ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  17 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  20 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 minute ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਪਟਿਆਲਾ

ਚੌਥਾ ਦਰਜਾ ਤੇ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਪਟਿਆਲਾ, 16 ਜੂਨ (ਗੁਰਵਿੰਦਰ ਸਿੰਘ ਔਲਖ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਰਜਿੰਦਰਾ ਹਸਪਤਾਲ ਵਿਖੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ 'ਚ ਜਿੱਥੇ ਬਾਕੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀ, ਕੰਟਰੈਕਟ, ਡੇਲੀਵੇਜਿਜ ਅਤੇ ਆਊਟ ਸੋਰਸ ਕਰਮਚਾਰੀ ਸ਼ਾਮਿਲ ਹੋਏ, ਉੱਥੇ ਹੀ ਖੋਜ ਮੈਡੀਕਲ ਤੇ ਸਿੱਖਿਆ ਦੇ ਕੰਟਰੈਕਟ, ਆਊਟ ਸੋਰਸ, ਮਲਟੀਟਾਸਕ ਸਮੇਤ ਪੈਰਾ ਮੈਡੀਕਲ, ਨਰਸਿੰਗ (ਕੰਟਰੈਕਟ), ਕੋਰੋਨਾ ਯੋਧੇ ਅਤੇ ਸੁਲਭ ਸੰਸਥਾ ਦੇ ਕਾਮੇ ਵੀ ਸ਼ਾਮਿਲ ਹੋਏ | ਇਨ੍ਹਾਂ ਵਲੋਂ ਹਸਪਤਾਲ ਕੰਪਲੈਕਸ ਵਿਖੇ ਵਿਸ਼ਾਲ ਰੈਲੀ ਕਰਕੇ ਸੇਵਾ ਸਿੰਘ ਠੀਕਰੀਵਾਲਾ ਚੌਂਕ ਨੂੰ ਘੇਰ ਕੇ ਸੰਕੇਤਕ ਆਵਾਜਾਈ ਵੀ ਰੋਕੀ ਗਈ ਤੇ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਇਸ ਰੈਲੀ ਰਾਹੀਂ ਸਰਕਾਰ ਨੂੰ ਚੇਤੇ ਕਰਵਾਇਆ ਕਿ ਸਾਲ 2019 'ਚ ਸਰਕਾਰ ਨੇ ਨਰਸਿੰਗ ਸਟਾਫ਼ ਨੂੰ ਤਾਂ ਰੈਗੂਲਰ ਕਰ ਦਿੱਤਾ ਪਰ ਚੌਥਾ ਦਰਜਾ ਕਰਮਚਾਰੀ ਅਤੇ ਔਨ ਸੈਲਰੀ ਕਰਮਚਾਰੀਆਂ ਨੂੰ ਅੱਖੋਂ ਓਹਲੇ ਕਰ ਦਿੱਤਾ ਸੀ | ਸਰਕਾਰ ਦਾ ਜ਼ੋਰਦਾਰ ਪਿੱਟ ਸਿਆਪਾ ਕਰਕੇ ਮੰਗ ਕੀਤੀ ਕਿ ਕੈਬਨਿਟ ਸਬ ਕਮੇਟੀ ਸਮੁੱਚੇ ਕੱਚੇ ਮੁਲਾਜ਼ਮਾਂ ਜਿਸ 'ਚ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਅਤੇ ਜੰਗਲਾਤ ਵਿਭਾਗ ਦੇ ਵੀ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ ਜੋ ਅੱਜ ਦੀ ਰੈਲੀ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਇਸ ਮੌਕੇ ਮੁਲਜਾਮਾਂ ਵਲੋਂ ਸਰਕਾਰ ਦਾ ਜੋਰਦਾਰ ਪਿੱਟ ਸਿਆਪਾ ਕਰਕੇ ਮੰਗ ਕੀਤੀ ਕਿ ਕੈਬਨਿਟ ਸਬ ਕਮੇਟੀ ਸਮੁੱਚੇ ਕੱਚੇ ਮੁਲਾਜਮਾਂ, ਜਿਸ 'ਚ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਅਤੇ ਜੰਗਲਾਤ ਵਿਭਾਗ ਦੇ ਵੀ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇੇ ਜੋ ਅੱਜ ਦੀ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਸਨ | ਇਸ ਮੌਕੇ ਰਾਮ ਕਿਸ਼ਨ, ਬਲਜਿੰਦਰ ਸਿੰਘ, ਹਰਮੋਹਨ ਸਿੰਘ ਨੌਲੱਖਾ, ਬਾਲਕ ਰਾਮ, ਅਰੁਣ ਕੁਮਾਰ, ਰਾਮ ਲਾਲ ਰਾਮਾ, ਰਤਨ ਲਾਲ ਸ਼ਰਮਾ, ਰਮੇਸ਼, ਬਲਵਿੰਦਰ ਸਿੰਘ, ਗੁਰਲਾਲ ਸਿੰਘ, ਜਗਜੀਤ ਸਿੰਘ ਲੱਡੂ, ਗਗਨ ਸਿੰਘ, ਜਸਪ੍ਰੀਤ ਕੌਰ, ਅਜੈ ਕੁਮਾਰ ਸੀਪਾ, ਕੁਲਵਿੰਦਰ ਸਿੰਘ, ਤਰਲੋਚਨ ਮਾੜੂ, ਪ੍ਰੀਤਮ ਚੰਦ, ਗੁਰਮੇਲ ਸਿੰਘ, ਅਨਿਲ ਕੁਮਾਰ, ਸੁਖਦੇਵ ਸਿੰਘ ਝੰਡੀ, ਅਮਨ ਕੁਮਾਰ, ਇੰਦਰਪਾਲ ਵਾਲੀਆ, ਉਂਕਾਰ ਸਿੰਘ ਦਮਨ, ਰਾਮ ਜੋਧਾ, ਬਲਵੀਰ ਸਿੰਘ, ਤਰਲੋਚਨ ਮੰਡੋਲੀ, ਚੰਦਰਭਾਨ, ਜਸਵੰਤ ਸਿੰਘ, ਪ੍ਰਕਾਸ਼ ਸਿੰਘ ਲੁਬਾਣਾ, ਲਾਭ ਸਿੰਘ, ਬਲਵਿੰਦਰ ਸਿੰਘ ਨਾਭਾ ਆਦਿ ਆਗੂ ਸ਼ਾਮਿਲ ਸਨ |

-ਮਾਮਲਾ 144 ਘੰਟੇ ਦੇ ਮੁਕੰਮਲ ਬਲੈਕ ਆਊਟ ਦਾ- ਪਿੰਡ ਕਾਮੀਂ ਕਲਾਂ 'ਚ ਮੁੱਖ ਸੜਕ ਜਾਮ ਕਰਕੇ ਅਣਮਿੱਥੇ ਸਮੇਂ ਲਈ ਦਿੱਤਾ ਧਰਨਾ

ਘਨੌਰ, 16 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-10 ਜੂਨ ਨੂੰ ਆਏ ਚੱਕਰਵਰਤੀ ਤੂਫ਼ਾਨ ਨਾਲ ਤੇਜ਼ ਹਨੇਰੀ ਝੱਖੜ ਕਾਰਨ ਹਲਕਾ ਘਨੌਰ ਦੇ ਦਰਜਨਾਂ ਪਿੰਡਾਂ 'ਚ ਬਿਜਲੀ ਦੇ ਟਰਾਂਸਫਾਰਮ ਅਤੇ ਖੰਭੇ ਡਿੱਗੇ ਹੋਏ ਹਨ, ਜਿਸ ਕਾਰਨ ਇਲਾਕੇ ਦੇ ਕਈ ਪਿੰਡਾਂ ਅਤੇ ਖੇਤਾਂ 'ਚ 144 ਘੰਟੇ ਤੋਂ ...

ਪੂਰੀ ਖ਼ਬਰ »

19 ਲੱਖ ਲੈ ਕੇ ਅਮਰੀਕਾ ਭੇਜਣ ਦੀ ਬਜਾਏ ਵਿਅਕਤੀ ਨੂੰ ਭੇਜਿਆ ਹੋਰ ਦੇਸ਼

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਧੂਰੀ ਦੇ ਰਹਿਣ ਵਾਲੇ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 19 ਲੱਖ 20 ਹਜ਼ਾਰ ਰੁਪਏ ਲੈਣ ਤੋਂ ਬਾਅਦ ਏਜੰਟਾਂ ਵਲੋਂ ਸ਼ਿਕਾਇਤਕਰਤਾ ਨੂੰ ਅਮਰੀਕਾ ਭੇਜਣ ਦੀ ਬਜਾਏ ਕਿਸੇ ਹੋਰ ਦੇਸ਼ ਭੇਜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 69 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ-ਸਿਵਲ ਸਰਜਨ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 69 ਕੋਵਿਡ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਉਨ੍ਹਾਂ ਦੱਸਿਆ ਕਿ 3732 ਦੇ ਕਰੀਬ ਰਿਪੋਰਟਾਂ 'ਚੋਂ 69 ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਫ਼ੰਡ ਘੁਟਾਲੇ ਨੂੰ ਲੈ ਕੇ ਮੰਤਰੀ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਪਟਿਆਲਾ, 16 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਹੋਏ ਕਰੋੜਾਂ ਰੁਪਏ ਦੇ ਫ਼ੰਡ ਘੁਟਾਲੇ 'ਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ 'ਤੇ ਭੂ-ਮਾਫੀਏ ਦੇ ਕਬਜ਼ੇ ਸਬੰਧੀ ਮੁੱਖ ਮੰਤਰੀ ਨਾਲ ਕਰਾਂਗੇ ਮੁਲਾਕਾਤ-ਬੀਬੀ ਜਗੀਰ ਕੌਰ

ਪਟਿਆਲਾ, 16 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ 'ਤੇ ਭੂ-ਮਾਫੀਏ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀਆਂ ਚਾਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਟਰੱਸਟ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਸਮੇਤ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

ਪਟਿਆਲਾ, 16 ਜੂਨ (ਗੁਰਵਿੰਦਰ ਸਿੰਘ ਔਲਖ)-ਹਲਕਾ ਦਿਹਾਤੀ ਪਟਿਆਲਾ ਦੇ ਪਿੰਡ ਰੋਹਟਾ ਤੋਂ ਪੰਚਾਇਤ ਮੈਂਬਰ ਤਜਿੰਦਰ ਸਿੰਘ ਤੇਜੀ, ਮਨਦੀਪ ਕੌਰ, ਹਰਮਿੰਦਰ ਸਿੰਘ, ਜਸਬੀਰ ਸਿੰਘ, ਨਛੱਤਰ ਸਿੰਘ, ਕੀਰਤ ਸਿੰਘ, ਇੰਦਰਜੀਤ ਸਿੰਘ, ਨਿਰਦੀਪ ਸਿੰਘ, ਨਿਰਮਲ ਸਿੰਘ, ਜਸਕਰਨ ਸਿੰਘ ...

ਪੂਰੀ ਖ਼ਬਰ »

ਕੋਵਿਡ-19 ਬਾਰੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 16 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ 'ਚ ਤਬਦੀਲੀ ਕਰਕੇ ...

ਪੂਰੀ ਖ਼ਬਰ »

ਪਿੰਡ ਮੰਡਵਾਲ ਵਿਖੇ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਲੰਘੀ ਰਾਤ ਕਰੀਬ 9 ਵਜੇ ਨੇੜਲੇ ਪਿੰਡ ਮੰਡਵਾਲ ਵਿਖੇ ਬਿਜਲੀ ਠੀਕ ਕਰਦਿਆਂ ਕਰੰਟ ਲੱਗਣ ਨਾਲ ਇਕ ਲਾਈਨਮੈਨ ਦੀ ਮੌਤ ਹੋ ਗਈ ਜਦਕਿ ਪਿੰਡ ਦੇ ਦੋ ਵਾਸੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ...

ਪੂਰੀ ਖ਼ਬਰ »

ਭਾਰੀ ਤੂਫ਼ਾਨ ਆਉਣ ਦੇ 6 ਦਿਨ ਬਾਅਦ ਵੀ ਨਹੀਂ ਹੋ ਸਕੀ ਬਿਜਲੀ ਸਪਲਾਈ ਚਾਲੂ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਲੰਘੇ ਹਫ਼ਤੇ ਤੂਫ਼ਾਨ ਆਉਣ ਕਾਰਨ ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫ਼ਾਰਮਰ ਬਹੁਤ ਗਿਣਤੀ 'ਚ ਡਿੱਗ ਪਏ ਪਰ ਅੱਜ ਕਰੀਬ ਇਕ ਹਫ਼ਤਾ ਲੰਘ ਜਾਣ ਦੇ ਬਾਵਜੂਦ ਵੀ ਕਿਸਾਨਾਂ ਦੀਆਂ ਮੋਟਰਾਂ ਬੰਦ ਪਈਆਂ ਹਨ ਤੇ ਕਿਸਾਨ ਪ੍ਰੇਸ਼ਾਨ ਹਨ | ਇਹ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਫ਼ੰਡ ਘੁਟਾਲੇ ਨੂੰ ਲੈ ਕੇ ਮੰਤਰੀ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਪਟਿਆਲਾ, 16 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਹੋਏ ਕਰੋੜਾਂ ਰੁਪਏ ਦੇ ਫ਼ੰਡ ਘੁਟਾਲੇ 'ਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ 'ਚ ...

ਪੂਰੀ ਖ਼ਬਰ »

ਬਾਪੂ ਮੁਖ਼ਤਿਆਰ ਸਿੰਘ ਅੰਮਿ੍ਤਸਰੀਆ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਦੇਵੀਗੜ੍ਹ, 16 ਜੂਨ (ਰਾਜਿੰਦਰ ਸਿੰਘ ਮੌਜੀ)-ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੇ ਚੇਅਰਮੈਨ ਹਰਦੇਵ ਸਿੰਘ ਘੜਾਮ ਦੇ ਸਤਿਕਾਰਯੋਗ ਪਿਤਾ ਮੁਖ਼ਤਿਆਰ ਸਿੰਘ ਅੰਮਿ੍ਤਸਰੀਆ ਜੋ ਕਿ ਕੁਝ ਦਿਨ ਬਿਮਾਰ ਰਹਿਣ ਕਰਕੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ...

ਪੂਰੀ ਖ਼ਬਰ »

-ਮਾਮਲਾ ਸੜੇ ਹੋਏ ਟਰਾਂਸਫ਼ਾਰਮਰ ਬਦਲੇ ਨਵੇਂ ਟਰਾਂਸਫ਼ਾਰਮਰ ਨਾ ਦੇਣ ਦਾ- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਘੇਰ ਕੇ ਕੀਤੀ ਨਾਅਰੇਬਾਜ਼ੀ

ਪਾਤੜਾਂ, 16 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਦੇ ਸੜੇ ਹੋਏ ਟਰਾਂਸਫ਼ਾਰਮਰਾਂ ਬਦਲੇ ਨਵੇਂ ਟਰਾਂਸਫ਼ਾਰਮਰ ਨਾ ਦੇਣ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਭਾਰੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਨੇ ਬਿਜਲੀ ...

ਪੂਰੀ ਖ਼ਬਰ »

1 ਕਿੱਲੋ ਗਾਂਜੇ ਸਮੇਤ ਵਿਅਕਤੀ ਕਾਬੂ

ਮੰਡੀ ਗੋਬਿੰਦਗੜ੍ਹ, 16 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਸਕੂਟਰੀ ਸਵਾਰਾਂ ਨੇ ਔਰਤ ਤੋਂ ਬੈਗ ਖੋਹਿਆ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਸ਼ੇਰਾਂ ਵਾਲੇ ਗੇਟ ਲਾਗੇ ਪੈਦਲ ਜਾ ਰਹੀ ਇਕ ਔਰਤ ਤੋਂ ਸਕੂਟਰੀ 'ਤੇ ਸਵਾਰ 2 ਵਿਅਕਤੀ ਬੈਗ ਖੋਹ ਕੇ ਫਰਾਰ ਹੋ ਗਏ ਹਨ | ਇਸ ਘਟਨਾ ਦੀ ਸ਼ਿਕਾਇਤ ਅਮਨਦੀਪ ਕੌਰ ਵਾਸੀ ਫ਼ਿਰੋਜਪੁਰ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ਖੋਹੇ ਗਏ ...

ਪੂਰੀ ਖ਼ਬਰ »

3 ਸੱਟੇਬਾਜ਼ ਨਕਦੀ ਸਮੇਤ ਗਿ੍ਫ਼ਤਾਰ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਸੱਟੇਬਾਜ਼ਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਤੁਰ ਫਿਰ ਸੱਟੇ ਲਗਾ ਰਹੇ 3 ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸੱਟੇ ਦੇ 9 ਹਜ਼ਾਰ 90 ਰੁਪਏ ਬਰਾਮਦ ਕੀਤੇ ਹਨ | ਪਹਿਲੇ ...

ਪੂਰੀ ਖ਼ਬਰ »

ਬਿਕਰਮ ਸਿੰਘ ਸਹੌਲੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਭਾਦਸੋਂ, 16 ਜੂਨ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਦੇ ਮਾਣ ਸਤਿਕਾਰ ਲਈ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ, ਜਿਸ ਦੇ ਚੱਲਦਿਆਂ ਬਿਕਰਮ ਸਿੰਘ ਸਰਪੰਚ ਸਹੌਲੀ ਨੂੰ ਜ਼ਿਲ੍ਹਾ ਪਟਿਆਲਾ ਦਾ ਸੀਨੀਅਰ ...

ਪੂਰੀ ਖ਼ਬਰ »

ਕੰਮ 'ਤੇ ਗਈ 19 ਸਾਲਾ ਲੜਕੀ ਘਰ ਨਹੀਂ ਪਰਤੀ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 19 ਸਾਲਾ ਲੜਕੀ 11 ਜੂਨ ਵਾਲੇ ਦਿਨ ਘਰੋਂ ਸਕੂਟਰੀ 'ਤੇ ਕੰਮ 'ਤੇ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ ਹੈ | ਇਸ ਸਬੰਧੀ ਲਾਪਤਾ ਲੜਕੀ ਦੀ ਮਾਤਾ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ 70 ਲੱਖ ਦੀ ਧੋਖਾਧੜੀ ਕਰਨ 'ਤੇ ਕੇਸ ਦਰਜ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ 70 ਲੱਖ ਰੁਪਏ ਦੀ ਧੋਖਾਧੜੀ ਕਰਨ 'ਤੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜਤਿੰਦਰ ਕੁਮਾਰ ਪੁੱਤਰ ਕੇਵਲ ਨੈਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਨਾਭਾ ਰੋਡ 'ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਕੋਠੀ ਨਜ਼ਦੀਕ ਜਾ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਵੱਜਣ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁੱਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX