ਤਾਜਾ ਖ਼ਬਰਾਂ


ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  42 minutes ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 1 hour ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਰਨਾਲਾ

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਖ਼ਾਲੀ ਭਾਂਡੇ ਖੜਕਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 20 ਜੁਲਾਈ (ਧਰਮਪਾਲ ਸਿੰਘ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਧਰਨਾ ਦੇ ਕੇ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਖ਼ਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ | ਧਰਨੇ 'ਚ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਨਦੀਪ ਕੌਰ ਪੰਜੋਲਾ ਅਤੇ ਪਵਨਪ੍ਰੀਤ, ਮਨਦੀਪ ਧੰਦੀਵਾਲ, ਹਰਪ੍ਰੀਤ ਕੌਰ ਆਦਿ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰ ਆਪਣੀਆਂ ਹੱਕੀ ਮੰਗਾ ਮੰਨਵਾਉਣ ਲਈ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਟਾਲ ਮਟੋਲ ਕਰ ਰਹੀ ਹੈ | ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਹਰਿਆਣਾ ਪੈਟਰਨ 'ਤੇ 4 ਹਜ਼ਾਰ ਰੁਪਏ ਪ੍ਰਤੀ ਮਹੀਨਾ, ਆਸ਼ਾ ਫੈਸਿਲੀਟੇਟਰਾਂ ਨੂੰ ਫਿਕਸ 4 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਇਲਾਵਾ 500 ਰੁਪਏ ਪਰ ਟੂਰ ਦਿੱਤਾ ਜਾਵੇ, ਸਮਾਰਟ ਫ਼ੋਨ ਦਿੱਤੇ ਜਾਣ ਅਤੇ ਡਿਊਟੀ ਦੌਰਾਨ ਹਾਦਸਾਗ੍ਰਸਤ ਵਰਕਰਾਂ ਨੂੰ ਕਰਮਚਾਰੀਆਂ ਦੀ ਤਰ੍ਹਾਂ ਬਣਦੀਆਂ ਸਹੂਲਤਾਂ ਤੋਂ ਇਲਾਵਾ ਹੋਰ ਮੰਗਾਂ ਵੀ ਲਾਗੂ ਕੀਤੀਆਂ ਜਾਣ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਧਰਨੇ ਉਪਰੰਤ ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਵੀ ਭੇਜਿਆ | ਇਸ ਮੌਕੇ ਸਿਮਰਜੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਹਰਪਾਲ ਕੌਰ, ਭੋਲੀ ਮਲੇਰਕੋਟਲਾ, ਕਰਨੈਲ ਕੌਰ, ਸਰਬਜੀਤ ਕੌਰ, ਸ਼ਿੰਦਰ ਕੌਰ ਆਦਿ ਹਾਜ਼ਰ ਸਨ |

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨੇ ਦਾ 293ਵਾਂ ਦਿਨ

ਬਰਨਾਲਾ, 20 ਜੁਲਾਈ (ਧਰਮਪਾਲ ਸਿੰਘ)-ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 293ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਮੰਗ-ਪੱਤਰ

ਬਰਨਾਲਾ, 20 ਜੁਲਾਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਕੂਲ ਖੁਲ੍ਹਵਾਉਣ ਲਈ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਨਹਿਰਾਂ/ਸੂਇਆਂ 'ਚ ਨਹਾਉਣ ਜਾਂ ਤੈਰਨ 'ਤੇ ਪਾਬੰਦੀ ਦੇ ਹੁਕਮ

ਬਰਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀਆਂ ਵੱਡੀਆਂ ਛੋਟੀਆਂ ਨਦੀਆਂ/ਨਹਿਰਾਂ/ਸੂਏ ...

ਪੂਰੀ ਖ਼ਬਰ »

ਜੂਆ ਖੇਡਦੇ ਦੋ ਵਿਅਕਤੀ ਨਕਦੀ ਸਮੇਤ ਕਾਬੂ, ਮਾਮਲਾ ਦਰਜ

ਬਰਨਾਲਾ, 20 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਜੂਆ ਖੇਡਦੇ 2 ਵਿਅਕਤੀਆਂ ਨੂੰ 3200 ਰੁਪਏ ਨਗਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਗੋਇਲ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਪਿੰਡ ਕੁਤਬਾ 'ਚ ਵੱਖ-ਵੱਖ ਭਲਾਈ ਸਕੀਮਾਂ ਦੇ ਫਾਰਮ ਭਰੇ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ-ਪਿੰਡ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਆਰੰਭੀ ਮੁਹਿੰਮ ਤਹਿਤ ਪਿੰਡ ਕੁਤਬਾ ਵਿਖੇ ਲੋਕ ਸੁਵਿਧਾ ਕੈਂਪ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਵਿਖੇ ਸਾਹਿਤਕ ਕਿਤਾਬਾਂ ਦਾ ਲੰਗਰ ਲਾਇਆ

ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਸਿੱਖਿਆ ਵਿਭਾਗ ਦੇ ਨਿਰਦੇਸ਼ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਵਿਖੇ ਸਾਹਿਤਕ ਕਿਤਾਬਾਂ ਦਾ ਲੰਗਰ ਲਾਇਆ ਗਿਆ | ਇਸ ਮੌਕੇ ਸ੍ਰੀਮਤੀ ਵਸੂੰਧਰਾ ...

ਪੂਰੀ ਖ਼ਬਰ »

ਪਿੰਡ ਬੱਲੋਕੇ ਵਿਖੇ 'ਆਪ' ਵਰਕਰਾਂ ਦੀ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਵਰਗ ਨੂੰ ਮੁਫ਼ਤ ਬਿਜਲੀ ਦੀ ਗਰੰਟੀ ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਭ ਸਿੰਘ ਉਗੋਕੇ ਨੇ ਪਿੰਡ ਬੱਲੋਕੇ ਵਿਖੇ ਪਾਰਟੀ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਕਰ ਕੇ ਲੋਕ ਕਾਂਗਰਸ ਦੀ ਸਰਕਾਰ ਫਿਰ ਲਿਆਉਣਗੇ-ਧਾਲੀਵਾਲ, ਭੂਤ

ਤਪਾ ਮੰਡੀ, 20 ਜੁਲਾਈ (ਪ੍ਰਵੀਨ ਗਰਗ)-ਕੈਪਟਨ ਸਰਕਾਰ ਨੇ ਹੀ ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਜਿਸ ਤਹਿਤ ਮਾਰਕੀਟ ਕਮੇਟੀ ਅਤੇ ਨਗਰ ਕੌਂਸਲ ਵਲੋਂ ਵਿਕਾਸ ਕੰਮਾਂ 'ਤੇ ਹੁਣ ਤੱਕ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ | ਇਸ ਵਜ੍ਹਾ ਨਾਲ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਤਿਆਰ ਕੀਤੇ ਸੰਵਿਧਾਨ ਨੂੰ ਚੈਲੰਜ ਨਹੀਂ ਕੀਤਾ ਜਾ ਸਕਦਾ-ਬੀਹਲਾ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਗਹਿਲ)-ਭਾਰਤ ਦੇ ਸੰਵਿਧਾਨ ਨੇ ਹਰ ਵਰਗ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਅਤੇ ਸੰਵਿਧਾਨ ਦੀ ਬਦੌਲਤ ਹੀ ਅਸੀਂ ਲੋਕਤੰਤਰ ਦਾ ਨਿੱਘ ਮਾਣ ਰਹੇ ਹਨ | ਇਹ ਪ੍ਰਗਟਾਵਾ ਮਹਿਲ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ...

ਪੂਰੀ ਖ਼ਬਰ »

ਅਨਮੋਲ ਗਗਨ ਮਾਨ ਨੂੰ ਪਾਰਟੀ 'ਚੋਂ ਬਰਖ਼ਾਸਤ ਕਰਨ ਲਈ ਲਗਾਇਆ ਗਿਆ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ- ਗੜ੍ਹੀ

ਧਨੌਲਾ, 20 ਜੁਲਾਈ (ਚੰਗਾਲ)-ਆਮ ਆਦਮੀ ਪਾਰਟੀ ਦੀ ਆਗੂ ਬੀਬੀ ਅਨਮੋਲ ਗਗਨ ਮਾਨ ਵਲੋਂ ਦਲਿਤ ਭਾਈਚਾਰੇ ਨੂੰ ਠੇਸ ਪਹੁੰਚਾਈ ਗਈ ਸੀ ਤੇ ਉਸ ਵਲੋਂ ਡਾ: ਭੀਮ ਰਾਓ ਅੰਬੇਡਕਰ ਦੁਆਰਾ ਰਚਿਤ ਭਾਰਤ ਦੇ ਸੰਵਿਧਾਨ ਦਾ ਅਪਮਾਨ ਕੀਤਾ ਗਿਆ ਸੀ, ਜਿਸ ਲਈ ਅਨਮੋਲ ਗਗਨ ਮਾਨ ਨੂੰ ਪਾਰਟੀ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਵਲੋਂ ਵਿਕਾਸ ਭਵਨ ਮੁਹਾਲੀ ਦਾ ਘਿਰਾਓ ਭਲਕੇ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵਲੋਂ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਮਹਿਲ ਕਲਾਂ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਪਿਛਲੇ 11 ਦਿਨਾਂ ਤੋਂ ਸੰਘਰਸ਼ ਲਗਾਤਾਰ ਜਾਰੀ ਹੈ | ਅੱਜ ਵੀ ਸਾਰੇ ...

ਪੂਰੀ ਖ਼ਬਰ »

ਜਥੇ. ਹਰਦਿੱਤ ਸਿੰਘ ਭੱਠਲ ਦੀ ਬਰਸੀ ਮਨਾਈ

ਧਨੌਲਾ, 20 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸੁਤੰਤਰਤਾ ਸੰਗਰਾਮੀ ਜਥੇਦਾਰ ਹਰਦਿੱਤ ਸਿੰਘ ਭੱਠਲ ਉਰਫ਼ ਧਰਤੀ ਧਕੇਲ ਸਿੰਘ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ, ਜਿਸ ਨੇ ਵਤਨ ਦੀ ਆਜ਼ਾਦੀ ਲਈ ਲੱਖਾਂ ਤਸ਼ੱਦਦ ਪਿੰਡੇ 'ਤੇ ਹੰਢਾਏ, ਅੰਗਰੇਜ਼ ਹਕੂਮਤ ਵਲੋਂ ...

ਪੂਰੀ ਖ਼ਬਰ »

ਡਾਕਟਰਾਂ ਨੇ ਸੇਵਾਵਾਂ ਰੱਖੀਆਂ ਠੱਪ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਕਾਮਰੇਡ ਜਗਦੀਸ਼ ਚੰਦਰ ਸਿਵਲ ਹਸਪਤਾਲ ਦੇ ਮੈਡੀਕਲ ਅਤੇ ਡੈਂਟਲ ਡਾਕਟਰਾਂ ਵਲੋਂ ਅੱਜ ਫਿਰ ਹੜਤਾਲ ਕਰ ਕੇ ਓ.ਪੀ.ਡੀ.ਸੀ. ਸੇਵਾਵਾਂ ਠੱਪ ਰੱਖੀਆਂ ਗਈਆਂ | ਪੀ.ਸੀ.ਐਮ.ਐਸ. ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਦੇ 4 ਕਾਰਜਕਾਰੀ ਪ੍ਰਧਾਨ ਲਗਾਉਣ ਨਾਲ ਪਾਰਟੀ ਦੀ ਸਥਿਤੀ ਹਾਸੋਹੀਣੀ- ਭਾਈ ਲੌਂਗੋਵਾਲ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿਆਸੀ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਲਗਾਏ ਗਏ ...

ਪੂਰੀ ਖ਼ਬਰ »

ਵਿਸ਼ਵ ਯੁਵਾ ਕੌਸ਼ਲ ਦਿਵਸ ਮੌਕੇ ਮੁਕਾਬਲੇ ਕਰਵਾਏ

ਬਰਨਾਲਾ, 20 ਜੁਲਾਈ (ਅਸ਼ੋਕ ਭਾਰਤੀ)-ਵਿਸ਼ਵ ਯੁਵਾ ਕੌਸ਼ਲ ਦਿਵਸ ਮੌਕੇ ਓਰਿਅਨ ਸਕਿਉਰਿਟੀ ਪ੍ਰਾਈਵੇਟ ਲਿਮਿ: ਬਰਨਾਲਾ ਵਿਖੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਸਿਖਲਾਈ ਲੈ ਰਹੇ ਨੌਜਵਾਨਾਂ ਦੇ ਕੌਸ਼ਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨੌਜਵਾਨਾਂ ਨੇ ...

ਪੂਰੀ ਖ਼ਬਰ »

ਅਧਿਆਪਕ, ਵਿਦਿਆਰਥੀ ਅਤੇ ਮਾਪਿਆਂ ਦੇ ਨਾਲ-ਨਾਲ ਸਮਾਜ ਚਿੰਤਕ ਵੀ ਕਰ ਰਹੇ ਨੇ ਸਕੂਲ ਖੋਲ੍ਹਣ ਦੀ ਮੰਗ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਨਾਂਅ 'ਤੇ ਸਕੂਲਾਂ ਨੂੰ ਲਗਾਤਾਰ ਬੰਦ ਰੱਖੇ ਜਾਣ ਦਾ ਸਭ ਪਾਸਿਓ ਵਿਰੋਧ ਹੋ ਰਿਹਾ ਹੈ | ਅਧਿਆਪਕ, ਵਿਦਿਆਰਥੀ ਅਤੇ ਮਾਪਿਆਂ ਦੇ ਨਾਲ-ਨਾਲ ਸਮਾਜਿਕ ਚਿੰਤਕਾਂ ਵਲੋਂ ਵੀ ਸਕੂਲ ਖੋਲ੍ਹੇ ਜਾਣ ਦੀ ਮੰਗ ...

ਪੂਰੀ ਖ਼ਬਰ »

ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 20 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਦੇ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸੰਘਰਸ਼ ਕਰਦਿਆਂ ਸਕੂਲ ਦੇ ਮੁੱਖ ਗੇਟ 'ਤੇ ਸਕੂਲ ਪ੍ਰਸ਼ਾਸਨ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ | ਇਸ ਮੌਕੇ ...

ਪੂਰੀ ਖ਼ਬਰ »

ਮਾਈ ਰੂਪ ਕੌਰ ਬਾਗੜੀਆਂ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ

ਕੁੱਪ ਕਲਾਂ, 20 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਿਉਂ-ਤਿਉਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਹਲਕੇ ਦੇ ਪਿੰਡਾਂ ਅੰਦਰ ਜਾ ਕੇ ਉਨ੍ਹਾਂ ਨਾਲ ਨਿੱਜੀ ਤੌਰ 'ਤੇ ਰਾਬਤਾ ਬਣਾਉਂਦਿਆਂ ...

ਪੂਰੀ ਖ਼ਬਰ »

ਪੁਲਿਸ ਜਾਂਚ ਦੌਰਾਨ ਖ਼ੁਦਕੁਸ਼ੀ ਮਾਮਲੇ ਦਾ ਸੱਚ ਆਇਆ ਸਾਹਮਣੇ

ਅਮਰਗੜ੍ਹ, 20 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪੁਲਿਸ ਵਲੋਂ ਕੀਤੀ ਜਾਂਚ ਦੌਰਾਨ ਨਵੰਬਰ 2020 ਵਿਚ ਪਿੰਡ ਭੱਟੀਆਂ ਖ਼ੁਰਦ ਵਿਖੇ ਹੋਏ ਖ਼ੁਦਕੁਸ਼ੀ ਮਾਮਲੇ ਦਾ ਅਸਲ ਸੱਚ ਸਾਹਮਣੇ ਆਇਆ ਹੈ, ਜਿਸ ਵਿਚ ਮਿ੍ਤਕ ਭਗਵੰਤ ਸਿੰਘ ਦੇ ਪਰਿਵਾਰ ਵਲੋਂ ਦੂਜੀ ਧਿਰ ਖ਼ਿਲਾਫ਼ ਸੰਗੀਨ ਦੋਸ਼ ...

ਪੂਰੀ ਖ਼ਬਰ »

ਤੇਜ਼ ਮੀਂਹ ਕਾਰਨ ਪਾਣੀ 'ਚ ਡੱੁਬੀ ਝੋਨੇ ਦੀ ਫ਼ਸਲ

ਤਪਾ ਮੰਡੀ, 20 ਜੁਲਾਈ (ਵਿਜੇ ਸ਼ਰਮਾ)-ਤਪਾ ਖੇਤਰ 'ਚ ਪਈ ਭਾਰੀ ਬਰਸਾਤ ਨੇ ਭਾਵੇਂ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ, ਪਰ ਕੱੁਝ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠਾਂ ਆ ਗਈ ਹੈ | ਕਿਸਾਨ ਜਗਤਾਰ ਸਿੰਘ ਬਾਸੀ ਨੇ ਦੱਸਿਆ ਕਿ ਜਦੋਂ ਵੀ ਤੇਜ਼ ਬਰਸਾਤ ਹੁੰਦੀ ਹੈ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਬੂਟੇ ਵੰਡੇ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਗਹਿਲ)-ਗ੍ਰੀਨ ਪੰਜਾਬ ਮਿਸ਼ਨ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਬਲਾਕ ਮਹਿਲ ਕਲਾਂ ਵਿਚ ਕਿਸਾਨਾਂ ਨੂੰ ਬੂਟੇ ਵੰਡ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਸਿਆਸੀ ਆਗੂਆਂ ਦੇ ਹੱਥ 'ਤੇ ਚੜ੍ਹੀ ਪੰਚਾਇਤ ਪਿੰਡ ਦੇ ਵਿਕਾਸ ਤੋਂ ਭੱਜ ਰਹੀ ਹੈ-ਆਗੂ ਕਿਸਾਨ ਯੂਨੀਅਨ

ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਭਗਤਪੁਰਾ ਦੀ ਦਾਣਾ ਮੰਡੀ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ | ਇਕ ਪਾਸੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਦੇ ਘਰ ਅੱਗੇ ਪੱਕੇ ਧਰਨੇ 'ਤੇ ਬੈਠੀ ਹੋਈ ਹੈ | ਦੂਜੇ ...

ਪੂਰੀ ਖ਼ਬਰ »

ਪਾਰਲੀਮੈਂਟ ਦੇ ਘਿਰਾਓ ਲਈ ਬਲਾਕ 'ਚੋਂ ਕਾਫ਼ਲਿਆਂ 'ਚ ਦਿੱਲੀ ਪੁੱਜਣਗੇ ਕਿਸਾਨ-ਸਹਿਜੜਾ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਾਮਾਨ ਵੰਡਿਆ

ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸ਼ਹਿਣਾ ਵਿਖੇ ਵਿਸ਼ੇਸ਼ ਲੋੜਵੰਦ ਬੱਚਿਆਂ ਨੂੰ ਸਹਾਇਕ ਸਮਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਕੁਲਵਿੰਦਰ ਸਿੰਘ ਡੀ.ਓ., ਸ੍ਰੀਮਤੀ ਵਸੂੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ 5 ਸਾਲ ਤੱਕ ਦੇ ਬੱਚਿਆਂ ਲਈ ਵੰਡੇ ਜਾਣਗੇ ਓ.ਆਰ.ਐੱਸ. ਪੈਕੇਟ

ਤਪਾ ਮੰਡੀ, 20 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਪ੍ਰਵੇਸ਼ ਕੁਮਾਰ ਦੀ ਅਗਵਾਈ ਵਿਚ ਸਬ-ਡਵੀਜ਼ਨਲ ਹਸਪਤਾਲ ...

ਪੂਰੀ ਖ਼ਬਰ »

ਬੱਸ ਸਟੈਂਡ ਬਰਨਾਲਾ ਦੇ ਬੋਰਡਾਂ 'ਤੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦਾ ਨਾਂਅ ਬਹਾਲ ਕਰਵਾਉਣ ਸਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬੱਸ ਸਟੈਂਡ ਬਰਨਾਲਾ ਦੇ ਬੋਰਡਾਂ ਤੋਂ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦਾ ਨਾਮ ਕੱਟੇ ਜਾਣ ਨੂੰ ਲੈ ਕੇ ਵਿਰੋਧ ਰੋਸ ਪ੍ਰਗਟ ਕੀਤਾ ਗਿਆ ਅਤੇ ਬੱਸ ਸਟੈਂਡ ਦੇ ਬੋਰਡਾਂ 'ਤੇ ਦੁਬਾਰਾ ਜਥੇਦਾਰ ਜੋਸ਼ੀਲਾ ਦਾ ਨਾਂਅ ਦੁਬਾਰਾ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ 12ਵੇਂ ਦਿਨ 'ਚ ਸ਼ਾਮਿਲ, ਮੋਹਾਲੀ ਵਿਖੇ ਧਰਨਾ ਕੱਲ੍ਹ

ਬਰਨਾਲਾ, 20 ਜੁਲਾਈ (ਅਸ਼ੋਕ ਭਾਰਤੀ)-ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਅੱਗੇ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 12ਵੇਂ ਦਿਨ ਵਿਚ ਸ਼ਾਮਿਲ ਹੋ ਗਈ ਅਤੇ ਧਰਨਾ ਲਾ ਕੇ ਕੈਪਟਨ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਮਹਿਲਾ ਕਾਂਗਰਸ ਨੇ ਲੱਡੂ ਵੰਡੇ

ਸ਼ਹਿਣਾ, 20 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਸ਼ਹਿਣਾ ਵਿਖੇ ਕਾਂਗਰਸ ਇਸਤਰੀ ਵਿੰਗ ਵਲੋਂ ਬੀਬੀ ਮਲਕੀਤ ਕੌਰ ਸਹੋਤਾ ਵਾਈਸ ਪ੍ਰਧਾਨ ਸੂਬਾ ਇਸਤਰੀ ਵਿੰਗ ਦੀ ...

ਪੂਰੀ ਖ਼ਬਰ »

ਐੱਸ.ਐੱਮ.ਓ. ਨੀਰਾ ਸੇਠ ਨਾਲ ਸੈਂਟਰ ਵਿਚਲੀਆਂ ਸਮੱਸਿਆਵਾਂ ਸਬੰਧੀ ਕੀਤੀ ਗੱਲਬਾਤ

ਭਦੌੜ, 20 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਮਿਊਨਿਟੀ ਹੈਲਥ ਸੈਂਟਰ ਭਦੌੜ ਵਿਖੇ ਐਸ.ਐਮ.ਓ. ਨੀਰਾ ਸੇਠ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂਆਂ ਵਲੋਂ ਮਿਲਕੇ ਸੈਂਟਰ ਵਿਚਲੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ ਕਿਸਾਨ ਸ਼ੈੱਲ ਦੇ ...

ਪੂਰੀ ਖ਼ਬਰ »

ਕੇਬਲ ਤਾਰ ਚੋਰੀ ਕਰਨ ਦੇ ਦੋਸ਼ 'ਚ 6 ਔਰਤਾਂ ਸਮੇਤ 7 ਜਣਿਆਂ 'ਤੇ ਪਰਚਾ ਦਰਜ

ਟੱਲੇਵਾਲ, 20 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਕੇਬਲ ਤਾਰ ਚੋਰੀ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ 6 ਔਰਤਾਂ ਸਮੇਤ 7 ਜਣਿਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਟੱਲੇਵਾਲ ਦੇ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਹਿਲ ਕਲਾਂ 'ਚ ਵਿਚਾਰਾਂ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX