ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 minute ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 3 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 5 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 7 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 8 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 9 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 10 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 10 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਘੋਲ 260ਵੇਂ ਦਿਨ 'ਚ ਦਾਖਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 260ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਇਨ੍ਹਾਂ ਨਾਲ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ, ਆੜ੍ਹਤੀਆਂ ਦੇ ਨਾਲ ਨਾਲ ਹਰ ਵਰਗ ਹਰ ਪੱਖੋਂ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਇਕਬਾਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ ਦੂਲੋਵਾਲ, ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਤਾਲਬਵਾਲਾ, ਜਸਵੰਤ ਰਾਏ, ਸੋਮ ਦੱਤ ਸ਼ਰਮਾ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਰਿਹਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਦਿਆਲਪੁਰਾ, ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਭੁਪਿੰਦਰ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ ਆਦਿ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਹਰ ਵਰਗ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ ਪਰ ਕਿਸਾਨਾਂ ਨੇ ਵੀ ਪ੍ਰਣ ਕਰ ਲਿਆ ਹੈ ਕਿ ਜਿੰਨਾ ਚਿਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਮੌਕੇ ਭੂਰਾ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਜਰਨੈਲ ਸਿੰਘ ਨੰਬਰਦਾਰ, ਰੂਪ ਸਿੰਘ ਗੁਰਨੇ ਕਲਾ, ਗੁਰਜੰਟ ਸਿੰਘ, ਗੁਰਦੇਵ ਦਾਸ ਬੋੜਾਵਾਲ, ਗੁਰਦੇਵ ਸਿੰਘ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਬੌਖਲਾ ਗਈ ਹੈ ਜਿਸ ਕਰ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ਪਰ ਕਿਰਤੀ ਕਿਸਾਨ ਆਪਣਾ ਹੱਕ ਲਏ ਬਿਨਾਂ ਦਿੱਲੀ ਤੋਂ ਨਹੀਂ ਪਰਤਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਗੁਰਜੰਟ ਸਿੰਘ ਬਖਸ਼ੀਵਾਲਾ, ਵਸਾਵਾ ਸਿੰਘ, ਅਮਰੀਕ ਸਿੰਘ ਬਰੇਟਾ, ਛੱਜੂ ਸਿੰਘ ਬਰੇਟਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਵੱਡੇ ਘਰਾਣਿਆਂ ਦੀ ਸਰਕਾਰ ਹੈ ਜਿਸ ਕਰ ਕੇ ਕਿਸਾਨ ਤੇ ਮਜ਼ਦੂਰ ਵਰਗ ਖ਼ਿਲਾਫ਼ ਕਾਨੂੰਨ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁੱਖਾ ਸਿੰਘ ਕਿਸ਼ਨਗੜ੍ਹ, ਸੁਖਦੇਵ ਸਿੰਘ ਖੁਡਾਲ, ਮੱਖਣ ਸਿੰਘ ਬਰੇਟਾ, ਲੀਲਾ ਸਿੰਘ ਕਿਸ਼ਨਗੜ੍ਹ, ਗੁਰਮੇਲ ਸਿੰਘ ਰੰਘੜਿਆਲ, ਸੁਖਪਾਲ ਸਿੰਘ ਗੋਰਖਨਾਥ, ਸਤਵੀਰ ਕੌਰ ਖੁਡਾਲ, ਬਲਵੀਰ ਕੌਰ ਖੁਡਾਲ, ਗੁਰਦੀਪ ਕੌਰ ਖੁਡਾਲ ਆਦਿ ਹਾਜ਼ਰ ਸਨ |

ਭਾਕਿਯੂ (ਫੂਲ) ਮਾਨਸਾ ਖੁਰਦ ਦੀ ਇਕਾਈ ਦੀ ਚੋਣ

ਮਾਨਸਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਪਿੰਡ ਮਾਨਸਾ ਖੁਰਦ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਮਹਿਬੂਬ ਅਲੀ ਚੌਹਾਨ, ਮੀਤ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ...

ਪੂਰੀ ਖ਼ਬਰ »

-ਮਾਮਲਾ ਨਗਰ ਕੌ ਾਸਲ ਬੁਢਲਾਡਾ ਦੀ ਮਹਿਲਾ ਸੇਵਾਦਾਰ ਵਲੋਂ ਜ਼ਹਿਰੀਲੀ ਵਸਤੂ ਨਿਗਲਣ ਦਾ- ਪੀੜਤਾ ਦੇ ਬਿਆਨਾਂ 'ਤੇ ਦਰਜ ਜਬਰ-ਜਨਾਹ ਮਾਮਲੇ 'ਚ ਨਾਮਜ਼ਦ ਕੌ ਾਸਲਰ ਗਿ੍ਫਤਾਰ

ਬੁਢਲਾਡਾ, 16 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਨਗਰ ਕੌਂਸਲ ਬੁਢਲਾਡਾ ਦੀ ਇੱਕ ਮਹਿਲਾ ਸੇਵਾਦਾਰ ਵਲੋਂ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੀੜਤਾ ਦੇ ਬਿਆਨਾਂ 'ਤੇ ਪੁਲਿਸ ਥਾਣਾ ਸ਼ਹਿਰੀ ਵਿਖੇ ਜਬਰ ਜਨਾਹ, ਐਸ.ਸੀ. ਐਕਟ ਤੇ ਹੋਰਨਾਂ ...

ਪੂਰੀ ਖ਼ਬਰ »

ਹੁਣ ਤੱਕ 80 ਹਜ਼ਾਰ ਤੋਂ ਵੀ ਵੱਧ ਨਾਗਰਿਕਾਂ ਦਾ ਹੋਇਆ ਟੀਕਾਕਰਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੀ ਮੌਜੂਦਾ ਸਥਿਤੀ ਤੇ ਸਿਹਤ ਨਾਲ ਸਬੰਧਤ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀਆਂ ਨੇ ਕੱਢੀ ਗੇਟ ਰੈਲੀ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 24ਵੇਂ ਦਿਨ ਗੇਟ ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਝੁਨੀਰ, 16 ਜੂਨ (ਨਿ.ਪ.ਪ.)- ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਗੁਰਦੁਆਰਾ ਸ੍ਰੀ ਸੀਤਲਸਰ ਸਾਹਿਬ ਤੋਂ ਦਾਨੇਵਾਲਾ ਤੇ ਘੁਰਕਣੀ ਤੱਕ 12 ਕਿਲੋਮੀਟਰ ਨਵੀਂ 18 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਮੁੱਖ ਸੇਵਾਦਾਰ ਗੁਰੂ ਘਰ ਫੱਤਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਲੋੜਵੰਦਾਂ ਦੇ ਮਕਾਨਾਂ ਦੀ ਮੁਰੰਮਤ ਸ਼ੁਰੂ

ਬੁਢਲਾਡਾ, 16 ਜੂਨ (ਨਿ.ਪ.ਪ.)- ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਥਾਨਕ ਸ਼ਹਿਰ ਦੇ ਕੁਝ ਜ਼ਰੂਰਤਮੰਦ ਪਰਿਵਾਰਾਂ ਦੇ ਮਕਾਨਾਂ ਦੀ ਮੁਰੰਮਤ ਸ਼ੁਰੂ ਕਰਵਾਈ ਗਈ ਹੈ | ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਿਨੇਮਾ ਰੋਡ ਨਜ਼ਦੀਕ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਦੂਜੇ ਦਿਨ 'ਚ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵਜ਼ੀਫ਼ੇ ਘੋਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ 'ਤੇ ਰਮੇਸ਼ ਕੁਮਾਰ ਖਿਆਲਾ, ਚਰਨਜੀਤ ਸਿੰਘ ਅਲੀਸ਼ੇਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ ਬਾਰਿਸ਼ਾਂ ਦਾ ਸੀਜ਼ਨ ਆਉਣ ਕਾਰਨ ਰੁਕੀ

ਬਰੇਟਾ, 16 ਜੂਨ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਤੇ ਪੰਚਾਇਤੀ ਵਿਭਾਗ ਵਲੋਂ ਪੇਂਡੂ ਛੱਪੜਾਂ ਦੀ ਸਫ਼ਾਈ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਪਰ ਪਿੰਡਾਂ ਵਿਚ ਵਧੇਰੇ ਗਿਣਤੀ ਛੱਪੜਾਂ 'ਚ ਅਜੇ ਤੱਕ ਸਫ਼ਾਈ ਦਾ ਕੰਮ ਚਲਾਇਆ ਨਹੀਂ ਜਾ ਸਕਿਆ | ਪੰਚਾਇਤ ਵਿਭਾਗ ਦਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇ ਕਾਨੂੰਨੀ ਕਾਰਵਾਈ- ਸਮਾਉਂ ਪਿੰਡ 'ਚ ਲਲਕਾਰ ਰੈਲੀ ਅੱਜ

ਭੀਖੀ, 16 ਜੂਨ (ਪ. ਪ.)- ਨੇੜਲੇ ਪਿੰਡ ਮੱਤੀ ਵਿਖੇ ਝੋਨੇ ਦੀ ਲਵਾਈ ਦਾ ਭਾਅ ਤੈਅ ਕਰਨ ਦੇ ਨਾਂਅ 'ਤੇ ਦਲਿਤ ਔਰਤ ਗੁਰਪ੍ਰੀਤ ਕੌਰ ਦੀ ਕੁੱਟਮਾਰ ਕਰਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਦੇ ਸੈਂਕੜੇ ਦਲਿਤ ਮਜ਼ਦੂਰ ਪਰਿਵਾਰਾਂ ਵਲੋਂ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਨਸ਼ੇ ਦੀਆਂ ਵਸਤੂਆਂ ਤੇ ਨਾਜਾਇਜ਼ ਸ਼ਰਾਬ ਬਰਾਮਦ, 11 ਗਿ੍ਫ਼ਤਾਰ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 11 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ...

ਪੂਰੀ ਖ਼ਬਰ »

ਦੀਪੇਂਦਰ ਹੁੱਡਾ ਵਲੋਂ 'ਖਾਲਸਾ ਏਡ' ਦੇ ਸਟਿੱਕਰ ਵਾਲੇ ਵੰਡੇ ਜਾ ਰਹੇ ਆਕਸੀਜਨ ਕੰਸਨਟਰੇਟਰਾਂ 'ਤੇ ਉੱਠਿਆ ਵਿਵਾਦ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਟੀਮ ਵਲੋਂ ਵੰਡੇ ਜਾ ਰਹੇ 'ਖਾਲਸਾ ਏਡ' ਦੇ ਸਟਿੱਕਰ ਵਾਲੇ ਆਕਸੀਜਨ ਕੰਸਨਟਰੇਟਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ | ਸਾਬਕਾ ਉਪ-ਪ੍ਰਧਾਨ ਮੰਤਰੀ ਦੇਵੀ ਲਾਲ ਦੇ ਪੋਤਰੇ ਅਤੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 2 ਮੌਤਾਂ

ਮਾਨਸਾ, 16 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 15 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 40 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 308 ਸਰਗਰਮ ਕੇਸ ਹਨ | ਹਨੇਰੀਆਂ ਨਾਲ ਪੁੱਟੇ ਦਰਖ਼ਤਾਂ ਦੀ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਆਨ ਲਾਈਨ ਤਿਆਰੀ ਸ਼ੁਰੂ

ਮਾਨਸਾ, 16 ਜੂਨ (ਸ.ਰਿ.)- ਸੀ-ਪਾਈਟ ਕੈਂਪ ਬੋੜਾਵਾਲ ਦੇ ਇੰਚਾਰਜ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲਿ੍ਹਆਂ ਦੇ ਫ਼ੌਜ 'ਚ ਭਰਤੀ ਲਈ ਫਿੱਟ ਨੌਜਵਾਨਾਂ ਦਾ ਲਿਖਤੀ ਪੇਪਰ ਜੋ 18 ਜੁਲਾਈ ਨੂੰ ਹੋ ਰਿਹਾ ਹੈ, ਸਬੰਧੀ ਸੀ-ਪਾਈਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 16 ਜੂਨ (ਸ. ਰਿ.)- ਖੱਬੇ ਪੱਖੀਆਂ ਪਾਰਟੀਆਂ ਵਲੋਂ ਕਾਲੇ ਕਾਨੂੰਨ ਵਾਪਸ ਕਰਵਾਉਣ, ਵੱਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਹੋਰ ਮੱੁਦਿਆਂ ਨੂੰ ਲੈ ਕੇ ਦੇਸ਼ ਵਿਆਪੀ ਰੋਸ ਪੰਦਰਵਾੜੇ ਦੀ ਮੁਹਿੰਮ ਨੂੰ ਸਫਲ ਬਣਾਉਣ ਤੇ 30 ਜੂਨ ਨੂੰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ 22 ਨੂੰ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ, ਹੜਤਾਲ 36ਵੇਂ ਦਿਨ 'ਚ ਦਾਖ਼ਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 36ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਕਰਮਚਾਰੀਆਂ ਵਲੋਂ ਸਫ਼ਾਈ ਦਾ ਕੰਮ ਬੰਦ ਹੋਣ ਕਾਰਨ ਥਾਂ-ਥਾਂ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ ਅਤੇ ਸ਼ਹਿਰ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ | ਇਸ ਸਭ ...

ਪੂਰੀ ਖ਼ਬਰ »

ਕੌਂਸਲਰ ਦੀ ਪਤਨੀ ਵਲੋਂ ਖ਼ੁਦਕੁਸ਼ੀ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬੁਢਲਾਡਾ, 16 ਜੂਨ (ਨਿ. ਪ. ਪ.)- ਸਥਾਨਕ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਪਿਛਲੇ ਦਿਨੀਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ ਦੇ ਮਾਮਲੇ 'ਚ ਨਾਮਜ਼ਦ ਕੌਂਸਲਰ ਪ੍ਰੇਮ ਕੁਮਾਰ ਦੀ ਪਤਨੀ ਮੀਨਾ ਰਾਣੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਣਕਾਰੀ ਦਿੱਤੀ

ਮਾਨਸਾ, 16 ਜੂਨ (ਸ.ਰਿ.)- ਸਿਹਤ ਵਿਭਾਗ ਵਲੋਂ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਰਸ਼ਦੀਪ ਸਿੰਘ, ਸੰਤੋਸ਼ ਭਾਰਤੀ, ਕੇਵਲ ਸਿੰਘ, ਗੁਰਜੰਟ ਸਿੰਘ ਵਲੋਂ ਪੀ.ਐੱਚ.ਸੀ. ਜੋਗਾ, ਭੈਣੀਬਾਘਾ, ਉੱਭਾ, ਖਿਆਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX