ਤਾਜਾ ਖ਼ਬਰਾਂ


ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 3 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 3 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 3 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 4 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 5 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 5 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 minute ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 6 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 6 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 6 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 6 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 6 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 6 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 6 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 7 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸ੍ਰੀ ਮੁਕਤਸਰ ਸਾਹਿਬ

ਯੂਨੀਵਰਸਲ ਬਾਇਓਮਾਸ ਪਾਵਰ ਪਲਾਂਟ ਲਈ ਜਮ੍ਹਾਂ ਕੀਤੀ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ

ਲੰਬੀ, 20 ਜੂਨ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਹਲਕੇ ਦੇ ਪਿੰਡ ਚੰਨੂੰ ਦੇ ਕੋਲ ਲੱਗੇ ਬਾਇਓਮਾਸ ਪਾਵਰ ਪਲਾਂਟ ਚੰਨੰੂ ਦੀਆਂ ਜਮ੍ਹਾਂ ਕੀਤੀਆਂ ਪਰਾਲੀ ਦੀਆਂ ਗੱਠਾਂ ਨੰੂ ਅੱਗ ਲੱਗ ਗਈ ਹੈ, ਜਿਸ ਨਾਲ ਲੱਖਾਂ ਦੇ ਨੁਕਸਾਨ ਹੋਣ ਦਾ ਅਨੁਮਾਨ ਹੈ | ਜਾਣਕਾਰੀ ਅਨੁਸਾਰ ਪਿੰਡ ਚੰਨੂੰ ਕੋਲ ਬਾਇਓਮਾਸ ਪਾਵਰ ਪਲਾਂਟ ਲੱਗਿਆ ਹੋਇਆ ਹੈ | ਪਲਾਂਟ ਲਈ ਵਰਤੀ ਜਾਣ ਵਾਲੀ ਝੋਨੇ ਦੀ ਪਰਾਲੀ ਦੀਆਂ ਗੱਠਾਂ ਪਾਵਰ ਪਲਾਂਟ ਤੋਂ ਦੂਰੀ 'ਤੇ ਪਿੰਡ ਚੰਨੰੂ ਦੇ ਨਜ਼ਦੀਕ ਜਮਾਂ ਕਰਕੇ ਰੱਖੀਆਂ ਹੋਈਆਂ ਹਨ | ਸਵੇਰ ਵੇਲੇ ਅਚਾਨਕ ਹੀ ਪਰਾਲੀ ਦੀਆਂ ਗੱਠਾਂ ਨੰੂ ਅੱਗ ਲੱਗ ਗਈ | ਦੇਖਦਿਆਂ ਹੀ ਇਹ ਅੱਗ ਹਵਾ ਤੇਜ਼ ਹੋਣ ਕਾਰਨ ਭਿਆਨਕ ਰੂਪ ਧਾਰਨ ਕਰ ਗਈ | ਅੱਗ 'ਤੇ ਕਾਬੂ ਪਾਉਣ ਲਈ ਗਿੱਦੜਬਾਹਾ, ਮਲੋਟ, ਅਬੋਹਰ, ਫ਼ਾਜ਼ਿਲਕਾ, ਬਠਿੰਡਾ, ਰਾਮਪੁਰਾ, ਕੋਟਕਪੂਰਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਯਤਨ ਆਰੰਭ ਦਿੱਤੇ ਗਏ | ਸੂਚਨਾ ਮਿਲਦੇ ਹੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਏ | ਇਸ ਮੌਕੇ ਕਿਸੇ ਜਾਨ ਮਾਲ ਦਾ ਨੁਕਸਾਨ ਹੋਣ ਤੋਂ ਬਚਾਅ ਲਈ ਘਟਨਾ ਸਥਾਨ ਦੇ ਨਾਲ ਲੱਗਦੀਆਂ ਢਾਣੀਆਂ ਦੇ ਵਾਸੀਆਂ ਨੰੂ ਡੰਗਰਾਂ ਸਮੇਤ ਘਰਾਂ ਵਿਚੋਂ ਬਾਹਰ ਕੱਢਿਆ ਗਿਆ | ਪ੍ਰਸਾਸ਼ਨ ਵਲੋਂ ਅੱਧੀ ਦਰਜਨ ਤੋਂ ਵੱਧ ਐਂਬੂਲੈਂਸ ਵੀ ਮੌਕੇ 'ਤੇ ਮੰਗਵਾਏ ਗਏ | ਲੰਬੀ ਥਾਣੇ ਦੇ ਮੁਖੀ ਸ੍ਰੀ ਚੰਦਰ ਸ਼ੇਖਰ ਨੇ ਦੱਸਿਆ ਕਿ ਪਰਾਲੀ ਦੀਆਂ ਗੱਠਾਂ 20-25 ਏਕੜ ਰਕਬੇ ਵਿਚ ਪਈਆਂ ਹਨ | ਹਵਾ ਤੇਜ਼ ਹੋਣ ਕਰਕੇ ਅੱਗ 'ਤੇ ਕਾਬੂ ਪਾਉਣ ਵਿਚ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਫਾਇਰ ਬਿ੍ਗੇਡ ਪੂਰੀ ਚੌਕਸੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਅੱਗ ਲੱਗਣ ਦਾ ਕਾਰਨ ਪਰਾਲੀ ਦੀਆਂ ਗੱਠਾਂ ਦੇ ਕੋਲੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਸਰਕਟ ਸ਼ਾਟ ਹੋਣਾ ਦੱਸਿਆ ਗਿਆ ਹੈ | ਪਲਾਂਟ ਦੇ ਪ੍ਰਬੰਧਕ ਪਵਨਪ੍ਰੀਤ ਸਿੰਘ ਬੌਬੀ ਬਾਦਲ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ ਕਾਫ਼ੀ ਸਮਾਂ ਲੱਗ ਸਕਦਾ ਹੈ | ਉਨ੍ਹਾਂ ਦੱਸਿਆ ਕਿ ਨੁਕਸਾਨ ਦਾ ਅੰਦਾਜ਼ਾ ਅੱਗ ਦੇ ਕਾਬੂ ਪਾਉਣ ਉਪਰੰਤ ਹੀ ਲਾਇਆ ਜਾ ਸਕਦਾ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਵੀ ਮੌਕੇ 'ਤੇ ਹਾਜ਼ਰ ਸੀ |

ਕੈਪਟਨ ਸਰਕਾਰ ਤੋਂ ਖ਼ਫ਼ਾ ਕਾਂਗਰਸੀ ਆਗੂਆਂ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਲੰਬੀ, 20 ਜੂਨ (ਮੇਵਾ ਸਿੰਘ)-ਹਲਕਾ ਲੰਬੀ ਦੇ ਕਾਂਗਰਸੀ ਸਰਪੰਚਾਂ,ਪੰਚਾਂ ਤੇ ਹੋਰ ਕਾਂਗਰਸੀ ਆਗੂਆਂ ਨੇ ਪਿੰਡ ਭਾਗੂ ਦੇ ਕਾਂਗਰਸੀ ਸਰਪੰਚ ਜਸਵਿੰਦਰ ਸਿੰਘ ਦੇ ਘਰ ਇਕੱਠੇ ਹੋ ਕੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਕਈ ਸਵਾਲ ਚੁੱਕੇ | ਇਸ ਮੌਕੇ ਸਾਬਕਾ ਕਾਂਗਰਸੀ ਤੇ ਕਿਸਾਨ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੋਕਣ ਲਈ ਪ੍ਰਸ਼ਾਸਨ ਵਲੋਂ ਰੱਖੀ ਜਾਵੇਗੀ ਚੌਕਸੀ- ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਹੀ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

27 ਮਰੀਜ਼ ਠੀਕ ਹੋ ਕੇ ਘਰ ਪਰਤੇ ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 11 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 1, ਜ਼ਿਲ੍ਹਾ ਜੇਲ੍ਹ 4, ਗਿੱਦੜਬਾਹਾ 3, ਲੁੰਡੇਵਾਲਾ 1, ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਲਾਗੂ ਕੀਤੀ ਰਿਪੋਰਟ ਮੁਲਾਜ਼ਮਾਂ ਨਾਲ ਧੋਖਾ-ਡੀ.ਟੀ.ਐੱਫ.

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੈਬਨਿਟ ਵਿਚ ਪਾਸ ਕੀਤੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੰਕੜਿਆਂ ਰੂਪੀ ਛਲਾਵਾ ਹੈ, ਜਿਸ ਵਿਚ ਮੁਲਾਜ਼ਮਾਂ ਨੂੰ ਬਣਦੇ ਆਰਥਿਕ ਲਾਭ ਦੇਣ ਦੀ ਬਜਾਏ ਖੋਹਣ ਦੀ ਨੀਤੀ ਹੈ | ਤਨਖ਼ਾਹ ...

ਪੂਰੀ ਖ਼ਬਰ »

ਗੁਰਰਾਜ ਸਿੰਘ ਦੀ ਯਾਦ 'ਚ ਪਰਿਵਾਰ ਵਲੋਂ ਗੁਰੂ ਨਾਨਕ ਕਾਲਜ ਨੂੰ 21 ਹਜ਼ਾਰ ਰੁਪਏ ਭੇਟ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰਰਾਜ ਸਿੰਘ ਫ਼ੱਤਣਵਾਲਾ ਜੋ ਬੀਤੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਪਰਿਵਾਰ ਵਲੋਂ ਗੁਰੂ ਨਾਨਕ ਕਾਲਜ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ, ਤਾਂ ਜੋ ਕਾਲਜ ਵਲੋਂ ਇਹ ਰਕਮ ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨਾਂ ਵਲੋਂ ਹਨੀ ਫ਼ੱਤਣਵਾਲਾ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਹੋਮਗਾਰਡ ਦੇ ਜਵਾਨਾਂ ਨੇ ਆਪਣੀ ਮੰਗ ਪੰਜਾਬ ਸਰਕਾਰ ਦੇ ਕੋਲ ਪਹੁੰਚਾਉਣ ਲਈ ਇਕ ਵਫ਼ਦ ਦੇ ਰੂਪ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨਾਲ ਮੁਲਾਕਾਤ ਕੀਤੀ ਅਤੇ ਆਪਣੀ ...

ਪੂਰੀ ਖ਼ਬਰ »

ਗੋਲਡੀ ਨੇ ਹਮੇਸ਼ਾ ਵਫ਼ਾਦਾਰੀ ਤੇ ਮਿਹਨਤ ਨਾਲ ਪਾਰਟੀ ਲਈ ਕੰਮ ਕੀਤਾ- ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਿਚ ਹਮੇਸ਼ਾ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾਂਦਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਮਨਸੀਰਤ ਸਿੰਘ ਗਿੱਲ ਦੀ ਕਿਤਾਬ ਇੰਡੀਆ ਬੁੱਕ ਆਫ਼ ਰਿਕਾਰਡ 'ਚ ਹੋਈ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਤਰਮਾਲਾ ਹਲਕਾ ਲੰਬੀ ਵਾਸੀ ਮਨਸੀਰਤ ਸਿੰਘ ਗਿੱਲ ਨੇ 16 ਸਾਲਾਂ ਵਿਚ ਵੱਡੀ ਮੱਲ ਮਾਰੀ ਹੈ | ਉਸ ਦੀ ਪਲੇਠੀ ਕਵਿਤਾਵਾਂ ਦੀ ਕਿਤਾਬ ਨੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਨਾਂਅ ਦਰਜ ਕਰਵਾਇਆ ਹੈ | ਪੰਜਾਬ ਮਹਿਲਾ ...

ਪੂਰੀ ਖ਼ਬਰ »

ਸਵ. ਨਛੱਤਰ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਲੰਬੀ, 20 ਜੂਨ (ਸ਼ਿਵਰਾਜ ਸਿੰਘ ਬਰਾੜ)-ਮਿਲਾਪੜੇ ਤੇ ਇਮਾਨਦਾਰੀ ਵਜੋਂ ਜਾਣੇ ਜਾਂਦੇ ਪੰਚਾਇਤ ਸਕੱਤਰ ਨਛੱਤਰ ਸਿੰਘ ਢਿੱਲੋਂ ਨਮਿਤ ਰਖਾਏ ਗਏ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਡੱਬਵਾਲੀ ਮਲਕੋਕੀ ਵਿਖੇ ਗੁਰਦੁਆਰਾ ਸਾਹਿਬ ਵਿਚ ਪਾਏ ਗਏ | ਰਾਗੀ ਸਿੰਘਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਊਣੀ- ਬੋਦੀਵਾਲਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ- ਗਰਚਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਸੰਯੁਕਤ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਆਪਣੀ ਕੁਰਸੀ ਬਚਾਉਣ ਲਈ ਕਰੋੜਪਤੀ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਨੇ ਆਨਲਾਈਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ 'ਪਿਤਾ ਦਿਵਸ' ਮੌਕੇ ਆਨਲਾਈਨ 'ਕਾਰਡ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਗਤਕਾ ਮੁਕਾਬਲੇ ਅੱਜ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 21 ਜੂਨ ਨੂੰ ਗੱਤਕਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਵੇਰੇ 10 ਵਜੇ ਗੱਤਕਾ ਮੁਕਾਬਲੇ ਸ਼ੁਰੂ ...

ਪੂਰੀ ਖ਼ਬਰ »

ਸਾਬਕਾ ਐੱਮ. ਸੀ. ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮੰਡੀ ਬਰੀਵਾਲਾ, 20 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਾਬਕਾ ਐੱਮ. ਸੀ. ਜੱਗਾ ਸਿੰਘ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਹੈ | ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਜੱਗਾ ਸਿੰਘ ਸਾਬਕਾ ਅੱੈਮ.ਸੀ. ਅਤੇ ਉਸਦੇ ਸਾਥੀਆਂ ਬਲਦੇਵ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਕਾਲੇ ਕਾਨੂੰਨ ਦੇਸ਼ ਨੂੰ ਬਰਬਾਦ ਕਰ ਦੇਣਗੇ-ਰਾਮਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ 26 ਜੂਨ ਨੂੰ 7 ਮਹੀਨੇ ਹੋ ਜਾਣਗੇ, ਪਰ ਅਜੇ ਤੱਕ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ...

ਪੂਰੀ ਖ਼ਬਰ »

ਕਿ੍ਕਟ ਤੇ ਵਾਲੀਵਾਲ ਟੂਰਨਾਮੈਂਟ ਦਾ ਉਦਘਾਟਨ

ਮੰਡੀ ਲੱਖੇਵਾਲੀ, 20 ਜੂਨ (ਮਿਲਖ ਰਾਜ)-ਪਿੰਡ ਨੰਦਗੜ੍ਹ ਦੇ ਉੱਦਮੀ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਚਰਨ ਦਾਸ ਜੀ ਦੀ ਯਾਦ ਵਿਚ 4 ਰੋਜ਼ਾ ਕਿ੍ਕਟ ਅਤੇ ਵਾਲੀਵਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਦਾ ਉਦਘਾਟਨ ਯੂਥ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਆਰ. ਆਈ. ਜੀ. ਐਸ. ਸਸਟੇਨਏਬਲ ਸਲਿਊਸਨਜ਼ ਪ੍ਰਾਈਵੇਟ ਲਿਮਟਿਡ ਵਲੋਂ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਜੋ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਸਨੂੰ ਅੱਗੇ ਵਧਾਉਂਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX