ਤਾਜਾ ਖ਼ਬਰਾਂ


ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  35 minutes ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 1 hour ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 4 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 4 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 4 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 5 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 6 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 7 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 7 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਅੰਮ੍ਰਿਤਸਰ / ਦਿਹਾਤੀ

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰ ਕੇ ਪਿੰਡਾਂ ਦੀ ਬਦਲੀ ਜਾ ਰਹੀ ਹੈ ਨੁਹਾਰ-ਚੇਅਰਮੈਨ ਖਾਨੋਵਾਲ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਵਲੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ. ਡੀ. ਪੀ. ਓ. ਦਫ਼ਤਰ ਅਜਨਾਲਾ ਦੇ ਦਫ਼ਤਰੀ ਤੇ ਫੀਲਡ ਸਟਾਫ਼ ਨਾਲ ਇਕੱਤਰਤਾ ਕਰਕੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ | ਇਕੱਤਰਤਾ ਦੌਰਾਨ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਵਲੋਂ ਬਲਾਕ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਰਪੰਚਾਂ ਦੇ ਤਾਲਮੇਲ ਨਾਲ ਬਿਨ੍ਹਾਂ ਕਿਸੇ ਦੇਰੀ ਦੇ ਸਮੇਂ ਅੰਦਰ ਨਿਪਟਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਇਨ੍ਹੀਂ ਦਿਨੀਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਭਾਅ 'ਤੇ ਹੀ ਪੰਚਾਇਤ ਦੀਆਂ ਜ਼ਮੀਨਾਂ ਠੇਕੇ 'ਤੇ ਦਿੱਤੀਆਂ ਜਾਣ ਤੇ ਜੇਕਰ ਵਿਅਕਤੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਪਰੰਤ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਨੇ ਕਿਹਾ ਕਿ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਹਲਕੇ ਦੇ ਸਾਰੇ ਪਿੰਡਾਂ 'ਚ ਕਰੋੜਾਂ ਰੁਪਏ ਖਰਚ ਕੇ ਜਿੱਥੇ ਕੰਕਰੀਟ ਤੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਤਿਆਰ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਗੰਦੇ ਪਾਣੀ ਦੇ ਨਿਕਾਸ ਲਈ ਨਾਲੀਆਂ ਤੇ ਛੱਪੜਾਂ ਨੂੰ ਪੱਕਾ ਕਰਵਾਇਆ ਜਾ ਰਿਹਾ ਹੈ |
ਇਸ ਮੌਕੇ ਪਰਮਜੀਤ ਸਿੰਘ ਗਰੇਵਾਲ, ਭਜਨ ਸਿੰਘ, ਮਹਿੰਦਰਪਾਲ, ਬਲਵਿੰਦਰ ਸਿੰਘ ਪੰਚਾਇਤ ਅਫਸਰ ਮੇਜਰ ਸਿੰਘ ਐੱਸ. ਈ. ਪੀ. ਓ., ਸਮਨਦੀਪ ਸਿੰਘ ਸੁਪਰਡੈਂਟ, ਸੁਖਦੀਪ ਸਿੰਘ ਸੁੱਖ, ਪਰਮਜੀਤ ਸਿੰਘ ਮਾਨ ਚਮਿਆਰੀ, ਤਰਸੇਮ ਮਸੀਹ, ਬਲਵਿੰਦਰ ਸਿੰਘ ਸੰਮਤੀ ਪਟਵਾਰੀ, ਪ੍ਰਧਾਨ ਸਨਪ੍ਰੀਤ ਸਿੰਘ ਅਮੋਲਕ ਸਿੰਘ, ਭਗਵੰਤ ਸਿੰਘ, ਹਰਨੇਕ ਸਿੰਘ, ਗੁਰਦੇਵ ਸਿੰਘ, ਕਮਲ ਗਰੋਵਰ, ਗੁਰਦੀਪ ਸਿੰਘ ਦੂਬੇ, ਮਨਪ੍ਰੀਤ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਅਮਰਜੀਤ ਕੌਰ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਰਈਆ, 16 ਜੂਨ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰੂ ਰਾਮਦਾਸ ਕਲੋਨੀ, ਰਈਆ (ਵਾਰਡ ਨੰ. 1) ਵਿਖੇ ਹੋਏ ਸਮਾਗਮ ਦੌਰਾਨ ਸੰਗਤਾਂ ਦੀ ਪ੍ਰਵਾਨਗੀ ਨਾਲ ਗੁਰੂ ਘਰ ਦੇ ਸੁਚੱਜੇ ਪ੍ਰਬੰਧ ਲਈ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਹੋਇਆ | ...

ਪੂਰੀ ਖ਼ਬਰ »

ਮਾਸਟਰ ਹਰਭਜਨ ਸਿੰਘ ਕੋਟ ਹਿਰਦੇ ਰਾਮ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚਵਿੰਡਾ ਦੇਵੀ, 16 ਜੂਨ (ਸਤਪਾਲ ਸਿੰਘ ਢੱਡੇ)- ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਲਖਬੀਰ ਸਿੰਘ ਕੋਟ, ਰਾਜਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਮਾਸਟਰ ਹਰਭਜਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ-ਸਿਰਸਾ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਭਾਰਤ ਦੇ ਸਾਰੇ ਗਵਰਨਰਾਂ ਨੂੰ ਯਾਦ ਪੱਤਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਬਰਾਮਦ

ਚਵਿੰਡਾ ਦੇਵੀ, 16 ਜੂਨ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ ਐਸ ਪੀ ਧਰੁਵ ਦਹੀਆ ਵਲੋਂ ਨਸ਼ਿਆ ਨੂੰ ਖਤਮ ਕਰਨ ਲਈ ਜੋ ਦਿਹਾਤੀ ਜ਼ਿਲ੍ਹਾ ਮਜੀਠਾ ਵਿਚ ਮੁਹਿੰਮ ਚਲਾਈ ਗਈ ਉਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਪੁੁਲਿਸ ਚੌਕੀ ਚਵਿੰਡਾ ...

ਪੂਰੀ ਖ਼ਬਰ »

ਅਜੀਤ ਨਗਰ 'ਚ ਛਬੀਲ ਤੇ ਲੰਗਰ ਲਗਾਇਆ

ਬਿਆਸ, 16 ਜੂਨ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਨੇੜੇ ਪੈਂਦੇ ਪਿੰਡ ਅਜੀਤ ਨਗਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਜੀਤ ਨਗਰ ਦੀ ਸਮੂਹ ਸੰਗਤ, ਰਵਿੰਦਰ ਕੌਰ ਰਵੀ ਭੁੱਲਰ, ਡੀ.ਐਸ .ਪੀ ਸੁਖਵਿੰਦਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਕੰਵਰਪ੍ਰਤਾਪ ਤੇ ਦੀਪਕ ਅਰੋੜਾ ਦੀ ਅਗਵਾਈ 'ਚ ਅਧਿਕਾਰੀਆਂ ਤੇ ਕੌ ਾਸਲਰਾਂ ਦੀ ਮੀਟਿੰਗ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਅੱਜ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਵਲੋਂ ਸਥਾਨਕ ਸ਼ਹਿਰ ਦੇ ਸੁੰਦਰੀਕਰਨ ਤੇ ਗਲੀਆਂ-ਮੁਹੱਲਿਆਂ, ਬਜ਼ਾਰਾਂ ਨੂੰ ਲਾਈਟਾਂ ਨਾਲ ਰੁਸ਼ਨਾਉਣ ਆਦਿ ਵਿਕਾਸ ਕਾਰਜਾਂ ਸਬੰਧੀ ਪਾਵਰਕਾਮ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਜਥੇਦਾਰ ਜਲਾਲ ਉਸਮਾਂ ਦੇ ਹੱਕ 'ਚ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਕਰੀਮ ਲੀਡਰਸ਼ਿਪ ਨੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਦੇ ਹੱਕ ਵਿਚ ਇਕ ਅਹਿਮ ਮੀਟਿੰਗ ਕਰਦਿਆਂ ਇਕਮੁੱਠਤਾ ਦਾ ...

ਪੂਰੀ ਖ਼ਬਰ »

ਅਟਾਰੀ ਵਿਖੇ 'ਆਪ' ਵਲੋਂ ਰੋਸ ਪ੍ਰਦਰਸ਼ਨ

ਅਟਾਰੀ, 16 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਓਮ ਪ੍ਰਕਾਸ਼ ਗੱਬਰ ਦੀ ਅਗਵਾਈ ਹੇਠ ਕਸਬਾ ਅਟਾਰੀ ਦੇ ਮੇਨ ਬਜ਼ਾਰ 'ਚੋਂ ਕੈਪਟਨ ਸਰਕਾਰ ਖ਼ਿਲਾਫ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਤੇ ਅਟਾਰੀ ਚੌਕ ਵਿਖੇ ...

ਪੂਰੀ ਖ਼ਬਰ »

ਜ਼ਹਿਰਲੀ ਸ਼ਰਾਬ ਪਿਆ ਕੇ ਨੌਜਵਾਨ ਨੂੰ ਮਾਰ ਦੇਣ ਦੇ ਲਾਏ ਦੋਸ਼

ਕੱਥੂਨੰਗਲ, 16 ਜੂਨ (ਦਲਵਿੰਦਰ ਸਿੰਘ ਰੰਧਾਵਾ)-ਸਵਿੰਦਰ ਕੌਰ ਪਤਨੀ ਸਵ. ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਕੱਥੂਨੰਗਲ ਖ਼ੁਰਦ ਨੇ ਇੱਕ ਹਲਫੀਆ ਬਿਆਨ ਪੱਤਰਕਾਰਾਂ ਨੂੰ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਸਾਡੇ ਪਿੰਡ ਦਾ ਰਵਿੰਦਰ ਸਿੰਘ ਰਾਜੂ ਪੁੱਤਰ ਗੁਲਜ਼ਾਰ ਸਿੰਘ ਜੋ ਕਿ ...

ਪੂਰੀ ਖ਼ਬਰ »

ਪੱਛੀਆ ਦੀ ਪ੍ਰਧਾਨਗੀ 'ਚ ਪਾਰਟੀ ਕਾਰਕੁੰਨਾਂ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ) -ਅੱਜ ਇਥੇ ਬਹੁਜਨ ਸਮਾਜ ਪਾਰਟੀ ਹਲਕਾ ਅਜਨਾਲਾ ਇੰਚਾਰਜ ਰੋਬਟ ਪੱਛੀਆ ਦੀ ਪ੍ਰਧਾਨਗੀ ਹੇਠ ਪਾਰਟੀ ਕਾਰਕੁੰਨਾਂ, ਦਲਿਤ ਮਜਦੂਰ ਆਗੂਆਂ ਦੀ ਹੋਈ ਮੀਟਿੰਗ 'ਚ ਅਕਾਲੀ ਦਲ (ਬ) ਤੇ ਬਸਪਾ ਦਰਮਿਆਨ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਅਜਨਾਲਾ ...

ਪੂਰੀ ਖ਼ਬਰ »

ਲੱਖੂਵਾਲ ਸਕੂਲ ਵਿਖੇ ਨਵ-ਨਿਰਮਾਣ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਉੱਪ-ਸਿੱਖਿਆ ਅਫ਼ਸਰ ਵਲੋਂ ਜਾਇਜ਼ਾ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ) -ਅੱਜ ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਲੱਖੂਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ 25.22 ਲੱਖ ਰੁਪਏ ਦੀ ਲਾਗਤ ਨਾਲ ਨਵ-ਨਿਰਮਾਣ ਅਧੀਨ ਸਕੂਲੀ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉੱਪ ਜ਼ਿਲਾ੍ਹ ਸਿੱਖਿਆ ਅਫ਼ਸਰ (ਸੈ.ਸਿ) ਹਰਭਗਵੰਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਦਿੱਤੇ ਵਿਸ਼ੇਸ਼ ਧਿਆਨ ਨਾਲ 'ਚੱਕ ਮਿਸ਼ਰੀ ਖਾਂ' ਦੀ ਨੁਹਾਰ ਬਦਲੀ

ਗੁਰਵਿੰਦਰ ਸਿੰਘ ਕਲਸੀ 9855398030 ਲੋਪੋਕੇ- ਬਲਾਕ ਚੋਗਾਵਾਂ ਲੇਖਕਾਂ ਦੀ ਧਰਤੀ ਪ੍ਰੀਤ ਨਗਰ, ਭੁੱਲਰ, ਵੈਰੋਕੇ ਦੇ ਪਿੰਡਾਂ ਦੀ ਹੱਦਬੰਦੀ ਨਾਲ ਘਿਰਿਆ ਹੋਇਆ ਲੋਪੋਕੇ ਤੋਂ 5 ਕਿਲੋਮੀਟਰ ਪਹਾੜ ਵੱਲ ਵੱਸਿਆ ਹੈ | ਬਹੁ-ਚਰਚਿਤ ਪਿੰਡ 'ਚੱਕ ਮਿਸ਼ਰੀ ਖਾਂ', ਜੋ ਕਿ ਦੇਸ਼ ਦੀ ਵੰਡ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਰਕਾਰ ਤੇ ਮੈਨੈਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ

ਮਜੀਠਾ, 16 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮਜੀਠਾ ਜ਼ੋਨ ਇਕਾਈ ਵਲੋਂ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ਜਨਰਲ ਸਕੱਤਰ ਕਿਰਪਾਲ ਸਿੰਘ ਕਲੇਰ ਦੀ ਅਗਵਾਈ 'ਚ ਬਿਜਲੀ ਦਫਤਰ ਮਜੀਠਾ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਆਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX