ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਤਰਨਤਾਰਨ

ਇਕ ਮਹੀਨੇ ਵਿਚ ਜ਼ਿਲ੍ਹਾ ਪੁਲਿਸ ਨੇ ਐੱਨ. ਡੀ. ਪੀ. ਐੱਸ. ਦੇ 537 ਮਾਮਲੇ, ਐਕਸਾਈਜ਼ ਐਕਟ ਦੇ 483 ਮਾਮਲੇ ਤੇ ਅਸਲ੍ਹਾ ਐਕਟ ਤਹਿਤ 23 ਮਾਮਲੇ ਦਰਜ ਕਰ ਕੇ 1086 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ-ਐੱਸ. ਐੱਸ. ਪੀ. ਨਿੰਬਾਲੇ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਮਹੀਨੇ ਵਿਚ ਪੁਲਿਸ ਨੇ ਨਸ਼ਿਆਂ ਦੇ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 79.907 ਗ੍ਰਾਮ ਹੈਰੋਇਨ, 26.606 ਅਫੀਮ, 144 ਕਿਲੋ ਪੋਸਤ, 50 ਗ੍ਰਾਮ ਸਮੈਕ, 274 ਨਸ਼ੀਲੇ ਟੀਕੇ, 331334 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 4359613 ਮਿਲੀਲੀਟਰ ਨਾਜਾਇਜ਼ ਸ਼ਰਾਬ ਤੋਂ ਇਲਾਵਾ 47 ਪਿਸਤੌਲ, 8 ਰਿਵਾਲਵਰ, 4 ਰਾਈਫਲ, 1 ਏ.ਕੇ.47 ਰਾਈਵਲ, 4 ਗੰਨ, 23 ਮੈਗਜੀਨ, 3115 ਕਾਰਤੂਸ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਪਿਛਲੇ ਇਕ ਮਹੀਨੇ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ 537 ਮਾਮਲੇ ਦਰਜ ਕਰ ਕੇ 667 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ 79.907 ਗ੍ਰਾਮ ਹੈਰੋਇਨ, 26.606 ਅਫੀਮ, 144 ਕਿਲੋ ਪੋਸਤ, 50 ਗ੍ਰਾਮ ਸਮੈਕ, 274 ਨਸ਼ੀਲੇ ਟੀਕੇ, 331334 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਕੀਤੇ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਪੁਲਿਸ ਵਲੋਂ ਇਕ ਮਹੀੇਨੇ ਵਿਚ 483 ਮਾਮਲੇ ਦਰਜ ਕਰ ਕੇ 388 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 2305930 ਮਿਲੀਲੀਟਰ ਅਲਕੋਹਲ, 615855 ਮਿਲੀਲੀਟਰ ਨਾਜਾਇਜ਼ ਸ਼ਰਾਬ, 865388 ਕਿਲੋ ਲਾਹਣ, 47 ਭੱਠੀਆ, 474240 ਮਿਲੀਲੀਟਰ ਨਾਜਾਇਜ਼ ਸ਼ਰਾਬ, 98200 ਮਿਲੀਲੀਟਰ ਬੀਅਰ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਅਸਲਾ ਐਕਟ ਤਹਿਤ 23 ਮਾਮਲੇ ਦਰਜ ਕਰ ਕੇ 31 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 47 ਪਿਸਤੌਲ, 8 ਰਿਵਾਲਵਰ, 4 ਰਾਈਫਲ, 1 ਏ.ਕੇ.47 ਰਾਈਵਲ, 4 ਗੰਨ, 23 ਮੈਗਜੀਨ, 3115 ਕਾਰਤੂਸ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ 'ਤੇ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ | ਜਿਸ ਦੇ ਚੱਲਦਿਆ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਹੁਣ ਤੱਕ 100 ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕੀਤੀ ਜਾ ਚੁੱਕੀ ਹੈ | ਜਿਸ ਦੀ ਕੁੱਲ ਕੀਮਤ 1 ਅਰਬ 26 ਕਰੋੜ 64 ਲੱਖ 30 ਹਜ਼ਾਰ 877 ਰੁਪੲ ਬਣਦੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਇਸੇ ਤਰ੍ਹਾਂ ਸਖਤੀ ਨਾਲ ਜਾਰੀ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰੀ ਵਿੱਚ ਲੱਗੇ ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਤਸਕਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ |

9 ਮੁਕੱਦਮਿਆਂ 'ਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਅਤੇ ਐੱਸ.ਪੀ.(ਡੀ.) ਗੁਰਪ੍ਰੀਤ ਸਿੰਘ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ 9 ਮਾਮਲਿਆਂ ਵਿਚ ਲੋੜੀਦੇ 2 ਭਗੌੜਿਆਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਦੇ 50 ਤੋਂ ਵੱਧ ਪਰਿਵਾਰ ਔਲਖ ਦੀ ਅਗਵਾਈ ਹੇਠ 'ਆਪ' ਵਿਚ ਹੋਏ ਸ਼ਾਮਿਲ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)-ਜਿਵੇਂ-ਜਿਵੇਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉੱਥੇ ਹੀ ਸਾਰੀਆਂ ਪਾਰਟੀਆਂ ਵਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ...

ਪੂਰੀ ਖ਼ਬਰ »

ਥਾਣਿਆਂ ਦੇ ਸੁੰਦਰੀਕਰਨ ਤੇ ਸਾਫ਼–ਸਫ਼ਾਈ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ 15 ਅਗਸਤ ਨੂੰ ਕੀਤਾ ਜਾਵੇਗਾ ਸਨਮਾਨਿਤ-ਐੱਸ. ਐੱਸ. ਪੀ. ਨਿੰਬਾਲੇ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਪਬਲਿਕ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ | ਜਿਸ ਤਹਿਤ ਥਾਣਿਆਂ ਦੀ ਸਾਫ ਸਫਾਈ ਅਤੇ ਸੁੰਦਰੀਕਰਨ ਸਬੰਧੀ ਜ਼ਿਲ੍ਹੇ ਵਿਚ ਵਿਚ ਇਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬਿਜਲੀ ਸੰਕਟ ਹੋਵੇਗਾ ਹੱਲ-ਡਾ. ਸੋਹਲ

ਸਰਾਏ ਅਮਾਨਤ ਖਾਂ, 31 ਜੁਲਾਈ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨ ਤਾਰਨ ਦੇ ਪਿੰਡ ਗੰਡੀਵਿੰਡ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਗੁਰਪ੍ਰਤਾਪ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪਿੰਡ ਦੁੱਬਲੀ 'ਚ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਵਿਰੋਧ

ਪੱਟੀ, 31 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਬੀਤੇ 8, 9 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਅਤੇ 500 ਤੋਂ ਵੱਧ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋੋਂਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਵੈਰੋਂਵਾਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਨ ਵਾਲਾ ਜੋੜਾ ਕਾਬੂ

ਗੋਇੰਦਵਾਲ ਸਾਹਿਬ, 31 ਜੁਲਾਈ ( ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਜੋੜੇ ਨੂੰ ਸਥਾਨਕ ਲੋਕਾ ਨੇ ਕਾਬੂ ਕਰ ਗੋਇੰਦਵਾਲ ਪੁਲਿਸ ...

ਪੂਰੀ ਖ਼ਬਰ »

ਸਾਢੇ 6 ਲੱਖ ਰੁਪਏ ਦੀ ਧੋਖਾਧੜੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਸਾਢੇ 6 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪੈਸੇ ਦੁੱਗਣੇ ਕਰਨ ਦੇ ਨਾਂਅ 'ਤੇ ਇਕ ਵਿਅਕਤੀ ਨਾਲ ਇਕ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਪਿੱਦੀ ਦੀ ਅਰਸ਼ਦੀਪ ਕੌਰ, ਰਮਨਦੀਪ ਕੌਰ ਤੇ ਮੁਸਕਾਨਦੀਪ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਜ਼ਿਲ੍ਹੇ ਚੋਂ ਮਾਰੀਆਂ ਮੱਲਾਂ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨੂੰ ਐਲਾਨੇ ਨਤੀਜੇ ਵਿਚ ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਅਤੇ ਜ਼ਿਲ੍ਹੇ 'ਚੋਂ ਮੱਲ੍ਹਾਂ ਮਾਰ ਕੇ ਬਹੁਤ ਹੀ ਵਧੀਆ ਅੰਕ ਹਾਸਲ ਕੀਤੇ ਹਨ | ਇਸੇ ਕਾਲਜ ਦੀ ਅਰਸ਼ਦੀਪ ਕੌਰ ਨੇ 98.4 ਫ਼ੀਸਦੀ ਅੰਕ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ 852 ਨਮੂਨੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 852 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਆਈ. ਸੀ. ਐੱਸ. ਈ. 'ਚ ਪ੍ਰਨੀਤ ਕੌਰ ਅੱਵਲ

ਪੱਟੀ, 31 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਆਈ.ਸੀ.ਐੱਸ.ਈ. ਵਲੋਂ ਐਲਾਨੇ ਗਏ 2020-21 ਦੇ ਨਤੀਜੇ ਅਨੁਸਾਰ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਪ੍ਰਨੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ–ਬਸਪਾ ਗੱਠਜੋੜ ਸ਼ਾਨ ਨਾਲ ਜਿੱਤੇਗਾ-ਹਰਮੀਤ ਸਿੰਘ ਸੰਧੂ

ਖਾਲੜਾ, 31 ਜੁਲਾਈ (ਜੱਜਪਾਲ ਸਿੰਘ ਜੱਜ)¸2017 ਦੀਅਾਂ ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਪਾਰਟੀ ਵਲੋਂ ਕੀਤੇ ਜਨਤਾ ਨਾਲ ਵਾਅਦੇ ਨਾ ਪੂਰੇ ਕਰਨ ਕਾਰਨ ਸਮੁੱਚੇ ਪੰਜਾਬ ਦਾ ਵੋਟਰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਅਤੇ ਜਿਸ ਦਾ ਨਤੀਜਾ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰੇ-ਸੱਗੂ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)-ਆਪਣੀਆਂ ਮੰਗਾਂ ਨੂੰ ਲੈੇ ਕੇ ਪੰਜਾਬ ਦੇ ਸਰਕਾਰੀ ਵਿਭਾਗ ਕਰਮਚਾਰੀ ਪੰਜਾਬ ਭਰ ਵਿਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਜਿਵੇਂ ਕਿ ਪਟਵਾਰੀ, ਅਧਿਆਪਕ, ਡਾਕਟਰ, ਸਫਾਈ ਕਰਮਚਾਰੀ, ਕੱਚੇ ਮੁਲਾਜ਼ਮ, ਰੋਡਵੇਜ ਕਰਮਚਾਰੀ, ਪੈਨਸ਼ਨਰਜ਼ ...

ਪੂਰੀ ਖ਼ਬਰ »

ਇਜ਼ੀ ਡੇਅ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)-ਇਜ਼ੀ ਡੇਅ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਮਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਹੱਲਾ ਨਾਨਕਸਰ ਜੰਡਿਆਲਾ ਰੋਹ ਸਾਹਮਣੇ ਰੋਹੀ ਕੰਢਾ ਨੇ ...

ਪੂਰੀ ਖ਼ਬਰ »

ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਤੇ ਸਤਨਾਮ ਸਿੰਘ ਬੱਲੋਵਾਲੀਆ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ

ਸ਼ਾਹਬਾਜ਼ਪੁਰ, 31 ਜੁਲਾਈ (ਪਰਦੀਪ ਬੇਗੇਪੁਰ)- ਪੰਥ ਪ੍ਰਸਿੱਧ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਚੇਅਰਮੈਨ ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਅਤੇ ਸਤਨਾਮ ਸਿੰਘ ਬੱਲੋਵਾਲੀਆ ਖ਼ਜ਼ਾਨਚੀ ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਨੇ ਸਾਂਝੇ ਤੌਰ 'ਤੇ ਬਿਆਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਜ਼ੋਨ ਟਾਂਡਾ ਦੀ ਧੂੰਦਾ ਇਕਾਈ ਵਲੋਂ ਦਿੱਲੀ ਲਈ ਜਥਾ ਰਵਾਨਾ

ਫਤਿਆਬਾਦ, 31 ਜੁਲਾਈ ( ਹਰਵਿੰਦਰ ਸਿੰਘ ਧੂੰਦਾ)- ਸੰਯੁਕਤ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਚਲ ਰਹੇ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਜੋਨ ਟਾਂਡਾ ਦੀ ਇਕਾਈ ਧੂੰਦਾ ਵਲੋ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਛੇਵਾਂ ਜਥਾ ਪ੍ਰਧਾਨ ਭਗਵਾਨ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਡੀ. ਐੱਸ. ਪੀ. (ਡੀ.) ਵਜੋਂ ਬਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਡੀ.ਐੱਸ.ਪੀ. ਦੇ ਕੀਤੇ ਗਏ ਤਬਾਦਲਿਆਂ ਤਹਿਤ ਤਰਨ ਤਾਰਨ ਵਿਖੇ ਬਰਜਿੰਦਰ ਸਿੰਘ ਨੂੰ ਡੀ.ਐੱਸ.ਪੀ.(ਡੀ.) ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਅਹੁਦਾ ਸੰਭਾਲ ਕੇ ਬਕਾਇਦਾ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਪਿੰਡ ਸਭਰਾ ਤੋਂ ਭੁੱਲਰ ਦੀ ਅਗਵਾਈ ਵਿਚ ਕਈ ਪਰਿਵਾਰਾਂ ਨੇ ਫੜਿਆ ਝਾੜੂ

ਪੱਟੀ, 31 ਜੁਲਾਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਦੀਆਂ ਬਹਿਕਾਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੀ ਧਰਮ ...

ਪੂਰੀ ਖ਼ਬਰ »

30 ਪਰਿਵਾਰ ਕਾਂਗਰਸ ਛੱਡ ਕੇ ਰਣਜੀਤ ਸਿੰਘ ਠਰੂ ਦੀ ਅਗਵਾਈ ਹੇਠ 'ਆਪ' ਵਿਚ ਸ਼ਾਮਿਲ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਪਿੰਡ ਪੰਡੋਰੀ ਰਣ ਸਿੰਘ ਵਿਖੇ ਆਮ ਆਦਮੀ ਪਾਰਟੀ ਦੀ ਇਕ ਜਰੂਰੀ ਮੀਟਿੰਗ ਰਣਜੀਤ ਸਿੰਘ ਠਰੂ ਪੈਟਰੋਲ ਪੰਪ ਵਾਲੇ ਅਤੇ ਹਰਜਿੰਦਰ ਸਿੰਘ ਵਿੱਕੀ ਠਰੂ ਦੀ ਅਗਵਾਈ ਹੇਠ ਹੋਈ | ਇਸ ਮੌਕੇ 30 ਪਰਿਵਾਰ ਜੋ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ...

ਪੂਰੀ ਖ਼ਬਰ »

ਕੈਂਪ ਦੌਰਾਨ 8 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਨੌਕਰੀ ਲਈ ਚੋਣ

ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਪੰਜਾਬ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊੁਰੋ ਵਲੋਂੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਨੂੰ ਪਿੰਡਾ 'ਚ ਆਉਣ ਲਈ ਦੇਣੇ ਪੈਣਗੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ-ਧਾਰੀਵਾਲ

ਪੱਟੀ, 31 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਦਿੱਲੀ ਬਾਰਡਰ 'ਤੇ ਚੱਲ ਰਿਹਾ ਸੰਘਰਸ਼ 9ਵੇਂ ਮਹੀਨੇ ਵਿਚ ਦਾਖਲ ਹੋ ਗਿਆ ਹੈ ਅਤੇ ਦੇਸ਼ ਦਾ ਹਰ ਵਰਗ ਆਪਣੀ ਰੋਜੀ ਰੋਟੀ ਬਚਾਉਣ ਲਈ ਸੰਘਰਸ਼ ਲੜ ਰਿਹਾ ਹੈ ਅਤੇ ਅੰਦੋਲਨ ਤੋਂ ਰੋਜਾਨਾਂ ਕਿਸਾਨਾਂ ਦੀਆਂ ਲਾਸ਼ਾਂ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਸਾੈਟਰਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ਚੇਅਰਮੈਨ ਰਾਮ ਇਕਬਾਲ ...

ਪੂਰੀ ਖ਼ਬਰ »

ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਖਡੂਰ ਸਾਹਿਬ, 31 ਜੁਲਾਈ (ਰਸ਼ਰਪਾਲ ਕੁਲਾਰ)- ਬਾਬਾ ਸੇਵਾ ਸਿੰਘ ਦੀ ਅਗਵਾਈ ਤਹਿਤ ਕਾਰਜਸ਼ੀਲ ਕਾਰ ਸੇਵਾ ਖਡੂਰ ਸਾਹਿਬ ਸਰਪ੍ਰਸਤੀ ਵਿਚ ਚਲਦੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸਕੈਂਡਰੀ ਸਕੂਲ ਦੇ ਸੈਸ਼ਨ 2020-21 ਦਾ ਵਿਗਿਆਨਕ ਵਿਸ਼ਿਆਂ ਦਾ ਨਤੀਜਾ 100 ...

ਪੂਰੀ ਖ਼ਬਰ »

ਮਹਿਕਪ੍ਰੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆ ਦੌਰਾਨ ਜ਼ਿਲ੍ਹੇ 'ਚ ਮਾਰੀ ਬਾਜ਼ੀ

ਪੱਟੀ, 31 ਜੁਲਾਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰ ਕਾਲੇਕੇ)-ਸੀ. ਬੀ. ਐੱਸ. ਈ ਦੇ ਬਾਰ੍ਹਵੀ ਦੇ ਆਏ ਨਤੀਜਿਆ ਦੌਰਾਨ ਪਿੰਡ ਕੈਰੋਂ ਦੇ ਇਕ ਕਿਸਾਨ ਪਰਿਵਾਰ ਦੀ ਇਕਲੋਤੀ ਪੁੱਤਰੀ ਮਹਿਕਪ੍ਰੀਤ ਕੌਰ ਨੇ ਆਰਟਸ ਵਿਸ਼ੇ 'ਚ 97.6 ਨੰਬਰ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਸਥਾਨ ਹਾਸਿਲ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸਰਹਾਲੀ ਕਲਾਂ, 31 ਜੁਲਾਈ (ਅਜੇ ਸਿੰਘ ਹੁੰਦਲ)-ਸੀ.ਬੀ.ਐੱਸ. ਈ. ਵਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਮਾਤਾ ਗੁਜਰੀ ਕਾਨਵੈਂਟ ਸਕੂਲ ਸਰਹਾਲੀ ਕਲਾਂ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਇੰਸ ਗਰੁੱਪ ਦੀ ਵਿਦਿਆਰਥਣ ਸੰਦੀਪ ਕੌਰ ਨੇ 95.5 ਫ਼ੀਸਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ. ਪਬਲਿਕ ਸਕੂਲ ਝਬਾਲ ਦਾ ਬਾਰ੍ਹਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਝਬਾਲ, 31 ਜੁਲਾਈ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ:ਸੈਕੰ. ਪਬਲਿਕ ਸਕੂਲ ਝਬਾਲ ਦਾ ਬਾਰ੍ਹਵੀਂ ਜਮਾਤ ਦਾ ਸੀ.ਬੀ.ਐੱਸ.ਈ ਵਲੋਂ ਐਲਾਨਿਆ ਗਿਆ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ

ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਦਾ ਸੀ. ਬੀ. ਐੱਸ. ਈ. ਦਾ ਨਤੀਜਾ 100 ਫ਼ੀਸਦੀ ਰਿਹਾ

ਫਤਿਆਬਾਦ, 31 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਬੀ.ਐੱਸ.ਸੀ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਪੰਥ ਪ੍ਰਸਿਧ ਕਥਾਵਾਚਕ ਬੰਤਾ ਸਿੰਘ ਮੁੰਡਾ ਪਿੰਡ ਵਾਲਿਆ ਦੀ ਦੀ ਰਹਿਨੁਮਾਈ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਦਾ 12 ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ) - ਨੈਸ਼ਨਲ ਪਬਲਿਕ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਗਰੁੱਪਾਂ ਵਿਚ ਮੱਲਾਂ ਮਾਰੀਆਂ ਹਨ | ਕਾਮਰਸ ਗਰੁੱਪ ਦੀ ਅਰਸ਼ਨੂਰ ਕੌਰ ਨੇ 93.4 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX