ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  28 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  31 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 2 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 3 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਫਰੀਦਕੋਟ

ਫ਼ਰੀਦਕੋਟ ਸ਼ਹਿਰ 'ਚ ਵੱਖ-ਵੱਖ ਥਾਂਵਾਂ 'ਤੇ ਜਲਦੀ ਚਾਲੂ ਹੋਣਗੀਆਂ ਨਵੀਆਂ ਐੱਲ. ਈ. ਡੀ. ਲਾਈਟਾਂ

ਫ਼ਰੀਦਕੋਟ, 16 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਂਵਾਂ 'ਤੇ ਨਵੇਂ ਪੋਲ ਲਾ ਕੇ ਦੋ ਮਹੀਨਿਆਂ ਤੱਕ ਨਵੀਆਂ ਐੱਲ. ਈ. ਡੀ. ਲਾਈਟਾਂ ਚਾਲੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੀ ਸੁੰਦਰਤਾ 'ਚ ਹੋਰ ਵੀ ਵਾਧਾ ਹੋਵੇਗਾ | ਸਥਾਨਕ ਨਗਰ ਕੌਂਸਲ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਸ਼ਹਿਰ 'ਚ ਵੱਖ-ਵੱਖ ਥਾਂਵਾਂ 'ਤੇ ਜ਼ਮੀਨਦੋਜ ਕੇਬਲ ਪਾ ਕੇ ਨਵੇਂ ਪੋਲਾਂ 'ਤੇ ਨਵੀਂਆਂ ਐੱਲ. ਈ. ਡੀ. ਲਾਈਟਾਂ ਲਾਉਣ ਲਈ ਕੰਮ ਸਬੰਧਿਤ ਠੇਕੇਦਾਰਾਂ ਵਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੋਟਕਪੂਰਾ-ਤਲਵੰਡੀ ਬਾਈਪਾਸ, ਜੋੜੀਆਂ ਨਹਿਰਾਂ ਤੋਂ ਮਾਈ ਗੋਦੜੀ ਸਾਹਿਬ ਤੱਕ ਰਹਿ ਗਏ ਕੁਝ ਹਿੱਸੇ 'ਚ, ਸੇਠੀ ਡੇਅਰੀ ਤੋਂ ਕੋਟਕਪੂਰਾ ਰੋਡ 'ਤੇ ਨਹਿਰਾਂ ਦੇ ਪੁਲ ਤੱਕ, ਸੇਠੀ ਡੇਅਰੀ ਤੋਂ ਚਹਿਲ ਰੋਡ ਦੇ ਪੁਲ ਤੱਕ, ਤਲਵੰਡੀ ਰੋਡ, ਫ਼ਿਰੋਜ਼ਪੁਰ ਰੋਡ ਤੇ ਸਾਦਿਕ ਚੌਂਕ ਤੋਂ ਸੇਮ ਨਾਲੇ ਦੇ ਪੁਲ ਤੱਕ, ਮਚਾਕੀ ਮੱਲ ਸਿੰਘ ਰੋਡ, ਕੰਮੇਆਣਾ ਰੋਡ 'ਤੇ ਚੁੰਗੀ ਨੰਬਰ 7 ਤੋਂ ਲੈ ਕੇ ਨਹਿਰ ਤੱਕ, ਟੀਚਰ ਕਾਲੋਨੀ ਮੇਨ ਰੋਡ, ਫ਼ਿਰੋਜ਼ਪੁਰ ਰੋਡ ਤੇ ਪੱਖੀ ਰੋਡ ਰੇਲਵੇ ਫ਼ਾਟਕ ਤੱਕ ਨਵੀਂਆਂ ਐੱਲ. ਈ. ਡੀ. ਲਾਈਟਾਂ ਲਾਈਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਸਥਾਨਕ ਸ਼ਹਿਰ 'ਚ ਵੱਖ-ਵੱਖ ਥਾਂਵਾਂ 'ਤੇ 27 ਹਾਈ ਮਾਸਟ ਲਾਈਟਾਂ ਲਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਨ੍ਹਾਂ 'ਚੋਂ 16 ਹਾਈ ਮਾਸਟ ਲਾਈਟਾਂ ਲੱਗ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਵੱਖ- ਵੱਖ ਥਾਂਵਾਂ 'ਤੇ ਲਾਈਟਾਂ ਦੇ ਨਵੇਂ ਤਕਰੀਬਨ 1000 ਪੁਆਇੰਟਾਂ 'ਚੋਂ 500 ਦੇ ਕਰੀਬ ਨਵੇਂ ਪੁਆਇੰਟ ਲਾਏ ਜਾ ਚੁੱਕੇ ਹਨ ਤੇ 500 ਪੁਆਇੰਟ ਲਾਉਣ ਲਈ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਵੀਂਆਂ ਲੱਗ ਰਹੀਆਂ ਐਲ.ਈ.ਡੀ. ਲਾਈਟਾਂ ਲਈ ਮੀਟਰ ਪੁਆਇੰਟ 'ਤੇ ਆਟੋਮੈਟਿਕ ਟਾਈਮਰ ਲਾਏ ਜਾਣਗੇ ਤੇ ਨਿਸ਼ਚਿਤ ਕੀਤੇ ਗਏ ਸਮੇਂ ਅਨੁਸਾਰ ਹੀ ਲਾਈਟਾਂ ਜਗਣਗੀਆਂ ਅਤੇ ਆਪੇ ਹੀ ਬੰਦ ਹੋਣਗੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇਕ ਲਾਈਟ ਦਾ ਨੰਬਰ ਲੱਗੇਗਾ ਤੇ ਆਨ ਲਾਈਨ ਨੰਬਰ 'ਤੇ ਹੀ ਸ਼ਿਕਾਇਤ ਦਰਜ ਹੋਵੇਗੀ ਤੇ ਆਨ ਲਾਈਨ ਨੰਬਰ 'ਤੇ ਹੀ ਲਾਈਟ ਦੀ ਮੁਰੰਮਤ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਤਕਰੀਬਨ 2.40 ਕਰੋੜ ਦੀ ਲਾਗਤ ਨਾਲ ਸ਼ਹਿਰ 'ਚ ਲੱਗ ਰਹੀਆਂ ਨਵੀਆਂ ਐੱਲ. ਈ. ਡੀ. ਲਾਈਟਾਂ ਆਦਿ ਕੰਮ ਦੇ ਟੈਂਡਰ ਹੋ ਚੁੱਕੇ ਹਨ ਤੇ ਨਵੀਆਂ ਐੱਲ. ਈ. ਡੀ. ਲਾਈਟਾਂ ਦੇ ਚਾਲੂ ਹੋਣ ਨਾਲ ਪਹਿਲਾਂ ਦੇ ਮੁਕਾਬਲੇ ਬਿਜਲੀ ਦੀ ਖਪਤ ਵੀ ਤਕਰੀਬਨ 40 ਫ਼ੀਸਦੀ ਘੱਟ ਜਾਵੇਗੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ਹਿਰ 'ਚ ਤਕਰੀਬਨ 5000 ਲਾਈਟਾਂ ਦੇ ਪੁਆਇੰਟ ਚੱਲ ਰਹੇ ਹਨ ਤੇ ਇਨ੍ਹਾਂ ਪੁਆਇੰਟਾਂ ਤੇ ਪੁਰਾਣੀ ਲਾਈਟ ਬਦਲ ਕੇ ਨਵੀਂ ਐੱਲ. ਈ. ਡੀ. ਲਾਈ ਜਾਵੇਗੀ ਤੇ ਸ਼ਹਿਰ 'ਚ ਤਕਰੀਬਨ 80 ਫੁੱਟ ਤੱਕ ਸਟਰੀਟ ਲਾਈਟ ਲਾਉਣੀ ਯਕੀਨੀ ਬਣਾਇਆ ਜਾਵੇਗਾ ਤੇ ਇਸ ਕੰਮ ਲਈ ਤਕਰੀਬਨ 1.38 ਕਰੋੜ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ | ਇਸ ਸਬੰਧ ਵਿਚ ਜਦ ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਵਿਸ਼ੇਸ਼ ਯਤਨਾ ਸਦਕਾ ਸ਼ਹਿਰ 'ਚ ਨਵੀਆਂ ਐੱਲ.ਈ.ਡੀ.ਲਾਈਟਾਂ ਦੇ ਲੱਗਣ ਨਾਲ ਸ਼ਹਿਰ ਦੇ ਸੁੰਦਰੀਕਰਨ 'ਚ ਹੋਰ ਵੀ ਵਾਧਾ ਹੋਵੇਗਾ ਤੇ ਆਉਣ ਵਾਲੇ ਸਮੇਂ 'ਚ ਸ਼ਹਿਰ ਦੇ ਹੋਰ ਵੀ ਅਧੂਰੇ ਪਏ ਕੰਮਾਂ ਨੂੰ ਮੁਕੰਮਲ ਕਰਨ ਲਈ ਯਤਨ ਕੀਤੇ ਜਾਣਗੇ |

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਗੇਟ ਰੈਲੀ ਕਰ ਕੇ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਗੇਟ ਰੈਲੀ ਕਰਕੇ ਆਪਣੀਆਂ ਮੰਗਾਂ ਸਬੰਧੀ ਕਮਿਸ਼ਨਰ ਫ਼ਰੀਦਕੋਟ ਮੰਡਲ ਰਵਿੰਦਰ ਕੁਮਾਰ ਕੌਸ਼ਿਕ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਜਲਦ ਜਾਰੀ ਹੋਵੇਗੀ ਦਾਮੀ ਤੇ ਲੇਬਰ ਦੀ ਅਦਾਇਗੀ- ਮੱਤਾ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੰਡੀ ਅਧਿਕਾਰੀ ਫ਼ਿਰੋਜ਼ਪੁਰ ਡਵੀਜ਼ਨ ਕੁਲਬੀਰ ਸਿੰਘ ਮੱਤਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕਣਕ ਦੇ ਸੀਜਨ ਦੀ ਦਾਮੀ ਅਤੇ ਲੇਬਰ ਦੀ ਅਦਾਇਗੀ ਜਲਦੀ ਹੀ ਆੜ੍ਹਤੀਆਂ ਨੂੰ ਕਰ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 22 ਨਵੇਂ ਮਾਮਲੇ ਆਏ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 22 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 384 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਮੁਕੱਦਮਾ ਦਰਜ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਬੀਤੇ ਕੱਲ੍ਹ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਇਕੱਤਰ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਕਲਰਕ ਸੁਖਮੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ, ਸੇਵਾਦਾਰ ਗੁਰਬਾਜ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਕਰੀਰਵਾਲੀ ਨੂੰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੇ ਮੈਨੇਜਰ ਸਮੇਤ ਚਾਰ ਮੁੁਲਾਜ਼ਮਾਂ ਨੂੰ ਕੀਤਾ ਬਰਖ਼ਾਸਤ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਇਲਾਕੇ ਦੀਆਂ ਸੰਗਤਾਂ ਦੀ ਸ਼ਿਕਾਇਤ 'ਤੇ ਉਪਰੰਤ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਸੰਗਤਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕਰਮਚਾਰੀਆਂ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸਨ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਯੂਨੀਅਨ ਦਫ਼ਤਰ ਫ਼ਰੀਦਕੋਟ ਵਿਖੇ ਤੇਜਵੰਤ ਸਿੰਘ ਢਿਲਵਾਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਕੰਦਰ ਸਿੰਘ ਮੰਡ ...

ਪੂਰੀ ਖ਼ਬਰ »

ਦੀਪੇਂਦਰ ਹੁੱਡਾ ਵਲੋਂ 'ਖਾਲਸਾ ਏਡ' ਦੇ ਸਟਿੱਕਰ ਵਾਲੇ ਵੰਡੇ ਜਾ ਰਹੇ ਆਕਸੀਜਨ ਕੰਸਨਟਰੇਟਰਾਂ 'ਤੇ ਉੱਠਿਆ ਵਿਵਾਦ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਟੀਮ ਵਲੋਂ ਵੰਡੇ ਜਾ ਰਹੇ 'ਖਾਲਸਾ ਏਡ' ਦੇ ਸਟਿੱਕਰ ਵਾਲੇ ਆਕਸੀਜਨ ਕੰਸਨਟਰੇਟਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ | ਸਾਬਕਾ ਉਪ-ਪ੍ਰਧਾਨ ਮੰਤਰੀ ਦੇਵੀ ਲਾਲ ਦੇ ਪੋਤਰੇ ਅਤੇ ...

ਪੂਰੀ ਖ਼ਬਰ »

ਵਜੀਫ਼ਾ ਘੁਟਾਲੇ ਨੂੰ ਲੈ ਕੇ 'ਆਪ' ਦੇ ਐੱਸ. ਸੀ. ਵਿੰਗ ਵਲੋਂ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਪਿਛੜੀ ਜਾਤੀ ਦੇ ਬੱਚਿਆਂ ਲਈ ਪੜ੍ਹਾਈ ਲਈ ਮਿਲਣ ਵਾਲੇ ਵਜ਼ੀਫ਼ੇ ਦੀ ਰਾਸ਼ੀ ਨੂੰ ਲੈ ਕੇ ਛਿੜੇ ਵਿਵਾਦ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਐੱਸ. ...

ਪੂਰੀ ਖ਼ਬਰ »

ਨਵ-ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ 'ਚ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਗਿੱਦੜਬਾਹਾ, 16 ਜੂਨ (ਪਰਮਜੀਤ ਸਿੰਘ ਥੇੜ੍ਹੀ)-ਕਰੀਬ ਤਿੰਨ ਮਹੀਨੇ ਪਹਿਲਾਂ ਵਿਆਹੀ ਲੜਕੀ ਦੀ ਸਹੁਰੇ ਘਰ ਹੋਈ ਮੌਤ ਤੋਂ ਬਾਅਦ ਲੜਕੀ ਦੇ ਪੋਸਟਮਾਰਟਮ ਵਿਚ ਦੇਰੀ ਤੇ ਸਹੁਰਾ ਪਰਿਵਾਰ ਦੇ ਮੁਕੱਦਮੇ ਵਿਚ ਨਾਮਜ਼ਦ ਮੈਂਬਰਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਲੜਕੀ ਦੇ ਪੇਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਤਹਿਤ ਅੱਜ ਸਮੂਹ ਕਰਮਚਾਰੀਆਂ ਵਲੋਂ ਗੇਟ ਰੈਲੀ ਕਰਦਿਆਂ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਪਿਛਲੇ ਦਿਨੀਂ ਥੋੜ੍ਹੀ ਜਿਹੀ ਹੋਈ ਬਾਰਿਸ਼ ਕਾਰਨ ਰੇਲਵੇ ਲਾਈਨ ਦੇ ਨਜ਼ਦੀਕ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਜਮ੍ਹਾ ਹੋ ਗਿਆ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਗਿਆ ਅਤੇ ਖੜ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਬੰਦ ਪਏ ਬੱਸ ਰੂਟ ਚਲਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਅਮਨਗੜ੍ਹ ਦੇ ਸਮਾਜ ਸੇਵੀ ਆਗੂ ਮਲਕੀਅਤ ਸਿੰਘ ਥਾਂਦੇਵਾਲਾ, ਡਾ: ਹਰਜੀਤ ਸਿੰਘ ਬਰਾੜ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ, ਸਾਬਕਾ ਪੰਚ ਸਰਬਨ ਸਿੰਘ ਕਾਲਾ, ਗਿਆਨੀ ਗੁਰਪ੍ਰੀਤ ਸਿੰਘ ਫੁੰਮਣ ...

ਪੂਰੀ ਖ਼ਬਰ »

ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫ਼ਰੀਦਕੋਟ ਤੇ ਮੁਕਤਸਰ ਦੇ ਪ੍ਰਧਾਨ ਨਿਯੁਕਤ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਨਰਸਿੰਗ ਕਾਲਜਾਂ ਦੇ ਮੁਖੀਆਂ ਤੇ ਪ੍ਰਬੰਧਕਾਂ ਦੀ ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਬਾਬਾ ...

ਪੂਰੀ ਖ਼ਬਰ »

ਡਾਕਟਰ 'ਜ਼ਿੰਦਗੀ ਬਚਾਉਣ ਵਾਲਿਆਂ ਨੂੰ ਬਚਾਓ' ਦੇ ਨਾਅਰੇ ਹੇਠ 18 ਜੂਨ ਨੂੰ ਹੋਣਗੇ ਇਕੱਠੇ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਦੇਸ਼ ਭਰ ਵਿਚ ਡਾਕਟਰਾਂ ਤੇ ਹਸਪਤਾਲਾਂ 'ਤੇ ਹਮਲਿਆਂ ਅਤੇ ਹਿੰਸਾ ਵਿਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ | ਡਾ. ਐੱਸ.ਅੱੈਸ. ਬਰਾੜ ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਫ਼ਰੀਦਕੋਟ ਨੇ ਕਿਹਾ ਕਿ ਡਾਕਟਰ ਆਪਣੇ ਆਪ ...

ਪੂਰੀ ਖ਼ਬਰ »

ਸ਼ਹਿਰਾਂ ਤੋਂ ਬਾਅਦ ਪਿੰਡਾਂ 'ਚ ਵੀ ਸੱਟੇ ਨੇ ਪੈਰ ਪਸਾਰੇ

ਕੋਟਕਪੂਰਾ, 16 ਜੂਨ (ਮੋਹਰ ਸਿੰਘ ਗਿੱੱਲ)-ਕੋਟਕਪੂਰਾ ਸ਼ਹਿਰ ਸਮੇਤ ਇਸ ਹਲਕੇ ਦੇ ਪਿੰਡਾਂ 'ਚ ਵੀ ਹੁਣ ਸੱਟੇ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਦੜਾ-ਸੱਟਾ ਲਾਉਣ ਦੇ ਚਾਹਵਾਨਾਂ ਨੂੰ ਪਹਿਲਾਂ ਸਥਾਨਕ ਸ਼ਹਿਰ 'ਚ ਆਉਣਾ ਪੈਂਦਾ ਸੀ, ਪਰ ਹੁਣ ਸੱਟਾ ਲਵਾਉਣ ਦਾ ਧੰਦਾ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਘਰਾਂ ਅੱਗੇ ਲਗਾਏ ਸਰਕਾਰ ਖ਼ਿਲਾਫ਼ ਫਲੈਕਸ ਪੋਸਟਰ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਸੰਧਵਾਂ, ਮੌੜ, ਵਾਂਦਰ ਜਟਾਣਾ ਆਦਿ ਪਿੰਡਾਂ ਵਿਚ ਬੇਰੁਜ਼ਗਾਰਾਂ ਵਲੋਂ ਆਪਣੇ ਘਰਾਂ ਦੇ ਦਰਵਾਜ਼ਿਆਂ ਵਿਚ ਰੋਸ ਵਜੋਂ ਕਾਂਗਰਸ ਸਰਕਾਰ ਦਾ ਬਾਈਕਾਟ ...

ਪੂਰੀ ਖ਼ਬਰ »

ਕਲੱਸਟਰ ਢੀਮਾਂ ਵਾਲੀ ਵਿਖੇ ਸਮਰ ਕੈਂਪ ਲਗਾਇਆ

ਕੋਟਕਪੂਰਾ, 16 ਜੂਨ (ਮੇਘਰਾਜ)-ਬਲਾਕ ਫ਼ਰੀਦਕੋਟ-2 ਅਧੀਨ ਆਉਂਦੇ ਸੈਂਟਰ ਢੀਮਾਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੁਆਰੇਆਣਾ, ਢੀਮਾਂ ਵਾਲੀ, ਮਚਾਕੀ ਮੱਲ ਸਿੰਘ, ਵਾਂਦਰ ਜਟਾਣਾ, ਜਲਾਲੇਆਣਾ, ਚੱਕ ਕਲਿਆਣ, ਫਿੱਡੇ ਕਲਾਂ, ਫਿੱਡੇ ਖੁਰਦ ਨੇ ਵੱਖ-ਵੱਖ ਅਤੇ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦੇ ਆਗੂਆਂ ਵਲੋਂ ਜੈਤੋ ਦੀ ਘਟਨਾ 'ਤੇ ਚਿੰਤਾ ਦਾ ਪ੍ਰਗਟਾਵਾ

ਕੋਟਕਪੂਰਾ, 16 ਜੂਨ (ਮੋਹਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂਆਂ ਜਥੇਦਾਰ ਮੱਖਣ ਸਿੰਘ ਨੰਗਲ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ ਨੇ ਤਖ਼ਤਾਂ ਦੇ ਜਥੇਦਾਰਾਂ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸਮੇਤ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

ਐਂਬੂਲੈਂਸ ਵਾਲਿਆਂ ਨੇ ਹੜਤਾਲ ਕਰਕੇ ਸੇਵਾਵਾਂ ਕੀਤੀਆਂ ਠੱਪ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਐਂਬੂਲੈਂਸਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਚੱਲਦੇ ਪ੍ਰਾਈਵੇਟ ਐਂਬੂਲੈਂਸ ਆਪ੍ਰੇਟਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »

ਪੀ.ਐੱਸ.ਐੱਮ.ਐੱਸ.ਯੂ. ਵਲੋਂ ਡੀ. ਸੀ. ਦਫ਼ਤਰ ਅੱਗੇ ਗੇਟ ਰੈਲੀ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਲਾਗੂ ਕਰਨ ਅਤੇ ਇਸ ਦੀ ਮਿਆਦ ਵਿਚ 31-08-2021 ਤੱਕ ਕੀਤੇ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ, ਕੱਚੇ/ਆਊਟ ਸੋਰਿਸ ਮੁਲਾਜ਼ਮ ਪੱਕੇ ਨਾ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਸਰਕਾਰੀ ਸਕੂਲ ਪੱਖੀਕਲਾਂ ਦੇ ਸਟਾਫ਼ ਨੂੰ 10 ਲੱਖ ਦਾ ਚੈੱਕ ਸੌ ਾਪਿਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਨੂੰ ਸਿੱਖਿਆ ਵਿਭਾਗ ਵਲੋਂ ਇਨਾਮ ਵਜੋਂ ਦਿੱਤੀ ਗਈ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ...

ਪੂਰੀ ਖ਼ਬਰ »

ਛੇ ਜ਼ਿਲਿ੍ਹਆਂ ਦੀਆਂ ਮਾਰਕੀਟ ਕਮੇਟੀਆਂ 43000 ਦੇ ਕਰੀਬ ਬੂਟੇ ਲਗਾਉਣਗੀਆਂ- ਮੱਤਾ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਫ਼ਿਰੋਜ਼ਪੁਰ ਡਵੀਜ਼ਨ ਅਧੀਨ ਆਉਂਦੀਆਂ ਛੇ ਜ਼ਿਲਿ੍ਹਆਂ ਦੀਆਂ ਮਾਰਕੀਟ ਕਮੇਟੀਆਂ ਬਰਸਾਤੀ ਮੌਸਮ ਦੌਰਾਨ ਕਰੀਬ 43000 ਬੂਟੇ ਲਗਾਉਣਗੀਆਂ | ਇਹ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਧਿਕਾਰੀ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਸਖੀ-ਵਨ ਸਟਾਪ ਸੈਂਟਰ ਦਾ ਉਦਘਾਟਨ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਸਥਾਨਕ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿਖੇ 55 ਲੱਖ ਰੁਪਏ ਦੀ ਸਖੀ-ਵਨ ਸਟਾਪ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਆਰ.ਪੀ.ਆਈ. (ਏਕਤਾਵਾਦੀ) ਦੀ ਕਾਰਜਕਾਰੀ ਕਮੇਟੀ ਦੀ ਚੋਣ ਹੋਈ

ਫ਼ਰੀਦਕੋਟ, 16 ਜੂਨ (ਸਤੀਸ਼ ਬਾਗ਼ੀ)-ਰਿਪਬਲਿੰਕਨ ਪਾਰਟੀ ਆਫ਼ ਇੰਡੀਆ (ਏਕਤਾਵਾਦੀ) ਪੰਜਾਬ ਦੀ ਵਰਚੂਅਲ ਮੀਟਿੰਗ ਬੂਟਾ ਸਿੰਘ ਗੋਲੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਕਾਰਜਕਾਰੀ ਕਮੇਟੀ ਪੰਜਾਬ ਦੀ ਹੋਈ ਚੋਣ ਅਨੁਸਾਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪਲੇਅ-ਵੇ ਵਿੰਗ ਵਲੋਂ ਆਨਲਾਈਨ ਸਮਰ ਕੈਂਪ

ਫ਼ਰੀਦਕੋਟ, 16 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਲੇਅ-ਵੇ ਵਿੰਗ ਵਲੋਂ ਪਿੰ੍ਰਸੀਪਲ ਭੁਪਿੰਦਰ ਕੌਰ ਸਰਾਂ ਤੇ ਕੋਆਰਡੀਨੇਟਰ ਮੋਨਾ ਟੰਡਨ ਦੀ ਅਗਵਾਈ ਹੇਠ 15 ਦਿਨਾਂ ਆਨ-ਲਾਈਨ ਸਮਰ ਕੈਂਪ ਲਗਾਇਆ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ 63 ਕੇ. ਵੀ. ਟਰਾਂਸਫ਼ਾਰਮਰ ਲਗਾਇਆ

ਬਰਗਾੜੀ, 16 ਜੂਨ (ਲਖਵਿੰਦਰ ਸ਼ਰਮਾ)-ਵੱਡੀ ਧਰਮਸ਼ਾਲਾ ਰੁਲੀਆ ਸਿੰਘ ਨਗਰ ਬਰਗਾੜੀ ਖੇਤਰ ਦੇ ਲੋਕਾਂ ਦੀ ਬਿਜਲੀ ਸਪਲਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗ੍ਰਾਮ ਪੰਚਾਇਤ ਵਲੋਂ 63 ਕੇ. ਵੀ. ਟਰਾਂਸਫਾਰਮਰ ਰਖਵਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਪ੍ਰੀਤਪਾਲ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸਾਦਿਕ, 16 ਜੂਨ (ਆਰ. ਐੱਸ. ਧੁੰਨਾ)-ਸ੍ਰੀ ਗਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤ ਦੇ ਸਹਿਯੋਗ ਨਾਲ ਇਕ ਧਾਰਮਿਕ ਸਮਾਗਮ ਗੁਰਦੁਆਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX