ਤਾਜਾ ਖ਼ਬਰਾਂ


ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  49 minutes ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਕੀਤਾ ਸਿਜਦਾ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਦੇ ਸਮਾਰਕ ਅਤੇ ਬੁੱਤ 'ਤੇ ਸਿਜਦਾ ਕੀਤਾ ਗਿਆ | ਇੱਥੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਵਲੋਂ ਸਿੱਧੂ ਦਾ ਸਵਾਗਤ ਕੀਤਾ ਗਿਆ | ਸਿੱਧੂ ਨੇ ਆਖਿਆ ਕਿ ਸ਼ਹੀਦਾਂ ਦੀ ਧਰਤੀ ਤੋਂ ਉਹ ਸੇਧ ਲੈਣ ਆਇਆ ਹੈ | ਸ਼ਹੀਦ ਸਾਡੀਆਂ ਕੌਮਾਂ ਦਾ ਸਰਮਾਇਆ ਹਨ ਜਿਨ੍ਹਾਂ ਨੇ ਦੇਸ਼ ਕੌਮ ਦੀ ਖਾਤਰ ਕੁਰਬਾਨੀ ਕੀਤੀ | ਜਿਹੜੀ ਕੁਰਬਾਨੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਖਾਤਰ ਦਿੱਤੀ ਹੈ ਉਸ ਤੋਂ ਸਰਬੋਤਮ ਭਾਵਨਾ ਦੁਨੀਆ 'ਚ ਕਿਤੇ ਨਹੀਂ ਮਿਲ ਸਕਦੀ | ਉਹ ਇਸ ਧਰਤੀ ਤੋਂ ਜਜ਼ਬਾ ਲੈ ਕੇ ਪੰਜਾਬ ਦੇ ਹੱਕਾਂ ਲਈ ਤੇ ਹਿੱਤਾਂ ਲਈ ਲੋਕਾਂ 'ਚ ਅਲਖ ਜਗਾਉਣਗੇ | ਹਰ ਪਾਰਟੀ ਵਰਕਰ ਤੇ ਪੰਜਾਬ ਦੇ ਹਰ ਬਾਸ਼ਿੰਦੇ ਨੂੰ ਨਾਲ ਲੈ ਕੇ ਪੰਜਾਬ ਨੂੰ ਮਾਡਲ ਬਣਾਉਣ ਅਤੇ ਖੁਸ਼ਹਾਲੀ ਲਈ ਕਾਫਲਾ ਬਣਾਇਆ ਜਾਵੇਗਾ ਤੇ ਲੋਕਾਂ 'ਚ ਜਜ਼ਬਾ ਪੈਦਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਪੰਜਾਬ ਤੋਂ ਉੱਪਰ ਕੁੱਝ ਨਹੀਂ, ਸਾਡੀ ਸੋਚ ਪੰਜਾਬ ਪ੍ਰਤੀ ਹੋਣੀ ਚਾਹੀਦੀ ਹੈ | ਇਕ ਦੂਜੇ ਨੂੰ ਗਾਲਾਂ ਕੱਢਣ ਨਾਲ ਪੰਜਾਬ ਨੇ ਤਰੱਕੀ ਨਹੀਂ ਕਰਨੀ | ਇਸ ਪਵਿੱਤਰ ਧਰਤੀ ਤੋਂ ਸਾਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਇਸ ਰਾਜ ਦੀ ਤਰੱਕੀ ਲਈ ਯਤਨ ਸ਼ੁਰੂ ਕਰੀਏ | ਉਨ੍ਹਾਂ ਕਿਹਾ ਲੋਕਾਂ ਤੋਂ ਵੱਡੀ ਕੋਈ ਤਾਕਤ ਤੇ ਅਹੁਦਾ ਨਹੀਂ ਹੈ | ਉਨ੍ਹਾਂ ਦਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਚੌ. ਮੋਹਣ ਸਿੰਘ ਸਾਬਕਾ ਵਿਧਾਇਕ, ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ, ਠੇਕੇਦਾਰ ਰਜਿੰਦਰ ਸਿੰਘ ਵਲੋਂ ਸਨਮਾਨ ਕੀਤਾ ਗਿਆ | ਸਿੱਧੂ ਨੇ ਸਮੁੱਚੀ ਲੀਡਰਸ਼ਿਪ ਨੂੰ ਮਿਸ਼ਨ 2022 ਲਈ ਇਕੱਠੇ ਹੋ ਕੇ ਕੰਮ ਕਰਨ ਲਈ ਆਖਿਆ | ਇਸ ਮੌਕੇ ਕੁਲਜੀਤ ਸਿੰਘ ਨਾਗਰਾ ਕਾਰਜਕਾਰੀ ਪ੍ਰਧਾਨ, ਚਮਨ ਸਿੰਘ ਭਾਨਮਜਾਰਾ, ਜੈ ਦੀਪ ਜਾਗੜਾ, ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਘਵੀਰ ਸਿੰਘ ਬਿੱਲਾ ਬਲਾਕ ਪ੍ਰਧਾਨ, ਪਵਨਜੀਤ ਸਿੰਘ ਸਿੱਧੂ, ਤੀਰਥ ਸਿੰਘ ਮੇਹਲੀਆਣਾ, ਜਤਿੰਦਰ ਕੌਰ ਮੂੰਗਾ, ਚਰਨਜੀਤ ਸਿੰਘ ਝੱਜ, ਜੋਗਾ ਸਿੰਘ ਕੰਗਰੌੜ, ਕੁਲਵਿੰਦਰ ਸੋਨੂੰ, ਸੁਰਿੰਦਰ ਮੋਹਣ ਸਰਪੰਚ, ਹਰੀਸ਼ ਬੰਗਾ, ਹਰੀਸ਼ ਸੱਦੀ, ਮੁਲਖ ਰਾਜ ਸਰਹਾਲ, ਹਰੀਪਾਲ ਬੰਗਾ, ਸਚਿਨ ਘਈ, ਗੁਰਦੀਪ ਸਿੰਘ ਨਾਮਧਾਰੀ, ਬਾਬਾ ਹਰਮਿੰਦਰ ਸਿੰਘ ਲੱਕੀ, ਨੰਦ ਲਾਲ ਪੱਟੀ ਮੱਠਵਾਲੀ, ਚਰਨਜੀਤ ਕਟਾਰੀਆਂ ਆਦਿ ਹਾਜ਼ਰ ਸਨ |
ਕੈਪਟਨ ਧੜਾ ਰਿਹਾ ਗ਼ੈਰ-ਹਾਜ਼ਰ
ਨਵਜੋਤ ਸਿੰਘ ਸਿੱਧੂ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ ਜਿੱਥੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ 'ਚ ਉਤਸ਼ਾਹ ਪਾਇਆ ਗਿਆ, ਉੱਥੇ ਕੈਪਟਨ ਅਮਰਿੰਦਰ ਸਿੰਘ ਪੱਖੀ ਧੜਾ ਗੈਰ ਹਾਜ਼ਰ ਰਿਹਾ | ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਦੇ ਸਮਰਥਕ ਤੇ ਡਾ. ਹਰਪ੍ਰੀਤ ਸਿੰਘ ਕੈਂਥ ਕਾਂਗਰਸੀ ਆਗੂ, ਡਾ. ਬਖਸ਼ੀਸ਼ ਸਿੰਘ, ਦਰਬਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਆਦਿ ਆਗੂ ਗੈਰ-ਹਾਜ਼ਰ ਰਹੇ |

ਟੁੱਟੀ ਸੜਕ 'ਚ ਮੀਂਹ ਦਾ ਪਾਣੀ ਭਰਨ ਕਾਰਨ ਰਾਹਗੀਰ ਪ੍ਰੇਸ਼ਾਨ

ਸੰਧਵਾਂ, 20 ਜੁਲਾਈ (ਪ੍ਰੇਮੀ ਸੰਧਵਾਂ) - ਸੂੰਢ-ਬੀਸਲਾ ਸੰਪਰਕ ਸੜਕ ਦੀ ਹਾਲਤ ਤਾਂ ਪਹਿਲਾਂ ਹੀ ਕਈ ਥਾਵਾਂ ਤੋਂ ਮਾੜੀ ਸੀ ਤੇ ਮੀਂਹ ਦਾ ਪਾਣੀ ਟੋਇਆਂ 'ਚ ਭਰ ਜਾਣ ਕਾਰਨ ਸੜਕ ਨੇ ਹੋਰ ਵੀ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਵਰ੍ਹਦੇ ਮੀਂਹ 'ਚ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਸੀ.ਜੇ.ਐਮ. ਹਰਪ੍ਰੀਤ ਕੌਰ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)- ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕਿਰਤੀ ਕਿਸਾਨ ਯੂਨੀਅਨ ਤੇ ਦੋਆਬਾ ਕਿਸਾਨ ਯੂਨੀਅਨ ਵਲੋਂ ਖਟਕੜ ਕਲਾਂ ਆਏ ਨਵਜੋਤ ਸਿੰਘ ਸਿੱਧੂ ਨਾਲ ਪ੍ਰਸ਼ਾਸਨ ਵਲੋਂ ਗੱਲਬਾਤ ਨਾ ਕਰਵਾਉਣ 'ਤੇ ਸਿੱਧੂ ਦਾ ਕਾਲੀਆਂ ਝੰਡੀਆਂ ਨਾਲ ਤਿੱਖਾ ਵਿਰੋਧ ਕੀਤਾ ਗਿਆ ਅਤੇ ਸੜਕ 'ਤੇ ਜਾਮ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ੍ਹ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)- ਜ਼ਿਲ੍ਹਾ ਰੁਜ਼ਗਾਰ ਤੇ ਕਾਬੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਫਲਾਂ ਦੇ 11 ਹਜ਼ਾਰ ਬੀਜ ਬਾਲ ਵੰਡੇ ਜਾਣਗੇ-ਡੀ.ਸੀ.

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੰਤੁਲਿਤ ਖ਼ੁਰਾਕ ਲਈ ਜ਼ਹਿਰਾਂ ਰਹਿਤ ਫਲਾਂ ਦਾ ਉਤਪਾਦਨ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਫਲ ਸੰਤੁਲਿਤ ਖ਼ੁਰਾਕ ਦਾ ਅਹਿਮ ਹਿੱਸਾ ਹਨ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਬਾਗਬਾਨੀ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਸ਼ੰਕਰ ਵਲੋਂ ਪੋਜੇਵਾਲ ਵਿਖੇ ਦਾਖ਼ਲਾ ਤੇ ਕੋਰੋਨਾ ਜਾਗਰੂਕਤਾ ਕੈਂਪ

ਪੋਜੇਵਾਲ ਸਰਾਂ, 20 ਜੁਲਾਈ (ਨਵਾਂਗਰਾਈਾ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਲੋਂ ਪਿ੍ੰ: ਡਾ: ਬਲਜੀਤ ਸਿੰਘ ਦੀ ਅਗਵਾਈ ਵਿਚ ਅੱਡਾ ਪੋਜੇਵਾਲ ਸਰਾਂ ਵਿਖੇ ਦਾਖਲਾ ਤੇ ਕੋਰੋਨਾ ਜਾਗਰੂਕਤਾ ਕੈਂਪ ਲਗਾਇਆ ਗਿਆ | ਗੱਲਬਾਤ ਦੌਰਾਨ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਸੇਵਾ ਸੁਸਾਇਟੀ ਬੰਗਾ ਵਲੋਂ ਗੁਰਨੂਰ ਕੌਰ ਦਾ ਸਨਮਾਨ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵਲੋਂ ਸਾਹਿਤਕ ਖੇਤਰ ਵਿਚ ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਗੁਰਨੂਰ ਕੌਰ ਨੂੰ ਸਨਮਾਨ ਚਿੰਨ ਤੇ ਇਕਵੰਜਾ ਸੌ ਰੁਪਏ ਦੀ ਰਾਸ਼ੀ ਨਾਲ ...

ਪੂਰੀ ਖ਼ਬਰ »

ਡਾ: ਸੁੱਖੀ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਪਲੇਠੀ ਮੀਟਿੰਗ

ਔੜ/ਝਿੰਗੜਾਂ, 20 ਜੁਲਾਈ (ਕੁਲਦੀਪ ਸਿੰਘ ਝਿੰਗੜ)- ਆਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਸੂਬੇ ਦੇ ਲੋਕਾਂ ਦੀਆਂ ਹਰ ਮੁਸ਼ਕਿਲਾਂ ਦਾ ਹੱਲ ਹੋਵੇਗਾ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੰਗਾ ਦੇ ਐਮ.ਐਲ.ਏ. ਡਾ: ਸੁਖਵਿੰਦਰ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬਲਾਚੌਰ 'ਚ ਡਾ: ਗੁਲਵਿੰਦਰ ਕੌਰ ਨੇ ਸੰਭਾਲਿਆ

ਬਲਾਚੌਰ, 20 ਜੁਲਾਈ (ਸ਼ਾਮ ਸੁੰਦਰ ਮੀਲੂ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਡਾ: ਗੁਲਵਿੰਦਰ ਕੌਰ ਐਮ.ਡੀ. ਪੈਥੋਲਿਜਸਟ ਨੇ ਅੱਜ ਅਹੁਦਾ ਸੰਭਾਲ ਲਿਆ | ਡਾ: ਗੁਲਵਿੰਦਰ ਕੌਰ ਐਮ.ਡੀ. ਪੈਥੋਲਿਜਸਟ ਦੇ ਅਹੁਦਾ ਸੰਭਲਣ 'ਤੇ ਹਸਪਤਾਲ ਦੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀ ਆਗੂਆਂ ਨੇ ਲੱਡੂ ਵੰਡੇ

ਮਜਾਰੀ/ਸਾਹਿਬਾ, 20 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਤੇਜ਼ ਤਰਾਰ ਤੇ ਕਾਂਗਰਸ ਦੇ ਨਿਧੜਕ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦਾ ਸੂਬਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ 'ਚ ਨਵੀਂ ਰੂਹ ਹੋਵੇਗੀ ਪ੍ਰਵੇਸ਼-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਾਂਸ਼ਹਿਰ ਦੀ ਪਹਿਲੀ ਫੇਰੀ 'ਤੇ ਨਵਜੋਤ ਸਿੰਘ ਸਿੱਧੂ ਦਾ ਸਮੂਹ ਕਾਂਗਰਸੀ ਵਰਕਰਾਂ ਵਲੋਂ ਰਸਤੇ 'ਚ ਗੱਡੀਆਂ ਘੇਰ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਕਾਮਰੇਡ ਸੇਖੋਂ 24 ਨੂੰ ਬੰਗਾ 'ਚ

ਬੰਗਾ, 20 ਜੁਲਾਈ (ਕਰਮ ਲਧਾਣਾ)- ਸੀ.ਪੀ.ਆਈ.ਐਮ ਦੀ 23ਵੀਂ ਪਾਰਟੀ ਕਾਂਗਰਸ ਦੀ ਤਿਆਰੀ 'ਚ ਬੰਗਾ ਤਹਿਸੀਲ ਦੀ ਜਥੇਬੰਦਕ ਕਾਨਫਰੰਸ ਲਈ ਚੁਣੀ ਗਈ ਸਵਾਗਤੀ ਕਮੇਟੀ ਦੇ ਚੇਅਰਮੈਨ ਕਾਮਰੇਡ ਬਲਵਿੰਦਰ ਬੰਗਾ ਨੇ ਦੱਸਿਆ ਕਿ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ. ਪੀ. ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਪਿੰਡ ਕੱਟ ਵਿਖੇ ਆਧਾਰ ਕਾਰਡ ਸਬੰਧੀ ਕੈਂਪ

ਬਹਿਰਾਮ, 20 ਜੁਲਾਈ (ਨਛੱਤਰ ਸਿੰਘ ਬਹਿਰਾਮ)- ਡਾਕ ਵਿਭਾਗ ਵਲੋਂ, ਜਿਸ ਵਿਚ ਆਧਾਰ ਕਾਰਡ ਨਵੇਂ ਬਣਾਉਣ ਬਾਰੇ, ਅਪਡੇਟ ਕਰਾਉਣ ਤੇ ਸੋਧ ਸਬੰਧੀ ਨਗਰ ਨਿਵਾਸੀਆਂ ਨੇ ਲਾਭ ਪ੍ਰਾਪਤ ਕੀਤਾ | ਇਸ ਮੌਕੇ ਇੰਸਪੈਕਟਰ ਜਤਿੰਦਰਪਾਲ ਸਿੰਘ, ਐਮ ਓ ਚਮਨ ਲਾਲ, ਐਮ. ਓ ਤਰਸੇਮ ਲਾਲ, ...

ਪੂਰੀ ਖ਼ਬਰ »

25 ਜੁਲਾਈ ਤੋਂ 8 ਅਗਸਤ ਤੱਕ ਪੰਦਰਵਾੜੇ ਸਬੰਧੀ ਤਿਆਰੀ

ਬੰਗਾ, 20 ਜੁਲਾਈ (ਕਰਮ ਲਧਾਣਾ)- ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਸੱਦੇ 'ਤੇ 25 ਜੁਲਾਈ ਤੋਂ 8 ਅਗਸਤ ਤੱਕ ਸਾਂਝੀਆਂ ਮੰਗਾਂ ਨੂੰ ਲੈ ਕੇ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ ਜਿਸ ਦਾ ਆਗਾਜ਼ ਪੰਦਰਵਾੜੇ ਦੇ ਪਹਿਲੇ ਦਿਨ ਪਿੰਡ ...

ਪੂਰੀ ਖ਼ਬਰ »

ਜੀ. ਜੀ. ਆਈ.ਓ. ਤੇ ਕੇ.ਸੀ. ਗਰੁੱਪ ਨੇ ਮੇਰਾ ਰੁੱਖ ਦਿਵਸ ਨੂੰ ਸਮਰਪਿਤ ਲਗਾਏ ਬੂਟੇ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਕੇ.ਸੀ. ਗਰੁੱਪ ਆਫ਼ ਇੰਸਟੀਚਿਊਟਸ਼ਨ ਵਲੋਂ ਨਵਾਂਸ਼ਹਿਰ 'ਚ ਸਥਾਪਿਤ ਗੋ-ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਇੰਟਰਨੈਸ਼ਨਲ ਸੈਕਰੇਡ ਲੈਂਡ ਮਾਰਕ ਤਿ੍ਵੇਣੀ ਦੇ ਆਸ-ਪਾਸ ਸਾਲਾਨਾ 12ਵੇਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਟੇਟ ਬੈਂਕ ਨੇ ਸਕੂਲ 'ਚ ਬੂਟੇੇ ਲਗਾਏ

ਮੁਕੰਦਪੁਰ, 20 ਜੁਲਾਈ (ਦੇਸ ਰਾਜ ਬੰਗਾ) - ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਬੰਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਜਿਸ ਵਿਚ ਵਿਨੋਦ ਕੁਮਾਰ ਗੁਪਤਾ ਬ੍ਰਾਂਚ ਮੈਨੇਜਰ ਬੰਗਾ ਵਲੋਂ ਸਕੂਲ 'ਚ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਕੋਵਿਡ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਵਿੱਤੀ ਲਾਭ ਦੇਣ ਲਈ ਮੀਟਿੰਗ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)- ਅੱਜ ਕੋਵਿਡ-19 ਮਹਾਂਮਾਰੀ ਕਾਰਨ ਪਰਿਵਾਰ ਵਿਚ ਕਮਾਊ ਮੈਂਬਰਜ਼ ਦੀਆਂ ਹੋਈਆਂ ਮੌਤਾਂ ਦੇ ਆਸ਼ਰਿਤਾਂ ਨੂੰ ਵੱਖ-ਵੱਖ ਵਿੱਤੀ ਲਾਭ ਦੀਆਂ ਸਕੀਮਾਂ ਦੇ ਤਹਿਤ ਕਵਰ ਕਰਨ ਲਈ ਡਿਪਟੀ ਕਮਿਸ਼ਨਰ ਸ.ਭ.ਸ. ਨਗਰ ਦੀ ਅਗਵਾਈ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕੰਗ ਕੁੱਕੜ ਮਜਾਰਾ ਨਹੀਂ ਰਹੇ

ਪੋਜੇਵਾਲ ਸਰਾਂ, 20 ਜੁਲਾਈ (ਨਵਾਂਗਰਾਈਾ)- ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਦਾਰ ਸੰਤੋਖ ਸਿੰਘ ਕੰਗ ਕੁੱਕੜ ਮਜਾਰਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ | ਸ. ਸੰਤੋਖ ਸਿੰਘ ਕੰਗ ਦਾ ...

ਪੂਰੀ ਖ਼ਬਰ »

ਗੁ: ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਜੋੜ ਮੇਲਾ ਤੇ ਮਹਾਨ ਸੰਤ ਸਮਾਗਮ ਦੀ ਤਿਆਰੀ ਸਬੰਧੀ ਮੀਟਿੰਗ

ਪੋਜੇਵਾਲ ਸਰਾਂ, 20 ਜੁਲਾਈ (ਰਮਨ ਭਾਟੀਆ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ...

ਪੂਰੀ ਖ਼ਬਰ »

ਸਿੱਧੂ ਦੀ ਫੇਰੀ ਸਮੇਂ ਦੋ ਸਾਬਕਾ ਵਿਧਾਇਕਾਂ ਦੇ ਸਮਰਥਕਾਂ ਵਲੋਂ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਪਾਰਟੀ ਆਗੂਆਂ ਵਲੋਂ ਜਿਥੇ ਸਵਾਗਤ ਕੀਤਾ ਗਿਆ | ਉੱਥੇ ਉਨ੍ਹਾਂ ਦੀ ਆਮਦ ਤੋਂ ਪਹਿਲਾਂ ਚੌਧਰੀ ਮੋਹਨ ਸਿੰਘ ਸਾਬਕਾ ਵਿਧਾਇਕ ਹਲਕਾ ...

ਪੂਰੀ ਖ਼ਬਰ »

ਲੋਕ ਰਵਾਇਤੀ ਪਾਰਟੀਆਂ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾ ਚੁੱਕੇ-ਜਲਵਾਹਾ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਭਾਰਟਾ ਕਲਾਂ ਵਿਖੇ ਕੀਤੀ ਗਈ, ਜਿਸ ਵਿਚ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਦੇ ਬਲਾਕ 'ਚ ਆਉਂਦੇ ਸਰਕਲ ਭਾਰਟਾ ਕਲਾਂ ਤੋਂ ਸਰਕਲ ਪ੍ਰਧਾਨ ਦਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੀ. ਸੀ. ਪੀ. ਐਨ. ਡੀ. ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ 10 ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨਵਿਆਉਣ 'ਤੇ ਵਿਚਾਰ-ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਜ਼ਿਲ੍ਹਾ ਹਸਪਤਾਲ ਵਿਖੇ ਹੜਤਾਲ ਜਾਰੀ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਪੇਸ਼ ਛੇਵੇਂ ਤਨਖ਼ਾਹ ਕਮਿਸ਼ਨ ਦੇ ਵਿਰੁੱਧ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਡਾਕਟਰਾਂ ਵਲੋਂ ਹੜਤਾਲ ਕੀਤੀ ਗਈ | ਪੀ.ਸੀ.ਐਮ. ਐਸੋਸੀਏਸ਼ਨ ਪੰਜਾਬ ਸਟੇਟ ਵੈਟਰਨਰੀ ਅਫਸਰ ਐਸੋਸੀਏਸ਼ਨ, ਰੂਰਲ ਮੈਡੀਕਲ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਸੰਧਵਾਂ, 20 ਜੁਲਾਈ (ਪ੍ਰੇਮੀ ਸੰਧਵਾਂ)- ਬਾਬਾ ਮਰਾਣਾ ਪਿੰਡ ਸੰਧਵਾਂ ਵਿਖੇ ਸਮੂਹ ਸੰਧੂ ਭਾਈਚਾਰੇ ਵਲੋਂ ਬਜੁਰਗਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸੇਵਾਦਾਰ ਜਥੇ. ਸੁਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਭੋਗ ਉਪਰੰਤ ਕੀਰਤਨੀ ਜਥੇ ਨੇ ਗੁਰਬਾਣੀ ਦੇ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸਿੱਧ ਬਾਬਾ ਜੰਬੂਜੀਤ ਦੇ ਸਥਾਨ ਲਈ ਗਰਾਂਟ ਦਾ ਐਲਾਨ

ਪੋਜੇਵਾਲ ਸਰਾਂ, 20 ਜੁਲਾਈ (ਰਮਨ ਭਾਟੀਆ)- ਪੁਰਾਤਨ ਤੇ ਇਤਿਹਾਸਕ ਸਿੱਧ ਬਾਬਾ ਜੰਬੂਜੀਤ ਦੇ ਧਾਰਮਿਕ ਸਥਾਨ ਮਾਲੇਵਾਲ ਕੰਢੀ ਵਿਖੇ ਬਾਬਾ ਜੰਬੂ ਜੀਤ ਦੇ ਪ੍ਰਗਟ ਦਿਵਸ ਸਬੰਧੀ ਮੰਦਰ ਕਮੇਟੀ ਵਲੋਂ ਮਾਲੇਵਾਲ, ਝੰਡੂਪੁਰ, ਬੂਥਗੜ੍ਹ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਕੂਲ ਅਪਗ੍ਰੇਡ ਕਰਨ ਲਈ ਚੇਅਰਮੈਨ ਪੱਲੀ ਝਿੱਕੀ ਨੂੰ ਮੰਗ ਪੱਤਰ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਬੰਗਾ ਤੇ ਚੇਅਰਮੈਨ ...

ਪੂਰੀ ਖ਼ਬਰ »

ਅਕਾਲੀ ਦਲ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ-ਬਿ੍ਗੇ: ਰਾਜ ਕੁਮਾਰ

ਮਜਾਰੀ/ਸਾਹਿਬਾ 20 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ | ਜਿਸ ਨੇ ਪਹਿਲਾਂ ਵੀ ਪੰਜਾਬ 'ਚ ਸਰਕਾਰ ਬਣਨ ਤੇ ਸਾਰਿਆਂ ਨੂੰ ਬਣਦਾ ਮਾਣ ਤੇ ਸਤਿਕਾਰ ਦਿੱਤਾ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਰਹਾਲ ਕਾਜ਼ੀਆਂ ਵਿਖੇ ਪ੍ਰਦਰਸ਼ਨ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਸਰਹਾਲ ਕਾਜੀਆਂ ਵਿਖੇ ਬੇਜ਼ਮੀਨੇ ਮਜ਼ਦੂਰਾਂ ਦਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮਹਿੰਦਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲੋੜਵੰਦ ਦੀ ਸਹਾਇਤਾ

ਬੰਗਾ, 20 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲਾਇਨ ਕਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਲੋੜਵੰਦ ਮਰੀਜ ਦੇ ਗੁਰਦੇ ਵਿਚ ਪੱਥਰੀਆਂ ਦੇ ਆਪ੍ਰੇਸ਼ਨ ਲਈ 30 ਹਜ਼ਾਰ ਰੁਪਇਆਂ ਦੀ ਮਾਲੀ ਮਦਦ ਕੀਤੀ ਗਈ | ਇਸ ਮੌਕੇ ਲਾਇਨ ਪਰਮਜੀਤ ਸਿੰਘ ਚਾਵਲਾ ...

ਪੂਰੀ ਖ਼ਬਰ »

ਬਾਗੋਵਾਲ ਵਿਖੇ ਅਕਾਲੀ-ਬਸਪਾ ਦੀ ਮੀਟਿੰਗ

ਰੱਤੇਵਾਲ/ਕਾਠਗੜ੍ਹ, 20 ਜੁਲਾਈ (ਆਰ.ਕੇ. ਸੂਰਾਪੁਰੀ, ਬਲਦੇਵ ਸਿੰਘ ਪਨੇਸਰ)- ਬਲਾਚੌਰ ਹਲਕੇ ਦਾ ਵਿਕਾਸ ਗਲੀਆਂ ਨਾਲੀਆਂ ਤੱਕ ਹੀ ਸਿਮਟ ਕੇ ਰਹਿ ਗਿਆ ਹੈ, ਜਦਕਿ ਹਲਕੇ ਦੇ ਲੋਕਾਂ ਨੂੰ ਅੱਜ ਵੀ ਸਿਹਤ ਸਹੂਲਤਾਂ, ਰੁਜ਼ਗਾਰ ਸਮੇਤ ਬਿਜਲੀ, ਪਾਣੀ ਆਦਿ ਬੁਨਿਆਦੀ ਸਹੂਲਤਾਂ ਲਈ ...

ਪੂਰੀ ਖ਼ਬਰ »

ਡਾਇਟ ਨੌਰਾ 'ਚ ਬਲਾਕ ਮੈਂਟਰਜ਼ ਦੀ ਟ੍ਰੇਨਿੰਗ ਲਗਾਈ

ਪੱਲੀ ਝਿੱਕੀ, 20 ਜੁਲਾਈ (ਕੁਲਦੀਪ ਸਿੰਘ ਪਾਬਲਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸ਼ਨਲ ਐਚੀਵਮੈਂਟ ਸਰਵੇ 'ਚ ਬਿਹਤਰ ਪ੍ਰਦਰਸ਼ਨ ਲਈ ਅਗਾਉਂ ਯੋਜਨਾਬੰਦੀ ਵਜੋਂ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਵਿਭਾਗ ਦੀਆਂ ਗੁਣਾਤਮਿਕ ਸਿੱਖਿਆ ਨਾਲ ਸਬੰਧਿਤ ਟੀਮਾਂ ਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਪੰਜਾਬ ਨੇ ਸੰਸਦ ਭਵਨ ਅੱਗੇ ਗਿ੍ਫ਼ਤਾਰੀਆਂ ਦੇਣ ਦਾ ਦਿੱਤਾ ਸੱਦਾ

ਔੜ, 20 ਜੁਲਾਈ (ਜਰਨੈਲ ਸਿੰਘ ਖੁਰਦ)- ਖੇਤੀ ਵਿਰੋਧੀ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ 'ਚ ਨਵਾਂ ਉਤਸ਼ਾਹ ਭਰਨ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂਆਂ ਵਲੋਂ ਅੱਜ ਤੋਂ ਲੋਕ ਸਭਾ ਦੇ ਚੱਲਣ ਵਾਲੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਬੰਗਾ 'ਚ ਧਾਰਮਿਕ ਸਮਾਗਮ

ਬੰਗਾ, 20 ਜੁਲਾਈ (ਕਰਮ ਲਧਾਣਾ)- ਸਥਾਨਕ ਰੇਲਵੇ ਰੋਡ 'ਤੇ ਸਥਿਤ ਲਕਸ਼ਮੀ ਨਰਾਇਣ ਮੰਦਰ ਵਿਖੇ ਭਾਰਤ ਵਿਕਾਸ ਪਰਿਸ਼ਦ ਬੰਗਾ ਨੇ ਪ੍ਰਧਾਨ ਨਵਕਾਂਤ ਭਰੋਮਜਾਰਾ ਦੀ ਅਗਵਾਈ ਵਿਚ ਰਜਿੰਦਰ ਕੌਸ਼ਲ ਅਤੇ ਸ਼ਸ਼ੀ ਕੌਸ਼ਲ (ਅਸਟਰੇਲੀਆ ਨਿਵਾਸੀ) ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ ਕੰਪਨੀ ਵਲੋਂ ਹਾਈ ਸਪੀਡ ਇੰਟਰਨੈੱਟ ਸੇਵਾ ਸ਼ੁਰੂ

ਕਟਾਰੀਆਂ, 20 ਜੁਲਾਈ (ਨਵਜੋਤ ਸਿੰਘ ਜੱਖੂ)- ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐੱਲ.) ਕੰਪਨੀ ਵਲੋਂ ਪਿ੍ੰ: ਜਨਰਲ ਮੈਨੇਜਰ ਜਲੰਧਰ ਸੁਨੀਲ ਕੁਮਾਰ ਤੇ ਡਿਪਟੀ ਜਨਰਲ ਮੈਨੇਜਰ ਵਿਜੈ ਕੁਮਾਰ ਦੇ ਨਿਰਦੇਸ਼ਾਂ ਤਹਿਤ ਪਿੰਡ ਕਟਾਰੀਆਂ 'ਚ ਫਾਈਬਰ ਹਾਈ ਸਪੀਡ ਇੰਟਰਨੈੱਟ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਸਿੰਬਲ ਮਜਾਰਾ ਵਾਸੀਆਂ ਨਾਲ ਮੀਟਿੰਗ

ਮਜਾਰੀ/ਸਾਹਿਬਾ, 20 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਸੰਯੁਕਤ ਕਿਸਾਨ ਮੋਰਚਾ ਮਜਾਰੀ ਟੋਲ ਪਲਾਜ਼ਾ ਦੇ ਆਗੂਆਂ ਵਲੋਂ ਖੇਤੀ ਸਬੰਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਆਰੰਭੇ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਬਹਿਰਾਮ ਸਰਕਲ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਐਲਾਨੇ

ਮੇਹਲੀ, 20 ਜੁਲਾਈ (ਸੰਦੀਪ ਸਿੰਘ) - ਪਿੰਡ ਜੰਡਿਆਲੀ ਵਿਖੇ ਹਲਕਾ ਇੰਚਾਰਜ਼ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ ਵਿਚ ਯੂਥ ਕਾਂਗਰਸ ਦੇ ਬਹਿਰਾਮ ਸਰਕਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦਾ ਐਲਾਨ ਕੀਤਾ ਗਿਆ ਜਿਸ ਵਿਚ ਬਲਵਿੰਦਰ ...

ਪੂਰੀ ਖ਼ਬਰ »

ਸਾਨੂੰ ਹਰ ਧਰਮ ਦਾ ਸਨਮਾਨ ਕਰਨਾ ਚਾਹੀਦਾ-ਚੇਅਰਮੈਨ ਸੂਦ

ਮੇਹਲੀ/ਬਹਿਰਾਮ, 20 ਜੁਲਾਈ (ਸੰਦੀਪ ਸਿੰਘ, ਨਛੱਤਰ ਸਿੰਘ ਬਹਿਰਾਮ)- ਸਾਨੂੰ ਹਰ ਧਰਮ ਦਾ ਸਨਮਾਨ ਕਰਨਾ ਚਾਹੀਦਾ ਹੈ | ਇਹ ਸ਼ਬਦ ਮੋਹਣ ਲਾਲ ਸੂਦ ਚੇਅਰਮੈਨ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਨੇ ਦਰਬਾਰ ਦਾਤਾ ਅਬਦੁੱਲੇ ਸ਼ਾਹ ਮੰਢਾਲੀ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਡਾਕਟਰ ਬਣਨ 'ਤੇ ਮਨੀਸ਼ਾ ਬਸਰਾ ਦਾ ਸਨਮਾਨ

ਘੁੰਮਣਾ, 20 ਜੁਲਾਈ (ਮਹਿੰਦਰਪਾਲ ਸਿੰਘ) - ਅੱਜ ਕੱਲ੍ਹ ਪੜ੍ਹਾਈ ਵਿਚੋਂ ਲੜਕੀਆਂ ਲੜਕਿਆਂ ਨਾਲੋਂ ਅੱਗੇ ਵਧ ਰਹੀਆਂ ਹਨ | ਇਸੇ ਤਰ੍ਹਾਂ ਪਿੰਡ ਮੁੰਨਾ ਦੀ ਲੜਕੀ ਮਨੀਸ਼ਾ ਬਸਰਾ ਪੁੱਤਰੀ ਜਸਵਿੰਦਰ ਬਸਰਾ ਐਮ. ਬੀ. ਬੀ. ਐਸ ਦੀ ਡਿਗਰੀ ਕਰਕੇ ਡਾਕਟਰ ਬਣ ਗਈ ਹੈ | ਉਨ੍ਹਾਂ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX