ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਰਾਸ਼ਟਰੀ-ਅੰਤਰਰਾਸ਼ਟਰੀ

ਜਲੰਧਰ ਦੀ ਅਮਨਦੀਪ ਕੌਰ ਨਿੱਝਰ ਅਮਰੀਕਾ 'ਚ ਬਣੀ ਪੁਲਿਸ ਅਫ਼ਸਰ

ਸਾਨ ਫਰਾਂਸਿਸਕੋ, 18 ਜੂਨ (ਐੱਸ.ਅਸ਼ੋਕ ਭੌਰਾ)-ਪੰਜਾਬ 'ਚ ਜਲੰਧਰ ਜ਼ਿਲ੍ਹੇ ਦੇ ਪਿੰਡ ਪੰਡੋਰੀ ਨਿੱਝਰਾਂ ਦੇ ਅਮਰੀਕਾ ਦੇ ਸ਼ਹਿਰ ਨਟੋਮਸ 'ਚ ਵੱਸਦੇ ਗੁਰਸਿੱਖ ਪਰਿਵਾਰ ਦੇ ਜਸਵਿੰਦਰ ਸਿੰਘ ਨਿੱਝਰ ਤੇ ਰਾਜਵਿੰਦਰ ਕੌਰ ਨਿੱਝਰ ਦੀ ਧੀ ਅਮਨਦੀਪ ਕੌਰ ਨਿੱਝਰ (28) ਨੇ ਕਾਉਂਟੀ ਸੈਨਵਾਕੀਨ ਪੁਲਿਸ ਸ਼ੈਰਿਫ ਬਣ ਕੇ ਆਪਣੇ ਪਿੰਡ, ਪੰਜਾਬ ਤੇ ਸਿੱਖ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਸ ਦੇ ਪਿਤਾ ਜਸਵਿੰਦਰ ਸਿੰਘ ਨਿੱਝਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ 18 ਸਾਲ ਦੀ ਉਮਰ 'ਚ ਵੀ ਪੁਲਿਸ ਲਈ ਕੁਆਲੀਫਾਈ ਕਰ ਲਿਆ ਸੀ ਪਰ ਉਮਰ ਘੱਟ ਹੋਣ ਕਾਰਨ ਉਸ ਦਾ ਸੁਪਨਾ ਅਧੂਰਾ ਰਹਿ ਗਿਆ ਸੀ | ਫਿਰ ਉਸ ਨੇ ਨਰਸਿੰਗ 'ਚ ਡਿਗਰੀ ਹਾਸਲ ਕੀਤੀ ਤੇ ਪੁਲਿਸ 'ਚ ਜਾਣ ਤੋਂ ਪਹਿਲਾਂ ਉਹ ਸੈਂਟਰਲ ਜੇਲ੍ਹ ਸਟਾਕਟਨ 'ਚ ਬਤੌਰ ਨਰਸ ਸਿਹਤ ਸੇਵਾਵਾਂ ਨਿਭਾਅ ਰਹੀ ਸੀ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਸ ਬੱਚੀ ਨੇ ਪੁਲਿਸ 'ਚ ਇਕ ਅਫ਼ਸਰ ਵਜੋਂ ਸੇਵਾ ਨਿਭਾਉਣ ਦਾ ਆਪਣਾ ਸੁਪਨਾ ਸਾਕਾਰ ਕਰ ਲਿਆ ਹੈ |

ਮੈਟਰੋ ਫੋਨਿਕਸ 'ਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖਮੀ

ਸੈਕਰਾਮੈਂਟੋ, 18 ਜੂਨ (ਹੁਸਨ ਲੜੋਆ ਬੰਗਾ)-ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ 'ਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਘੱਟੋ ਘੱਟ 1 ਵਿਅਕਤੀ ਮਾਰਿਆ ਗਿਆ ਤੇ 12 ਹੋਰ ਜ਼ਖਮੀ ਹੋ ਗਏ | ਫੋਨਿਕਸ ਦੇ ਉੱਤਰ-ਪੱਛਮ 'ਚ ਇਕ ਬੰਦੂਕਧਾਰੀ ਨੇ 4 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਜੱਜ ਨੂੰ ਮਿਲੀ ਕੈਨਡਾ ਦੀ ਸੁਪਰੀਮ ਕੋਰਟ 'ਚ ਨਿਯੁਕਤੀ

ਟੋਰਾਂਟੋ, 18 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਕੱਲ੍ਹ ਓਾਟਾਰੀਓ ਕੋਰਟ ਆਫ਼ ਅਪੀਲ ਦੇ ਜਸਟਿਸ ਮਾਹਮੂਦ ਜਮਾਲ (54) ਨੂੰ ਦੇਸ਼ ਦੀ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਹੈ | ਜਮਾਲ ਦਾ ਜਨਮ ਅਫਰੀਕੀ ਦੇਸ਼ ਕੀਨੀਆ 'ਚ ਭਾਰਤੀ ...

ਪੂਰੀ ਖ਼ਬਰ »

ਕੈਨੇਡਾ ਨੇ ਵਿਦੇਸ਼ੀਆਂ ਦੀ ਆਮਦ 'ਤੇ 21 ਜੁਲਾਈ ਤੱਕ ਰੋਕ ਵਧਾਈ

ਟੋਰਾਂਟੋ, 18 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਵਿਦੇਸ਼ੀਆਂ ਦੀ ਆਮਦ 'ਤੇ ਲਗਾਈਆਂ ਰੋਕਾਂ ਨੂੰ 21 ਜੁਲਾਈ ਤੱਕ ਵਧਾ ਦਿੱਤਾ ਹੈ। ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਆਖਿਆ ਕਿ ਕੈਨੇਡਾ ਦੇ ਜਿਨ੍ਹਾਂ ਨਾਗਰਿਕਾਂ, ਪੱਕੇ ਵਾਸੀਆਂ, ...

ਪੂਰੀ ਖ਼ਬਰ »

ਜਰਮਨੀ 'ਚ ਸਿੱਖ ਜਥੇਬੰਦੀਆਂ ਵਲੋਂ ਜੂਨ '84 ਘਟਨਾ ਖ਼ਿਲਾਫ਼ ਰੋਸ ਮੁਜ਼ਾਹਰਾ

ਮਾਨਹਾਈਮ (ਜਰਮਨੀ), 18 ਜੂਨ (ਬਸੰਤ ਸਿੰਘ ਰਾਮੂਵਾਲੀਆ)-ਬੀਤੇ ਦਿਨੀਂ ਫਰੈਕਫੋਰਟ 'ਚ ਭਾਰਤੀ ਕੌਸਲਤਖ਼ਾਨੇ ਸਾਹਮਣੇ ਪੰਥਕ ਜਥੇਬੰਦੀਆਂ ਵਲੋਂ ਜੂਨ 1984 ਦੇ ਘੱਲੂਘਾਰਾ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਆਗੂਆਂ, ਸਿੱਖ ਫੈਡਰੇਸਨ ਜਰਮਨੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਯੂ.ਕੇ. ਦੀ ਸੱਤਾਧਾਰੀ ਪਾਰਟੀ ਤੋਂ ਲਿਬਰਲ ਡੈਮੋਕ੍ਰੇਟਿਕ ਪਾਰਟੀ ਨੇ ਖੋਹੀ ਪੱਕੀ ਸੀਟ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੀ ਸਿਆਸਤ 'ਚ ਅੱਜ ਜ਼ਿਮਨੀ ਚੋਣ ਨਤੀਜਿਆਂ ਨੇ ਸੱਤਾਧਾਰੀ ਪਾਰਟੀ ਦਾ ਤਖ਼ਤ ਹਿਲਾ ਦਿੱਤਾ ਹੈ। ਚੇਸ਼ਮ ਐਂਡ ਅਮਰਮਸ਼ਾਮ ਇਲਾਕੇ 'ਚ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੀ ਊਮੀਦਵਾਰ ਸਾਰਾਹ ਗ੍ਰੀਨ ਨੇ ਜਿੱਤ ਪ੍ਰਾਪਤ ਕੀਤੀ। ...

ਪੂਰੀ ਖ਼ਬਰ »

ਨਿਊਯਾਰਕ ਸਿਟੀ ਕੌਂਸਲ ਦੀ ਪ੍ਰਾਇਮਰੀ ਚੋਣਾਂ-3 ਭਾਰਤੀ-ਅਮਰੀਕੀ ਚੋਣ ਮੈਦਾਨ 'ਚ

ਸਾਨ ਫਰਾਂਸਿਸਕੋ, 18 ਜੂਨ (ਐੱਸ.ਅਸ਼ੋਕ ਭੌਰਾ)-ਨਿਊਯਾਰਕ ਸਿਟੀ ਕੌਂਸਲ ਦੀਆਂ ਪ੍ਰਾਇਮਰੀ ਚੋਣਾਂ ਦੌਰਾਨ ਡਿਸਟ੍ਰਿਕਟ 23 ਤੋਂ ਤਿੰਨ ਭਾਰਤੀ-ਅਮਰੀਕੀ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ ਦੋ ਸਿੱਖ ਚਿਹਰੇ ਵੀ ਸ਼ਾਮਿਲ ਹੈ। ਇਨ੍ਹਾਂ 'ਚ ਹਰਪ੍ਰੀਤ ਸਿੰਘ ਤੂਰ, ਸੰਜੀਵ ਜਿੰਦਲ ਤੇ ...

ਪੂਰੀ ਖ਼ਬਰ »

ਵਰਿਆਣਾ ਦੇ ਸਰੋਆ ਪਰਿਵਾਰ ਨੂੰ ਸਦਮਾ-ਮਾਤਾ ਸੁਰਜੀਤ ਕੌਰ ਦਾ ਦਿਹਾਂਤ

ਸਿਆਟਲ, 18 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਜਗਤਾਰ ਸਿੰਘ ਸਰੋਆ ਦੇ ਮਾਤਾ ਸੁਰਜੀਤ ਕੌਰ ਸਰੋਆ (90) ਦਾ ਲੰਮੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਵਰਿਆਣਾ ਦੇ ਸਵ: ਗੁਰਬਖਸ਼ ਸਿੰਘ ਦੀ ਧਰਮਪਤਨੀ ਸੁਰਜੀਤ ਕੌਰ ਆਪਣੇ ਪਿੱਛੇ ਭਰਿਆ ਪਰਿਵਾਰ ਛੱਡ ਗਏ ਹਨ। ਮਾਤਾ ...

ਪੂਰੀ ਖ਼ਬਰ »

ਬਰਤਾਨੀਆ 'ਚ ਕੋਰੋਨਾ ਦੇ ਡੈਲਟਾ ਰੂਪ ਦੇ ਮਾਮਲੇ 11 ਦਿਨਾਂ 'ਚ ਮਾਮਲੇ ਹੋਏ ਦੁਗਣੇ

ਲੰਡਨ/ਲੈਸਟਰ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ 'ਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਦੇਸ਼ 'ਚ ਕੋਵਿਡ-19 ਦੇ ਡੈਲਟਾ ਰੂਪ ਦੇ ਮਾਮਲੇ 11 ਦਿਨਾਂ 'ਚ ਦੁੱਗਣੇ ਹੋ ਗਏ ਹਨ। ਇੰਪੀਰੀਅਲ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦੀ ਕਮੇਟੀ ਵਲੋਂ ਚੀਨ ਸਬੰਧੀ ਚਿਤਾਵਨੀ ਜਾਰੀ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਇਸ ਗੱਲ ਦੇ ਸਬੂਤ ਮਿਲਦੇ ਹਨ ਕਿ ਚੀਨ ਵੱਖ-ਵੱਖ ਬਹੁਪੱਖੀ ਸੰਗਠਨਾਂ 'ਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਜਾਂ ਦੂਜੇ ਉਮੀਦਵਾਰਾਂ ਨੂੰ ਉੱਥੇ ਮਹੱਤਵਪੂਰਨ ਅਧਿਕਾਰਤ ...

ਪੂਰੀ ਖ਼ਬਰ »

ਬਰਤਾਨੀਆ 'ਚ 4 ਮਹੀਨਿਆਂ ਬਾਅਦ ਇਕ ਦਿਨ 'ਚ ਸਭ ਤੋਂ ਵੱਧ 11 ਹਜ਼ਾਰ ਮਾਮਲੇ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਚਾਰ ਮਹੀਨਿਆਂ 'ਚ ਪਹਿਲੀ ਵਾਰ ਕੋਰੋਨਾ ਵਾਇਰਸ ਦੀ ਲਾਗ ਦੇ 11,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ 11,007 ਮਾਮਲੇ ਸਾਹਮਣੇ ਆਏ, ਜੋ 19 ਫਰਵਰੀ ਤੋਂ ਬਾਅਦ ਦਾ ਸਭ ...

ਪੂਰੀ ਖ਼ਬਰ »

ਭਾਰਤੀ ਵਾਤਾਵਰਨ ਸੰਗਠਨ ਨੂੰ ਮਿਲਿਆ ਸੰਯੁਕਤ ਰਾਸ਼ਟਰ ਪੁਰਸਕਾਰ

ਨਿਊਯਾਰਕ, 18 ਜੂਨ (ਏਜੰਸੀ)-ਸੰਯੁਕਤ ਰਾਸ਼ਟਰ ਮਰੂਸਥਲੀਕਰਨ ਪ੍ਰਤੀਰੋਧ ਸਭਾ (ਯੂ.ਐਨ.ਸੀ.ਸੀ.ਡੀ.) ਨੇ ਰਾਜਸਥਾਨ ਸਥਿਤ ਵਾਤਾਵਰਣ ਸੰਗਠਨ ਫੈਮਿਲਿਅਲ ਫਾਰੈਸਟਰੀ ਨੂੰ ਇਸ ਸਾਲ ਦੇ ਪ੍ਰਸਿੱਧ 'ਲੈਂਡ ਫ਼ਾਰ ਲਾਈਫ਼ ਐਵਾਰਡ' ਨਾਲ ਨਿਵਾਜਿਆ ਹੈ। ਫੈਮਿਲਿਅਲ ਫਾਰੈਸਟਰੀ ਦੀ ਅਗਵਾਈ ...

ਪੂਰੀ ਖ਼ਬਰ »

ਵੈਨਕੂਵਰ 'ਚ ਭਾਰਤੀ ਪਿਓ-ਧੀ ਦੀ ਨਿਕਲੀ 75 ਲੱਖ ਦੀ ਲਾਟਰੀ

ਐਬਟਸਫੋਰਡ, 18 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਨਿਵਾਸੀ ਭਾਰਤੀ ਮੂਲ ਦੇ ਫਰੈਂਕਿਸ ਚਰਤੁਰਸਾ ਤੇ ਉਸ ਦੀ ਧੀ ਪਿਰਾਸ਼ਾਲਿਨੀ ਨੂੰ 1 ਲੱਖ 25 ਹਜ਼ਾਰ ਡਾਲਰ ਭਾਵ 75 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ | ਫਰੈਂਕਿਸ ਤੇ ਪਿਰਾਸ਼ਾਲਿਨੀ ਨੇ ਲੋਟੋ ਮੈਕਸ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀਆਂ ਵੱਖ-ਵੱਖ ਇਕਾਈਆਂ ਦਾ ਏਕੀਕਰਨ

ਟੋਰਾਂਟੋਂ, 18 ਜੂਨ (ਹਰਜੀਤ ਸਿੰਘ ਬਾਜਵਾ)-ਕੈਨੇਡਾ ਦੇ ਵੱਖ-ਵੱਖ ਸੂਬਿਆਂ 'ਚ ਲੋਕ ਭਲਾਈ ਦੇ ਕੰਮ ਕਰ ਰਹੀਆਂ ਤਰਕਸ਼ੀਲ ਸੁਸਾਇਟੀ ਨਾਲ ਸਬੰਧਿਤ ਇਕਾਈਆਂ ਵਲੋਂ ਇਕ ਵੱਡਾ ਫੈਸਲਾ ਲੈਂਦਿਆਂ ਇਕੱਠੇ ਹੋ ਕੇ ਸਾਂਝੇ ਤੌਰ 'ਤੇ ਤਰਕਸ਼ੀਲ ਲਹਿਰ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ...

ਪੂਰੀ ਖ਼ਬਰ »

ਕੋਵਿਡ ਮੌਤਾਂ ਦਾ ਅੰਕੜਾ 10 ਹਜ਼ਾਰ ਤੋਂ ਪਾਰ

ਗਲਾਸਗੋ, 18 ਜੂਨ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਸਰਕਾਰ ਦੇ ਤਾਜ਼ਾ ਜਾਰੀ ਕੀਤੇ ਕੋਵਿਡ ਅੰਕੜਿਆਂ ਅਨੁਸਾਰ ਬੀਤੇ ਦਿਨ 1317 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ, ਜੋ ਕਿ ਪਿਛਲੇ 6 ਮਹੀਨਿਆਂ ਦੌਰਾਨ ਇਕ ਦਿਨ 'ਚ ਆਉਣ ਵਾਲੇ ਸੱਭ ਤੋਂ ਵੱਧ ਮਾਮਲੇ ਹਨ ਤੇ ਬੀਤੇ ਦਿਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ

ਸੈਕਰਾਮੈਂਟੋ, 18 ਜੂਨ (ਹੁਸਨ ਲੜੋਆ ਬੰਗਾ)-ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਵਿੱਕਰੀ ਦੀ ਇਸ਼ਤਿਹਾਰਬਾਜੀ ਕਰਕੇ 70 ਦੇ ਕਰੀਬ ਲੋਕਾਂ ਨਾਲ 50 ਲੱਖ ਡਾਲਰਾਂ ਦੀ ਠੱਗੀ ਮਾਰੀ ਹੈ। ਮਿਲਨ (ਮਿਸ਼ੀਗਨ) ਦੇ ਰਹਿਣ ਵਾਲੇ ਇਸ ਭਾਰਤੀ ਮੂਲ ਦੇ ...

ਪੂਰੀ ਖ਼ਬਰ »

ਸਕੂਲਾਂ 'ਚ ਕਿਰਪਾਨ ਨਾ ਪਹਿਨਣ ਦੀ ਨੀਤੀ 'ਚ ਬਦਲਾਅ ਲਈ ਆਸਟ੍ਰੇਲਿਆਈ ਸਰਕਾਰ ਨੇ ਮੰਗੀ ਰਾਏ

ਸਿਡਨੀ, 18 ਜੂਨ (ਹਰਕੀਰਤ ਸਿੰਘ ਸੰਧਰ)-ਪਿਛਲੇ ਦਿਨੀਂ ਸਿਡਨੀ ਦੇ ਸਕੂਲ 'ਚ ਸਿੱਖ ਲੜਕੇ ਵਲੋਂ ਦੂਸਰੇ ਲੜਕੇ ਦੇ ਕਿਰਪਾਨ ਨਾਲ ਜਖਮੀ ਕਰਨ ਤੋਂ ਬਾਅਦ ਕਿਰਪਾਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ। ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਤੇ ਹੋਰਾਂ ਸੰਸਥਾਵਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX