ਤਾਜਾ ਖ਼ਬਰਾਂ


ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 1 hour ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 2 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 2 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 3 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 4 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 4 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 4 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 5 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 5 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 5 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 5 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 5 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 6 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 5 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 5 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 6 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 6 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

2022 'ਚ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਸਫ਼ਾਇਆ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ-ਜਥੇਦਾਰ ਰਣਸੀਂਹ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਸਾਰੇ ਪੰਜਾਬ ਵਿਚ ਮਜ਼ਬੂਤ ਕਰਨ ਦੇ ਮਕਸਦ ਸਦਕਾ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ ਇਕ ਮੀਟਿੰਗ ਤਪਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਪਾ ਇਲਾਕੇ 'ਚ 15 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਸਮੇਂ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸ਼ੀਂਹ ਨੇ ਕਿਹਾ ਕਿ ਪੰਜਾਬ ਹਰ ਖੇਤਰ 'ਚ ਪਛੜ ਗਿਆ ਹੈ, ਸੰਨ 1947 ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਪੰਜਾਬ ਅੰਦਰ ਆਈਆਂ, ਜਿਨ੍ਹਾਂ ਵਾਰੀ-ਵਾਰੀ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ, ਜਿਸ ਕਾਰਨ ਅੱਜ ਸੂਬੇ ਅੰਦਰ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਪੜ੍ਹੇ-ਲਿਖੇ ਬੱਚੇ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ, ਪੰਜਾਬ ਦੀਆਂ ਸੜਕਾਂ 'ਤੇ ਟੋਲ ਟੈਕਸ ਲਾ ਦਿੱਤੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਦੀਆਂ ਸਰਕਾਰਾਂ ਨੇ ਸਰਕਾਰੀ ਖੰਡ ਮਿੱਲਾਂ ਪੁੱਟ ਦਿੱਤੀਆਂ ਹਨ, ਥਰਮਲ ਪਲਾਂਟ ਬੰਦ ਕਰ ਦਿੱਤੇ, ਜਿਸ ਕਾਰਨ ਅੱਜ ਪੰਜਾਬ 'ਚ ਹਰ ਵਰਗ ਦੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿਕਾਸ ਦੀਆਂ ਗੱਲਾਂ ਕਰ ਰਹੇ ਬਾਦਲ ਦਲ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਪੰਜਾਬ ਅੰਦਰ ਸ਼ਰਮਾਏਦਾਰ ਲੋਕਾਂ ਨੇ ਸਿਆਸਤ 'ਤੇ ਕਬਜ਼ਾ ਕਰ ਕੇ ਕੁਲ ਦੇ ਹੱਥਾਂ 'ਚ ਪੰਜਾਬ ਦੇ ਦਿੱਤਾ | ਖ਼ਾਸਕਰ ਪੰਜਾਬ ਦੀ ਖੜਕਭੁੱਜਾਂ ਸ਼ੋ੍ਰਮਣੀ ਅਕਾਲੀ ਦਲ ਅੱਜ ਸ਼ਰਮਾਏਦਾਰ ਹੱਥਾਂ ਵਿਚ ਆ ਜਾਣ ਕਰ ਕੇ ਅੱਜ ਪੰਥ ਖੱਖੜੀਆਂ ਕਰੇਲੇ ਹੋ ਗਿਆ ਹੈ, ਜਿਸ ਦੇ ਚਲਦਿਆਂ ਅਕਾਲੀ ਦਲ ਸ਼ਰਮਾਏਦਾਰ ਹੱਥਾਂ 'ਚ ਆ ਜਾਣ ਕਾਰਨ ਪੰਜਾਬ ਅੰਦਰ ਪੰਜਾਬ ਦੇ ਮੁੱਢ ਤੋਂ ਖ਼ਿਲਾਫ਼ ਪਾਰਟੀ ਕਾਂਗਰਸ ਦਾ ਰਾਜ ਆ ਗਿਆ ਹੈ | ਜਥੇਦਾਰ ਰਣਸ਼ੀਂਹ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਸਾਰੇ ਪੰਜਾਬ ਦੇ ਕਿਰਤੀ ਲੋਕਾਂ ਲਈ ਭਾਈ ਲਾਲੋ ਦੇ ਵਾਰਿਸਾਂ ਨੂੰ ਇਕੱਠੇ ਕਰ ਕੇ ਕਾਫ਼ਲਾ ਬਣਾ ਕੇ ਪੰਜਾਬ ਅੰਦਰ ਚੰਗੀ ਸਰਕਾਰ ਬਣਾ ਕੇ ਲੋਕਾਂ ਨੂੰ ਰਾਹਤ ਦੇਵਾਂਗੇ | ਅਸੀਂ ਪੰਜਾਬੀਆਂ ਨੂੰ ਅਪੀਲ ਕਰਦੇ ਹਾਂ ਕਿ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦਾ ਸਾਥ ਦਿਉ ਤਾਂ ਜੋ ਪੰਜਾਬ ਅੰਦਰ ਧਾਰਮਿਕ, ਰਾਜਨੀਤਿਕ, ਆਰਥਿਕ, ਸਭਿਆਚਾਰਕ ਤਬਦੀਲੀ ਲਿਆ ਕੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਥਕ ਸਰਕਾਰ ਬਣਾ ਸਕੀਏ | ਇਸ ਮੀਟਿੰਗ 'ਚ ਜਥੇਦਾਰ ਕਰਮਜੀਤ ਸਿੰਘ ਤਪਾ, ਦਰਬਾਰਾ ਸਿੰਘ, ਅਵਤਾਰ ਸਿੰਘ ਤਪਾ, ਸੁਰਜੀਤ ਸਿੰਘ ਤਪਾ, ਜੈ ਸਿੰਘ ਸਰਪੰਚ, ਬੂਟਾ ਸਿੰਘ ਭੈਣੀ ਜੱਸਾ, ਅਜਮੇਰ ਸਿੰਘ ਸੂਚ, ਰਾਜਪਾਲ ਸਿੰਘ ਭੈਣੀ, ਜਥੇਦਾਰ ਰਘੁਵੀਰ ਸਿੰਘ, ਜਥੇਦਾਰ ਭੋਲਾ ਸਿੰਘ ਖ਼ਾਲਸਾ, ਰਾਜਵਿੰਦਰ ਸਿੰਘ, ਡਾ: ਲਖਵੀਰ ਸਿੰਘ ਆਲੀਕੇ, ਗੁਰਮੁਖ ਸਿੰਘ ਤਪਾ, ਕਰਨੈਲ ਸਿੰਘ ਤਪਾ, ਜਸਵਿੰਦਰ ਸ਼ਰਮਾ ਤਪਾ, ਰਵਿੰਦਰ ਸਿੰਘ ਮਹਿਤਾ, ਦਰਸ਼ਨ ਸਿੰਘ, ਸ਼ੇਰ ਸਿੰਘ, ਜਥੇਦਾਰ ਨਛੱਤਰ ਸਿੰਘ ਠੀਕਰੀ ਵਾਲਾ, ਜਥੇਦਾਰ ਭੋਲਾ ਸਿੰਘ, ਭਾਈ ਸਵਿੰਦਰ ਸਿੰਘ ਆਦਿ ਮੌਜੂਦ ਸਨ |

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦਾ 263ਵਾਂ ਦਿਨ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 263ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਮੀਟਿੰਗ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਰਸਮੀ ਐਲਾਨ ਤੋਂ ਅੱਜ ਪਹਿਲੀ ਵਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਕਰ ਕੇ ਗੱਠਜੋੜ ਦੀ ਜਿੱਤ ਲਈ ਮੋਰਚੇ ਸੰਭਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਆਏ ਹਨ ਅਤੇ ਤਿੰਨ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ 91 ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 18 ਜੂਨ ਨੂੰ ਕਿ੍ਸ਼ਨ ਕੁਮਾਰ ਪੁੱਤਰ ਬਚਨ ਰਾਮ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਸਵਾਰੀ' ਦਾ ਪੋਸਟਰ ਕੀਤਾ ਲੋਕ ਅਰਪਣ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੀਤ ਉਹ ਹੁੰਦਾ ਹੈ ਜੋ ਦਿਲ ਨੂੰ ਛੂਹ ਲਵੇ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦੇਵੇ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਆਪਣੇ ਗੀਤ ਰਾਹੀਂ ਮਨੁੱਖ ਨੂੰ ਸਮਝਾਉਣ ਦਾ ਜੋ ਯਤਨ ਕੀਤਾ ਹੈ ਉਹ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂ ਗੁਪਤਾ ਨਮਿਤ ਪਾਠ ਦਾ ਭੋਗ 23 ਨੂੰ

ਭਦੌੜ, 20 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਅਤੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੇ ਆਗੂ ਪਿ੍ੰਸ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰੇਨੂ ਗੁਪਤਾ 12 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿਚ ਗੁਰਮੇਲ ਸਿੰਘ ਗੋਸਲ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਗਲਾ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਪੰਚ ਜਤਿੰਦਰ ਸਿੰਘ ਖਹਿਰਾ, ਪੰਚ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਨੂੰ ਇਕ ਮਹੀਨੇ ਤੋਂ ਵੱਧ ਹੋ ਚੁੱਕਿਆ ਹੈ | ਸਰਕਾਰ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਬਾਰੇ ...

ਪੂਰੀ ਖ਼ਬਰ »

ਉਪਿੰਦਰਜੀਤ ਕੌਰ ਬਰਾੜ ਦੇ ਨਾਨਕੇ ਘਰ ਖ਼ੁਸ਼ੀ ਦਾ ਮਾਹੌਲ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਬੀਤੇ ਕੱਲ੍ਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਸਿਵਲ ਸਰਵਿਸਜ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ ਦੀ ਹੋਣਹਾਰ ਵਿਦਿਆਰਥਣ ਉਪਿੰਦਰਜੀਤ ਕੌਰ ਬਰਾੜ ਪੁੱਤਰੀ ਸ: ਮਾਸਟਰ ਸਵਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਜਗਦੇਵ ਸਿੰਘ ਮੌੜ ਦੇ ਪਿਤਾ ਸਾਬਕਾ ਪੰਚ ਹਾਕਮ ਸਿੰਘ ਮੌੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਲਮਸਰ ਵਿਖੇ ਹੋਇਆ | ਬਾਬਾ ਰਾਜਵਿੰਦਰ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜਥੇ: ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ (56) ਨਹੀਂ ਰਹੇ | ਕੁਝ ਸਮਾਂ ਬਿਮਾਰ ਰਹਿਣ ਉਪਰੰਤ ਉਨ੍ਹਾਂ ਨੇ ਅੱਜ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ...

ਪੂਰੀ ਖ਼ਬਰ »

ਪਾਰਟੀ ਵਲੋਂ ਉਮੀਦਵਾਰਾਂ ਸਬੰਧੀ ਕੀਤੇ ਜਾ ਰਹੇ ਸਰਵੇ ਤੋਂ ਬਾਅਦ ਹੀ ਦਿੱਤੀਆਂ ਜਾਣਗੀਆਂ ਟਿਕਟਾਂ-ਰੱਖੜਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸ: ਦਵਿੰਦਰ ਸਿੰਘ ਬੀਹਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਤਪਾ ਦਾ ਨੌਜਵਾਨ ਅੰਬੈਸੀ ਆਫ਼ ਇੰਡੀਆ ਮਾਸਕੋ (ਰਸ਼ੀਆ) 'ਚ ਏ. ਐਸ. ਓ. ਦੇ ਅਹੁਦੇ 'ਤੇ ਨਿਯੁਕਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਹੋਣਹਾਰ ਨੌਜਵਾਨ ਵਿਪਨ ਕੁਮਾਰ ਦੀ ਅੰਬੈਸੀ ਆਫ਼ ਇੰਡੀਆ (ਭਾਰਤੀ ਦੂਤਾਵਾਸ) ਮਾਸਕੋ (ਰਸ਼ੀਆ) 'ਚ ਅਸਿਸਟੈਂਟ ਸੈਕਸ਼ਨ ਆਫ਼ੀਸਰ ਦੇ ਅਹੁਦੇ 'ਤੇ ਨਿਯੁਕਤੀ ਹੋਣ 'ਤੇ ਜਿੱਥੇ ਨੌਜਵਾਨ ਨੇ ਆਪਣੀ ਮਾਤਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜਵਾਨਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇੱਕ ਪਾਸੇ ਪੰਜਾਬ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਤਾਬ ਨਾ ਝਲਦੇ ਹੋਏ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ, ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਵਾਹ ਨਗਰ ਕੌਂਸਲ ਬਰਨਾਲਾ, ਗੈਰ-ਵਸੋਂ ਕਾਲੋਨੀਆਂ 'ਚ ਬਣਾਈਆਂ ਸੜਕਾਂ ਪਰ ਵਸੋਂ ਵਾਲੀਆਂ ਕਾਲੋਨੀਆਂ 'ਚ ਪਾਇਆ ਟੁੱਟੀਆਂ ਸੜਕਾਂ ਦਾ ਵਿਖਾਲਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਸੁਖਪੁਰਾ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਸੁਖਪੁਰਾ ਗਰਿੱਡ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨੰੂ ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਵਜੀਦਕੇ ਖ਼ੁਰਦ ਵਿਖੇ ਹੋਇਆ | ਇਸ ਸਮੇਂ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥੇ ਵਲੋਂ ਗੁਰਸ਼ਬਦ ...

ਪੂਰੀ ਖ਼ਬਰ »

ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਲਸਾੜਾ ਡਰੇਨ ਦੀ ਮੁਕੰਮਲ ਸਫ਼ਾਈ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਠੁੱਲੀਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡਰੇਨਜ਼ ਵਿਭਾਗ ਖ਼ਿਲਾਫ਼ ਰੋਹ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਧਰਨਾ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੱਤੀ ਦੀਪ ਸਿੰਘ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਕਰਜ਼ਾ ਮੁਕਤੀ ਯੂਨੀਅਨ ਅਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਅੱਠ ਘੰਟੇ ਬਿਜਲੀ ਨਾ ਮਿਲਣ ਦੇ ਕਾਰਨ ਭਦੌੜ ਭਦੌੜ ਗਰਿੱਡ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਤੋਂ ਦੋ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨਜ਼ਦੀਕ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ...

ਪੂਰੀ ਖ਼ਬਰ »

ਕਰਮਜੀਤ ਸਿੰਘ ਜੱਸੜਵਾਲੀਆ ਨਮਿਤ ਸ਼ਰਧਾਂਜਲੀ ਸਮਾਰੋਹ

ਧਨੌਲਾ, 20 ਜੂਨ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਕਰਮਜੀਤ ਸਿੰਘ ਜੱਸੜਵਾਲੀਆ ਦੇ ਤੁਰ ਜਾਣ ਨਾਲ ਜਿੱਥੇ ਲੱਕ ਹੀ ਟੁੱਟ ਗਿਆ ਹੈ | ਉੱਥੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਦਿਲ 'ਚ ਉਹ ਸੱਟ ਵੱਜੀ ਹੈ ਜਿਸ ਨੂੰ ...

ਪੂਰੀ ਖ਼ਬਰ »

ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਖ਼ੂਨਦਾਨ ਕੈਂਪ 30 ਨੂੰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕਲੱਬ ਦੀਆਂ ਦੀਆਂ ਸਰਗਰਮੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX