ਤਾਜਾ ਖ਼ਬਰਾਂ


ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  2 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  30 minutes ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  33 minutes ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

23 ਨੂੰ ਹੋ ਰਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪ੍ਰਸ਼ਾਸਨ ਨੇ ਨਹੀਂ ਕੀਤੀ ਰੀਵਿਊ ਮੀਟਿੰਗ-ਜਤਿੰਦਰ ਜਿੰਮੀ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਜਤਿੰਦਰ ਜਿੰਮੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 23 ਜੁਲਾਈ ਨੂੰ ਰੱਖੀ ਗਈ ਹੈ ਜਿਸ ਦੀ ਪ੍ਰਧਾਨਗੀ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਕਰਨਗੇ | ਪ੍ਰਸ਼ਾਸਨ ਵਲੋਂ ਕਮੇਟੀ ਦੀ ਮੀਟਿੰਗ ਤੋਂ ਦੋ-ਤਿੰਨ ਦਿਨ ਪਹਿਲਾਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ਤਾਂ ਜੋ ਪਿਛਲੇ ਤੇ ਨਵੇਂ ਏਜੰਡੇ ਵਿਚਾਰੇ ਜਾ ਸਕਣ ਪਰ ਪ੍ਰਸ਼ਾਸਨ ਵਲੋਂ ਇਸ ਵਾਰ ਰੀਵਿਊ ਮੀਟਿੰਗ ਨਹੀਂ ਕੀਤੀ ਗਈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਚੋਣ ਵਰ੍ਹਾ ਹੋਣ ਕਾਰਨ ਪ੍ਰਸ਼ਾਸਨ ਆਪਣੀਆਂ ਨਾਕਾਮੀਆਂ ਅਤੇ ਲੋਕ ਮੁੱਦਿਆਂ ਤੋਂ ਬਚਣਾ ਚਾਹੁੰਦਾ ਹੈ | ਸ੍ਰੀ ਜਿੰਮੀ ਨੇ ਇਹ ਵੀ ਦੱਸਿਆ ਕਿ 10 ਜੂਨ 2020 ਨੂੰ ਜੱਚਾ-ਬੱਚਾ ਕੇਂਦਰ ਵਿਚ ਬਣੇ ਪੰਘੂੜੇ ਵਿਚੋਂ ਇੱਕ ਨਵਜੰਮੀ ਬੱਚੀ ਮਿ੍ਤਕ ਮਿਲੀ ਸੀ ਜਿਸ ਸਬੰਧੀ ਉਨ੍ਹਾਂ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ 'ਚ ਮੁੱਦਾ ਚੁੱਕਿਆ ਗਿਆ ਸੀ ਕਿ ਬੱਚੀ ਦੀ ਮੌਤ ਨਹੀਂ ਸਗੋਂ ਕਤਲ ਹੋਇਆ ਹੈ ਕਿਉਂਕਿ ਜਿਸ ਸਮੇਂ ਕੋਈ ਵਿਅਕਤੀ ਬੱਚੀ ਨੂੰ ਪੰਘੂੜੇ ਵਿਚ ਰੱਖ ਕੇ ਗਿਆ ਸੀ, ਉਸ ਸਮੇਂ ਪੰਘੂੜੇ ਦੀ ਘੰਟੀ ਖ਼ਰਾਬ ਸੀ, ਪੰਘੂੜੇ 'ਚ ਲਾਈਟ ਵੀ ਨਹੀਂ ਸੀ ਤੇ ਸੀ.ਸੀ.ਟੀ.ਵੀ. ਕੈਮਰੇ ਦਾ ਡੀ.ਵੀ.ਆਰ. ਵੀ ਖ਼ਰਾਬ ਸੀ ਜਿਸ ਨੂੰ ਸਿੱਧੇ ਤੌਰ 'ਤੇ ਸਿਵਲ ਹਸਪਤਾਲ ਮੁਲਾਜ਼ਮਾਂ ਦੀ ਅਣਗਹਿਲੀ ਕਿਹਾ ਜਾਵੇਗਾ ਤੇ ਇਸੇ ਅਣਗਹਿਲੀ ਕਾਰਨ ਨਵਜੰਮੀ ਬੱਚੀ ਦੀ ਮੌਤ ਹੋਈ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਅਣਗਹਿਲੀ ਵਰਤਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ ਤੇ ਉਸ ਸਮੇਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਦੀ ਜਾਂਚ ਕਰਨ ਦੀ ਆਦੇਸ਼ ਦਿੱਤੇ ਸਨ ਪਰ ਸਿਹਤ ਵਿਭਾਗ ਵਲੋਂ ਬਿਨਾਂ ਕਿਸੇ ਜਾਣਕਾਰੀ ਦੇ 16 ਮਾਰਚ 2021 ਨੂੰ ਇਹ ਸ਼ਿਕਾਇਤ ਦਫ਼ਤਰ ਦਾਖਲ ਕਰ ਦਿੱਤੀ ਗਈ ਜਿਸ ਬਾਰੇ ਉਨ੍ਹਾਂ ਨੂੰ 17 ਮਈ 2021 ਨੂੰ ਪਤਾ ਲੱਗਾ | ਸ੍ਰੀ ਜਿੰਮੀ ਨੇ ਕਿਹਾ ਕਿ ਉਹ ਇੱਕ ਵਾਰ ਫਿਰ 23 ਜੁਲਾਈ ਦੀ ਮੀਟਿੰਗ ਵਿਚ ਇਸ ਮੁੱਦੇ ਨੂੰ ਚੁੱਕਣਗੇ ਤੇ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ | ਜੇਕਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਉਣ ਲਈ ਮਜਬੂਰ ਹੋਣਗੇ |

ਮੌਨਸੂਨ ਦੀ ਪਹਿਲੀ ਬਰਸਾਤ ਨਾਲ ਮੁੱਖ ਮਾਰਗ 'ਤੇ ਪਏ ਘਾਰੇ

ਮੁਸਾਫਿਰਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਬੀਤੇ ਦਿਨੀਂ ਸਾਉਣ ਦੇ ਪਹਿਲੇ ਭਾਰੀ ਮੌਸਮ ਨੇ ਜਿੱਥੇ ਮੌਸਮ ਠੰਢਾ ਕਰ ਕੇ ਰੱਖ ਦਿੱਤਾ ਉੱਥੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਬਰਨਾਲਾ ...

ਪੂਰੀ ਖ਼ਬਰ »

ਲਵਪ੍ਰੀਤ ਦੀ ਖ਼ੁਦਕੁਸ਼ੀ ਲਈ ਜਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਗੁਰਮੁੱਖ ਸਿੰਘ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਭਾਰੀ ਰਾਸ਼ੀ ਖ਼ਰਚ ਕਰਨ ਉਪਰੰਤ ਕੈਨੇਡਾ ਨਾ ਲਿਜਾਣ ਕਰ ਕੇ ਖ਼ੁਦਕੁਸ਼ੀ ਕਰ ਚੁੱਕੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਮਾਮਲੇ 'ਚ ਚਰਚਿਤ ਬੇਅੰਤ ਕੌਰ ਨਿਵਾਸੀ ਖੁੱਡੀ ਕਲਾਂ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਖਵੀਰ ਸਿੰਘ ਦੁੱਲਮਸਰ ਨੂੰ ਜਥੇਬੰਦੀ 'ਚੋਂ ਕੀਤਾ ਫ਼ਾਰਗ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ ਜਨਰਲ ਸਕੱਤਰ, ਹਰਮੰਡਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ਦਾ ਪਿੰਡ 'ਚ ਦਾਖ਼ਲਾ ਕੀਤਾ ਬੰਦ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਕਿਯੂ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਬਡਬਰ 'ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਖ਼ੁਦਕੁਸ਼ੀ ਨੋਟ 'ਚ 6 ਜਣਿਆਂ ਦੇ ਲਿਖੇ ਨਾਂਅ

ਧਨੌਲਾ, 21 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਬਡਬਰ ਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜੱਸਾ ਸਿੰਘ ਕਰੀਬ 35 ਸਾਲ ਪੁੱਤਰ ਤੇਜਾ ਸਿੰਘ ਨੇ ਆਪਣੀ ਘਰ ਰਸੋਈ 'ਚ ਲੱਗੀ ਪਾਈਪ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਨੂੰ ਬਦਲਣ ਦੀ ਮੰਗ

ਧਨੌਲਾ, 21 ਜੁਲਾਈ (ਚੰਗਾਲ)- ਹਲਕਾ ਭਦੌੜ ਅੰਦਰ ਸ਼ੋ੍ਰਮਣੀ ਅਕਾਲੀ ਦਲ 'ਚ ਚੱਲ ਰਹੀ ਗੁੱਟਬੰਦੀ ਨੂੰ ਲੈ ਕੇ ਸਰਕਲ ਕਾਲੇਕੇ ਦੇ ਸੈਂਕੜੇ ਨੌਜਵਾਨਾਂ ਵਲੋਂ ਪਿੰਡ ਅਸਪਾਲ ਕਲਾਂ ਵਿਖੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਚਹਿਲ ਦੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਇਕ ਵਿਅਕਤੀ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਣੇ ਦੋ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ 9ਵੀਂ ਕਲਾਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ 9ਵੀਂ ਜਮਾਤ ...

ਪੂਰੀ ਖ਼ਬਰ »

ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚੋਂ ਇਕ ਵਿਅਕਤੀ ਬਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਵਿਨੀਤ ਕੁਮਾਰ ਨਰੰਗ ਦੀ ਅਦਾਲਤ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਜਗਤਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ 'ਚ ਅੱਜ ਵੰਡੀਆਂ ਜਾਣਗੀਆਂ ਪੁਸਤਕਾਂ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ 22 ਜੁਲਾਈ ਨੂੰ ਵਿਦਿਆਰਥੀਆਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ...

ਪੂਰੀ ਖ਼ਬਰ »

ਦੁਕਾਨਾਂ ਦਾ ਸਾਮਾਨ ਮਾਲਕੀ ਦੀ ਹੱਦ ਅੰਦਰ ਹੀ ਰੱਖਿਆ ਜਾਵੇ-ਜ਼ਿਲ੍ਹਾ ਮੈਜਿਸਟੇ੍ਰਟ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਾਮਾਨ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਯੂਥ ਕਾਂਗਰਸ ਆਗੂਆਂ ਨੇ ਵੰਡੇ 200 ਦੇ ਕਰੀਬ ਬੂਟੇ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਆਗੂ ਬਨੀ ਖਹਿਰਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐਸ. ਪੀ. ਸੀ. ਐਲ. ਸੂਬਾ ਕਮੇਟੀ ਦੇ ਸੱਦੇ 'ਤੇ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਲ ਬਰਨਾਲਾ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਪ੍ਰਧਾਨ ਸਾਥੀ ਅਵਿਨਾਸ਼ ਸ਼ਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ ਕੱਲ੍ਹ ਤੋਂ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 23 ਜੁਲਾਈ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ

ਧਨੌਲਾ, 21 ਜੁਲਾਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰਨਾਲਾ ਰੋਡ ਧਨੌਲਾ ਵਿਖੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਵਲੋਂ ਅਹਿਮ ਮੁੱਦੇ ਵਿਚਾਰੇ ਗਏ ਤੇ ਦਿੱਲੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਰਕਰ ਬੂਟਾ ਸਿੰਘ ਭੋਤਨਾ ਦਾ ਦਿਹਾਂਤ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਕੈਂਸਰ ਦੀ ਨਾ-ਮੁਰਾਦ ਬਿਮਾਰੀ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਬਕਾ ਪ੍ਰਧਾਨ ਤੇ ਭਾਕਿਯੂ ਉਗਰਾਹਾਂ ਦੇ ਸਰਗਰਮ ਵਰਕਰ ਬੂਟਾ ਸਿੰਘ ਭੋਤਨਾ ਨੂੰ ਆਪਣੇ ਕਲਾਵੇ ਵਿਚ ਲੈ ਲਿਆ | ਇਸ ਹੋਈ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਗਤਪੁਰਾ ਦੀ ਅਗਵਾਈ 'ਚ ਪਿੰਡ ਵਾਸੀਆਂ ਨੇ ਸੜਕ ਕੀਤੀ ਜਾਮ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਦੀ ਦਾਣਾ ਮੰਡੀ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਅਤੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਧਰਨਾ ਲਾਇਆ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਜਦ ਤੱਕ ਨਵੀਂ ਮੰਡੀ ਦਾ ਕੰਮ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਪਹਿਲਾ ਜਥਾ ਪਾਰਲੀਮੈਂਟ ਵੱਲ ਕਰੇਗਾ ਕੂਚ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸੰਘਰਸ਼ਸ਼ੀਲ ਸੰਗਰਾਮਾਂ ਦੀ ਧਰਤੀ ਬਰਨਾਲਾ ਦੇ ਵਾਰਸਾਂ ਨੂੰ 22 ਜੁਲਾਈ ਨੂੰ ਪਾਰਲੀਮੈਂਟ ਜਾਣ ਵਾਲੇ ਭਾਕਿਯੂ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਕਾਫ਼ਲੇ ਨੂੰ ਮਨਜੀਤ ਧਨੇਰ ਦੀ ਅਗਵਾਈ ਹੇਠ ਨੁਮਾਇੰਦਗੀ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)- ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉਪਰ ਚੱਲ ਰਹੇ ਕਿਸਾਨ ਮੋਰਚੇ ਵਿਚ 295ਵੇਂ ਦਿਨ ਵੀ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਸੁਰਜੀਤ ਕੌਰ ਸਹੌਰ ਦੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਸਤਿਕਰਤਾਰ ਸੋਨਾਲੀਕਾ ਟਰੈਕਟਰ ਏਜੰਸੀ ਬਰਨਾਲਾ ਦੇ ਮਾਲਕ ਕਰਮਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਗਿੱਲ ਦੇ ਮਾਤਾ ਸੁਰਜੀਤ ਕੌਰ ਸਹੌਰ ਪਤਨੀ ਸ: ਮਲਕੀਤ ਸਿੰਘ ਗਿੱਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ ਤੇ ...

ਪੂਰੀ ਖ਼ਬਰ »

ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਦਾ ਨਾਮਦੇਵ ਮਾਰਗ ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦਾ ਹੈ, ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਕਰੀਬ ਦੋ ਕੁ ਸਾਲਾਂ ਦੇ ਵਕਫ਼ੇ 'ਚ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ, ਪਰ ਵਿਭਾਗ ਦੀ ਅਣਗਹਿਲੀ ਦਾ ਖ਼ਮਿਆਜ਼ਾ ਆਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਗਲੀ ਵਿਚ ਪਾਣੀ ਵਾਲੀ ਪਾਈਪ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਾਲੋਂ ਪਿੰਡ ਛਾਪਾ ਦੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਲਗਾਤਾਰ ਧਰਨੇ ਜਾਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 294ਵੇਂ ਦਿਨ 'ਚ ਸ਼ਾਮਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਨਛੱਤਰ ਸਿੰਘ ਸਹੌਰ, ਨਰੈਣ ਦੱਤ, ਹਰਚਰਨ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੇ ਸਰਬਪੱਖੀ ਵਿਕਾਸ ਲਈ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਬਾਂਸਲ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- 24 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਲੰਗਰ ਹਾਲ, ਰਸੋਈ ਘਰ ਤੇ ਕਮਰਿਆਂ ਦਾ ਰਸਮੀ ਆਰੰਭ ਸਨਾਤਨ ਧਰਮ ਸਭਾ ਕਮੇਟੀ ਦੇ ਪ੍ਰਧਾਨ ਸ੍ਰੀ ਜਨਕ ਰਾਜ ਬਾਂਸਲ, ਉੱਘੇ ਵਿਦਵਾਨ ਪੰਡਤ ਪੰਡਿਤ ਚੂਨੀ ਲਾਲ ਸ਼ਰਮਾ, ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨਿਟ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਗਵੰਤ ...

ਪੂਰੀ ਖ਼ਬਰ »

25 ਨੂੰ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਅਤੇ ਰਨਯੋਧੇ ਵੀਰ ਫਾਊਾਡੇਸ਼ਨ ਵਲੋਂ ਕਾਰਗਿਲ ਵਿਜੈ ਦਿਵਸ ਮਿਤੀ 25 ਜੁਲਾਈ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮਜ਼ਦੂਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਧਨੌਲਾ, 21 ਜੁਲਾਈ (ਚੰਗਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਵਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਮਨਾਇਆ ਈਦ ਦਾ ਦਿਹਾੜਾ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਮੁਸਲਿਮ ਭਾਈਚਾਰੇ ਵਲੋਂ ਕੁਰਬਾਨੀ ਦਾ ਪ੍ਰਤੀਕ ਈਦ-ਉਲ-ਜੂਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਜ਼ਿਲ੍ਹ•ੇ 'ਚ ਸ਼ਰਧਾ ਨਾਲ ਮਨਾਇਆ ਗਿਆ | ਬਾਬਾ ਆਲਾ ਸਿੰਘ ਵੇਲੇ ਦੀ ਅਨੈਤ ਸ਼ਾਹ ਬਲੀ ਦੀ ਜਗ੍ਹ•ਾ 'ਤੇ ਗੱਦੀਨਸ਼ੀਨ ਹੰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX