ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਮੋਗਾ

ਸ਼ੱਕੀ ਹਾਲਾਤ 'ਚ ਸਾਢੇ ਤਿੰਨ ਸਾਲਾਂ ਬੱਚੇ ਦੀ ਮੌਤ

ਮੋਗਾ/ਸਮਾਲਸਰ, 18 ਜੂਨ (ਗੁਰਤੇਜ ਸਿੰਘ/ਕਿਰਨਦੀਪ ਸਿੰਘ ਬੰਬੀਹਾ)-ਸ਼ੱਕੀ ਹਾਲਾਤ 'ਚ ਇਕ ਸਾਢੇ ਤਿੰਨ ਸਾਲਾਂ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਅਭੀਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੰਡੇ ਜਿਸ ਦੀ ਮਾਤਾ ਅਮਨਦੀਪ ਕੌਰ ਦੀ ਉਸ ਦੇ ਜਨਮ ਲੈਣ ਤੋਂ 7 ਮਹੀਨੇ ਬਾਅਦ ਕੈਂਸਰ ਨਾਲ ਮੌਤ ਹੋ ਗਈ ਸੀ ਤੇ ਉਸ ਨੂੰ ਉਸ ਦਾ ਨਾਨਕਾ ਪਰਿਵਾਰ ਮੋਗਾ ਲੈ ਆਇਆ ਸੀ ਤੇ ਉਹੀ ਉਸ ਦਾ ਪਾਲਣ-ਪੋਸਣ ਕਰ ਰਹੇ ਸਨ | ਉਸ ਤੋਂ ਬਾਅਦ ਉਸ ਦੇ ਪਿਤਾ ਸੁਖਦੇਵ ਸਿੰਘ ਨੇ ਪਿੰਡ ਸੇਖਾ ਨਿਵਾਸੀ ਅਮਰਜੀਤ ਕੌਰ ਨਾਲ ਦੂਸਰਾ ਵਿਆਹ ਕਰ ਲਿਆ ਸੀ ਤੇ ਸੁਖਦੇਵ ਸਿੰਘ ਦੋ ਮਹੀਨੇ ਪਹਿਲਾਂ ਆਪਣੀ ਪਹਿਲੀ ਪਤਨੀ ਦੇ ਬੱਚੇ ਅਭੀਜੋਤ ਸਿੰਘ ਨੂੰ ਆਪਣੇ ਘਰ ਲੈ ਆਇਆ ਸੀ | ਬੀਤੇ ਦਿਨ ਉਸ ਦੀ ਹਾਲਤ ਵਿਗੜ ਗਈ ਤੇ ਉਸ ਦੀ ਦੂਸਰੀ ਪਤਨੀ ਨੇ ਉਸ ਨੂੰ ਫ਼ੋਨ 'ਤੇ ਦੱਸਿਆ ਕਿ ਅਭੀਜੋਤ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ | ਜਦ ਉਹ ਵਾਪਸ ਆਇਆ ਤਾਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਸਬੰਧੀ ਪਿੰਡ ਲੰਡੇ ਦੇ ਆਂਢ-ਗੁਆਂਢ ਦੀਆਂ ਔਰਤਾਂ ਬੱਚੇ ਨੂੰ ਮਤਰੇਈ ਮਾਂ ਵਲੋਂ ਮਾਰਨ ਦਾ ਦੋਸ਼ ਲਗਾਉਂਦੀਆਂ ਹਨ, ਪਰ ਦੂਸਰੇ ਪਾਸੇ ਥਾਣਾ ਸਮਾਲਸਰ ਦੇ ਕਾਰਵਾਈ ਕਰ ਰਹੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡਾਕਟਰਾਂ ਦੇ ਪੈਨਲ ਹੇਠ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਪਤਾ ਲੱਗੇਗਾ ਕਿ ਬੱਚੇ ਦੀ ਮੌਤ ਦੇ ਅਸਲ ਕਾਰਨ ਕੀ ਹਨ | ਮੌਕੇ 'ਤੇ ਪੁੱਜੇ ਉੱਚ ਪੁਲਿਸ ਅਧਿਕਾਰੀਆਂ ਦੀ ਜਾਂਚ ਦੌਰਾਨ ਇਹ ਪਤਾ ਨਹੀਂ ਲੱਗ ਸਕਿਆ ਕਿ ਬੱਚੇ ਦੀ ਮੌਤ ਦੇ ਕੀ ਕਾਰਨ ਹਨ | ਫ਼ਿਲਹਾਲ ਬੱਚੇ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |
ਬੱਚੇ ਨੂੰ ਮਾਰਨ ਦੇ ਲਗਾਏ ਦੋਸ਼ਾਂ ਤਹਿਤ ਪਿੰਡ ਵਾਸੀਆਂ ਨੇ ਧਰਨਾ ਲਗਾ ਕੇ ਇਨਸਾਫ਼ ਦੀ ਕੀਤੀ ਮੰਗ
ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਜਦ ਅਭੀਜੋਤ ਸਿੰਘ ਦੀ ਮਿ੍ਤਕ ਦੇਹ ਪਿੰਡ ਲਿਆਂਦੀ ਗਈ ਤਾਂ ਪਿੰਡ ਵਾਸੀਆਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਪਿੰਡ ਵਿਚ ਹੀ ਬੱਚੇ ਦੀ ਲਾਸ਼ ਨੂੰ ਰੱਖ ਕੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ | ਇਸ ਮੌਕੇ ਪਿੰਡ ਵਾਸੀ ਰੇਸ਼ਮ ਸਿੰਘ ਨੇ ਕਿਹਾ ਕਿ ਮੇਰੇ ਪੋਤਰੇ ਦਾ ਧੋਣ ਦਾ ਮਣਕਾ ਤੋੜ ਕੇ ਕਥਿਤ ਤੌਰ 'ਤੇ ਇਸ ਦੀ ਮਤਰੇਈ ਮਾਂ ਅਮਰਜੀਤ ਕੌਰ ਵਲੋਂ ਮਾਰਿਆ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਬੱਚੇ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 10 ਨਵੇਂ ਮਾਮਲੇ

ਮੋਗਾ, 18 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ, ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 10 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8493 ਹੋ ਗਈ ਹੈ, ਜਦ ਕਿ 165 ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਲੋਕ ਪੱਖੀ ਸਰਕਾਰ ਬਣਾਏਗਾ- ਲੰਢੇਕੇ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ-'ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਮਿਸ਼ਨ 2022 ਸਫ਼ਲ ਕਰਦਿਆਂ ਸੂਬੇ ਵਿਚ ਲੋਕ ਪੱਖੀ ਸਰਕਾਰ ਸੱਤਾ ਵਿਚ ਆਵੇਗੀ ਤੇ ਪੰਜਾਬ ਵਿਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ (ਭੰਗਲ) ਦੇ ਸੱਦੇ 'ਤੇ ਸਿਟੀ ਸਬ-ਡਵੀਜ਼ਨ ਬਾਘਾ ਪੁਰਾਣਾ ਵਲੋਂ ਸ਼ਹਿਰੀ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡਾਂ ਵਿਚ ਗੁਰਪ੍ਰੀਤ ਸਿੰਘ ਡੇਮਰੂ ਦੀ ਅਗਵਾਈ ਹੇਠ ਝੰਡਾ ਮਾਰਚ ਕੀਤਾ ਗਿਆ | ...

ਪੂਰੀ ਖ਼ਬਰ »

ਫ਼੍ਰਾਈ-ਡੇ ਡ੍ਰਾਈ-ਡੇ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਫੋਕਲ ਪੁਆਇੰਟ ਦੀ ਕੀਤੀ ਜਾਂਚ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫ਼੍ਰਾਈ-ਡੇ ਡ੍ਰਾਈ-ਡੇ ਮੁਹਿੰਮ ਅਧੀਨ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਫੋਕਲ ਪੁਆਇੰਟ ਮੋਗਾ ਵਿਚ 80 ਦੇ ਕਰੀਬ ਦੁਕਾਨਾਂ ਤੇ ਫ਼ੈਕਟਰੀਆਂ ਦੀ ਡੇਂਗੂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਪੁੱਜੇ 'ਅਜੀਤ' ਉਪ ਦਫ਼ਤਰ ਮੋਗਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਸ਼ਹਿਰ ਦੇ ਵਿਕਾਸ ਵਿਚ ਨਗਰ ਸੁਧਾਰ ਟਰੱਸਟ ਵਲੋਂ ਵਿਕਾਸ ਕੰਮਾਂ ਲਈ ਮੋਹਰੀ ਮੰਨੇ ਜਾਂਦੇ ਚੇਅਰਮੈਨ ਵਿਨੋਦ ਬਾਂਸਲ ਉਪ ਦਫ਼ਤਰ ਮੋਗਾ ਪੁੱਜੇ ਜਿੱਥੇ ਉਨ੍ਹਾਂ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨਾਮਜ਼ਦ

ਮੋਗਾ, 18 ਜੂਨ (ਗੁਰਤੇਜ ਸਿੰਘ)-ਥਾਣਾ ਸਮਾਲਸਰ ਅਧੀਨ ਆਉਂਦੇ ਪਿੰਡ ਕੋਠੇ ਸੰਧੂਆਂ ਸਮਾਲਸਰ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ ਹੋਈ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾਹਲਾ ਕਲਾਂ ਵਿਚ 16 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜੋ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰਨ ਕੈਪਟਨ-ਔਲਖ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿਛਲੇ 3 ਦਿਨਾਂ ਤੋਂ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਦਫ਼ਤਰ ਅੱਗੇ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ 13 ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਚਮਕੌਰ ਸਿੰਘ ਭਿੰਡਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਸੀਨੀ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 18 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਦੀਆਂ ਹਦਾਇਤਾਂ ਮੁਤਾਬਿਕ ਜ਼ਿੰਮੇਵਾਰ ਵਿਅਕਤੀਆਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਕੈਂਥ ਪਰਿਵਾਰ ਨੂੰ ਸਦਮਾ, ਮਾਤਾ ਨਿਹਾਲ ਕੌਰ ਦਾ ਦਿਹਾਂਤ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਸੁਰਜੀਤ ਸਿੰਘ ਕੈਂਥ ਆਸਟ੍ਰੇਲੀਆ, ਡਾ. ਬਲਵੀਰ ਸਿੰਘ ਕੈਂਥ ਮੋਗਾ, ਜਸਵਿੰਦਰ ਸਿੰਘ ਕੈਂਥ ਚੰਡੀਗੜ੍ਹ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਮਾਤਾ ਨਿਹਾਲ ਕੌਰ ਕੈਂਥ ਧਰਮ ਪਤਨੀ ਗਿਆਨੀ ਪ੍ਰੀਤਮ ...

ਪੂਰੀ ਖ਼ਬਰ »

ਸਵ. ਅਜੀਤ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਨਿਹਾਲ ਸਿੰਘ ਵਾਲਾ, 18 ਜੂਨ (ਸੁਖਦੇਵ ਸਿੰਘ ਖ਼ਾਲਸਾ)-ਨਵਦੀਪ ਸਿੰਘ ਆਸਟ੍ਰੇਲੀਆ ਤੇ ਅਮਨਦੀਪ ਕੌਰ ਆਸਟ੍ਰੇਲੀਆ ਦੇ ਪਿਤਾ ਅਜੀਤ ਸਿੰਘ ਧਾਲੀਵਾਲ ਮਧੇਕੇ ਦੇ ਨਮਿੱਤ ਪ੍ਰਕਾਸ਼ ਕੀਤੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਪਾਤਸ਼ਾਹੀ ਦਸਵੀਂ, ਪਾਕਾ ...

ਪੂਰੀ ਖ਼ਬਰ »

ਸਵ. ਸ਼ੀਲਾ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 18 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਦੇ ਪੂਜਨੀਕ ਮਾਤਾ ਸ਼ੀਲਾ ਦੇਵੀ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਵਿਧਾਇਕ ਲੋਹਗੜ੍ਹ ਨੂੰ ਦਿੱਤਾ ਮੰਗ ਪੱਤਰ

ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਨਗਰ ਪੰਚਾਇਤ ਅਧੀਨ ਕੰਮ ਕਰਦੇ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਰਵੀ ...

ਪੂਰੀ ਖ਼ਬਰ »

ਲੈਫ਼ਟੀਨੈਂਟ ਬਣ ਕੇ ਪਿੰਡ ਆਉਣ 'ਤੇ ਪਿੰਡ ਵਾਸੀਆਂ ਕੀਤਾ ਨਿੱਘਾ ਸਵਾਗਤ

ਧਰਮਕੋਟ, 18 ਜੂਨ (ਪਰਮਜੀਤ ਸਿੰਘ)-ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਕੋਠੇ ਰਾਜਪੁਰਾ ਵਾਸੀ ਲਵਨੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਦੇ ਛੋਟੀ ਉਮਰ ਵਿਚ ਹੀ ਲੈਫ਼ਟੀਨੈਂਟ ਬਣਨ ਦੀ ਖ਼ੁਸ਼ੀ ਵਿਚ ਘਰ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਅਤੇ ਰਾਜਨੀਤਕ ਆਗੂਆਂ ...

ਪੂਰੀ ਖ਼ਬਰ »

'ਆਪ' ਦੇ ਸ਼ਹਿਰੀ ਆਗੂਆਂ ਵਲੋਂ ਲਾਡੀ ਢੋਸ ਨਾਲ ਵਿਸ਼ੇਸ਼ ਬੈਠਕ

ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ 'ਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ 'ਚ ਹੋਰ ਤੇਜ਼ੀ ਲਿਆਉਣ ਲਈ ਹਲਕਾ ਧਰਮਕੋਟ ਦੇ ਨਿਧੜਕ 'ਆਪ' ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸ਼ਹਿਰ ਦੇ ਸੀਨੀਅਰ ਆਗੂਆਂ ਤੇ ਵਲੰਟੀਅਰਾਂ ...

ਪੂਰੀ ਖ਼ਬਰ »

ਲੋਕ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣ ਲਈ ਕਾਹਲੇ-ਐਡ: ਕੰਬੋਜ

ਫ਼ਤਿਹਗੜ੍ਹ ਪੰਜਤੂਰ, 18 ਜੂਨ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਦੀ ਜਨਤਾ ਦਾ ਮਨ ਰਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਰਵਾਇਤੀ ਪਾਰਟੀਆਂ ਦਾ ਭੋਗ ਪਾਉਣ ਲਈ 2022 ਦਾ ਬੇਸਬਰੀ ਨਾਲ਼ ਇੰਤਜ਼ਾਰ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦੀ ਦਿਵਾਉਣ 'ਚ ਗ਼ਦਰੀ ਸ਼ਹੀਦ ਬਾਬਾ ਰੂੜ ਸਿੰਘ ਤਲਵੰਡੀ ਭੰਗੇਰੀਆਂ ਦਾ ਅਹਿਮ ਯੋਗਦਾਨ- ਭੁੱਲਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹੀਦ ਗ਼ਦਰੀ ਬਾਬਾ ਰੂੜ ਸਿੰਘ ਜਿਨ੍ਹਾਂ ਨੂੰ ਲਾਹੌਰ ਦੀ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਅੱਜ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਸ਼ਹੀਦ ਗ਼ਦਰੀ ਬਾਬਾ ਰੂੜ ਸਿੰਘ ਦੀ 105ਵੀਂ ਬਰਸੀ ਮਨਾਈ

ਅਜੀਤਵਾਲ, 18 ਜੂਨ (ਹਰਦੇਵ ਸਿੰਘ ਮਾਨ)-ਗ਼ਦਰੀ ਬਾਬਿਆਂ ਦੇ ਨਾਂਅ ਨਾਲ ਪ੍ਰਸਿੱਧ ਪਿੰਡ ਢੁੱਡੀਕੇ ਦੇ ਸ਼ਹੀਦ ਗ਼ਦਰੀ ਬਾਬਾ ਈਸ਼ਰ ਸਿੰਘ, ਸ਼ਹੀਦ ਗ਼ਦਰੀ ਬਾਬਾ ਰੂੜ ਸਿੰਘ ਦੀ 105ਵੀਂ ਬਰਸੀ ਸਾਦੇ ਢੰਗ ਨਾਲ ਮਨਾਉਂਦਿਆਂ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਵਿਚ ਗ਼ਦਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX