ਤਾਜਾ ਖ਼ਬਰਾਂ


ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 1 hour ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 2 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 2 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 3 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 4 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 4 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 5 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 5 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 5 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 5 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 5 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 5 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 5 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 6 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 6 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

ਥਾਣਾ ਮੇਹਟੀਆਣਾ ਖ਼ਿਲਾਫ਼ ਪੀੜਤ ਪਰਿਵਾਰ ਵਲੋਂ ਚੱਕਾ ਜਾਮ ਕਰਕੇ ਨਾਅਰੇਬਾਜ਼ੀ

ਹੁਸ਼ਿਆਰਪੁਰ, 20 ਜੂਨ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਖ਼ਿਲਾਫ਼ ਪੀੜਤ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਸੜਕ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰਪਾਲ ਭੱਟੀ ਕੌਂਸਲਰ ਹੁਸ਼ਿਆਰਪੁਰ, ਜਸਵਿੰਦਰ ਸਿੰਘ ਜੱਸਾ ਸਰਪੰਚ ਮਰਨਾਈਆਂ, ਦਿਲਬਾਗ ਸਿੰਘ ਸਰਪੰਚ ਬੱਧਣਾ ਅਤੇ ਪਵਨਜੀਤ ਸਿੰਘ ਬਾਵਾ ਮਰਨਾਈਆਂ ਖ਼ੁਰਦ ਨੇ ਦੱਸਿਆ ਕਿ ਬੀਤੇ ਦਿਨੀਂ ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਅੱਡਾ ਮਰਨਾਈਆਂ ਖ਼ੁਰਦ ਵਿਖੇ ਐਕਟਿਵਾ ਦੀ ਟੱਕਰ ਕਾਰ ਨੰ: ਪੀ. ਬੀ.10 ਸੀ. ਆਰ.-0090 ਦੇ ਚਾਲਕ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੱਪਲਾਂਵਾਲਾ ਹੁਸ਼ਿਆਰਪੁਰ ਨਾਲ ਹੋਈ ਸੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਅਸ਼ੋਕ ਕੁਮਾਰ ਪੁੱਤਰ ਜੀਤ ਰਾਮ (50) ਵਾਸੀ ਆਦਮਵਾਲ, ਹੁਸ਼ਿਆਰਪੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਥਾਣਾ ਮੇਹਟੀਆਣਾ ਦੀ ਪੁਲਿਸ ਵਲੋਂ ਦੋਸ਼ੀ ਦੇ ਖ਼ਿਲਾਫ਼ ਧਾਰਾ 304ਏ ਲਗਾ ਰਹੀ ਸੀ ਜਦ ਕਿ ਸਾਡੀ ਮੰਗ ਇਹ ਹੈ ਕਿ ਦੋਸ਼ੀ ਖ਼ਿਲਾਫ਼ ਧਾਰਾ 304 ਲਗਾਈ ਜਾਵੇ ਪਰ ਮੇਹਟੀਆਣਾ ਦੀ ਪੁਲਿਸ ਨੂੰ ਵਾਰ-ਵਾਰ ਕਹਿਣ 'ਤੇ ਵੀ ਪੁਲਿਸ ਦੋਸ਼ੀਆਂ ਨੂੰ ਬਚਾਉਣ 'ਤੇ ਲੱਗੀ ਹੋਈ ਹੈ ਅਤੇ ਧਾਰਾ 304ਏ ਤਹਿਤ ਮੁਕੱਦਮਾ ਦਰਜ ਕਰ ਰਹੀ ਹੈ | ਮੌਕੇ 'ਤੇ ਪਹੁੰਚੇ ਡੀ. ਐਸ. ਪੀ. ਦਿਹਾਤੀ ਅਮਰਨਾਥ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕੀ ਕਥਿਤ ਦੋਸ਼ੀ ਖ਼ਿਲਾਫ਼ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਹ ਕੀਤੀ ਜਾਵੇਗੀ | ਜਿਸ ਦੌਰਾਨ ਧਰਨਾਕਾਰੀਆਂ ਨੇ ਬੰਦ ਕੀਤਾ ਹੋਇਆ ਰੋਡ ਜਾਮ ਖੋਲ੍ਹ ਦਿੱਤਾ | ਇਸ ਸਬੰਧੀ ਜਦੋਂ ਡੀ. ਐਸ. ਪੀ. ਅਮਰਨਾਥ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਧਾਰਾ 304, 279,427 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ |

ਲੋਕਾਂ ਲਈ ਵਰਦਾਨ ਸਾਬਿਤ ਹੋਏਗਾ ਬਣਨ ਵਾਲਾ ਬੱਸ ਅੱਡਾ ਹਰਿਆਣਾ-ਆਦੀਆ

ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ) - ਸੂਬੇ ਅੰਦਰ ਕਾਂਗਰਸ ਸਰਕਾਰ ਵਲੋਂ ਹਰ ਉਹ ਵਾਅਦਾ ਪੂਰਾ ਕੀਤਾ ਜਿਹੜਾ ਚੋਣਾਂ ਦੇ ਸਮੇਂ ਲੋਕਾਂ ਨਾਲ ਕੀਤਾ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮ ਚੁਰਾਸੀ ਨੇ ਕਸਬਾ ਹਰਿਆਣਾ ਵਿਖੇ ਕਰੀਬ 2 ...

ਪੂਰੀ ਖ਼ਬਰ »

ਕਿੱਲੋਗਰਾਮ ਡੋਡੇ ਚੂਰਾ ਪੋਸਤ ਸਮੇਤ 1 ਵਿਅਕਤੀ ਗਿ੍ਫ਼ਤਾਰ

ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਵਿੰਦਰ ਸਿੰਘ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਐ. ਆਈ. ਬਲਵਿੰਦਰ ਸਿੰਘ ਥਾਣਾ ਮੁਖੀ ਦੀ ਨਿਗਰਾਨੀ 'ਚ ਵਿਅਕਤੀ ਕੋਲੋਂ 5 ਕਿੱਲੋਗਰਾਮ ਡੋਡੇ ...

ਪੂਰੀ ਖ਼ਬਰ »

16 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਮਾਹਿਲਪੁਰ, 20 ਜੂਨ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਵਲੋ ਇੱਕ ਔਰਤ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵਲੋਂ ਗੁਪਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ 250 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਮੇਜ਼ਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਪਰਮਜੀਤ ਸਿੰਘ ਪੁਲਿਸ ...

ਪੂਰੀ ਖ਼ਬਰ »

ਆਪਣੇ ਹੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਏ. ਐੱਸ. ਆਈ. ਦੀ ਮੌਤ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਚੱਬੇਵਾਲ 'ਚ ਤਾਇਨਾਤ ਇਕ ਏ. ਐੱਸ.ਆਈ. ਦੀ ਆਪਣੇ ਘਰ 'ਚ ਆਪਣੇ ਹੀ ਰਿਵਾਲਵਰ ਤੋਂ ਚੱਲੀ ਗੋਲੀ ਨਾਲ ਉਸ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਨਿਆੜਾ ਦੇ ਵਾਸੀ ਏ.ਐਸ. ਆਈ ਰਾਜਵੀਰ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 20 ਜੂਨ (ਨਰਿੰਦਰ ਸਿੰਘ ਬੱਡਲਾ)- ਥਾਣਾ ਮੇਹਟੀਆਣਾ ਪੁਲਿਸ ਵਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 153 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦੇਸ ਰਾਜ ਨੇ ਦੱਸਿਆ ਕਿ ਏ. ਐਸ. ਆਈ ਸਤਨਾਮ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ 1 ਪਿਸਤੌਲ, 5 ਜ਼ਿੰਦਾ ਕਾਰਤੂਸ ਤੇ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾਂ 'ਚ ਨਸ਼ੀਲ ਪਦਾਰਥ ਤੇ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਿੰਡ ਸਾਂਧਰਾ ਸੋਢੀਆਂ 'ਚ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 43 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 43 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28257 ਅਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 959 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ 256ਵੇਂ ਦਿਨ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ, 20 ਜੂਨ (ਚੱਗਰ) ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 256ਵੇਂ ਦਿਨ ਇਲਾਕੇ ਭਰ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨਾਂ ਨੇ ਕਿਹਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਅੱਡਾ ਸਰਾਂ, 20 ਜੂਨ (ਹਰਜਿੰਦਰ ਸਿੰਘ ਮਸੀਤੀ)-ਟਾਂਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐਸ. ਆਈ. ਜਸਵੀਰ ਸਿੰਘ ...

ਪੂਰੀ ਖ਼ਬਰ »

ਹਲਕਾ ਇੰਚਾਰਜ ਘੁੰਮਣ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨਾਲ ਕਈ ਪਰਿਵਾਰ ਸ਼ਾਮਿਲ

ਤਲਵਾੜਾ, 20 ਜੂਨ (ਅ.ਪ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਅੰਬੀ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਲ ਇੰਚਾਰਜ ਸਵਰਨ ਸਿੰਘ ਦੀ ਅਗਵਾਈ 'ਚ ਹੋਈ ਜਿਸ ਵਿਚ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋਏ ਸੁਖਵਿੰਦਰ ਮੂਨਕ ਨੂੰ ਕੀਤਾ ਸਨਮਾਨਿਤ

ਟਾਂਡਾ ਉੜਮੁੜ, 20 ਜੂਨ (ਭਗਵਾਨ ਸਿੰਘ ਸੈਣੀ)- ਸਥਾਨਕ ਗ੍ਰੇਟ ਪੰਜਾਬ ਸੈਲੀਬਰੇਸ਼ਨ ਟਾਂਡਾ ਵਿਖੇ ਸ਼੍ਰੋ.ਅ.ਦਲ (ਸੰਯੁਕਤ) ਦੀ ਇਕ ਮੀਟਿੰਗ ਸ. ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਸਬਜ਼ੀ ਮੰਡੀ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਵਿਚ ਸਥਿਤ ਡਿੰਪੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ

ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਵੱਖ-ਵੱਖ ਪਾਰਟੀਆਂ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਚੱਲਦੇ ਹੀ ਅੱਜ ਭੂੰਗਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੀ ਅਗਵਾਈ ਸਰਬਜੀਤ ਸਿੰਘ ਪੱਪੂ ਸਾਬਕਾ ...

ਪੂਰੀ ਖ਼ਬਰ »

ਪੀ. ਸੀ. ਐੱਮ. ਐੱਸ. ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 20 ਜੂਨ (ਭੁੱਲਰ)-ਪੀ.ਸੀ. ਐਮ. ਐਸ. ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਐੱਸ.ਐੱਮ.ਓ. ਡਾ: ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਐਸ.ਐਮ.ਓ. ਡਾ: ਐੱਸ ਪੀ. ਸਿੰਘ, ਐਸ.ਐਮ.ਓ. ਡਾ: ਹਰਜੀਤ ਸਿੰਘ, ਐਸ.ਐਮ.ਓ. ਡਾ: ਮਨੋਹਰ ਲਾਲ, ਐਸ.ਐਮ.ਓ. ਡਾ: ਰਾਜ ਕੁਮਾਰ, ...

ਪੂਰੀ ਖ਼ਬਰ »

ਪਿੰਡ ਰਮਦਾਸਪੁਰ ਵਿਖੇ 400 ਤੋਂ ਵੱਧ ਲੋਕਾਂ ਦਾ ਕੀਤਾ ਟੀਕਾਕਰਨ

ਦਸੂਹਾ, 20 ਜੂਨ (ਭੁੱਲਰ)-ਪਿੰਡ ਰਮਦਾਸਪੁਰ ਵਿਖੇ ਐੱਸ. ਐੱਮ. ਓ. ਭੂੰਗਾ ਡਾ: ਮਨੋਹਰ ਲਾਲ ਦੀ ਅਗਵਾਈ ਹੇਠ ਵੈਕਸੀਨੇਸ਼ਨ ਕੀਤੀ ਗਈ | ਇਸ ਮੌਕੇ 400 ਤੋਂ ਵੱਧ ਲੋਕਾਂ ਦੇ ਟੀਕਾਕਰਨ ਕੀਤਾ ਗਿਆ | ਇਸ ਮੌਕੇ ਐੱਸ.ਐਮ.ਓ. ਡਾ: ਹਰਜੀਤ ਸਿੰਘ ਇੰਚਾਰਜ ਡੀ ਅਡਿਕਸ਼ਨ ਸੈਂਟਰ ਸਿਵਲ ...

ਪੂਰੀ ਖ਼ਬਰ »

ਪ੍ਰਧਾਨ ਅਸ਼ੋਕ ਕੁਮਾਰ ਬਜਾਜ ਦਾ ਦਿਹਾਂਤ, ਸਸਕਾਰ ਕੱਲ੍ਹ

ਮਿਆਣੀ, 20 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸਾਬਕਾ ਪੰਚਾਇਤ ਮੈਂਬਰ ਤੇ ਸਿੱਧ ਬਾਬਾ ਬਾਲਕ ਨਾਥ ਮੰਦਰ ਮਿਆਣੀ ਦੇ ਪ੍ਰਧਾਨ ਅਸ਼ੋਕ ਕੁਮਾਰ ਬਜਾਜ ਦਾ ਬੀਤੀ ਰਾਤ ਦਿਹਾਂਤ ਹੋ ਗਿਆ | ਦਿਹਾਂਤ ਦੀ ਖ਼ਬਰ ਸੁਣਦਿਆਂ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਮੁੱਖ ਮੰਤਰੀ ...

ਪੂਰੀ ਖ਼ਬਰ »

ਵਾਤਵਰਨ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਰੁੱਖਾਂ ਦਾ ਹੋਣਾ ਜ਼ਰੂਰੀ-ਪ੍ਰਸ਼ੋਤਮ ਦੇਵੀਦਾਸ

ਐਮਾਂ ਮਾਂਗਟ, 20 ਜੂਨ (ਗੁਰਾਇਆ)-ਰੁੱਖ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ ਅਤੇ ਮਨੁੱਖ ਦੇ ਜਨਮ ਤੋਂ ਲੈ ਕੇ ਮਰਨ ਤੱਕ ਇਹ ਹਰ ਸਮੇਂ ਸਹਾਈ ਹੁੰਦੇ ਹਨ | ਰੁਖਾਂ ਦੀ ਲਗਾਤਾਰ ਘਟਦੀ ਜਾ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ...

ਪੂਰੀ ਖ਼ਬਰ »

ਕਿਸਾਨਾਂ ਦਾ ਜੀਓ ਰਿਲਾਇੰਸ ਦਫ਼ਤਰ ਬਾਹਰ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਕਿਸਾਨ ਜਥੇਬੰਦੀਆਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧਈ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਮਨਾਇਆ ਪਿਤਾ ਦਿਵਸ

ਹਾਜੀਪੁਰ, 20 ਜੂਨ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੇ ਬੱਚਿਆਂ ਨੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਆਨਲਾਈਨ ਹੋ ਕੇ ਪਿਤਾ ਦਿਵਸ (ਫਾਦਰਜ਼ ਡੇ) ਮਨਾਇਆ ਗਿਆ | ਇਸ ਮੌਕੇ ਪਿ੍ੰ. ਹਰਪ੍ਰੀਤ ਪੰਧੇਰ ਨੇ ਦੱਸਿਆ ਕਿ ਪਿਤਾ ਦੇ ਪ੍ਰਤੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਪਿੰਡ ਮਹਿਲਾਂਵਾਲੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਹਮੇਸ਼ਾਂ ਸੂਬੇ ਦਾ ਵਿਕਾਸ ਰਿਹਾ ਹੈ ਅਤੇ ਹਮੇਸ਼ਾਂ ਇਹ ਯਕੀਨੀ ਬਣਾਇਆ ਗਿਆ ਹੈ ...

ਪੂਰੀ ਖ਼ਬਰ »

ਲੇਬਰ ਪਾਰਟੀ ਨੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਨੇ ਅੱਡਾ ਹੰਦੋਵਾਲ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਪੈਟਰੋਲ, ਡੀਜ਼ਲ ਅਤੇ ਭੋਜਨ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਜੈ ਗੋਪਾਲ ਧੀਮਾਨ ਅਤੇ ਸਕੱਤਰ ਦਵਿੰਦਰ ਸਿੰਘ ਥਿੰਦ ਦੀ ਅਗਵਾਈ ਪ੍ਰਧਾਨ ...

ਪੂਰੀ ਖ਼ਬਰ »

55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ

ਹਾਜੀਪੁਰ, 20 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਥਾਣਾ ਹਾਜੀਪੁਰ ਦੀ ਪੁਲਿਸ ਨੇ ਇੱਕ ਇਨੋਵਾ ਕਾਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਥਾਣਾ ਹਾਜੀਪੁਰ ਦੇ ਮੁਖੀ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਐਸ. ਐਸ. ਪੀ. ਨਵਜੋਤ ...

ਪੂਰੀ ਖ਼ਬਰ »

ਮੀਨਾਕਸ਼ੀ ਡੋਗਰਾ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਤਲਵਾੜਾ 20 ਜੂਨ (ਅ.ਪ)-ਤਲਵਾੜਾ ਖੇਤਰ ਵਿਖੇ ਮੀਨਾਕਸ਼ੀ ਡੋਗਰਾ ਧਰਮ ਪਤਨੀ ਵਿਧਾਇਕ ਅਰੁਣ ਡੋਗਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਲੋਕਾ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਦੀਆ ਸਮੱਸਿਆਵਾਂ ਦਾ ਜਲਦੀ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਛਬੀਲ ਲਗਾਈ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ਾ 'ਤੇ ਚੱਲ ਰਹੇ ਰੋਸ ਧਰਨੇ ਦੌਰਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ | ਧਰਨੇ ਨੂੰ ਕਿਸਾਨ ਆਗੂ ...

ਪੂਰੀ ਖ਼ਬਰ »

ਟਾਂਡਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 24 ਨੂੰ -ਬਾਬਾ ਸੁਖਦੇਵ ਸਿੰਘ ਬੇਦੀ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਤਲਵਾੜਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਲਵਾੜਾ ਪੁਲਿਸ ਨੇ ਇਕ ਵਿਅਕਤੀ ਪਾਸੋਂ 40 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਰਸੋਈ ਗੈਸ ਤੇ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਹਰ ਵਰਗ ਪ੍ਰੇਸ਼ਾਨ

ਐਮਾਂ ਮਾਂਗਟ, 20 ਜੂਨ (ਭੰਮਰਾ)-ਕੇਂਦਰ ਸਰਕਾਰ ਵਲੋਂ ਹਰ ਰੋਜ ਰਸੋਈ ਗੈੱਸ, ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਹਰ ਵਰਗ ਦੇ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇਸ ਸਬੰਧੀ ਪੈੱ੍ਰਸ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸਰਬਜੀਤ ਸਿੰਘ ਧਨੋਆ, ਜਤਿੰਦਰ ਸ਼ਰਮਾ ...

ਪੂਰੀ ਖ਼ਬਰ »

2022 'ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ-ਰਸੂਲਪੁਰ, ਜੌਹਲ

ਗੜ੍ਹਦੀਵਾਲਾ, 20 ਜੂਨ (ਚੱਗਰ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਹੋਈ | ਜਿਸ ਵਿਚ ਸ. ਅਰਵਿੰਦਰ ਸਿੰਘ ਰਸੂਲਪੁਰ, ਇਕਬਾਲ ਸਿੰਘ ...

ਪੂਰੀ ਖ਼ਬਰ »

ਜੇ. ਸੀ .ਡੀ .ਏ .ਵੀ .ਪਬਲਿਕ ਸਕੂਲ ਦਸੂਹਾ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਦਸੂਹਾ, 20 ਜੂਨ (ਭੁੱਲਰ)-ਐਸ.ਵੀ.ਜੇ.ਸੀ.ਡੀ.ਏ.ਵੀ ਪਬਲਿਕ ਸਕੂਲ ਵਿੱਚ ਪਿ੍ੰਸੀਪਲ ਅਤੇ ਰਿਜਨਲ ਆਫਿਸਰ ਅਲੋਕ ਬੇਤਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰੋਹਿਤ ਕੁਮਾਰ ਸਲਾਰੀਆ ਤੇ ਅਭਿਮਨਿਊ ਕੁਮਾਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ-ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋ ਚੌਲਾਂਗ ਟੋਲ ਪਲਾਜ਼ਾ ਧਰਨਾ 259ਵੇਂ ਦਿਨ ਵੀ ਜਾਰੀ

ਚੌਲਾਂਗ, 20 ਜੂਨ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ 258ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਰੀ ਧਰਨੇ ਸਬੰਧੀ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 220ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 220ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਰੋਸ ਧਰਨਾ ਜਾਰੀ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਗੁਰਦੀਪ ਸਿੰਘ ਖੁਣ ਖੁਣ, ...

ਪੂਰੀ ਖ਼ਬਰ »

ਟੋਡਰਪੁਰ ਦੇ ਅਨੇਕਾਂ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਹੁਸ਼ਿਆਰਪੁਰ, 20 ਜੂਨ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੋਣ ਨਾਲ ਜਿੱਥੇ ਹਲਕਾ ਚੱਬੇਵਾਲ ਦੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ 'ਚ ਨੌਜਵਾਨ ਦਾ ਆਏ ਦਿਨ ਅਕਾਲੀ ਦਲ 'ਚ ...

ਪੂਰੀ ਖ਼ਬਰ »

ਹੁਣ ਤੱਕ ਦੇ ਸਭ ਤੋਂ ਵੱਡੇ ਡਾਕ ਟਿਕਟ ਸੰਗ੍ਰਹਿ 'ਚੋਂ ਇੱਕ ਹੈ ਆਈ. ਡੀ. ਵਾਈ.-ਅਧਿਕਾਰੀ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)- 2021 ਨੂੰ ਸਮਰਪਿਤ ਕਰਦੇ ਹੋਏ ਭਾਰਤੀਯ ਡਾਕ ਵਿਭਾਗ 800 ਥਾਵਾਂ 'ਤੇ ਇੱਕ ਸਪੈਸ਼ਲ ਕੌਂਸਲੇਸ਼ਨ ਟਿਕਟ ਜਾਰੀ ਕਰੇਗਾ | 21 ਜੂਨ ਨੂੰ ਸੱਤਵੇਂ ਵਿਸ਼ਵ ਯੋਗ ਦਿਵਸ ਦੇ ਸਬੰਧ 'ਚ ਭਾਰਤੀ ਡਾਕ ਵਿਭਾਗ ਇਸ ਸਪੈਸ਼ਲ ਕੌਂਸਲੇਸ਼ਨ ਟਿਕਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX