ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  13 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  19 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  22 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  39 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  35 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਤਰਨਤਾਰਨ

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗਿ੍ਫ਼ਤਾਰ, 4 ਫ਼ਰਾਰ-ਐੱਸ. ਐੱਸ. ਪੀ. ਨਿੰਬਾਲੇ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 4 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੈਕ ਸਾਈਡ ਹੋਲੀ ਸਿਟੀ ਤਰਨ ਤਾਰਨ ਤੋਂ ਜੋਬਨਦੀਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਮੁਰਾਦਪੁਰ ਨੂੰ ਕਾਬੂ ਕਰ ਕੇ ਉਸ ਪਾਸੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀਰ ਦੀ ਜਗ੍ਹਾ ਖੁਵਾਸਪੁਰ ਦੇ ਨਜ਼ਦੀਕ ਤੋਂ ਗੁਲਾਬ ਸਿੰਘ ਪੁੱਤਰ ਰਾਜ ਸਿੰਘ ਵਾਸੀ ਖੁਵਾਸਪੁਰ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਮੀਰਪੁਰ ਦੇ ਨਜ਼ਦੀਕ ਤੋਂ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟ ਧਰਮ ਚੰਦ ਕਲਾ ਨੂੰ ਕਾਬੂ ਕਰ ਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸੁਖਵੰਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਚੋਹਲਾ ਸਾਹਿਬ ਦੇ ਘਰ ਛਾਪੇਮਾਰੀ ਦੌਰਾਨ ਉਥੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਇੰਸਪੈਕਟਰ ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਰਵੀ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਗੰਗਾਨਗਰ ਢੰਡ ਦੇ ਘਰ ਛਾਪੇਮਾਰੀ ਦੌਰਾਨ ਉਥੋਂ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਵੇਦ ਪ੍ਰਕਾਸ਼ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਕੱਤਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਚੁਤਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਕਿਲੋ ਲਾਹਣ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਗੁਰਨੇਕ ਸਿੰਘ ਨੂੰ ਸੂਚਨਾ ਮਿਲੀ ਕਿ ਅਮਰੀਕ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਮੁੰਡਾਪਿੰਡ ਘਰ ਵਿਚ ਨਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਦੇ ਘਰੋਂ 40 ਕਿਲੋ ਲਾਹਣ ਬਰਾਮਦ ਕੀਤੀ ਜਦਕਿ ਉਕਤ ਵਿਅਕਤੀ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ. ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਖਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੰਡਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ ਇਕ ਚਾਲੂ ਭੱਠੀ, 750 ਮਿਲੀਲੀਟਰ ਨਜਾਇਜ਼ ਸ਼ਰਾਬ, 120 ਕਿਲੋ ਲਾਹਣ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਚਰਨ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਬੱਲਿਆਵਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ ਇਕ ਡਰੰਮ ਬਰਾਮਦ ਕੀਤਾ ਜਿਸ ਵਿਚ 100 ਕਿਲੋ ਲਾਹਣ ਭਰੀ ਹੋਈ ਸੀ ਅਤੇ ਉਕਤ ਵਿਅਕਤੀ ਘਰ ਵਿਚ ਮੌਜੂਦ ਨਹੀਂ ਮਿਲਿਆ | ਐੱਸ.ਐੱਸ.ਪੀ. ਨਿੰਬਾਲੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਦੇਸ਼ ਤੇ ਸਮਾਜ ਸੇਵਾ ਲਈ ਲੋਕ ਅੱਗੇ ਆਉਣ-ਅਰੋੜਾ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਦੇਸ਼ ਅਤੇ ਸਮਾਜ ਸੇਵਾ ਲਈ ਚੰਗੀ ਸੂਝਬੁਝ ਰੱਖਣ ਵਾਲੇ ਲੋਕ ਅੱਗੇ ਆਉਣ | ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਦੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ

ਝਬਾਲ, 20 ਜੁਲਾਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਤਰਨ ਤਾਰਨ ਕਮੇਟੀ ਦੀ ਚੋਣ ਹੋਈ | ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਾਦਿਆਂ ਤਰਨ ਤਾਰਨ ਦੇ ਨਵ-ਨਿਯੁਕਤ ਜਰਨਲ ਸਕੱਤਰ ਜਸਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ 16 ਜੁਲਾਈ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਾਬਾ ਵੀਰ ਸਿੰਘ ਦੇ ਨਾਂਅ 'ਤੇ ਜ਼ੋਨ ਦਾ ਗਠਨ

ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਰਾਮ ਸਿੰਘ ਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦੇਂਦੇ ਹੋਏ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ਬਾਬਾ ਵੀਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਫ਼ਲ ਬੀਜ ਗੇਂਦਾਂ ਵੰਡਣ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)¸ਬਾਗ਼ਬਾਨੀ ਵਿਭਾਗ ਵਲੋਂ ਅੰਤਰਰਾਸ਼ਟਰੀ ਫ਼ਲ ਅਤੇ ਸਬਜ਼ੀ ਵਰ੍ਹਾ 2021 ਮਨਾਉਂਦੇ ਹੋਏ ਬੀਜ ਗੇਂਦਾਂ ਵੰਡਣ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਕੀਤੀ ਗਈ | ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਨੇ ਦਿੱਤਾ ਜਥੇ ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਤਰਨ ਤਾਰਨ, 20 ਜੁਲਾਈ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਸੇਵਕ ਜਥਾ ਦੇ ਪ੍ਰਧਾਨ ਮਨਜਿੰਦਰ ਸਿੰਘ ਜੋ ਕਾਫੀ ਲੰਮੇ ਸਮੇਂ ਤੋਂ ਇਸ ਜਥੇ ਨਾਲ ਜੁੜ ਕੇ ਸੇਵਾ ਨਿਭਾਅ ਰਹੇ ਸੀ ਉਨ੍ਹਾਂ ਨੇ ਕਿਸੇ ਕਾਰਨਾਂ ਕਰਕੇ ਆਪਣੇ ਜਥੇ ਦੀ ਪ੍ਰਧਾਨਗੀ ਤਾ ਅਸਤੀਫਾ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਫਾਈਨਾਂਸਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਵਿਅਕਤੀ ਵਲੋਂ ਖ਼ੁਦਕੁਸ਼ੀ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਫਾਈਨਾਂਸਰ ਵਲੋਂ ਇਕ ਵਿਅਕਤੀ ਜਿਸ ਨੇ ਉਸ ਪਾਸੋਂ ਕਰਜ਼ੇ 'ਤੇ ਪੈਸੇ ਲਏ ਸਨ, ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਵਿਅਕਤੀ ਵਲੋਂ ਖੁਦਕੁਸ਼ੀ ਕਰ ਲਏ ਜਾਣ 'ਤੇ ਫਾਈਨਾਂਸਰ ਖਿਲਾਫ਼ ...

ਪੂਰੀ ਖ਼ਬਰ »

700 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)¸ਥਾਣਾ ਸਿਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ...

ਪੂਰੀ ਖ਼ਬਰ »

1000 ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੇ ਸਾਂਢੂ ਕਾਬੂ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਪੀ ਨਾਰਕੋਟਿਕਸ ਜਗਜੀਤ ਸਿੰਘ ਵਾਲੀਆ, ਕੁਲਜਿੰਦਰ ਸਿੰਘ ਡੀ.ਐੱਸ.ਪੀ. ਪੱਟੀ ਦੀ ਨਿਗਰਾਨੀ ਹੇਠ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ 893 ਨਮੂਨੇ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)¸ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 893 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ 'ਤੇ ਲੋਕ ਹੋਣਗੇ ਖ਼ੁਸ਼ਹਾਲ-ਔਲਖ

ਫਤਿਆਬਾਦ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਗਿੱਲ ਵੜੈਚ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਾਰਟੀ ਦੀ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚਿ ਸ਼ਾਮਿਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਭਰੋਵਾਲ ਦੀ ਸਰਬਸੰਮਤੀ ਨਾਲ ਚੋਣ ਪਰਮਪਾਲ ਨੂੰ ਪ੍ਰਧਾਨ ਥਾਪਿਆ

ਫਤਿਆਬਾਦ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕੋਆਪਰੇਟਿਵ ਸੁਸਾਇਟੀ ਭਰੋਵਾਲ ਅਤੇ ਖਵਾਸਪੁਰ ਦੀ ਸਾਂਝੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਦੌਰਾਨ ਪਰਮਪਾਲ ਸਿੰਘ ਭਰੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਜਦੋ ਕਿ ਬਾਕੀ ਚੁਣੇ ਗਏ ਮੈਬਰਾਂ ...

ਪੂਰੀ ਖ਼ਬਰ »

ਤਫ਼ਤੀਸ਼ੀ ਅਫ਼ਸਰਾਂ ਨੂੰ ਕਾਨੂੰਨੀ ਮਾਹਿਰਾਂ ਪਾਸੋਂ ਸਿਖਲਾਈ ਦਿਵਾਉਣ ਲਈ ਸੈਮੀਨਾਰ ਕਰਵਾਇਆ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਤਸਕਰਾਂ, ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਨਾਜ਼ਾਇਜ ਵੇਚਣ ਅਤੇ ਕਸੀਦ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਅਜਿਹੇ ਅਪਰਾਧਾਂ ਦਾ ਲੱਕ ਤੋੜਨ ਲਈ ਸਪੈਸ਼ਲ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ 'ਚ ਗੰਬੂਜੀਆ ਮੱਛੀਆਂ ਛੱਡੀਆਂ

ਚੋਹਲਾ ਸਾਹਿਬ, 20 ਜੁਲਾਈ (ਬਲਵਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ. ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਪੀ.ਐਚ.ਸੀ. ਫਤਿਆਬਾਦ ਅਧੀਨ ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸਿੱਧਵਾਂ ਨਿਯੁਕਤ

ਝਬਾਲ, 20 ਜੁਲਾਈ (ਸਰਬਜੀਤ ਸਿੰਘ)-ਪਿੰਡ ਗੱਗੋਬੂਹਾ ਵਿਖੇ ਸੁਖਬੀਰ ਸਿਘ ਗੱਗੋਬੂਹਾ ਸੰਗਠਨ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਗ੍ਰਹਿ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਹੋਏ ਪ੍ਰਧਾਨ ਗੁਰਲਾਲ ਸਿੰਘ ...

ਪੂਰੀ ਖ਼ਬਰ »

ਬਹਾਦਰ ਬਾਬਾ ਬਿਧੀ ਚੰਦ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸੁਰ ਸਿੰਘ, 20 ਜੁਲਾਈ (ਧਰਮਜੀਤ ਸਿੰਘ)-ਗੁਰਦੁਆਰਾ ਜਨਮ ਅਸਥਾਨ ਬਹਾਦਰ ਬਾਬਾ ਬਿਧੀ ਚੰਦ ਜੀ ਨਗਰ ਛੀਨਾ ਬਿਧੀ ਚੰਦ ਵਿਖੇ ਇਲਾਕਾ ਨਿਵਾਸੀ ਸੰਗਤਾਂ ਨੇ 'ਸੰਪਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ

ਤਰਨ ਤਾਰਨ, 20 ਜੁਲਾਈ (ਵਿਕਾਸ ਮਰਵਾਹਾ)¸ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਫ਼ਤਾਵਾਰੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੈਰੋਲ 'ਤੇ ਆਈ ਮਹਿਲਾ ਕੈਦੀ ਫ਼ਰਾਰ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜੇਲ੍ਹ 'ਚੋਂ ਪੈਰੋਲ 'ਤੇ ਛੁੱਟੀ ਆਈ ਮਹਿਲਾ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੇਸ ਦਰਜ ਕਰ ਕੇ ਉਸ ਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹੇਮੰਤ ਸ਼ਰਮਾ ਸੁਪਰਡੈਂਟ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਤੀਸੂਚਕ ਸ਼ਬਦ ਕਹਿਣ 'ਤੇ ਕੇਸ ਦਰਜ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਜਾਤੀ ਸਬੰਧੀ ਅਪਸ਼ਬਦ ਕਹਿਣ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਗੁਰਬਾਜ਼ ਸਿੰਘ ਸਿੱਧਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਝਬਾਲ, 20 ਜੁਲਾਈ ( ਸੁਖਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਬਾਜ਼ ਸਿੰਘ ਸਿੱਧਵਾਂ ਨੂੰ ਜ਼ਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਸਲਾਹਕਾਰ ਜਗਬੀਰ ਸਿੰਘ ਬੱਬੂ ਗੰਡੀਵਿੰਡ ...

ਪੂਰੀ ਖ਼ਬਰ »

ਸੋਨੂੰ ਝਬਾਲ ਦੀ ਮੌਤ 'ਤੇ ਵਿਧਾਇਕ ਡਾ.ਅਗਨੀਹੋਤਰੀ ਵਲੋਂ ਦੁੱਖ ਪ੍ਰਗਟ

ਝਬਾਲ, 20 ਜੁਲਾਈ (ਸਰਬਜੀਤ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਕਾਰਨ ਬੀਤੇ ਸ਼ਨੀਵਾਰ ਦੀ ਸਵੇਰ ਨੂੰ ਆਪਣੇ ਖੇਤਾਂ 'ਚ ਕੰਮ ਕਰ ਰਹੇ ਝਬਾਲ ਵਾਸੀ ਅਮਰੀਕ ਸਿੰਘ ਦੇ ਨੌਜਵਾਨ ਪੁੱਤਰ ਕਿਸਾਨ ਸੋਨੂੰ ਝਬਾਲ ਦੀ ਅਚਾਨਕ ਮੌਤ ਹੋ ਜਾਣ 'ਤੇ ਦੁੱਖ ਪ੍ਰਗਟ ...

ਪੂਰੀ ਖ਼ਬਰ »

ਡਾ. ਸੰਦੀਪ ਅਗਨੀਹੋਤਰੀ ਦੀ ਅਗਵਾਈ 'ਚ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਸ਼ਹਿਰ ਦੀ ਵਾਰਡ ਨੰਬਰ 5 ਵਿਖੇ ਕਾਂਗਰਸੀ ਪਾਰਟੀ ਦੀ ਇਕ ਅਹਿਮ ਮੀਟਿੰਗ ਵਾਰਡ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਬੂੰਦੀ ਦੇ ਗ੍ਰਹਿ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹੀਦ ਕਾ. ਸਵਰਨ ਸਿੰਘ ਸੋਹਲ ਦੀ ਸਾਲਾਨਾ ਬਰਸੀ ਅੱਜ ਮਨਾਈ ਜਾਵੇਗੀ-ਕਾ. ਸੋਹਲ

ਝਬਾਲ, 19 ਜੁਲਾਈ (ਸੁਖਦੇਵ ਸਿੰਘ) - ਸ਼ਹੀਦ ਕਾਮਰੇਡ ਸਵਰਨ ਸਿੰਘ ਸੋਹਲ ਦੀ 34ਵੀਂ ਸਾਲਾਨਾ ਬਰਸੀ ਸੀ.ਪੀ.ਆਈ. ਵਲੋਂ ਸੋਹਲ ਭਵਨ ਝਬਾਲ ਵਿਖੇ 21 ਜੁਲਾਈ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ ਨੇ ...

ਪੂਰੀ ਖ਼ਬਰ »

ਲਾਪਤਾ ਹੋਇਆ ਬੱਚਾ ਲੱਭ ਕੇ ਪੁਲਿਸ ਨੇ ਪਿਤਾ ਨੂੰ ਸੌ ਾਪਿਆ

ਸੁਰ ਸਿੰਘ, 20 ਜੁਲਾਈ (ਧਰਮਜੀਤ ਸਿੰਘ)¸ਬੀਤੇ ਦਿਨੀਂ ਲਾਪਤਾ ਹੋਏ ਇਕ ਬੱਚੇ ਦੀ ਭਾਲ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਚੌਂਕੀ ਸੁਰ ਸਿੰਘ ਵਿਖੇ ਇਕ ਪ੍ਰੈੱਸ ਵਾਰਤਾ ਦੌਰਾਨ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਲੰਘੀ 15 ਜੁਲਾਈ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਭਗੌੜੇ ਵਲੋਂ ਜਾਅਲੀ ਦਸਤਾਵੇਜ਼ ਬਣਾ ਕੇ ਹਾਈਕੋਰਟ 'ਚ ਲਗਾਈ ਜ਼ਮਾਨਤ ਨੂੰ ਪੁਲਿਸ ਨੇ ਕਰਵਾਇਆ ਖ਼ਾਰਜ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਥਾਣਾ ਵਲਟੋਹਾ ਵਿਖੇ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਕਤ ਵਿਅਕਤੀ ਭਗੌੜਾ ਸੀ, ਵਲੋਂ ਪੁਲਿਸ ਦੀ ਗਿ੍ਫ਼ਤਾਰੀ ਤੋਂ ਬਚਣ ਲਈ ਪਹਿਲਾਂ ਲੋਕਲ ਅਦਾਲਤ ਵਿਚ ਜਮਾਨਤ ਲਈ ...

ਪੂਰੀ ਖ਼ਬਰ »

ਮੰਦਰ ਪ੍ਰਬੰਧਕਾਂ ਤੇ ਸੰਗਤਾਂ ਹਮਲਾ ਕਰਨ ਵਾਲਿਆਂ 'ਤੇ ਕਾਰਵਾਈ ਦੀ ਮੰਗ

ਗੋਇੰਦਵਾਲ ਸਾਹਿਬ, 20 ਜੁਲਾਈ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਦੇ ਮੰਦਰ ਮਹਾਂਕਾਲੀ ਮੁਹੱਲਾ ਅਕਬਰਪੁਰਾ ਵਿਖੇ ਬੀਤੀ ਕੱਲ੍ਹ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮੰਦਰ ਮਹਾਂਕਾਲੀ ਦੇ ਪ੍ਰਬੰਧਕਾਂ ਉੱਪਰ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਸਿੱਧੂ ਦੇ ਸੱਟ ਲੱਗਣ ਕਾਰਨ ਖੇਮਕਰਨ ਹਲਕੇ ਦਾ ਦੌਰਾ ਹੁਣ ਕੱਲ੍ਹ-ਵਿਧਾਇਕ ਭੁੱਲਰ

ਖੇਮਕਰਨ, 20 ਜੁਲਾਈ (ਰਾਕੇਸ਼ ਬਿੱਲਾ)¸ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਖੇਮਕਰਨ ਹਲਕੇ ਦਾ 21 ਜੁਲਾਈ ਦਾ ਦੌਰਾ ਉਨ੍ਹਾਂ ਦੇ ਪੈਰ 'ਤੇ ਅੱਜ ਖਟਕੜ ਕਲਾਂ ਵਿਖੇ ਸੱਟ ਲੱਗਣ ਕਾਰਨ ਮੁਲਤਵੀ ਹੋ ਗਿਆ ਹੈ | ਨਵਜੋਤ ਸਿੰਘ ਸਿੱਧੂ ਪਰਸੋਂ 22 ਜੁਲਾਈ ਦਿਨ ...

ਪੂਰੀ ਖ਼ਬਰ »

ਪ੍ਰੀ ਲੋਕ ਅਦਾਲਤ 6 ਨੂੰ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਸਤੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ.ਅਗਨੀਹੋਤਰੀ ਦੀ ਅਗਵਾਈ ਹੇਠ ਹੋਇਆ ਵਿਕਾਸ ਸ਼ਲਾਘਾਯੋਗ-ਵਿੱਕੀ ਝਬਾਲ

ਝਬਾਲ, 20 ਜੁਲਾਈ (ਸਰਬਜੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਦੀ ਗਤੀਸ਼ੀਲਯੋਗ ਅਗਵਾਈ ਹੇਠ ਤਰਨ ਤਾਰਨ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਵਲੋਂ ਪਿਛਲੇ ਸਮੇਂ ਦੌਰਾਨ ਹਲਕੇ 'ਚ ਕਰਾਇਆ ਜੰਗੀ ਪੱਧਰ 'ਤੇ ਵਿਕਾਸ ਬਹੁਤ ਹੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌ ਾਪਿਆ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੇ ਸਮੱਸਿਆਂਵਾਂ ਸਬੰਧੀ ਗੋਇੰਦਵਾਲ ਸਾਹਿਬ ਦੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਦੀ ਅਗਵਾਈ ਵਿਚ ਇਕ ਵਫ਼ਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਸਮੱਸਿਆਵਾਂ ਸੰਬੰਧੀ ਇਕ ਮੰਗ ਪੱਤਰ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਦੀਪ ਸਿੰਘ ਦੀ ਮੀਟਿੰਗ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਦੀਪ ਸਿੰਘ ਦੀ ਮੀਟਿੰਗ ਸੂਬੇ ਦੇ ਮੁੱਖ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਦਿੱਲੀ ਮੋਰਚੇ ਵਿਚ ਜਾਣ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਦੇ ਸ਼ੁਰੂ ਕੀਤੇ ਸਿਲਸਿਲੇ ਵਿਚ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਵਲੋਂ ਕਨਵੈੱਨਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ 20 ਜੁਲਾਈ (ਹਰਿੰਦਰ ਸਿੰਘ)¸ਪਾਵਰ ਮੈਨੇਜਮੈਂਟ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਵਾਜਿਬ ਮੰਗਾਂ ਵੱਟੇ ਖਾਤੇ ਪਾਉਣ ਦੇ ਖਿਲਾਫ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ 11 ਅਗਸਤ ਨੂੰ ਮੁੱਖ ਦਫਤਰ ਪਟਿਆਲਾ ਦੇ ਤਿੰਨਾਂ ਗੇਟਾਂ 'ਤੇ ...

ਪੂਰੀ ਖ਼ਬਰ »

ਪਿੰ੍ਰਸੀਪਲ ਜਗਵਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਤਹਿਗੜ੍ਹ ਸਾਹਿਬ ਨਿਯੁਕਤ

ਤਰਨ ਤਾਰਨ, 20 ਜੁਲਾਈ (ਵਿਕਾਸ ਮਰਵਾਹਾ)-ਪੰਜਾਬ ਸਰਕਾਰ, ਸਿੱਖਿਆ ਵਿਭਾਗ ਵਲੋਂ ਪੀ.ਈ.ਐੱਸ. ਕੇਡਰ ਦੀਆਂ ਕੀਤੀਆਂ ਤਰੱਕੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਤਰਨ ਤਾਰਨ ਦੇ ਪਿੰ੍ਰਸੀਪਲ ਜਗਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਜ਼ਿਲ੍ਹਾ ਫਤਹਿਗੜ ...

ਪੂਰੀ ਖ਼ਬਰ »

2 ਅਗਸਤ ਤੱਕ ਚਲਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦ੍ਹਰਵਾੜਾ-ਸਿਵਲ ਸਰਜਨ

ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)¸ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ 2 ਅਗਸਤ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ...

ਪੂਰੀ ਖ਼ਬਰ »

ਥਾਣਾ ਸਦਰ ਨੂੰ ਜਾਂਦੀ ਸੜਕ 'ਤੇ ਲੱਗਦੇ ਜਾਮ ਤੋਂ ਲੋਕ ਪ੍ਰੇਸ਼ਾਨ

ਤਰਨ ਤਾਰਨ, 20 ਜੁਲਾਈ (ਵਿਕਾਸ ਮਰਵਾਹਾ)-ਥਾਣਾ ਸਦਰ ਤਰਨ ਤਾਰਨ ਵਿਖੇ ਜਾਂਦੀ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਕਿਉਂਕਿ ਸੜਕ ਵਿਚ ਕਾਫੀ ਵੱਡੇ-ਵੱਡੇ ਟੋਏ ਪਏ ਹੋਏ ਹਨ, ਉਥੇ ਇਸ ਸੜਕ 'ਤੇ ਭਾਰੀ ਟੈਫਿਕ ਜਾਮ ਰਹਿੰਦਾ ਹੈ, ਜਿਸ ਦਾ ਮੁੱਖ ਕਾਰਨ ਹੈ ਕਿ ਲੋਕ ਆਪਣੀਆਂ ...

ਪੂਰੀ ਖ਼ਬਰ »

ਮਹਿਲਾ ਅਕਾਲੀ ਦਲ ਦੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹੈ ਸ਼ੂਰੂ-ਰੁਪਿੰਦਰ ਬ੍ਰਹਮਪੁਰਾ

ਫਤਿਹਾਬਾਦ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਗੁ.ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਹੋਈ ਮੁਲਾਕਾਤ ਬਾਰੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

'ਆਪ' ਵਲੋਂ ਮਿਸ਼ਨ 2022 ਨੂੰ ਲੈ ਕੇ ਕੇਜਰੀਵਾਲ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆ-ਚੀਮਾ

ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਜੁਆਇੰਟ ਸਕੱਤਰ ਪੰਜਾਬ ਕਿਸਾਨ ਵਿੰਗ ਦੀ ਅਗਵਾਈ ਹੇਠ ਮਿਸ਼ਨ 2022 ਨੂੰ ਲੈ ਕੇ ਸਮੂਹ ਬਲਾਕ ਪ੍ਰਧਾਨਾਂ, ਵਾਰਡ ਪ੍ਰਧਾਨਾ, ਸਰਕਲ ਇੰਚਾਰਜ ਅਤੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਇੰਸਪੈਕਟਰ ਮੱਖਣ ਸਿੰਘ ਮੁੰਡਾ ਪਿੰਡ ਦੇ ਅਕਾਲ ਚਲਾਣੇ 'ਤੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਫਤਿਆਬਾਦ 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਤੋਂ 37 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਇੰਸਪੈਕਟਰ ਵਜੋਂ ਸੇਵਾ ਮੁਕਤ ਹੋਏ ਮੱਖਣ ਸਿੰਘ ਮੁੰਡਾ ਪਿੰਡ ਜੋ ਸੰਖੇਪ ਬੀਮਾਰੀ ਤੋਂ ਬਾਅਦ ਕੁਝ ਦਿਨ ਪਹਿਲਾਂ ਅਕਾਲ ਪੁਰਖ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX