ਤਾਜਾ ਖ਼ਬਰਾਂ


ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  38 minutes ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 minute ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 minute ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 4 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 5 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 7 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 7 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਲੁਧਿਆਣਾ

ਦਰਜਨ ਤੋਂ ਵੱਧ ਵਿਅਕਤੀਆਂ ਨੇ ਰਸਤੇ ਦੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਕੀਤਾ ਕਤਲ

ਭਾਮੀਆਂ ਕਲਾਂ, 16 ਜੂਨ (ਜਤਿੰਦਰ ਭੰਬੀ)- ਬੀਤੀ ਰਾਤ ਵਾਪਰੀ ਘਟਨਾ 'ਚ ਕਰੀਬ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਨਾਲ ਵੱਢ-ਟੁੱਕ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਥਾਣਾ ਕੂੰਮ ਕਲਾਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਮੇਵਾ ਸਿੰਘ ਵਾਸੀ ਮੰਡ ਚੌਂਤਾ ਨੇ ਦੱਸਿਆ ਹੈ ਕਿ ਮੇਰਾ ਵੱਡਾ ਭਰਾ ਮੰਗਤ ਸਿੰਘ ਜਿਹੜਾ ਕਿ ਨੇੜੇ ਦੇ ਹੀ ਪਿੰਡ ਸਲੇਮਪੁਰ ਵਿਖੇ ਮਕਾਨ ਬਣਾ ਕੇ ਰਹਿ ਰਿਹਾ ਸੀ ਤੇ ਉਸ 'ਤੇ ਬੀਤੇ ਸਮੇਂ ਇਰਾਦਾ ਕਤਲ ਦਾ ਕੇਸ ਹੋਣ ਕਾਰਨ ਉਹ ਘਰ ਤੋਂ ਫ਼ਰਾਰ ਚੱਲ ਰਿਹਾ ਸੀ | ਬੀਤੀ ਕੱਲ੍ਹ ਜਦੋਂ ਮੈਂ ਆਪਣੀ ਪਤਨੀ ਨੂੰ ਲੁਧਿਆਣਾ ਦਵਾਈ ਦਵਾਉਣ ਤੋਂ ਬਾਅਦ ਘਰ ਆਇਆ ਤਾਂ ਮੇਰੀ ਮਾਤਾ ਕਹਿਣ ਲੱਗੀ ਕਿ ਮੰਗਤ ਸਿੰਘ ਨੂੰ ਉਸ ਦੇ ਕੱਪੜੇ ਫੜਾ ਆਈਾ | ਬੀਤੀ ਰਾਤ ਜਦੋਂ ਮੈਂ ਭਲਵਾਨਾ ਦਾ ਅਖਾੜਾ ਕਾਲੇਵਾਲ ਰੋਡ 'ਤੇ ਸਥਿਤ ਜੰਗਲ ਵਿਚ ਮੰਗਤ ਸਿੰਘ ਦੇ ਦੱਸੀ ਥਾਂ 'ਤੇ ਉਸ ਨੂੰ ਕੱਪੜੇ ਦੇਣ ਲਈ ਗੱਡੀ 'ਚੋਂ ਬਾਹਰ ਆਇਆ ਤਾਂ ਇਕਦਮ ਮਗਰੋਂ ਆ ਕੇ ਗੱਡੀਆਂ ਰੁਕ ਗਈਆਂ, ਜਿਨ੍ਹਾਂ 'ਚੋਂ 15-20 ਵਿਅਕਤੀ ਸਨ, ਜਿਨ੍ਹਾਂ ਪਾਸ ਤੇਜ਼ਧਾਰ ਹਥਿਆਰ, ਡਾਂਗਾਂ ਤੇ ਸੋਟੇ ਫੜੇ ਸਨ, ਨੇ ਜਿਨ੍ਹਾਂ ਵਿਚ ਮੇਰੇ ਪਿੰਡ ਦੇ ਹੀ ਨਛੱਤਰ ਸਿੰਘ ਨੇ ਕਿਹਾ ਕਿ ਅੱਜ ਇਸ ਨੂੰ ਸੁੱਕਾ ਨਹੀਂ ਜਾਣ ਦੇਣਾ | ਇਨ੍ਹਾਂ ਨੂੰ ਦੇਖ ਕੇ ਮੇਰਾ ਭਰਾ ਦੌੜਨ ਲੱਗਾ ਤੇ ਨਛੱਤਰ ਸਿੰਘ ਨੇ ਮੰਗਤ ਸਿੰਘ ਦੀ ਲੱਤ 'ਤੇ ਦਾਤਰ ਦਾ ਵਾਰ ਕਰਦਿਆਂ ਉਸ ਨੂੰ ਡੇਗ ਲਿਆ | ਇਸ ਦੌਰਾਨ ਕਾਲਾ ਸਿੰਘ, ਨਾਮ ਸਿੰਘ, ਸ਼ੇਰ ਸਿੰਘ, ਜਿੰਦਰ ਸਿੰਘ, ਲੱਖਾ ਸਿੰਘ, ਪੱਪਾ ਸਿੰਘ, ਮੇਸ਼ੀ, ਕਾਕਾ ਸਿੰਘ, ਲੱਖੀ ਤੇ ਜਗਤਾਰ ਸਿੰਘ ਵਾਸੀਆਨ ਢੋਲਣਵਾਲ ਆਪਣੇ ਕਰੀਬ ਦਸ ਹੋਰ ਸਾਥੀਆ ਸਮੇਤ ਕੁੱਟਮਾਰ ਕਰਕੇ ਆਪੋ ਆਪਣੀਆ ਗੱਡੀਆ ਕੋਲ ਚਲੇ ਗਏ | ਜਦੋਂ ਮੈਂ ਆਪਣੇ ਭਰਾ ਪਾਸ ਪਹੁੰਚਿਆ ਤਾਂ ਉਹ ਜ਼ਿਆਦਾ ਸੱਟਾਂ ਕਾਰਨ ਤੜਫ਼ ਰਿਹਾ ਸੀ | ਇਸ ਦੌਰਾਨ ਨਛੱਤਰ ਸਿੰਘ ਫਿਰ ਮੌਕੇ 'ਤੇ ਆਇਆ ਤੇ ਉਸ ਨੇ ਮੇਰਾ ਮੋਬਾਈਲ ਫੋਨ ਖੋਹ ਲਿਆ ਤੇ ਭਰਾ ਦੇ ਹੱਥ ਵਿਚ ਪਾਈ ਮੁੰਦਰੀ ਵੀ ਖਿੱਚ ਲਈ ਤੇ ਫਿਰ ਦਾਤਰ ਦੇ ਵਾਰ ਮੇਰੇ ਭਰਾ ਦੀਆਂ ਲੱਤਾਂ 'ਤੇ ਕੀਤੇ ਤੇ ਫ਼ਰਾਰ ਹੋ ਗਿਆ | ਅਸੀਂ ਮੰਗਤ ਸਿੰਘ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਕਿ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਨ੍ਹਾਂ 'ਚ ਰੰਜਿਸ਼ ਦੀ ਵਜ੍ਹਾ ਮੰਗਤ ਸਿੰਘ ਤੇ ਜਿੰਦਰ ਸਿੰਘ ਦਰਮਿਆਨ ਰਸਤੇ ਨੂੰ ਲੈ ਕੇ ਝਗੜਾ ਦੱਸਿਆ ਜਾ ਰਿਹਾ ਹੈ | ਕੂੰਮ ਕਲਾਂ ਪੁਲਿਸ ਨੇ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ ਸੀ |

ਡਾਕਟਰ ਦੀ ਕਥਿਤ ਗਲਤੀ ਕਾਰਨ ਆਪ੍ਰੇਸ਼ਨ ਪਿੱਛੋਂ ਲੜਕੀ ਦੀ ਮੌਤ

ਲੁਧਿਆਣਾ, 16 ਜੂਨ (ਸਲੇਮਪੁਰੀ)-ਆਪ੍ਰੇਸ਼ਨ ਪਿਛੋਂ ਇਕ ਮੁਟਿਆਰ ਲੜਕੀ ਦੀ ਮੌਤ ਹੋ ਜਾਣ ਪਿੱਛੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਲੋਂ ਹਸਪਤਾਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੀੜਤ ਪਰਿਵਾਰ ਦੇ ਸਹਿਯੋਗੀ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤੀ ਨੇ ਕੀਤਾ ਪਤਨੀ ਦਾ ਕਤਲ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਵਕਰਮਾ ਨਗਰ ਵਿਚ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ

ਲੁਧਿਆਣਾ, 16 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 4 ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 3 ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 360 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਐਤਵਾਰ ਦੀ ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 16 ਜੂਨ (ਜੁਗਿੰਦਰ ਸਿੰਘ ਅਰੋੜਾ)- ਐਤਵਾਰ ਦੇ ਲਾਕਡਾਊਨ ਖਿਲਾਫ ਵਪਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜਨਰਲ ਸਕੱਤਰ ਸੁਨੀਲ ਮਹਿਰਾ ਦੀ ਅਗਵਾਈ ਹੇਠ ਕੀਤੇ ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਦੁਕਾਨਦਾਰ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਂਟੀ ਸਮੱਗਲਿੰਗ ...

ਪੂਰੀ ਖ਼ਬਰ »

8 ਕੀਮਤਾਂ 'ਚ ਵਾਧਾ ਨਾ ਕਰਨ ਦੀ ਕੀਤੀ ਅਪੀਲ ਦੁੱਧ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਹਲਵਾਈਆਂ 'ਚ ਹਾਹਾਕਾਰ

ਲੁਧਿਆਣਾ, 16 ਜੂਨ (ਸਲੇਮਪੁਰੀ)-ਦੁੱਧ ਉਤਪਾਦਕਾਂ ਵਲੋਂ ਮਹਿੰਗਾਈ ਨੂੰ ਮੱਦੇਨਜ਼ਰ ਰੱਖਦਿਆਂ ਦੁੱਧ ਦੀਆਂ ਕੀਮਤਾਂ 'ਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦੇ ਐਲਾਨ ਪਿੱਛੋਂ ਹਲਵਾਈਆਂ 'ਚ ਹਾਹਾਕਾਰ ਮੱਚ ਗਈ ਹੈ | ਹਲਵਾਈਆਂ ਦੀ ਜਥੇਬੰਦੀ ਹਲਵਾਈ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਸੁਪਰਡੈਂਟ ਕਮ ਪੀ. ਆਈ. ਓ. ਨੂੰ 10 ਹਜ਼ਾਰ ਜੁਰਮਾਨਾ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਸੂਚਨਾ ਅਧਿਕਾਰ ਐਕਟ 2005 ਤਹਿਤ ਮੰਗੀ ਸੂਚਨਾ ਨਾ ਮੁਹੱਈਆ ਕਰਾਉਣ ਤੇ ਪੰਜਾਬ ਸਟੇਟ ਇਨਫਰਮੇਸ਼ਨ ਕਮਿਸ਼ਨਰ ਵਲੋਂ ਨਗਰ ਨਿਗਮ ਲੁਧਿਆਣਾ ਦੇ ਤਹਿਬਜਾਰੀ ਸ਼ਾਖਾ ਸੁਪਰਡੈਂਟ ਕਮ ਪੀ.ਆਈ.ਓ. ਸੰਜੀਵ ਓਪਲ ਨੂੰ 10 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਵਟਸਐਪ ਗਰੁੱਪ ਦੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)- ਡਾ. ਭੀਮ ਰਾਓ ਅੰਬੇਡਕਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਵਟਸਐਪ ਗਰੁੱਪ ਦੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜੈਮਸਨ ਕਈ ਵਾਸੀ ਬਸਤੀ ...

ਪੂਰੀ ਖ਼ਬਰ »

36 ਲੱਖ ਦੀ ਠੱਗੀ ਦੇ ਦੋਸ਼ 'ਚ ਡਾਕਘਰ ਦੀ ਏਜੰਟ ਤੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)- ਤਿੰਨ ਔਰਤਾਂ ਨਾਲ ਛੱਤੀ ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਡਾਕਟਰੀ ਕਰਦੀ ਏਜੰਟ ਅਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਵਿਚ ਰਹਿੰਦੀ ਜਸਲੀਨ ਕੌਰ ਪਤਨੀ ...

ਪੂਰੀ ਖ਼ਬਰ »

ਦੁੱਧ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਹਲਵਾਈਆਂ 'ਚ ਹਾਹਾਕਾਰ

ਲੁਧਿਆਣਾ, 16 ਜੂਨ (ਸਲੇਮਪੁਰੀ)-ਦੁੱਧ ਉਤਪਾਦਕਾਂ ਵਲੋਂ ਮਹਿੰਗਾਈ ਨੂੰ ਮੱਦੇਨਜ਼ਰ ਰੱਖਦਿਆਂ ਦੁੱਧ ਦੀਆਂ ਕੀਮਤਾਂ 'ਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦੇ ਐਲਾਨ ਪਿੱਛੋਂ ਹਲਵਾਈਆਂ 'ਚ ਹਾਹਾਕਾਰ ਮੱਚ ਗਈ ਹੈ | ਹਲਵਾਈਆਂ ਦੀ ਜਥੇਬੰਦੀ ਹਲਵਾਈ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਉਸਾਰੀ ਅਧੀਨ ਇਮਾਰਤ 'ਚ ਕੰਮ ਕਰ ਰਹੀ ਔਰਤ ਦੀ ਮੌਤ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਲੀ ਸੜਕ ਸਥਿਤ ਉਸਾਰੀ ਅਧੀਨ ਇਮਾਰਤ ਵਿਚ ਕੰਮ ਕਰ ਰਹੀ ਇਕ ਔਰਤ ਦੀ ਪੈਰ ਫਿਸਲਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਹੈ | ਜਾਣਕਾਰੀ ਉਸ ਅਨੁਸਾਰ ਇਸ ਹਾਦਸੇ ਵਿਚ ਮਿ੍ਤਕ ਔਰਤ ਦਾ ਪਤੀ ਵੀ ਜਿੰਨੇ ਗੰਭੀਰ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 13 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਸ਼ੋਕ ਨਗਰ ਵਿਚ ਸ਼ੱਕੀ ਹਲਾਤਾਂ ਵਿਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੋਨੂੰ ਕੁਮਾਰ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀਆਂ ਡੀਜ਼ਲ ਕੀਮਤਾਂ ਕਰਕੇ ਟਰਾਂਸਪੋਰਟਰ ਭਾਰੀ ਆਰਥਿਕ ਸੰਕਟ 'ਚ ਡੁੱਬੇ

ਕੀਮਤਾਂ ਨੂੰ ਵਧਣ ਤੋਂ ਨਾ ਰੋਕਿਆ ਤਾਂ ਟਰਾਂਸਪੋਰਟ ਕੰਪਨੀਆਂ ਬੰਦ ਹੋ ਜਾਣਗੀਆਂ ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ 3-4 ਮਹੀਨਿਆਂ ਤੋਂ ਡੀਜ਼ਲ ਦੇ ਰੇਟ ਲਗਾਤਾਰ ਵਧ ਰਹੇ ਹਨ | ਅੱਜ ਦੇ ਦਿਨ ਪੈਟਰੋਲ 98 ਰੁਪਏ ਅਤੇ ਡੀਜ਼ਲ 91 ਰੁਪਏ ਪ੍ਰਤੀ ਲੀਟਰ ਹੋ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਠੱਗੀ, ਔਰਤ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਾੜੇਵਾਲ ਰੋਡ 'ਤੇ ਰਹਿਣ ਵਾਲੇ ...

ਪੂਰੀ ਖ਼ਬਰ »

ਲੁਧਿਆਣਾ 'ਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7:30 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 16 ਜੂਨ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ ਸਾਢੇ 7 ਵਜੇ ਤੱਕ ਖੁੱਲ੍ਹ ਸਕਣਗੇ, ਜਦਕਿ ਪਹਿਲਾਂ ਦੁਕਾਨਾਂ ਤੇ ਹੋਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਉਸ ਦੇ ਸਾਥੀ ਨੇ ਕੀਤਾ ਕਤਲ, ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਯਾਲੀ ਕਲਾਂ ਵਿਚ ਪਰਵਾਸੀ ਮਜ਼ਦੂਰ ਦਾ ਉੱਚ ਸਾਥੀ ਵਲੋਂ ਹੀ ਕਤਲ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਮਿ੍ਤਕ ਭਾਗ ਨਾਰਾਇਣ ਦੇ ਚਚੇਰੇ ਭਰਾ ਰਾਜੇਸ਼ ...

ਪੂਰੀ ਖ਼ਬਰ »

ਕੱਪੜਾ ਫੈਕਟਰੀ ਦੇ ਜਿੰਦੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਾਜੜਾ ਸੜਕ ਸਥਿਤ ਇਕ ਕੱਪੜਾ ਫੈਕਟਰੀ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰਾਂ ਦੀ ਇਹ ਹਰਕਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋਵੇ, ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਡੇਹਲੋਂ ਵਿਖੇ ਬਸਪਾ ਆਗੂਆਂ ਨੇ ਬਿੱਟੂ ਦਾ ਪੁਤਲਾ ਫੂਕਿਆ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਮੁੱਖ ਚੌਕ ਡੇਹਲੋਂ ਵਿਖੇ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ ਗਿਆ ਤੇ ਬਿੱਟੂ ਖ਼ਿਲਾਫ਼ ਜੰਮ੍ਹ ਕੇ ...

ਪੂਰੀ ਖ਼ਬਰ »

ਸ਼ਰੀਂਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਬਾਅਦ ਸ਼ਰੀਂਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੀਤਰਾਮ ਬਸਰਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਪਾ ਸੈਂਟਰ ਦੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਬਲਿਊ ਮੂਨ ਸਪਾ ਸੈਂਟਰ ਪੱਖੋਵਾਲ ਰੋਡ ਦੇ ਰਣਜੀਤ ਕੁਮਾਰ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਰੋਸ ਰੈਲੀ

ਲੁਧਿਆਣਾ, 16 ਜੂਨ (ਸਲੇਮਪੁਰੀ)- ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਅਤੇ ਰੈਲੀ ਪ੍ਰਧਾਨ ਜੋਰਾ ਸਿੰਘ ਮਨਸੂਰਾਂ, ਜਨਰਲ ਸਕੱਤਰ ਪ੍ਰੇਮ ਸਿੰਘ ਅਤੇ ਸੂਬਾ ਪ੍ਰਚਾਰ ਸਕੱਤਰ ਅਮਰਜੀਤ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਖ ਵੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX