ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  6 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  13 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  40 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਅੰਮ੍ਰਿਤਸਰ

ਮੀਂਹ ਕਾਰਨ ਮਕਾਨ ਦੀ ਛੱਤ ਡਿਗੀ, ਮਾਂ ਤੇ 3 ਬੱਚੇ ਜ਼ਖ਼ਮੀ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਮੌਨਸੂਨ ਦਾ ਪਹਿਲਾ ਮੀਂਹ ਇਕ ਗਰੀਬ ਪਰਿਵਾਰ 'ਤੇ ਉਸ ਵੇਲੇ ਆਫਤ ਬਣ ਕੇ ਨਿਬੜਿਆ ਜਦੋਂ ਇਹ ਮੀਂਹ ਦੀ ਮਾਰ ਕਾਰਨ ਸਥਾਨਕ ਮੂਲੇਚੱਕ ਇਲਾਕੇ 'ਚ ਇਕ ਮਕਾਨ ਦੀ ਛੱਤ ਡਿੱਗ ਕਈ ਜਿਸ ਦੇ ਹੇਠਾਂ ਆ ਕੇ ਮਾਂ ਅਤੇ ਉਸ ਦੇ ਤਿੰਨ ਬੱਚੇ ਫੱਟੜ ਹੋ ਗਏ | ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਵਲੋਂ ਇਲਾਜ ਲਈ ਗੁਰੂ ਨਾਨਕ ਦੇਵ ਹਸਤਪਾਲ ਵਿਖੇ ਦਾਖਲ ਕਰਵਾਇਆ ਗਿਆ ਜਿਨ੍ਹਾਂ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਇਸ ਸਬੰਧ 'ਚ ਸਮਸ਼ੇਰ ਸਿੰਘ ਵਾਸੀ ਭਾਈ ਵੀਰ ਸਿੰਘ ਕਾਲੋਨੀ ਮੂਲੇਚੱਕ ਨੇ ਦੱਸਿਆ ਕਿ ਉਹ ਨਗਰ ਨਿਗਮ 'ਚ ਬਤੌਰ ਸੀਵਰਮੈਨ ਠੇਕੇ 'ਤੇ ਕੰਮ ਕਰਦਾ ਹੈ ਅਤੇ ਰੋਜਾਨਾ ਦੀ ਤਰ੍ਹਾਂ ਉਹ ਆਪਣੇ ਕੰਮ 'ਤੇ ਗਿਆ ਸੀ | ਉਸ ਨੇ ਦੱਸਿਆ ਕਿ ਕਿਸੇ ਵਿਅਕਤੀ ਵਲੋਂ ਪਾ ਕੇ ਦਿੱਤੇ ਕੋਠੇ 'ਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ | ਜਿਸ ਦੀ ਬਾਲਿਆਂ ਦੀ ਛੱਤ ਅੱਜ ਮੀਂਹ ਕਾਰਨ ਡਿੱਗ ਪਈ ਜਿਸ ਦੇ ਹੇਠਾ ਉਸ ਦੀ ਪਤਨੀ ਸੁਖਵਿੰਦਰ ਕੌਰ (40­), ਲੜਕੀ ਸੀਤੂ (18­), ਦੂਜੀ ਲੜਕੀ ਕੋਮਲ ਤੇ ਲੜਕਾ ਅਕਾਸ਼ਦੀਪ ਆ ਗਏ | ਉਸ ਨੇ ਦੱਸਿਆ ਮੁਹੱਲੇ ਦੇ ਲੋਕਾਂ ਨੇ ਉਸ ਨੂੰ ਇਸ ਘਟਨਾ ਦੀ ਇਤਲਾਹ ਦਿੱਤੀ ਤੇ ਉਸ ਦੇ ਪਰਿਵਾਰ ਨੂੰ 108 ਐਬੂਲੈਂਸ ਰਾਹੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚਾਇਆ ਗਿਆ | ਹਸਪਤਾਲ ਦੇ ਡਾਕਟਰਾਂ ਅਨੁਸਾਰ ਉਕਤ ਪਰਿਵਾਰ ਵਿਚ ਸੁਖਵਿੰਦਰ ਕੌਰ ਦੀ ਛਾਤੀ ਅਤੇ ਲੱਕ 'ਤੇ ਸੱਟਾਂ ਲੱਗੀਆਂ ਹਨ ਜਦ ਕਿ ਕੋਮਲ ਦੇ ਸਿਰ, ਸੀਤੂ ਦੀਆਂ ਲੱਤਾ ਅਤੇ ਬਾਹਾ 'ਤੇ ਅਤੇ ਅਕਾਸ਼ਦੀਪ ਦੀ ਬਾਂਹ 'ਤੇ ਸੱਟ ਲੱਗੀ ਹੈ ਪਰ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |

ਦਿੱਲੀ ਕਿਸਾਨ ਸੰਘਰਸ਼ ਨੂੰ ਮਜ਼ਬੂਤ ਬਣਾਉਣ ਲਈ ਅੰਮਿ੍ਤਸਰ ਤੋਂ ਜਥਾ ਰਵਾਨਾ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਇਕ ਜਥੇ ਨੂੰ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਵਲੋਂ ਸਥਾਨਕ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ...

ਪੂਰੀ ਖ਼ਬਰ »

ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਅੰਮਿ੍ਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹੋਈ ਬਾਰਿਸ਼ ਕਾਰਨ ਜਿਥੇ ਮੌਸਮ ਖੁਸ਼ਗਵਾਰ ਹੋ ਗਿਆ ਹੈ ਅਤੇ ਲੋਕਾਂ ਨੇ ਗਰਮੀ ਤੋਂ ਨਿਜਾਤ ਹਾਸਲ ਕੀਤੀ, ਉਸ ਦੇ ਦੂਜੇ ਪਾਸੇ ਇਸ ਮੀਂਹ ਕਾਰਨ ਸ਼ਹਿਰ ਦੀਆਂ ਕਈ ਸੜਕਾਂ 'ਤੇ ਪਾਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ 'ਵਰਸਿਟੀ ਪ੍ਰੀਖਿਆਵਾਂ 'ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮਿ੍ਤਸਰ, 20 ਜੁਲਾਈ (ਜੱਸ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਟ ਆਫ਼ ਕਾਮਰਸ ਤੇ ਮੈਨੇਜਮੈਂਟ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਬੀ. ਕਾਮ ਸਮੈਸਟਰ ਪਹਿਲਾ ਦੀ ਹਰਨੂਰ ਕੌਰ ਨੇ ਪਹਿਲਾ, ਜਦ ਕਿ ...

ਪੂਰੀ ਖ਼ਬਰ »

ਅਰਵੀਨ ਕੁਮਾਰ ਭਕਨਾ ਤੇ ਹੈਪੀ ਬੋਪਾਰਾਏ ਦਾ ਸਨਮਾਨ

ਛੇਹਰਟਾ, 20 ਜੁਲਾਈ (ਵਡਾਲੀ) -ਛੇਹਰਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨਾਂ ਲਵੀ ਸ਼ਰਮਾ, ਗੁਰਪ੍ਰੀਤ ਸਿੰਘ ਟਹਿਲ, ਰਾਜੂ ਰਾਜਪੂਤ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਯੂਥ ਅਕਾਲੀ ਦਲ ਦੇ ਨਵ ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ ਵਲੋਂ ਪਿ੍ੰ: ਕੰਵਲਜੀਤ ਕੌਰ ਮੁੱਛਲ ਮੁਅੱਤਲ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਵਿਖੇ ਤਾਇਨਾਤ ਪਿ੍ੰ: ਕੰਵਲਜੀਤ ਕੌਰ ਨੂੰ ਸਕੂਲ ਸਟਾਫ, ਮੈਨੇਜਮੈਂਟ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਹੀ ਵਰਤੀਰਾ ਨਾ ਅਪਨਾਉਣ ਦੇ ...

ਪੂਰੀ ਖ਼ਬਰ »

ਬਕਰੀਦ 'ਤੇ ਬੱਕਰਾ ਮੰਡੀ 'ਚ ਰਹੀ ਰੌਣਕ, 4 ਹਜ਼ਾਰ ਤੱਕ ਮਹਿੰਗੇ ਵਿਕੇ ਬੱਕਰੇ

ਅੰਮਿ੍ਤਸਰ, 20 ਜੁਲਾਈ (ਸੁਰਿੰਦਰ ਕੋਛੜ)-ਇਸਲਾਮ 'ਚ ਬਕਰੀਦ ਦੇ ਤਿਉਹਾਰ ਦੇ ਮੌਕੇ ਮੁਸਲਿਮ ਭਾਈਚਾਰੇ ਵਲੋਂ ਬੱਕਰੇ ਦੀ ਬਲੀ ਦੇਣ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਰਵਾਇਤ ਦੇ ਚੱਲਦਿਆਂ ਸ਼ਹਿਰ ਦੇ ਲਾਹੌਰੀ ਗੇਟ ਦੇ ਬਾਹਰਵਾਰ ਮੌਜੂਦ ਬੱਕਰਾ ਮੰਡੀ 'ਚ ਮੁਸਲਿਮ ...

ਪੂਰੀ ਖ਼ਬਰ »

ਗੁ: ਬੁੰਗਾ ਸਾਹਿਬ ਸਠਿਆਲਾ 'ਚੋਂ ਗੋਲਕ ਚੋਰੀ

ਸਠਿਆਲਾ, 20 ਜੁਲਾਈ (ਸਫਰੀ) -ਗੁ: ਬੁੰਗਾ ਸਾਹਿਬ ਸਠਿਆਲਾ ਦੀ ਗੋਲਕ ਚੋਰੀ ਹੋਣ ਬਾਰੇ ਖਬਰ ਹੈ | ਇਸ ਬਾਰੇ ਚੌਕੀ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਹੈ ਕਿ ਗੁ: ਬੁੰਗਾ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਪੁਲਿਸ ਨੂੰ ਇਤਲਾਹ ਦਿੱਤੀ ਹੈ ਕਿ ਗੁ: ਸਾਹਿਬ ਵਿਚੋਂ ਰਾਤ ਦੇ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ ਔਰਤ ਦੀ ਮੌਤ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਬੀਤੇ ਦਿਨੀ ਇਥੇ ਥਾਣਾ ਰਾਮ ਬਾਗ ਅਧੀਨ ਪੈਂਦੇ ਇਕ ਹੋਟਲ ਦੇ ਕਮਰੇ 'ਚੋਂ ਭੇਦ ਭਰੇ ਹਾਲਾਤ 'ਚ ਵਿਆਹੁਤਾ ਔਰਤ ਦੀ ਮੌਤ ਹੋਣ ਦੇ ਮਾਮਲੇ 'ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਪਾਇਆ ਗਿਆ ਹੈ | ਪੁਲਿਸ ਅਨੁਸਾਰ ਮੁਢਲੀ ਜਾਂਚ 'ਚ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 10 ਲੱਖ ਠੱਗੇ, ਦੋ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਇਕ ਨੌਜਵਾਨ ਨੂੰ ਵਿਦੇਸ਼ 'ਚ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਾਢੇ 10 ਲੱਖ ਦੀ ਨਕਦੀ ਠੱਗੇ ਜਾਣ ਦੇ ਮਾਮਲੇ 'ਚ ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਮਾਮਲਾ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਅੰਮਿ੍ਤਸਰ ਦੇ ਸਰਹੱਦੀ ਸਕੂਲਾਂ ਦੀ ਅਚਨਚੇਤ ਚੈਕਿੰਗ

ਖ਼ਾਸਾ, 20 ਜੁਲਾਈ (ਗੁਰਨੇਕ ਸਿੰਘ ਪੰਨੂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਸਾ ਬਾਜ਼ਾਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਖ਼ਾਸਾ ਬਾਜ਼ਾਰ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਮÏਸਮੀ ਤਬਦੀਲੀਆਂ ਦਮੇ ਦੇ ਦੌਰੇ ਨੂੰ ਵਧਾ ਸਕਦੀਆਂ-ਡਾ: ਰਵਨੀਤ ਗਰੋਵਰ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ) -ਮੌਨਸੂਨ ਦੀ ਆਮਦ 'ਤੇ ਪਏ ਭਰਵੇਂ ਮੀਂਹ ਨੇ ਭਾਵੇਂ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਹੈ ਪਰ ਇਹ ਦਮਾ ਪੀੜਤਾਂ ਲਈ ਬੇਹੱਦ ਔਖੀ ਘੜੀ ਸਾਬਤ ਹੁੰਦੀ ਹੈ ਤੇ ਮੌਸਮੀ ਤਬਦੀਲੀ ਨਾਲ ਦਮੇਂ ਦੇ ਰੋਗ 'ਚ ਵਾਧਾ ਹੋ ਜਾਂਦਾ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ, 15 ਹੋਰ ਹੋਏ ਕੋਰੋਨਾ ਮੁਕਤ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਬੀਤੇ ਚਾਰ ਮਹੀਨਿਆਂ ਉਪਰੰਤ ਅੱਜ ਪਹਿਲੀ ਵਾਰ ਕੋਰੋਨਾ ਦੇ ਜ਼ਿਲ੍ਹੇ ਭਰ 'ਚ ਕੇਵਲ ਪੰਜ ਮਰੀਜ਼ ਮਿਲੇ ਹਨ ਜਿਨ੍ਹਾਂ ਨਾਲ ਜਿਥੇ ਕੋਰੋਨਾ ਦਾ ਅੰਕੜਾ ਹੇਠਾਂ ਡਿੱਗ ਪਿਆ ਹੈ, ਉਥੇ ਸਿਹਤ ਵਿਭਾਗ ਨੇ ਵੀ ਸੁੱਖ ਦਾ ਸਾਹ ਲਿਆ ਹੈ | ਅੱਜ ...

ਪੂਰੀ ਖ਼ਬਰ »

ਤੀਜੇ ਸਬ-ਰਜਿਸਟਰਾਰ ਗਿੱਲ ਨੂੰ ਅਜੇ ਨਹੀਂ ਮਿਲਿਆ ਸਰਕਾਰੀ ਦਫ਼ਤਰ, ਤਹਿਸੀਲਦਾਰ-1 ਦੇ ਦਫਤਰ ਤੋਂ ਚਲਾ ਰਹੇ ਨੇ ਕੰਮ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ) -ਸਬ ਰਜਿਸਟਾਰ-3 ਲਖਵਿੰਦਰਪਾਲ ਸਿੰਘ ਗਿੱਲ ਨੂੰ ਅਜੇ ਸਰਕਾਰੀ ਦਫਤਰ ਨਹੀਂ ਮਿਲ ਸਕਿਆ ਹੈ ਤੇ ਉਹ ਆਪਣਾ ਕੰਮ ਕਾਜ਼ ਇਥੇ ਤਹਿਸੀਲਦਾਰ-1 ਦੇ ਦਫਤਰ 'ਚ ਬੈਠ ਕੇ ਹੀ ਚਲਾ ਰਹੇ ਹਨ | ਮਿਲੇ ਵੇਰਵਿਆਂ ਅਨੁਸਾਰ ਸਬ ਰਜਿਸਟਰਾਰ-1 ਤੇ 2 ਦੇ ਦਫਤਰ ...

ਪੂਰੀ ਖ਼ਬਰ »

ਪੰਜਾਬ ਰਾਸਾ ਵਲੋਂ 10ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜ਼ਡ ਤੇ ਐਫੀਲਿਏਟਡ ਸਕੂਲਜ਼ ਐਸੋਸੀਏਸ਼ਨ 'ਰਾਸਾ ਪੰਜਾਬ' ਦੇ ਚੇਅਰਮੈਨ ਪਿ੍ੰ: ਗੁਰਦੀਪ ਸਿੰਘ ਰੰਧਾਵਾ ਅਤੇ ਪ੍ਰਧਾਨ ਡਾ: ਰਵਿੰਦਰ ਸਿੰਘ ਮਾਨ, ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਅਤੇ ਡਾ: ਰਵਿੰਦਰ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਖੇ ਐਮ. ਪਲਾਨ ਕੋਰਸਾਂ 'ਚ ਅਪਲਾਈ ਲਈ ਅੰਤਿਮ ਮਿਤੀ 6 ਅਗਸਤ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ 'ਚ ਚੱਲ ਰਹੇ ਐਮ. ਪਲਾਨ. (ਅਰਬਨ/ ਇਨਫਰਾਸਟਰਕਚਰ/ ਟਰਾਂਸਪੋਰਟ) ਕੋਰਸਾਂ 'ਚ ਅਕਾਦਮਿਕ ਸੈਸ਼ਨ 2021-22 ਲਈ ਕੁੱਝ ਖਾਲੀ ਸੀਟਾਂ ਲਈ ਉਮੀਦਵਾਰ ...

ਪੂਰੀ ਖ਼ਬਰ »

ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫ਼ੂਲਾ ਸਿੰਘ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਛੇਵੇਂ ਪਾਤਸ਼ਾਹ ਵਲੋਂ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀ ਟਾਪ ਬਹੁ-ਅਨੁਸ਼ਾਸਨੀ ਯੂਨੀਵਰਸਿਟੀਆਂ 'ਚ ਸ਼ੁਮਾਰ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਡਬਲਿਊ. ਯੂ. ਆਰ. ਆਈ. 2021 ਨੇ ਵਿਸ਼ਵ ਰੈਂਕਿੰਗ 'ਚ ਮੋਹਰੀ ਕਤਾਰ 'ਚ ਰੱਖਿਆ ਹੈ ਉਥੇ ਅੱਜ ਇਕ ਹੋਰ ਨਵਾਂ ਕੀਰਤੀਮਾਨ ਸਥਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਹਲਕੇ 'ਚ ਵਿੱਲਖਣ ਪਹਿਚਾਣ ਵਜੋਂ ਜਾਣਿਆ ਜਾਂਦਾ ਪਿੰਡ ਤਲਵੰਡੀ

ਹਰਜਿੰਦਰ ਸਿੰਘ ਕਲੇਰ 98883-40488 ਟਾਂਗਰਾ-ਵਿਧਾਨ ਸਭਾ ਹਲਕਾ ਜੰਡਿਆਂਲਾ ਗੁਰੂ ਦੇ ਬਲਾਕ ਤਰਸਿੱਕਾ ਦੀ ਹਦੂਦ ਅੰਦਰ ਪੈਂਦੇ ਪਿੰਡ ਤਲਵੰਡੀ ਆਪਣੀ ਵਿਲੱਖਣ ਪਹਿਚਾਣ ਵਜੋਂ ਜਾਣਿਆ ਜਾਂਦਾ ਹੈ | ਉਕਤ ਪਿੰਡ ਦੇ ਅਗਾਂਹਵਧੂ ਲੋਕ ਜਾਤਾਂ, ਧਰਮਾਂ, ਫਿਰਕਿਆਂ ਆਦਿ ਵਰਗੀਆਂ ...

ਪੂਰੀ ਖ਼ਬਰ »

ਕਸਬਾ ਖ਼ਾਸਾ 'ਚ ਭਾਰੀ ਬਾਰਿਸ਼ ਕਾਰਨ ਜਲ-ਥਲ

ਖ਼ਾਸਾ, 20 ਜੁਲਾਈ (ਗੁਰਨੇਕ ਸਿੰਘ ਪੰਨੂ)-ਕਸਬਾ ਖ਼ਾਸਾ ਤੇ ਅੰਮਿ੍ਤਸਰ ਦੇ ਸਰਹੱਦੀ ਇਲਾਕਿਆਂ 'ਚ ਸਵੇਰ ਤੜਕਸਾਰ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿਥੇ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉਥੇ ਹੀ ਕਿਸਾਨ ਅਤੇ ਮਜਦੂਰ ਵਰਗ ਦੇ ਚਿਹਰੇ 'ਤੇ ਕਾਫੀ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਨੇ ਆਰਮੀ ਅਫ਼ਸਰ ਦੀ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਪਾਇਆ ਸਕੂਲ ਫੇਰਾ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਲਈ ਇਹ ਇਕ ਖ਼ੁਸ਼ੀ ਅਤੇ ਮਾਣ ਦਾ ਪਲ ਸੀ ਜਦੋਂ ਸਕੂਲ ਦੇ ਸਾਬਕਾ ਵਿਦਿਆਰਥੀ ਲੈਫਟੀਨੈਂਟ ਕਰਨਦੀਪ ਸਿੰਘ ਨੇ ਸਕੂਲ ਦਾ ਫੇਰਾ ਪਾਇਆ | ਹਾਲਾਂਕਿ ਸਕੂਲ ਵਲੋਂ ਮਹਾਂਮਾਰੀ ਦੇ ਅਲਰਟ ਤੇ ...

ਪੂਰੀ ਖ਼ਬਰ »

ਰਣੀਕੇ ਵਲੋਂ ਵੜੈਚ ਪਰਿਵਾਰ ਨਾਲ ਦੁੱਖ ਪ੍ਰਗਟ

ਚੱਬਾ, 20 ਜੁਲਾਈ (ਜੱਸਾ ਅਨਜਾਣ) -ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਵੜੈਚ ਮੰਡਿਆਲਾ ਦੇ ਤਾਇਆ ਅਜੀਤ ਸਿੰਘ ਦੇ ਸਪੁੱਤਰ ਬਲਜਿੰਦਰ ਸਿੰਘ ਵੜੈਚ ਦੀ ਬੀਤੇ ਦਿਨੀਂ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਬੇਵਕਤੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਜਥੇ. ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਹੁਣ ਝੂਠੇ ਲਾਰਿਆਂ 'ਚ ਨਹੀਂ ਆਉਣਗੇ-ਡਾ: ਵੇਰਕਾ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਗੁਮਟਾਲਾ ਸਰਕਲ ਦੀ ਬੈਠਕ ਸਰਕਲ ਪ੍ਰਧਾਨ ਜਸਕਰਨ ਸਿੰਘ ਵਿਰਕ ਤੇ ਵਾਰਡ ਨੰ: 5 ਦੇ ਇੰਚਾਰਜ਼ ਸੋਨੂੰ ਸਰਕਾਰੀਆ ਦੀ ਅਗਵਾਈ ਹੇਠ ਪਿੰਡ ਰੋੜੀ ਵਾਲਾ ਵਿਖੇ ਹੋਈ | ਇਸ ਮੌਕੇ ਪਾਰਟੀ ਦੇ ਹਲਕਾ ਪੱਛਮੀ ਤੋਂ ...

ਪੂਰੀ ਖ਼ਬਰ »

ਸਿੱਧੂ ਦਾ ਗੋਲਡਨ ਗੇਟ ਪਹੁੰਚਣ 'ਤੇ ਕਾਂਗਰਸੀਆਂ ਵਲੋਂ ਸਵਾਗਤ

ਸੁਲਤਾਨਵਿੰਡ, 20 ਜੁਲਾਈ (ਗੁਰਨਾਮ ਸਿੰਘ ਬੁੱਟਰ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ 'ਤੇ ਜਿਥੇ ਸਮੂਹ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ ਉਥੇ ਹੀ ਸਿੱਧੂ ਦੇ ਅੰਮਿ੍ਤਸਰ ਆਉਣ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ ਡਿਜ਼ਾਇਨ ਸਮੈਸਟਰ ਪਹਿਲਾ, ਡਿਪਲੋਮਾ ਇਨ ਫੂਡ ਪ੍ਰੋਡਕਸ਼ਨ ਸਮੈਸਟਰ ਪਹਿਲਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ...

ਪੂਰੀ ਖ਼ਬਰ »

ਰਾਹੁਲ ਨਾਂਗਰੇ ਬਣੇ ਕਸਟਮ ਦੇ ਨਵੇਂ ਕਮਿਸ਼ਨਰ

ਅੰਮਿ੍ਤਸਰ, 20 ਜੁਲਾਈ (ਸੁਰਿੰਦਰ ਕੋਛੜ)-ਕਸਟਮਜ਼ (ਪ੍ਰੀਵੈਂਟਿਵ) ਅੰਮਿ੍ਤਸਰ ਦੇ ਨਵੇਂ ਕਮਿਸ਼ਨਰ ਵਜੋਂ ਅੱਜ ਸ੍ਰੀ ਰਾਹੁਲ ਨਾਂਗਰੇ, ਆਈ. ਆਰ. ਐਸ. (1999 ਬੈਚ) ਨੇ ਕਾਰਜਭਾਰ ਸੰਭਾਲਿਆ | ਕਸਟਮ ਕਮਿਸ਼ਨਰ ਅੰਮਿ੍ਤਸਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਰਾਹੁਲ ਨਾਂਗਰੇ ਮਈ 2017 ...

ਪੂਰੀ ਖ਼ਬਰ »

ਸਬ-ਰਜਿਸਟਰਾਰ ਦਫ਼ਤਰ 'ਚ ਲੱਗੇ ਸਪੀਕਰ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਸਰਕਾਰ ਸਬ ਰਜਿਸਟਰਾਰ ਦਫਤਰਾਂ 'ਚ ਸਾਊਾਡ ਸਿਸਟਮ ਵੀ ਸ਼ੁਰੂ ਹੋ ਗਿਆ ਤਾਂ ਜੋ ਸਪੀਕਰ ਰਾਹੀਂ ਭੀੜ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ ਤੇ ਲੋਕ ਆਪਣੀ ਵਾਰੀ ਨਾਲ ਹੀ ਦਫਤਰ 'ਚ ਰਜਿਸਟਰੀ ਕਰਵਾਉਣ ਲਈ ਆਉਣ | ਅਸਲ 'ਚ ਪਤਾ ਲੱਗਿਆ ਹੈ ...

ਪੂਰੀ ਖ਼ਬਰ »

ਅਨਵਰ ਮਸੀਹ ਨੇ ਲਾਈ ਜ਼ਮਾਨਤੀ ਅਰਜ਼ੀ, ਫੈਸਲਾ 23 ਨੂੰ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਐੱਸ. ਟੀ. ਐੱਫ. ਵਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਹੈਰੋਇਨ ਦੀ ਬਰਾਮਦਗੀ ਮਾਮਲੇ 'ਚ ਲਾਈ ਅਰਜ਼ੀ ਰੱਦ ਹੋਣ ਉਪਰੰਤ ਸ੍ਰੀ ਮਸੀਹ ਨੇ ਅਦਾਲਤ ਕੋਲ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ ਜਿਸ 'ਤੇ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਵਲੋਂ 26 ਤੋਂ ਰੋਜ਼ਗਾਰ ਕੈਂਪ ਲਗਾਏ ਜਾਣਗੇ-ਏ. ਡੀ. ਸੀ.

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 26 ਜੁਲਾਈ ਤੋਂ 30 ਜੁਲਾਈ ਤੱਕ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਜ਼ਗਾਰ ਕੈਂਪ ਲਗਾਏ ਜਾਣਗੇ | ਇਸ ਬਾਰੇ ਵਧੀਕ ਡਿਪਟੀ ...

ਪੂਰੀ ਖ਼ਬਰ »

ਪੰਥ ਤੇ ਪ੍ਰਸ਼ਾਸਨ ਵਲੋਂ ਬੀਮਾਰੀ ਦੌਰਾਨ ਸਾਰ ਨਾ ਲਏ ਜਾਣ ਕਾਰਨ ਨਿਰਾਸ਼ ਹਨ ਸਿੱਖ ਫੋਟੋ ਕਲਾਕਾਰ ਸਤਪਾਲ ਸਿੰਘ ਦਾਨਿਸ਼

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਕਰੀਬ 6 ਪੀੜ੍ਹੀਆਂ ਤੋਂ ਸਿੱਖ ਵਿਰਾਸਤ ਦੀ ਨੱਕਾਸ਼ੀ, ਅਕਾਲੀ ਮੋਰਚਿਆਂ, ਪੰਜਾਬ 'ਚ ਖਾੜਕੂਵਾਦ ਤੇ ਸਾਕਾ ਨੀਲਾ ਤਾਰਾ ਦੌਰਾਨ ਸਿੱਖ ਇਤਿਹਾਸ ਦੀ ਦੁਰਲੱਭ ਤਸਵੀਰਾਂ ਰਾਹੀਂ ਵਿਧੀਵਤ ਸੰਭਾਲ ਕਰਨ 'ਚ ਵੱਡਾ ਯੋਗਦਾਨ ਪਾਉਣ ਵਾਲੇ ...

ਪੂਰੀ ਖ਼ਬਰ »

ਖੁਰਾਕ ਸਪਲਾਈ ਅਧਿਕਾਰੀ ਦੇ ਥੱਪੜ ਮਾਰਨ ਵਾਲੀ ਔਰਤ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਦਫਤਰ ਵਿਖੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਖ਼ਿਲਾਫ਼ ਸ਼ਰੇਆਮ ਥੱਪੜ ਮਾਰਨ ਵਾਲੀ ਔਰਤ ਖ਼ਿਲਾਫ਼ ਥਾਣਾ ਛਾਉਣੀ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਗਿ੍ਫਤਾਰੀ ਲਈ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਗੀਤ 'ਕਿਤਾਬਾਂ' ਜਾਰੀ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਤੇ ਸਾਹਿਤ ਨਾਲ ਜੋੜਨ ਲਈ ਜ਼ਿਲ੍ਹਾ ਅੰਮਿ੍ਤਸਰ ਦੇ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਲਿਖਿਆ ਤੇ ਗਾਇਆ ਗੀਤ ...

ਪੂਰੀ ਖ਼ਬਰ »

ਪਿੱਠ ਦਰਦ ਦੀ ਤਕਲੀਫ ਝੱਲ ਰਹੇ ਬਜ਼ੁਰਗ ਨੂੰ ਫਿਜਿਓਥਰੈਪੀ ਦੇ ਇਲਾਜ ਨਾਲ ਮਿਲੀ ਰਾਹਤ-ਡਾ: ਸੁਪਰੀਤ ਕੌਰ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਲੰਮੇ ਸਮੇਂ ਤੋਂ ਪਿੱਠ ਦਰਦ ਰਹਿਣ ਕਾਰਨ ਤਕਲੀਫ ਝੱਲ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਫਿਜਿਓਥਰੈਪੀ ਦੇ ਇਲਾਜ ਨਾਲ ਰਾਹਤ ਮਿਲੀ ਹੈ ਜੋ ਹੁਣ ਆਮ ਲੋਕਾਂ ਹੀ ਦਰਦ ਤੋਂ ਬਿਨਾਂ ਵਾਂਗ ਹੀ ਚਲ ਫਿਰ ਰਹੇ ਹਨ | ਇਹ ਪ੍ਰਗਟਾਵਾ ਇਥੇ ਸੁਪਰੀਤ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜ਼ਿਲ੍ਹਾ ਤੇ ਬਲਾਕ ਪੱਧਰੀ ਅਧਿਕਾਰੀਆਂ ਦੀ ਇਕ ਰੋਜ਼ਾ ਟ੍ਰੇਨਿੰਗ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕੌਮੀ ਪ੍ਰਾਪਤੀ ਸਰਵੇਖਣ 'ਚ ਬਿਹਤਰ ਪ੍ਰਦਰਸ਼ਨ ਕਰਨ ਲਈ ਅਗਾਊਾ ਯੋਜਨਾਬੰਦੀ ਤਹਿਤ ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਸਿੱਖਿਆ ਸੁਧਾਰ ਟੀਮਾਂ, ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ 25 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 20 ਜੁਲਾਈ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਇਲਾਕਾ ਹਮੀਦਪੁਰਾ ਨਰਾਇਣਗੜ੍ਹ ਵਿਖੇ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਵਿਸ਼ਾਲ ਸਿੰਘ, ਵਿਸਾਖਾ ਸਿੰਘ, ਯਾਦਵਿੰਦਰ ਸਿੰਘ, ਸੁਖਬੀਰ ਸਿੰਘ ਸੋਨੂੰ, ਲਾਈਟਾਂ ਵਾਲਾ, ਜੈਮਲ ...

ਪੂਰੀ ਖ਼ਬਰ »

ਹਸਪਤਾਲਾਂ ਤੇ ਨਰਸਿੰਗ ਹੋਮ 'ਚ ਜਨਮ ਲੈਣ ਵਾਲੇ ਬੱਚਿਆਂ ਦੇ ਜਨਮ ਸਰਟੀਫਕੇਟ ਤੁਰੰਤ ਜਾਰੀ ਕਰਨ ਦੀਆਂ ਹਦਾਇਤਾਂ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਚੀਫ਼ ਰਜਿਸਟਰਾਰ, ਜਨਮ ਤੇ ਮੌਤ-ਕਮ-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਹਸਪਤਾਲਾਂ ਤੇ ਨਰਸਿੰਗ ਹੋਮ 'ਚ ਜਨਮ ਲੈਣ ਵਾਲੇ ਬੱਚਿਆਂ ਦੇ ਜਨਮ ਸਰਟੀਫਕੇਟ ਦੀ ਪਹਿਲੀ ਕਾਪੀ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX