ਤਾਜਾ ਖ਼ਬਰਾਂ

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  16 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫ਼ਤਹਿਗੜ੍ਹ ਸਾਹਿਬ

ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਸਬੰਧੀ 'ਆਪ' ਨੇ ਦਿੱਤਾ ਰਾਜਪਾਲ ਦੇ ਨਾਂਅ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਦਿੱਤਾ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਦੇਸ਼ 'ਚ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੇ ਹਰ ਵਰਗ ਦੇ ਨਾਗਰਿਕ ਦਾ ਬਜਟ ਵਿਗਾੜ ਦਿੱਤਾ ਹੈ, ਇਸ ਸਬੰਧੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ | ਇਸ ਮੌਕੇ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ 'ਤੇ ਵਧੇਰੇ ਆਬਕਾਰੀ ਡਿਊਟੀ ਲਗਾ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ | ਇਸ ਮੌਕੇ ਰਛਪਾਲ ਸਿੰਘ, ਗੁਰਮੀਤ ਸਿੰਘ ਜਨਰਲ ਸਕੱਤਰ, ਰਣਜੀਤ ਸਿੰਘ ਸਰਪੰਚ, ਗੁਰਮੀਤ ਸਿੰਘ ਚੀਮਾ, ਪਰਮਜੀਤ ਸਿੰਘ ਗਿੱਲ, ਸੁਰਿੰਦਰਪਾਲ ਸਿੰਘ ਸਾਬਕਾ ਇੰਪਲਾਈਜ਼ ਵਿੰਗ, ਵਾਈਸ ਪ੍ਰਧਾਨ ਅਸ਼ੀਸ਼ ਸੂਦ, ਬਹਾਦਰ ਜਲਾਲ, ਅਮਰੀਕ ਸਿੰਘ ਸਾਬਕਾ ਸਰਪੰਚ ਬਾਲਪੁਰ, ਮਨਦੀਪ ਸਿੰਘ, ਗੁਰਜੀਤ ਸਿੰਘ ਬਿੱਟੂ, ਗੁਰਜੀਤ ਸਿੰਘ ਬਿੱਟਾ, ਸਤੀਸ਼ ਕੁਮਾਰ ਲਟੌਰ, ਲਖਵਿੰਦਰ ਸਿੰਘ ਜਾਗੋ, ਸਰਬਜੋਤ ਸਿੰਘ ਪੰਜੋਲੀ, ਬਹਾਦਰ ਅਲੀ ਆਦਿ ਵੀ ਹਾਜ਼ਰ ਸਨ |

ਸੀ.ਐਨ.ਜੀ. ਗੈਸ ਪਾਈਪ ਲੀਕ ਹੋਣ ਨਾਲ ਰਾਹਗੀਰਾਂ 'ਚ ਮਚੀ ਹਾਹਾਕਾਰ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ.ਟੀ. ਰੋਡ ਸਰਹਿੰਦ ਸਾਈਡ ਸਥਿਤ ਮਾਡਰਨ ਸਟੀਲ ਦੇ ਨੇੜੇ ਅੱਜ ਅਚਾਨਕ ਗੈਸ ਪਾਈਪ ਲੀਕ ਹੋਣ ਕਾਰਨ ਰਾਹਗੀਰਾਂ ਵਿਚ ਹਾਹਾਕਾਰ ਮਚ ਗਈ | ਇਸ ਘਟਨਾ ਦੀ ਭਿਣਕ ਲੱਗਣ 'ਤੇ ਸੀ.ਐਨ.ਜੀ. ਗੈਸ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸਿਓਾ ਮਿਲੀਆਂ ਸੁਰੰਗਾਂ ਨਾਲ ਛੇੜਛਾੜ ਨਾ ਕੀਤੀ ਜਾਵੇੇ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੰੂਗਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਕੰਪਲੈਕਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸਿਉਂ ਖੁਦਾਈ ...

ਪੂਰੀ ਖ਼ਬਰ »

ਅਮਲੋਹ ਰੋਡ ਸੁਭਾਸ਼ ਨਗਰ ਸੜਕ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕਾਰਜਾਂ ਦੀ ਕਰਵਾਈ ਸ਼ੁਰੂਆਤ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਉਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਅਤੇ ਮਾਤਾ ਗੁਰਦਾਸ ਕੌਰ ਸੇਖੋਂ ਵਲੋਂ ਅਮਲੋਹ ਰੋਡ ਤੋਂ ਸੁਭਾਸ਼ ਨਗਰ ਤੱਕ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਸਮੈਕ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ

ਖਮਾਣੋਂ, 20 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਨੌਜਵਾਨ ਨੂੰ ਸਮੈਕ ਸਮੇਤ ਕਾਬੂ ਕਰਨ ਦੇ ਮੁਕੱਦਮੇ ਵਿਚ ਨਾਮਜ਼ਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਖਮਾਣੋਂ ਪੁਲਿਸ ਜਦੋਂ ਬਦੇਸ਼ਾਂ ਰੋਡ ਸੂਆ ਪੁਲ ਖਮਾਣੋਂ ਵਿਖੇ ਮੌਜੂਦ ਸੀ ਤਾਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 1 ਕੋਰੋਨਾ ਪੀੜਤ ਦੀ ਮੌਤ, 3 ਨਵੇਂ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 1 ਕੋਰੋਨਾ ਪੀੜਤ ਦੀ ਮੌਤ ਹੋ ਜਾਣ ਤੋਂ ਇਲਾਵਾ 3 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਸੁਦੀਸ਼ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨੇ ਵੰਡੇ ਲੱਡੂ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬਾ ਵਾਸੀ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਸਲਾਣਾ

ਅਮਲੋਹ, 20 ਜੁਲਾਈ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਸਦਕਾ ਸੂਬਾ ਵਾਸੀਆਂ ਨੂੰ ਵੱਡੀਆਂ-ਵੱਡੀਆਂ ਸਹੂਲਤਾਂ ਉਪਲਬਧ ਹੋ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਮੈਂਟਰਾਂ, ਬਲਾਕ ਮੈਂਟਰਾਂ ਤੇ ਸਿੱਖਿਆ ਸੁਧਾਰ ਟੀਮ ਦੇ ਮੈਂਬਰਾਂ ਨੂੰ ਦਿੱਤੀ ਇਕ ਰੋਜ਼ਾ ਸਿਖਲਾਈ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਪ੍ਰੀਤ ਕੌਰ ਵਲੋਂ ਜ਼ਿਲੇ੍ਹ ਦੇ ਬਲਾਕ ਤੇ ਜੋਨ ਪੱਧਰ ਦੇ ਜ਼ਿਲ੍ਹਾ ਮੈਂਟਰਾਂ ਤੇ ਬਲਾਕ ਮੈਂਟਰਾਂ, ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਵਾਸੀ ਸਮੱਸਿਆਵਾਂ 'ਚ ਘਿਰੇ, ਨਗਰ ਕੌਂਸਲ ਤੇ ਹਲਕਾ ਵਿਧਾਇਕ ਘੂਕ ਸੁੱਤੇ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਮੁਕੇਸ਼ ਘਈ)-ਬਰਸਾਤ ਦੇ ਚੱਲਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਾਸੀ ਪੂਰੀ ਤਰ੍ਹਾਂ ਸਮੱਸਿਆਵਾਂ ਨਾਲ ਘਿਰ ਚੁੱਕੇ ਹਨ | ਮੰਡੀ ਗੋਬਿੰਦਗੜ੍ਹ ਦੇ ਕਈ ਅਜਿਹੇ ਵਾਰਡ ਹਨ ਜਿਨ੍ਹਾਂ ਦੀਆਂ ਗਲੀਆਂ ਵਿਚੋਂ ਦੀ ਲੰਘਣਾ ਵਧੇਰੇ ਮੁਸ਼ਕਿਲ ਹੀ ...

ਪੂਰੀ ਖ਼ਬਰ »

ਕਲੌੜ ਅਨਾਜ ਮੰਡੀ ਨੇੜੇ ਗੰਦੇ ਤੇ ਬਰਸਾਤੀ ਪਾਣੀ ਕਾਰਨ ਲੋਕ ਪ੍ਰੇਸ਼ਾਨ

ਨੰਦਪੁਰ ਕਲੌੜ, 20 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਦੇ ਨਿਵਾਸੀਆਂ ਨੇ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਧਰਮ ਸਿੰਘ ਕਲੌੜ ਦੀ ਅਗਵਾਈ ਵਿਚ ਦੱਸਿਆ ਕਿ ਅਨਾਜ ਮੰਡੀ ਦੇ ਨਾਲ ਫਿਰਨੀ ਵਿਚ ਥੋੜ੍ਹਾ ਮੀਂਹ ਪੈਣ 'ਤੇ ਹੀ ਪਾਣੀ ਖੜ੍ਹ ਜਾਂਦਾ ...

ਪੂਰੀ ਖ਼ਬਰ »

ਜਗਵਿੰਦਰ ਸਿੰਘ ਲਹਿਰੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਜਗਵਿੰਦਰ ਸਿੰਘ ਲਹਿਰੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ...

ਪੂਰੀ ਖ਼ਬਰ »

ਸੜਕ ਹਾਦਸੇ ਲਈ ਨਾਮਜ਼ਦ ਟੈਂਕਰ ਚਾਲਕ ਬਰੀ

ਬਸੀ ਪਠਾਣਾਂ, 20 ਜੁਲਾਈ (ਰਵਿੰਦਰ ਮੌਦਗਿਲ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਸੜਕ ਹਾਦਸੇ ਲਈ ਨਾਮਜ਼ਦ ਟੈਂਕਰ ਚਾਲਕ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ ਵਿਚ ਸਰਹਿੰਦ ਪੁਲਿਸ ਨੇ 30 ਮਈ 2017 ਨੂੰ ਟੈਂਕਰ ਚਾਲਕ ਬਲਵੀਰ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਪਤਨੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਖਮਾਣੋਂ, 20 ਜੁਲਾਈ (ਮਨਮੋਹਨ ਸਿੰਘ ਕਲੇਰ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਬਲਾਕ ਸੰਮਤੀ ਦਫ਼ਤਰ ਖਮਾਣੋਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ 'ਤੇ ...

ਪੂਰੀ ਖ਼ਬਰ »

ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ

ਸੰਘੋਲ, 20 ਜੁਲਾਈ (ਗੁਰਨਾਮ ਸਿੰਘ ਚੀਨਾ)-ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ 101ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਪੰਜ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲੋਨੀ ਵਾਸੀ ਗਲੀ ਦੱਬਣ ਕਾਰਨ ਕਰ ਰਹੇ ਹਨ ਪੇ੍ਰਸ਼ਾਨੀਆਂ ਦਾ ਸਾਹਮਣਾ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਵਾਰਡ ਨੰਬਰ 1, ਮਾਤਾ ਗੁਜਰੀ ਕਾਲੋਨੀ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ, ਕਿ ਠੇਕੇਦਾਰ ਦੁਆਰਾ ਕੁਝ ਸਮਾਂ ਪਹਿਲਾਂ ਬਣਾਈ ਇੰਟਰਲਾਕਿੰਗ ਟਾਇਲਾਂ ਵਾਲੀ ਗਲੀ ਕਥਿਤ ਘਟੀਆ ਮਟੀਰੀਅਲ ਕਾਰਨ ਦੱਬ ...

ਪੂਰੀ ਖ਼ਬਰ »

ਹਲਕਾ ਅਮਲੋਹ ਵਾਸੀਆਂ ਵਲੋਂ ਮਿਲਿਆ ਸਨਮਾਨ ਕਦੇ ਨਹੀਂ ਭੁਲਾਇਆ ਜਾਵੇਗਾ-ਜਸਮੀਤ ਰਾਜਾ

ਅਮਲੋਹ, 20 ਜੁਲਾਈ (ਕੇਵਲ ਸਿੰਘ)-ਪੀ.ਏ.ਡੀ.ਬੀ. ਬੈਂਕ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਜਸਮੀਤ ਸਿੰਘ ਰਾਜਾ ਦਾ ਅੱਜ ਅਮਲੋਹ ਵਿਖੇ ਸੁਖਵਿੰਦਰ ਸਿੰਘ ਸੁੱਖੀ, ਬਲਵਿੰਦਰ ਸਿੰਘ ਸਿੱਧੂ ਅਤੇ ਜੀ.ਐਸ. ਢਿੱਲੋਂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਹੋਇਆ ਅਤੇ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਲਗਾਤਾਰ ਬਰਸਾਤ, ਰਾਹਤ ਨਾਲ ਬਣੀ ਮੁਸੀਬਤ

ਬਸੀ ਪਠਾਣਾਂ, 20 ਜੁਲਾਈ (ਰਵਿੰਦਰ ਮੌਦਗਿਲ)-ਬੀਤੇ 24 ਘੰਟੇ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ, ਮੰਗਲਵਾਰ ਨੂੰ ਨਗਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦੇਣ ਦੇ ਨਾਲ-ਨਾਲ ਕਈ ਇਲਾਕਿਆਂ ਵਿਚ ਮੁਸੀਬਤ ਬਣ ਕੇ ਬਰਸਿਆ | ਭਾਜਪਾ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਿਊਮਨ ਰਾਈਟਸ ਕੌਂਸਲ ਨੇ ਲੋਕਾਂ ਦੀ ਮਦਦ ਕਰਨ ਦਾ ਦਿੱਤਾ ਭਰੋਸਾ

ਅਮਲੋਹ, 20 ਜੁਲਾਈ (ਰਿਸ਼ੂ ਗੋਇਲ)-ਅੰਤਰਰਾਸ਼ਟਰੀ ਹਿਊਮਨ ਰਾਈਟਸ ਕੌਂਸਲ ਦੀ ਟੀਮ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨਾਂ, ਦੁਕਾਨਦਾਰਾਂ, ਮਜ਼ਦੂਰਾਂ ਤੇ ਹੋਰ ਵਰਗ ਦੇ ਲੋੜਵੰਦ ਪਰਿਵਾਰਾਂ ਦੀ ਵੱਡੇ ਪੱਧਰ ਤੇ ਆਰਥਿਕ ਤੇ ਸਮਾਜਿਕ ਮਦਦ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥਣਾਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ

ਬਸੀ ਪਠਾਣਾਂ, 20 ਜੁਲਾਈ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਨਾਲ ਵਿਦਿਆਰਥੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਸੀਡ ਬਾਲਜ਼ ਵੰਡਣ ਤੇ ਵਰਤਣ ਦੀ ਮੁਹਿੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਫਰੂਟ ਸੀਡ ਬਾਲ ਮੁਹਿੰਮ ਤਹਿਤ 1 ਹਜ਼ਾਰ ਸੀਡ ਬਾਲਜ਼ ਵੰਡਣ ਤੇ ਵੱਖ-ਵੱਖ ਥਾਵਾਂ 'ਤੇ ਖਿਲਾਰ ਕੇ ਇਨ੍ਹਾਂ ਦੀ ਵਰਤੋਂ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸੁਰਭੀ ਮਲਿਕ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਸਾਥੀਆਂ ਵਲੋਂ ਹੀ ਉਸ ਦਾ ਸਾਥ ਛੱਡਣਾਂ ਵੱਡੀ ਅਸਫਲਤਾ ਦਾ ਸਬੂਤ-ਗੁਰੂ

ਖਮਾਣੋਂ, 20 ਜੁਲਾਈ (ਮਨਮੋਹਣ ਸਿੰਘ ਕਲੇਰ)-ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਸਾਥੀਆਂ ਵਲੋਂ ਜਿਸ ਤਰ੍ਹਾਂ ਉਸ ਦਾ ਸਾਥ ਛੱਡ ਕੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਲਈ ਭੂਮਿਕਾ ਨਿਭਾਈ ਹੈ, ਕੈਪਟਨ ਅਮਰਿੰਦਰ ਸਿੰਘ ਦੀ ਬਤੌਰ ਮੁੱਖ ਮੰਤਰੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਪਿੰਡ ਨੰਗਲਾਂ ਵਿਖੇ ਬਸਪਾ-ਅਕਾਲੀ ਗੱਠਜੋੜ ਵਲੋਂ ਮੀਟਿੰਗ

ਖਮਾਣੋਂ, 20 ਜੁਲਾਈ (ਮਨਮੋਹਣ ਸਿੰਘ ਕਲੇਰ)-ਹਲਕਾ ਬਸੀ ਪਠਾਣਾਂ ਬਹੁਜਨ ਸਮਾਜ ਪਾਰਟੀ ਦੇ ਕੋਆਰਡੀਨੇਟਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ ਪਿੰਡ ਨੰਗਲਾਂ ਵਿਖੇ ਬਸਪਾ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਸ਼ਿਵ ਕੁਮਾਰ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਤੇ ਨਾਗਰਾ ਨੂੰ ਕਾਰਜਕਾਰੀ ਪ੍ਰਧਾਨ ਲਗਾ ਕੇ ਕਾਂਗਰਸ ਨੇ ਅੱਧੀ ਬਾਜ਼ੀ ਜਿੱਤੀ

ਸੰਘੋਲ, 20 ਜੁਲਾਈ (ਗੁਰਨਾਮ ਸਿੰਘ ਚੀਨਾ)-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਤੇ ਕੁਲਜੀਤ ਸਿੰਘ ਨਾਗਰਾ ਨੂੰ ਕਾਰਜਕਾਰੀ ਪ੍ਰਧਾਨ ਬਣਾ ਕੇ ਕਾਂਗਰਸ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅੱਧੀ ਬਾਜ਼ੀ ਜਿੱਤ ਲਈ ਹੈ | ਇਹ ਪ੍ਰਗਟਾਵਾ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਹਰੇਕ ਵਿਸ਼ੇ 'ਤੇ ਸਾਰਥਿਕ ਚਰਚਾ ਕਰਨ ਦਾ ਦਿੱਤਾ ਬਿਆਨ ਸਿਆਸਤ ਤੋਂ ਪ੍ਰੇਰਿਤ-ਮਾਨ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਰਬ-ਪਾਰਟੀ ਇਕੱਤਰਤਾ 'ਚ ਹਰ ਵਿਸ਼ੇ 'ਤੇ ਸਾਰਥਿਕ ਚਰਚਾ ਕਰਵਾਉਣ ਦਾ ਕੀਤਾ ਵਾਅਦਾ ਕੇਵਲ ਸਿਆਸਤ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੁਵੇਨਾਇਲ ਜਸਟਿਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਜ਼ਿਲੇ੍ਹ ਵਿਚ ਬਾਲ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜੁਵੇਨਾਇਲ ਜਸਟਿਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਨਵਾਂ ਜੋਸ਼ ਹੋਇਆ ਪੈਦਾ-ਰਾਮਗੜ੍ਹ

ਖਮਾਣੋਂ, 20 ਜੁਲਾਈ (ਜੋਗਿੰਦਰ ਪਾਲ)-ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਉਨ੍ਹਾਂ ਦੇ ਦਫ਼ਤਰ ਦਾਣਾ ਮੰਡੀ ਖਮਾਣੋਂ ਵਿਖੇ ਹੋਈ | ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ ਕੁਲਜੀਤ ਸਿੰਘ ਨਾਗਰਾ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਜਖਵਾਲੀ, 20 ਜੁਲਾਈ (ਨਿਰਭੈ ਸਿੰਘ)-ਕੁੱਲ ਹਿੰਦ ਕਾਂਗਰਸ ਹਾਈਕਮਾਂਡ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਲਾਏ ਜਾਣ ਉਪਰੰਤ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 20 ਜੁਲਾਈ (ਰਵਿੰਦਰ ਮੌਦਗਿਲ)-ਬੀਤੀ ਦੇਰ ਰਾਤ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਚੰਡੀਗੜ੍ਹ ਸਥਿਤ ਨਿਵਾਸ 'ਤੇ ਪਹੰੁਚੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਵਿਧਾਇਕ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿੱਤੇ ਜਾਣਗੇ-ਗੈਰੀ ਬੜਿੰਗ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਮੁਕੇਸ਼ ਘਈ)-ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਵੀ ਘਰ-ਘਰ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਨਿਆਇਕ ਮਾਨਵ ਅਧਿਕਾਰ ਪ੍ਰੀਸ਼ਦ ਦੇ ਨਵ-ਨਿਯੁਕਤ ਸੂਬਾ ਵਾਈਸ ਪ੍ਰਧਾਨ ਗਿਫ਼ਟੀ ਦਾ ਸਨਮਾਨ

ਖਮਾਣੋਂ, 20 ਜੁਲਾਈ (ਜੋਗਿੰਦਰ ਪਾਲ)-ਬਲਾਕ ਸੰਮਤੀ ਦਫ਼ਤਰ ਖਮਾਣੋਂ ਵਿਖੇ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਧਰਮ ਪਤਨੀ ਗੁਰਪ੍ਰੀਤ ਕੌਰ ਵਲੋਂ ਨਿਆਇਕ ਮਾਨਵ ਅਧਿਕਾਰ ਪ੍ਰੀਸ਼ਦ ਦੇ ਨਵ-ਨਿਯੁਕਤ ਵਾਈਸ ਪ੍ਰਧਾਨ ਪੰਜਾਬ ਅਮਿੱਤ ਕੁਮਾਰ ਗਿਫ਼ਟੀ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬੇਅਦਬੀ, ਨਸ਼ਾ ਤਸਕਰੀ, ਮਾਫ਼ੀਆ ਰਾਜ ਵਰਗੇ ਮਸਲੇ ਹੱਲ ਕਰਨ 'ਚ ਅਸਫਲ ਰਹੀ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ 'ਚ ਹੋਈ, ਜਿਸ 'ਚ 'ਆਪ' ਦੀ ਜ਼ਿਲ੍ਹਾ ਜਥੇਬੰਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਤੇ ਹਲਕਾ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX