ਤਾਜਾ ਖ਼ਬਰਾਂ


ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  21 minutes ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਖੰਨਾ / ਸਮਰਾਲਾ

ਸਰਕਾਰੀ ਅਧਿਆਪਕਾ ਦੀ ਭੇਦਭਰੀ ਹਾਲਤ 'ਚ ਮੌਤ

ਈਸੜੂ, 20 ਜੁਲਾਈ (ਬਲਵਿੰਦਰ ਸਿੰਘ)-ਈਸੜੂ ਵਾਸੀ ਸਰਕਾਰੀ ਅਧਿਆਪਕਾ ਦੀ ਉਸ ਦੇ ਸਹੁਰੇ ਪਿੰਡ ਪਾਲੀਆ ਵਿਖੇ ਭੇਦਭਰੀ ਹਾਲਤ 'ਚ ਮੌਤ ਹੋ ਗਈ¢ ਮਿ੍ਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਸ਼ਰਨਦੀਪ ਕੌਰ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਈਸੜੂ ਵਿਖੇ ਅਧਿਆਪਕਾ ਸੀ, ਦਾ ਵਿਆਹ 22 ਨਵੰਬਰ 2020 ਨੂੰ ਪਾਲੀਆ ਖ਼ੁਰਦ ਵਾਸੀ ਗੁਰਤੇਜ ਸਿੰਘ ਨਾਲ ਹੋਇਆ ਜੋ ਕਿ ਸਰਕਾਰੀ ਮਿਡਲ ਸਕੂਲ ਸੇਖਾ (ਮਲੌਦ) ਵਿਖੇ ਐੱਸ.ਐੱਸ ਮਾਸਟਰ ਹੈ¢ ਉਨ੍ਹਾਂ ਦੱਸਿਆ ਕਿ ਅਸੀਂ ਆਪਣੀ ਹੈਸੀਅਤ ਮੁਤਾਬਿਕ ਵਿਆਹ ਕੀਤਾ ¢ ਪਰ ਵਿਆਹ ਤੋਂ ਬਾਅਦ ਸ਼ਰਨਦੀਪ ਕੌਰ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਦਾਜ ਘੱਟ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਕੁੱਟ ਮਾਰ ਕਰਦੇ ਰਹੇ¢ ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਇਸ ਸਬੰਧੀ ਪਿੰਡ ਈਸੜੂ ਦੀ ਪੰਚਾਇਤ ਨੂੰ ਦੱਸਿਆ ਅਤੇ ਹਰ ਵਾਰ ਸਮਝਾ ਕੇ ਵਾਪਸ ਪਿੰਡ ਭੇਜ ਦਿੱਤਾ ਜਾਂਦਾ¢ ਬੀਤੇ ਦਿਨੀਂ 17 ਜੁਲਾਈ ਨੂੰ ਮੇਰੀ ਲੜਕੀ ਅਤੇ ਮੇਰਾ ਜਵਾਈ ਗੁਰਤੇਜ ਸਿੰਘ ਸਾਡੇ ਕੋਲ ਆਏ ਤੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਤੇ ਅਸੀਂ ਉਨ੍ਹਾਂ ਨੂੰ ਜਲਦੀ ਪੈਸੇ ਦੇਣ ਦਾ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ¢ ਪਰ 18 ਜੁਲਾਈ ਨੂੰ ਲੜਕੀ ਦੇ ਛੋਟੇ ਭਰਾ ਨੂੰ ਫ਼ੋਨ ਆਇਆ ਕਿ ਸ਼ਰਨਦੀਪ ਕੌਰ ਦੀ ਮੌਤ ਹੋ ਚੁੱਕੀ ਹੈ¢ ਜਦੋਂ ਅਸੀਂ ਜਾ ਕੇ ਦੇਖਿਆ ਤਾਂ ਮਿ੍ਤਕ ਲੜਕੀ ਦੇ ਸਰੀਰ ਦੇ ਵੱਖ-ਵੱਖ ਅੰਗਾਂ 'ਤੇ ਸੱਟਾਂ ਦੇ ਨਿਸ਼ਾਨ ਸਨ ¢ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਤੇਜ ਸਿੰਘ ਅਤੇ ਉਸ ਦੇ ਪਰਿਵਾਰ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ¢ ਪਿੰਡ ਈਸੜੂ ਦੇ ਸਰਪੰਚ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪੋਸਟਮਾਰਟਮ ਦੀ ਰਿਪੋਰਟ ਮਿਲਣ 'ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਜਾਵੇਗਾ¢

ਮਾਮਲਾ ਮੰਦਰ ਦੀ ਜ਼ਮੀਨ ਦਾ ਸੀਵਰੇਜ, ਨਗਰ ਕੌ ਾਸਲ ਤੇ ਪਾਵਰਕਾਮ ਨੂੰ ਭੇਜਿਆ ਕਾਨੂੰਨੀ ਨੋਟਿਸ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਿਵ ਸ਼ਿਵਾਲਾ ਮੰਦਿਰ ਟਰੱਸਟ ਦੇ ਟਰੱਸਟੀ ਵਿਜੇ ਗਰਗ ਨੇ ਦੱਸਿਆ ਕਿ ਮੰਦਿਰ ਟਰੱਸਟ ਨੇ ਸਰਬਸੰਮਤੀ ਨਾਲ ਪਾਸ ਕਰਕੇ ਮੰਦਿਰ ਦੀ ਜ਼ਮੀਨ 'ਤੇ ਕੌਂਸਲ ਵਲੋਂ ਦੀਵਾਰਾਂ ਤੇ ਗੇਟ ਤੋੜ ਕੇ ਜ਼ਬਰਦਸਤੀ ਪਾਣੀ ਦੇ ਪੰਪ ਲਗਾਉਣ ਦੇ ਮਾਮਲੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਮੌਨਸੂਨ ਸੈਸ਼ਨ ਦੌਰਾਨ ਮੋਦੀ ਸਰਕਾਰ ਦਾ ਕੀਤਾ ਵਿਰੋਧ

ਮਲੌਦ, 20 ਜੁਲਾਈ (ਸਹਾਰਨ ਮਾਜਰਾ)-ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੋਕ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਸੰਸਦ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਕੇ ਕੀਤੀ¢ ਉਹ ਪਿਛਲੇ ਸਾਲ ...

ਪੂਰੀ ਖ਼ਬਰ »

ਸਾਹਨੇਵਾਲ ਦੇ ਟਰੱਕ ਯੂਨੀਅਨ ਦਾ ਮੁਨਸ਼ੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਾਹਨੇਵਾਲ, 20 ਜੁਲਾਈ (ਅਮਰਜੀਤ ਸਿੰਘ ਮੰਗਲੀ)-ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਟਰੱਕ ਯੂਨੀਅਨ ਦੇ ਮੁਨਸ਼ੀ ਨੂੰ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਮਿਲਣ 'ਤੇ ਬਲਜੀਤ ਸਿੰਘ ਪੁੱਤਰ ਚਰਨ ਸਿੰਘ ਵਾਰਡ ਨੰਬਰ 6 ਸਾਹਨੇਵਾਲ ਤੇ ਸਸ਼ੀ ਕੁਮਾਰ ਪੁੱਤਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਦੋਰਾਹਾ 'ਚ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਦੋਰਾਹਾ, 20 ਜੁਲਾਈ (ਜਸਵੀਰ ਝੱਜ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਸੀ | ਪਰ ਸਵੇਰੇ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਿਸਾਨੀ ਖੇਤਰ 'ਚ ਬਹੁਤ ਵੱਡਾ ਫ਼ਾਇਦਾ ਵੀ ਹੋ ਰਿਹਾ ਹੈ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਸ਼ਿਮਲਾਪੁਰੀ ਦੀ ਅਗਵਾਈ 'ਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾ ਕੇ ਸਮੂਹ ਪੰਜਾਬ ਵਾਸੀਆਂ ਤੇ ਹਰ ਕਾਂਗਰਸੀ ਵਰਕਰ ਦਾ ਮਨ ਜਿੱਤ ਲਿਆ ਹੈ | ਸੋਨੀਆ ਗਾਂਧੀ ...

ਪੂਰੀ ਖ਼ਬਰ »

ਵੱਖ-ਵੱਖ ਸੂਬਿਆਂ 'ਚ ਆਮ ਆਦਮੀ ਪਾਰਟੀ ਦਾ ਪੈਦਲ ਪ੍ਰਚਾਰ ਕਰਨ ਵਾਲੇ ਆਗੂ ਦਾ ਸਨਮਾਨ

ਬੀਜਾ, 20 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਆਮ ਆਦਮੀ ਪਾਰਟੀ ਦਾ ਵੱਖ-ਵੱਖ ਸੂਬਿਆਂ 'ਚ ਪ੍ਰਚਾਰ ਕਰਨ ਵਾਲੇ ਆਗੂ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਬਰਮਾਲੀਪੁਰ ਚੌਂਕ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਗੁਰੂ ਲੰਗਰ ਵਿਚ ...

ਪੂਰੀ ਖ਼ਬਰ »

ਕੁਝ ਘੰਟਿਆਂ ਦੀ ਬਰਸਾਤ ਨੇ ਖੇਤਾਂ 'ਚ ਬਣਾਏ ਹੜ੍ਹ ਵਰਗੇ ਹਾਲਾਤ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪਿਛਲੇ ਕੁਝ ਘੰਟਿਆਂ ਦੀ ਹੋਈ ਲਗਾਤਾਰ ਬਾਰਿਸ਼ ਨੇ ਜਿੱਥੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਕਈ ਥਾਵਾਂ 'ਤੇ ਬਾਰਿਸ਼ ਦੇ ਪਾਣੀ ਨੇ ਖੇਤਾਂ 'ਚ ਹੜ੍ਹ ਵਰਗੇ ਭਿਆਨਕ ਹਾਲਾਤ ਬਣਾ ਦਿੱਤੇ ਹਨ | ਇਥੋਂ ਨੇੜੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਕੁਹਾੜਾ, 20 ਜੁਲਾਈ (ਸੰਦੀਪ ਸਿੰਘ ਕੁਹਾੜਾ)-ਮਿਡ ਡੇ ਮੀਲ ਵਰਕਰ ਯੂਨੀਅਨ ਸਰਕਲ ਕੁਹਾੜਾ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਰਾਣੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਮੀਟਿੰਗ 'ਚ ਕੱਚੇ, ਮਾਣਭੱਤੇ ਤੇ ਕੰਟਰੈਕਟ ਮੁਲਾਜ਼ਮ ਮੋਰਚਾ ਦੀ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਨੇ ਹਲਕੇ ਦੀਆਂ ਗਤੀਵਿਧੀਆਂ ਬਾਰੇ ਬੱਲੀ ਨਾਲ ਕੀਤੇ ਵਿਚਾਰ

ਸਮਰਾਲਾ, 20 ਜੁਲਾਈ (ਕੁਲਵਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਅੱਜ ਸਥਾਨਕ ਪੱਛੜੀਆਂ ਸ਼ੇ੍ਰਣੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਦੇ ਗ੍ਰਹਿ ਵਿਖੇ ਪੁੱਜੇ ਤੇ ਵਿਚਾਰ ਚਰਚਾਵਾਂ ਸਾਂਝੀਆਂ ਕੀਤੀਆਂ | ਜਥੇਦਾਰ ਹੀਰਾ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਯਾਦ 'ਚ ਧਾਰਮਿਕ ਸਮਾਗਮ

ਪਾਇਲ, 20 ਜੁਲਾਈ (ਰਾਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਰੀ ਉਮਰ ਸਿੱਖ ਪੰਥ ਨੂੰ ਸਮਰਪਿਤ ਰਹੇ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਪਿੰਡ ਘੁਡਾਣੀ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਦੋਰਾਹਾ, 20 ਜੁਲਾਈ (ਜਸਵੀਰ ਝੱਜ)-ਸਿਵਲ ਸਰਜਨ ਲੁਧਿਆਣਾ ਡਾਕਟਰ ਕਿਰਨ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲੋਕਾਂ ਨੂੰ ਬਾਰਿਸ਼ 'ਚ ਹੋਣ ਵਾਲੀਆਂ ਬਿਮਾਰੀਆਂ ਦੀ ਜਾਣਕਾਰੀ ਦੇਣ ਤਹਿਤ, ਸੀਨੀਅਰ ਮੈਡੀਕਲ ਅਫ਼ਸਰ ਪਾਇਲ ਡਾਕਟਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਸਨਮਤੀ ਸਕੂਲ ਨੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਜਗਰਾਉਂ, 20 ਜੁਲਾਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂੂਲ ਜਗਰਾਉਂ ਵਿਚ ਵਿਦਿਆਰਥੀਆਂ 'ਚ ਗਣਿਤ ਵਿਸ਼ੇ 'ਚ ਗਿਆਨ ਵਧਾਉਣ ਲਈ ਅਧਿਆਪਕਾ ਦੁਆਰਾ 6ਵੀਂ ਤੋਂ 8ਵੀਂ ਜਮਾਤ ਤੱਕ ਆਨਲਾਈਨ ਗਣਿਤ ਵਿਸ਼ੇ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਨਵਜੋਤ ਸਿੰਘ ਸਿੱਧੂ ਦੇ ਨਵੇਂ ਸ਼ੁਰੂ ਸਫ਼ਰ ਦਾ ਚਾਅ ਘੱਟ ਕਿਉਂ?

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨਰਾਜ਼ਗੀਆਂ ਤੇ ਇਤਰਾਜਾਂ ਦੇ ਬਾਵਜੂਦ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਵਲੋਂ ਵਿਧਾਇਕ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਚੇਅਰਮੈਨ ਸੋਨੀ ਨੇ ਨਾਜਾਇਜ਼ ਪਸ਼ੂ ਮੰਡੀ ਸਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ

ਖੰਨਾ, 20 ਜੁਲਾਈ (ਅਜੀਤ ਬਿਊਰੋ)-ਸ਼ਹਿਰ 'ਚ ਗਰਮਾਏ ਬਹੁ-ਚਰਚਿਤ ਪਸ਼ੂ ਮੰਡੀ ਮਾਮਲੇ ਸੰਬੰਧੀ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਨਾਜਾਇਜ਼ ਪਸ਼ੂ ਮੰਡੀ ਸੰਬੰਧੀ ਵਿਧਾਇਕ ਗੁਰਕੀਰਤ ਸਿੰਘ ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ

ਸਮਰਾਲਾ, 20 ਜੁਲਾਈ (ਗੋਪਾਲ ਸੋਫਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਕਮਲਜੀਤ ਨੀਲੋਂ ਨਾਲ ਰੂ-ਬ-ਰੂ ਕੀਤਾ ਗਿਆ, ਜੋ ਯਾਦਗਾਰੀ ਹੋ ...

ਪੂਰੀ ਖ਼ਬਰ »

ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 20 ਜੁਲਾਈ (ਮਨੋਜ ਕੁਮਾਰ)-ਵਾਤਾਵਰਨ ਦੀ ਸ਼ੁੱਧਤਾ ਲਈ ਅੱਜ ਹਰ ਇਕ ਇਨਸਾਨ ਨੂੰ ਇਕ ਇਕ ਬੂਟਾ ਲਗਾਉਣ ਦੀ ਜ਼ਰੂਰਤ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਸਟੇਟ ਬੈਂਕ ਦੇ ਸ਼ਾਖਾ ਪ੍ਰਬੰਧਕ ਸੰਜੀਵ ਕੁਮਾਰ ਨੇ ਸ਼ੰਕਰਦਾਸ ਸੀਨੀਅਰ ਸਕੈਂਡਰੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਨਾਟਕ

ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਲੌਦ ਬਲਾਕ ਦੇ ਪਿੰਡਾਂ 'ਚ ਕਿਸਾਨਾਂ, ਮਜ਼ਦੂਰਾਂ ਦੀਆਂ ਮੀਟਿੰਗਾਂ ਤੇ ਲੋਕ ਪੱਖੀ ਨਾਟਕਾਂ ਦਾ ਸਿਲਸਿਲੇ ਤਹਿਤ ਪਿੰਡ ਲਹਿਲ ਵਿਖੇ ਨਾਟਕ ਦਾ ਆਯੋਜਨ ਕਰਕੇ ਪਿੰਡ ...

ਪੂਰੀ ਖ਼ਬਰ »

ਸੰਤ ਧੂਲਕੋਟ ਵਾਲਿਆਂ ਨੇ ਪੁਰਾਤਨ ਖੂਹ ਦੀ ਸੇਵਾ ਆਰੰਭੀ

ਰਾੜਾ ਸਾਹਿਬ, 20 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਗੁਰੂ ਸਾਹਿਬ ਜੀ ਦਾ ਪੁਰਾਤਨ ਅਸਥਾਨ ਜਿੱਥੇ ਬੈਠ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸੰਗਤਾਂ ਨੂੰ ਦਰਸ਼ਨ ਦੀਦਾਰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਵਿਧਾਇਕ ਕੋਟਲੀ, ਵਿਧਾਇਕ ਲੱਖਾ ਤੇ ਚੇਅਰਮੈਨ ਬੇਗੋਵਾਲ ਵਲੋਂ ਸਵਾਗਤ

ਦੋਰਾਹਾ, 20 ਜੁਲਾਈ (ਜਸਵੀਰ ਝੱਜ)-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ : ਸ਼ਹੀਦ ਸੁਖਚੈਨਦੀਪ ਸਿੰਘ ਸੁੱਖਾ ਘੁਡਾਣੀ ਕਲਾਂ

ਰਾੜਾ ਸਾਹਿਬ-ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਵਾਲੇ ਸੂਰਬੀਰ ਜੋਧੇ ਸੁਖਚੈਨਦੀਪ ਸਿੰਘ ਸੁੱਖਾ ਦਾ ਜਨਮ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਸੰਨ 1975 'ਚ ਪਿਤਾ ਸੁਰਜੀਤ ਸਿੰਘ ਤੇ ਮਾਤਾ ਹਰਜੀਤ ਕੌਰ ਦੇ ...

ਪੂਰੀ ਖ਼ਬਰ »

ਸਿੱਧੂ ਦੀ ਆਮਦ ਨਾਲ ਵਰਕਰਾਂ 'ਚ ਜੋਸ਼ ਭਰਿਆ-ਸਿਆੜ, ਜ਼ੁਲਮਗੜ੍ਹ

ਮਲੌਦ, 20 ਜੁਲਾਈ (ਦਿਲਬਾਗ ਸਿੰਘ ਚਾਪੜਾ)-ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਅਤੇ ਵਾਈਸ ਪ੍ਰਧਾਨ ਗੁਰਦੀਪ ਸਿੰਘ ਜੁਲਮਗੜ੍ਹ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ 'ਤੇ ਖੁਸੀ ਜ਼ਾਹਿਰ ਕੀਤੀ | ...

ਪੂਰੀ ਖ਼ਬਰ »

ਐਨ.ਪੀ.ਏ 'ਚ ਕਟੌਤੀ ਖ਼ਿਲਾਫ਼ ਡਾਕਟਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

ਖੰਨਾ, 20 ਜੁਲਾਈ (ਮਨਜੀਤ ਧੀਮਾਨ)-ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਵਿਚ ਡਾਕਟਰਾਂ ਨੂੰ ਮਿਲਣ ਵਾਲੇ ਐਨ.ਪੀ.ਏ ਚ ਕਟੌਤੀ ਕਰਕੇ ਉਸ ਨੂੰ ਤਨਖ਼ਾਹ 'ਚੋਂ ਡੀ-ਲਿੰਕ ਕੀਤੇ ਜਾਣ ਦੇ ਖ਼ਿਲਾਫ਼ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਲਗਾਤਾਰ ਜਾਰੀ ਹੈ | ਅੱਜ ਸਿਵਲ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੀ.ਐੱਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਵਲੋਂ ਮੀਟਿੰਗ

ਖੰਨਾ, 20 ਜੁਲਾਈ (ਅਜੀਤ ਬਿਊਰੋ)-ਪੀ.ਐੱਸ.ਪੀ.ਸੀ.ਐਲ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਪਾਵਰਕਾਮ ਦੇ ਇੰਜੀਨੀਅਰਾਂ ਖ਼ਿਲਾਫ਼ ਅਪਣਾਈਆਂ ਜਾ ਰਹੀਆਂ ਨੀਤੀਆਂ ਖ਼ਿਲਾਫ਼ ਪੀ.ਐੱਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਖੰਨਾ ਰੀਜ਼ਨ ਵਲੋਂ ਅੱਜ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਰੇਰੂ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ

ਦੋਰਾਹਾ, 20 ਜੁਲਾਈ (ਮਨਜੀਤ ਸਿੰਘ ਗਿੱਲ)-ਇਤਿਹਾਸਿਕ ਗੁਰਦੁਆਰਾ ਰੇਰੂ ਸਾਹਿਬ ਰਾਮਪੁਰ ਪਾਤਸ਼ਾਹੀ 10ਵੀਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਖਦੇਵ ਸਿੰਘ ਕੋਟਾਂ ਦੀ ਅਗਵਾਈ ਹੇਠ ਮਹਾਨ ਤਪੱਸਵੀ ਸੰਤ ਬਾਬਾ ਭਗਵਾਨ ਸਿੰਘ ਦੀ ਸਲਾਨਾ ...

ਪੂਰੀ ਖ਼ਬਰ »

ਬੀਬੀ ਸੁਖਵੀਰ ਕੌਰ ਮਾਦਪੁਰ ਸਰਕਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਸਮਰਾਲਾ, 20 ਜੁਲਾਈ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵਲੋਂ ਇਲਾਕੇ 'ਚ ਪਾਰਟੀ ਦੀ ਸ਼ਾਖ਼ ਨੂੰ ਹੋਰ ਮਜ਼ਬੂਤ ਕਰਨ ਤੇ ਵਿਸਥਾਰ ਕਰਨ ਲਈ ਇਸਤਰੀ ਵਿੰਗ ਦੀਆਂ ਨਵੀਆਂ ਨਵ-ਨਿਯੁਕਤੀਆਂ ਕੀਤੀਆਂ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਕੋਟਾਂ ਵਿਖੇ ਬੱਚਿਆਂ ਦੇ ਗੁਰਮਤਿ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ

ਬੀਜਾ, 20 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਧਰਮ ਪ੍ਰਚਾਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਕਈ ਸ਼ਹਿਰਾਂ 'ਚ ਗੁਰਮਤਿ ਦੇ ਆਨਲਾਈਨ ਕੁਇਜ਼ ...

ਪੂਰੀ ਖ਼ਬਰ »

ਦਿਆਲਪੁਰਾ ਦਾ ਮਾਛੀਵਾੜਾ ਪੁੱਜਣ 'ਤੇ ਸਵਾਗਤ

ਮਾਛੀਵਾੜਾ ਸਾਹਿਬ, 20 ਜੁਲਾਈ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਹਲਕਾ ਸਮਰਾਲਾ ਤੋਂ ਨਵ ਨਿਯੁਕਤ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਦਾ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਸਾਹਮਣੇ ਬਾਜਵਾ ਸਵੀਟਸ 'ਤੇ ਪੁੱਜਣ 'ਤੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਵਿਖੇ ਵਰ੍ਹਦੇ ਮੀਂਹ 'ਚ ਵੀ ਧਰਨਾ ਜਾਰੀ

ਡੇਹਲੋਂ, 20 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਿਹਾ ਲਗਾਤਾਰ ਧਰਨਾ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ

ਖੰਨਾ, 20 ਜੁਲਾਈ (ਮਨਜੀਤ ਧੀਮਾਨ)-ਕਈ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਪ੍ਰਦਾਨ ਕੀਤੀ ਹੈ ਤੇ ਮੌਸਮ ਖ਼ੁਸ਼ ਮਜਾਜ਼ ਹੋ ਗਿਆ ਹੈ | ਪਰ ਦੂਜੇ ਪਾਸੇ ਲੋਕਾਂ ਦੀਆਂ ਸਮੱਸਿਆਵਾਂ 'ਚ ਵੀ ਵਾਧਾ ਹੋਇਆ ਹੈ | ਅੱਜ ਸਵੇਰ ਸਮੇਂ ਤੋਂ ਹੀ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਕੱਲ੍ਹ ਕਰਨਗੇ ਵਿਕਾਸ ਭਵਨ ਮੋਹਾਲੀ ਦਾ ਘਿਰਾਓ

ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਭਰ 'ਚ ਵੱਖ-ਵੱਖ ਬਲਾਕ ਪੰਚਾਇਤ ਸੰਮਤੀਆਂ ਅਧੀਨ ਕੰਮ ਕਰਦੇ ਕੱਚੇ ਮਨਰੇਗਾ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਤਹਿਤ ਲਗਾਤਾਰ 12ਵੇਂ ਦਿਨ ਜਾਰੀ ਹੈ | ਬਲਾਕ ਪੰਚਾਇਤ ਸੰਮਤੀ ਮਲੌਦ ਨਾਲ ਸਬੰਧਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX