ਤਾਜਾ ਖ਼ਬਰਾਂ


ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 minute ago
ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  6 minutes ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  21 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  26 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  53 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  35 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਠਿੰਡਾ

ਮੁੱਖ ਮੰਤਰੀ ਵਲੋਂ ਤਲਵੰਡੀ ਸਾਬੋ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਨੂੰ ਵਧਾਉਂਦੇ ਹੋਏ ਜ਼ਿਲ੍ਹੇ ਦੇ ਪਿੰਡ ਕਣਕਵਾਲ (ਤਲਵੰਡੀ ਸਾਬੋ) ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਵਰਚੂਅਲ ਤੌਰ 'ਤੇ ਉਦਘਾਟਨ ਕੀਤਾ | ਇਸ ਵਰਚੂਅਲ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਵਾਇਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਡਾ: ਰਾਜ ਬਹਾਦਰ, ਡਾਇਰੈਕਟਰ ਹੈਲਥ ਐਂਡ ਫ਼ੈਮਲੀ ਵੈਲਫ਼ੇਅਰ ਜੀਬੀ ਸਿੰਘ, ਸਿਖ਼ਲਾਈ ਅਧੀਨ ਆਈ. ਏ. ਐੱਸ. ਅਧਿਕਾਰੀ ਨਿਕਾਸ ਕੁਮਾਰ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਕਾਰਜਕਾਰੀ ਇੰਜੀਨੀਅਰ ਅਮੂਲਿਆ ਗਰਗ ਆਦਿ ਅਧਿਕਾਰੀ ਹਾਜ਼ਰ ਰਹੇ | ਭਿਆਨਕ ਮਹਾਂਮਾਰੀ ਦੀਆਂ ਭਵਿੱਖੀ ਲਹਿਰਾਂ ਨਾਲ ਨਿਪਟਣ ਲਈ ਹਸਪਤਾਲ ਦੇ ਵਿਕਾਸ ਵਿਚ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਐੱਚ. ਪੀ. ਸੀ. ਐੱਲ.-ਮਿੱਤਲ ਐਨਰਜੀ ਲਿਮਟਡ (ਐੱਚ. ਐੱਮ. ਈ. ਐੱਲ.) ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਜੰਗ ਦੇ ਸਮੇਂ ਦੌਰਾਨ ਹਰੇਕ ਚੁਣੌਤੀ ਵਿਚੋਂ ਉਭਰਨ ਲਈ ਪੰਜਾਬੀਆਂ ਦੇ ਹੌਂਸਲੇ ਦੀ ਇਕ ਹੋਰ ਮਿਸਾਲ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੋਈ ਕਿਸੇ ਵੀ ਜੰਗ ਵਿਚ ਏਨੀਆਂ ਮਨੁੱਖੀਆਂ ਜਾਨਾਂ ਨਹੀਂ ਗਈਆਂ ਜਿਨ੍ਹਾਂ ਨੁਕਸਾਨ ਇਸ ਮਹਾਂਮਾਰੀ ਵਿਚ ਹੋਇਆ ਹੈ | ਉਨ੍ਹਾਂ ਕਿਹਾ, ਅਸੀਂ ਇਕਜੱੁਟ ਹੋ ਕੇ ਲੜੇ, ਪਰ ਜੰਗ ਅਜੇ ਵੀ ਜਾਰੀ ਹੈ ਅਤੇ ਸਾਨੂੰ ਤੀਜੀ ਲਹਿਰ ਲਈ ਤਿਆਰ ਰਹਿਣਾ ਹੋਵੇਗਾ | ਮੁੱਖ ਮੰਤਰੀ ਨੇ ਚੇਤੇ ਕਰਦੇ ਹੋਏ ਕਿਹਾ ਕਿ ਤਲਵੰਡੀ ਸਾਬੋ ਤੋਂ ਆਪਣੀ ਪਹਿਲੀ ਚੋਣ ਲੜਨ ਵੇਲੇ ਇਹ ਇਲਾਕਾ ਵੀਰਾਨ ਹੁੰਦਾ ਸੀ ਤੇ ਬਹੁਤ ਘੱਟ ਸਹੂਲਤਾਂ ਹੁੰਦੀਆਂ ਸਨ ਤੇ ਉਸ ਵੇਲੇ ਤੋਂ ਲੈ ਕੇ ਬਹੁਤ ਤਰੱਕੀ ਹੀ ਹੈ | ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਬਹੁਤ ਘੱਟ ਸਮੇਂ ਵਿਚ ਇਸ ਹਸਪਤਾਲ ਦਾ ਬਣਨਾ ਮਿਸਾਲੀ ਪ੍ਰਾਪਤੀ ਹੈ | ਉਨ੍ਹਾਂ ਨੇ ਇਸ ਹਸਪਤਾਲ ਨੂੰ ਚਲਾਉਣ ਤੇ ਪ੍ਰਬੰਧਨ ਲਈ ਸਿਹਤ ਮੰਤਰਾਲੇ ਨੂੰ ਸੌਂਪਣ ਤੋਂ ਪਹਿਲਾਂ ਇਸ ਵਿਲੱਖਣ ਪ੍ਰਾਪਤੀ ਲਈ ਕੇਂਦਰੀ ਇਮਾਰਤ ਖੋਜ ਸੰਸਥਾ (ਸੀ. ਬੀ. ਆਰ. ਆਈ.) ਦੇ ਡਾਇਰੈਕਟਰ ਐੱਨ. ਗੋਪਾਲਾਕਿ੍ਸ਼ਨ ਦੀ ਅਗਵਾਈ ਵਾਲੀ ਤਕਨੀਕੀ ਟੀਮ ਦਾ ਧੰਨਵਾਦ ਕੀਤਾ | ਕੇਂਦਰੀ ਇਮਾਰਤ ਖੋਜ ਸੰਸਥਾ, ਰੁੜਕੀ ਦੀ ਰਹਿਨੁਮਾਈ ਹੇਠ ਐੱਚ. ਐੱਮ. ਈ. ਐੱਲ. ਰਿਫ਼ਾਇਨਰੀ, ਬਠਿੰਡਾ ਦੀ ਮੱਦਦ ਨਾਲ 651.21 ਲੱਖ ਰੁਪਏ ਖਰਚ ਕੇ ਕੋਵਿਡ ਮਰੀਜ਼ਾਂ ਲਈ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹਸਪਤਾਲ ਬਣਾਇਆ ਹੈ | ਪੰਜਾਬ ਸਰਕਾਰ ਨੇ ਇਸ ਹਸਪਤਾਲ ਦੀ ਸਥਾਪਨਾ ਲਈ 4,51,21,000 ਰੁਪਏ ਰਾਜ ਆਫ਼ਤ ਪ੍ਰਬੰਧਨ ਫੰਡ ਵਿਚੋਂ ਅਦਾ ਕੀਤੇ ਜਦਕਿ ਐੱਚ. ਐੱਮ. ਈ. ਐੱਲ. ਰਿਫ਼ਾਇਨਰੀ, ਫੁੱਲੋਖਾਰੀ ਨੇ ਸੀ. ਐੱਸ. ਆਰ. ਫੰਡਾਂ ਵਿਚੋਂ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ | ਐੱਚ. ਐੱਮ. ਈ. ਐੱਲ. ਰਿਫ਼ਾਇਨਰੀ ਨੇ ਹਸਪਤਾਲ ਦੀ ਸਥਾਪਨਾ ਲਈ 2.6 ਏਕੜ ਜਗ੍ਹਾ ਦਿੱਤੀ ਸੀ | ਇਹ ਜਗ੍ਹਾ ਲੋੜ ਮੁਤਾਬਕ ਭਵਿੱਖ ਵਿਚ 200 ਬਿਸਤਰਿਆਂ ਤੱਕ ਵਿਸਤਾਰ ਕਰਨ ਲਈ ਉਚਿਤ ਹੈ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਿਕਾਰਡ ਸਮੇਂ ਵਿਚ ਅਜਿਹੀ ਸੰਸਥਾ ਸਥਾਪਤ ਕੀਤੇ ਜਾਣ ਦੀ ਸ਼ਲਾਘਾ ਕੀਤੀ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੌਮੀ ਹੰਗਾਮੀ ਹਾਲਾਤ ਦੇ ਮੱਦੇਨਜ਼ਰ ਦਿ੍ੜ ਇਰਾਦੇ ਨਾਲ ਔਕੜਾਂ ਦਾ ਸਾਹਮਣਾ ਕੀਤਾ ਗਿਆ ਹੈ ਤੇ ਇਸ ਮੁਸ਼ਕਿਲ ਮੌਕੇ ਹਾਲਾਤ ਨਾਲ ਨਜਿੱਠਣ ਲਈ ਨੌਜਵਾਨ ਅਫ਼ਸਰ ਵਧਾਈ ਦੇ ਪਾਤਰ ਹਨ | ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਮੁਹਾਲੀ ਵਿਚ ਵੀ ਅਜਿਹਾ ਸੰਸਥਾਨ ਛੇਤੀ ਹੀ ਸਥਾਪਤ ਕੀਤਾ ਜਾਵੇਗਾ | ਐੱਚ. ਐੱਮ. ਈ. ਐੱਲ. ਦੇ ਮੁੱਖ ਕਾਰਜਕਾਰੀ ਅਫ਼ਸਰ ਪ੍ਰਭ ਦਾਸ ਨੇ ਇਸ ਆਰਜ਼ੀ ਸੰਸਥਾਨ, ਜੋ ਕਿ ਰਾਮਾਂ ਮੰਡੀ, ਤਲਵੰਡੀ ਸਾਬੋ ਅਤੇ ਬਠਿੰਡਾ ਸ਼ਹਿਰ ਵਰਗੇ ਨੇੜਲੇ ਕਸਬਿਆਂ ਨਾਲ ਜੁੜੇ ਹੋਏ ਹਨ, ਦੇ ਵਿਕਾਸ ਵਿਚ ਯੋਗਦਾਨ ਪਾਉਣ ਵਾਲੀਆਂ ਏਜੰਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਬਠਿੰਡਾ ਅਤੇ ਤਲਵੰਡੀ ਸਾਬੋ ਬਲਾਕਾਂ ਦੀ ਪੇਂਡੂ ਆਬਾਦੀ ਨੂੰ ਫਾਇਦਾ ਮਿਲੇਗਾ | ਇਸ ਹਸਪਤਾਲ 'ਤੇ ਕੰਮ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਲੈਣ ਤੋਂ ਬਾਅਦ ਮਈ ਮਹੀਨੇ ਦੇ ਆਿਖ਼ਰ ਵਿਚ ਸ਼ੁਰੂ ਹੋ ਗਿਆ ਸੀ ਤੇ ਡੇਢ ਮਹੀਨੇ ਦੇ ਸਮੇਂ ਵਿਚ ਕਈ ਵਿਭਾਗਾਂ ਅਤੇ ਏਜੰਸੀਆਂ ਵਲੋਂ ਮਿਲ ਕੇ ਹੰਭਲਾ ਮਾਰੇ ਜਾਣ ਕਰਕੇ ਪੂਰਾ ਹੋ ਗਿਆ ਸੀ | ਸੀ. ਬੀ. ਆਰ. ਆਈ. ਰੁੜਕੀ ਨੇ ਜਿੱਥੇ ਇਸਦੇ ਢਾਂਚੇ ਦੇ ਡਿਜ਼ਾਈਨ ਤਿਆਰ ਕਰਨ ਅਤੇ ਫਰਨੀਚਰ ਦੀ ਖਰੀਦ ਕਰਨ ਦਾ ਕਾਰਜ ਕੀਤਾ, ਉੱਥੇ ਹੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਦੇ ਉਪ ਕੁਲਪਤੀ ਨੇ ਮੈਡੀਕਲ ਸਾਜ਼ੋ-ਸਾਮਾਨ ਖਰੀਦਣ ਦੀ ਜ਼ਿੰਮੇਵਾਰੀ ਨਿਭਾਈ | ਐੱਚ.ਐੱਮ.ਈ.ਐੱਲ. ਰਿਫਾਈਨਰੀ ਵੱਲੋਂ ਬਾਹਰੀ ਸੇਵਾਵਾਂ ਜਿਵੇਂ ਕਿ ਪਾਣੀ ਦੀ ਪਾਈਪਲਾਈਨ, ਪੀਣ ਵਾਲੇ ਪਾਣੀ ਦੀ ਪਾਈਪਲਾਈਨ, ਸੈਪਟਿਕ ਟੈਂਕ , ਸੋਕੇਜ ਪਿੱਟ, ਬਿਜਲੀ ਸਪਲਾਈ ਤਾਰ, ਬਿਜਲੀ ਸਬੰਧੀ ਹੋਰ ਸਾਜ਼ੋ-ਸਾਮਾਨ ਅਤੇ ਆਕਸੀਜਨ ਪਾਈਪਲਾਈਨ ਨੂੰ ਹਸਪਤਾਲ ਵਿਖੇ ਮੁਹੱਈਆ ਕਰਵਾਏ ਜਾਣ ਦੇ 200 ਲੱਖ ਰੁਪਏ ਦੇ ਕੰਮ ਸੰਪੂਰਣ ਕੀਤੇ ਗਏ | ਵਰਚੂਅਲ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਏਅਰ ਕੰਡੀਸ਼ਨਡ ਹਸਪਤਾਲ ਵਿੱਚ 25 ਬਿਸਤਰੇ ਐੱਲ-3 ਪੱਧਰ ਅਤੇ 75 ਬਿਸਤਰੇ ਐਲ-2 ਪੱਧਰ ਦੇ ਹਨ | ਇਹ ਹਸਪਤਾਲ ਕੋਵਿਡ-19 ਦੇ ਸਭ ਪ੍ਰਕਾਰ ਦੇ ਮਰੀਜ਼ਾਂ ਦੇ ਇਲਾਜ ਲਈ ਢੁਕਵਾਂ ਹੈ | ਇਸ ਤੋਂ ਇਲਾਵਾ ਇਸ ਹਸਪਤਾਲ ਵਿੱਚ ਐਕਸ-ਰੇ ਮਸ਼ੀਨਾਂ, ਈ.ਸੀ.ਜੀ., ਪਾਥ ਲੈਬ ਦੀ ਸੁਵਿਧਾ, 247 ਆਕਸੀਜਨ, ਬਿਜਲੀ, ਪਾਣੀ ਅਤੇ ਸੀਵੇਜ ਦੀ ਸੁਵਿਧਾ ਐੱਚ.ਐੱਮ.ਈ.ਐੱਲ. ਦੁਆਰਾ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਹਸਪਤਾਲ ਦਾ ਇਸਤੇਮਾਲ ਸਥਾਨਕ ਲੋਕਾਂ ਲਈ ਟੀਕਾਕਰਨ ਕੈਂਪ ਤੇ ਹੋਰ ਓ. ਪੀ. ਡੀ. ਸੇਵਾਵਾਂ ਹਿੱਤ ਵੀ ਕੀਤਾ ਜਾ ਸਕਦਾ ਹੈ | ਕੋਵਿਡ ਦੇ ਮਾਮਲੇ ਵਧਣ ਦੀ ਸੂਰਤ ਵਿੱਚ ਲੋੜ ਅਨੁਸਾਰ ਐੱਸ. ਡੀ. ਆਰ. ਐੱਫ. ਦੇ ਫੰਡਾਂ ਵਿੱਚੋਂ ਖਰਚਾ ਕਰਕੇ ਹੋਰ ਵਿਅਕਤੀਆਂ ਦੀ ਤਾਇਨਾਤੀ ਕੀਤੀ ਜਾਵੇਗੀ |

ਹਰਭਜਨ ਸਿੰਘ ਸ਼੍ਰੋ. ਅ. ਦ. (ਐੱਸ. ਸੀ. ਵਿੰਗ) ਦੇ ਜਨਰਲ ਸਕੱਤਰ ਤੇ ਜਗਰੂਪ ਸਿੰਘ ਸਕੱਤਰ ਨਿਯੁਕਤ

ਕੋਟਫੱਤਾ, 20 ਜੁਲਾਈ (ਰਣਜੀਤ ਸਿੰਘ ਬੁੱਟਰ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਦੇ ਤਹਿਤ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਕੋਟਫੱਤਾ, 20 ਜੁਲਾਈ (ਰਣਜੀਤ ਸਿੰਘ ਬੱੁਟਰ)-ਸੀ. ਆਈ. ਏ. ਬਠਿੰਡਾ-2 ਨੂੰ ਇਤਲਾਹ ਮਿਲੀ ਸੀ ਕਿ ਕੋਟਸ਼ਮੀਰ ਵਿਖੇ ਕੋਈ ਬੰਦਾ ਦੇਸੀ ਠੇਕਾ ਸ਼ਰਾਬ ਵੇਚਦਾ ਹੈ | ਏ.ਐੱਸ.ਆਈ. ਨਰਦੇਵ ਸਿੰਘ ਨੇ ਕੋਟਸ਼ਮੀਰ ਵਿਖੇ ਛਾਪੇਮਾਰੀ ਕਰਕੇ ਜਗਸੀਰ ਸਿੰਘ ਸੀਰਾ (40) ਪੱੁਤਰ ਜੰਗ ਸਿੰਘ ਕੋਲੋਂ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਮਿ੍ਤਕ ਦੀ ਪਤਨੀ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ

ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਅਦਾਲਤ ਨੇ ਤਕਰੀਬਨ 5 ਸਾਲ ਪਹਿਲਾਂ ਇਕ ਨੌਜਵਾਨ ਦੇ ਹੋਏ ਕਤਲ ਮਾਮਲੇ ਵਿਚ ਮਿ੍ਤਕ ਦੀ ਪਤਨੀ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਦਕਿ ਮਿ੍ਤਕ ਦੀ ਸੱਸ ਨੂੰ ਬਾਇੱਜ਼ਤ ਬਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸੰਗਤ ਮੰਡੀ, 20 ਜੁਲਾਈ (ਰੁਪਿੰਦਰਜੀਤ ਸਿੰਘ)-ਪਿੰਡ ਪਥਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਪਿੰਡ ਨਰੂਆਣਾ ਦੇ ਵਸਨੀਕ ਇਕ 26 ਸਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਇਕਬਾਲ ਸਿੰਘ ਦੀ ਮਾਤਾ ਸੁਰਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਨਰੂਆਣਾ ਵਲੋਂ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਹੋਏ ਬੁਲੰਦ - ਸੇਖੋਂ

ਚਾਉਕੇ, 20 ਜੁਲਾਈ (ਮਨਜੀਤ ਸਿੰਘ ਘੜੈਲੀ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਨਣ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ ਤੇ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਪੰਜਾਬ 'ਚ ਹੋਰ ਮਜ਼ਬੂਤੀ ਮਿਲੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਇੰਜੀਨੀਅਰਜ਼ ਵਲੋਂ ਮੀਟਿੰਗ

ਲਹਿਰਾ ਮੁਹੱਬਤ, 20 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਇਕਾਈ ਦੇ ਇੰਜੀਨੀਅਰਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਖੇਤਰ ਦੇ ਨਿੱਜੀਕਰਨ 'ਤੇ ਜਨਤਕ ਬੁਨਿਆਦੀ ਢਾਂਚੇ ਦੀ ਲੁੱਟ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਕੱਢੀ ਫੂਕ

ਬਾਲਿਆਂਵਾਲੀ, 20 ਜੁਲਾਈ (ਕੁਲਦੀਪ ਮਤਵਾਲਾ)-ਸਾਉਣ ਮਹੀਨੇ ਦੀ ਪਹਿਲੀ ਬਰਸਾਤ ਨੇ ਜਿੱਥੇ ਕਿਸਾਨਾਂ ਦੇ ਚਿਹਰਿਆਂ ਨੂੰ ਰੌਸ਼ਨਾਇਆ ਹੈ, ਉੱਥੇ ਨਾਲ ਹੀ ਪ੍ਰਸ਼ਾਸਨ ਦੇ ਅਗਾਊਾ ਪ੍ਰਬੰਧਾਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਅੱਜ ਪਏ ਤੇਜ ਮੀਂਹ ਨਾਲ ਸਾਰਾ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਕੌਂਸਲਰਾਂ ਦੀ ਫੂਡ ਸਪਲਾਈ ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਨਾਲ ਕਰਵਾਈ ਬੈਠਕ

ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਵਚਨਬੱਧਤਾ ਤਹਿਤ ਵਿੱਤ ਮੰਤਰੀ ਤੇ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਦੀ ਫੂਡ ...

ਪੂਰੀ ਖ਼ਬਰ »

ਗੁਰਦੁਆਰਾ ਰੋਡ ਤੋਂ ਰੇਹੜੀਆਂ ਫੜੀਆਂ ਹਟਾਉਣ ਦੀ ਮੰਗ

ਭੀਖੀ, 20 ਜੁਲਾਈ (ਪ. ਪ.)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਨੂੰ ਜਾਂਦੀ ਸੜਕ ਉੱਪਰ ਸਬਜ਼ੀ ਤੇ ਫਰੂਟ ਦੀਆਂ ਰੇਹੜੀਆਂ, ਫੜੀਆਂ ਲੱਗੀਆਂ ਹੋਣ ਕਾਰਨ ਆਵਾਜਾਈ ਵਿਚ ਸਮੱਸਿਆ ਬਣੀ ਰਹਿੰਦੀ ਹੈ | ਇਹ ਰਸਤਾ ਕਸਬੇ ਦਾ ਮੁੱਖ ਰਸਤਾ ਹੋਣ ਕਾਰਨ ਲੋਕਾਂ ਦੇ ਵਾਹਨਾਂ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖ਼ਿੱਤੇ ਵਿਚ ਪ੍ਰਸਿੱਧ ਹੈ | ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ | ਇਸੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਕੋਟਬਖਤੂ ਦੇ ਇਕ ਕਿਸਾਨ ਅਵਤਾਰ ਸਿੰਘ (38) ਪੁੱਤਰ ਕਰਮ ਸਿੰਘ ਦੀ ਖੇਤ ਵਿਚ ਕੰਮ ਕਰਦੇ ਸਮੇਂ ਅਚਾਨਕ ਬਿਜਲੀ ਦੀ ਮੋਟਰ 'ਚ ਕਰੰਟ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ...

ਪੂਰੀ ਖ਼ਬਰ »

ਜਾਪਾਨ ਸਰਕਾਰ ਦੀ ਸਹਾਇਤਾ ਨਾਲ ਬਣੇ ਕਮਿਊਨਿਟੀ ਸੈਂਟਰ ਕਰਕੇ ਹੈ ਪਿੰਡ ਬੁਲਾਡੇਵਾਲਾ ਦੀ ਪਹਿਚਾਣ

ਗੁਰਨੈਬ ਸਾਜਨ 98889-55757 ਪਿੰਡ ਬਾਰੇ-ਬਠਿੰਡਾ ਤੋਂ ਦੱਖਣ ਤੇ ਪੱਛਮ ਦਿਸ਼ਾਵਾਂ ਵੱਲ ਸ੍ਰੀ ਮੁਕਤਸਰ ਸਾਹਿਬ ਸੜਕ ਤੋਂ 11 ਕਿੱਲੋਮੀਟਰ ਤੇ ਬਠਿੰਡਾ ਤੋਂ ਮਲੋਟ ਸੜਕ ਤੋਂ ਬਹਿਮਣ ਦੀਵਾਨਾ ਬੱਸ ਅੱਡੇ ਤੋਂ 12 ਕਿੱਲੋਮੀਟਰ ਦੀ ਦੂਰੀ 'ਤੇ ਵੱਸਿਆ ਪਿੰਡ ਬੁਲਾਡੇਵਾਲਾ ਦਾ ...

ਪੂਰੀ ਖ਼ਬਰ »

ਸਿੱਧੂ ਦੀ ਨਿਯੁਕਤੀ ਨਾਲ ਕਾਂਗਰਸ ਮਜ਼ਬੂਤ ਹੋਵੇਗੀ- ਗਿੱਲ

ਭਾਈਰੂਪਾ, 20 ਜੁਲਾਈ (ਵਰਿੰਦਰ ਲੱਕੀ)-ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਜਿੱਥੇ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ, ਉੱਥੇ ਹੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਲਗਾਤਾਰ ਦੂਜੀ ਵਾਰ ਕਾਂਗਰਸ ਪਾਰਟੀ ਸੱਤਾ 'ਚ ...

ਪੂਰੀ ਖ਼ਬਰ »

ਲੱਕੜਾਂ ਹੇਠ ਦੱੱਬੇ ਜਾਣ ਨਾਲ ਦੋ ਜਣਿਆਂ ਦੀ ਮੌਤ

ਸਿਰਸਾ, 20 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਮੱਲੇਕਾਂ ਨੇੜੇ ਵਾਪਰੇ ਹਾਦਸੇ 'ਚ ਦੋ ਜਣਿਆਂ ਦੀ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕਾਂ ਦੀਆਂ ਦੇਹਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ | ਮਿ੍ਤਕਾਂ ਦੀ ਪਛਾਣ ਮਲੋਟ ਵਾਸੀ ਰਾਮ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਵਿਡ-19 ਦੇ ਚਲਦਿਆਂ ਅਤੇ ਕੋਰੋਨਾ ਦੀ ਤੀਸਰੀ ਸੰਭਾਵੀਂ ਲਹਿਰ ਨੂੰ ਧਿਆਨ 'ਚ ਰੱਖਦਿਆਂ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਆਉਣ ਵਾਲੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਇਕੱਤਰਤਾ

ਮਾਨਸਾ, 20 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਦੀ ਇਕੱਤਰਤਾ ਸਥਾਨਕ ਦਫ਼ਤਰ ਸਿਵਲ ਸਰਜਨ ਵਿਖੇ ਹੋਈ | ਇਸ ਮੌਕੇ ਸਿਹਤ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਤੇ ਛੇਵੇਂ ਪੇਅ ਕਮਿਸ਼ਨ ਦੇ ਵਿਰੋਧ 'ਚ ਪੰਜਾਬ ਯੂ.ਟੀ. ਮੁਲਾਜ਼ਮ ਅਤੇ ...

ਪੂਰੀ ਖ਼ਬਰ »

ਸਿੱਧੂ ਦੀ ਨਿਯੁਕਤੀ ਦਾ ਚੁਫੇਰਿਓਾ ਸਵਾਗਤ, ਖ਼ੁਸ਼ੀ 'ਚ ਵੰਡੇ ਲੱਡੂ

ਮਾਨਸਾ, 20 ਜੁਲਾਈ (ਧਾਲੀਵਾਲ)-ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਅਤੇ 4 ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਜ਼ਿਲੇ੍ਹ ਦੇ ਕਾਂਗਰਸੀਆਂ ਵਲੋਂ ਚੁਫੇਰਿਓਾ ਸਵਾਗਤ ਕੀਤਾ ਜਾ ਰਿਹਾ ਹੈ | ਪ੍ਰਦੇਸ਼ ਕਾਂਗਰਸ ਦੇ ...

ਪੂਰੀ ਖ਼ਬਰ »

ਸੰਤ ਬਾਬਾ ਕਿਰਤੀ ਦੇ ਬਰਸੀ ਸਮਾਗਮ ਅੱਜ ਤੋਂ

ਮਾਨਸਾ, 20 ਜੁਲਾਈ (ਸ. ਰਿ.)-ਸੰਤ ਬਾਬਾ ਅਮਰ ਸਿੰਘ ਕਿਰਤੀ ਦੀ 27ਵੀਂ ਅਤੇ ਮਹੰਤ ਰਾਮ ਸਿੰਘ ਦੀ 18ਵੀਂ ਬਰਸੀ ਪਿੰਡ ਫੱਤਾ ਮਾਲੋਕਾ ਦੇ ਗੁਰੂ ਘਰ ਵਿਖੇ 21 ਤੋਂ 23 ਜੁਲਾਈ ਤੱਕ ਮਨਾਈ ਜਾ ਰਹੀ ਹੈ | ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ 23 ਜੁਲਾਈ ਨੂੰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਭੀਖੀ ਦੇ ਮੁਲਜ਼ਾਮ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠੇ

ਭੀਖੀ, 20 ਜੁਲਾਈ (ਗੁਰਿੰਦਰ ਸਿੰਘ ਔਲਖ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਬੀ. ਡੀ. ਪੀ. ਓ. ਕਵਿਤਾ ਗਰਗ ਦੀ ਅਗਵਾਈ 'ਚ ਮੁਲਾਜ਼ਮਾਂ ਨੇ ਸਰਕਾਰ ਵਲੋਂ ਸੋਧਿਆ ਪੇਅ ਸਕੇਲ ਨਾ ਦੇਣ 'ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਧਰਨਾ ਦਿੱਤਾ | ਬੁਲਾਰਿਆਂ ਨੇ ...

ਪੂਰੀ ਖ਼ਬਰ »

ਪਿੰਡ ਮਾਹੀਨੰਗਲ ਦੇ ਗੁੰਮਸ਼ੁਦਾ ਵਿਅਕਤੀ ਦੀ ਲਾਸ਼ ਸੂਏ 'ਚੋਂ ਮਿਲੀ

ਰਾਮਾਂ ਮੰਡੀ, 20 ਜੁਲਾਈ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ 'ਤੇ ਵਗਦੇ ਸੂਏ ਵਿਚੋਂ ਪਿੰਡ ਮਾਹੀਨੰਗਲ ਦੇ ਗੁੰਮਸ਼ੁਦਾ ਨੌਜਵਾਨ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲਾਸ਼ ਦੀ ਸੂਚਨਾ ਮਿਲਦੇ ਹੀ ਸਥਾਨਕ ਸਮਾਜਸੇਵੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਦੇ ਵਾਇਸ ਪ੍ਰਧਾਨ 'ਤੇ ਹਮਲਾ

ਬਠਿੰਡਾ, 20 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਦੇ ਵਾਇਸ ਪ੍ਰਧਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ | ਹਸਪਤਾਲ 'ਚ ਜੇਰੇ ਇਲਾਜ ਵਾਇਸ ਪ੍ਰਧਾਨ ਪੰਜਾਬ ਦਰਸਨ ਸਿੰਘ ਸਰਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਲੂਆਣਾ, 20 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਠਿੰਡਾ ਪਿੰਡ ਬੱਲੂਆਣਾ ਦੇ ਦਿੱਲੀ ਕਿਸਾਨ ਅੰਦੋਲਨ ਵਿਚ ਗਏ ਕਿਸਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕੱਲ੍ਹ ਦਿੱਲੀ ਦੇ ਬਹਾਦਰਗੜ੍ਹ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ 'ਚ ਵੈਕਸੀਨ ਲਗਾਉਣ ਲਈ ਸੈਂਟਰ ਸਥਾਪਿਤ

ਬਠਿੰਡਾ, 20 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ ਵਿਚ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਉਣ ਵਾਲੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਸਿਵਲ ਸਰਜਨ ਬਠਿੰਡਾ ਵੱਲੋਂ ਵੈਕਸੀਨ ਲਗਾਉਣ ਲਈ ਪੱਕੇ ਤੌਰ 'ਤੇ ਸੈਂਟਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ

ਤਲਵੰਡੀ ਸਾਬੋ, 20 ਜੁਲਾਈ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫੈਸ਼ਨ ਟੈਕਨਾਲੋਜ਼ੀ ਤੇ ਫਾਈਨ ਆਰਟਸ ਵਲੋਂ ਡਾ: ਨੀਲਮ ਗਰੇਵਾਲ (ਉਪ ਕੁਲਪਤੀ) ਦੀ ਸ੍ਰਪਰਸਤੀ ਤੇ ਪ੍ਰੋ. ਕੰਵਲਜੀਤ ਕੌਰ (ਡੀਨ) ਦੀ ਦੇਖ-ਰੇਖ ਹੇਠ 'ਆਧੁਨਿਕ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

ਬਠਿੰਡਾ, 20 ਜੁਲਾਈ (ਅਵਤਾਰ ਸਿੰਘ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਬਠਿੰਡਾ ਵਲੋਂ ਸਿਹਤ ਕਾਮਿਆਂ ਨੂੰ ਲਗਾਤਾਰ ਤਨਖਾਹਾਂ ਨਾ ਮਿਲਣ ਕਰਕੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਮਾਰਿਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਅਤੇ ਜਨਰਲ ...

ਪੂਰੀ ਖ਼ਬਰ »

'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਹੋ ਕੇ ਮਜ਼ਦੂਰ-ਕਿਸਾਨ ਸੰਘਰਸ਼ਾਂ ਦੇ ਰਾਹ ਪੈਣ- ਨਸਰਾਲੀ

ਚਾਉਕੇ, 20 ਜੁਲਾਈ (ਮਨਜੀਤ ਸਿੰਘ ਘੜੈਲੀ)-ਪਟਿਆਲਾ ਵਿਖੇ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਕਾਮਯਾਬੀ ਲਈ ਪੰਜਾਬ ਖੇਤ ਮਜਦੂਰ ਯੂਨੀਅਨ ਵਲੋਂ ਪਿੰਡ ਪਿੱਥੋ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸਬੋਧਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX