਰਿਆਂ ਦੀਆਂ ਦੁਕਾਨਾਂ 'ਤੇ ਜਾ ਕੇ ਉਨ੍ਹਾਂ ਨੂੰ ਨਕਲੀ ਸੋਨੇ ਦੇ ਗਹਿਣੇ ਦੇ ਕੇ ਅਸਲੀ ਸੋਨੇ ਦੇ ਗਹਿਣੇ ਲੈ ਕੇ ਜਾਣ ਵਾਲੇ 1 ਜੋੜੇ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਦੋਵੇਂ ਪਤੀ-ਪਤਨੀ ਨਿਕਲੇ ਹਨ ਜਿਨ੍ਹਾਂ ਪਾਸੋਂ ਪੁਲਿਸ ਨੇ ਸੋਨੇ ਦੀਆਂ 7 ਮੁੰਦਰੀਆਂ ਜਨਾਨਾ ਬਰਾਮਦ ਕੀਤੀਆਂ ਹਨ | ਇਸ ਦੇ ਨਾਲ ਹੀ ਪੁਲਿਸ ਵਲੋਂ ਦਿਲਾਵਰੀ ਸਟਰੀਟ ਪੁਤਲੀਘਰ ਵਿਖੇ ਹੋਈ ਲੁੱਟ ਖੋਹ ਦਾ ਫਰਾਰ ਹੋਇਆ ਮੱਖ ਸਰਗਨਾ ਟੀ. ਟੀ. ਵੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁਲਿਸ ਨੇ 90 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਦਿਆਂ ਡੀ. ਸੀ. ਪੀ. (ਡੀ.) ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਦਿਨੀ ਹੀ ਔਰਤ ਤੇ ਮਰਦ ਜੋੜਾ ਚਰਚਾ 'ਚ ਆਇਆ ਸੀ ਜੋ ਸੁਨਿਆਰਿਆਂ ਦੀਆਂ ਵੱਖ-ਵੱਖ ਦੁਕਾਨਾਂ 'ਤੇ ਜਾਂਦੇ ਸਨ ਤੇ ਉਨ੍ਹਾਂ ਪਾਸੋਂ ਸੋਨੇ ਦੀਆਂ ਮੁੰਦਰੀਆਂ ਦੀ ਮੰਗ ਕਰਦੇ ਸਨ | ਜਦੋਂ ਸੁਨਿਆਰਾ ਇਨ੍ਹਾਂ ਨੂੰ ਮੁੰਦਰੀਆਂ ਵਾਲੀ ਟਰੇਅ ਦਿਖਾਉਂਦੇ ਸਨ ਤਾਂ ਇਹ ਬੜੀ ਚਲਾਕੀ ਨਾਲ ਆਪਣੇ ਨਾਲ ਪਹਿਲਾਂ ਹੀ ਬਣਾ ਕੇ ਲਿਆਂਦੀਆਂ ਨਕਲੀ ਮੁੰਦਰੀਆਂ ਟਰੇਅ 'ਚ ਰੱਖ ਦਿੰਦੇ ਸਨ ਤੇ ਅਸਲੀ ਲੈ ਕੇ ਫਰਾਰ ਹੋ ਜਾਂਦੇ ਸਨ | ਇਨ੍ਹਾਂ ਵਲੋਂ ਬੀਤੇ 11 ਜੂਨ ਨੂੰ ਥਾਣਾ ਡੀ ਡਵੀਜ਼ਨ ਦੇ ਖੇਤਰ 'ਚ ਵੀ ਸੋਨੇ ਦੇ ਦੁਕਾਨਦਾਰ ਨਾਲ ਅਜਿਹਾ ਹੀ ਕੀਤਾ ਸੀ | ਪੁਲਿਸ ਵਲੋਂ ਇਸ ਸਬੰਧੀ ਜਸਪਾਲ ਸਿੰਘ ਤੇ ਸਪਿੰਦਰ ਕੌਰ (ਪਤੀ-ਪਤਨੀ) ਵਾਸੀਆਂ ਪ੍ਰੀਤ ਐਵੀਨਿਊ ਮਜੀਠਾ ਰੋਡ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 7 ਮੁੰਦਰੀਆਂ ਬਰਾਮਦ ਕੀਤੀਆਂ ਹਨ | ਮੱੁਢਲੀ ਪੁੱਛਗਿੱਛ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਸ਼ਹਿਰ 'ਚ ਤਿੰਨ ਵਾਰਦਾਤਾਂ ਜਿਨ੍ਹਾਂ 'ਚ ਛਾਉਣੀ, ਗੇਟ ਹਕੀਮਾਂ ਤੇ ਗੁਰਦਾਸਪੁਰ ਖੇਤਰ 'ਚ ਵੀ ਕੀਤੀਆਂ ਹਨ | ਦੋਵਾਂ ਖ਼ਿਲਾਫ਼ ਪਹਿਲਾਂ ਹੀ 5-5 ਮਾਮਲੇ ਦਰਜ਼ ਹਨ | ਇਹ ਵੀ ਪਤਾ ਲਗਾ ਹੈ ਕਿ ਫੜਿਆ ਗਿਆ ਵਿਅਕਤੀ ਪੁਲਿਸ ਦਾ ਸਾਬਕਾ ਮੁਲਾਜ਼ਮ ਹੈ ਤੇ ਉਸਦੀ ਪਤਨੀ ਨਰਸ ਵਜੋਂ ਕੰਮ ਕਰਦੀ ਰਹੀ ਹੈ ਤੇ ਹੁਣ ਦੋਵੇਂ ਬੇਰੁਜ਼ਗਾਰ ਹੋਣ ਕਾਰਨ ਇਹ ਠੱਗੀ ਦਾ ਕਾਰੋਬਾਰ ਚਲਾ ਰਹੇ ਹਨ |
ਦਿਲਾਵਰੀ ਸਟਰੀਟ ਪੁਤਲੀਘਰ 'ਚ ਲੁੱਟ ਖੋਹ ਦਾ ਮੁੱਖ ਦੋਸ਼ੀ ਗਿ੍ਫ਼ਤਾਰ
ਇਸੇ ਦੌਰਾਨ ਪੁਲਿਸ ਵਲੋਂ 2017 'ਚ ਦਿਲਾਵਰੀ ਸਟਰੀਟ ਵਿਖੇ ਇਕ ਘਰ 'ਚ ਬਜ਼ੁਰਗ ਜੋੜੇ ਨੂੰ ੂ ਬੰਦੀ ਬਣਾ ਕੇ ਕੀਤੀ ਲੁੱਟ ਖੋਹ ਦੇ ਮੁੱਖ ਸਰਗਨੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਹ ਵਾਰਦਾਤ ਉਪਰੰਤ ਭਗੌੜਾ ਚਲ ਰਿਹਾ ਸੀ ਤੇ ਉਸ ਪਾਸੋਂ ਪੁਲਿਸ ਨੇ 90 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ | ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਵਿਕਰਮਜੀਤ ਸਿੰਘ ਉਰਫ ਟੀ. ਟੀ. ਵਾਸੀ ਮੁਸਤਫਾਬਾਦ ਵਜੋਂ ਹੋਈ ਹੈ | ਇਸ ਖ਼ਿਲਾਫ਼ ਅੰਮਿ੍ਤਸਰ, ਤਰਨ ਤਾਰਨ, ਫਰੀਦਕੋਟ ਆਦਿ ਜ਼ਿਲਿ੍ਹਆਂ 'ਚ 10 ਦੇ ਕਰੀਬ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ | ਇਸ ਮੌਕੇ ਏ. ਡੀ. ਸੀ. ਪੀ. ਜੁਗਰਾਜ ਸਿੰਘ, ਏ. ਸੀ. ਪੀ. ਹਰਮਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |

ਹਿੰਦੁਸਤਾਨੀ ਬਸਤੀ ਵਾਸੀਆਂ ਵਲੋਂ ਸ੍ਰੀ ਦੁਰਗਿਆਣਾ ਕਮੇਟੀ ਖਿਲਾਫ਼ ਧਰਨਾ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਹਾਥੀ ਗੇਟ ਵਿਖੇ ਹਿੰਦੁਸਤਾਨੀ ਬਸਤੀ ਵਾਸੀਆਂ ਵਲੋਂ ਸ੍ਰੀ ਦੁਰਗਿਆਣਾ ਕਮੇਟੀ ਖ਼ਿਲਾਫ਼ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ¢ ਇਸ ਦÏਰਾਨ ਇਲਾਕਾ ਨਿਵਾਸੀਆਂ ਨੇ ਕਮੇਟੀ ਦੇ ਵਿਰੋਧ 'ਚ ਨਾਅਰੇਬਾਜ਼ੀ ਵੀ ਕੀਤੀ¢ ...

ਪੂਰੀ ਖ਼ਬਰ »

ਡਾਕਟਰ ਦੇ ਘਰ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁੱਖ ਦੋਸ਼ੀ ਕਾਬੂ

ਛੇਹਰਟਾ, 16 (ਸੁਰਿੰਦਰ ਸਿੰਘ ਵਿਰਦੀ)-ਬੀਤੇ ਦੋ ਮਹੀਨੇ ਪਹਿਲਾਂ ਛੇਹਰਟਾ ਦੇ ਨਾਮਵਰ ਹਸਪਤਾਲ ਦੇ ਮਾਲਕ ਡਾਕਟਰ ਰਾਕੇਸ਼ ਅਰੋੜਾ ਦੀ ਪ੍ਰਤਾਪ ਐਵੇਨਿਊ ਸਥਿਤ ਕੋਠੀ ਵਿਖੇ ਦੇਰ ਰਾਤ 11 ਵਜੇ ਦੇ ਕਰੀਬ ਹਥਿਆਰਾਂ ਨਾਲ ਲੈਸ ਹੋ ਕੇ ਕੁੱਝ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਵਿਰੋਧ 'ਚ ਇਲਾਕਾ ਨਿਵਾਸੀਆਂ ਵਲੋਂ ਧਰਨਾ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਮਕਬੂਲਪੁਰਾ ਰੋਡ ਵਿਖੇ ਵਾਰਡ ਨੰਬਰ-31 'ਚ ਪੈਂਦੇ ਰਿਹਾਇਸ਼ੀ ਇਲਾਕੇ ਨਿਊ ਜਵਾਹਰ ਨਗਰ 'ਚ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਵਿਰੋਧ 'ਚ ਅੱਜ ਇਲਾਕਾ ਨਿਵਾਸੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਇਕੱਤਰਤਾ 'ਚ ਨਵੇਂ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਮਿਲੀ ਪ੍ਰਵਾਨਗੀ ਸਾਲ-2021-2022 ਲਈ ਕਰੀਬ 65 ਕਰੋੜ ਦਾ ਸਾਲਾਨਾ ਬਜਟ ਪਾਸ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਇਕੱਤਰਤਾ ਵਿਚ ਨਵੇਂ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਹ ਆਨਲਾਈਨ ਇਕੱਤਰਤਾ ਭੁਪਿੰਦਰ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬੋਰਡ ਦੇ ਪ੍ਰਧਾਨ ...

ਪੂਰੀ ਖ਼ਬਰ »

ਲੰਗਾਹ ਦੀ ਮੁਆਫ਼ੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਵਡਾਲਾ ਗ੍ਰੰਥੀਆਂ, 16 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਅਕਾਲੀ ਆਗੂ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਜਰਨੈਲ ਸਿੰਘ ਕਾਹਲੋਂ ਤੇ ਕੇਂਦਰੀ ਸਹਿਕਾਰੀ ਬੈਂਕ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਬੱਲੀ ਸਮੇਤ ਵੱਡੀ ਗਿਣਤੀ 'ਚ ਆਗੂਆਂ ਤੇ ਸਨੇਹੀਆਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਫ ਵੋਕੇਸ਼ਨ (ਬਿਊਟੀ ਐਂਡ ਵੈਲਨੈਸ), ਸਮੈਸਟਰ-ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਪਿ੍ੰਟਿੰਗ ਤਕਨਾਲੋਜੀ), ਸਮੈਸਟਰ- ਪਹਿਲਾ, ਤੀਜਾ ਤੇ ਪੰਜਵਾਂ, ...

ਪੂਰੀ ਖ਼ਬਰ »

ਸਵਿਸ ਕਾਲੋਨੀਆਂ ਦੇ ਵਸਨੀਕਾਂ ਵਲੋਂ ਨਿਗਮ ਦਫ਼ਤਰ ਵਿਖੇ ਧਰਨਾ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਸਥਾਨਕ ਸਵਿਸ ਕਾਲੋਨੀਆਂ (ਸਵਿਸ ਗਰੀਨ, ਸਵਿਸ ਲੈਂਡ) ਦੇ ਵਸਨੀਕਾਂ ਨੇ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਤੇ ਵਿਕਾਸ ਕਾਰਜ਼ਾਂ ਮਾਮਲਿਆਂ ਨੂੰ ਲੈ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦਿੱਤਾ ਤੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਸਨਮਾਨ

ਅੰਮਿ੍ਤਸਰ, 16 ਜੂਨ (ਸਟਾਫ ਰਿਪੋਰਟਰ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿੰਧ 'ਚ ਸਰਕਾਰ ਵਰਗੀ ਕੋਈ ਚੀਜ਼ ਨਹੀਂ- ਚੀਫ਼ ਜਸਟਿਸ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੇ ਸੂਬਾ ਸਿੰਧ 'ਚ ਜਨਤਕ ਥਾਵਾਂ 'ਤੇ ਨਿਰੰਤਰ ਕੀਤੇ ਜਾ ਰਹੇ ਕਬਜ਼ਿਆਂ ਤੇ ਨਾਜਾਇਜ਼ ਉਸਾਰੀ ਲਈ ਸੂਬਾਈ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਪਾਈ ਜਾ ਰਹੀ ਗੈਸ ਪਾਈਪ ਲਾਈਨ ਦੇ ਵਿਰੋਧ 'ਚ ਐਲ. ਪੀ. ਜੀ. ਕਾਮਿਆਂ ਵਲੋਂ ਧਰਨਾ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਰ 'ਚ ਪਾਈ ਜਾ ਰਹੀ ਗੈਸ ਪਾਈਪ ਲਾਈਨ ਦੇ ਵਿਰੋਧ 'ਚ ਅੱਜ ਐਲ. ਪੀ. ਜੀ. ਕਾਮਿਆਂ ਵਲੋਂ ਸਥਾਨਕ ਰਣਜੀਤ ਐਵੀਨਿਊ ਵਿਖੇ ਗੁਜਰਾਤ ਗੈਸ ਪਾਈਪ ਲਾਈਨ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ 'ਚ ਐਲ. ਪੀ. ਜੀ. ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 40 ਮਾਮਲੇ- 3 ਮਰੀਜਾਂ ਦੀ ਮੌਤ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਜ਼ਿਲ੍ਹੇ ਭਰ 'ਚ ਅੱਜ ਕੋਰੋਨਾ ਦੇ ਕੇਵਲ 40 ਨਵੇਂ ਮਾਮਲੇ ਹੀ ਪਾਜ਼ੀਟਿਵ ਪਾਏ ਗਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 144 ਹੈ | ਇਸ ਦੇ ਨਾਲ ਹੀ ਅੱਜ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜੋ ਕਿ ਕੋਰੋਨਾ ...

ਪੂਰੀ ਖ਼ਬਰ »

ਮਹਿੰਗਾਈ ਦੀ ਚੱਕੀ 'ਚ ਪਿਸ ਰਹੇ ਲੋਕਾਂ ਪ੍ਰਤੀ ਕੇਂਦਰ ਦੀ ਸਰਕਾਰ ਸੰਵੇਦਨਸ਼ੀਲ ਨਹੀਂ- ਜਥੇ: ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 16 ਜੂਨ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਵੱਧ ਰਹੀ ਮਹਿੰਗਾਈ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿਨੋਂ ਦਿਨ ਰਿਕਾਰਡ ਤੋੜ ਵੱਧ ਰਹੀ ਮਹਿੰਗਾਈ ਆਮ ਜਨਤਾ ਦਾ ਜੀਊਣਾ ਮੁਹਾਲ ਕਰ ਰਹੀ ਹੈ | ...

ਪੂਰੀ ਖ਼ਬਰ »

ਹੈਰੋਇਨ ਬਰਾਮਦ- ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ 1 ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਹ ਪ੍ਰਗਟਾਵਾ ਥਾਣਾ ਡੀ ਡਵੀਜ਼ਨ ਦੇ ਮੁਖੀ ਇੰਸ: ਹਰਿੰਦਰ ਸਿੰਘ ਨੇ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਗਰੋਹ ਕਾਬੂ

ਛੇਹਰਟਾ, 16 ਜੂਨ (ਸੁਰਿੰਦਰ ਸਿੰਘ ਵਿਰਦੀ)-ਏਐਸਆਈ ਬਲਰਾਜ ਸਿੰਘ ਸਮੇਤ ਪੁਲਿਸ ਟੀਮ ਵਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਮੁਖਬਰ ਦੀ ਇਤਲਾਹ 'ਤੇ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਭਾਰੀ ਸਫਲਤਾ ਹਾਸਲ ਕੀਤੀ ਹੈ | ਕਾਬੂ ਕੀਤੇ ...

ਪੂਰੀ ਖ਼ਬਰ »

ਹੁਣ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਲੱਗੇ ਅੰਮਿ੍ਤਸਰ ਸ਼ਹਿਰ 'ਚ ਹੋਰਡਿੰਗ ਬੋਰਡ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਜਿਥੇ ਇਕ ਪਾਸੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਸਣੇ ਹੋਰ ਕਈ ਕਾਂਗਰਸੀ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਾਪਲੂਸੀ ਕਰਦਿਆਂ ਉਨ੍ਹਾਂ ਦੇ ਹੱਕ 'ਚ ਵੱਡੇ ਵੱਡੇ ਹੋਰਡਿੰਗ ਬੋਰਡ 'ਪੰਜਾਬ ਦਾ ਇਕ ਹੀ ਕੈਪਟਨ' ਦੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਜਹਾਜਗੜ੍ਹ ਵਿਖੇ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਤੋੜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਈ. ਪ੍ਰਦੀਪ ਜਸਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਕਤ ਇਲਾਕੇ 'ਚ ਬਸਰਾ ਸਕੀਮ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਭਲਾਈ ਕੇਂਦਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦਾ ਸਨਮਾਨ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਤੇ ਭਾਈ ਤੇਜਪਾਲ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ...

ਪੂਰੀ ਖ਼ਬਰ »

ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਵਧਾਇਆ ਮਾਣ-ਡਾ. ਛੀਨਾ

ਜਲੰਧਰ, 16 ਜੂਨ (ਅਜੀਤ ਬਿਊਰੋ)-ਸਰਕਾਰ ਦੀ ਸੁਚੱਜੀ ਅਗਵਾਈ 'ਚ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਬਿਲਡਿੰਗ ਵਿਭਾਗ ਤੇ ਅਸਟੇਟ ਵਿਭਾਗ ਨੇ ਕੀਤੀ ਸਾਂਝੀ ਕਾਰਵਾਈ ਝਬਾਲ ਰੋਡ 'ਤੇ ਅਣ-ਅਧਿਕਾਰਤ ਤੌਰ 'ਤੇ ਉਸਰ ਰਹੀਆਂ ਦੁਕਾਨਾਂ ਨੂੰ ਤੋੜਿਆ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਤੇ ਅਸਟੇਟ ਵਿਭਾਗ ਵਲੋਂ ਬੀਤੀ ਅੱਧੀ ਰਾਤ ਨੂੰ ਨਾਜਾਇਜ਼ ਇਮਾਰਤਾਂ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਝਬਾਲ ਰੋਡ 'ਚ ਨਾਜਾਇਜ਼ ਤੌਰ 'ਤੇ ਬਿਨ੍ਹਾਂ ਨਕਸ਼ਾ ਪਾਸ ਕਰਵੇ ਉਸਾਰੀਆਂ ਜਾ ਰਹੀਆਂ ...

ਪੂਰੀ ਖ਼ਬਰ »

ਯੂ.ਕੇ. ਦੇ ਰਿਕਾਰਡਤੋੜ ਸਪਾਊਸ ਵੀਜ਼ੇ ਲਗਵਾ ਰਹੇ ਹਨ-ਗੈਵੀ ਕਲੇਰ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਤਜਰੇਕਾਰ ਵੀਜਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੀ ਰਹੀ ਹੈ | ਇਸੇ ਕੜੀ ਇਕ ਹੋਰ ਵਿਦਿਆਰਥਣ ਹਰਪ੍ਰੀਤ ਕੌਰ ਪਤਨੀ ਪਰਦੀਪ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜਾ ਲਗਵਾ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਜੋੜ ਮੇਲਾ ਅੱਜ

ਸੁਲਤਾਨਵਿੰਡ, 16 ਜੂਨ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ਸੁਲਤਾਨਵਿੰਡ ਸਥਿਤ ਦਰਗਾਹ ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਜੋੜ ਮੇਲਾ ਦਰਗਾਹ ਪ੍ਰਬੰਧਕ ਤੇ ਸੰਗਤਾਂ ਦੇ ਸਹਿਯੋਗ ਨਾਲ 17 ਜੂਨ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਦਿੱਤੇ ਵਿਸ਼ੇਸ਼ ਧਿਆਨ ਨਾਲ 'ਚੱਕ ਮਿਸ਼ਰੀ ਖਾਂ' ਦੀ ਨੁਹਾਰ ਬਦਲੀ

ਗੁਰਵਿੰਦਰ ਸਿੰਘ ਕਲਸੀ 9855398030 ਲੋਪੋਕੇ- ਬਲਾਕ ਚੋਗਾਵਾਂ ਲੇਖਕਾਂ ਦੀ ਧਰਤੀ ਪ੍ਰੀਤ ਨਗਰ, ਭੁੱਲਰ, ਵੈਰੋਕੇ ਦੇ ਪਿੰਡਾਂ ਦੀ ਹੱਦਬੰਦੀ ਨਾਲ ਘਿਰਿਆ ਹੋਇਆ ਲੋਪੋਕੇ ਤੋਂ 5 ਕਿਲੋਮੀਟਰ ਪਹਾੜ ਵੱਲ ਵੱਸਿਆ ਹੈ | ਬਹੁ-ਚਰਚਿਤ ਪਿੰਡ 'ਚੱਕ ਮਿਸ਼ਰੀ ਖਾਂ', ਜੋ ਕਿ ਦੇਸ਼ ਦੀ ਵੰਡ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਖ਼ਿਲਾਫ਼ ਰੋਸ ਜਾਹਿਰ ਕਰਦੇ ਹੋਏ ਅੱਜ ਬਹੁਜਨ ਸਮਾਜ ਪਾਰਟੀ ਵਲੋਂ ਜਨਰਲ ਸੱਕਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਇਮਾਰਤ ਸੀਲ ਕਰਨ ਗਈ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੂੰ ਮਾਲਕਾਂ ਨੇ ਰੋਕਿਆ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਸਥਿਤ ਗਲੀ ਖ਼ਰਾਸੀਆਂ ਵਿਖੇ ਇਕ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਤੌਰ 'ਤੇ ਨਜਾਇਜ਼ ਉਸਰ ਰਹੀ ਇਮਾਰਤ ਨੂੰ ਸੀਲ ਕਰਨ ਗਈ ਐੱਮ. ਟੀ. ਪੀ. ਵਿਭਾਗ ਦੀ ਟੀਮ ਦੇ ਕੰਮ 'ਚ ਵਿਘਣ ਪਾਉਣ 'ਤੇ ਥਾਣਾ ਕੋਤਵਾਲੀ ਨੂੰ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਅੰਮਿ੍ਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤਾ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਸੂਬੇ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮਿ੍ਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ...

ਪੂਰੀ ਖ਼ਬਰ »

ਜੱੱਗਾ ਮਜੀਠੀਆ ਨੂੰ ਹਲਕਾ ਇੰਚਾਰਜ ਬਣਾਉੇਣ ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਜੈਂਤੀਪੁਰ, 16 ਜੂਨ (ਭੁਪਿੰਦਰ ਸਿੰਘ ਗਿੱਲ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਨੂੰ ਹਲਕਾ ਮਜੀਠਾ ਦਾ ਕਾਂਗਰਸੀ ਇੰਚਾਰਜ਼ ਨਿਯੁਕਤ ਕਰਨ 'ਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬੁੱਟਰ ਤੇ ਗੱਗੜਭਾਣਾ ਵੀ ਅਜੈਪਾਲ ਮੀਰਾਂਕੋਟ ਦੇ ਹੱਕ 'ਚ ਡੱਟ

ਚੌਕ ਮਹਿਤਾ, 16 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਖਰੀਦ ਏਜੰਸੀ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਸ: ਅਜੈਪਾਲ ਸਿੰਘ ਮੀਰਾਂਕੋਟ ਨੇ ਹਲਕੇ ਅੰਦਰ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ ਦੀ ਐਮ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 16 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ 'ਚ ਚੱਲ ਰਹੇ ਸਥਾਨਕ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਵਿਖੇ ਐੱਮ.ਏ. ਭਾਗ ਪਹਿਲਾ ਤੇ ਭਾਗ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ 21 ਨੂੰ ਸਿੱਖਿਆ ਵਿਭਾਗ ਕਰੇਗਾ ਲਾਗੂ-ਪਨੂੰ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪੱਤਰ ਮੀਮੋ ਨੰ: ਡਿਪਟੀ ਐਸ. ਪੀ. ਡੀ. (ਪੀ. ਈ. ਡੀ. ਬੀ.) /2021/188322 ਮਿਤੀ 14-06-2021 ਜਾਰੀ ਕਰਕੇ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਭਰ 'ਚ ਜ਼ਿਲੇ੍ਹ ਦੇ ਅੰਦਰ ਸਰਕਾਰੀ ਐਲੀਮੈਂਟਰੀ ਸਕੂਲਾਂ 'ਚ ਤਬਾਦਲਾ ਅਧੀਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਰਹੱਦ 'ਤੇ ਹੁੰਦੀ ਰੇਤ ਦੀ ਮਾਈਨਿੰਗ ਕਿਸੇ ਵੇਲੇ ਵੀ ਪੈਦਾ ਕਰ ਸਕਦੀ ਹੈ ਵੱਡਾ ਸੰਕਟ

ਗੱਗੋਮਾਹਲ, 16 ਜੂਨ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਦੇ ਅੰਦਰੋਂ ਤੇ ਨੇੜਲੇ ਖੇਤਾਂ 'ਚ ਹੁੰਦੀ ਰੇਤ ਦੀ ਨਿਕਾਸੀ ਜਿੱਥੇ ਬਰਸਾਤਾਂ ਦੌਰਾਨ ਹੜ੍ਹਾਂ ਦਾ ਕਾਰਨ ਬਣ ਸਕਦੀ ਹੈ, ਉਥੇ ਦਿਨ ਰਾਤ ਇਸ ਕੰਮ 'ਚ ਲੱਗੀਆਂ ਭਾਰੀ ਪੋਕਲੇਨ ਮਸ਼ੀਨਾਂ ਤੇ ਟਰੱਕਾਂ, ਟਰਾਲੀਆਂ ਦੀਆਂ ...

ਪੂਰੀ ਖ਼ਬਰ »

ਪਿੰਡ ਮੋਹਨ ਭੰਡਾਰੀਆਂ ਦੇ 20 ਪਰਿਵਾਰ ਕਾਂਗਰਸ 'ਚ ਸ਼ਾਮਿਲ

ਚੇਤਨਪੁਰਾ/ਚਮਿਆਰੀ, 16 ਜੂਨ (ਮਹਾਂਬੀਰ ਸਿੰਘ ਗਿੱਲ, ਜਗਪ੍ਰੀਤ ਸਿੰਘ)-ਅਜਨਾਲਾ ਹਲਕੇ ਦੇ ਪਿੰਡ ਮੋਹਨ ਭੰਡਾਰੀਆਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਕਰੀਬ 20 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲਿਆਂ ਲਈ ਕੋਵਿਡ ਵੈਕਸੀਨ ਲਗਵਾਉਣ 'ਚ ਆ ਰਹੀਆਂ ਨੇ ਮੁਸ਼ਕਿਲਾਂ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਸਰਕਾਰ ਦਾ ਸਿਹਤ ਵਿਭਾਗ ਭਾਵੇਂ ਲੱਖ ਦਾਅਵੇ ਕਰੇ ਪਰ ਕੋਵਿਡ ਵੈਕਸੀਨ ਲਗਵਾਉਣੀ ਹਾਲੇ ਵੀ ਆਮ ਬੰਦੇ ਦੇ ਵੱਸ ਦੀ ਗੱਲ ਨਹੀਂ ਤੇ ਵਿਦੇਸ਼ ਜਾਣ ਵਾਲਿਆਂ ਲਈ ਕੋਵਿਡ ਵੈਕਸੀਨ ਦਾ ਪੋਰਟਲ ਹੀ ਅਪਡੇਟ ਨਾ ਹੋਣ ਕਾਰਨ ਉਨ੍ਹਾਂ ਨੂੰ ਹੋਰ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਗਲੀਆਂ ਨਾਲੀਆਂ ਦਾ ਉਦਘਾਟਨ

ਬਿਆਸ, 16 ਜੂਨ (ਪਰਮਜੀਤ ਸਿੰਘ ਰੱਖੜਾ)-ਅੱਜ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਵੜੈਚ ਵਿਚ ਗਲੀਆਂ ਨਾਲੀਆਂ ਦੇ ਕੀਤੇ ਕੰਮਾਂ ਦਾ ਉਦਘਾਟਨ ਉਦਘਾਟਨੀ ਪੱਥਰ ਤੋਂ ਪਰਦਾ ਹਟਾ ਕੇ ਕੀਤਾ | ਇਸ ਮੌਕੇ ਸੇਵਾਦਾਰ ਨਿਰਮਲ ਸਿੰਘ ਡੇਰਾ ਬਿਆਸ, ਚੇਅਰਮੈਨ ਨਿਰਵੈਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਪੰਚਾਂ ਸਰਪੰਚਾਂ ਨਾਲ ਮੀਟਿੰਗ

ਓਠੀਆਂ, 16 ਜੂਨ (ਗੁਰਵਿੰਦਰ ਸਿੰਘ ਛੀਨਾ)-ਦੇਸ਼ 'ਚ ਫੈਲੀ ਨਾਮੁਰਾਦ ਬਿਮਾਰੀ ਕੋਰੋਨਾ ਦੇ ਬਚਾਅ ਲਈ ਸਿਹਤ ਵਿਭਾਗ ਦੀ ਪੀ. ਐਚ. ਸੀ. ਓਠੀਆਂ ਦੀ ਟੀਮ ਵਲੋਂ ਸਿਹਤ ਵਿਭਾਗ ਦੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਐਸ. ਐਮ. ਓ. ਡਾ: ਅਲੋਕ ਨਰਾਇਣ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਕੋਰੋਨਾ ਜਾਗਰੂਕਤਾ ਵੈਨ ਨੂੰ ਪਿੰਡਾਂ 'ਚ ਮਿਲ ਰਿਹੈ ਭਰਵਾਂ ਹੁੰਗਾਰਾ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਬੇਟੇ ਤੇ ਸੀਨੀਅਰ ਯੂਥ ਆਗੂ ਪਾਇਲਟ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋਂ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਤਿਆਰ ਕੀਤੀ ਗਈ ਵੈਨ, ਜਿਸਨੂੰ ਕਿ ਹਾਲ ਈ 'ਚ ਮੈਂਬਰ ...

ਪੂਰੀ ਖ਼ਬਰ »

ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਾਨੂੰਨਗੋ ਨਾ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਪਟਵਾਰਖਾਨੇ 'ਚ ਚਾਰ ਕਾਨੂੰਨਗੋ ਬੈਠਦੇ ਹਨ, ਜੋ ਕਿ ਮੌਜੂਦਾ ਹਲਾਤ ਕਾਰਨ ਚਾਰੋਂ ਹੀ ਨਾ ਹੋਣ ਕਰਕੇ ਮਾਲ ਵਿਭਾਗ ਦੇ ਕੰਮਕਾਜ ਲਈ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਆਪ ਦੀ ਸਰਕਾਰ ਆਉਣ 'ਤੇ ਨੌਜਵਾਨ ਖਿਡਾਰੀਆਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ-ਛਾਪਾ

ਨਵਾਂ ਪਿੰਡ, 16 ਜੂਨ (ਜਸਪਾਲ ਸਿੰਘ)-ਪੇਂਡੂ ਨੌਜਵਾਨਾਂ 'ਚ ਲੁਕੇ ਹੁਨਰ ਨੂੰ ਬਾਹਰ ਕੱਢਣ ਲਈ ਖੇਡ ਕਮੇਟੀਆਂ ਬਣਾ ਕੇ ਉਨ੍ਹਾਂ 'ਚੋਂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਖਿਡਾਰੀ ਪੈਦਾ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਨਮੋਲ ਸਿੰਘ ਛਾਪਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 'ਤੰਬਾਕੂ ਮੁਕਤ ਸਮਾਜ' ਦਾ ਲਿਆ ਸੰਕਲਪ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦੇ ਹੋਏ ਸਿਵਲ ਸਰਜਨ ਅਮਿ੍ਤਸਰ ਡਾ. ਚਰਨਜੀਤ ਸਿੰਘ, ਡਾ ਸ਼ਰਨਜੀਤ ਕੌਰ ਜ਼ਿਲ੍ਹਾ ਡੈਂਟਲ ਸਿਹਤ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਹਮੇਸ਼ਾਂ ਆਪਣੀ ਹਲਕੀ ਕਾਰਜਪ੍ਰਣਾਲੀ ਕਰਕੇ ਚਰਚਾ 'ਚ ਰਹਿਣ ਵਾਲੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਕੰਮ ਅਜੇ ਵੀ ਤਸੱਲੀਬਖਸ਼ ਨਾ ਹੋਣ ਕਰਕੇ ਨਗਰ ਨਿਗਮ ਕਮਿਸ਼ਨਰ ਵਲੋਂ ਵਿਭਾਗ ਦੇ ਸੁਪਰਡੈਂਟਾਂ ਨਾਲ ਬੈਠਕ ਕੀਤੀ ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਦੇ 58 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ- ਕੰਵਰਪ੍ਰਤਾਪ

ਰਮਦਾਸ, 16 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਬਲਾਕ ਪ੍ਰਧਾਨ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਵਲੋਂ ਸਾਂਝੇ ਤੌਰ 'ਤੇ ਰੀਬਨ ਕੱਟ ...

ਪੂਰੀ ਖ਼ਬਰ »

ਦਿਲਬਾਗ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਚੇਤਨਪੁਰਾ, 16 ਜੂਨ (ਮਹਾਂਬੀਰ ਸਿੰਘ ਗਿੱਲ)-ਪਿੰਡ ਸੋਹੀਆਂ ਕਲਾਂ ਵਿਖੇ ਸਥਿਤ ਦਿਲਬਾਗ ਮੈਮੋਰੀਅਲ਼ ਸਕੂਲ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਜੀ. ਐਨ. ਐਮ ਦੇ ਪਹਿਲੇ ਸਾਲ ਦੇ ਨਰਸਿੰਗ ਦੇ ਕਿੱਤੇ 'ਚੋਂ ਅਵੱਲ ਦਰਜੇ 'ਚ ਆ ਕੇ ਮੱਲ੍ਹਾਂ ਮਾਰੀਆਂ ਹਨ | ਕਾਲਜ ਦਾ ਚੰਗਾ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲਾ ਕਰਵਾਇਆ

ਲੋਪੋਕੇ, 16 ਜੂਨ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੁੂ ਅਰਜਨ ਦੇਵ ਜੀ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਪਿੰਡ ਠੱਠਾ ਦੇ ਇਤਿਹਾਸਕ ਤੱਪ ਅਸਥਾਨ ਬਾਬਾ ਸੀਤਾ ਰਾਮ ਜੀ ਵਿਖੇ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ...

ਪੂਰੀ ਖ਼ਬਰ »

18 ਨੂੰ ਹੋਣ ਵਾਲੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਮਿੰਟੂ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਸਥਾਨਕ ਵਾਰਡ ਨੰ: 8 ਮੁਹੱਲਾ ਆਦਰਸ਼ ਨਗਰ 'ਚ ਸਥਿਤ ਪੀਰ ਬਾਬਾ ਬੋਧੇ ਸ਼ਾਹ ਦੀ ਯਾਦ 'ਚ 18 ਜੂਨ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਮੇਲੇ ਦਾ ਉਦਘਾਟਨ ਕਰਦਿਆਂ ਪੀਰ ਦੇ ਦਰਬਾਰ 'ਤੇ ...

ਪੂਰੀ ਖ਼ਬਰ »

ਮੇਅਰ ਰਿੰਟੂ ਵਲੋਂ ਵੱਖ-ਵੱਖ ਵਾਰਡਾਂ ਦਾ ਦੌਰਾ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉੱਤਰੀ ਦੀਆਂ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਤੇ ਬੋਹੜ ਵਾਲਾ ਸ਼ਿਵਾਲਾ, ਗਲੀ ਮੁਰਗੀ ਖਾਨੇ ਵਾਲੀ, ਗਰੀਨ ਵੈਲੀ, ਗੋਕਲ ਵਿਹਾਰ, ਨਿਊ ਜਵਾਹਰ ਨਗਰ, ਸਰਸਵਤੀ ਇਨਕਲੇਵ, ਸੰਧੂ ...

ਪੂਰੀ ਖ਼ਬਰ »

'ਆਪ' ਦੇ ਦਫ਼ਤਰ ਵਿਖੇ 11 ਮੈਂਬਰੀ ਕਮੇਟੀ ਦੀ ਮੀਟਿੰਗ

ਸੁਲਤਾਨਵਿੰਡ, 16 ਜੂਨ (ਗੁਰਨਾਮ ਸਿੰਘ ਬੁੱਟਰ)-ਦਰਸ਼ਨ ਐਵੇਨਿਊ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਪਾਰਟੀ ਦੀ ਮਜਬੂਤੀ ਤੇ ਇਕਾਲੇ 'ਚ ਵਿਕਾਸ ਕੰਮਾਂ ਨੂੰ ਲੈ ਕੇ 11 ਮੈਂਬਰੀ ਕਮੇਟੀ ਦੀ ਮੀਟਿੰਗ ਸਾਬਕਾ ਡੀਐਸਪੀ ਅਸ਼ੋਕ ਕੁਮਾਰ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਕਾ : ਸਤਪਾਲ ਡਾਂਗ ਦੀ ਜੀਵਨੀ 'ਤੇ ਲਿਖੀ ਕਿਤਾਬ ਬਰਸੀ ਮੌਕੇ ਰਿਲੀਜ਼

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)-ਉੱਘੇ ਕਮਿਉੂਨਿਸਟ ਆਗੂ ਰਹੇ ਕਾ: ਸਤਪਾਲ ਡਾਂਗ ਦੀ ਬਰਸੀ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਕਾ: ਡਾਂਗ ਦੇ ਜੀਵਨ ਤੇ ਕਾ: ਅਮਰਜੀਤ ਸਿੰਘ ਆਸਲ ਵਲੋਂ ਸੰਪਾਦਿਤ ਕੀਤੀ ਕਿਤਾਬ ਰੀਲੀਜ਼ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਸਰਪ੍ਰਸਤੀ ਤੇ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਡਾ: ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ...

ਪੂਰੀ ਖ਼ਬਰ »

ਸੋਨੀ ਵਲੋਂ ਹਲਕੇ ਦੇ ਕਾਂਗਰਸੀ ਕੌ ਾਸਲਰਾਂ ਨਾਲ ਰੀਵਿਊ ਮੀਟਿੰਗ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ) -ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ 'ਚ 90 ਫੀਸਦੀ ਦੇ ਕਰੀਬ ਵਿਕਾਸ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ ਤੇ ਇਸ ਗਰਮੀਆਂ ਦੌਰਾਨ ਪਾਣੀ ਦੀ ਕਿੱਲਤ ਨੂੰ ਮੁੱਖ ਰੱਖਦਿਆਂ ਹੋਇਆਂ ਕਈ ਵਾਰਡਾਂ 'ਚ ਨਵੇਂ ਟਿਊਬਵੈੱਲ ...

ਪੂਰੀ ਖ਼ਬਰ »

ਡਾਕ ਘਰਾਂ 'ਚ ਸਾਉਣ ਮਹੀਨੇ ਦੇ ਮੱਦੇਨਜ਼ਰ ਗੰਗਾ ਜਲ ਦੀ ਵਿਕਰੀ ਸ਼ੁਰੂ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਵਲੋਂ 'ਗੰਗਾ ਜਲ ਆਪ ਕੇ ਦੁਆਰ' ਯੋਜਨਾ ਦੇ ਤਹਿਤ ਸਾਉਣ ਮਹੀਨੇ ਦੇ ਮੱਦੇਨਜ਼ਰ ਗੰਗਾ ਜਲ ਦੀ ਵਿਕਰੀ ਸ਼ੁਰੂ ਕੀਤੀ ਗਈ ਹੈ | ਇਸ ਲਈ ਸ਼ਹਿਰੀ ਡਾਕ ਘਰਾਂ ਤੋਂ ਇਲਾਵਾ ਪੇਂਡੂ ਖੇਤਰਾਂ 'ਚ ਵੀ ਗੰਗਾ ਜਲ ਲਈ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਫ਼ਤਹਿਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੇ ਭੋਗ ਪਾਏੇ

ਮਾਨਾਂਵਾਲਾ, 16 ਜੂਨ (ਗੁਰਦੀਪ ਸਿੰਘ ਨਾਗੀ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਸਿੱਖ ਸੰਗਤਾਂ ਵਲੋਂ ਜੀ.ਟੀ. ਰੋਡ ਮਾਨਾਂਵਾਲਾ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ...

ਪੂਰੀ ਖ਼ਬਰ »

ਮੀਂਹ ਦੌਰਾਨ ਸੁਰੱਖਿਅਤ ਤੇ ਨਿਰਵਿਘਨ ਚੱਲੇਗੀ 'ਰੇਲ ਸੇਵਾ'-ਡੀ.ਆਰ.ਐਮ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਰੇਲਵੇ ਲਈ ਮਾਨਸੂਨ ਦਾ ਮੌਸਮ ਬੇਹੱਦ ਚੁਣੌਤੀ ਭਰਿਆ ਹੁੰਦਾ ਹੈ | ਕਿਉਂਕਿ ਬਾਰਿਸ਼ ਦੇ ਕਾਰਨ ਜ਼ਮੀਨ ਖਿਸਕਣ, ਕਿਨਾਰਿਆਂ 'ਚ ਦਰਾੜ, ਪੁਲਾਂ ਦੇ ਰੁੜ੍ਹਨ, ਯਾਰਡਾਂ 'ਚ ਪਾਣੀ ਭਰਨ ਨਾਲ ਟਰੈਕ ਸਰਕਟ ਜਾਮ ਹੋਣ ਵਰਗੀਆਂ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਡਾਕ ਘਰਾਂ 'ਚ ਸਾਉਣ ਮਹੀਨੇ ਦੇ ਮੱਦੇਨਜ਼ਰ ਗੰਗਾ ਜਲ ਦੀ ਵਿਕਰੀ ਸ਼ੁਰੂ

ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਵਲੋਂ 'ਗੰਗਾ ਜਲ ਆਪ ਕੇ ਦੁਆਰ' ਯੋਜਨਾ ਦੇ ਤਹਿਤ ਸਾਉਣ ਮਹੀਨੇ ਦੇ ਮੱਦੇਨਜ਼ਰ ਗੰਗਾ ਜਲ ਦੀ ਵਿਕਰੀ ਸ਼ੁਰੂ ਕੀਤੀ ਗਈ ਹੈ | ਇਸ ਲਈ ਸ਼ਹਿਰੀ ਡਾਕ ਘਰਾਂ ਤੋਂ ਇਲਾਵਾ ਪੇਂਡੂ ਖੇਤਰਾਂ 'ਚ ਵੀ ਗੰਗਾ ਜਲ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX