ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਫਾਜ਼ਿਲਕਾ / ਅਬੋਹਰ

ਮੋਘਾ ਤੋੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਕਿਸਾਨਾਂ ਵਲੋਂ ਹਾਈਵੇ ਜਾਮ

ਖੂਈਆਂ ਸਰਵਰ, 18 ਜੂਨ (ਵਿਵੇਕ ਹੂੜੀਆ)-ਪਿਛਲੇ ਦਿਨੀਂ ਦੌਲਤਪੁਰਾ ਮਾਈਨਰ ਦਾ ਪਿੰਡ ਦੀਵਾਨ ਖੇੜਾ ਵਿਖੇ ਕੁੱਝ ਸ਼ਰਾਰਤੀ ਵਿਅਕਤੀਆਂ ਵਲੋਂ ਮੋਘਾ ਤੋੜੇ ਜਾਣ ਦਾ ਮਾਮਲਾ ਭਖਦਾ ਜਾ ਰਿਹਾ ਹੈ | ਅੱਜ ਦੌਲਤਪੁਰਾ ਮਾਈਨਰ ਦੀਆਂ ਟੇਲਾਂ 'ਤੇ ਪੈਂਦੇ ਪਿੰਡ ਉਮਸਾਨਖੇੜਾ, ਪੰਜਾਵਾਂ, ਪੰਨੀ ਵਾਲਾ ਮਾਹਲਾ, ਗੁੰਮਜਾਲ, ਤੂਤ ਵਾਲਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਅਬੋਹਰ-ਸ੍ਰੀਗੰਗਾਨਗਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਕੱਲਰ ਖੇੜਾ ਵਿਖੇ ਵਿਸ਼ਾਲ ਧਰਨਾ ਲਗਾ ਕੇ ਹਾਈਵੇ ਜਾਮ ਕਰ ਦਿੱਤਾ ਜਿਸ ਕਾਰਨ ਇਕ ਵਾਰ ਪੰਜਾਬ-ਰਾਜਸਥਾਨ ਦਾ ਸੰਪਰਕ ਟੁੱਟ ਗਿਆ | ਇਸ ਦੌਰਾਨ ਕਿਸਾਨਾਂ ਨੇ ਸਿੰਚਾਈ ਵਿਭਾਗ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇੱਥੇ ਦੱਸਣਯੋਗ ਹੈ ਕਿ ਚਾਰ ਦਿਨ ਪਹਿਲਾਂ ਦੌਲਤਪੁਰਾ ਮਾਈਨਰ ਦਾ ਪਿੰਡ ਦੀਵਾਨ ਖੇੜਾ ਵਿਖੇ ਕੁੱਝ ਵਿਅਕਤੀਆਂ ਵਲੋਂ ਮੋਘਾ ਤੋੜ ਕੇ ਨੀਵਾਂ ਕੀਤਾ ਜਾ ਰਿਹਾ ਸੀ ਤਾਂ ਇਸ ਗੱਲ ਦੀ ਭਿਣਕ ਜਦੋਂ ਅੱਗੇ ਟੇਲਾਂ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਲੱਗੀ ਤਾਂ ਉਨ੍ਹਾਂ ਨੇ ਮੌਕੇ 'ਤੇ ਪੁੱਜ ਕੇ ਮੋਘਾ ਤੋੜਨ ਵਾਲੇ ਵਿਅਕਤੀਆਂ ਦੀ ਵੀਡੀਓ ਬਣਾ ਲਈ ਅਤੇ ਉੱਥੇ ਪਿਆ ਸਾਰਾ ਸਾਜੋ-ਸਾਮਾਨ ਕਬਜ਼ੇ ਵਿਚ ਲੈ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਨਹਿਰੀ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ | ਇੱਥੇ ਵਿਸ਼ੇਸ਼ ਗੱਲ ਇਹ ਵੀ ਸੀ ਕਿ ਮੋਘੇ ਭੰਨੇ ਜਾਣ ਮੌਕੇ ਨਹਿਰੀ ਵਿਭਾਗ ਦਾ ਇਕ ਬੇਲਦਾਰ ਤੇ ਮੇਟ ਵੀ ਮੌਜੂਦ ਸੀ | ਕਿਸਾਨਾਂ ਦੀ ਮੰਗ ਹੈ ਕਿ ਮੋਘਾ ਤੋੜਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਬੇਲਦਾਰ ਤੇ ਮੇਟ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ | ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰੀ ਵਿਭਾਗ ਨੇ ਰਾਜਨੀਤਿਕ ਦਬਾਅ ਦੇ ਚੱਲਦਿਆਂ ਸਿਰਫ਼ ਖਾਨਾਪੂਰਤੀ ਲਈ ਕਾਰਵਾਈ ਕੀਤੀ ਹੈ | ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਅਬੋਹਰ-ਸ੍ਰੀਗੰਗਾਨਗਰ ਮੁੱਖ ਮਾਰਗ ਜਾਮ ਕਰ ਦਿੱਤਾ | ਇਸ ਧਰਨੇ ਵਿਚ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਡਾ: ਮਹਿੰਦਰ ਰਿਣਵਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਉਹ ਰਾਜ ਨੇਤਾ ਵਜੋਂ ਨਹੀਂ ਸਗੋਂ ਇਕ ਕਿਸਾਨ ਹੋਣ ਦੇ ਨਾਤੇ ਧਰਨੇ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਮੋਘਾ ਤੋੜਨ ਵਾਲੇ ਵਿਅਕਤੀਆਂ ਦੇ ਨਾਲ-ਨਾਲ ਉਨ੍ਹਾਂ ਰਾਜ ਨੇਤਾਵਾਂ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਜਾਵੇ ਜਿਨ੍ਹਾਂ ਨੇ ਮੋਘਾ ਤੋੜਨ ਵਾਲੇ ਵਿਅਕਤੀਆਂ ਨੂੰ ਸ਼ਹਿ ਦਿੱਤੀ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਣਵੰਤ ਸਿੰਘ ਪੰਜਾਵਾਂ, ਭੁਪਿੰਦਰ ਸਿੰਘ ਟਿੱਕਾ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਮਾਂਗਟ ਉਸਮਾਨ ਖੇੜਾ, ਸਤਨਾਮ ਸਿੰਘ ਪੰਜਾਵਾਂ, ਸੋਨੂੰ ਉਸਮਾਨ ਖੇੜਾ, ਵਿਕਰਮਜੀਤ ਸਿੰਘ, ਹਰਗੋਬਿੰਦ ਗਿੱਦੜਾਂ ਵਾਲੀ, ਬਲਵੀਰ ਸਿੰਘ ਤੂਤ ਵਾਲਾ, ਗੁਰਸੇਵਕ ਸਿੰਘ ਪੰਜਾਵਾਂ, ਕਾਮਰੇਡ ਕੁਲਵੰਤ ਕਿਰਤੀ, ਕਾਮਰੇਡ ਗੁਰਮੇਜ ਗੇਜੀ, ਅਵਤਾਰ ਸਿੰਘ, ਸੋਹਨ ਸਿੰਘ ਪ੍ਰਧਾਨ ਪਾਵਰ ਕਾਮ ਆਦਿ ਕਿਸਾਨ ਮੌਜੂਦ ਸਨ |

ਨਿੱਜੀ ਡਾਕਟਰਾਂ 'ਤੇ ਹੋ ਰਹੇ ਹਮਲੇ ਦੇ ਵਿਰੋਧ 'ਚ ਆਈ.ਐਮ.ਏ. ਨੇ ਰੋਸ ਜਤਾਇਆ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਨਿੱਜੀ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਈ.ਐਮ.ਏ. ਐਸੋਸੀਏਸ਼ਨ ਦੇ ਪ੍ਰਧਾਨ ਡਾ: ਡੀ.ਪੀ. ਗੋਦਾਰਾ ਦੀ ਅਗਵਾਈ ਹੇਠ ਡਾ: ਨਵੀਨ ਸੇਠੀ ਦੇ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਜ਼ਿਲ੍ਹਾ ਫ਼ਾਜ਼ਿਲਕਾ 'ਚ ਕੀਤੀ ਕਾਨਫ਼ਰੰਸ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਮੋਰਚੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਪਿੰਡ ਚੱਕ ਸੈਦੋ ਕੇ ਵਿਚ ਕਿਸਾਨ ਮਜ਼ਦੂਰ ਏਕਤਾ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਰੁਲਦੂ ਮਾਨਸਾ, ਜਗਮਨਦੀਪ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 54 ਨਵੇਂ ਮਾਮਲੇ, 4 ਮੌਤਾਂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 18771 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਅਕਾਲੀ ਡੈਲੀਗੇਟ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪਿੰਡ ਗ਼ੁਲਾਮ ਰਸੂਲ ਤੋਂ ਅਕਾਲੀ ਡੈਲੀਗੇਟ ਵਰਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੇ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ 21 ਨੂੰ ਵਾਧੂ ਸਰਕਲਾਂ ਦਾ ਕੰਮ ਕਰੇਗੀ ਬੰਦ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਇਕ ਮੀਟਿੰਗ ਹੋਈ | ਜਿਸ ਵਿਚ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਟਵਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਤਹਿਸੀਲ ਫ਼ਾਜ਼ਿਲਕਾ ਦੇ ਸਮੂਹ ਪਟਵਾਰੀ 21 ਜੂਨ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰ ਯੂਨੀਅਨ ਨੇ ਬੀ.ਪੀ.ਈ.ਓ. ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਮਿਡ ਡੇ ਮੀਲ ਵਰਕਰ ਯੂਨੀਅਨ ਅਬੋਹਰ ਦੇ ਵਫ਼ਦ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਬੀ.ਪੀ.ਈ.ਓ.-1 ਦੇ ਅਧਿਕਾਰੀ ਨੂੰ ਬਲਾਕ ਪ੍ਰਧਾਨ ਸ਼ਵੇਤਾ ਰਾਣੀ ਤੇ ਸਕੱਤਰ ਕੁਲਵਿੰਦਰ ਕੌਰ ਅਤੇ ਬੀ.ਪੀ.ਈ.ਓ. ਦੀ ਅਧਿਕਾਰੀ ਮੈਡਮ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਖੂਈਆਂ ਸਰਵਰ, 18 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੇ ਵਰਤੋਂ ਵਿਚ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਪੁਲਿਸ ਨੇ ਪਿੰਡ ਕੱਲਰ ...

ਪੂਰੀ ਖ਼ਬਰ »

3 ਕੁਇੰਟਲ ਭੁੱਕੀ ਚੂਰਾ ਪੋਸਤ ਸਣੇ 2 ਭਰਾ ਕਾਬੂ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ 300 ਕਿੱਲੋ ਭੁੱਕੀ ਚੂਰਾ ਪੋਸਤ ਸਣੇ 2 ਭਰਾਵਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜਦਕਿ ਤੀਸਰਾ ਭਰਾ ਅਜੇ ਗਿ੍ਫ਼ਤਾਰ ਨਹੀਂ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸੰਦੀਪ ਜਾਖੜ ਤੇ ਮੇਅਰ ਵਿਮਲ ਠਠਈ ਵਲੋਂ ਵਿਕਾਸ ਕਾਰਜਾਂ ਦਾ ਨਿਰੀਖਣ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਤੇ ਨਗਰ ਨਿਗਮ ਦੇ ਮੇਅਰ ਵਿਮਲ ਠਠਈ ਨੇ ਪੁਰਾਣੀ ਫ਼ਾਜ਼ਿਲਕਾ ਰੋਡ 'ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਹਲਕਾ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਡਾ: ਮਹਿੰਦਰ ਰਿਣਵਾਂ ਵਲੋਂ ਦੌਲਤਪੁਰਾ ਮਾਈਨਰ ਦਾ ਦੌਰਾ

ਅਬੋਹਰ, 18 ਜੂਨ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਨੇ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਦੌਲਤਪੁਰਾ ਮਾਈਨਰ ਦੀ ਉਸ ਜਗ੍ਹਾ ਦਾ ਦੌਰਾ ਕੀਤਾ ਜਿੱਥੇ ਕੁੱਝ ਦਿਨ ਪਹਿਲਾਂ ਕੁੱਝ ਵਿਅਕਤੀਆਂ ਵਲੋਂ ਮੋਘਾ ਤੋੜ ਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਬਾਗ਼ ਸੁੱਕਣੇ ਸ਼ੁਰੂ

ਬੱਲੂਆਣਾ, 18 ਜੂਨ (ਜਸਮੇਲ ਸਿੰਘ ਢਿੱਲੋਂ)- ਸੀਤੋ ਗੰੁਨੋ੍ਹ ਦੇ 12-13 ਪਿੰਡਾਂ ਵਿਚ ਕਿਸਾਨਾਂ ਦੇ ਬਾਗ਼ ਬਿਮਾਰੀ ਨਾਲ ਸੁੱਕਣੇ ਸ਼ੁਰੂ ਹੋ ਗਏ ਹਨ | ਪਰੰਤੂ ਬਾਗ਼ਬਾਨੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਇਹ ਦਾ ਪ੍ਰਗਟਾਵਾ ਕਿਸਾਨ ਆਗੂ ਵਿਸ਼ਾਲ ਬਿਸ਼ਨੋਈ ਨੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਪਿੰਡ ਚੱਕ ਘੁਬਾਈ ਟਾਂਗਣ ਦੀ ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਤੇ ਘਰੋਂ ਕੱਢਣ ਦੇ ਦੋਸ਼ ਲਾਉਂਦਿਆਂ ਮਮਦੋਟ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ...

ਪੂਰੀ ਖ਼ਬਰ »

ਵਿਧਾਇਕ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਅੱਜ ਆਪਣੇ ਦਫ਼ਤਰ 'ਚ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪੰਚਾਇਤਾਂ ਦੇ ਨੁਮਾਇੰਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਲੈ ਕੇ ਪਹੁੰਚੇ ...

ਪੂਰੀ ਖ਼ਬਰ »

ਨਸ਼ੇ ਦਾ ਪ੍ਰਚੂਨ ਵਪਾਰੀ ਕਾਬੂ, 10 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਤੇ ਸੈੱਲ ਬਰਾਮਦ

ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਦੇ ਪਰਚੂਨ ਵਪਾਰੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ, ਇਕ ਛੋਟਾ ਕੰਪਿਊਟਰ ਕੰਡਾ ਤੇ ਹੋਰ ...

ਪੂਰੀ ਖ਼ਬਰ »

ਲੋਕਾਂ ਨੇ ਆਯੁਰਵੈਦਿਕ 'ਚ ਜਤਾਇਆ ਵਿਸ਼ਵਾਸ-ਪਰਵਿੰਦਰ ਪਾਲ ਸਿੰਘ

ਬੱਲੂਆਣਾ, 18 ਜੂਨ (ਜਸਮੇਲ ਸਿੰਘ ਢਿੱਲੋਂ)- ਪਿੰਡ ਭਾਗਸਰ ਵਿਖੇ ਪਿੰਡ ਦੇ ਸਰਪੰਚ ਰਵਿੰਦਰ ਕੂਕਨਾ ਨੇ ਪਿੰਡ ਵਿਚ ਆਯੁਰਵੈਦਿਕ ਦਵਾਖਾਨੇ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਆਯੁਰਵੈਦਿਕ ਦਵਾਈਆਂ ਕੋਰੋਨਾ ਨਾਲ ਲੜਾਈ ਲੜਨ ਲਈ ਵੱਧ ਵਿਸ਼ਵਾਸਯੋਗ ਸਿੱਧ ਹੋ ਰਹੀਆਂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਰਾਸ਼ਨ ਕਿੱਟਾਂ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਡੀ.ਐਮ. ਜਲਾਲਾਬਾਦ ਸੂਬਾ ਸਿੰਘ ਦੀ ਅਗਵਾਈ ਹੇਠ ਜਲਾਲਾਬਾਦ ਤਹਿਸੀਲ ਵਿਖੇ ਲੋਕਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸੈਂਪਲਿੰਗ ਅਤੇ ...

ਪੂਰੀ ਖ਼ਬਰ »

ਕਟਾਰੀਆ ਦੀ ਅਗਵਾਈ 'ਚ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ

ਫ਼ਿਰੋਜ਼ਪੁਰ, 18 ਜੂਨ (ਕੁਲਬੀਰ ਸਿੰਘ ਸੋਢੀ)- ਦਲਿਤ ਬੱਚਿਆਂ ਦੇ ਵਜ਼ੀਫ਼ੇ ਘੋਟਾਲੇ ਮਾਮਲੇ ਵਿਚ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਆਪ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ...

ਪੂਰੀ ਖ਼ਬਰ »

ਕਚੂਰਾ ਨੇ ਵਰਕਰਾਂ ਨੂੰ ਪਾਰਟੀ ਦੇ ਹੱਕ 'ਚ ਕੀਤਾ ਲਾਮਬੰਦ

ਮੰਡੀ ਅਰਨੀਵਾਲਾ, 18 ਜੂਨ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਜਲਾਲਾਬਾਦ ਤੋਂ ਸੀਨੀਅਰ ਆਗੂ ਮਹਿੰਦਰ ਸਿੰਘ ਕਚੂਰਾ ਨੇ ਮੰਡੀ ਅਰਨੀਵਾਲਾ ਵਿਚ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਲੋਕਾਂ ਤੋਂ ਮੂੰਹ ਮੋੜ ਲਿਆ ਹੈ ...

ਪੂਰੀ ਖ਼ਬਰ »

ਵੈਕਸੀਨੇਸ਼ਨ ਸੈਂਪਲਿੰਗ ਤੇ ਕਣਕ ਦੀ ਵੰਡ ਜਾਰੀ-ਐਸ.ਡੀ.ਐਮ.

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਫ਼ਾਜ਼ਿਲਕਾ ਅੰਦਰ ਲੋਕਾਂ ਦੀ ਸੈਂਪਲਿੰਗ ਤੇ ਵੈਕਸੀਨੇਸ਼ਨ ਦਾ ਕੰਮ ਨਿਰਵਿਘਨ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੱਲੂਆਣਾ, 18 ਜੂਨ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ-ਅਬੋਹਰ ਰੋਡ 'ਤੇ ਸਰਦਾਰਪੁਰਾ ਦੇ ਨੇੜੇ ਹਨੂਮਾਨ ਮੰਦਿਰ ਕੋਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਲਗਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਹੈ | ਇਸ ਇਲਾਕੇ ਵਿਚ ਪਾਣੀ ਦੀ ਮਾਰ ਨਾਲ ...

ਪੂਰੀ ਖ਼ਬਰ »

11 ਨੌਜਵਾਨਾਂ ਨੇ ਕੀਤਾ ਐਮਰਜੈਂਸੀ ਖ਼ੂਨਦਾਨ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸ਼੍ਰੀ ਰਾਮ ਕਿਰਪਾ ਸੇਵਾ ਸੰਘ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਵਲੋਂ ਬਲੱਡ ਬੈਂਕ ਵਿਚ ਏ ਪਾਜ਼ੀਟਿਵ ਬਲੱਡ ਗਰੁੱਪ ਦੀ ਘਾਟ ਹੋਣ ਦੇ ਚੱਲਦਿਆਂ 10 ਯੂਨਿਟ ਏ. ਪਾਜ਼ੀਟਿਵ ਅਤੇ ਡਲਿਵਰੀ ਕੇਸ ਲਈ ਇਕ ਯੂਨਿਟ ਏ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਇਕੱਠਾ ਹੋਇਆ ਕੂੜਾ ਹਟਾਇਆ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)- ਪੰਜਾਬ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦੇ ਹੋਏ ਸ਼ਹਿਰਾਂ ਵਿਚ ਥਾਂ ਥਾਂ ਤੇ ਇਕੱਠੇ ਹੋ ਰਹੇ ਕੂੜੇ ਦੌਰਾਨ ਨਗਰ ਕੌਂਸਲ ਜਲਾਲਾਬਾਦ ਵਲ਼ੋਂ ਪ੍ਰਧਾਨ ਵਿਕਾਸਦੀਪ ਚੌਧਰੀ ਦੀ ਅਗਵਾਈ ਵਿਚ ਪਹਿਲਕਦਮੀ ਕਰਦੇ ...

ਪੂਰੀ ਖ਼ਬਰ »

ਮਿਲਟਰੀ ਸਟੇਸ਼ਨ ਦੇ ਆਸ-ਪਾਸ ਡਰੋਨ ਕੈਮਰੇ ਦੀ ਵਰਤੋਂ 'ਤੇ ਪਾਬੰਦੀ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ 'ਚ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤਾੋ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਆਮ ...

ਪੂਰੀ ਖ਼ਬਰ »

ਰਾਣੀ ਲਕਸ਼ਮੀ ਬਾਈ ਦੇ ਸ਼ਹੀਦੀ ਦਿਵਸ ਮੌਕੇ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਦਿੱਤੇ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-'ਸਮਾਜਿਕ ਪਰਿਵਰਤਨ ਕੰਨਿਆ ਨਿਆਂ ਮੰਚ' ਵਲੋਂ ਪਿੰਡ ਢੀਂਗਾਵਾਲੀ ਵਿਖੇ ਰਾਣੀ ਲਕਸ਼ਮੀ ਬਾਈ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਮੰਚ ਦੇ ਪ੍ਰਧਾਨ ਵਕੀਲ ਸੁਸ਼ੀਲ ਸਿਆਗ ਨੇ 24 ਵਿਧਵਾ ਔਰਤਾਂ, ਬਜ਼ੁਰਗਾਂ ਨੂੰ ਪੈਨਸ਼ਨ ...

ਪੂਰੀ ਖ਼ਬਰ »

ਯੂਥ ਵੀਰਾਂਗਨਾਵਾਂ ਨੇ ਵੰਡੇ ਮਾਸਕ ਤੇ ਕਾੜ੍ਹਾ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਯੂਥ ਵੀਰਾਂਗਨਾਵਾਂ ਦੀ ਇਕਾਈ ਫ਼ਾਜ਼ਿਲਕਾ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਸਕ ਅਤੇ ਕਾੜ੍ਹਾ ਵੰਡਿਆ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵਨੀਤਾ ਗਾਂਧੀ ਨੇ ਦੱਸਿਆ ਕਿ ਸੰਸਥਾ ਵਲੋਂ ਗੁਰੂ ਨਾਨਕ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੇ ਕੈਂਪ 'ਚ 110 ਵਿਅਕਤੀਆਂ ਦੀ ਕੀਤੀ ਵੈਕਸੀਨੇਸ਼ਨ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪਰਿਸ਼ਦ ਵਲੋਂ ਕੋਰੋਨਾ ਮਹਾਂਮਾਰੀ ਖ਼ਿਲਾਫ਼ ਛੇੜੀ ਜੰਗ ਵਿਚ ਸਿਹਤ ਵਿਭਾਗ ਦੀ ਮਦਦ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ | ਦੁਰਗਿਆਣਾ ਮੰਦਰ ਵਿਖੇ ਆਯੋਜਿਤ ਇਸ ਕੈਂਪ ਦੀ ਸ਼ੁਰੂਆਤ ਪਰਿਸ਼ਦ ...

ਪੂਰੀ ਖ਼ਬਰ »

ਪੰਜਾਬ ਭਰ 'ਚ ਵਸੀਕੇ ਆਨਲਾਈਨ ਕਰਨ 'ਚ ਆ ਰਹੀ ਭਾਰੀ ਪ੍ਰੇਸ਼ਾਨੀ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆਂ ਨੰੂ ਰਜਿਸਟਰਡ ਕਰਨ ਲਈ ਆਨ ਲਾਇਨ ਪ੍ਰਕਿ੍ਆ ਸ਼ੁਰੂ ਕੀਤੀ ਗਈ ਸੀ ਪਰ ਇਸ ਪ੍ਰਕਿ੍ਆ ਦੇ ਅਧੀਨ ਲੋਕਾਂ ਨੰੂ ਸੁਵਿਧਾ ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਸ੍ਰੀਮਤੀ ਜਮਨਾ ਚਾਵਲਾ ਦੀ ਪਹਿਲੀ ਬਰਸੀ ਮਨਾਈ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਆਰੀਆ ਮਹਿਲਾ ਪ੍ਰੋਪਕਾਰਨੀ ਸਭਾ ਦੀ ਸੰਸਥਾਪਕ ਸਮਾਜ ਸੇਵਿਕਾ ਸ੍ਰੀਮਤੀ ਜਮਨਾ ਦੇਵੀ ਚਾਵਲਾ ਦੀ ਪਹਿਲੀ ਬਰਸੀ ਪੰਜਾਬੀ ਸਭਿਆਚਾਰ ਮੰਚ ਦੇ ਚੇਅਰਮੈਨ ਬੀ.ਐਲ. ਸਿੱਕਾ ਦੇ ਮਾਰਗ ਦਰਸ਼ਨ ਅਤੇ ਮੰਚ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਮੋਬਾਈਲ ਆਟਾ ਚੱਕੀਆਂ 'ਤੇ ਪੂਰਨ ਤੌਰ 'ਤੇ ਪਾਬੰਦੀ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਮੋਬਾਈਲ ਆਟਾ ਚੱਕੀਆਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 31 ਜੁਲਾਈ ਤੱਕ ਲਾਗੂ ...

ਪੂਰੀ ਖ਼ਬਰ »

ਮੈਰਿਜ ਪੈਲਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲੇਸ ਵਿਚ ਹਰ ਕਿਸਮ ਦਾ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 31 ਜੁਲਾਈ 2021 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਅਰਨੀਵਾਲਾ, 18 ਜੂਨ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਲਬੀਰ ਸਿੰਘ ਉਰਫ਼ ਬੀਰੂ ਪੁੱਤਰ ਫੂਲਾ ਸਿੰਘ ਵਾਸੀ ਮੰਡੀ ਅਰਨੀਵਾਲਾ ਜੋ ...

ਪੂਰੀ ਖ਼ਬਰ »

ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 18 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੌਲਤਪੁਰਾ ਮਾਈਨਰ 'ਤੇ ਬਣੇ ਮੋਘੇ ਨੂੰ ਨਾਜਾਇਜ਼ ਤੌਰ 'ਤੇ ਅਬਪਾਸੀ ਕਰਨ ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਭੱਠੀ ਦਾ ਸਾਮਾਨ ਅਤੇ ਕਾਰ ਬਰਾਮਦ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ 75 ਬੋਤਲ ਨਾਜਾਇਜ਼ ਸ਼ਰਾਬ, ਭੱਠੀ ਦਾ ਸਾਮਾਨ ਅਤੇ ਇਕ ਵੈਗਨਾਰ ਕਾਰ ਬਰਾਮਦ ਕੀਤੀ ਹੈ | ਪਰ ਕਥਿਤ ਦੋਸ਼ੀ ਫ਼ਰਾਰ ਹੋ ਗਿਆ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਸਰਵ ਹਿੱਤਕਾਰੀ ਸਕੂਲ ਦੇ ਵਿਦਿਆਰਥੀ ਸੀ.ਬੀ.ਐੱਸ.ਈ. ਵਲੋਂ ਸਨਮਾਨਿਤ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਦੇ 2 ਵਿਦਿਆਰਥੀਆਂ ਨੇ ਸੈਸ਼ਨ 2019-2020 ਵਿਚ ਬੋਰਡ ਵਲੋਂ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਵਿਸ਼ੇ ਅਨੁਸਾਰ ਉਤਮਤਾ ਸਰਟੀਫਿਕੇਟ ਪਾ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX