ਤਾਜਾ ਖ਼ਬਰਾਂ


ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 3 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 4 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 3 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 4 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 5 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 6 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 6 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 6 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 6 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 6 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 6 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 7 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 6 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 6 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 7 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਡਾ. ਚੀਮਾ ਦੀ ਅਗਵਾਈ ਹੇਠ ਸ਼੍ਰੋ: ਅ: ਦਲ ਤੇ ਬਸਪਾ ਵਰਕਰਾਂ ਦੀ ਮੀਟਿੰਗ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਮੁੱਖ ਤੌਰ 'ਤੇ ਹਲਕੇ ਵਿਚ ਦੋਹਾਂ ਪਾਰਟੀਆਂ ਦੇ ਵਰਕਰਾਂ ਦੀ ਇਕਜੁੱਟਤਾ ਤੇ ਵਿਧਾਨ ਸਭਾ ਚੋਣਾਂ ਲਈ ਵਿਊਾਤਬੰਦੀ ਬਣਾਉਣ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਦੋਹਾਂ ਪਾਰਟੀਆਂ ਦੇ ਗਠਜੋੜ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਹਲਕੇ ਦੇ ਸਾਰੇ ਬੂਥਾਂ 'ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਣਾ ਨੇ ਕਿਹਾ ਕਿ ਦੋਹਾਂ ਪਾਰਟੀਆਂ ਦੇ ਗੱਠਜੋੜ ਹੋਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਅਤੇ ਅਸੀਂ ਸਾਰੇ ਹੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਗੱਠਜੋੜ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦਿਆਂਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਗਠਜੋੜ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ 'ਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਰਮ ਸਿੰਘ ਕਲਵਾਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੋਹਣ ਸਿੰਘ ਡੂਮੇਵਾਲ ਸਾਬਕਾ ਚੇਅਰਮੈਨ, ਗੁਰਪਾਲ ਸਿੰਘ ਖੇੜੀ, ਸ਼ਰਨਜੀਤ ਸਿੰਘ ਬੈਂਸ ਬਲਾਕ ਸੰਮਤੀ ਮੈਂਬਰ, ਗੁਰਮੁੱਖ ਸਿੰਘ ਸੈਣੀ ਸਾਬਕਾ ਕੌਂਸਲਰ, ਚੌਧਰੀ ਵੇਦ ਪ੍ਰਕਾਸ਼ ਸਾਬਕਾ ਕੌਂਸਲਰ, ਗੁਰਚਰਨ ਸਿੰਘ ਚੰਨੀ ਸਰਪੰਚ, ਜਗਪਾਲ ਸਿੰਘ ਜੱਗਾ ਸਾਬਕਾ ਸਰਪੰਚ ਮਲਕਪੁਰ, ਚੌਧਰੀ ਹਰਮੇਸ਼ ਚੰਦ ਰੂੜੇਮਾਜਰਾ, ਚੌਧਰੀ ਲੇਖ ਰਾਜ ਬਾਲੇਵਾਲ ਸਰਕਲ ਪ੍ਰਧਾਨ, ਬਾਦਲ ਸਿੰਘ ਬਸੀ, ਗੁਰਦੀਪ ਸਿੰਘ ਬਟਾਰਲਾ, ਕੁਲਵੀਰ ਸਿੰਘ ਅਸਮਾਨਪੁਰ ਸਮੇਤ ਬਸਪਾ ਆਗੂਆਂ 'ਚ ਰਾਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਚਰਨਜੀਤ ਸਿੰਘ ਘਈ, ਮੋਹਣ ਸਿੰਘ ਨੋਧੇਮਾਜਰਾ, ਕੁਲਦੀਪ ਸਿੰਘ ਘਨੋਲੀ, ਪ੍ਰੇਮ ਸਿੰਘ ਸੈਣੀ ਬਜਰੂੜ, ਅਜੀਤ ਸਿੰਘ ਭੈਣੀ, ਜਸਵੰਤ ਸਿੰਘ ਸੈਣੀ, ਗੁਰਵਿੰਦਰ ਸਿੰਘ ਗੋਲਡੀ, ਆਰ. ਪੀ. ਸਿੰਘ, ਪ੍ਰੇਮ ਸਿੰਘ ਰੋਪੜ, ਸਤਨਾਮ ਸਿੰਘ ਰੋਪੜ, ਮਹਿੰਦਰ ਸਿੰਘ ਰੋਪੜ, ਤਰਲੋਚਨ ਸਿੰਘ, ਮਲਕੀਤ ਸਿੰਘ ਹਿਰਦਾਪੁਰ, ਭਗਤ ਰਾਮ ਬੈਂਸ ਆਦਿ ਵੀ ਸ਼ਾਮਿਲ ਸਨ |

ਨੂੰ ਹੋਂ ਕਾਲੋਨੀ ਦਾ ਜਤਿੰਦਰ ਚੌਹਾਨ ਬਣਿਆ ਪੀ. ਸੀ. ਐਸ. ਅਫ਼ਸਰ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਨੂੰ ਹੋਂ ਕਾਲੋਨੀ ਦਾ ਵਸਨੀਕ ਜਤਿੰਦਰ ਚੌਹਾਨ ਪੀ. ਸੀ. ਐਸ. ਅਫ਼ਸਰ ਬਣ ਗਿਆ ਹੈ | ਜਤਿੰਦਰ ਚੌਹਾਨ ਦੇ ਪਿਤਾ ਥਰਮਲ ਪਲਾਂਟ ਰੂਪਨਗਰ ਵਿਖੇ ਸਹਾਇਕ ਇੰਜੀਨੀਅਰ ਹਨ ਜਦ ਕਿ ਉਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁਹੱਲਾ ਅਰਾਂਈਵਾੜਾ ਦੀ ਧਰਮਸ਼ਾਲਾ 'ਚ ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਵਾਰਡ ਨੰ. 5 'ਚ 44.50 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 5 'ਚ 44.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ 23 ਨੂੰ

ਨੰਗਲ, 20 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਬਰਾਂਚ ਵਲੋਂ ਪੀ. ਐਮ. ਓ. ਬੀ. ਬੀ. ਐਮ. ਬੀ. ਹਸਪਤਾਲ ਦੇ ਸਹਿਯੋਗ ਨਾਲ 23 ਜੂਨ ਨੂੰ ਸਟਾਫ਼ ਕਲੱਬ ਨੰਗਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਜਿਥੇ ਘਨੌਲੀ ਇਲਾਕੇ ਦੇ ਅਧੀਨ ਆਉਂਦੇ ਨੂੰ ਹੋਂ ਕਲੋਨੀ ਦੇ ਨੌਜਵਾਨ ਪੀ. ਸੀ. ਐੱਸ. ਇਮਤਿਹਾਨ ਪਾਸ ਕਰ ਕੇ ਡੀ. ਐੱਸ. ਪੀ. ਦੇ ਰੈਂਕ 'ਤੇ ਤਾਇਨਾਤ ਹੋਣਗੇ, ਉਥੇ ਹੀ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਬਣਨ 'ਤੇ ਰਵਨੀਤ ਕੌਰ ਦਾ ਸਨਮਾਨ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਦੋਹਤੀ ਰਵਨੀਤ ਕੌਰ ਪੁੱਤਰੀ ਦਲਜੀਤ ਸਿੰਘ ਪਿੰਡ ਲਸਾੜੀ ਦਾ ਜੇਲ੍ਹ ਸਹਾਇਕ ਸੁਪਰਡੈਂਟ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਰੋਸ ਮਾਰਚ ਤੇ ਪੁਤਲੇ ਫੂਕ ਮੁਜ਼ਾਹਰਾ ਅੱਜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਐੱਸ. ਸੀ./ ਬੀ. ਸੀ. ਅਧਿਆਪਕ ਜਥੇਬੰਦੀ ਦੇ ਰੂਪਨਗਰ ਇਕਾਈ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਜ਼ੂਮ ਮੀਟਿੰਗ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐੱਸ. ਸੀ/ ਬੀ. ਸੀ. ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਸਾਢੇ ਚਾਰ ਸਾਲ ਦੀ ਥਾਂ ਜਲਦ ਜਾਰੀ ਕਰੇ-ਇੰਟਕ

ਨੰਗਲ, 20 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੁਆਰਾ 1 ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਕਰਮਚਾਰੀਆਂ ਨੂੰ ਇਸ ਦਾ ਲਾਭ ਦੇਣ ਸਬੰਧੀ ਘੋਸ਼ਣਾ ਦੇ ਸਬੰਧ ਮੁਲਾਜ਼ਮ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਕਾਹਨਪੁਰ ਖੂਹੀ, 20 ਜੂਨ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਦੀ ਪੁਲੀਸ ਨੇ ਇਕ ਮੋਟਰਸਾਈਕਲ ਸਵਾਰ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦਰਜ ਕੀਤੇ ਮਾਮਲੇ ਅਨੁਸਾਰ ਜਦੋਂ ਏ. ਐੱਸ. ਆਈ. ਗੁਰਨਾਮ ਸਿੰਘ ਧਾਮੀ ਸਮੇਤ ਪੁਲਿਸ ਪਾਰਟੀ ਰਾਤ ਕਰੀਬ 12 ਵਜੇ ...

ਪੂਰੀ ਖ਼ਬਰ »

ਪੀ. ਸੀ. ਐਸ. ਪ੍ਰੀਖਿਆ 'ਚੋਂ ਅੱਵਲ ਰਹਿ ਕੇ ਬੇਲੀ ਦੀ ਮੋਨਿਕਾ ਸੈਣੀ ਨੇ ਮਰਹੂਮ ਦਾਦਾ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਇਸ ਵਰ੍ਹੇ ਲਏ ਪੰਜਾਬ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਨਾਲ ਸਬੰਧਤ ਲਖਵੀਰ ਸਿੰਘ ਸੈਣੀ ਤੇ ਸੁਰਿੰਦਰ ਕੌਰ ਦੀ ਧੀ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਫੂਕੇ ਪੁਤਲੇ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਪੱਧਰ 'ਤੇ ਮਹਿੰਗਾਈ ਖ਼ਿਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਾਓਵਾਲ 'ਚ ਭਾਖੜਾ ਨਹਿਰ ਦੇ ਪੁਲ ਲਈ ਲੋੜੀਂਦੀ ਕਾਰਵਾਈ ਮੁਕੰਮਲ-ਸਪੀਕਰ ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ...

ਪੂਰੀ ਖ਼ਬਰ »

ਹਾਦਸਿਆਂ ਦਾ ਸਬੱਬ ਬਣੇ ਹੋਏ ਹਨ ਰੰਗੀਲਪੁਰ-ਪੁਰਖਾਲੀ ਸੜਕ 'ਤੇ ਖੜੇ੍ਹ ਸੁੱਕੇ ਦਰੱਖ਼ਤ

ਪੁਰਖਾਲੀ, 20 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਰੰਗੀਲਪੁਰ-ਪੁਰਖਾਲੀ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਖੜੇ੍ਹ ਸੁੱਕੇ ਦਰੱਖ਼ਤ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ ਪਰ ਇਹ ਸੁੱਕੇ ਦਰਖ਼ਤ ਨਾ ਹੀ ਜੰਗਲਾਤ ਵਿਭਾਗ ਨੂੰ ਦਿਖਾਈ ਦੇ ਰਹੇ ਹਨ ਤੇ ਨਾ ਹੀ ਲੋਕ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਨਕਾਰਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਮੈਰਾਥਨ ਅਥਲੀਟ ਨੇ ਮਿਲਖਾ ਸਿੰਘ ਦੀ ਯਾਦ 'ਚ ਲਗਾਈ 21 ਕਿੱਲੋਮੀਟਰ ਦੀ ਦੌੜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਜਿੰਦਗੀ 'ਚ ਮਹਾਨ ਖਿਡਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਪਦਮਸ੍ਰੀ ਮਿਲਖਾ ਸਿੰਘ ਨਾਲ ਕਈ ਖੇਡ ਪ੍ਰੋਗਰਾਮਾਂ 'ਚ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦੀ ਨੇਕ ਸ਼ਖ਼ਸੀਅਤ ਹਮੇਸ਼ਾ ਯਾਦ ਰਹੇਗੀ | ਇਹ ਵਿਚਾਰ ਪ੍ਰਸਿੱਧ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਨਿਰਮਲੇ ਉਦਾਸੀਨ ਕਮੇਟੀ ਦੀ ਚੋਣ 'ਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ ਵਿਖੇ ਇਕ ਅਹਿਮ ਮੀਟਿੰਗ ਧਰਮਪਾਲ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਨਿਰਮਲੇ ਉਦਾਸੀਨ ਕਮੇਟੀ ਦੀ ਚੋਣ ਕੀਤੀ ਗਈ | ਚੋਣ 'ਚ ਮਨਜੀਤ ਕਰਤਾਰਪੁਰੀ ਨੂੰ ਕਮੇਟੀ ਦਾ ਪ੍ਰਧਾਨ, ਬਲਵਿੰਦਰ ...

ਪੂਰੀ ਖ਼ਬਰ »

ਭੋਜੇਮਾਜਰਾ ਤੋਂ ਖੇੜੀ ਸਲਾਬਤਪੁਰ ਤੇ ਭਲਿਆਣ ਲਿੰਕ ਸੜਕਾਂ ਦਾ ਮੰਦੜਾ ਹਾਲ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਨੂੰ ਖੇੜੀ ਸਲਾਬਤਪੁਰ ਤੇ ਭਲਿਆਣ ਨਾਲ ਜੋੜਦੀਆਂ ਦੋਵੇਂ ਲਿੰਕ ਸੜਕਾਂ ਦੇ ਮੰਦੇਹਾਲ ਕਾਰਨ ਉਕਤ ਪਿੰਡਾਂ ਸਮੇਤ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਚੌਂਤਾ ਦੀ ਅਗਵਾਈ 'ਚ ਆਗੂਆਂ ਨੇ ਮੁਹਾਲੀ ਧਰਨੇ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ...

ਪੂਰੀ ਖ਼ਬਰ »

ਓਇੰਦ ਵਿਖੇ ਮੂਰਤੀ ਸਥਾਪਨਾ ਸਮਾਗਮ

ਮੋਰਿੰਡਾ, 20 ਜੂਨ (ਕੰਗ)-ਪਿੰਡ ਓਇੰਦ ਦੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ਤੋਂ ਪਹਿਲਾਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਤੇ ਮਹਿਲਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਵਪਾਰੀ ਤੇ ਮਹਿਲਾ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਉੱਘੇ ਵਪਾਰੀ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਸਫ਼ਾਈ ਨਾ ਹੋਣ ਕਾਰਨ ਡਾਇਰੀਏ ਨੇ ਦਿੱਤੀ ਦਸਤਕ

ਮੋਰਿੰਡਾ, 20 ਜੂਨ (ਕੰਗ)-ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਮੋਰਿੰਡਾ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਡਾਇਰੀਆ ਹੋਣਾ ਸ਼ੁਰੂ ਹੋ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ, ਪੀਣ ਵਾਲੇ ਪਾਣੀ 'ਚ ਮਿਲਣ ਕਾਰਨ ਸ਼ਹਿਰ ਵਾਸੀ ਨਗਰ ਕੌਂਸਲ ਮੋਰਿੰਡਾ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਬੇਸਹਾਰਾ ਮਾਸੂਮ ਲੜਕੀਆਂ ਲਈ ਬਣਾਇਆ ਮਕਾਨ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਟੱਪਰੀਆਂ (ਤਖਤਗੜ੍ਹ) ਵਿਖੇ ਦੋ ਬੇਸਹਾਰਾ ਮਾਸੂਮ ਧੀਆਂ ਲਈ ਸਮਾਜ ਸੇਵੀ ਲੋਕਾਂ ਵਲੋਂ ਮਕਾਨ ਬਣਾ ਕੇ ਦਿੱਤਾ | ਇਹ ਲੜਕੀਆਂ ਇਕ ਅਜਿਹੇ ਮਕਾਨ 'ਚ ਰਹਿ ਰਹੀਆਂ ਸਨ ਜਿਸ ਦੀ ਛੱਤ ਕਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਖਿਡਾਰੀਆਂ ਨੂੰ ਨਸ਼ੇ ਦੇ ਖ਼ਿਲਾਫ਼ ਕੀਤਾ ਜਾਗਰੂਕ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਦੇ ਇਰਾਦੇ ਨਾਲ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਤੇ ਸੱਜਣਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਜਿਥੇ ਯੂਨੀਅਨ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਉਥੇ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX