ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਦਿੱਲੀ / ਹਰਿਆਣਾ

ਪੰਥਕ ਅਕਾਲੀ ਲਹਿਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਗੁ. ਰਕਾਬਗੰਜ ਸਾਹਿਬ ਵਿਖੇ ਕੀਤਾ ਇਕੱਠ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਪੰਥਕ ਅਕਾਲੀ ਲਹਿਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ ਸੰਗਤਾਂ ਦਾ ਇਕੱਠ ਕਰਕੇ, ਕੋਵਿਡ ਕੇਅਰ ਸੈਂਟਰ ਨੂੰ ਗੁਰਦੁਆਰਾ ਸਾਹਿਬ ਤੋਂ ਕਿਸੇ ਸਕੂਲ-ਕਾਲਜ ਜਾਂ ਕਿਸੇ ਹੋਰ ਥਾਂ ਸ਼ਿਫਟ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਗਿਆ | ਇਸ ਇਕੱਠ 'ਚ ਸ਼ਾਮਿਲ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਭਿ੍ਸ਼ਟਾਚਾਰ, ਅਮਿਤਾਭ ਬੱਚਨ ਕੋਲੋ ਦਾਨ ਵੱਜੋ ਕਰੋੜਾਂ ਰੁਪਏ ਲੈਣ ਅਤੇ ਸ਼ਹੀਦੀ ਅਸਥਾਨ ਗੁ. ਰਕਾਬਗੰਜ ਸਾਹਿਬ ਵਿਖੇ ਬਣਾਏ ਕੋਵਿੰਡ ਕੇਅਰ ਸੈਂਟਰ 'ਚ ਰੋਮਾਂਟਿਕ ਫਿਲਮੀ ਗਾਣੇ ਵਜਾਉਣ ਦੇ ਮੁੱਦੇ ਨੂੰ ਲੈ ਕੇ ਕਮੇਟੀ ਪ੍ਰਬੰਧਕਾਂ ਦੀ ਸਖ਼ਤ ਨਿਖੇਧੀ ਕੀਤੀ | ਉਕਤ ਆਗੂਆਂ ਨੇ ਕਿਹਾ ਕਿ ਸਿੱਖੀ ਮਾਨਤਾਵਾਂ ਤੇ ਰਵਾਇਤਾਂ ਦੀ ਸਿੱਧੇ ਤੌਰ 'ਤੇ ਉਲੰਘਣਾ ਰਾਹੀਂ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਗੁਰੂ ਨਾਨਕ ਦੇ ਮਿਸ਼ਨ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ | ਮੱਸੇ ਰੰਗੜ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਤਿਹਾਸ 'ਚ ਦੂਜੀ ਵਾਰੀ ਅਜਿਹਾ ਹੋਇਆ ਹੈ ਜਦੋਂ ਸਿੱਖਾਂ ਦੇ ਧਾਰਮਿਕ ਸਥਾਨ 'ਤੇ ਲੱਚਰ ਗੀਤ ਵਜਾਏ ਗਏ ਹਨ | ਉਨ੍ਹਾਂ ਇਹ ਵੀ ਕਿਹਾ ਕਿ 1984 ਦੌਰਾਨ ਸਿੱਖਾਂ ਦੇ ਕਤਲੇਆਮ ਲਈ ਉਕਸਾਉਣ ਵਾਲੇ ਅਮਿਤਾਭ ਬੱਚਨ ਕੋਲੋ ਦਾਨ ਵੱਜੋ ਕਰੋੜਾਂ ਰੁਪਏ ਲਏ ਜਾਣ ਨੂੰ ਕੌਮ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰੇਗੀ | ਸਰਨਾ ਨੇ ਕਿਹਾ ਕਿ ਜਦੋਂ ਵੀ ਕਮੇਟੀ ਦੇ ਖਾਤਿਆਂ ਦੀ ਨਿਰਪੱਖ ਜਾਂਚ ਹੋਈ ਤਾਂ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਕਿਧਰੇ ਵੀ ਮੂੰਹ ਵਿਖਾਉਣ ਜੋਗੇ ਨਹੀਂ ਰਹਿ ਜਾਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਸ਼ੰਟੀ ਨੇ ਕਈ ਹਵਾਲੇ ਦੇ ਕੇ ਕਮੇਟੀ ਪ੍ਰਬੰਧਕਾਂ ਨੂੰ ਸ਼ੀਸ਼ਾ ਵਿਖਾਇਆ | ਇਸ ਇਕੱਠ 'ਚ ਸ਼ਾਮਿਲ ਕਮੇਟੀ ਦੇ ਮੌਜੂਦਾ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਵੀ ਕਈ ਮੁਦਿਆਂ ਰਾਹੀਂ ਕਮੇਟੀ ਪ੍ਰਬੰਧਕਾਂ ਨੂੰ ਨਿਸ਼ਾਨਾਂ ਬਣਾਇਆ |

ਡਰੇਨ ਵਿਚੋਂ ਮਿੱਟੀ ਚੁੱਕ ਕੇ ਸਰਕਾਰੀ ਸਕੂਲ ਵਿਚ ਸੁੱਟਣ ਦਾ ਮਾਮਲਾ ਗਰਮਾਇਆ

ਪਿਹੋਵਾ, 16 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਜਖਵਾਲਾ ਵਿਚ ਡਰੇਨ ਵਿਚੋਂ ਮਿੱਟੀ ਚੁੱਕ ਕੇ ਸਰਕਾਰੀ ਸਕੂਲ ਵਿਚ ਸੁੱਟਣ ਦਾ ਮਾਮਲਾ ਗਰਮਾ ਗਿਆ ਹੈ | ਇਕ ਪਾਸੇ ਜੇ.ਈ. ਯੂਨੀਅਨ ਅਤੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਨਾਲ ਸਬੰਧਿਤ ਕਰਮਚਾਰੀਆਂ ਨੇ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਸਜਾਏ ਰਾਤ ਦੇ ਦੀਵਾਨ

ਸ਼ਾਹਕੋਟ, 16 ਜੂਨ (ਸੁਖਦੀਪ ਸਿੰਘ)-ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਰਾਤ ਦੇ ਦੀਵਾਨ ਸਜਾਏ ਗਏ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਕੋਮਲ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਕੋਰੋਨਾ ਕੇਅਰ ਸੈਂਟਰ ਤੋਂ 65 ਇਜ਼ਰਾਈਲੀ ਠੀਕ ਹੋ ਕੇ ਵਤਨ ਪਰਤੇ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭੇਜੀ ਜਾਣਕਾਰੀ ਮੁਤਾਬਿਕ ਗੁ. ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਚੋਂ 65 ਇਜ਼ਰਾਈਲੀ ਵਿਅਕਤੀ ਤੰਦਰੁਸਤ ਹੋ ਕੇ ਆਪਣੇ ਘਰਾਂ ਨੁੰ ਪਰਤ ਗਏ | ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ...

ਪੂਰੀ ਖ਼ਬਰ »

ਘਰ ਵਿਚ ਕੱਛੂਕੁੰਮਾ ਪਾਲਣ 'ਤੇ ਪੁਲਿਸ ਨੇ ਔਰਤ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਬਾਗ ਦੇ ਇਲਾਕੇ ਵਿਚ ਇਕ ਅਜੀਬ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ | ਇੱਥੇ ਰਹਿਣ ਵਾਲੀ ਇਕ ਔਰਤ ਨੂੰ ਆਪਣੇ ਘਰ ਵਿਚ ਕੱਛੂਆ ਪਾਲਿਆ ਹੋਇਆ ਸੀ | ਪੁਲਿਸ ਨੇ ਔਰਤ ਦੇ ਘਰ ਜਾ ਕੇ ਕੱਛੂਏ ਨੂੰ ਮੁਕਤ ਕਰਾਇਆ ...

ਪੂਰੀ ਖ਼ਬਰ »

ਸਕੂਲਾਂ ਵਲੋਂ ਭੇਜੇ ਜਾ ਰਹੇ ਸੰਦੇਸ਼ ਤੋਂ ਪ੍ਰੇਸ਼ਾਨ ਨੇ ਬੱਚਿਆਂ ਦੇ ਮਾਪੇ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਨਿੱਜੀ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਸਾਲਾਨਾ ਫੰਡ ਤੇ ਵਿਕਾਸ ਫੀਸ ਜਮ੍ਹਾਂ ਕਰਾਉਣ ਲਈ ਸਕੂਲਾਂ ਵਲੋਂ ਸੰਦੇਸ਼ ਆਉਣੇ ਸ਼ੁਰੂ ਹੋ ਗਏ ਹਨ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਬੱਚੇ ਦੀ ਫੀਸ ਦੇ ਨਾਲ-ਨਾਲ ਉਪਰੋਕਤ ...

ਪੂਰੀ ਖ਼ਬਰ »

ਗਾਜ਼ੀਪੁਰ ਕਿਸਾਨ ਮੋਰਚੇ ਦੀ 9 ਮੈਂਬਰੀ ਟੀਮ ਪੂਰਬੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਜੋੜੇਗੀ ਨਾਲ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਕਿਸਾਨ ਮੋਰਚੇ ਨੇ 9 ਮੈਂਬਰੀ ਟੀਮ ਤਿਆਰ ਕੀਤੀ ਹੈ, ਜੋ ਕਿ ਵੱਖ-ਵੱਖ ਰਾਜਾਂ ਦੇ ਕਿਸਾਨਾਂ ਨੂੰ ਕਿਸਾਨ ਅੰਦੋਲਨ ਲਈ ਜੋੜਨ ਦਾ ਕੰਮ ਕਰਨਗੇ | ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿ੍ਹਆਂ, ਸ਼ਹਿਰਾਂ, ...

ਪੂਰੀ ਖ਼ਬਰ »

ਨਸ਼ੇ 'ਚ ਈ-ਰਿਕਸ਼ਾ ਨੂੰ ਮਾਰੀ ਟੱਕਰ, 2 ਦੀ ਮੌਤ, 3 ਗੰਭੀਰ ਜ਼ਖ਼ਮੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦਰਿਆਗੰਜ ਇਲਾਕੇ ਵਿਚ ਇਕ ਕਾਰ ਵਾਲੇ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ ਤੇ ਰਿਕਸ਼ਾ ਚਲਾਉਣ ਵਾਲੇ ਅਤੇ ਉਸ ਵਿਚ ਬੈਠੀ ਔਰਤ ਦੀ ਮੌਤ ਹੋ ਗਈ | ਇਸ ਹਾਦਸੇ ਵਿਚ ਇਸ ਔਰਤ ਦਾ ਪਤੀ ਤੇ 2 ਛੋਟੇ ਬੱਚੇ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਦਿੱਲੀ ਦੇ ਏਮਜ਼ ਹਸਪਤਾਲ ਵਿਚ ਕੱਲ੍ਹ ਤੋਂ ਓ.ਪੀ.ਡੀ. ਸੇਵਾਵਾਂ ਹੋਣਗੀਆਂ ਸ਼ੁਰੂ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਪਿਛਲੇ ਦਿਨਾਂ ਤੋਂ ਕਾਫ਼ੀ ਘਟ ਗਈ ਹੈ ਅਤੇ ਇਸ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਲੋਕਾਂ ਨੂੰ ਛੂਟਾਂ ਦਿੱਤੀਆਂ ਗਈਆਂ ਹਨ ਪਰ ਅਜੇ ਸਕੂਲ, ਕਾਲਜ, ...

ਪੂਰੀ ਖ਼ਬਰ »

ਡੀ.ਡੀ.ਏ. ਇਸੇ ਮਹੀਨੇ ਕਰੇਗੀ ਈ-ਨਿਲਾਮੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਏ ਨੇ ਈ-ਨਿਲਾਮੀ ਕਰਨ ਲਈ ਆਪਣੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | 23, 24 ਤੇ 25 ਜੂਨ ਨੂੰ ਸੰਪਤੀਆਂ ਦੀ ਨਿਲਾਮੀ ਕੀਤੀ ਜਾਵੇਗੀ, ਜਿਸ 'ਚ ਦੁਕਾਨਾਂ, ਖ਼ਾਲੀ ਪਲਾਟ ਤੋਂ ਇਲਾਵਾ ਹੋਰ ਸੰਪਤੀਆਂ ਵੀ ਸ਼ਾਮਿਲ ਹੋਣਗੀਆਂ | ਇਸ ...

ਪੂਰੀ ਖ਼ਬਰ »

ਡੀ.ਸੀ.ਡੀ. ਦੇ ਕਰਮਚਾਰੀ ਕਰ ਰਹੇ ਨੇ ਗ਼ਰੀਬ ਲੋਕਾਂ ਨਾਲ ਦੁਰਵਿਵਹਾਰ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਕਾਲ ਵਿਚ ਦਿੱਲੀ ਸਰਕਾਰ ਵਲੋਂ ਦਿੱਲੀ ਵਿਚ ਹਰ ਇਲਾਕਿਆਂ 'ਚ ਰਾਸ਼ਨ ਵੰਡਣ ਦੇ ਸੈਂਟਰਾਂ ਨਾਲ ਕਈ ਥਾਵਾਂ 'ਤੇ ਕੋਰੋਨਾ ਦੀ ਜਾਂਚ ਲਈ ਕੈਂਪ ਲਗਾਏ ਹਨ, ਜਿੱਥੇ ਕਿ ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾਂਦੀ ਹੈ | ...

ਪੂਰੀ ਖ਼ਬਰ »

ਦਿੱਲੀ ਸਰਕਾਰ 5 ਹਜ਼ਾਰ ਨੌਜਵਾਨਾਂ ਨੂੰ ਸਹਾਇਕ ਸਿਹਤ ਮੁਲਾਜ਼ਮ ਵਜੋਂ ਦੇਵੇਗੀ ਸਿਖਲਾਈ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਕੋਰੋਨਾ ਦੀ ਤੀਜੀ ਲਹਿਰ ਦੇ ਸੰਭਾਵਿਤ ਖਦਸ਼ੇ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਵੱਲੋਂ 5000 ਸਹਾਇਕ ਸਿਹਤ ਮੁਲਾਜ਼ਮਾਂ ਨੂੰ ਸਿਖਲਾਈ ਦੇਵੇਗੀ | ਸਿਹਤ ਮੁਲਾਜ਼ਮਾਂ ਦੀ ਭਰਤੀ ਲਈ ਅਰਜ਼ੀਆਂ ਦੀ ਪ੍ਰਕਿਰਿਆ 17 ਜੂਨ ਤੋਂ ਸ਼ੁਰੂ ਹੋਏਗੀ ...

ਪੂਰੀ ਖ਼ਬਰ »

ਗੁ. ਰਾਜੋਰੀ ਗਾਰਡਨ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ) - ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਦੀਵਾਨ 'ਚ ਪ੍ਰਸਿੱਧ ਰਾਗੀ ਜੱਥਿਆਂ ਵੱਲੋਂ ਅੰਮਿ੍ਤ ਵੇਲੇ ਤੋਂ ਲੈਕੇ ਦੇਰ ਰਾਤ ...

ਪੂਰੀ ਖ਼ਬਰ »

ਦਿੱਲੀ ਹਿੰਸਾ: ਨਾਰਵਾਲ ਤੇ ਹੋਰਨਾ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਦਿੱਲੀ ਪੁਲਿਸ ਪੁੱਜੀ ਸੁਪਰੀਮ ਕੋਰਟ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਦਿੱਲੀ ਹਿੰਸਾ ਦੇ ਕਥਿਤ ਦੋਸ਼ੀ ਮੰਨੇ ਜਾ ਰਹੇ ਨਤਾਸ਼ਾ ਨਾਰਵਾਲ, ਦੇਵੰਗਾਨਾ ਕਾਲਿਤਾ ਅਤੇ ਆਸਿਫ ਇਕਬਾਲ ਤਨਹਾ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਦੇ ਖਿਲਾਫ਼ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ | ...

ਪੂਰੀ ਖ਼ਬਰ »

ਗਰੀਬਾਂ ਲਈ ਕੰਮ ਕਰਨ ਦਾ ਸਿਰਫ ਦਿਖਾਵਾ ਕਰਦੀ ਹੈ ਦਿੱਲੀ ਸਰਕਾਰ - ਆਦੇਸ਼ ਗੁਪਤਾ

ਨਵੀਂ ਦਿੱਲੀ,16 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਸ਼ਾ ਅਤੇ ਸੋਚ 'ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਗਰੀਬਾਂ ਦੇ ਲਈ ਕੰਮ ਕਰਨ ਦਾ ਸਿਰਫ ਦਿਖਾਵਾ ਕਰਦੀ ਹੈ | ਗੁਪਤਾ ...

ਪੂਰੀ ਖ਼ਬਰ »

ਦਿੱਲੀ ਦੀਆਂ ਪਾਰਕਾਂ ਨੂੰ ਵੀ ਖੋਲ੍ਹਣ ਦੀ ਮੰਗ

ਨਵੀਂ ਦਿੱਲੀ,16 ਜੂਨ (ਜਗਤਾਰ ਸਿੰਘ)- ਪ੍ਰਦੇਸ਼ ਭਾਜਪਾ ਦੇ ਮੀਡੀਆ ਪ੍ਰਮੁੱਖ ਨਵੀਨ ਕੁਮਾਰ ਨੇ ਕੇਜਰੀਵਾਲ ਸਰਕਾਰ ਅਨਲਾਕ ਪ੍ਰਕਿਰਿਆ 'ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋਣ ਦੇ ਕਾਰਨ ਜਦ ਇੰਨਾ ਕੁੱਝ ਖੋਲ ਦਿੱਤਾ ਗਿਆ ਹੈ ਤਾਂ ਖੇਡ ...

ਪੂਰੀ ਖ਼ਬਰ »

ਸਿਹਤ ਕੰਟਰੈਕਟ ਵਰਕਰ ਕੱਲ੍ਹ ਐਸ.ਡੀ.ਐਮ. ਨੂੰ ਮੰਗ ਪੱਤਰ ਦੇਣਗੇ-ਸਰਬਜੀਤ ਕੌਰ

ਗੂਹਲਾ-ਚੀਕਾ, 16 ਜੂਨ (ਓ.ਪੀ. ਸੈਣੀ)-ਪਿਛਲੇ ਅੱਠ ਦਿਨਾਂ ਤੋਂ ਆਪਣੀ ਹਾਜ਼ਰੀ ਲਈ ਧਰਨੇ 'ਤੇ ਬੈਠੇ ਸਿਹਤ ਠੇਕਾ ਮੁਲਾਜ਼ਮ ਦਾ ਕੋਈ ਹੱਲ ਨਹੀਂ ਹੋਇਆ | ਸਿਹਤ ਵਿਭਾਗ ਨੇ ਵੀ ਸਬੰਧਿਤ ਠੇਕੇਦਾਰ ਖ਼ਿਲਾਫ਼ ਕੋਈ ਵਿਭਾਗੀ ਕਾਰਵਾਈ ਕਰਨ ਦੀ ਖੇਚਲ ਨਹੀਂ ਕੀਤੀ | ਧਰਨੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਸਥਾਪਿਤ ਹੜ੍ਹ ਕੰਟਰੋਲ ਰੂਮ, ਹੈਲਪ ਲਾਈਨ ਨੰਬਰ ਜਾਰੀ ਕੀਤਾ

ਫ਼ਤਿਹਾਬਾਦ, 16 ਜੂਨ (ਹਰਬੰਸ ਸਿੰਘ ਮੰਡੇਰ) ਬਰਸਾਤੀ ਮੌਸਮ ਦੇ ਮੱਦੇਨਜ਼ਰ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਸਥਾਪਤ ਕਰਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ | ਇਸ ਦੇ ਲਈ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਦੀ ਟੱਕਰ, ਬੱਸ ਟੋਏ ਵਿਚ ਡਿੱਗੀ, ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਿਹਾਬਾਦ, 16 ਜੂਨ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਤੋਂ ਰਤੀਆ ਲਈ ਰਵਾਨਾ ਹੋਈ ਇਕ ਨਿੱਜੀ ਬੱਸ ਪਿੰਡ ਅਜਾਲਕੀ ਨੇੜੇ ਬੇਕਾਬੂ ਹੋ ਕੇ ਗਈ, ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਬਾਅਦ ਵਿਚ ਇੱਕ ਡੂੰਘੇ ਟੋਏ ਵਿਚ ਜਾ ਡਿੱਗੀ ਪਰ ਬੱਸ ਪਲਟਣ ਤੋਂ ...

ਪੂਰੀ ਖ਼ਬਰ »

ਪਿੰਡ ਕੋਟਲੀ ਤੋਂ ਇਕ ਮਹਿਲਾ ਭੇਦਭਰੇ ਹਾਲਾਤ 'ਚ ਲਾਪਤਾ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਕੋਟਲੀ ਤੋਂ ਇਕ ਮਹਿਲਾ ਭੇਦਭਰੀ ਹਾਲਾਤ 'ਚ ਲਾਪਤਾ ਹੋ ਗਈ | ਪੁਲਿਸ ਨੇ ਕੇਸ ਦਰਜ ਕਰਕੇ ਮਹਿਲਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਮਹਿਲਾ ਦੇ ਪਤੀ ਗੁਰਮੁਖ ...

ਪੂਰੀ ਖ਼ਬਰ »

ਪਿੰਡ ਅਰਨੀਆਂਵਾਲੀ ਦੇ ਛੱਪੜ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਅਰਨੀਆਂਵਾਲੀ ਦੇ ਛੱਪੜ 'ਚੋਂ ਅੱਜ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਪਿੰਡ ਦੇ ਹੀ ਵਾਸੀ ਨੱਥੂ ਰਾਮ ਵਜੋਂ ਹੋਈ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਨੱਥੂ ਰਾਮ ਦੇ ਕਤਲ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਮੁਕਾਬਲੇ ਹੋਣਗੇ ਰਜਿਸਟੇ੍ਰਸ਼ਨ ਆਖ਼ਰੀ ਤਰੀਕ 18 ਜੂਨ ਤੱਕ ਕਰਵਾ ਸਕਦੇ ਹਨ- ਆਰੀਆ

ਫ਼ਤਿਹਾਬਾਦ, 16 ਜੂਨ (ਹਰਬੰਸ ਸਿੰਘ ਮੰਡੇਰ)- 7 ਵੇਂ ਅੰਤਰ ਰਾਸ਼ਟਰੀ ਯੋਗਾ ਦਿਵਸ ਸਮਾਰੋਹ (21 ਜੂਨ) ਦੇ ਮੌਕੇ ਤੇ, ਯੋਗਾ ਨਾਲ ਸਬੰਧਿਤ ਆਨਲਾਈਨ ਪੋਸਟਰ, ਸਲੋਗਨ (ਸਲੋਗਨ ਲਿਖਣਾ), ਕਵਿਤਾ ਪਾਠ ਮੁਕਾਬਲੇ ਕਰਵਾਏ ਜਾ ਰਹੇ ਹਨ | ਚਾਹਵਾਨ ਹਿੱਸਾ ਲੈਣ ਵਾਲੇ 18 ਜੂਨ ਤੱਕ ਰਜਿਸਟਰੀ ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ ਜਾਰੀ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)- ਜਮਹੂਰੀ ਹੱਕਾਂ ਲਈ ਚੇਤਨਾ ਮੁਹਿੰਮ ਦੇ ਤਹਿਤ ਜਮਹੂਰੀ ਅਧਿਕਾਰ ਸਭਾ ਹਰਿਆਣਾ ਵਲੋਂ ਪਿੰਡ ਨਕÏੜਾ ਵਿਖੇ ਜਮਹੂਰੀ ਅਧਿਕਾਰਾਂ ਦੇ ਹਨਨ ਪ੍ਰਤੀ ਚਿੰਤਤ ਕਾਰਕੁੰਨਾਂ ਨੇ ਇਕ ਸਭਾ ਕਰਕੇ ਭਾਰਤ ਵਿਚ ਜਮਹੂਰੀ ਅਧਿਕਾਰਾਂ ਦੇ ਹੋ ਰਹੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਯੋਗ ਦਿਵਸ ਦੇ ਪ੍ਰਬੰਧਨ ਸਬੰਧੀ ਅਧਿਕਾਰੀਆਂ ਦੀ ਸੱਦੀ ਬੈਠਕ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਐਸ. ਡੀ. ਐਮ. ਭਾਰਤ ਭੂਸ਼ਣ ਕੌਸ਼ਿਕ ਨੇ ਸਥਾਨਕ ਅਨਾਜ ਮੰਡੀ ਵਿਖੇ 21 ਜੂਨ ਨੂੰ ਯੋਗਾ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਆਪਣੇ ਦਫ਼ਤਰ ਵਿਚ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਸੱਦੀ | ਉਨ੍ਹਾਂ ਕਿਹਾ ਕਿ ਯੋਗ ਦਿਵਸ ਕੋਰੋਨਾ ...

ਪੂਰੀ ਖ਼ਬਰ »

ਮੀਂਹ ਨਾਲ ਸ਼ਹਿਰ ਦੇ ਨੀਂਵੇ ਇਲਾਕਿਆਂ 'ਚ ਪਾਣੀ ਭਰਿਆ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਬੀਤੀ 12 ਅਤੇ 13 ਜੂਨ ਤੋਂ ਬਾਅਦ ਅੱਜ ਦੁਪਹਿਰ ਸਮੇ ਇੱਕ ਵਾਰ ਫਿਰ ਏਲਨਾਬਾਦ ਖੇਤਰ 'ਚ ਤੀਸਰੀ ਵਾਰ ਆਈ ਤੇਜ਼ ਹਨ੍ਹੇਰੀ ਅਤੇ ਮੀਂਹ ਨਾਲ ਸ਼ਹਿਰ ਦੇ ਨੀਂਵੇ ਇਲਾਕਿਆਂ ਵਿਚ ਪਾਣੀ ਭਰ ਗਿਆ ਜਿਸ ਨਾਲ ਆਮ ਲੋਕਾਂ ਨੂੰ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਸਭਾ ਦੇ ਪ੍ਰਧਾਨ ਜਿੰਦਲ ਦੇ ਜਨਮ ਦਿਨ ਮੌਕੇ ਰੁੱਖ ਲਗਾਓ ਸਮਾਗਮ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਸਰਬ ਸਮਾਜ ਸਭਾ ਰਤੀਆ ਵਲੋਂ ਸਭਾ ਦੇ ਪ੍ਰਧਾਨ ਜਿੰਦਲ ਦੇ ਜਨਮ ਦਿਨ ਮੌਕੇ ਰੁੱਖ ਲਗਾਓ ਸਮਾਗਮ ਕੀਤਾ ਗਿਆ | ਸਭਾ ਦੇ ਸਲਾਹਕਾਰ ਡਾ. ਨਾਇਬ ਸਿੰਘ ਮੰਡੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦਾ 77ਵਾਂ ...

ਪੂਰੀ ਖ਼ਬਰ »

ਸਰਬ ਸਮਾਜ ਸਭਾ ਦੀ ਬੈਠਕ 'ਚ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਤੋਂ ਮੰਗ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਸਰਬ ਸਮਾਜ ਸਭਾ ਰਤੀਆ ਦੀ ਵਿਸ਼ੇਸ਼ ਬੈਠਕ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਰਤੀਆ ਟਾਊਨ ਵਿਚ ਹੋਈ | ਮਾਸਿਕ ਬੈਠਕ ਵਿਚ ਸ਼ਹਿਰ ਦੀਆਂ ਅਨੇਕਾਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਨਹਿਰ ਵਿਚ ਡੁੱਬੇ ਨੌਜਵਾਨ ਦੀ ਭਾਲ ਜਾਰੀ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਹਲਕੇ ਦੇ ਪਿੰਡ ਮਾਖੋਸਰਾਨੀ ਤੋਂ ਨੌਹਰ ਫੀਡਰ ਨਹਿਰ ਵਿਚ ਨਹਾਉਣ ਗਏ ਚਾਰ ਨੌਜਵਾਨਾਂ ਵਿਚੋਂ ਡੁੱਬੇ ਇੱਕ ਨੌਜਵਾਨ ਦੀ ਭਾਲ ਅਜੇ ਜਾਰੀ ਹੈ, ਪਰ ਅਜੇ ਤੱਕ ਕੋਈ ਸੁਰਾਗ ਨਹੀ ਮਿਲ ਸਕਿਆ | ਲੋਕਾਂ ਨੇ ਸਿੰਚਾਈ ਵਿਭਾਗ ਤੋਂ ਨਹਿਰ ਵਿਚ ...

ਪੂਰੀ ਖ਼ਬਰ »

ਦੋ ਮਹਿਲਾਵਾਂ ਸਮੇਤ ਤਿੰਨ ਦੀ ਕੋਰੋਨਾ ਨਾਲ ਮੌਤ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਨਾਲ ਅੱਜ ਦੋ ਮਹਿਲਾਵਾਂ ਸਮੇਤ ਤਿੰਨਾਂ ਦੀ ਮੌਤ ਹੋ ਗਈ ਜਦੋਂਕਿ ਕੋਰੋਨਾ ਦੇ 17 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

3 ਹਜ਼ਾਰ ਤੋਂ ਹੇਠਾਂ ਆਏ ਦਿੱਲੀ ਵਿਚ ਕੋਰੋਨਾ ਦੇ ਕੁਲ ਐਕਟਿਵ ਮਾਮਲੇ

ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਕਾਫੀ ਮੱਠੀ ਹੋ ਗਈ ਹੈ ਅਤੇ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਗਿਰਾਵਟ ਆ ਰਹੀ ਹੈ | ਬੁੱਧਵਾਰ ਨੂੰ ਜਾਰੀ ਸਿਹਤ ਬੁਲਟਿਨ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦਿੱਲੀ ਵਿਚ 212 ਨਵੇਂ ...

ਪੂਰੀ ਖ਼ਬਰ »

ਸਾਹਿਤ ਦਾ ਮੁਲਾਂਕਣ: ਚੁਣੌਤੀਆਂ ਅਤੇ ਸੰਭਾਵਨਾਵਾਂ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਆਈ. ਕਿਉ. ਏ. ਸੀ. ਅਤੇ ਅੰਗ੍ਰੇਜ਼ੀ ਵਿਭਾਗ ਨੇ ਸਾਹਿਤ ਦਾ ਮੁਲਾਂਕਣ: ਚੁਣੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ | ਦੇਸ਼ ਭਰ ਤੋਂ 125 ਤੋਂ ਵੱਧ ...

ਪੂਰੀ ਖ਼ਬਰ »

ਪਿੰਡ ਚੌਬੁਰਜਾ ਦੀ ਹੱਡਾਂਰੋੜੀ 'ਚ ਬਰਫ਼ 'ਚ ਲੱਗਾ ਮਾਸ ਮਿਲਣ 'ਤੇ ਭੜਕੇ ਗਊ ਭਗਤ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਚੌਬੁਰਜਾ ਦੇ ਹੱਡਾਂਰੋੜੀ 'ਚ ਬਰਫ਼ 'ਚ ਲੱਗੇ ਮਿਲੇ ਮਾਸ ਮਾਮਲੇ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਗਊ ਰੱਖਿਆ ਦਲ ਨਾਲ ਜੁੜੇ ਲੋਕਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ...

ਪੂਰੀ ਖ਼ਬਰ »

ਰਿਲਾਇੰਸ ਦੇ ਸ਼ੋਅ ਰੂਮ ਬੰਦ ਕਰਵਾਉਣ ਲਈ ਕਿਸਾਨਾਂ ਨੇ ਕੀਤੀ ਸੜਕ ਜਾਮ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਡੱਬਵਾਲੀ ਰੋਡ 'ਤੇ ਗੁਰੂ ਗੋਬਿੰਦ ਸਿੰਘ ਚੌਕ ਨੇੜੇ ਸਥਿਤ ਰਿਲਾਇੰਸ ਦੇ ਸ਼ੋਅ ਰੂਮ ਬੰਦ ਕਰਵਾਉਣ ਲਈ ਕਿਸਾਨਾਂ ਨੇ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਸ਼ੋਅ ਰੂਮ ਬੰਦ ਨਾ ਹੋਣ 'ਤੇ ...

ਪੂਰੀ ਖ਼ਬਰ »

ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ 21ਵੇ ਦਿਨ ਵੀ ਜਾਰੀ ਰਿਹਾ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਰਾਜਸਥਾਨ ਸੀਮਾ ਨਾਲ ਲੱਗਦੇ ਛੇ ਪਿੰਡਾਂ ਦੇ ਕਿਸਾਨਾਂ ਵਲੋਂ ਪਾਣੀ ਦੀ ਮੰਗ ਨੂੰ ਲੈ ਕੇ ਨਹਿਰ ਤੇ ਦਿੱਤਾ ਜਾ ਰਿਹਾ ਧਰਨਾ ਅੱਜ 22ਵੇ ਦਿਨ ਵੀ ਲਗਾਤਾਰ ਜਾਰੀ ਰਿਹਾ | ਅੱਜ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਪੁਤਲਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX