ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਅੰਮ੍ਰਿਤਸਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲ ਪੱਧਰ ਦਾ ਨਤੀਜਾ ਐਲਾਨਿਆ ਅਸ਼ੋਕਾ ਸਕੂਲ ਦੀ ਵਿਦਿਆਰਥਣ ਚੰਨਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ

ਅੰਮਿ੍ਤਸਰ 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੀ ਹੋਣਹਾਰ ਵਿਦਿਆਰਥਣ ਚੰਨਪ੍ਰੀਤ ਕੌਰ (ਕਾਮਰਸ) ਨੇ 99 ਫੀਸਦੀ ਅੰਕ ਹਾਸਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਇਸੇ ਸਕੂਲ ਦੇ ਬਿਕਰਮਪ੍ਰੀਤ ਸਿੰਘ (ਕਾਮਰਸ) ਅਤੇ ਮੈਰੀਟੋਰੀਅਸ ਸਕੂਲ ਦੀ ਵਿਦਿਆਰਥਣਾਂ ਮੀਨਾਕਸ਼ੀ (ਨਾਨ ਮੈਡੀਕਲ) ਅਤੇ ਨਗੀਤਾ (ਨਾਨ ਮੈਡੀਕਲ) ਨੇ 98 ਫੀਸਦੀ ਅੰਕਾਂ ਨਾਲ ਸਾਂਝੇ ਰੂਪ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਪਰ ਸਕੂਲ ਪੱਧਰ ਦਾ ਨਤੀਜਾ ਅੱਜ ਜਾਰੀ ਕੀਤਾ ਗਿਆ | ਅੰਮਿ੍ਤਸਰ ਜ਼ਿਲ੍ਹੇ ਦਾ ਨਤੀਜਾ 94.46 ਫੀਸਦੀ ਰਿਹਾ | ਜ਼ਿਕਰਯੋਗ ਹੈ ਕਿ ਵਿਸ਼ਵ ਵਿਆਪੀ ਸੰਕਟ ਕੋਵਿੱਡ-19 ਕਾਰਨ ਸਰਕਾਰ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਕੀਤਾ ਸੀ | ਅਜਿਹੇ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ. ਸੀ. ਏ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅਧਾਰ 'ਤੇ ਨਤੀਜਾ ਐਲਾਨਣ ਦਾ ਫੈਸਲਾ ਕੀਤਾ ਸੀ |
ਸੀ. ਏ. ਬਣਨਾ ਚਾਹੁੰਦਾ ਹੈ ਬਿਕਰਮਪ੍ਰੀਤ ਸਿੰਘ
12ਵੀਂ ਜਮਾਤ 'ਚੋਂ 98 ਫੀਸਦੀ ਅੰਕ ਹਾਸਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਹੋਣਹਾਰ ਵਿਦਿਆਰਥੀ ਬਿਕਰਮਪ੍ਰੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਨੇ ਆਪਣਾ ਮਿਥਿਆ ਹੋਇਆ ਟੀਚਾ ਪ੍ਰਾਪਤ ਕੀਤਾ ਹੈ | ਕੱਪੜੇ ਦਾ ਕਾਰੋਬਾਰ ਕਰਦੇ ਪਿਤਾ ਨਿਰਮਲ ਸਿੰਘ ਅਤੇ ਘਰੇਲੂ ਔਰਤ ਮਾਤਾ ਸਤਿੰਦਰ ਕੌਰ ਦਾ ਲਾਡਲਾ ਸੀ. ਏ. ਬਣਨਾ ਚਾਹੁੰਦਾ ਹੈ | ਫਿਲਹਾਲ ਉਸਨੇ ਬੀ. ਕਾਮ. ਦੀ ਪੜ੍ਹਾਈ ਸ਼ੁਰੂ ਕਰਨ ਤੋਂ ਇਲਾਵਾ ਸੀ. ਏ. ਦੀ ਤਿਆਰੀ ਲਈ ਵੀ ਯੋਜਨਾ ਬਣਾਈ ਹੈ |
ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ, (ਸੁੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਵਰਿੰਦਰਪਾਲ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਤਾਨਿਸ਼ ਨੇ ਨਾਨ ਮੈਡੀਕਲ 'ਚ 95 ਫੀਸਦੀ, ਘਣਸ਼ਾਮ ਨੇ ਆਰਟਸ 'ਚ 87.4 ਫੀਸਦੀ, ਸੂਰਜ ਨੇ ਕਾਮਰਸ 'ਚ 91 ਫੀਸਦੀ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ ਹੈ | ਇਸ ਦੌਰਾਨ ਚੇਅਰਮੈਨ ਨਰੇਸ਼ ਮਹਾਜਨ, ਸਕੱਤਰ ਦੀਪਕ ਅਰੋੜਾ, ਪਿ੍ੰ: ਵਰਿੰਦਰਪਾਲ ਅਤੇ ਸਮੂਹ ਸਟਾਫ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਆਇਆ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਿ੍ੰ: ਰਮਾ ਮਹਾਜਨ ਨੇ ਦੱਸਿਆ ਕਿ ਮਨਜੋਤ ਕੌਰ (ਕਾਮਰਸ), ਅਸ਼ਮੀਤ ਕੌਰ (ਸਾਇੰਸ) ਨੇ 97 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ 5 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵਧੇਰੇ ਅੰਕ ਹਾਸਲ ਕੀਤੇ ਹਨ ਅਤੇ ਸਮੂਹ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕੀਤੀ ਹੈ | ਇਸ ਦੌਰਾਨ ਪਿ੍ੰ: ਰਮਾ ਮਹਾਜਨ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਸਕੂਲ ਨੇ ਪਹਿਲਾਂ ਵੀ ਬੋਰਡ ਦੀਆਂ ਪ੍ਰੀਖਿਆਵਾਂ 'ਚ ਮੈਰਿਟ ਰਿਕਾਰਡ ਬਣਾਇਆ ਹੈ | ਇਸ ਮੌਕੇ ਹਰਸਿਮਰਜੀਤ ਕੌਰ, ਵਨੀਤਾ ਸਿੰਘ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅੰਜੂ ਸ਼ਰਮਾ, ਅਮਰੀਕ ਸਿੰਘ, ਜਸਵਿੰਦਰ ਸਿੰਘ, ਰਾਜਬੀਰ ਕੌਰ, ਰੋਹਿਤ ਮਹਾਜਨ, ਸ਼ਾਲਿਨੀ ਅਤੇ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ
ਅੰਮਿ੍ਤਸਰ, (ਸੁੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰ: ਮੁਕੇਸ਼ ਪੁਰੀ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸ਼ੈਫਾਲੀ ਨੇ 97 ਫੀਸਦੀ, ਦਿ੍ਸ਼ਟੀ ਅਤੇ ਦਿਸ਼ਾ ਨੇ 96.6 ਫੀਸਦੀ, ਸ਼ੁਭਕਰਮਨ ਨੇ 96 ਫੀਸਦੀ, ਅਨੀਤ ਨੇ 94.6 ਫੀਸਦੀ, ਰਿਤਵਿਕ ਨੇ 93.4 ਫੀਸਦੀ, ਚਿਰਾਗ ਨੇ 93 ਫੀਸਦੀ, ਸੰਜੋਤ ਨੇ 91.2 ਫੀਸਦੀ, ਆਯੂਸੀ ਤੇ ਪਿ੍ਅੰਕਾ ਨੇ 90.4 ਫੀਸਦੀ, ਪਾਰੁਲ ਤੇ ਵਿਜੇ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਦੌਰਾਨ ਪਿ੍ੰ: ਮੁਕੇਸ਼ ਪੁਰੀ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ, 1 ਮੌਤ

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਅੱਜ ਕੋਰੋਨਾ ਦੇ ਪੰਜ ਨਵੇਂ ਮਾਮਲੇ ਰਿਪੋਰਟ ਹੋਏ ਹਨ ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ ਹੈ | ਇਸ ਤੋਂ ਇਲਾਵਾ 7 ਸਿਹਤਯਾਬ ਹੋ ਕੇ ਘਰ ਪਰਤੇ ਹਨ | ਮਿ੍ਤਕ ਦੀ ਪਛਾਣ ਮਲੂਕ ਸਿੰਘ (75) ਵਾਸੀ ਪਿੰਡ ਅਠਵਾਲ ਮਜੀਠਾ ਅੰਮਿ੍ਤਸਰ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਵਲੋਂ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 31 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਮੁਹੰਮਦ ਇਮਰਾਨ ਆਪਣੀ ਪਤਨੀ ਅਤੇ ਦੋ ਸਾਥੀਆਂ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਈ.ਸੀ.ਪੀ. ਅਤੇ ਜੇ.ਸੀ.ਪੀ. ਦਾ ਦੌਰਾ ਕੀਤਾ ਤੇ ਸ਼ਾਮ ਨੂੰ ਰੀਟਰੀਟ ...

ਪੂਰੀ ਖ਼ਬਰ »

-ਮਾਮਲਾ ਏ.ਐੱਸ.ਐਫ.ਓ ਦੇ ਸ਼ਰੇਆਮ ਥੱਪੜ ਮਾਰਨ ਦਾ- ਔਰਤ ਵਲੋਂ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਏ.ਐੱਸ.ਐਫ.ਓ ਮੋਹਨਜੀਤ ਸਿੰਘ ਦੇ ਸ਼ਰੇਆਮ ਥੱਪੜ ਮਾਰਨ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪਰਵਿੰਦਰ ਕੌਰ ਨੇ ਪੱਤਰਕਾਰ ਸੰਮੇਲਨ ਕਰਕੇ ਏ.ਐੱਸ.ਐਫ.ਓ 'ਤੇ ...

ਪੂਰੀ ਖ਼ਬਰ »

ਕੱਲ੍ਹ ਤੋਂ ਸਕੂਲ ਖੋਲ੍ਹਣ ਲਈ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਤਿਆਰ-ਸਿੱਖਿਆ ਅਧਿਕਾਰੀ

ਅੰਮਿ੍ਤਸਰ 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟਣ ਕਾਰਨ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ 2 ਅਗਸਤ ਤੋਂ ਸਮੂਹ ਸਕੂਲਾਂ ਨੂੰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨੂੰ ਲੈ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਤੋਂ ਬਾਅਦ ਮਿਲੇ ਹੁੰਦੇ ਅੰਕ ਤਾਂ ਜ਼ਿਆਦਾ ਤਸੱਲੀ ਹੋਣੀ ਸੀ-ਚੰਨਪ੍ਰੀਤ ਕੌਰ

12ਵੀਂ ਜਮਾਤ 'ਚੋਂ 99 ਫੀਸਦੀ ਅੰਕ ਹਾਸਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੀ ਹੋਣਹਾਰ ਵਿਦਿਆਰਥਣ ਚੰਨਪ੍ਰੀਤ ਕੌਰ (ਕਾਮਰਸ) ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਸੀ. ਏ. (ਚਾਰਟਡ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਪ੍ਰਬੰਧਕਾਂ ਤੇ ਯਤੀਮ ਬੱਚਿਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਯਾਦ ਕੀਤਾ ਗਿਆ | ਇਸ ਮੌਕੇ ਯਤੀਮਖਾਨਾ ਦੇ ਮੈਂਬਰ ...

ਪੂਰੀ ਖ਼ਬਰ »

ਬਾਲਾ ਪ੍ਰੀਤਮ ਗੁਰੂ ਦੇ ਪ੍ਰਕਾਸ਼ ਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਵਲੋਂ ਕੱਲ੍ਹ ਕਰਵਾਇਆ ਜਾਵੇਗਾ ਆਨਲਾਈਨ ਕੀਰਤਨ ਦਰਬਾਰ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੋਵਿਡ ਮਹਾਂਮਾਰੀ ਦੇੇ ਚੱਲਦਿਆਂ 2 ਅਗਸਤ ਨੂੰ ...

ਪੂਰੀ ਖ਼ਬਰ »

ਮੁਹੰਮਦ ਰਫ਼ੀ ਅਤੇ ਦਿਲੀਪ ਕੁਮਾਰ ਦੀ ਯਾਦ ਨੂੰ ਸਮਰਪਿਤ ਵਿਰਸਾ ਵਿਹਾਰ ਵਿਖੇ 'ਆਵਾਜ਼ ਔਰ ਅਦਾਕਾਰ' ਸੰਗੀਤਮਈ ਸ਼ਾਮ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਕੋਰੋਨਾ ਮਹਾਂਮਾਰੀ ਦੌਰਾਨ ਕਰੀਬ ਡੇਢ ਸਾਲ ਬੰਦ ਰਿਹਾ ਗੁਰੂ ਨਗਰੀ ਦਾ ਸੱਭਿਆਚਾਰਕ ਕੇਂਦਰ ਵਿਰਸਾ ਵਿਹਾਰ ਅੱਜ ਉਸ ਵੇਲੇ ਮੁੜ ਚਹਿਕ ਉਠਿਆ ਜਦੋਂ ਯੂ. ਐੱਨ. ਇੰਟਰਟੇਨਮੈਂਟ ਅਤੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ...

ਪੂਰੀ ਖ਼ਬਰ »

ਭਾਰਤ ਵਲੋਂ ਚਾਰ ਪਾਕਿ ਕੈਦੀ ਰਿਹਾਅ

ਅਟਾਰੀ, 31 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ ਵਲੋਂ ਚਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ | ਮੁਬਾਰਕ ਪੁੱਤਰ ਅਲਾਦੀਨ ਪਾਰੀਦੀ ਅਤੇ ਅੱਲਾ ਬਖਸ਼ ਪੁੱਤਰ ਗੁਲ ਮੁਹੰਮਦ ਪਾਰੀਦੀ ਵਾਸੀ ਜੰਗੀਸਰ ਜ਼ਿਲ੍ਹਾ ਠਾਟੋ ਕੇਤੀ ਬੰਦਰਾ ਪਾਕਿਸਤਾਨ ...

ਪੂਰੀ ਖ਼ਬਰ »

ਸਿੱਖ ਯੁਵਾ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸਦੀ ਦੀ ਉਮਰ ਤੋਂ ਪਾਰ ਜਾ ਕੇ ਵੀ ਕਈ ਕੌਮਾਂਤਰੀ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ 'ਚੋਂ ਵਰਲਡ ਰਿਕਾਰਡ ਬਣਾਉਣ ਵਾਲੇ ਬੇਬੇ ਮਾਨ ਕੌਰ ਤੇ ਅੱਜ 105 ਵਰਿ੍ਹਆਂ ਦੀ ਉਮਰ ਵਿਚ ਸਦੀਵੀ ਵਿਛੋੜਾ ਦੇ ਜਾਣ 'ਤੇ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਸਿੱਖ ਯੁਵਾ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸਦੀ ਦੀ ਉਮਰ ਤੋਂ ਪਾਰ ਜਾ ਕੇ ਵੀ ਕਈ ਕੌਮਾਂਤਰੀ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ 'ਚੋਂ ਵਰਲਡ ਰਿਕਾਰਡ ਬਣਾਉਣ ਵਾਲੇ ਬੇਬੇ ਮਾਨ ਕੌਰ ਤੇ ਅੱਜ 105 ਵਰਿ੍ਹਆਂ ਦੀ ਉਮਰ ਵਿਚ ਸਦੀਵੀ ਵਿਛੋੜਾ ਦੇ ਜਾਣ 'ਤੇ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਚੇਅਰਮੈਨ ਸ਼ੁਕਲਾ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ

ਅੰਮਿ੍ਤਸਰ, 31 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਗਠਿਤ ਕੀਤੇ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਸ਼ੇਖਰ ਸ਼ੁਕਲਾ ਨੇ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਸ੍ਰੀ ਲਕਸ਼ਮੀ ਨਰਾਇਣ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਵਲੋਂ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਦਿਹਾਤੀ ਦੇ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਵਲੋਂ ਅੰਮਿ੍ਤਸਰ ਦਿਹਾਤੀ ਦੇ ਜਥੇਬੰਧਕ ਢਾਂਚੇ ਦਾ ਐਲਾਨ ਕਰਦਿਆਂ ਜਗੀਰ ਸਿੰਘ ਵਰਪਾਲ ਤੇ ਅਮਰਜੀਤ ਸਿੰਘ ਬੰਡਾਲਾ ਨੂੰ ਸਰਪ੍ਰਸਤ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਦੇ ਵਿਹੜੇ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਸੁਮਨ ਸੋਨੀ, ਜਨਕ ਸੋਨੀ, ਕੰਵਲਜੀਤ ਕੌਰ ਰਣੀਕੇ, ਸੋਨੀਆ ਨੇ ਸ਼ਿਰਕਤ ਕੀਤੀ | ਇਸ ਦੌਰਾਨ ਜਿਥੇ ਸਕੂਲ 'ਚ ਵੱਧ ਤੋਂ ਵੱਧ ...

ਪੂਰੀ ਖ਼ਬਰ »

ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ 'ਚੋਂ ਮਾਰੀ ਬਾਜ਼ੀ

ਅੰਮਿ੍ਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਅੰਮਿ੍ਤਸਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਸੁਨੈਨਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਅੰਮਿ੍ਤਸਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਅੰਮਿ੍ਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਦੇਸ਼ ਦੇ ਸਿੱਖਿਆ ਖੇਤਰ ਵਿਚ ਹਾਸਲ ਮੋਹਰੀ ਸਥਾਨ ਨੂੰ ਕਾਇਮ ਰੱਖਣ ਲਈ ਨਵੰਬਰ ਮਹੀਨੇ 'ਚ ਹੋਣ ਵਾਲੀ ਕੌਮੀ ਪ੍ਰਾਪਤੀ ਸਰਵੇਖਣ ਪ੍ਰੀਖਿਆ ਲਈ ਅਧਿਆਪਕਾਂ ਦੇ ਬਲਾਕ ਪੱਧਰੀ ਸੈਮੀਨਾਰ ...

ਪੂਰੀ ਖ਼ਬਰ »

ਕੇ.ਬੀ.ਸੀ. ਇੰਟਰਨੈਸ਼ਨਲ ਸੈਂਟਰ ਤੋਂ ਸਟੱਡੀ ਗੈਪ ਅਤੇ ਰਫਿਊਜਲ ਕੇਸਾਂ ਦੇ ਵੀ ਆਏ ਵੀਜ਼ੇ ਆਈਲਟਸ, ਪੀ.ਟੀ.ਈ. ਤੋਂ ਸਟੱਡੀ ਵੀਜ਼ਾ ਤੱਕ ਸਾਰੀਆਂ ਸਹੂਲਤਾਂ ਇਕ ਹੀ ਜਗ੍ਹਾ 'ਤੇ

ਅੰਮਿ੍ਤਸਰ, 31 ਜੁਲਾਈ (ਹਰਮਿੰਦਰ ਸਿੰਘ)-ਵੀਜ਼ਾ ਮਾਹਿਰ ਕੇ.ਬੀ.ਸੀ. ਇੰਟਰਨੈਸ਼ਨਲ ਸੈਂਟਰ ਡਾਇਰੈਕਟਰ ਬਿਕਰਮ ਝਬਾਲ ਨੇ ਦੱਸਿਆ ਕਿ ਕੈਨੇਡਾ ਵਿਚ ਪੜ੍ਹਾਈ ਕਰਕੇ ਆਪਣਾ ਸੁਨਿਹਰੀ ਭਵਿੱਖ ਬਣਾਉਣ ਦੇ ਇੱਛੁਕ ਵਿਦਿਆਰਥੀਆਂ ਲਈ ਬਾਰ੍ਹਵੀਂ ਜਮਾਤ ਪਾਸ ਕਰਨ ਉਪਰੰਤ ਆਈਲਟਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਲਾਪਤਾ ਹੋਏ ਨੌਜਵਾਨ ਲਵਪ੍ਰੀਤ ਸਿੰਘ ਦੀ ਫਾਈਲ ਫੋਟੋ | ਵੇਰਕਾ, 31 ਜੁਲਾਈ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ ਇੰਦਰਾ ਕਾਲੋਨੀ ਮੁਸਤਫਾਬਾਦ ਬਟਾਲਾ ਰੋਡ ਦੇ ਵਸਨੀਕ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਜੇਲ੍ਹ 'ਚੋਂ 2 ਮੋਬਾਈਲ ਮਿਲੇ

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਫ਼ਤਾਹਪੁਰ ਝਬਾਲ ਰੋਡ ਵਿਖੇ ਅਚਨਚੇਤ ਚੈਕਿੰਗ ਕਰਨ 'ਤੇ ਦੋ ਮੋਬਾਈਲ ਬਰਾਮਦ ਹੋਣ ਦੀ ਖ਼ਬਰ ਹੈ | ਅਸਿਸਟੈਂਟ ਜੇਲ੍ਹ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਸੀ.ਜੇ. 1 ਦੀ ਬੈਰਕ ਨੰਬਰ 2 ...

ਪੂਰੀ ਖ਼ਬਰ »

ਸ਼ਰਧਾਲੂ ਦਾ ਮੋਟਰਸਾਈਕਲ ਚੋਰੀ

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਈ ਡਵੀਜ਼ਨ ਪੁਲਿਸ ਵਲੋਂ ਇਕ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਰਘੂ ਨਾਮਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੀਤੀ 29 ਜੁਲਾਈ ਨੂੰ ਸਵੇਰੇ ਤੜਕੇ 4.30 ਵਜੇ ਸ੍ਰੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਫਾਊਾਡੇਸ਼ਨ ਅਤੇ ਆਲ ਇੰਡੀਆ ਕੰਬੋਜ ਮਹਾਂ ਸਭਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਜਲਿ੍ਹਆਂ ਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਇੰਗਲੈਂਡ ਦੀ ਧਰਤੀ 'ਤੇ ਜਾ ਕੇ ਲੈਣ ਵਾਲੇ ਕੌਮ ਦੇ ਲਾਸਾਨੀ ਸ਼ਹੀਦ ਊਧਮ ਸਿੰਘ ਦਾ 82ਵਾਂ ਸ਼ਹੀਦੀ ਦਿਹਾੜਾ ਅੱਜ ਸ਼ਹੀਦ ਊਧਮ ਸਿੰਘ ਫਾਊਾਡੇਸ਼ਨ ਅੰਮਿ੍ਤਸਰ ਦੇ ਪ੍ਰਧਾਨ ਦੀਪ ...

ਪੂਰੀ ਖ਼ਬਰ »

ਕੋਵਿਡ ਦੇ ਮੱਦੇਨਜ਼ਰ ਸੈਕਸ਼ਨਾਂ ਦੇ ਵਾਧੇ ਸਬੰਧੀ ਪਾਏ ਜੁਰਮਾਨੇ ਮੁਆਫ਼ ਕਰੇ ਬੋਰਡ-ਰਾਸਾ ਪੰਜਾਬ

ਅੰਮਿ੍ਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜ਼ਡ ਅਤੇ ਐਫ਼ੀਲਿਏਟਡ ਸਕੂਲਜ਼ ਐਸੋਸੀਏਸ਼ਨ 'ਰਾਸਾ ਪੰਜਾਬ' ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਕਾਰਨ ਸਕੂਲਾਂ ਦੀ ਮਾੜੀ ਵਿੱਤੀ ਹਾਲਤ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਵੇਰਕਾ, 31 ਜੁਲਾਈ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ ਇੰਦਰਾ ਕਾਲੋਨੀ ਮੁਸਤਫਾਬਾਦ ਬਟਾਲਾ ਰੋਡ ਦੇ ਵਸਨੀਕ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ | ਲੜਕੇ ਦੀ ਮਾਤਾ ਮਨਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਲਈ 100 ਫ਼ੀਸਦੀ ਵਜ਼ੀਫੇ ਪ੍ਰਦਾਨ ਕਰੇਗਾ-ਚੇਅਰਮੈਨ ਸ਼ਰਮਾ

ਮਾਨਾਂਵਾਲਾ, 31 ਜੁਲਾਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੀ ਪ੍ਰਬੰਧਕੀ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੇ ਮਕਸਦ ਨਾਲ ਇਕ ਮਹੱਤਵਪੂਰਨ ਐਲਾਨ ਕੀਤਾ ਗਿਆ ਕਿ ਅੰਮਿ੍ਤਸਰ ਗਰੁੱਪ ਆਫ਼ ...

ਪੂਰੀ ਖ਼ਬਰ »

ਦੁਰਗਿਆਣਾ ਪਾਰਕਿੰਗ ਦੇ ਬੂਮ ਬੈਰੀਅਰ ਦੇ ਉਦਘਾਟਨ ਦੇ ਸਬੰਧ 'ਚ ਹਵਨ ਯੱਗ ਕੀਤਾ

ਅੰਮਿ੍ਤਸਰ, 31 ਜੁਲਾਈ (ਰਾਜੇਸ਼ ਕੁੁੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਬੰਧ ਅਧੀਨ ਸ੍ਰੀ ਦੁਰਗਿਆਣਾ ਪਾਰਕਿੰਗ ਵਿਚ ਬੂਮ ਬੈਰੀਅਰ ਦੇ ਉਦਘਾਟਨ ਤੋਂ ਪਹਿਲਾਂ ਅੱਜ ਪਾਰਕਿੰਗ ਵਿਚ ਹਵਨ ਯੱਗ ਕੀਤਾ ਗਿਆ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਲਈ 100 ਫ਼ੀਸਦੀ ਵਜ਼ੀਫੇ ਪ੍ਰਦਾਨ ਕਰੇਗਾ-ਚੇਅਰਮੈਨ ਸ਼ਰਮਾ

ਮਾਨਾਂਵਾਲਾ, 31 ਜੁਲਾਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੀ ਪ੍ਰਬੰਧਕੀ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੇ ਮਕਸਦ ਨਾਲ ਇਕ ਮਹੱਤਵਪੂਰਨ ਐਲਾਨ ਕੀਤਾ ਗਿਆ ਕਿ ਅੰਮਿ੍ਤਸਰ ਗਰੁੱਪ ਆਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਅਤੇ ਥਾਣਾ ਕੋਤਵਾਲੀ 'ਚ ਇਸ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ | ਅਦਿੱਤਿਆ ਨੇ ਪੁਲਿਸ ਨੂੰ ਦਰਜ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਕੰਮ ਤੋਂ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਸਿੱਧੂ ਨੂੰ ਆਪਣੇ ਹਲਕੇ ਦੀ ਸਾਰ ਲੈਣ ਦੀ ਕੀਤੀ ਅਪੀਲ

ਅੰਮਿ੍ਤਸਰ, 31 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸਨਅਤਕਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਅਤੇ ਅੰਮਿ੍ਤਸਰ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪੱਤਰ ਲਿਖ ਕੇ ਆਪਣੇ ਹਲਕੇ ਦੀ ਸਾਰ ਲੈਣ ਦੀ ਅਪੀਲ ਕੀਤੀ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਗੁਰਬਾਣੀ ਪੜ੍ਹੋ ਗੁਰਸਿੱਖ ਬਣੋ ਲਹਿਰ ਤਹਿਤ ਵੇਰਕਾ ਵਿਖੇ ਗੁਰਮਤਿ ਸਮਾਗਮ 5 ਤੋਂ ਸ਼ੁਰੂ

ਵੇਰਕਾ, 31 ਜੁਲਾਈ (ਪਰਮਜੀਤ ਸਿੰਘ ਬੱਗਾ)-ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਸੇਵਕ ਜਥਾ ਵੇਰਕਾ ਵਲੋਂ ਸਾਂਝੇ ਯਤਨਾਂ ਨਾਲ ਵੇਰਕਾ ਵਿਖੇ ਗੁਰਮਤਿ ਸਿਖਲਾਈ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਬੁਲਾਈ ...

ਪੂਰੀ ਖ਼ਬਰ »

ਪਿੰਗਲਵਾੜਾ 'ਚ ਕੈਨੇਡਾ ਤੋਂ ਪੰਜਾਬੀ ਗਾਇਕ 'ਜਗ ਬਾਜਵਾ' ਦਾ ਆਨਲਾਈਨ ਰੂ-ਬ-ਰੂ ਪ੍ਰੋਗਰਾਮ

ਮਾਨਾਂਵਾਲਾ, 31 ਜੁਲਾਈ (ਗੁਰਦੀਪ ਸਿੰਘ ਨਾਗੀ)-ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਦੇ ਸਮਾਗਮਾਂ ਦੀ ਲੜੀ ਦੇ ਪਹਿਲੇ ਦਿਨ ਪਿੰਗਲਵਾੜਾ ਸੰਸਥਾ ਦੇ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਭਗਤ ਪੂਰਨ ਸਿੰਘ ਡੈੱਫ ਸਕੂਲ ਦੇ ਬੱਚਿਆਂ ਨੂੰ ਅਜਿਹੀਆਂ ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਅਦਾਰਿਆਂ ਦਾ ਪੀ.ਐੱਸ.ਈ.ਬੀ.12ਵੀਂ ਜਮਾਤ ਦਾ ਨਤੀਜਾ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਉੱਤਰੀ ਭਾਰਤ ਦੀ ਪ੍ਰਸਿੱਧ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਵਿਦਿਅਕ ਅਦਾਰਿਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਉਕਤ ਐਲਾਣੇ ਗਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX