ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੋਰੋਨਾ ਸਮੇਂ 'ਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਡਾਕਟਰਾਂ ਤੇ ਨਰਸਾਂ ਨੂੰ ਸਿਹਤ ਮੰਤਰੀ ਨੇ ਕੀਤਾ ਸਨਮਾਨਿਤ

ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਕੋਰੋਨਾ ਸਮੇਂ 'ਚ ਪੰਜਾਬ ਅੰਦਰ ਬਿਹਤਰੀਨ ਸੇਵਾਵਾਂ ਦੇਣ ਵਾਲੇ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਅਤੇ ਨਰਸਿੰਗ ਅਫ਼ਸਰਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੰਡੀਗੜ੍ਹ 'ਚ ਸਨਮਾਨਿਤ ਕੀਤਾ | ਇਨ ਮਾਏ ਸਿਟੀ ਇਵੈਂਟ ਕੰਪਨੀ ਵਲੋਂ ਚੰਡੀਗੜ੍ਹ ਦੇ ਇਕ ਪੰਜ ਤਾਰਾ ਹੋਟਲ 'ਚ ਡਾਕਟਰਾਂ ਲਈ ਕਰਵਾਏ 'ਪਿਲਰਸ ਆਫ਼ ਮੈਡੀਕਲ ਸਾਇੰਸਜ਼' ਪ੍ਰੋਗਰਾਮ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੋਰੋਨਾ ਸਮੇਂ ਦੌਰਾਨ ਬਾਕੀ ਰਾਜਾਂ ਦੇ ਮੁਕਾਬਲੇ ਕੋਰੋਨਾ ਦਾ ਮੁਕਾਬਲਾ ਵਧੀਆ ਢੰਗ ਨਾਲ ਕੀਤਾ | ਉਨ੍ਹਾਂ ਕਿਹਾ ਕਿ ਇਸ ਸਭ ਦਾ ਸਿਹਰਾ ਪੰਜਾਬ ਦੇ ਡਾਕਟਰਾਂ ਤੇ ਸਿਹਤ ਸੇਵਾਵਾਂ ਦੇ ਕਰਮਚਾਰੀਆਂ ਨੂੰ ਜਾਂਦਾ ਹੈ, ਜਿਨ੍ਹਾਂ ਆਪਣੀ ਜਾਨ ਜੋਖ਼ਮ 'ਚ ਪਾ ਕੇ ਲੋਕਾਂ ਦੀ ਮਦਦ ਕੀਤੀ ਅਤੇ ਕੀਮਤੀ ਜਾਨਾਂ ਬਚਾਈਆਂ | ਇਸ ਦੌਰਾਨ ਸਨਮਾਨਿਤ ਕੀਤੇ ਦਿਲ ਦੇ ਰੋਗਾਂ ਦੇ ਮਾਹਿਰ ਆਕਸਫੋਰਡ ਹਸਪਤਾਲ ਜਲੰਧਰ ਦੇ ਡਾਕਟਰ ਗੁਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਡਾਕਟਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਸਨਮਾਨਿਤ ਕੀਤੇ ਹੋਰ ਡਾਕਟਰਾਂ 'ਚ ਅਲੀਸ਼ਾ ਮਦਾਨ, ਅਮਿਤ ਕੇ. ਗਾਬਾ, ਅਨੀਰੁਧ ਸਿੰਘ, ਅਨੁਜ ਕੁਮਾਰ ਬਾਂਸਲ, ਅਨੁਪ੍ਰੀਤ ਕੌਰ, ਅਸ਼ੀਸ਼ ਸਕਸੈਨਾ, ਐਸ਼ਵਰਿਆ ਮਹਿਰਾ, ਅਵਤਾਰ ਸਿੰਘ, ਬਲਬੀਰ ਖੰਨਾ, ਬਾਲਾਜੀ ਜਗਨਮੋਹਨ, ਚਰਨਜੀਤ ਸਿੰਘ, ਦਿਆਲ ਪ੍ਰਤਾਪ ਤੇ ਹੋਰ ਸ਼ਾਮਿਲ ਸਨ |

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਕਈ ਕਾਂਗਰਸੀ ਅਕਾਲੀ ਦਲ 'ਚ ਹੋਏ ਸ਼ਾਮਿਲ

ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਪੰਜਾਬ ਕਾਂਗਰਸ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹਾ ਪਟਿਆਲਾ 'ਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਘਨੌਰ, ਸਨੌਰ ਤੇ ਰਾਜਪੁਰਾ ਹਲਕੇ ਤੋਂ ਕਾਂਗਰਸੀ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਬਹਿਬਲਕਲਾਂ ਮਾਮਲੇ 'ਤੇ ਵੋਟ ਮੰਗਣ ਵਾਲਿਆਂ ਦਾ ਹੋਵੇਗਾ ਬਾਈਕਾਟ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-6 ਸਾਲ ਤੋਂ ਇਨਸਾਫ਼ ਦਾ ਇੰਤਜ਼ਾਰ ਕਰ ਰਹੇ ਬਹਿਬਲਕਲਾਂ ਗੋਲੀਕਾਂਡ ਦੇ ਪੀੜਤਾਂ ਦਾ ਰਾਜਨੀਤਕ ਦਲਾਂ ਖ਼ਿਲਾਫ਼ ਗ਼ੁੱਸਾ ਵਧਦਾ ਜਾ ਰਿਹਾ ਹੈ | ਪੰਜਾਬ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਤੇ ਇਸ ਮਸਲੇ ਨੂੰ ਲੈ ਕੇ ਜਾਰੀ ...

ਪੂਰੀ ਖ਼ਬਰ »

ਮੁਹੱਲਾ ਵਿਕਾਸ ਕਮੇਟੀ ਫੇਜ਼ 6 ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਮੁਹੱਲਾ ਵਿਕਾਸ ਕਮੇਟੀ ਪਾਰਕ ਨੰ. 23 ਫੇਜ਼ 6 ਮੁਹਾਲੀ ਨੇ ਪਾਰਕ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ 'ਚ ਮੁੱਖ ਮਹਿਮਾਨ ਡਾ. ਰਾਜਵਿੰਦਰ ਕੌਰ ਨੇ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਤੋਂ ...

ਪੂਰੀ ਖ਼ਬਰ »

ਪਰਸ਼ੂਰਾਮ ਸਪੋਰਟਸ ਕਲੱਬ ਵਲੋਂ 3 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਲਾਲੜੂ, 31 ਜੁਲਾਈ (ਰਾਜਬੀਰ ਸਿੰਘ)-ਪਰਸ਼ੂਰਾਮ ਸਪੋਰਟਸ ਕਲੱਬ ਹਮਾਂਯੂਪੁਰ ਵਲੋਂ ਪਿੰਡ ਹਮਾਂਯੂਪੁਰ-ਤਸਿੰਬਲੀ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਭਰਾ ਧਰਮਿੰਦਰ ...

ਪੂਰੀ ਖ਼ਬਰ »

ਸੈਣੀ ਮਹਾਂਸਭਾ ਪੰਜਾਬ ਵਲੋਂ ਕੌ ਾਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦਾ ਸਨਮਾਨ

ਖਰੜ, 31 ਜੁਲਾਈ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਖਰੜ ਸਥਿਤ ਦਫ਼ਤਰ ਵਿਖੇ ਸੈਣੀ ਮਹਾਂਸਭਾ ਪੰਜਾਬ ਵਲੋਂ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ, ਮਾਨ ਸਿੰਘ ਸੈਣੀ, ਰਜਵੰਤ ਕੌਰ, ਗੁਰਪਾਲ ਸਿੰਘ, ਅਜੀਤ ਸਿੰਘ ਲੌਂਗੀਆ ਤੇ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਪੰਜਵਾਂ ਕੋਵਿਡ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਮੇਂ-ਸਮੇਂ ਸਿਰ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਕੈਂਪਸ ਵਿਖੇ ਪੰਜਵਾਂ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਦੇ ਦਸਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਲੋਂ ਆਪਣੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕੈਂਪਸ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਕਲੱਬ 'ਚ ਹੁੱਕਾ ਪਿਲਾਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 34 ਦੇ ਇਕ ਕਲੱਬ 'ਚ ਗਾਹਕਾਂ ਨੂੰ ਹੁੱਕਾ ਪਿਲਾਉਣ 'ਤੇ ਪੁਲਿਸ ਨੇ ਜ਼ੀਰਕਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੈਕਟਰ 34 ਵਿਚ ਪੈਂਦੇ ਮੈਫੀਓਸੋ ਬਾਰ 'ਚ ...

ਪੂਰੀ ਖ਼ਬਰ »

ਦੇਸੀ ਕੱਟੇ ਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ

ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਈ. ਡਬਲਿਊ. ਐਸ. ਕਾਲੋਨੀ ਧਨਾਸ ਦੇ ਰਹਿਣ ਵਾਲੇ ਅਮਰਜੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਸ਼ਹਿਰ 'ਚ ਕੋਰੋਨਾ ਦਾ 1 ਕੇਸ ਤੇ 1 ਮੌਤ ਦਰਜ

ਚੰਡੀਗੜ੍ਹ, 31 ਜੁਲਾਈ (ਬਿ੍ਜੇਂਦਰ)-ਅੱਜ ਸ਼ਹਿਰ 'ਚ ਕੋਰੋਨਾ ਦਾ ਸਿਰਫ ਇਕ ਕੇਸ ਦਰਜ ਕੀਤਾ ਗਿਆ | ਇਸ ਦੇ ਨਾਲ ਹੀ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 31 ਹੋ ਗਏ ਹਨ | ਸੈਕਟਰ 44 ਤੋਂ ਅੱਜ ਇਕ ਕੇਸ ਸਾਹਮਣੇ ਆਇਆ ਹੈ | ਪਿਛਲੇ 24 ਘੰਟਿਆਂ 'ਚ 1450 ਸੈਂਪਲ ਲਏ ਗਏ ਹਨ | 7 ਸੈਂਪਲਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ 7 ਮੈਂਬਰੀ ਤਾਲਮੇਲ ਕਮੇਟੀ ਬਣਾਈ

ਚੰਡੀਗੜ੍ਹ, 31 ਜੁਲਾਈ (ਐਨ.ਐਸ.ਪਰਵਾਨਾ)-ਅਗਲੇ ਸਾਲ ਦੇ ਸ਼ੁਰੂ 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਸਮਝੌਤੇ ਅਨੁਸਾਰ ਦੋਹਾਂ ਪਾਰਟੀਆਂ ਵਿਚਾਲੇ ਤਾਲਮੇਲ ਕਾਇਮ ਰੱਖਣ ਲਈ 7 ਮੈਂਬਰਾਂ 'ਤੇ ਆਧਾਰਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਤੀਜੇ ਗੇੜ 'ਚ 4313 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਹੇਠ ਤਿਆਰ ਕੀਤੀ ਗਈ ਅਧਿਆਪਕ ...

ਪੂਰੀ ਖ਼ਬਰ »

ਪੰਛੀਆਂ ਲਈ ਪਾਣੀ ਦੀ ਸਹੂਲਤ ਵਾਸਤੇ ਮਿੱਟੀ ਦੇ ਬਣੇ ਹੋਏ ਕਿਟੋਰੇ ਵੰਡੇ

ਖਰੜ, 31 ਜੁਲਾਈ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਕਲੱਬ ਦੇ ਪ੍ਰਧਾਨ ਵਨੀਤ ਜੈਨ ਦੀ ਰਹਿਨੁਮਾਈ 'ਚ ਅੱਜ ਪੰਛੀਆਂ ਨੂੰ ਪਾਣੀ ਦੀ ਸਹੂਲਤ ਲਈ ਮਿੱਟੀ ਦੇ ਬਣੇ ਹੋਏ ਕਿਟੋਰੇ ਵੰਡੇ ਗਏ ਤਾਂ ਕਿ ਸ਼ਹਿਰ ਨਿਵਾਸੀ ਆਪਣੇ ਘਰਾਂ ਦੇ ਉਪਰ ਰੱਖ ਕੇ ਉਨ੍ਹਾਂ 'ਚ ...

ਪੂਰੀ ਖ਼ਬਰ »

ਢਿੱਲੋਂ ਵਲੋਂ ਵਾਰਡ ਨੰ. 13 ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਲਾਲੜੂ, 31 ਜੁਲਾਈ (ਰਾਜਬੀਰ ਸਿੰਘ)-ਲਾਲੜੂ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਉਸ ਸਮੇਂ ਬੂਰ ਪਿਆ, ਜਦੋਂ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਾਰਡ ਨੰਬਰ 13 ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਦਿਆਂ ਸੈਂਟਰ ਦੇ ਕੰਮ ਦੀ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-2 ਸਥਿਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿਖੇ 2 ਅਗਸਤ ਨੂੰ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੁਰਦੁਆਰਾ ਤਾਲਮੇਲ ...

ਪੂਰੀ ਖ਼ਬਰ »

ਬਲੌਂਗੀ ਪੁਲਿਸ ਵਲੋਂ ਨਕਲੀ ਪਨੀਰ ਮਾਮਲੇ 'ਚ ਤਿੰਨ ਹੋਰ ਵਿਅਕਤੀ ਨਾਮਜ਼ਦ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਥਾਣਾ ਬਲੌਂਗੀ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕੁਇੰਟਲ 80 ਕਿੱਲੋ ਨਕਲੀ ਪਨੀਰ ਸਮੇਤ ਕਾਬੂ ਕੀਤੇ ਦੋ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ ਤਿੰੰਨ ਹੋਰ ਵਿਅਕਤੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਬਲੌਂਗੀ ਪੁਲਿਸ ਵਲੋਂ ਨਕਲੀ ਪਨੀਰ ਮਾਮਲੇ 'ਚ ਤਿੰਨ ਹੋਰ ਵਿਅਕਤੀ ਨਾਮਜ਼ਦ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਥਾਣਾ ਬਲੌਂਗੀ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕੁਇੰਟਲ 80 ਕਿੱਲੋ ਨਕਲੀ ਪਨੀਰ ਸਮੇਤ ਕਾਬੂ ਕੀਤੇ ਦੋ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ ਤਿੰੰਨ ਹੋਰ ਵਿਅਕਤੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਹੋਏ ਠੀਕ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ. ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਬਵਾਸੀਰ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਸੂਬਾਈ ਬੁਲਾਰੇ ਬੀਬੀ ਸਵਰਾਜ ਘੁੰਮਣ ਸ਼ੋ੍ਰਮਣੀ ਅਕਾਲੀ ਦਲ (ਸ) 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਅੱਜ ਭਾਜਪਾ ਦੇ ਸਾਬਕਾ ਸੂਬਾਈ ਬੁਲਾਰੇ ਬੀਬੀ ਸਵਰਾਜ ਘੁੰਮਣ ਭਾਜਪਾ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋ ਗਏ | ਇਸ ਦੇ ਚਲਦਿਆਂ ਪਾਰਟੀ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »

ਫਾਰਮ ਹਾਊਸ 'ਚੋਂ ਬਿਜਲੀ ਦਾ ਸਾਮਾਨ ਚੋਰੀ

ਮਾਜਰੀ, 31 ਜੁਲਾਈ (ਧੀਮਾਨ)-ਪਿੰਡ ਕਾਂਸਲ ਸਥਿਤ ਇਕ ਫਾਰਮ ਹਾਊਸ ਦੇ ਅੰਦਰ ਬਣੇ ਸਟੋਰ 'ਚੋਂ ਬਿਜਲੀ ਦੀਆਂ ਤਾਰਾਂ ਤੇ ਜਨਰੇਟਰ ਦਾ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਥਾਣਾ ਨਵਾਂਗਰਾਉਂ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜਗਮੋਹਨ ਸਿੰਘ ਵਾਸੀ ਪਿੰਡ ਕਾਂਸਲ ਨੇ ...

ਪੂਰੀ ਖ਼ਬਰ »

ਖਰੜ ਨੂੰ ਕਜੌਲੀ ਵਾਟਰ ਵਰਕਸ ਤੋਂ ਮਿਲਣ ਵਾਲੇ ਪਾਣੀ ਦੀ ਸਪਲਾਈ ਪੋ੍ਰਜੈਕਟ ਸਬੰਧੀ ਮੀਟਿੰਗ ਕੱਲ੍ਹ-ਕੰਗ

ਖਰੜ, 31 ਜੁਲਾਈ (ਗੁਰਮੁੱਖ ਸਿੰਘ ਮਾਨ)-ਕਜੌਲੀ ਵਾਟਰ ਵਰਕਸ ਤੋਂ ਖਰੜ ਤੇ ਮੋਰਿੰਡਾ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਜੋ ਪ੍ਰੋਜੈਕਟ ਪਾਸ ਹੋਇਆ ਹੈ ਉਸ ਸਬੰਧੀ 2 ਅਗਸਤ ਨੂੰ ਪ੍ਰੋਜੈਕਟ ਦੀ ਡੀ. ਪੀ. ਆਰ. ਤੇ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਨਾਲ ਮੀਟਿੰਗ ਰੱਖੀ ਗਈ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨ ਦੀ ਧੀ ਨੇ ਟਰਾਈਸਿਟੀ 'ਚ ਗੱਡਿਆ ਸਫਲਤਾ ਦਾ ਝੰਡਾ

ਬਨੂੜ, 31 ਜੁਲਾਈ (ਭੁਪਿੰਦਰ ਸਿੰਘ)-ਪਿੰਡ ਜੰਗਪੁਰਾ ਦੇ ਸੰਘਰਸ਼ੀ ਕਿਸਾਨ ਸੁਖਦੇਵ ਸਿੰਘ ਤੇ ਮਾਤਾ ਮਨਜੀਤ ਕੌਰ ਦੀ ਧੀ ਹਸਲੀਨ ਕੌਰ ਨੇ ਟਰਾਈਸਿਟੀ 'ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਸੈਕਟਰ 22-ਡੀ ਚੰਡੀਗੜ੍ਹ ਦੇ ਸ਼ਿਸ਼ੂ ਨਿਕੇਤਨ ਸਕੂਲ ਦੀ ਵਿਦਿਆਰਥਣ ਹਸਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦਾ ਨਤੀਜਾ ਰਿਹਾ ਸ਼ਾਨਦਾਰ

ਮੁੱਲਾਂਪੁਰ ਗਰੀਬਦਾਸ, 31 ਜੁਲਾਈ (ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਬਾਬਾ ਵਰਿਆਮ ਸਿੰਘ ਵਲੋਂ ਸਥਾਪਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦਾ ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨਿਆ ...

ਪੂਰੀ ਖ਼ਬਰ »

ਲੱਖਾਂ ਮਰੀਜ਼ਾਂ ਦੇ ਆਪ੍ਰੇਸ਼ਨ ਤੋਂ ਬਿਨਾਂ ਹੋ ਰਹੇ ਹਨ ਗੋਡੇ ਠੀਕ-ਡਾ. ਸ਼ਾਰਦਾ

ਜਲੰਧਰ, 31 ਜੁਲਾਈ (ਅਜੀਤ ਬਿਊਰੋ)-ਆਯੁਰਵੈਦ ਵਿਧੀ ਰਾਹੀਂ ਮੁਸ਼ਕਿਲ ਤੋਂ ਮੁਸ਼ਕਿਲ ਰੋਗਾਂ ਦਾ ਇਲਾਜ ਚੰਗੀ ਤਰ੍ਹਾਂ ਕੀਤਾ ਜਾ ਸਕਦਾ ਹੈ | ਆਧੁਨਿਕ ਇਲਾਜ ਵਿਗਿਆਨ 'ਚ ਜਿਨ੍ਹਾਂ ਰੋਗਾਂ ਨੂੰ ਲਾ-ਇਲਾਜ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਉਸ ਨੂੰ ਆਯੁਰਵੈਦ ਨਾਲ ਨਾ ਸਿਰਫ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ ਅੰਗਹੀਣਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਲੋੜੀਂਦੀਆਂ ਮਸ਼ੀਨਾਂ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 402 ਵਿਖੇ ਜਿਥੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ, ਵੱਖ-ਵੱਖ ...

ਪੂਰੀ ਖ਼ਬਰ »

ਅੱਖਾਂ ਦੀ ਨਜ਼ਰ ਸਿਰਫ਼ 20 ਫੀਸਦੀ ਹੋਣ ਦੇ ਬਾਵਜੂਦ 86 ਫੀਸਦੀ ਅੰਕ ਕੀਤੇ ਹਾਸਲ

ਐੱਸ. ਏ. ਐੱਸ. ਨਗਰ, 31 ਜੁਲਾਈ (ਬੈਨੀਪਾਲ)-ਸੀ. ਬੀ. ਐੱਸ. ਈ. ਵਲੋਂ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦੇ ਐਲਾਨੇ ਨਤੀਜੇ 'ਚ ਮੁਹਾਲੀ ਸ਼ਹਿਰ ਦੇ ਫੇਜ਼ 2 ਦੀ ਮੁਸਕਾਨ ਸ਼ਰਮਾ ਨੇ ਅੱਖਾਂ ਦੀ ਨਜ਼ਰ ਸਿਰਫ਼ 20 ਫੀਸਦੀ ਹੋਣ ਦੇ ਬਾਵਜੂਦ 86 ਫੀਸਦੀ ਅੰਕ ਹਾਸਿਲ ਕਰਕੇ ...

ਪੂਰੀ ਖ਼ਬਰ »

ਸ਼ਾਸਤਰੀ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਨਤੀਜੇ ਦੌਰਾਨ ਸੁਖਮਨਜੀਤ ਕੌਰ ਤੇ ਵਰਸ਼ਾ ਨੇ 90 ...

ਪੂਰੀ ਖ਼ਬਰ »

ਬਜ਼ੁਰਗ ਦੌੜਾਕ ਬੇਬੇ ਮਾਨ ਕੌਰ ਦੇ ਜੀਵਨ 'ਤੇ ਬਣੇਗੀ ਫ਼ਿਲਮ

ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ)-105 ਸਾਲਾ ਦੌੜਾਕ ਬੀਬੀ ਮਾਨ ਕੌਰ ਦੇ ਜੀਵਨ 'ਤੇ ਫ਼ਿਲਮ ਬਣਾਉਣ ਲਈ ਕਈ ਕੰਪਨੀਆਂ ਸਾਹਮਣੇ ਆ ਰਹੀਆਂ ਹਨ | ਇਸ ਦੇ ਲਈ ਕੰਪਨੀਆਂ ਵਲੋਂ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨਾਲ ਸੰਪਰਕ ਕੀਤਾ ਗਿਆ ਹੈ | 'ਅਜੀਤ' ਨਾਲ ਗੱਲ ਕਰਦਿਆਂ ...

ਪੂਰੀ ਖ਼ਬਰ »

ਬਜ਼ੁਰਗ ਦੌੜਾਕ ਬੇਬੇ ਮਾਨ ਕੌਰ ਦੇ ਜੀਵਨ 'ਤੇ ਬਣੇਗੀ ਫ਼ਿਲਮ

ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ)-105 ਸਾਲਾ ਦੌੜਾਕ ਬੀਬੀ ਮਾਨ ਕੌਰ ਦੇ ਜੀਵਨ 'ਤੇ ਫ਼ਿਲਮ ਬਣਾਉਣ ਲਈ ਕਈ ਕੰਪਨੀਆਂ ਸਾਹਮਣੇ ਆ ਰਹੀਆਂ ਹਨ | ਇਸ ਦੇ ਲਈ ਕੰਪਨੀਆਂ ਵਲੋਂ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨਾਲ ਸੰਪਰਕ ਕੀਤਾ ਗਿਆ ਹੈ | 'ਅਜੀਤ' ਨਾਲ ਗੱਲ ਕਰਦਿਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਇੰਗਲਿਸ਼ ਕਮਿਊਨੀਕੇਸਨ ਦੀਆਂ ਆਡੀਓਜ਼ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ ਜਾਰੀ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸੀ ਸੋਚ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਪੰਜਾਬੀ ਭਾਸ਼ਾ ਦੇ ਵਿਕਾਸ ...

ਪੂਰੀ ਖ਼ਬਰ »

ਗਮਾਡਾ ਦਫ਼ਤਰ ਅੱਗੇ ਭੁੱਖ ਹੜਤਾਲ ਕਰ ਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਮੁਹਾਲੀ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਗਮਾਡਾ ਦਫ਼ਤਰ ਦੇ ਬਾਹਰ ਗਮਾਡਾ ਵਿਰੁੱਧ ਭੁੱਖ ਹੜਤਾਲ ਕਰਕੇ ਮਣਾਇਆ ਗਿਆ | ਟਰੱਸਟ ਦੇ ਸਕੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX