ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਪੰਜਾਬ / ਜਨਰਲ

ਸਿੱਖਿਆ ਮੰਤਰੀ ਦੀ ਗੱਡੀ ਅੱਗੇ ਲੇਟੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ)-ਰੁਜ਼ਗਾਰ ਦੀ ਮੰਗ ਨੰੂ ਲੈ ਕੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਜੋ ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਚੱਲ ਰਹੇ ਹਨ, ਅੱਜ ਸਿੱਖਿਆ ਮੰਤਰੀ ਦੇ ਸੰਗਰੂਰ ਆਉਣ ਦੀ ਭਿਣਕ ਪੈਂਦਿਆਂ ਹੀ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਰੈਸਟ ਹਾਊਸ ਮੂਹਰੇ ਇਕੱਠੇ ਹੋਣਾ ਸ਼ੁਰੂ ਹੋ ਗਏ | ਬਾਅਦ ਦੁਪਹਿਰ 2 ਵਜੇ ਦੇ ਕਰੀਬ ਸੈਂਕੜੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਸੂਬਾ ਪ੍ਰਧਾਨ ਦੀਪਕ ਕੰਬੌਜ ਦੀ ਅਗਵਾਈ ਵਿਚ ਪ੍ਰਦਰਸ਼ਨ ਕਰ ਹੀ ਰਹੇ ਸਨ ਕਿ 3:30 ਕੁ ਵਜੇ ਡੇਢ ਦਰਜਨ ਦੇ ਕਰੀਬ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿਲਵਾਂ ਦੀ ਅਗਵਾਈ ਵਿਚ ਪ੍ਰਦਰਸ਼ਨ ਕਰਦੇ ਉੱਥੇ ਪਹੁੰਚ ਗਏ | ਦੇਰ ਸ਼ਾਮ ਸਾਢੇ ਕੁ 6 ਵਜੇ ਬੇਰੁਜ਼ਗਾਰਾਂ ਨੰੂ ਪੱਕਾ ਯਕੀਨ ਹੋ ਗਿਆ ਕਿ ਸਿੱਖਿਆ ਮੰਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇਕ ਮੀਟਿੰਗ ਲੈ ਰਹੇ ਹਨ | ਇਸ ਤੋਂ ਬਾਅਦ ਦਰਜਨ ਦੇ ਕਰੀਬ ਬੇਰੁਜ਼ਗਾਰ ਤੁਰੰਤ ਕੰਪਲੈਕਸ ਦੇ ਗੇਟ ਮੂਹਰੇ ਪਹੁੰਚ ਗਏ | ਜਦੋਂ ਸਿੱਖਿਆ ਮੰਤਰੀ ਮੀਟਿੰਗ ਦੀ ਸਮਾਪਤੀ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚੋਂ ਨਿਕਲਣ ਲੱਗੇ ਤਾਂ ਚਾਰ-ਪੰਜ ਬੇਰੁਜ਼ਗਾਰ ਲੜਕੀਆਂ ਨੇ ਸਿੱਖਿਆ ਮੰਤਰੀ ਦੀ ਗੱਡੀ ਨੰੂ ਘੇਰ ਲਿਆ, ਪਰ ਬਿਨ੍ਹਾ ਕਿਸੇ ਪ੍ਰਵਾਹ ਕੀਤਿਆਂ ਤੇਜ਼ੀ ਨੇ ਅੱਗੇ ਵਧਦੀ ਗਈ ਪਰ ਕੰਪਲੈਕਸ ਦੇ ਮੁੱਖ ਗੇਟ ਤੇ 10 -12 ਦੇ ਕਰੀਬ ਬੇਰੁਜ਼ਗਾਰ ਤੇਜ਼ੀ ਨਾਲ ਆ ਰਹੀ ਸਿੱਖਿਆ ਮੰਤਰੀ ਦੀ ਗੱਡੀ ਦੇ ਮੂਹਰੇ ਲੇਟ ਗਏ | ਅਚਾਨਕ ਪੈਦਾ ਹੋਈ ਸਥਿਤੀ ਤੋਂ ਬਾਅਦ ਸਿੱਖਿਆ ਮੰਤਰੀ ਇਕ-ਦਮ ਗੱਡੀ ਵਿਚ ਉੱਤਰ ਆਏ ਅਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨਾਲ ਕੋਈ ਗੱਲਬਾਤ ਕਰਨ ਦੇ ਬਜਾਏ ਸਿੱਖਿਆ ਮੰਤਰੀ ਆਪਣੇ ਅਮਲੇ ਨਾਲ ਤੇਜ਼ੀ ਨਾਲ ਪੈਦਲ ਹੀ ਅੱਗੇ ਵਧਣ ਲੱਗੇ ਪਰ ਇਸ ਮੌਕੇ ਬੇਰੁਜ਼ਗਾਰ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਿੱਖਿਆ ਮੰਤਰੀ ਦੇ ਨਾਲ ਚੱਲ ਰਹੇ ਸਨ | ਇਸ ਮੌਕੇ ਇਕ ਬੇਰੁਜ਼ਗਾਰ ਨੰੂ ਹਿਰਾਸਤ ਵਿਚ ਲਏ ਜਾਣ ਪਿੱਛੋਂ ਵੱਡੀ ਗਿਣਤੀ ਬੇਰੁਜ਼ਗਾਰਾਂ ਨੇ ਪੁਲਿਸ ਸਿਟੀ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਜੋ ਖ਼ਬਰ ਲਿਖੇ ਜਾਣ ਤੱਕ ਨਿਰੰਤਰ ਜਾਰੀ ਸੀ |

ਕੱਚੇ ਅਧਿਆਪਕਾਂ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦਾ ਵਿੱਦਿਆ ਭਵਨ ਅੱਗੇ ਚੱਲ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਵੱਡੀ ਗਿਣਤੀ ...

ਪੂਰੀ ਖ਼ਬਰ »

ਮਗਧ ਯੂਨੀਵਰਸਿਟੀ ਦੀਆਂ ਡਿਗਰੀਆਂ ਦੇ ਆਧਾਰ 'ਤੇ ਭਰਤੀ ਹੋਏ ਅਧਿਆਪਕਾਂ ਦੇ ਵੇਰਵੇ ਮੰਗੇ

ਐੱਸ. ਏ. ਐੱਸ. ਨਗਰ, 18 ਜੂਨ (ਬੈਨੀਪਾਲ)-ਡੀ. ਪੀ. ਆਈ. (ਸ. ਸ.) ਦਫ਼ਤਰ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਨੂੰ ਪੱਤਰ ਜਾਰੀ ਕਰਕੇ ਮਗਧ ਯੂਨੀਵਰਸਿਟੀ ਬਿਹਾਰ ਤੋਂ ਹਾਸਲ ਕੀਤੀਆਂ ਗਈਆਂ ਡਿਗਰੀਆਂ ਦੇ ਆਧਾਰ 'ਤੇ ਸਿੱਖਿਆ ਵਿਭਾਗ ਪੰਜਾਬ ਵਿਚ ਭਰਤੀ ਹੋਏ ਅਧਿਆਪਕਾਂ ਦੇ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਹੱਤਿਆ

ਝਬਾਲ, 18 ਜੂਨ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ...

ਪੂਰੀ ਖ਼ਬਰ »

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਵਲੋਂ ਅਹਿਮ ਮੀਟਿੰਗ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਮਿਲੀਆਂ 3 ਹਜ਼ਾਰ ਰੇਮਡੇਸਿਵਰ ਸ਼ੀਸ਼ੀਆਂ ਸਬੰਧੀ ਕਾਲਾ ਬਾਜ਼ਾਰੀ ਦੇ ਰੈਕੇਟ ਦਾ ਪਰਦਾਫਾਸ਼

ਰੂਪਨਗਰ/ਸ੍ਰੀ ਚਮਕੌਰ ਸਾਹਿਬ, 18 ਜੂਨ (ਸਤਨਾਮ ਸਿੰਘ ਸੱਤੀ, ਜਗਮੋਹਣ ਸਿੰਘ ਨਾਰੰਗ)-ਬੀਤੇ ਕੁੱਝ ਹਫ਼ਤੇ ਪਹਿਲਾਂ 6 ਮਈ 2021 ਨੂੰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਅਤੇ ਬਾਲਸੰਢਾ ਵਿਖੇ ਭਾਖੜਾ ਨਹਿਰ 'ਚੋਂ ਲਗਭਗ 3000 ਰੇਮਡੇਸਿਵਰ ਸ਼ੀਸ਼ੀਆਂ, ਜਿਨ੍ਹਾਂ 'ਚ 621 ...

ਪੂਰੀ ਖ਼ਬਰ »

ਵਿਧਾਇਕਾਂ ਦੇ 'ਕਾਕਿਆਂ' ਨੂੰ 'ਅਫ਼ਸਰ' ਬਣਾਉਣ ਲਈ ਤਿੰਨ ਮਿੰਟ 'ਚ ਹੀ ਸਾਰੇ ਮੰਤਰੀਆਂ ਨੇ ਜਤਾਈ ਸਹਿਮਤੀ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 18 ਜੂਨ-ਪੰਜਾਬ ਮੰਤਰੀ ਮੰਡਲ ਨੇ ਅੱਜ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਅਤੇ ਵਿਧਾਇਕ ਫਤਿਹਜੰਗ ਬਾਜਵੇ ਦੇ ਬੇਟੇ ਨੂੰ ਪੰਜਾਬ ਪੁਲਿਸ ਵਿਚ ਇੰਸਪੈਕਟਰ ਲਗਾਏ ਜਾਣ ਅਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ...

ਪੂਰੀ ਖ਼ਬਰ »

ਦੋ ਮਹੀਨਿਆਂ ਬਾਅਦ ਖੁੱਲ੍ਹੇ ਵਿਰਾਸਤੀ ਸਮਾਰਕਾਂ ਦੇ ਤਾਲੇ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿਤ ਵਿਰਾਸਤੀ ਸਮਾਰਕ ਅਤੇ ਅਜਾਇਬ-ਘਰ ਬੰਦ ਰੱਖਣ ਦੇ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਲਗਪਗ ਦੋ ਮਹੀਨਿਆਂ ਤਕ ਬੰਦ ਰਹੇ ਸਮਾਰਕਾਂ ਨੂੰ ਅੱਜ ਸੂਬਾ ਸਰਕਾਰ ਦੇ ...

ਪੂਰੀ ਖ਼ਬਰ »

8ਵੀਂ ਤੇ 10ਵੀਂ ਦੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਦੇ ਵੇਰਵੇ 10 ਜੁਲਾਈ ਤੱਕ ਭੇਜਣ ਦੇ ਹੁਕਮ

ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਅਤੇ 10ਵੀਂ ਸ਼੍ਰੇਣੀਆਂ ਦੇ ਰੈਗੂਲਰ (ਰਜਿਸਟਰਡ) ਪ੍ਰੀਖਿਆਰਥੀਆਂ ਦੇ 17 ਮਈ ਨੂੰ ਐਲਾਨੇ ਗਏ ਨਤੀਜੇ 'ਚ ਆਪਣੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਜੈਨਰਿਕ ਦਵਾਈਆਂ ਦੇ ਸਟੋਰ ਤੇ ਲੈਬ ਖੋਲ੍ਹੇ ਜਾਣਗੇ

ਅੰਮਿ੍ਤਸਰ, 18 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਮਨੁੱਖਤਾ ਦੇ ਭਲੇ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਤਖਤ ਸਾਹਿਬਾਨ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਬਿਨਾਂ ਲਾਭ ਆਧਾਰ ਵਾਲੇ ਜੈਨਰਿਕ ਦਵਾਈਆਂ ਦੇ ਸਟੋਰ ਤੇ ਲੈਬ. ਟੈਸਟਿੰਗ ਕੇਂਦਰ ਖੋਲ੍ਹਣ ਦਾ ...

ਪੂਰੀ ਖ਼ਬਰ »

ਬਾਜਵਾ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੀਆਂ ਖ਼ਬਰਾਂ ਦਾ ਖੰਡਨ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੁਪਤ ਮੀਟਿੰਗ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ | ਆਪਣੀ ਚੰਡੀਗੜ੍ਹ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਪਾਕਿ 'ਚ ਦੋ ਹਿੰਦੂ ਲੜਕੀਆਂ ਅਗਵਾ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਅਤੇ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ...

ਪੂਰੀ ਖ਼ਬਰ »

ਰੋਮਾਣਾ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ) ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਹੋਰ ਵਾਧਾ ਕਰ ਦਿੱਤਾ | ਸ. ਸੁਖਦੀਪ ਸਿੰਘ ਸੁਕਾਰ ਨੂੰ ਮੁੱਖ ਬੁਲਾਰਾ ਬਣਾਇਆ ਗਿਆ ਅਤੇ ਬੁਲਾਰਿਆਂ ਦੀ ਸੂਚੀ 'ਚ ...

ਪੂਰੀ ਖ਼ਬਰ »

48 ਘੰਟਿਆਂ 'ਚ ਬਿਜਲੀ ਸਪਲਾਈ ਚਾਲੂ ਨਾ ਹੋਈ ਤਾਂ ਪਾਵਰਕਾਮ ਦਫ਼ਤਰ ਘੇਰਿਆ ਜਾਵੇਗਾ- ਚੰਦੂਮਾਜਰਾ

ਘਨੌਰ, 18 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਾਬਕਾ ਚੇਅਰਮੈਨ ਕਮਲਦੀਪ ਸਿੰਘ ਢੰਡਾ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਸ਼ੇਖੂਪੁਰ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਨੂੰ ਪ੍ਰੇਮ ਚੰਦੂਮਾਜਰਾ ਸਾਬਕਾ ਸੰਸਦ ...

ਪੂਰੀ ਖ਼ਬਰ »

6 ਤੇ 7 ਸੀਟਰ ਐਸ.ਯੂ.ਵੀ. ਹੁੰਡਾਈ ਅਲਕਾਜਾਰ ਭਾਰਤ 'ਚ ਹੋਈ ਲਾਂਚ

ਚੰਡੀਗੜ੍ਹ, 18 ਜੂਨ (ਅ.ਬ.)- ਹੁੰਡਾਈ ਮੋਟਰ ਇੰਡੀਆ ਲਿ: ਨੇ ਅੱਜ ਆਪਣੀ ਬਹੁਤ ਦੇਰ ਤੋਂ ਉਡੀਕੀ ਜਾ ਰਹੀ ਪ੍ਰੀਮੀਅਰ, ਕਈ ਖੂਬੀਆਂ ਨਾਲ ਲੈਸ 6 ਤੇ 7 ਸੀਟਰ ਐਸ.ਯੂ.ਵੀ. ਹੁੰਡਾਈ ਅਲਕਾਜਾਰ ਨੂੰ ਲਾਂਚ ਕਰ ਦਿੱਤਾ ਹੈ | ਦਿਲਕਸ਼ ਤੇ ਸ਼ਾਨਦਾਰ ਯਾਤਰਾ ਦੇ ਅਨੁਭਵਾਂ ਨੂੰ ਨਵੀਂ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਦੇ ਵਿਕਾਸ 'ਚ ਉੱਤਰ ਭਾਰਤ ਦੇ ਵਿੱਦਿਅਕ ਧੁਰੇ ਵਜੋਂ ਉਭਰਿਆ ਮੁਹਾਲੀ- ਤੇਜਵੀਰ ਸਿੰਘ

ਐੱਸ.ਏ.ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਨੈਸ਼ਨਲ ਪੱਧਰ ਦੀਆਂ ਸਿੱਖਿਆ ਸੰਸਥਾਵਾਂ ਦੀ ਮੌਜੂਦਗੀ ਨਾਲ ਉਚੇਰੀ ਸਿੱਖਿਆ ਦੇ ਵਿਕਾਸ 'ਚ ਮੁਹਾਲੀ ਉੱਤਰ ਭਾਰਤ ਦੇ ਵਿੱਦਿਅਕ ਧੁਰੇ ਵਜੋਂ ਉਭਰਿਆ ਹੈ | ਉਚੇਰੀ ਸਿੱਖਿਆ 'ਚ ਭਾਰਤ ਦੇ ਕੁੱਲ ਔਸਤਨ ਦਾਖ਼ਲਾ ਅਨੁਪਾਤ 27.1 ਫ਼ੀਸਦੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਡੇਰਾ ਪ੍ਰੇਮੀਆਂ ਵਲੋਂ ਜ਼ਮਾਨਤ ਅਰਜ਼ੀ ਦਾਖ਼ਲ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੇਦਅਬੀ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਵਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਅਰਜ਼ੀ ਦੇ ਕੇ ਉਨ੍ਹਾਂ ਨੂੰ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ...

ਪੂਰੀ ਖ਼ਬਰ »

ਡਾ. ਨਰਿੰਦਰ ਭਾਰਗਵ ਤੀਜੀ ਵਾਰ ਮਾਨਸਾ ਦੇ ਐਸ.ਐਸ.ਪੀ. ਨਿਯੁਕਤ

ਲਾਂਬਾ ਪਠਾਨਕੋਟ ਤੇ ਖੁਰਾਣਾ ਅੰਮਿ੍ਤਸਰ (ਦਿਹਾਤੀ) ਦੇ ਜ਼ਿਲ੍ਹਾ ਪੁਲਿਸ ਮੁਖੀ ਲਗਾਏ


ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ 3 ਆਈ.ਪੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲਿਆਂ 'ਚ ਡਾ. ਨਰਿੰਦਰ ਭਾਰਗਵ ਨੂੰ ਜਿੱਥੇ ਤੀਜੀ ਵਾਰ ਐਸ.ਐਸ.ਪੀ. ਮਾਨਸਾ ਨਿਯੁਕਤ ਕੀਤਾ ਗਿਆ ਹੈ ਉੱਥੇ ਮਾਨਸਾ ਦੇ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਨੂੰ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਨੇ ਬੱਚਿਆਂ ਨੂੰ ਬਣਾਇਆ ਮਾਨਸਿਕ ਰੋਗੀ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਸਕੂਲ ਕਾਲਜ ਬੰਦ ਹੋਣ ਦੇ ਚੱਲਦਿਆਂ ਆਨਲਾਈਨ ਪੜਾਈ ਨੂੰ ਲੈ ਕੇ ਬੱਚਿਆਂ ਵਿਚ ਮਾਨਸਿਕ ਰੋਗਾਂ ਦੇ ਲੱਛਣ ਵਿਚ ਵਾਧਾ ਹੋਇਆ ਹੈ | ਇਸ ਦੇ ਨਾਲ ਹੀ ਔਰਤਾਂ, ਨੌਜਵਾਨ ਅਤੇ ਬਜ਼ੁਰਗ ਵੀ ਇਸ ਮਹਾਂਮਾਰੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇਕ ਦੀ ਮੌਤ

ਸਰਾਏ ਅਮਾਨਤ ਖਾਂ, 18 ਜੂਨ (ਨਰਿੰਦਰ ਸਿੰਘ ਦੋਦੇ)-ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ | ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ ਕਰ ਕੇ ਤਾਕਤ ਦੀ ਕੀਤੀ ਦੁਰਵਰਤੋਂ- ਢੀਂਡਸਾ

ਸੰਗਰੂਰ, 18 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਦੇ ਮੰਤਰੀ ਮੰਡਲ ਵਲੋਂ ਵਿਧਾਇਕਾਂ ਦੀ ਸੰਤਾਨ ਨੂੰ ਨੌਕਰੀਆਂ ਦੇਣ ਸਬੰਧੀ ਪਾਸ ਕੀਤੇ ਮਤੇ ਦੀ ਸਖ਼ਤ ਆਲੋਚਨਾ ਕੀਤੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਸੰਗਰੂਰ 'ਚ 21 ਨੂੰ

ਸੰਗਰੂਰ, 18 ਜੂਨ (ਸੁਖਵਿੰਦਰ ਸਿੰਘ ਫੁੱਲ)-ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਇਸ ਵਾਰ ਸੰਗਰੂਰ ਜ਼ਿਲ੍ਹੇ ਵਿਚ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਵੀ ਡੂਮੜਾ ਨੇ ਕਿਹਾ ਹੈ ...

ਪੂਰੀ ਖ਼ਬਰ »

ਪੈਰਾ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਵਲੋਂ ਮੁੱਖ ਮੰਤਰੀ ਨੂੰ ਖੇਡ ਪੁਰਸਕਾਰ ਵਾਪਸ ਕਰਨ ਦਾ ਐਲਾਨ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)- ਵਹੀਲ ਚੇਅਰ ਪੈਰਾ ਬੈਡਮਿੰਟਨ ਖਿਡਾਰੀ ਅਤੇ ਅੰਤਰ ਰਾਸ਼ਟਰੀ ਚੈਂਪੀਅਨਸ਼ਿਪ ਜੇਤੂ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਪੈਰਾ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਵਲੋਂ 24 ਜੂਨ ਨੂੰ ਸਰਕਾਰੀ ਨੌਕਰੀਆਂ ਨਾ ਦਿੱਤੇ ਜਾਣ ਦੇ ...

ਪੂਰੀ ਖ਼ਬਰ »

- ਸੰਸਦੀ ਕਮੇਟੀ ਵਲੋਂ ਟਵਿਟਰ ਨੂੰ ਸਪੱਸ਼ਟ ਜਵਾਬ -

'ਕਾਨੂੰਨ ਸਰਬਉੱਚ, ਨਾ ਕਿ ਤੁਹਾਡੀਆਂ ਨੀਤੀਆਂ'

ਨਵੀਂ ਦਿੱਲੀ, 18 ਜੂਨ (ਏਜੰਸੀ)-ਨਵੇਂ ਆਈ.ਟੀ. ਨਿਯਮਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਟਵਿਟਰ ਵਿਚਾਲੇ ਵਿਵਾਦ ਦੌਰਾਨ ਟਵਿਟਰ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸੰਸਦੀ ਕਮੇਟੀ ਸਾਹਮਣੇ ਸੋਸ਼ਲ ਮੀਡੀਆ ਦੇ ਦੁਰਉਪਯੋਗ ਨੂੰ ਰੋਕਣ ਲਈ ਚੁੱਕੇ ਕਦਮਾਂ 'ਤੇ ਆਪਣਾ ਪੱਖ ...

ਪੂਰੀ ਖ਼ਬਰ »

ਕੇਂਦਰ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਬਦਨਾਮ ਕਰ ਰਿਹਾ ਹੈ, ਪਰ ਅਜਿਹਾ ਨਹੀਂ ਹੋਵੇਗਾ- ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 18 ਜੂਨ (ਪੀ.ਟੀ.ਆਈ.)- ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਤੇ ਕਿਹਾ ਕਿ ਲੰਬੇ ਸਮੇਂ ਤੋਂ ਚਲਿਆ ਰਿਹਾ ਅੰਦੋਲਨ ਭਾਜਪਾ ਦੀ ਇੱਛਾ ਅਨੁਸਾਰ ਖਤਮ ...

ਪੂਰੀ ਖ਼ਬਰ »

ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ, 18 ਜੂਨ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ ਸੀ.ਬੀ.ਆਈ. ਵਲੋਂ ਦਰਜ ਅਗਸਤਾ ਵੈਸਟਲੈਂਡ ਘੁਟਾਲੇ ਨਾਲ ਸਬੰਧਿਤ ਭਿ੍ਸ਼ਟਾਚਾਰ ਦੇ ਕੇਸ ਅਤੇ ਇਨਫੋਸਮੈਂਟ ਡਾਇਰੈਕਟੋਰੇਟ ਦੇ ਹਵਾਲਾ ਰਾਸ਼ੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਕਥਿਤ ਵਿਚੋਲੇ ਕ੍ਰਿਸ਼ਚੀਅਨ ...

ਪੂਰੀ ਖ਼ਬਰ »

ਡੋਮੀਨਿਕਨ ਅਦਾਲਤ ਨੇ ਮੇਹੁਲ ਚੋਕਸੀ ਨੂੰ ਭੇਜਿਆ ਜੇਲ੍ਹ

ਨਵੀਂ ਦਿੱਲੀ, 18 ਜੂਨ (ਏਜੰਸੀ)-ਡੋਮੀਨਿਕਨ ਅਦਾਲਤ ਨੇ ਭਾਰਤ ਦੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਖਰਾਬ ਸਥਿਤੀ ਦੇ ਬਾਵਜੂਦ ਡੋਮੀਨਿਕਾ ਸਟੇਟ ਜੇਲ੍ਹ 'ਚ ਰਿਮਾਂਡ 'ਤੇ ਭੇਜਣ ਦਾ ਆਦੇਸ਼ ਦਿੱਤਾ ਹੈ | ਡੋਮੀਨਿਕਾ ਨਿਊਜ਼ ਆਨ ਲਾਈਨ ਦੇ ਅਨੁਸਾਰ ਮੈਜਿਸਟ੍ਰੇਟ ਪਰਲ ...

ਪੂਰੀ ਖ਼ਬਰ »

ਦਿੱਲੀ ਦੇ 'ਬਾਬੇ ਦਾ ਢਾਬਾ' ਦੇ ਮਾਲਕ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ਦਾਖਲ

ਨਵੀਂ ਦਿੱਲੀ, 18 ਜੂਨ (ਏਜੰਸੀ)- ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੱਖਣੀ ਦਿੱਲੀ 'ਚ 'ਬਾਬੇ ਦਾ ਢਾਬਾ' ਦੇ ਮਾਲਕ ਕਾਂਤਾ ਪ੍ਰਸਾਦ (81) ਵਲੋਂ ਵੀਰਵਾਰ ਨੂੰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਬਾਅਦ ਉਸ ਨੂੰ ਸਫਦਰਜੰਗ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਪਰ ਉਸ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 18 ਜੂਨ (ਏਜੰਸੀ)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਚ ਵਿਕਾਸ ਇਸ ਹਾਲਤ 'ਚ ਪਹੁੰਚ ਗਿਆ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX