ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  4 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  11 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  38 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਾਜ਼ਿਲਕਾ / ਅਬੋਹਰ

ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਟੇਲਾਂ 'ਤੇ ਆਬਾਦ ਦਰਜਨਾਂ ਪਿੰਡਾਂ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ 'ਤੇ ਧਰਨਾ ਦਿੰਦਿਆਂ ਸੜਕੀ ਆਵਾਜਾਈ ਬੰਦ ਕੀਤੀ ਗਈ | ਇਸ ਦੌਰਾਨ ਕਿਸਾਨਾਂ ਵਲੋਂ ਨਹਿਰੀ ਵਿਭਾਗ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਧਰਨੇ ਕਾਰਨ ਨੈਸ਼ਨਲ ਹਾਈਵੇ 'ਤੇ ਕਈ ਘੰਟੇ ਆਵਾਜਾਈ ਪ੍ਰਭਾਵਿਤ ਹੋਈ | ਧਰਨੇ ਵਿਚ ਪਿੰਡ ਕੇਰੀਆਂ, ਖ਼ਾਨਪੁਰ, ਬਾਂਡੀ ਵਾਲਾ, ਸਿਵਾਨਾ, ਮੁਰਾਦ ਵਾਲਾ, ਸ਼ਤੀਰ ਵਾਲਾ, ਟਿੱਲਾਂ ਵਾਲੀ, ਢਾਬਾਂ, ਲੱਖੇ ਵਾਲੀ ਢਾਬ, ਬਾਰੇ ਕਾ, ਹੀਰਾਂ ਵਾਲੀ, ਕਬੂਲ ਸ਼ਾਹ, ਸਾਬੂਆਣਾ, ਚੂਹੜੀ ਵਾਲਾ ਚਿਸ਼ਤੀ, ਜੰਡ ਵਾਲਾ ਮੀਰਾ ਸਾਂਗਲਾ, ਜੰਡ ਵਾਲਾ ਖਰਤਾ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸਰਪੰਚ ਹਰਦੀਪ ਢਾਕਾ, ਐੱਸ.ਪੀ. ਦਵਿੰਦਰ ਜੋਹੜ ਸਾਬਕਾ ਸਰਪੰਚ, ਅਮਿੱਤ ਰਿਣਵਾ, ਅਮਰ ਕੁਮਾਰ ਸਿਆਗ, ਕੁਲਦੀਪ ਕੁਮਾਰ, ਰੋਹਿਤ ਰਿਣਵਾ, ਸਿਧਾਰਥ ਰਿਣਵਾ ਆਦਿ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਨਹਿਰਾਂ ਦੀਆਂ ਟੇਲਾਂ 'ਤੇ ਵਸੇ ਹੋਏ ਹਨ ਪਰ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਨਹਿਰੀ ਪਾਣੀ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਮਜ਼ਬੂਰੀਵਸ ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਨੂੰ ਵਾਹੁਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਚੱਲਦਿਆਂ ਕਿਸੇ ਵੀ ਅਧਿਕਾਰੀ ਵਲੋਂ ਕਿਸਾਨਾਂ ਦੀ ਬਾਂਹ ਨਹੀਂ ਫੜੀ ਗਈ ਅਤੇ ਮਜਬੂਰੀ ਵਿਚ ਆ ਕੇ ਉਨ੍ਹਾਂ ਨੂੰ ਨੈਸ਼ਨਲ ਹਾਈਵੇ ਜਾਮ ਕਰਨਾ ਪਿਆ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਥਿਤੀ ਇਸ ਤਰ੍ਹਾਂ ਹੈ ਕਿ ਬਾਜਰਾ, ਝੋਨਾ, ਚਾਰਾ ਆਦਿ ਫ਼ਸਲਾਂ ਪੂਰੀ ਤਰ੍ਹਾਂ ਨਾਲ ਖ਼ਰਾਬ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਅੰਦਰ ਜ਼ਮੀਨ ਹੇਠਲਾ ਪਾਣੀ ਵੀ ਪੀਣ ਯੋਗ ਨਹੀਂ ਹੈ, ਜਿਸ ਕਾਰਨ ਪਿੰਡਾਂ ਦੇ ਲੋਕ ਨਹਿਰੀ ਪਾਣੀ 'ਤੇ ਹੀ ਨਿਰਭਰ ਹਨ ਪਰ ਅੱਜ ਉਨ੍ਹਾਂ ਨੂੰ ਪੀਣ ਲਈ ਪਾਣੀ ਵੀ ਉਪਲਬਧ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਕਈ ਵਾਰ ਅਧਿਕਾਰੀਆਂ ਦੇ ਧਿਆਨ ਵਿਚ ਇਹ ਸਮੱਸਿਆ ਲਿਆਂਦੀ ਗਈ ਹੈ , ਹਰ ਵਾਰ ਅਧਿਕਾਰੀ ਉਨ੍ਹਾਂ ਨੂੰ ਵਾਅਦਾ ਕਰ ਕੇ ਤੋਰ ਦਿੰਦੇ ਹਨ ਪਰ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਰਿਹਾ | ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ, ਵਲੋਂ ਕਿਸਾਨਾਂ ਨੂੰ ਭਰੋਸੇ ਵਿਚ ਲੈ ਕੇ ਧਰਨਾ ਚੁਕਵਾਇਆ ਗਿਆ | ਮੌਕੇ 'ਤੇ ਪੁੱਜੇ ਫ਼ਾਜ਼ਿਲਕਾ ਦੇ ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ ਨੇ ਦੱਸਿਆ ਕਿ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਨਹਿਰੀ ਵਿਭਾਗ ਨੂੰ ਕਾਰਵਾਈ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵਲੋਂ ਨਹਿਰੀ ਪਾਣੀ ਦੀ ਚੋਰੀ ਕੀਤੀ ਜਾ ਰਹੀ ਹੈ, ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਸ ਬੇਲਦਾਰ ਦੇ ਇਲਾਕੇ ਅੰਦਰ ਨਹਿਰੀ ਪਾਣੀ ਦੀ ਚੋਰੀ ਹੋਵੇਗੀ, ਉਸ ਬੇਲਦਾਰ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰਾਂ ਵਿਚੋਂ ਜੜੀ ਬੂਟੀ ਕੱਢਣ ਲਈ ਵੀ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ 'ਤੇ ਨਹਿਰੀ ਵਿਭਾਗ ਕੋਲੋਂ ਜਵਾਬ ਮੰਗਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਰੇਸ਼ੋ ਦੇ ਹਿਸਾਬ ਨਾਲ ਪਾਣੀ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਹੋਇਆ ਤਾਂ ਅਣਮਿਥੇ ਸਮੇਂ ਲਈ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ | ਇਸ ਮੌਕੇ ਰਮਨ ਜੋਹੜ, ਸੁਰਿੰਦਰ ਰਿਣਵਾ, ਜਗਦੀਸ਼ ਕੁਮਾਰ, ਨਿਰਮਲ ਕੁਮਾਰ, ਦਇਆ ਨੰਦ, ਯੁਧਿਸ਼ਟਰ, ਰਵੀ ਸਿਆਗ, ਨੀਰਜ ਕੁਮਾਰ, ਧੰਨਰਾਜ, ਵਿਜੇ ਪਾਲ, ਭੂਪ ਲਾਲ, ਨਿਰਮਲ ਢਾਕਾ, ਸਾਂਈ ਰਾਮ, ਨੇਤ ਰਾਮ, ਵਿਪਨ ਰਿਣਵਾ, ਸਤਪਾਲ ਨੈਣ, ਅਮੀਂ ਚੰਦ ਆਦਿ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਅਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਬੱਲੂਆਣਾ, 20 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨ੍ਹੋ ਤੋਂ ਅਬੋਹਰ ਰੋਡ 'ਤੇ ਸਥਿਤ ਪਿੰਡ ਸੁਖਚੈਨ ਨੇੜੇ ਆਵਾਰਾ ਪਸ਼ੂ ਨਾਲ ਟਰਕਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ (26) ਪੁੱਤਰ ਸੁਰਿੰਦਰ ਕੁਮਾਰ ਵਾਸੀ ਸੁਖਚੈਨ ...

ਪੂਰੀ ਖ਼ਬਰ »

ਕੋਚ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਖ਼ਾਲਸਾ ਕਾਲਜ ਵਿਚ ਨੌਜਵਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਅਤੇ ਆਰਮੀ ਦੀ ਟਰੇਨਿੰਗ ਮੁਫਤ 'ਚ ਦੇਣ ਵਾਲੇ ਕੋਚ ਮਲਕੀਤ ਸਿੰਘ ਦੇ ਨਾਲ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੁੱਟਮਾਰ ਤੇ ਦੁਰਵਿਵਹਾਰ ਕਰਨ ਦਾ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਬੀਤੇ ਦਿਨੀਂ ਸੰਤ ਨਗਰ ਦੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਖੂਈਆਂ ਸਰਵਰ, 20 ਜੁਲਾਈ (ਵਿਵੇਕ ਹੂੜੀਆ)-ਬੀਤੇ ਦਿਨੀਂ ਖੂਈਆਂ ਸਰਵਰ ਵਿਚ ਇਕ ਦੁਕਾਨਦਾਰ 'ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੇ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਵਲੋਂ ਥਾਣੇ ਮੂਹਰੇ ਧਰਨਾ ਲਗਾਇਆ ਗਿਆ ਜਿਸ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਬਾਅਦ ਰਕਬਾ ਪੁਰਾਣਾ ਰੇਲਵੇ ਅਮਰਪੁਰਾ ਨੇੜੇ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ | ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਵਲਾ ਦੇ ਜਨਮ ਦਿਨ 'ਤੇ ਹਲਕੇ ਅੰਦਰ ਵਰਕਰਾਂ ਨੇ ਲਗਾਏ ਬੂਟੇ

ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਜਨਮ ਦਿਨ 'ਤੇ ਜਿੱਥੇ ਵਰਕਰਾਂ ਵਲੋਂ ਸ਼ਹਿਰ ਤੇ ਪਿੰਡ-ਪਿੰਡ 'ਚ ਕੇਕ ਕੱਟੇ ਗਏ ਉੱਥੇ ਹੀ ਵਾਤਾਵਰਨ ਦੀ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ ਬੂਟੇ ਵੀ ਲਗਾਏ ਗਏ | ਕੇਕ ਕੱਟਣ ਦੀ ਸ਼ੁਰੂਆਤ ਨਗਰ ਕੌਂਸਲ ...

ਪੂਰੀ ਖ਼ਬਰ »

330 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ

ਜਲਾਲਾਬਾਦ, 20 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 330 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਦੇ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸ਼ਹਿਰ ਵਿਚ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਜਾਰੀ, ਮਰੀਜ਼ ਹੋਏ ਪ੍ਰੇਸ਼ਾਨ

ਅਬੋਹਰ, 20 ਜੁਲਾਈ (ਸੁਖਜੀਤ ਸਿੰਘ ਬਰਾੜ)-ਸਰਕਾਰ ਵਲੋਂ ਡਾਕਟਰਾਂ ਦੀ ਐਨ.ਪੀ.ਏ. ਵਿਚ ਕਟੌਤੀ ਕੀਤੇ ਜਾਣ ਦੇ ਵਿਰੋਧ ਵਿਚ ਸਰਕਾਰੀ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ ਜਿਸ ਦੇ ਚੱਲਦੇ ਅੱਜ ਵੀ ਸਰਕਾਰੀ ਡਾਕਟਰ ਹੜਤਾਲ 'ਤੇ ਰਹੇ ਜਦੋਂ ਕਿ ਹਸਪਤਾਲ ...

ਪੂਰੀ ਖ਼ਬਰ »

ਢਾਬੇ 'ਤੇ ਹੋਏ ਝਗੜੇ ਸਬੰਧੀ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 20 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ 12 ਜੁਲਾਈ ਨੂੰ ਪਿੰਡ ਢਾਬਾ ਕੋਕਰੀਆ ਵਿਖੇ ਹੋਏ ਝਗੜੇ ਦੇ ਸਬੰਧ ਵਿਚ ਪਿੰਡ ਦੇ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਿੰਡ ਵਾਸੀ ...

ਪੂਰੀ ਖ਼ਬਰ »

ਕਾਸ਼ਤ ਕੀਤੀ ਜ਼ਮੀਨ ਵਹਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਕਾਸ਼ਤ ਕੀਤੀ ਜ਼ਮੀਨ ਨੂੰ ਵਹਾਉਣ ਦੇ ਦੋਸ਼ਾਂ ਤਹਿਤ ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਵਲੋਂ ਕੁੱਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਰਨੈਲ ਸਿੰਘ ਪੁੱਤਰ ਜੰਗੀਰ ਸਿੰਘ ਨੇ ...

ਪੂਰੀ ਖ਼ਬਰ »

ਖੇਡ ਸਟੇਡੀਅਮ 'ਚ ਬੂਟੇ ਲਗਾਏ

ਫ਼ਾਜ਼ਿਲਕਾ, 20 ਜੁਲਾਈ(ਦਵਿੰਦਰ ਪਾਲ ਸਿੰਘ)-ਗਰੀਨ ਮਿਸ਼ਨ ਪੰਜਾਬ ਅਤੇ ਘਰ ਘਰ ਹਰਿਆਲੀ ਤਹਿਤ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਫ਼ਾਜ਼ਿਲਕਾ ਬਹੁਮੰਤਵੀ ਖੇਡ ਸਟੇਡੀਅਮ 'ਚ ਜ਼ਿਲ੍ਹਾ ਖੇਡ ਅਧਿਕਾਰੀ ਸ਼੍ਰੀ ਬਲਵੰਤ ਸਿੰਘ ਦੀ ਨਿਗਰਾਨੀ ਹੇਠ 60 ਤੋਂ ਵੱਧ ਵੱਖ-ਵੱਖ ...

ਪੂਰੀ ਖ਼ਬਰ »

ਪਿ੍ੰਸੀਪਲਾਂ ਨੇ ਪੇਅ ਕਮਿਸ਼ਨ ਖ਼ਿਲਾਫ਼ ਕੀਤੀ ਲਾਮਬੰਦੀ- ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 20 ਜੁਲਾਈ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਛੇਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਅੱਜ ਪਿ੍ੰਸੀਪਲਾਂ ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਅਤੇ ...

ਪੂਰੀ ਖ਼ਬਰ »

ਖੰਡਰ ਬਣੀ ਧਰਮਸ਼ਾਲਾ ਨੂੰ ਪੰਚਾਇਤ ਨੇ ਦਿੱਤਾ ਨਵਾਂ ਰੂਪ

ਮੰਡੀ ਅਰਨੀਵਾਲਾ, 20 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪਿੰਡ ਬੁਰਜ ਹਨੂਮਾਨਗੜ੍ਹ ਵਿਖੇ ਪੰਚਾਇਤੀ ਧਰਮਸ਼ਾਲਾ ਜਿਸ ਦੀ ਪਿਛਲੇ ਕਈ ਸਾਲਾਂ ਤੋਂ ਹਾਲਤ ਖਸਤਾ ਬਣੀ ਹੋਈ ਸੀ ਅਤੇ ਇਸ ਧਰਮਸਾਲਾ ਦਾ ਬਹੁਤਾ ਹਿੱਸਾ ਖੰਡਰ ਹੋਣ ਕਰਕੇ ਡਿਗ ਗਿਆ ਸੀ ਪਰ ਪਿੰਡ ਦੇ ਸਰਪੰਚ ਗੁਰਵੀਰ ...

ਪੂਰੀ ਖ਼ਬਰ »

ਬੀ.ਪੀ.ਈ.ਓ. ਵਲੋਂ ਇੰਚਾਰਜਾਂ ਨਾਲ ਮੀਟਿੰਗ

ਖੂਈਆਂ ਸਰਵਰ, 20 ਜੁਲਾਈ (ਵਿਵੇਕ ਹੂੜੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਡਾ: ਸੁਖਵੀਰ ਸਿੰਘ ਬੱਲ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੂਈਆਂ ਸਰਵਰ ਸਤੀਸ਼ ਮਿਗਲਾਨੀ ਵਲੋਂ ਬਲਾਕ ਦੇ ਸਮੂਹ ਸੀ.ਐਚ.ਟੀ. ਅਤੇ ਪੜ੍ਹੋ ਪੰਜਾਬ ਪੜਾਓ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬਲਾਕ ਮੈਂਟਰਜ ਦੀ ਇਕ ਰੋਜ਼ਾ ਟਰੇਨਿੰਗ ਆਯੋਜਿਤ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਬਿਹਤਰ ਪ੍ਰਦਰਸ਼ਨ ਲਈ ਅਗਾੳਾੂ ਯੋਜਨਾਬੰਦੀ ਵਜੋਂ ਵੱਖ-ਵੱਖ ਵਿਸ਼ਿਆਂ ਦੇ ਬਲਾਕ ਮੈਂਟਰਜ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਸਿਖਲਾਈ ਦੇਣ ...

ਪੂਰੀ ਖ਼ਬਰ »

ਬੈਂਕ ਦੇ ਸਟਾਫ਼ ਵਲੋਂ ਸਕੂਲ 'ਚ ਬੂਟੇ ਲਗਾਏ

ਮੰਡੀ ਲਾਧੂਕਾ, 20 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਹਰਿਆਲੀ ਬਰਕਰਾਰ ਰੱਖਣ ਲਈ ਤੇ ਵਾਤਾਵਰਨ ਸ਼ੁੱਧ ਬਣਾਈ ਰੱਖਣ ਦੇ ਮਕਸਦ ਨਾਲ ਭਾਰਤੀ ਸਟੇਟ ਬੈਂਕ ਮੰਡੀ ਲਾਧੂਕਾ ਵਲੋਂ ਪਿੰਡ ਧੁਨਕੀਆ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੂਟੇ ਲਗਾਏ ਗਏ | ਇਸ ਮੌਕੇ 'ਤੇ ਬੈਂਕ ਮੈਨੇਜਰ ...

ਪੂਰੀ ਖ਼ਬਰ »

ਮੈਡਮ ਕਵਿਤਾ ਰਾਣੀ ਨੇ ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਮੈਡਮ ਕਵਿਤਾ ਰਾਣੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ...

ਪੂਰੀ ਖ਼ਬਰ »

ਐਂਟੀ ਲਾਰਵਾ ਗਤੀਵਿਧੀਆਂ ਤਹਿਤ ਖੜੇ੍ਹ ਪਾਣੀ ਦੇ ਸਰੋਤਾਂ ਨੂੰ ਚੈੱਕ ਕੀਤਾ

ਫ਼ਾਜ਼ਿਲਕਾ, 20 ਜੁਲਾਈ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਮਲੇਰੀਆ, ਡੇਂਗੂ ਦੀ ਰੋਕਥਾਮ ਲਈ ਅਰਬਨ ਖੇਤਰ ਵਿਖੇ ਐਂਟੀ ਲਾਰਵਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਫ਼ਾਜ਼ਿਲਕਾ ਡਾ. ਸੁਧੀਰ ਪਾਠਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਦੀ ਡੱੁਬਦੀ ਬੇੜੀ ਨੂੰ ਬੰਨ੍ਹੇ ਨਹੀਂ ਲਗਾ ਸਕਦੇ ਨਵਜੋਤ ਸਿੰਘ ਸਿੱਧੂ- ਢਿੱਲੋਂ

ਬੱਲੂਆਣਾ, 20 ਜੁਲਾਈ (ਜਸਮੇਲ ਸਿੰਘ ਢਿੱਲੋਂ)-ਕਾਂਗਰਸ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਇੰਨੇ ਤੰਗ ਆ ਚੁੱਕੇ ਹਨ ਕਿ ਹੁਣ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਵਜੋਤ ਸਿੰਘ ਸਿੱਧੂ ਬੰਨ੍ਹੇ ਨਹੀਂ ਲਗਾ ਸਕਦੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦਾ ਕੀਤਾ ਸਨਮਾਨ

ਫ਼ਾਜ਼ਿਲਕਾ, 20 ਜੁਲਾਈ(ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਬੂਲਸ਼ਾਹ ਖੁੱਬਣ ਵਿਖੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਡੀ.ਐਮ.ਸ੍ਰੀ ਗੌਤਮ ਗੌੜ ਦੁਆਰਾ ਮਿਡ ਡੇ ਮੀਲ ਕੁੱਕ ਸ੍ਰੀਮਤੀ ਵੀਰਪਾਲ ਕੌਰ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਬਾਅਦ ਰਕਬਾ ਪੁਰਾਣਾ ਰੇਲਵੇ ਅਮਰਪੁਰਾ ਨੇੜੇ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 29 ਜੁਲਾਈ (ਰਾਕੇਸ਼ ਛਾਬੜਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 2011 ਦੀ ਸੂਚੀ ਵਿਚ ਰਜਿਸਟਰਡ ਹੋਏ ਲਾਭਪਾਤਰੀਆਂ ਨੇ ਭਾਰਤ ਸਰਕਾਰ ਤੋਂ ਮਕਾਨ ਬਣਾਉਣ ਲਈ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਸੂਚੀ ਵਿਚ ਰਜਿਸਟਰਡ ਹੋਏ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਆਪ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਸੌ ਾਪੇ ਮੰਗ ਪੱਤਰ

ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਆਸਮਾਨ ਨੂੰ ਛੂਹ ਰਹੀਆਂ ਕੀਮਤਾਂ ਦੇ ਵਿਰੁੱਧ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਮੰਗ ਪੱਤਰ ਦਿੰਦਿਆਂ ਇਸ 'ਤੇ ਤੁਰੰਤ ਗੌਰ ਕਰਨ ਦੀ ਮੰਗ ਕੀਤੀ ਗਈ ਹੈ | ਪਾਰਟੀ ਦੇ ਕਿਸਾਨ ਵਿੰਗ ...

ਪੂਰੀ ਖ਼ਬਰ »

ਰੁੱਖ ਲਗਾਉਣ ਲਈ ਜੰਗਲਾਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਹਨ ਕਈ ਸਹੂਲਤਾਂ

ਫ਼ਾਜ਼ਿਲਕਾ/ਮੰਡੀ ਅਰਨੀਵਾਲਾ, 20 ਜੁਲਾਈ(ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਜੰਗਲਾਤ ਵਿਭਾਗ ਪੰਜਾਬ ਵਲੋਂ ਰੁੱਖ ਲਗਾਉਣ ਲਈ ਗੈਰ ਸਰਕਾਰੀ ਸੰਸਥਾਵਾਂ, ਸਕੂਲਾਂ, ਕਲੱਬਾਂ, ਪੰਚਾਇਤਾਂ ਦੇ ਨਾਲ ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਵੀ ਰੁੱਖ ਮੁਹੱਈਆ ਕਰਵਾ ਕੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਕੁਇਜ਼ ਮੁਕਾਬਲਾ ਕਰਵਾਇਆ

ਮੰਡੀ ਅਰਨੀਵਾਲਾ, 20 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਆਸਫਵਾਲਾ ਦੇ 10 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਮੱਲਾਂਵਾਲਾ, 20 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਕਾਫ਼ਲੇ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਅਤੇ ਸਰੂਪ ਸਿੰਘ ਨੰਬਰਦਾਰ ਦੀ ਪੇ੍ਰਰਨਾ ਸਦਕਾ 10 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ...

ਪੂਰੀ ਖ਼ਬਰ »

ਸਿੱਧੂ ਦਾ ਪ੍ਰਧਾਨ ਬਣਨਾ ਪੰਜਾਬ ਕਾਂਗਰਸ ਲਈ ਸ਼ੁੱਭ ਸ਼ਗਨ-ਕਾਇਤ

ਤਲਵੰਡੀ ਭਾਈ, 20 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨਾ ਸੂਬੇ ਅੰਦਰ ਪਾਰਟੀ ਲਈ ਸ਼ੁੱਭ ਸ਼ਗਨ ਹੈ ਅਤੇ ਇਸ ਨਾਲ ਕਾਂਗਰਸੀ ਵਰਕਰਾਂ ਅੰਦਰ ਨਵੇਂ ਉਤਸ਼ਾਹ ਦਾ ਸੰਚਾਰ ਹੋਇਆ ਹੈ ਜੋ ਆਗਾਮੀ ਚੋਣਾਂ ਦੌਰਾਨ ...

ਪੂਰੀ ਖ਼ਬਰ »

ਕਾਰ ਵਿਚੋਂ 20 ਪੇਟੀ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਨਾਜਾਇਜ਼ ਤੌਰ 'ਤੇ ਸ਼ਰਾਬ ਲੈ ਕੇ ਆ ਰਹੀ ਇਕ ਕਾਰ ਵਿਚੋਂ ਪੁਲਿਸ ਨੇ 20 ਪੇਟੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੂੰ ਵੇਖ ਕੇ ਦੋਸ਼ੀ ਕਾਰ ਨੂੰ ਛੱਡ ਕੇ ਭੱਜ ਗਏ, ਖਿਲਾਫ ਪੁਲਿਸ ਨੇ ਮਾਮਲਾ ਕਰ ਦਰਜ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਆਪ 'ਚ ਸ਼ਾਮਿਲ

ਫ਼ਾਜ਼ਿਲਕਾ, 20 ਜੁਲਾਈ(ਦਵਿੰਦਰ ਪਾਲ ਸਿੰਘ):ਪਿੰਡ ਬੱਖੂਸ਼ਾਹ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਡੈਲੀਗੇਟ ਮੋਹਨ ਸਿੰਘ ਨੇ ਆਪਣੇ 2 ਦਰਜਨ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਲਵਲੀ ਪ੍ਰੀਤ ਸਿੰਘ, ...

ਪੂਰੀ ਖ਼ਬਰ »

ਘਰ ਦੇ ਗੇਟ ਮੂਹਰੇ ਲੱਗੇ ਟਰਾਂਸਫ਼ਾਰਮਰ ਨੂੰ ਹਟਾਉਣ ਦੀ ਮੰਗ

ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਸ਼ਹਿਰ ਦੇ ਛੋਟਾ ਟਿਵਾਣਾ ਰੋਡ ਨਜ਼ਦੀਕ ਮੈਣੀ ਪੈਟ੍ਰੋਲ ਪੰਪ ਸਥਿਤ ਸੁਦੇਸ਼ ਕੁਮਾਰ ਪੁੱਤਰ ਵਾਸੀ ਦਸਮੇਸ਼ ਨਗਰੀ ਨੇ ਰਿਹਾਇਸ਼ੀ ਮਕਾਨ ਦੇ ਸਾਹਮਣੇ ਲੱਗੇ ਟਰਾਂਸਫ਼ਾਰਮਰ ਨੂੰ ਹਟਾਉਣ ਦੀ ਮੰਗ ਕੀਤੀ ਹੈ | ਮੀਡੀਆ ਨੂੰ ਦਿੱਤੇ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਲੋਂ ਪੰਜਾਬ ਪੁਲਿਸ ਵਿਚ ਸਿਪਾਹੀ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ 20 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲੇ੍ਹ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਵਾਰਡ ਦੀਆਂ ਔਰਤਾਂ ਨਾਲ ਕੀਤੀ ਮੀਟਿੰਗ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਸੂਬਾ ਸਰਕਾਰ ਵਲੋਂ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਲਈ ਨਵੀਆਂ ਯੋਜਨਾਵਾਂ ਲਾਗੂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ, ਵਿਧਵਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ ਵਿਚ ਮਸਲੇ ਵਿਚਾਰੇ

ਮੰਡੀ ਅਰਨੀਵਾਲਾ, 20 ਜੁਲਾਈ (ਸੰਧੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਅਰਨੀਵਾਲਾ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਬੰਨਾ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਮੁੱਖ ਸਕੱਤਰ ਨਿਸ਼ਾਨ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਬੀਬੀ ਰਾਜਿੰਦਰ ਕੌਰ ਨੇ ਪਿੰਡ ਰਾਮਗੜ੍ਹ 'ਚ ਮੀਟਿੰਗਾਂ ਕੀਤੀਆਂ

ਅਬੋਹਰ, 20 ਜੁਲਾਈ (ਬਰਾੜ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬੀਬੀ ਰਾਜਿੰਦਰ ਕੌਰ ਵਲੋਂ ਬੱਲੂਆਣਾ ਹਲਕੇ ਦੇ ਪਿੰਡ ਰਾਮਗੜ੍ਹ ਵਿਖੇ ਨੁੱਕੜ ਮੀਟਿੰਗਾਂ ਕਰਕੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਮਾਮਲੇ 'ਚ ਨਾਮਜ਼ਦ ਦੋਸ਼ੀਆਂ 'ਚੋਂ ਇਕ ਗਿ੍ਫਤਾਰ

ਜਲਾਲਾਬਾਦ, 20 ਜੁਲਾਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ 8 ਲੱਖ 7 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਨਾਮਜ਼ਦ ਦੋਸ਼ੀ ਬਾਪ-ਬੇਟੇ 'ਚੋਂ ਪੁਲਸ ਨੇ ਸੰਦੀਪ ਚਲਾਨਾ ਨੂੰ ਗਿ੍ਫਤਾਰ ਕੀਤਾ ਹੈ | ਦੱਸਣਯੋਗ ਹੈ ਕਿ ਥਾਣਾ ਸਿਟੀ ਪੁਲਿਸ ਨੂੰ ਸੌਰਵ ਕੁਮਾਰ ਵਾਸੀ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਵੀ ਲਗਵਾ ਸਕਦੀਆਂ ਹਨ ਕੋਰੋਨਾ ਵੈਕਸੀਨ- ਡਾ: ਰਮਨਦੀਪ

ਮੰਡੀ ਲਾਧੂਕਾ, 20 ਜੁਲਾਈ (ਰਾਕੇਸ਼ ਛਾਬੜਾ)-ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਮਾਵਾਂ ਵੀ ਕੋਰੋਨਾ ਵੈਕਸੀਨ ਤੋਂ ਬਚਾਅ ਦਾ ਟੀਕਾ ਲਗਵਾ ਸਕਦੀਆਂ ਹਨ | ਇਹ ਜਾਣਕਾਰੀ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਲਾਧੂਕਾ ਵਿਚ ਨਿਯੁਕਤ ਡਾ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX