ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਮਾਨਸਾ

ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

• ਗੁਰਚੇਤ ਸਿੰਘ ਫੱਤੇਵਾਲੀਆ/
ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 18 ਜੂਨ- ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਜਿੱਥੇ ਕਿਸਾਨਾਂ ਵਲੋਂ 262ਵੇਂ ਦਿਨ ਵੀ ਧਰਨੇ ਜਾਰੀ ਰੱਖੇ ਹੋਏ ਹਨ ਉੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮਾਨਸਾ ਸ਼ਹਿਰ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੱਢਿਆ | ਜਥੇਬੰਦੀ ਦੇ ਸੂਬਾਈ ਆਗੂ ਜਨਕ ਸਿੰਘ ਭੁਟਾਲ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇਸ਼ ਦਾ ਸਾਰਾ ਕਾਰੋਬਾਰ ਅਡਾਨੀਆਂ-ਅੰਬਾਨੀਆਂ ਦੇ ਹਵਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਬੁੱਧੀਜੀਵੀ, ਲੇਖਕ, ਪੱਤਰਕਾਰ, ਵਕੀਲ, ਸਾਬਕਾ ਜੱਜ, ਨਾਟਕਕਾਰ, ਗਾਇਕ ਅਤੇ ਕਲਾਕਾਰਾਂ ਆਪਣੀ ਸੂਝ-ਬੂਝ ਨੂੰ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਕਰਨ ਦਾ ਹੌਕਾ ਦੇ ਰਹੇ ਹਨ, ਤੋਂ ਔਖੀ ਹੋ ਕੇ ਸਰਕਾਰ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਕੇ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ | ਬਹੁਤ ਸਾਰੇ ਵਿਅਕਤੀ ਤਾਂ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਨੂੰ ਜੇਲ੍ਹਾਂ 'ਚੋਂ ਕੱਢ ਕੇ ਹਸਪਤਾਲਾਂ ਵਿਚ ਵੀ ਨਹੀਂ ਲਿਜਾਇਆ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਸਾਰੇ ਬੁੱਧੀਜੀਵੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਬੋਲਣ, ਲਿਖਣ ਦੀ ਮਿਲੀ ਆਜ਼ਾਦੀ ਬਹਾਲ ਕੀਤੀ ਜਾਵੇ | ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਦਿੱਲੀ ਮੋਰਚੇ 'ਚ ਗਿਣਤੀ ਵੱਡੀ ਪੱਧਰ 'ਤੇ ਵਧੇਗੀ ਕਿਉਂਕਿ ਜਥੇਬੰਦੀਆਂ ਵਲੋਂ ਪਿੰਡ ਵਾਰ ਲਾਮਬੰਦੀ ਕੀਤੀ ਜਾ ਰਹੀ ਹੈ | ਇਸ ਮੌਕੇ ਇੰਦਰਜੀਤ ਸਿੰਘ, ਜਗਦੇਵ ਸਿੰਘ, ਸਾਧੂ ਸਿੰਘ, ਸੁਖਦੇਵ ਸਿੰਘ ਗੋਰਖਨਾਥ, ਜੱਗਾ ਸਿੰਘ ਜਟਾਣਾ, ਜਗਸੀਰ ਸਿੰਘ ਜਵਾਹਰਕੇ, ਸਰੋਜ ਰਾਣੀ ਦਿਆਲਪੁਰਾ, ਜਸਵਿੰਦਰ ਕੌਰ ਝੇਰਿਆਂਵਾਲੀ, ਰਾਣੀ ਕੌਰ ਭੰਮੇ, ਟੀ.ਐਸ.ਯੂ. ਸਤਵਿੰਦਰ ਸਿੰਘ, ਜਸਪਾਲ ਅਤਲਾ ਨੇ ਸੰਬੋਧਨ ਕੀਤਾ |
ਰੇਲਵੇ ਪਾਰਕਿੰਗ 'ਚ ਧਰਨਾ
ਸਥਾਨਕਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੁਜ਼ਾਹਰੇ 'ਚ ਵਹੀਰਾਂ ਘੱਤਣ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਹਰਬੰਸ ਸਿੰਘ ਤਾਲਬਵਾਲਾ, ਇਕਬਾਲ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਰਤਨ ਭੋਲਾ, ਸੋਮ ਦੱਤ ਸ਼ਰਮਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਬੁਢਲਾਡਾ ਅੱਗੇ ਵੀ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਮੇਤ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਆਪਣੇ ਹੱਕਾਂ ਲਈ ਪੂਰੀ ਦਿ੍ੜਤਾ ਨਾਲ ਡਟੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਅੰਬਾਨੀ-ਅੰਡਾਨੀ ਦੇ ਵੱਡੇ ਮਾਲ ਸੈਂਟਰਾਂ ਅੱਗੇ ਲਗਾਤਾਰ ਜਾਰੀ ਧਰਨਿਆਂ ਕਾਰਨ ਇਨ੍ਹਾਂ ਦੇ ਬੰਦ ਰਹਿਣ ਕਰ ਕੇ ਸਾਮਾਨ ਸੜਨ ਲੱਗਾ ਹੈ ਅਤੇ ਇਨ੍ਹਾਂ ਸਰਮਾਏਦਾਰ ਘਰਾਣਿਆਂ ਨੂੰ ਕਰੋੜਾਂ ਦਾ ਘਾਟਾ ਪੈ ਰਿਹਾ ਹੈ | ਇਸ ਮੌਕੇ ਸੱਤਪਾਲ ਸਿੰਘ ਬਰ੍ਹੇ, ਜਵਾਲਾ ਸਿੰਘ ਗੁਰਨੇ ਖੁਰਦ, ਮਿੱਠੂ ਸਿੰਘ ਅਹਿਮਦਪੁਰ, ਮੱਲ ਸਿੰਘ ਬੋੜਾਵਾਲ, ਸਰੂਪ ਸਿੰਘ ਗੁਰਨੇ ਕਲਾਂ, ਜਸਵੰਤ ਸਿੰਘ, ਬਾਬੂ ਸਿੰਘ, ਧਰਮ ਸਿੰਘ, ਜਗਰੂਪ ਸਿੰਘ ਮੰਘਾਣੀਆਂ, ਕਾ: ਜਸਵੰਤ ਸਿੰਘ ਬੀਰੋਕੇ, ਗੁਰਦੇਵ ਦਾਸ ਬੋੜਾਵਾਲ, ਬਿੰਦਰ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਧਰਨੇ ਨੂੰ ਤਾਰਾ ਚੰਦ ਬਰੇਟਾ, ਅਮਰੀਕ ਸਿੰਘ ਬਰੇਟਾ, ਮੇਲਾ ਸਿੰਘ ਦਿਆਲਪੁਰਾ, ਛੱਜੂ ਸਿੰਘ ਬਰੇਟਾ, ਅਮਰਜੀਤ ਕੌਰ ਬਹਾਦਰਪੁਰ, ਪਰਮਜੀਤ ਕੌਰ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ
ਭਾਰਤੀ ਕਿਸਾਨਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਅਮਰਿੰਦਰ ਸਿੰਘ ਖੁਡਾਲ, ਸੀਤਾ ਸਿੰਘ ਬਰੇਟਾ, ਸੁਖਜੀਤ ਕੌਰ ਬਹਾਦਰਪੁਰ, ਬਲਵੀਰ ਕੌਰ ਖੁਡਾਲ, ਸੁਖਪਾਲ ਕੌਰ ਖੁਡਾਲ, ਗੁਰਮੀਤ ਕੌਰ ਖੁਡਾਲ, ਬਲਵੀਰ ਕੌਰ ਖੁਡਾਲ, ਸੁਖਦੇਵ ਸਿੰਘ ਖੁਡਾਲ ਆਦਿ ਹਾਜ਼ਰ ਸਨ |

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 18 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 17 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 30 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 266 ਸਰਗਰਮ ਕੇਸ ਹਨ | ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 38ਵੇਂ ਦਿਨ 'ਚ

ਮਾਨਸਾ, 18 ਜੂਨ (ਸ.ਰਿ.)- ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 38ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ, ਪਵਨ ਕੁਮਾਰ ਟਾਂਕ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ 'ਚ ਦੇਰੀ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ- ਅਕਾਲੀ ਦਲ (ਅ)

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਇਕਾਈ ਨੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲੇ 'ਚ ਅਤੇ 328 ਸਰੂਪ ਲਾਪਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਲਈ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਮਿਲੇ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਉਪ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੇ ਅੱਜ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਫ਼ਾਈ ...

ਪੂਰੀ ਖ਼ਬਰ »

ਮਲੇਰੀਆ, ਡੇਂਗੂ ਤੋਂ ਜਾਗਰੂਕਤਾ ਨਾਲ ਹੀ ਬਚਿਆ ਜਾ ਸਕਦੈ- ਐਸ. ਐਮ. ਓ.

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)- ਮਲੇਰੀਆ ਕੰਟਰੋਲ ਗਤੀਵਿਧੀਆਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸ਼ਰਮਾ ਦੁਆਰਾ ਸਿਹਤ ਸੁਪਰਵਾਈਜ਼ਰ ਦੀ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੋਰੋਨਾ ਕੇਸਾਂ 'ਚ ਕਮੀ ਆਉਣ ਤੇ ਮੌਸਮੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟ੍ਰੈਕਟਰ ਏਜੰਸੀ ਅੱਗੇ ਲਗਾਤਾਰ ਧਰਨਾ ਜਾਰੀ

ਮਾਨਸਾ, 18 ਜੂਨ (ਸ. ਰਿ.)- ਕਿਸਾਨਾਂ ਵਲੋਂ ਆਪਣਾ ਹੱਕ ਪ੍ਰਾਪਤ ਕਰਨ ਲਈ ਸਥਾਨਕ ਇਕ ਟੈ੍ਰਕਟਰ ਏਜੰਸੀ ਅੱਗੇ ਲਗਾਤਾਰ ਧਰਨਾ ਜਾਰੀ ਹੈ | ਬੁਲਾਰਿਆਂ ਨੇ ਦੱਸਿਆ ਕਿ ਪਿੰਡ ਖਿਆਲਾ ਕਲਾਂ ਦੇ ਕਿਸਾਨ ਬਿੰਦਰ ਸਿੰਘ ਨੇ 5 ਮਹੀਨੇ ਪਹਿਲਾਂ ਕਿਸ਼ਤਾਂ 'ਤੇ ਸਾਢੇ 7 ਲੱਖ ਰੁਪਏ ਦਾ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ- ਪ੍ਰੋ: ਨਾਹਰ

ਮਾਨਸਾ/ਬੁਢਲਾਡਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ, ਸਵਰਨ ਸਿੰਘ ਰਾਹੀ)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂਏਲ ਨਾਹਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਰੋਜ਼ਾਨਾ ਟੀਕਾਕਰਨ ਜਾਰੀ- ਡਾ: ਸ਼ਰਮਾ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)- ਸਿਹਤ ਬਲਾਕ ਖਿਆਲਾ ਕਲਾਂ ਅਧੀਨ ਪਿੰਡਾਂ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸ਼ਰਮਾ ਦੀ ਅਗਵਾਈ ਵਿਚ ਕੋਰੋਨਾ ਟੀਕਾਕਰਨ ਕੈਂਪ ਜਾਰੀ ਹਨ | ਇਸ ਲੜੀ ਤਹਿਤ ਟੀਕਾਕਰਨ ਜਾਗਰੂਕਤਾ ਲਈ ਪਿੰਡ ਭਾਈ ਦੇਸਾ ਵਿਖੇ ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਬਿਆਨ ਦਰਜ ਕੀਤੇ

ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਵਿਧਾਨ ਸਭਾ ਕਮੇਟੀ ਵਲੋਂ 3 ਕਾਲੇ ਕਾਨੂੰਨਾਂ ਵਿਰੁੱਧ ਚੱਲਣ ਵਾਲੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਮਾਨਸਾ ਜ਼ਿਲੇ੍ਹ ਦੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ | ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲੇ ਦੇ ਮਾਮਲੇ 'ਚ 'ਆਪ' ਦੀ ਭੁੱਖ ਹੜਤਾਲ ਚੌਥੇ ਦਿਨ 'ਚ

ਮਾਨਸਾ, 18 ਜੂਨ (ਧਾਲੀਵਾਲ)- ਵਿਦਿਆਰਥੀਆਂ ਦੇ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ 'ਆਪ' ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਲੜੀ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਾਰਟੀ ਆਗਆਂ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ | ਉਨ੍ਹਾਂ ਮੰਗ ਕੀਤੀ ਕਿ ਗ਼ਰੀਬ ...

ਪੂਰੀ ਖ਼ਬਰ »

ਪਿੰਡ ਅਲੀਸ਼ੇਰ ਖੁਰਦ ਦੇ ਕੰਟੇਨਮੈਂਟ ਜ਼ੋਨ 'ਚ 7 ਦਿਨਾਂ ਦਾ ਵਾਧਾ

ਮਾਨਸਾ, 18 ਜੂਨ (ਸ. ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਲੀਸ਼ੇਰ ਖੁਰਦ ਨੂੰ ਕੋਵਿਡ-19 ਦੀ ਵਧਦੀ ਮਹਾਂਮਾਰੀ ਨੂੰ ਰੋਕਣ ਲਈ 7 ਜੂਨ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ | ਕੀਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਰੈਲੀ 4 ਨੂੰ

ਮਾਨਸਾ, 18 ਜੂਨ (ਸ. ਰਿ.)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਅੰਮਿ੍ਤਪਾਲ ਗਰਗ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ 'ਚ ਲਾਰੇ-ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਯੂਨੀਅਨ ਨੇ 4 ਜੁਲਾਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ 21 ਨੂੰ

ਮਾਨਸਾ, 18 ਜੂਨ (ਸ.ਰਿ.)- ਸਥਾਨਕ ਨਹਿਰੂ ਯੁਵਾ ਕੇਂਦਰ ਵਲ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਜ਼ਿਲ੍ਹਾ ਯੂਥ ਅਫਸਰ ਨੇ ਦੱੱਸਿਆ ਕਿ ਜ਼ਿਲ੍ਹੇ ਵਿਚ 10-10 ਕਲੱਬਾਂ ਦੇ ਕੱਲਸਟਰ ਬਣਾ ਕੇ ਵੱਖ-ਵੱਖ ਵੰਲਟੀਅਰ ਨੂੰ ਲਿਆ ...

ਪੂਰੀ ਖ਼ਬਰ »

ਸੀ.ਪੀ.ਆਈ.(ਐਮ) ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)- ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ, ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ, ਪੈਟਰੋਲੀਅਮ ਪਦਾਰਥਾਂ ਦੇ ਵਾਧੇ ਨੂੰ ਵਾਪਸ ਕਰਵਾਉਣ ਲਈ ਤੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਆਰਥਿਕ ਮਦਦ ਕਰਨ ਆਦਿ ਅਨੇਕਾਂ ...

ਪੂਰੀ ਖ਼ਬਰ »

ਬੇਰੁਜ਼ਗਾਰੀ ਕਾਰਨ ਝੋਨਾ ਲਗਾਉਣ ਲਈ ਮਜਬੂਰ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਮਿਲੀ ਨੌਕਰੀ

ਮਾਨਸਾ/ਬੁਢਲਾਡਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਬੇਰੁਜ਼ਗਾਰੀ ਕਾਰਨ ਝੋਨਾ ਲਗਾਉਣ ਲਈ ਮਜਬੂਰ ਕਰਾਟੇ ਖਿਡਾਰਨ ਹਰਦੀਪ ਕੌਰ ਗੁਰਨੇ ਕਲਾਂ (ਮਾਨਸਾ) ਨੂੰ ਆਖ਼ਰਕਾਰ ਪੰਜਾਬ ਸਰਕਾਰ ਵੱਲੋਂ ਕਰਾਟੇ ਕੋਚ ਦੀ ਨੌਕਰੀ ਦੇ ਦਿੱਤੀ ਗਈ ਹੈ | ਠੇਕਾ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀਆਂ ਨੇ ਸੰਕੇਤਕ ਭੁੱਖ ਹੜਤਾਲ ਰੱਖੀ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ) - ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ ਸੰਘਰਸ਼ ਦੇ 26ਵੇਂ ਦਿਨ ਸੰਕੇਤਕ ਭੁੱਖ ਹੜਤਾਲ ਰੱਖੀ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਦੱਸਿਆ ਕਿ ਸਰਕਾਰ ਵਾਅਦੇ ਮੁਤਾਬਕ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿੱਧਾ ਟੈਂਡਰ ਲਗਵਾ ਕੇ ਕੰਮ ਕਰਵਾਉਣ ਦੇ ਵਿਰੋਧ 'ਚ ਪਿੰਡ ਬੀਰੇਵਾਲਾ ਡੋਗਰਾ ਦੀ ਪੰਚਾਇਤ ਵਲੋਂ ਅਸਤੀਫ਼ੇ ਦੀ ਪੇਸ਼ਕਸ਼

ਬੁਢਲਾਡਾ/ਬੋਹਾ, 18 ਜੂਨ (ਸਵਰਨ ਸਿੰਘ ਰਾਹੀ/ਰਮੇਸ਼ ਤਾਂਗੜੀ)- ਪਿੰਡ ਬੀਰੇਵਾਲਾ ਡੋਗਰਾ ਦੇ ਪਿੰਡ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਆਈ 25 ਲੱਖ ਰੁਪਏ ਦੀ ਗਰਾਂਟ ਪੰਚਾਇਤ ਰਾਹੀਂ ਲਗਵਾਉਣ ਦੀ ਬਜਾਏ ਸਿੱਧੀ ਪੇਂਡੂ ਵਿਕਾਸ ਵਿਭਾਗ ਰਾਹੀਂ ਸਿੱਧਾ ਟੈਂਡਰ ਲਗਵਾ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX