ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਮੋਗਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਨਾਲ ਸਬੰਧਿਤ ਜਾਰੀ ਕੀਤੇ ਹੁਕਮਾਂ 'ਚ ਦਿੱਤੀਆਂ ਕੁਝ ਹੋਰ ਢਿੱਲਾਂ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਦੇ ਮਾਮਲਿਆਂ ਦੀ ਸਥਿਤੀ ਨੂੰ ਵਿਚਾਰਦੇ ਹੋਏ ਸਰਕਾਰ ਦੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਮੋਗਾ ਵਿਚ ਕੋਵਿਡ ਨਾਲ ਸਬੰਧਿਤ ਲਗਾਈਆਂ ਪਾਬੰਦੀਆਂ ਦੇ ਹੁਕਮਾਂ ਵਿਚ ਕੁਝ ਹੋਰ ਢਿੱਲਾਂ ਕੀਤੀਆਂ ਗਈਆਂ ਹਨ | ਨਵੀਆਂ ਢਿੱਲਾਂ ਦੇ ਆਦੇਸ਼ 25 ਜੂਨ ਤੱਕ ਲਾਗੂ ਕੀਤੇ ਗਏ ਹਨ | ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਅਤੇ ਇਸ ਨਾਲ ਸਬੰਧਿਤ ਸੰਸਥਾਵਾਂ ਤੇ ਨਿੱਜੀ ਖੇਤਰ ਦੋਵਾਂ ਵਿਚ ਸਾਰੀਆਂ ਦਵਾਈਆਂ ਅਤੇ ਡਾਕਟਰੀ ਉਪਕਰਨਾਂ ਦੇ ਨਿਰਮਾਣ ਅਤੇ ਸਪਲਾਈ ਨਾਲ ਸਬੰਧਿਤ ਮੈਨੂਫੈਕਚਰਿੰਗ ਅਤੇ ਡਿਸਟ੍ਰੀਬਿਊਸ਼ਨ ਯੂਨਿਟ, ਡਿਸਪੈਂਸਰੀਆਂ, ਕੈਮਿਸਟ ਸ਼ਾਪ, ਮੈਡੀਕਲ ਉਪਕਰਨ ਦੀਆਂ ਦੁਕਾਨਾਂ, ਲੈਬਾਰਟਰੀਆਂ, ਕਲੀਨਿਕ, ਨਰਸਿੰਗ ਹੋਮ, ਐਂਬੂਲੈਂਸ ਆਦਿ ਅਤੇ ਹਸਪਤਾਲਾਂ ਦੇ ਅੰਦਰ ਮੌਜੂਦ ਕੰਟੀਨਾਂ ਹਫ਼ਤੇ ਦੇ ਸਾਰੇ ਦਿਨ 24 ਘੰਟੇ ਖੁੱਲ੍ਹੀਆਂ ਰਹਿਣਗੀਆਂ | ਜ਼ਿਲ੍ਹੇ ਵਿਚਲੇ ਪੈਟਰੋਲ ਪੰਪ, ਸੀ. ਐੱਨ. ਜੀ. ਪੰਪ, ਪੈਟਰੋਲ ਪੰਪਾਂ ਦੇ ਨਾਲ ਲੱਗਦੀਆਂ ਪੈਂਚਰਾਂ ਦੀਆਂ ਦੁਕਾਨਾਂ ਵੀ ਹਫ਼ਤੇ ਦੇ ਸਾਰੇ ਦਿਨ 24 ਘੰਟੇ ਖੁੱਲ੍ਹੀਆਂ ਰਹਿ ਸਕਦੀਆਂ ਹਨ | ਸਬਜ਼ੀ ਮੰਡੀ (ਹੋਲਸੇਲਰ) ਆਪਣਾ ਕੰਮ ਸਵੇਰੇ 10 ਵਜੇ ਤੱਕ ਹਰ ਹਾਲਤ ਵਿਚ ਸਮਾਪਤ ਕਰਨਗੇ | ਇੱਥੇ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਸਬਜ਼ੀ ਮੰਡੀ ਕੇਵਲ ਫਲ ਤੇ ਸਬਜ਼ੀਆਂ ਦੇ ਹੋਲਸੇਲਰ ਵਪਾਰੀਆਂ ਲਈ ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 5 ਵਜੇ ਤੋਂ ਸਵੇਰੇ 10 ਵਜੇ ਤੱਕ ਖੁੱਲ੍ਹੇਗੀ | ਜੇਕਰ ਕੋਈ ਵਿਅਕਤੀ ਰਿਟੇਲ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ | ਡੇਅਰੀ ਪ੍ਰੋਡਕਟ ਜਿਵੇਂ ਕਿ ਦੁੱਧ, ਦਹੀਂ, ਮੱਖਣ, ਘਿਉ, ਕਰੀਮ, ਪਨੀਰ ਖੋਆ ਆਦਿ ਨਾਲ ਸਬੰਧਿਤ ਸੇਵਾਵਾਂ ਜਾਂ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਸਵੇਰੇ 5 ਤੋਂ ਸ਼ਾਮੀ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਪੋਲਟਰੀ ਉਤਪਾਦ ਜਿਵੇਂ ਕਿ ਅੰਡੇ, ਮੀਟ ਦੀਆਂ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮੀ 7 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ | ਬੈਂਕ ਆਪਣੇ ਸਾਰੇ ਕੰਮਕਾਜ ਵਾਲੇ ਦਿਨ 50 ਫ਼ੀਸਦੀ ਸਟਾਫ਼ ਨਾਲ ਖੁੱਲ੍ਹੇ ਰਹਿਣਗੇ | ਬੈਂਕਾਂ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਬਲਿਕ ਡੀਲਿੰਗ ਅਤੇ ਉਸ ਉਪਰੰਤ 4 ਵਜੇ ਤੱਕ ਦਫ਼ਤਰੀ ਕੰਮਕਾਜ ਕਰਨ ਦੀ ਆਗਿਆ ਹੋਵੇਗੀ | ਸਰਕਾਰੀ ਤੇ ਪ੍ਰਾਈਵੇਟ ਦਫ਼ਤਰ, ਸਕੂਲ, ਕਾਲਜ, ਕੋਚਿੰਗ ਸੈਂਟਰ, ਆਈਲਟਸ ਸੈਂਟਰ (ਕੇਵਲ ਟੀਚਿੰਗ ਅਤੇ ਨਾਲ ਟੀਚਿੰਗ ਸਟਾਫ਼ 50 ਫ਼ੀਸਦੀ ਸਮਰੱਥਾ ਨਾਲ) ਆਨਲਾਈਨ ਕਲਾਸਾਂ ਅਤੇ ਦਫ਼ਤਰੀ ਕੰਮਾਂ ਲਈ ਸੋਮਵਾਰ ਤੋਂ ਸਨਿਚਰਵਾਰ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੇ ਰਹਿਣਗੇ | ਬਾਕੀ ਸਾਰੀਆਂ ਦੁਕਾਨਾਂ/ਕਾਰੋਬਾਰ (ਟਰੇਡ ਸ਼੍ਰੇਣੀ ਵਿਚ ਟੈਕਸ ਪ੍ਰੋਫੈਸ਼ਨਲ, ਆਰਕੀਟੈਕਟ, ਸੀ.ਏ. ਆਦਿ ਕਵਰ ਹੋਣਗੇ), ਹਲਵਾਈ ਦੀਆਂ ਦੁਕਾਨਾਂ ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਸ਼ਰਾਬ ਦੇ ਠੇਕੇ ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਰਾਤੀ 11 ਵਜੇ ਤੱਕ ਖੁੱਲ੍ਹੇ ਰਹਿਣਗੇ | ਰੈਸਟੋਰੈਂਟ (ਸਮੇਤ ਇਨ੍ਹਾਂ ਵਿਚਲੇ ਹੋਟਲ), ਕੈਫ਼ੇ, ਕਾਫ਼ੀ ਸ਼ਾਪ, ਫਾਸਟ ਫੂਡ ਆਊਟਲਿਟਸ, ਢਾਬੇ, ਸਿਨੇਮਾ ਹਾਲ, ਜਿੰਮ, ਮਿਊਜ਼ੀਅਮ (ਉਕਤ ਥਾਵਾਂ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਕੋਵਿਡ ਵੈਕਸੀਨ ਦੀ ਘੱਟੋ-ਘੱਟ 1 ਡੋਜ਼ ਲਈ ਹੋਣੀ ਲਾਜ਼ਮੀ ਹੋਵੇਗੀ) ਇਹ ਸਭ ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮੀ 7 ਵਜੇ ਤੱਕ 50 ਫ਼ੀਸਦੀ ਦੀ ਸਮਰੱਥਾ ਨਾਲ ਖੁੱਲ੍ਹਣ ਦੀ ਆਗਿਆ ਹੋਵੇਗੀ | ਇਸ ਤੋਂ ਇਲਾਵਾ ਬਾਰ, ਪੱਬ ਤੇ ਅਹਾਤੇ ਫ਼ਿਲਹਾਲ ਬੰਦ ਰਹਿਣਗੇ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਹਫ਼ਤਾਵਾਰੀ ਕਰਫ਼ਿਊ ਸਨਿਚਰਵਾਰ ਸ਼ਾਮੀ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ | ਪੰਜਾਬ ਰਾਜ ਵਿਚ ਹਵਾਈ ਯਾਤਰਾ ਰਾਹੀਂ ਦਾਖ਼ਲ ਹੋਣ ਵਾਲੇ ਵਿਅਕਤੀਆਂ ਲਈ ਵੱਧ ਤੋਂ ਵੱਧ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਜਾਂ ਘੱਟ ਤੋਂ ਘੱਟ 14 ਦਿਨ ਪੁਰਾਣਾ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਹੋਵੇਗਾ | ਨਾਨ ਏ. ਸੀ. ਬੱਸਾਂ ਨੂੰ ਬੈਠਣ ਦੀ ਪੂਰੀ ਸਮਰੱਥਾ ਨਾਲ ਚੱਲਣ ਦੀ ਆਗਿਆ ਹੋਵੇਗੀ, ਪਰੰਤੂ ਕੋਈ ਯਾਤਰੀ ਖੜ੍ਹਾ ਹੋ ਕੇ ਯਾਤਰਾ ਨਹੀਂ ਕਰੇਗਾ | ਏ. ਸੀ. ਬੱਸਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਚੱਲਣ ਦੀ ਆਗਿਆ ਹੋਵੇਗੀ | ਸਾਰੇ ਵਿੱਦਿਅਕ ਅਦਾਰੇ ਜਿਵੇਂ ਕਿ ਸਕੂਲ ਕਾਲਜ ਬੰਦ ਰਹਿਣਗੇ | ਵਿਆਹ ਸਮਾਰੋਹ, ਅੰਤਿਮ ਸੰਸਕਾਰ ਵਿਚ 50 ਵਿਅਕਤੀਆਂ ਦੇ ਇਕੱਠ ਕਰਨ ਦੀ ਇਜਾਜ਼ਤ ਹੋਵੇਗੀ | ਜੇਕਰ ਕੋਈ ਵੀ ਵਿਅਕਤੀ ਦਵਾਈ ਦੀ ਖ਼ਰੀਦ ਲਈ ਕਰਫ਼ਿਊ ਦੇ ਸਮੇਂ ਦੌਰਾਨ ਬਾਹਰ ਆਉਂਦਾ ਹੈ ਤਾਂ ਉਸ ਕੋਲ ਡਾਕਟਰ ਦੀ ਪਰਚੀ ਜ਼ਰੂਰੀ ਹੋਣੀ ਚਾਹੀਦੀ ਹੈ | ਬਗੈਰ ਠੋਸ ਕਾਰਨ ਬਾਹਰ ਘੁੰਮਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਫ਼ੈਕਟਰੀਆਂ ਜਿਵੇਂ ਕਿ ਨੈਸਲੇ, ਪਾਰਸ, ਪੀ-ਮਾਰਕ, ਕੈਟਲ ਫੀਡ ਤੇ ਪੋਲਟਰੀ ਫੀਡ, ਖੇਤੀਬਾੜੀ ਸੰਦ ਅਤੇ ਹੋਰ ਜੋ ਕਿ ਜ਼ਿਲ੍ਹੇ ਭਰ ਅਤੇ ਫੋਕਲ ਪੁਆਇੰਟ ਮੋਗਾ ਵਿਖੇ ਸਥਿਤ ਹਨ, ਵਿਚ ਸ਼ਿਫ਼ਟਾਂ ਦੇ ਸੰਚਾਲਨ ਦੀ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਗਿਆ ਹੋਵੇਗੀ | ਸਕਿਉਰਿਟੀ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਜਿਨ੍ਹਾਂ ਦੇ ਵਰਦੀ ਪਾਈ ਹੋਵੇਗੀ ਉਨ੍ਹਾਂ ਨੂੰ ਸ਼ਨਾਖ਼ਤੀ ਕਾਰਡ ਵਿਖਾਉਣ 'ਤੇ ਕਰਫ਼ਿਊ ਦੌਰਾਨ ਡਿਊਟੀ ਵਾਲੀ ਥਾਂ 'ਤੇ ਜਾਣ ਤੇ ਡਿਊਟੀ ਉਪਰੰਤ ਵਾਪਸ ਆਉਣ ਦੀ ਆਗਿਆ ਹੋਵੇਗੀ | ਸ਼ਹਿਰੀ ਤੇ ਪੇਂਡੂ ਇਲਾਕੇ ਵਿਚ ਉਸਾਰੀ ਦੇ ਕੰਮ ਵੀ ਜਾਰੀ ਰੱਖੇ ਜਾ ਸਕਦੇ ਹਨ | ਖੇਤੀਬਾੜੀ, ਬਾਗ਼ਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ ਨੂੰ ਉਕਤ ਪਾਬੰਦੀਆਂ ਤੋਂ ਛੋਟ ਹੋਵੇਗੀ | ਵੈਕਸੀਨੇਸ਼ਨ ਰੀਚ ਆਊਟ ਕੈਂਪ ਵੀ ਲਗਾਏ ਜਾ ਸਕਣਗੇ | ਸੰਦੀਪ ਹੰਸ ਨੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ, ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਨਵ-ਵਿਆਹੁਤਾ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਮੋਗਾ, 16 ਜੂਨ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਪਿੰਡ ਔਗੜ ਵਿਖੇ ਨਵ-ਵਿਆਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ...

ਪੂਰੀ ਖ਼ਬਰ »

ਲਾਹਣ ਸਮੇਤ ਸ਼ਰਾਬ ਦੀ ਚਾਲੂ ਭੱਠੀ ਫੜੀ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਏ. ਐੱਸ. ਆਈ. ਸੁਖਦੇਵ ਸਿੰਘ ਚੌਕੀ ਨੱਥੂਵਾਲਾ ਗਰਬੀ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮਾਹਲਾ ਖ਼ੁਰਦ ਤੋਂ ਇਕ ਆਦਮੀ ਨੂੰ ਨਜਾਇਜ਼ ਸ਼ਰਾਬ ਦੀ ਚਾਲੂ ਭੱਠੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਨੇ ਬਾਬਾ ਜੀਵਨ ਸਿੰਘ ਜੀ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨ ਲਈ ਦਿੱਤਾ ਮੰਗ ਪੱਤਰ

ਧਰਮਕੋਟ, 16 ਜੂਨ (ਪਰਮਜੀਤ ਸਿੰਘ)-ਆਲ ਇੰਡੀਆ ਰੰਘਰੇਟਾ ਦਲ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤੇ ਮੰਗ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਅਨੁਸੂਚਿਤ ਜਾਤੀਆਂ ਵਲੋਂ ਪੰਜਾਬ ਅੰਦਰ ਕਾਂਗਰਸ ਸਰਕਾਰ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 16 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ 4 ਵਿਦਿਆਰਥੀਆਂ ਦੀ ਰੁਜ਼ਗਾਰ ਲਈ ਚੋਣ

ਅਜੀਤਵਾਲ, 16 ਜੂਨ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਵੱਖ-ਵੱਖ ਟਰੇਡਾਂ ਨਾਲ ਸਬੰਧਿਤ 4 ਵਿਦਿਆਰਥੀ ਰੁਜ਼ਗਾਰ ਲਈ ਚੁਣੇ ਗਏ ਮਕੈਨੀਕਲ ਵਿਭਾਗ ਦੇ ਸੁਮਿਤ ਕੁਮਾਰ ਨੂੰ ਰੌਕਮੈਨ ਇੰਡਸਟਰੀ ਪ੍ਰਾਈਵੇਟ ਲਿਮਟਿਡ ਕੰਪਨੀ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 15 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਉਪਰੰਤ ਆਪਣੀ ਵਧੀਆ ਸਰਕਾਰੀ ਨੌਕਰੀ ਛੱਡਣ ਅਤੇ ਭਿ੍ਸ਼ਟ ਨਿਜ਼ਾਮ ਵਿਰੁੱਧ ਨਿੱਤਰੇ ਜਸਵਿੰਦਰ ਸਿੰਘ ਸਿੱਧੂ ਉਤਸ਼ਾਹੀ ਨੌਜਵਾਨ ਆਗੂ ਨੂੰ ਜਿੱਥੇ ਬਹੁਤ ਸਾਰੇ ...

ਪੂਰੀ ਖ਼ਬਰ »

ਵਿਕਟਾ ਐਸੋਸੀਏਸ਼ਨ ਦੀ ਆਈਲਟਸ ਸੰਸਥਾਵਾਂ ਖੋਲ੍ਹਣ ਲਈ ਹੋਈ ਮੀਟਿੰਗ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਵਿਕਟਾ ਐਸੋਸੀਏਸ਼ਨ (ਵੀਜ਼ਾ, ਆਈਲਟਸ, ਇਮੀਗ੍ਰੇਸ਼ਨ, ਕੰਸਲਟੈਂਟਸ, ਟਰੈਵਲ ਏਜੰਡ) ਦੀ ਮੀਟਿੰਗ ਹੋਈ, ਜਿਸ ਵਿਚ ਸੰਸਥਾ ਦੇ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਜਿੰਮ, ਰੈਸਟੋਰੈਂਟ ਖੋਲ੍ਹੇ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਚੋਣ ਹੋਈ

ਮੋਗਾ, 16 ਜੂਨ (ਅਸ਼ੋਕ ਬਾਂਸਲ)-ਅੱਜ ਨੇਚਰ ਪਾਰਕ ਮੋਗਾ ਵਿਖੇ ਈ. ਟੀ. ਟੀ. ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਸਾਬਕਾ ਬਲਾਕ ਪ੍ਰਧਾਨ ਮਨੀਸ਼ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ ਬਲਾਕ ਕਮੇਟੀ ਨੂੰ ਪੁਨਰ ਗਠਿਤ ਕਰਨ ਸਬੰਧੀ ਰੱਖੀ ...

ਪੂਰੀ ਖ਼ਬਰ »

ਸਮਾਜ ਸੇਵਿਕਾ ਮਾਲਵਿਕਾ ਸੱਚਰ ਨੇ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਮੋਗਾ, 16 ਜੂਨ (ਅਸ਼ੋਕ ਬਾਂਸਲ)-ਉੱਘੀ ਸਮਾਜ ਸੇਵਿਕਾ ਮਾਲਵਿਕਾ ਸੂਦ ਸੱਚਰ ਵਲੋਂ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਹੋਏ 500 ਅਨਾਜ ਦੀਆਂ ਕਿੱਟਾ ਵੰਡੀਆਂ ਗਈਆਂ | ਇਸ ਮੌਕੇ ਮਾਲਵਿਕਾ ਸੂਦ ਸੱਚਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ 500 ਅਨਾਜ ...

ਪੂਰੀ ਖ਼ਬਰ »

ਮਾਤਾ ਸ਼ੀਲਾ ਦੇਵੀ ਨਮਿਤ ਪਾਠ ਦਾ ਭੋਗ ਅੱਜ

ਮੋਗਾ, 16 ਜੂਨ (ਗੁਰਤੇਜ ਸਿੰਘ)- ਬੀਤੇ ਦਿਨੀਂ ਬਾਰ ਐਸੋਸੀਏਸ਼ਨ ਮੋਗਾ ਦੇ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਦੇ ਮਾਤਾ ਸ਼ੀਲਾ ਦੇਵੀ ਪਤਨੀ ਸਵਰਗਵਾਸੀ ਐਡਵੋਕੇਟ ਸੁਭਾਸ਼ ਸ਼ਰਮਾ ਸਾਬਕਾ ਜ਼ਿਲ੍ਹਾ ਅਟਾਰਨੀ ਅਚਾਨਕ ਪਰਿਵਾਰ ਨੂੰ ਸਦੀਵੀ ਵਿਛੋੜਾ ਕੇ ਗਏ ...

ਪੂਰੀ ਖ਼ਬਰ »

ਚੇਅ. ਬਾਂਸਲ ਨੇ ਗਾਇਕ ਹਰਸ਼ ਸ਼ਰਮਾ ਦੇ ਸਿੰਗਲ ਟਰੈਕ ਦਾ ਪੋਸਟਰ ਕੀਤਾ ਰਿਲੀਜ਼

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਭਜਨ ਗਾਇਕ ਹਰਸ਼ ਸ਼ਰਮਾ ਦੀ ਮਧੁਰ ਆਵਾਜ਼ ਵਿਚ ਆ ਰਿਹਾ ਸਿੰਗਲ ਟਰੈਕ ਨਵਾਂ ਭਜਨ 'ਕਿਰਪਾ' ਦਾ ਪੋਸਟਰ ਰਿਲੀਜ਼ ਕੀਤਾ | ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੂੰ 2022 ਦੀਆਂ ਚੋਣਾਂ ਵਾਸਤੇ ਮੋਗਾ ਹਲਕੇ ਦੀ ਨੁਮਾਇੰਦਗੀ ਦਿੱਤੀ ਜਾਣੀ ਤੈਅ- ਆਗੂ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਰਵੇਸ਼ ਸਿਆਸਤਦਾਨ ਵਿਧਾਇਕ ਡਾ. ਹਰਜੋਤ ਕਮਲ ਵਲੋਂ ਪਿਛਲੇ 4 ਸਾਲਾਂ ਦੌਰਾਨ ਲੋਕ ਸੇਵਕ ਵਜੋਂ ਵਿਚਰਦਿਆਂ ਮੋਗਾ ਹਲਕੇ ਦੇ ਕਰਵਾਏ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਲੋਕਾਂ ਦੇ ਮਨਾਂ ਵਿਚ ਡਾ. ਹਰਜੋਤ ਲਈ ਇੱਜ਼ਤ ਹੋਰ ...

ਪੂਰੀ ਖ਼ਬਰ »

ਸਫ਼ਾਈ ਦੇ ਨਾਕਸ ਪ੍ਰਬੰਧਾਂ ਤੋਂ ਕੋਟ ਈਸੇ ਖਾਂ ਨਿਵਾਸੀ ਔਖੇ

ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਪਣੇ ਪੱਕੇ ਹੋਣ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਕਾਰਨ ਸ਼ਹਿਰ ਕੋਟ ਈਸੇ ਖਾਂ 'ਚ ਵੱਖ-ਵੱਖ ਥਾਵਾਂ 'ਤੇ ਜਮ੍ਹਾ ਹੋ ...

ਪੂਰੀ ਖ਼ਬਰ »

ਚੂਹੜਚੱਕ ਵਾਲੇ ਭਰਾਵਾਂ ਵਲੋਂ ਕਬੱਡੀ ਕੈਂਪ ਦੇ ਨੌਜਵਾਨਾਂ ਲਈ ਦੇਸੀ ਘਿਉ ਦੀ ਸੇਵਾ

ਅਜੀਤਵਾਲ, 16 ਜੂਨ (ਹਰਦੇਵ ਸਿੰਘ ਮਾਨ)-ਪੰਜਾਬ ਦੀ ਜਵਾਨੀ ਨੂੰ ਸਹੀ ਸੇਧ ਦੇ ਕੇ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਨਾਲ ਉਨ੍ਹਾਂ ਲਈ ਹਰ ਸੰਭਵ ਪ੍ਰਬੰਧ ਕਰਕੇ ਸਰੀਰਕ ਤੰਦਰੁਸਤੀ ਤੇ ਖੇਡਾਂ ਦੇ ਮਿਆਰ ਨੂੰ ਉੱਚਾ ਰੱਖਣ ਲਈ ਕਈ ਸਮਾਜ ਸੇਵੀ ਤੇ ਖੇਡ ਕਲੱਬਾਂ, ਅਕੈਡਮੀਆਂ ...

ਪੂਰੀ ਖ਼ਬਰ »

ਪਿੰਡ ਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ 21 ਮੈਂਬਰੀ ਕਮੇਟੀ ਦਾ ਗਠਨ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਜ਼ਿਲ੍ਹਾ ਮੋਗਾ ਦੇ ਵੱਡੇ ਪਿੰਡ ਡਾਲਾ ਵਿਖੇ 21 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ | ਇਸ ਸਮੇਂ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਬਾਲਾ ਜੀ ਚੈਰੀਟੇਬਲ ਸੁਸਾਇਟੀ ਵਲੋਂ ਸਨਮਾਨ ਸਮਾਰੋਹ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਕੋਟਕਪੂਰਾ ਬਾਈਪਾਸ ਸਥਿਤ ਸ੍ਰੀ ਸਾਲਾਸਰ ਧਾਮ ਮੰਦਰ ਵਿਚ ਸ੍ਰੀ ਸਾਲਾਸਰ ਬਾਲਾ ਜੀ ਚੈਰੀਟੇਬਲ ਸੁਸਾਇਟੀ ਵਲੋਂ ਹਫ਼ਤਾਵਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਯੂਥ ਖੱਤਰੀ ਸਭਾ ਦੇ ਮੈਂਬਰਾਂ ਨੂੰ ਸੁਸਾਇਟੀ ...

ਪੂਰੀ ਖ਼ਬਰ »

ਬਿਜਲੀ ਖਪਤਕਾਰ ਵੰਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ- ਐੱਸ. ਡੀ. ਓ.

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਪਾਵਰਕਾਮ ਵਿਭਾਗ ਵਲੋਂ ਬਿਜਲੀ ਖਪਤਕਾਰਾਂ ਦੀ ਸਹੂਲਤ ਵਾਸਤੇ ਵੰਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਦਾ ਫੈਲਾ ਲਿਆ ਗਿਆ ਹੈ | ਇਹ ਸਕੀਮ ਉਨ੍ਹਾਂ ਬਿਜਲੀ ਖਪਤਕਾਰਾਂ ਵਾਸਤੇ ਲਾਹੇਵੰਦ ਸਿੱਧ ਹੋਵੇਗੀ ਜਿਨ੍ਹਾਂ ਵੱਲ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸੁਖਚੈਨ ਸਿੰਘ ਉੱਪਲ ਨੂੰ ਕੀਤਾ ਸਨਮਾਨਿਤ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਹਲਕਾ ਇੰਚਾਰਜ ਮੋਗਾ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸੁਖਚੈਨ ਸਿੰਘ ਉੱਪਲ ਨੂੰ ਹਲਕਾ ਮੋਗਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਜਿੱਥੇ ਇਸ ਨਿਯੁਕਤੀ ਨਾਲ ਅਕਾਲੀ ਖੇਮਿਆਂ ਵਿਚ ਵਿਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਮੋਗਾ, 16 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਾਇਬ ...

ਪੂਰੀ ਖ਼ਬਰ »

ਪੰਜ ਲੱਖ ਰੁਪਏ ਦਾ ਚੈੱਕ ਜਥੇਬੰਦੀ ਦੇ ਆਗੂਆਂ ਮਿ੍ਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੰੂਨਾਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ ਲਗਾਈ ਬੈਠੇ ਹਨ | ਇਸ ਦੌਰਾਨ ਕਈ ਕਿਸਾਨ ਆਪਣੀ ਕੀਮਤੀ ਜਾਨਾਂ ਦੇ ਕੇ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਸਕੂਲ 'ਚ ਬੱਚਿਆਂ ਨੂੰ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐੱਸ. ਐੱਫ. ਸੀ. ਪਬਲਿਕ ਸਕੂਲ ਵਿਚ ਆਨਲਾਈਨ ਕਲਾਸਾਂ ਦੁਆਰਾ ਬੱਚਿਆਂ ਨੂੰ ਪੁਰਾਣੀਆਂ ਖੇਡਾਂ ਬਾਰੇ ਜਾਣੰੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਗਿਆ ਕਿ ਇਕ ਸਮਾਂ ਅਜਿਹਾ ਸੀ ਕਿ ਜਦੋਂ ਬੱਚਿਆਂ ਨੂੰ ਸੰਚਾਰ, ਇੰਟਰਨੈੱਟ, ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਨਾਲ ਬਿਮਾਰੀਆਂ ਫੈਲਣ ਦਾ ਖਦਸ਼ਾ- ਰਿੱਕੀ

ਧਰਮਕੋਟ, 16 ਜੂਨ (ਪਰਮਜੀਤ ਸਿੰਘ)-ਪਿਛਲੇ ਇਕ ਮਹੀਨੇ ਤੋਂ ਸਫ਼ਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਧਰਨੇ ਉੱਪਰ ਬੈਠੇ ਹਨ, ਜਿਸ ਕਾਰਨ ਸਥਾਨਕ ਸ਼ਹਿਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਦੇ ਬਿਆਨ ਦੀ ਐੱਸ. ਸੀ. ਭਾਈਚਾਰੇ ਵਲੋਂ ਨਿਖੇਧੀ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਵਲੋਂ ਐਲਾਨੇ ਉਮੀਦਵਾਰਾਂ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਤੋਂ ਐੱਸ. ਸੀ. ਭਾਈਚਾਰੇ ਨੂੰ ਟਿਕਟ ਐਲਾਨੇ ਜਾਣ 'ਤੇ ਰਵਨੀਤ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ, ਬਲਾਕ ਸਕੱਤਰ ਜਸਮੇਲ ਸਿੰਘ ਰਾਜੇਆਣਾ, ਬਲਕਰਨ ਸਿੰਘ ਯੂਥ ਆਗੂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪੱਤਰਕਾਰ ਬਲਰਾਜ ਸਿੰਗਲਾ ਦੀ ਮੌਤ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇੱਕਤਰਤਾ ਹੋਈ

ਨਿਹਾਲ ਸਿੰਘ ਵਾਲਾ, 16 ਜੂਨ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਵਿਖੇ ਕਾਮਰੇਡ ਸੱਘੜ ਸਿੰੰਘ ਯਾਦਗਰੀ ਹਾਲ 'ਚ ਪ੍ਰਧਾਨ ਸੀਰਾ ਗਰੇਵਾਲ ਰੌਂਤਾ ਦੀ ਪ੍ਰਧਾਨਗੀ ਹੇਠ ਲੇਖਕ ਵਿਚਾਰ ਮੰਚ ਦੀ ਮਹੀਨਾਵਾਰ ਇਕੱਤਰਤਾ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਕਾਂਵਾਂ ਵਾਲਾ ਵਾਸੀਆਂ ਨੇ ਲਗਾਏ ਰਾਸ਼ਨ ਕਾਰਡ 'ਚੋਂ ਨਾਂਅ ਕੱਟਣ ਦੇ ਦੋਸ਼

ਧਰਮਕੋਟ, 16 ਜੂਨ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਪਿੰਡ ਕਾਂਵਾਂ ਵਾਲਾ ਦੇ ਵਾਸੀ ਅਮਰਜੀਤ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਬਲਵੰਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਇਕ ਦਰਖ਼ਾਸਤ ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਨ ਹੂਲਵਾਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਦਿੱਲੀ ਟਿਕਰੀ ਮੋਰਚੇ ਤੋਂ ਇਲਾਵਾ ਪੰਜਾਬ ਵਿਚ ਵੀ ਵੱਖ-ਵੱਖ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਵਾਇਆ

ਮੋਗਾ, 16 ਜੂਨ (ਅਸ਼ੋਕ ਬਾਂਸਲ)-ਵਿਸ਼ਵ ਖ਼ੂਨਦਾਨ ਦਿਵਸ ਮੌਕੇ ਅੱਜ ਮਿੱਤਲ ਹਸਪਤਾਲ ਐਂਡ ਹਾਰਟ ਸੈਂਟਰ ਨੇੜੇ ਟੈਲੀਫ਼ੋਨ ਐਕਸਚੇਂਜ ਵਿਖੇ ਸਿਟੀ ਬਲੱਡ ਹੈਲਪ ਦੀ ਟੀਮ ਵਲੋਂ ਖ਼ੂਨਦਾਨ ਕੈਂਪ ਲਵਾਇਆ ਗਿਆ, ਜਿਸ ਵਿਚ 22 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਯੂਥ ...

ਪੂਰੀ ਖ਼ਬਰ »

ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਨੇ ਡੰਪ ਸਾਫ਼ ਕਰ ਕੇ ਲਗਾਏ ਬੂਟੇ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਨਵੀਨ ਸਿੰਗਲਾ ਦੀ ਅਗਵਾਈ ਵਿਚ ਮੋਗਾ ਸ਼ਹਿਰ ਵਿਚ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦਿਆਂ ਗੀਤਾ ਭਵਨ ਚੌਕ ਨੇੜੇ ਪਾਰਕਿੰਗ ਵਾਲੀ ਜਗ੍ਹਾ 'ਤੇ ਲੱਗੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਕੰਮਾਂ 'ਤੇ ਉਂਗਲ ਚੁੱਕਣ ਵਾਲੇ ਆਪਣਾ ਦਾਮਨ ਬਚਾਉਣ- ਅਕਾਲੀ ਆਗੂ

ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਦੇ ਥੰਮ੍ਹ ਅਤੇ ਪੰਥਕ ਹਲਕਾ ਧਰਮਕੋਟ ਦੇ ਪਾਰਟੀ ਇੰਚਾਰਜ ਸਾਬਕਾ ਖੇਤੀਬਾੜੀ ਮੰਤਰੀ ਜਥੇ: ਤੋਤਾ ਸਿੰਘ ਨੇ ਜੋ ਪਿਛਲੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਪਿੰਡ, ਸ਼ਹਿਰ 'ਚ ਲਗਾਤਾਰ ...

ਪੂਰੀ ਖ਼ਬਰ »

ਭਾਵਾਧਸ ਯੂਥ ਵਿੰਗ ਮੋਗਾ ਦੀ ਜ਼ਿਲ੍ਹਾ ਕਮੇਟੀ ਨੂੰ ਕੀਤਾ ਰੱਦ- ਦਾਨਵ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਭਾਵਾਧਸ ਯੂਥ ਵਿੰਗ ਮੋਗਾ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਭਾਵਾਧਸ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਵੀਰਭਾਨ ਦਾਨਵ ਨੇ ਕੀਤੀ | ਇਸ ਮੌਕੇ ਭਾਵਾਧਸ ਯੂਥ ਵਿੰਗ ਦੀ ਪੂਰੀ ਜ਼ਿਲ੍ਹਾ ਕਮੇਟੀ ਵਲੋਂ ਭਾਵਾਧਸ ...

ਪੂਰੀ ਖ਼ਬਰ »

ਕਿਰਤੀ ਸਮਾਜ ਦੀਆਂ ਬਾਤਾਂ ਪਾਉਣ ਵਾਲੇ ਕਵੀ ਤੇਜਾ ਸਿੰਘ ਸ਼ੌ ਾਕੀ ਦਾ ਸਨਮਾਨ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਸਾਹਿਤ ਸਭਾ ਭਲੂਰ ਨੇ ਆਪਣੇ ਕਿਰਤੀ ਸਮਾਜ ਦੀਆਂ ਬਾਤਾਂ ਪਾਉਣ ਵਾਲੇ ਲੋਕ ਕਵੀ ਤੇਜਾ ਸਿੰਘ ਸ਼ੌਕੀ ਦਾ 75ਵਾਂ ਜਨਮ ਦਿਨ ਤੇਜਾ ਸਿੰਘ ਦੇ ਘਰ ਪਿੰਡ ਭਲੂਰ ਵਿਚ ਸਾਹਿਤਕ ਸਮਾਰੋਹ ਕਰ ਕੇ ਮਨਾਇਆ | ਇਸ ਮੌਕੇ ਸਾਹਿਤ ਸਭਾ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਕੈਂਪ

ਮੋਗਾ, 16 ਜੂਨ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੱਕ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੋਣ ਕਾਰਨ ਐੱਸ. ਸੀ. ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ- ਆਗੂ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਦੋਂ ਅਕਾਲੀ-ਬਸਪਾ ਦੇ ਗੱਠਜੋੜ ਦਾ ਐਲਾਨ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਦੇ ਐੱਸ. ਸੀ. ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਵਲੋਂ ਵਧੇ ਗਰੇਡ ਆਪਣੇ ਪੈਨਸ਼ਨਰਾਂ 'ਤੇ ਵੀ ਲਾਗੂ ਕਰਨ ਦਾ ਫ਼ੈਸਲਾ

ਮੋਗਾ, 16 ਜੂਨ (ਜਸਪਾਲ ਸਿੰਘ ਬੱਬੀ)-ਮੈਨੇਜਿੰਗ ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 1 ਦਸੰਬਰ 2011 ਤੋਂ ਵਧਾਏ ਗਰੇਡ ਪੇ ਆਪਣੇ ਪੈਨਸ਼ਨਰਾਂ 'ਤੇ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਤੰਗ ਕਿਸਾਨ ਯੂਨੀਅਨ ਦਾ ਵਫ਼ਦ ਬਿਜਲੀ ਅਧਿਕਾਰੀਆਂ ਨੂੰ ਮਿਲਿਆ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਘਰੇਲੂ ਬਿਜਲੀ ਦੀ ਸਪਲਾਈ ਵਿਚ ਲਗਾਤਾਰ ਲੱਗ ਰਹੇ ਕੱਟਾਂ ਨੂੰ ਲੈ ਕੇ ਅੱਜ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਬਿਜਲੀ ਘਰ ਰੋਡੇ ਵਿਖੇ ਦਫ਼ਤਰੀ ਮੁਲਾਜ਼ਮਾਂ ਨੂੰ ਮਿਲਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਗ਼ਰੀਬ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ- ਬਲਖੰਡੀ

ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਵਜ਼ੀਫ਼ਾ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗ਼ਰੀਬ ਵਿਦਿਆਰਥੀਆਂ ਦੇ ਹੱਕਾਂ 'ਤੇ ਵੱਡਾ ਡਾਕਾ ਮਾਰਿਆ ਹੈ ਤੇ ਕਰੋੜਾਂ ਰੁਪਏ ਦੇ ਇਸ ਘੁਟਾਲੇ ਦੀ ਆਪਣੇ ਮੰਤਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਬਦ ਤੋਂ ਬਦਤਰ ਹੋ ਰਹੀ ਹਾਲਤ ਤੋਂ ਇਲਾਕੇ ਦੇ ਨੇਤਾਵਾਂ ਨੇ ਮੁੱਖ ਮੋੜਿਆ

ਨਿਹਾਲ ਸਿੰਘ ਵਾਲਾ, 16 ਜੂਨ (ਸੁਖਦੇਵ ਸਿੰਘ ਖਾਲਸਾ)-ਕਸਬਾ ਨਿਹਾਲ ਸਿੰਘ ਵਾਲਾ 'ਚੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੀ ਤੱਕ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ ਦਿਨ-ਬ-ਦਿਨ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਹਲਕੀ ...

ਪੂਰੀ ਖ਼ਬਰ »

ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਹੋਈ ਮੀਟਿੰਗ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਅਕਾਲਸਰ ਰੋਡ ਸਥਿਤ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਹੋਏ ਗੱਠਜੋੜ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਮੋਗਾ ਅਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸੋਹਣ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਵਲੋਂ ਐੱਸ. ਸੀ. ਵਿੰਗ ਯੂਥ ਦੇ ਦਿਹਾਤੀ ਪ੍ਰਧਾਨ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਪਿੰਡ ਚੁੱਪ ਕੀਤੀ ਦੇ ਮੌਜੂਦਾ ਪ੍ਰਧਾਨ ਸੋਹਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਿਆਸੀ ਪਾਰਟੀਆਂ ਦਾ ਕੀਤਾ ਜਾਵੇਗਾ ਵਿਰੋਧ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਬਲਕਰਨ ਸਿੰਘ ਵੈਰੋਕੇ ਨੇ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ, ਬਲਾਕ ਸਕੱਤਰ ਜਸਮੇਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX