ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  13 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  30 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  32 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  35 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  38 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  6 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 4 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਫਰੀਦਕੋਟ

ਦਿਨ-ਦਿਹਾੜੇ ਘਰ 'ਚ ਚੋਰੀ

ਪੰਜਗਰਾਈਾ ਕਲਾਂ, 31 ਜੁਲਾਈ (ਸੁਖਮੰਦਰ ਸਿੰਘ ਬਰਾੜ)- ਪੰਜਗਰਾੲੀਂ ਕਲਾਂ 'ਚ ਦਿਨ-ਬ-ਦਿਨ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ | ਮੋਟਰਾਂ ਤੋਂ ਕੇਬਲਾਂ, ਟਰਾਂਸਫ਼ਾਰਮਰਾਂ 'ਚੋਂ ਤੇਲ ਆਦਿ ਚੋਰੀਆਂ ਤਾਂ ਚੋਰਾਂ ਵਲੋਂ ਰਾਤ ਦੇ ਹਨ੍ਹੇਰੇ 'ਚ ਕੀਤੀਆਂ ਜਾਂਦੀਆਂ ਸਨ ਪਰ ਅੱਜ ਤਾਂ ਹੱਦ ਹੀ ਗਈ ਜਦੋਂ ਪੰਜਗਰਾੲੀਂ ਕਲਾਂ ਤੋਂ ਔਲਖ ਨੂੰ ਜਾਣ ਵਾਲੀ ਸੜਕ 'ਤੇ ਬਣੇ ਘਰ 'ਚ ਚੋਰਾਂ ਨੇ ਦਿਨ ਦਿਹਾੜੇ ਦਾਖਲ ਹੋ ਕੇ ਨਗਦੀ, ਗਹਿਣੇ ਅਤੇ ਐਲ.ਈ.ਡੀ. ਚੋਰੀ ਕਰ ਲਈ | ਪੀੜਤ ਪਰਿਵਾਰ ਦੇ ਮੁਖੀ ਸ਼ਮਸ਼ੇਰ ਸਿੰਘ ਪੱਪਾ ਸੰਧੂ ਪੁੱਤਰ ਸਾਧੂ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਅੱਜ ਉਨ੍ਹਾਂ ਦਾ ਪਰਿਵਾਰ ਦਿਨੇ ਲਗਪਗ 11 ਵਜੇ ਦਵਾਈ ਲੈਣ ਲਈ ਸ਼ਹਿਰ ਗਿਆ ਸੀ ਜਦੋਂ ਲਗਪਗ ਤਿੰਨ ਵਜੇ ਵਾਪਸ ਆਇਆ ਤਾਂ ਘਰ ਅੰਦਰੋਂ ਲਗਪਗ 35 ਹਜ਼ਾਰ ਰੁਪਏ ਦੀ ਨਗਦੀ, ਲਗਪਗ 3 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਐਲ.ਈ.ਡੀ. ਗਾਇਬ ਸੀ | ਉਨ੍ਹਾਂ ਦੱਸਿਆ ਕਿ ਚੋਰ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਕਮਰੇ ਦੀ ਜਾਲ਼ੀ ਵਾਲੇ ਦਰਵਾਜੇ ਦੀ ਜਾਲੀ ਨੂੰ ਕੱਟ ਕਮਰੇ 'ਚ ਦਾਖਲ ਹੋਏ ਅਤੇ ਕਮਰੇ ਅੰਦਰ ਬਣੀ ਅਲਮਾਰੀ ਦੀ ਫਰੋਲਾ-ਫਰਾਲ਼ੀ ਕਰਦਿਆਂ ਉਕਤ ਸਮਾਨ ਘਰ ਅੰਦਰੋਂ ਚੋਰੀ ਕਰਕੇ ਲੈ ਗਏ | ਉਨ੍ਹਾਂ ਵਲੋਂ ਇਸ ਸਬੰਧੀ ਸਥਾਨਕ ਪੁਲਿਸ ਚੌਂਕੀ ਨੂੰ ਸੂਚਿਤ ਕੀਤਾ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਜਲਦੀ ਦੀ ਚੋਰਾਂ ਦੀ ਭਾਲ ਕਰ ਲਈ ਜਾਵੇਗੀ |

ਆਸ਼ਾ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)- ਆਸ਼ਾ ਵਰਕਰਾਂ ਤੇ ਫ਼ੈਸਿਲੀਟੇਟਰ ਯੂਨੀਅਨ ਵਲੋਂ ਇੱਥੇ ਕਮੇਟੀ ਪਾਰਕ ਵਿਚ ਕਨਵੀਨਰ ਅਮਰਜੀਤ ਕੌਰ ਦੀ ਅਗਵਾਈ ਵਿਚ ਮੀਟਿੰਗ ਕਰਕੇ 9 ਅਗਸਤ ਨੂੰ ਸੂਬਾ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨਾ ਦੇਣ ਦਾ ਫ਼ੈਸਲਾ ਕੀਤਾ | ਆਸ਼ਾ ...

ਪੂਰੀ ਖ਼ਬਰ »

ਐਨ.ਪੀ.ਏ. ਨੂੰ ਲੈ ਕੇ ਡਾਕਟਰ ਕੱਲ੍ਹ ਕਰਨਗੇ ਕਲਮ ਛੋੜ ਹੜਤਾਲ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਨੂੰ ਅੱਜ ਇਕ ਮਹੀਨਾ ਹੋ ਚੁੱਕਿਆ ਹੈ | ਡਾਕਟਰਾਂ ਦੀ ਹੜਤਾਲ ਦਾ ਕੋਈ ਵੀ ਨਤੀਜਾ ਨਾ ਨਿਕਲਦਾ ਦੇਖ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਟੀਚਰ ...

ਪੂਰੀ ਖ਼ਬਰ »

ਸਾਦਿਕ ਦੇ ਸੇਵਾ ਕੇਂਦਰ 'ਚ ਆਧਾਰ ਕਾਰਡ ਬਣਨੇ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਸਾਦਿਕ, 31 ਜੁਲਾਈ (ਗੁਰਭੇਜ ਸਿੰਘ ਚੌਹਾਨ)-ਸਰਕਾਰ ਨੇ ਹਰ ਅਦਾਰੇ ਵਿਚ ਹਰ ਕੰਮ ਲਈ ਹਰ ਵਿਅਕਤੀ ਵਾਸਤੇ ਆਧਾਰ ਕਾਰਡ ਹੋਣਾ ਜ਼ਰੂਰੀ ਕੀਤਾ ਹੋਇਆ ਹੈ | ਇਸ ਤੋਂ ਬਿਨਾਂ ਨਾ ਬੈਂਕ 'ਚ ਖਾਤਾ ਖੁੱਲ੍ਹ ਸਕਦਾ ਹੈ, ਨਾ ਜਾਇਦਾਦ ਦੀ ਖਰੀਦ ਵੇਚ ਹੋ ਸਕਦੀ ਹੈ, ਨਾ ਪਾਸਪੋਰਟ, ਨਾ ਕੋਈ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਮੱਕੀ ਦੀ ਫ਼ਸਲ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਬਲਾਕ ਫ਼ਰੀਦਕੋਟ ਵਲੋਂ ਪਿੰਡ ਭਾਣਾ ਵਿਖੇ 'ਖੇਤ ਦਿਵਸ' ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਮੱਕੀ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਚਾਰ ਮੋਬਾਈਲ ਬਰਾਮਦ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)- ਇਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਅਚਾਨਕ ਲਈ ਗਈ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਦੋ ਹਵਾਲਤੀਆਂ ਅਤੇ ਇਕ ਅਣਪਛਾਤੇ ...

ਪੂਰੀ ਖ਼ਬਰ »

ਰਾਤ ਸਮੇਂ ਘਰ 'ਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਪੰਜਗਰਾੲੀਂ ਕਲਾਂ, 31 ਜੁਲਾਈ (ਸੁਖਮੰਦਰ ਸਿੰਘ ਬਰਾੜ)- ਪਿੰਡ ਬੱਗੇਆਣਾ ਵਿਖੇ ਜ਼ਬਰਦਸਤੀ ਘਰ ਅੰਦਰ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਰਾਜਵੀਰ ਕੌਰ ਪਤਨੀ ...

ਪੂਰੀ ਖ਼ਬਰ »

ਗੁਆਂਢੀਆਂ ਦੀ ਕੁੱਟਮਾਰ ਤੋਂ ਦੁਖੀ ਨੌਜਵਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਵਿਖੇ ਗੁਆਂਢੀਆਂ ਵਲੋਂ ਕੁੱਟਮਾਰ ਕਰਨ 'ਤੇ ਇਕ ਨੌਜਵਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਪੰਜ ਵਿਅਕਤੀਆਂ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਮੁੱਖ ਅਧਿਆਪਕ ਉਪਰ ਸਕੂਲ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)- ਪਿੰਡ ਸਿਬੀਆਂ ਦੇ ਸਰਕਾਰੀ ਹਾਈ ਸਕੂਲ ਦਾ ਮਾਹੌਲ ਪਿਛਲੇ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਅਣਸੁਖਾਵਾਂ ਬਣਿਆ ਹੋਇਆ ਹੈ | ਮੁੱਖ ਅਧਿਆਪਕ ਤਰਸੇਮ ਮੌਂਗਾ ਵਲੋਂ ਦਰਜਾ ਚਾਰ ਕਰਮਚਾਰੀਆਂ ਜਿਨ੍ਹਾਂ ਵਿਚ ਮਿਡ ਡੇਅ ਮੀਲ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)- ਭਾਰਤ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਜੀ ਦੇ 82ਵੇਂ ਸ਼ਹੀਦੀ ਦਿਨ ਦੇ ਮੌਕੇ 'ਤੇ ਇਸ ਮਹਾਨ ਸ਼ਹੀਦ ਦੀਆਂ ਕੁਰਬਾਨੀਆਂ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਕੇਂਦਰ ਖੇਤੀ ਵਿਰੋਧੀ ਕਾਲਾ ਕਾਨੂੰਨ ਤੁਰੰਤ ਵਾਪਸ ਲਵੇ-ਗੁਰਚੇਤ ਸਿੰਘ ਢਿੱਲੋਂ

ਜੈਤੋ, 31 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ, ਹੋਰ ਜਥੇਬੰਦੀਆਂ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦਾ ਵਫ਼ਦ ਕੇਂਦਰੀ ਮੰਤਰੀ ਨੂੰ ਮਿਲਿਆ

ਫ਼ਰੀਦਕੋਟ, 31 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦਾ ਇਕ ਵਫ਼ਦ ਕੇਂਦਰੀ ਮੰਤਰੀ ਭਾਰਤ ਸਰਕਾਰ ਪਸ਼ੂਪਤੀ ਕੁਮਾਰ ਪਾਰਸ ਨੂੰ ਗੁਰਲਾਲ ਸਿੰਘ ਲਾਲੀ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ਮਿਲਿਆ | ਇਸ ਮੌਕੇ ਹਰਚਰਨ ਸਿੰਘ ਸੰਧੂ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਜੈਤੋ, 31 ਜੁਲਾਈ (ਭੋਲਾ ਸ਼ਰਮਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਜੈਤੋ ਵਿਖੇ ਹੋਈ | ਮੀਟਿੰਗ 'ਚ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿਚ ਪ੍ਰਮੋਸ਼ਨ ਕਰਨ ਤੇ 2011 ਵਿਚ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦਾ ਨਤੀਜਾ ਰਿਹਾ 100 ਫ਼ੀਸਦੀ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀ. ਬੀ. ਐਸ. ਈ. ਬੋਰਡ ਨਵੀਂ ਦਿੱਲੀ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ 65 ਵਿਦਿਆਰਥੀ ਅਪੀਅਰ ਹੋਏ ਤੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ | ਭਾਵੇਂ ...

ਪੂਰੀ ਖ਼ਬਰ »

ਕਮਲ ਰਾਣੀ ਲੈਕਚਰਾਰ ਦੀ ਸੇਵਾ-ਮੁਕਤੀ 'ਤੇ ਸਮਾਗਮ

ਫ਼ਰੀਦਕੋਟ, 31 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਅੰਗਰੇਜੀ ਲੈਕਚਰਾਰ ਕਮਲ ਰਾਣੀ ਦੀ ਸੇਵਾ-ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਅਧਿਆਪਕਾਂ ਵਲੋਂ ਅੰਗਰੇਜੀ ਲੈਕਚਰਾਰ ਕਮਲ ਰਾਣੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਜੈਤੋ, 31 ਜੁਲਾਈ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦਾ ਸੀ. ਬੀ. ਐਸ. ਈ. ਸਿੱਖਿਆ ਬੋਰਡ ਦੁਆਰਾ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਪੰਕਜ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਸੁਖਮੰਦਰ ਸਿੰਘ ਵਾਸੀ ਕੋਟਕਪੂਰਾ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨ੍ਹਾਂ 'ਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਸੁਖਮੰਦਰ ਸਿੰਘ ਨੇ ਦੱਸਿਆ ਕਿ ਉਸਦਾ ਕੈਨੇਡਾ 'ਚ ਪੜ੍ਹਾਈ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ 'ਤੇ ਮੁੜ ਵਿਚਾਰ ਕੀਤਾ ਜਾਵੇ-ਕੋਟਸੁਖੀਆ

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਬਣਾਈ ਗਈ ਨੀਤੀ 'ਤੇ ਮੁੜ ਵਿਚਾਰ ਕੀਤਾ ਜਾਵੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦਾ ਸਾਲਾਨਾ ਇਜਲਾਸ

ਬਰਗਾੜੀ, 31 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਏਸ਼ਨ ਐਸੋਸੀਏਸ਼ਨ ਬਲਾਕ ਬਰਗਾੜੀ ਦਾ ਸਾਲਾਨਾ ਇਜਲਾਸ ਬਲਾਕ ਪ੍ਰਧਾਨ ਗੁਰਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਹੋਇਆ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਬਰਗਾੜੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਬੈਠਕ

ਬਰਗਾੜੀ, 31 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ ਸੀਨੀਅਰ ਅਕਾਲੀ ਆਗੂ ਸੂਬਾ ਸਿੰਘ ਬਾਦਲ ਨੇ ਗੁਰਚੇਤ ਸਿੰਘ ਢਿੱਲੋਂ ਡਾਇਰੈਕਟਰ ਮਾਰਕਫੈਡ ਪੰਜਾਬ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. 12ਵੀਂ ਜਮਾਤ ਦੇ ਨਤੀਜਿਆਂ 'ਚ ਐੱਸ.ਐੱਮ.ਡੀ. ਸਕੂਲ ਨੇ ਮਾਰੀ ਬਾਜ਼ੀ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਐਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦਾ ਸਾਇੰਸ ਅਤੇ ਕਾਮਰਸ ਗਰੁੱਪ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਸਕੂਲ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਹੋਈ ਮੁਸ਼ਤੈਦ

ਕੋਟਕਪੂਰਾ, 31 ਜੁਲਾਈ (ਮੇਘਰਾਜ)-ਡੀ.ਐਸ.ਪੀ ਕੋਟਕਪੂਰਾ ਬਲਕਾਰ ਸਿੰਘ ਸੰਧੂ ਅਤੇ ਥਾਣਾ ਸ਼ਹਿਰੀ ਮੁਖੀ ਸਰਬਜੀਤ ਸਿੰਘ ਪੀ.ਪੀ.ਐਸ ਦੀ ਨਿਗਰਾਨੀ ਹੇਠ ਕੋਟਕਪੂਰਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨ ਚਾਲਕਾਂ ਦੀ ਜਾਂਚ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਪਿੰਡ ਇਕਾਈ ਦੀਪ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 31 ਜੁਲਾਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਗੁਰਦੁਆਰਾ ਬਾਬਾ ਬ੍ਰਹਮ ਦਾਸ ਪਿੰਡ ਦੀਪ ਸਿੰਘ ਵਾਲਾ ਵਿਖੇ ਸਾਥੀ ਲਾਲ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਅੰਗਰੇਜ ਸਿੰਘ ਸੁਰਮੁੱਖ ...

ਪੂਰੀ ਖ਼ਬਰ »

ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 31 ਜੁਲਾਈ (ਕਲਦੀਪ ਸਿੰਘ ਗੋਂਦਾਰਾ) - ਮਿਲੇਨੀਅਮ ਵਰਲਡ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ | ਸਕੂਲ ਪਿ੍ੰਸੀਪਲ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ...

ਪੂਰੀ ਖ਼ਬਰ »

ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ ਦੇ ਸੇਵਾ ਕਾਲ 'ਚ ਇਕ ਸਾਲ ਦਾ ਵਾਧਾ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਵਸਨੀਕ ਅਤੇ ਬਠਿੰਡਾ ਵਿਖੇ ਡੀ.ਐਸ.ਪੀ. ਤਾਇਨਾਤ ਗੁਰਜੀਤ ਸਿੰਘ ਰੋਮਾਣਾ ਦੇ ਕਾਰਜ ਕਾਲ ਵਿਚ ਪੰਜਾਬ ਸਰਕਾਰ ਨੇ ਇਕ ਸਾਲ ਦਾ ਵਾਧਾ ਕੀਤਾ ਹੈ | ਸ: ਰੋਮਾਣਾ ਸਰਵਿਸ ਦੌਰਾਨ ਚੰਗੀ ਕਾਰਗੁਜ਼ਾਰੀ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ ਮੌਕੇ ਹੋਣਹਾਰ ਬੱਚਿਆਂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-'ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ' ਕੋਟਕਪੂਰਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਵਿਲੱਖਣ ਢੰਗ ਨਾਲ ਮਨਾਉਂਦਿਆਂ ਸਰਕਾਰੀ ਸਕੂਲ ਹਰੀਨੌਂ ਵਿਖੇ ਪੜ੍ਹਦੇ ਬੱਚਿਆਂ ਨੂੰ ਜਿੱਥੇ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

12ਵੀਂ ਕਲਾਸ ਦੇ ਨਤੀਜੇ ਰਹੇ ਸ਼ਾਨਦਾਰ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੀ ਸਕੂਲ ਮੈਰਿਟ ਸੂਚੀ 'ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਮੈਡੀਕਲ ਤੇ ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ 8 ਨੂੰ ਬਰਗਾੜੀ ਵਿਖੇ ਵਹੀਰਾਂ ਘੱਤ ਕੇ ਪਹੁੰਚਣ ਦੀ ਅਪੀਲ

ਬਰਗਾੜੀ, 31 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬੇਅਦਬੀ ਦੇ ਇਨਸਾਫ਼ ਲਈ ਚੱਲ ਰਹੇ ਇਨਸਾਫ਼ ਮੋਰਚੇ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਿਸਾਨ ਵਿੰਗ ਦੇ 28ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ | ਪਾਰਟੀ ...

ਪੂਰੀ ਖ਼ਬਰ »

ਮੁਹੱਲਾ ਹੀਰਾ ਸਿੰਘ ਨਗਰ ਦੀ ਮੁੱਖ ਗਲੀ ਬਾਰਿਸ਼ ਪੈਣ ਕਾਰਨ ਧਸੀ

ਕੋਟਕਪੂਰਾ, 31 ਜੁਲਾਈ (ਮੇਘਰਾਜ)-ਸਥਾਨਕ ਮੁਹੱਲਾ ਹੀਰਾ ਸਿੰਘ ਨਗਰ ਦੀ ਗਲੀ ਨੰਬਰ: 5 ਖੱਬੇ ਪਾਸੇ, ਜੋ ਗੁਰਦੁਆਰਾ ਸਾਹਿਬ ਨੂੰ ਜਾਂਦੀ ਹੈ ਅਤੇ ਲਗਪਗ 6 ਸਾਲਾਂ 'ਚ ਇੰਟਰਲਾਕਿੰਗ ਟਾਇਲਾਂ ਨਾਲ ਬਣ ਕੇ ਤਿਆਰ ਹੋਈ ਹੈ | ਜੋ ਕਿ ਬੀਤੇ ਦਿਨੀਂ ਬਾਰਿਸ਼ ਪੈਣ ਕਾਰਨ ਧੱਸਣੀ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਤੇ ਕਿਸਾਨੀ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਮਜ਼ਬੂਤੀ ਜ਼ਰੂਰੀ-ਜਥੇਦਾਰ ਨੰਗਲ

ਕੋਟਕਪੂਰਾ, 31 ਜੁਲਾਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਦਿੱਤੇ ਗਏ ਨਿਰਦੇਸ਼ ਤਹਿਤ ਪਿੰਡ ਸਿਰਸੜੀ ਦੇ ਗੁਰਦੁਆਰਾ ਸਾਹਿਬ ਵਿਖੇ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 50 ਪੈਨਸ਼ਨਰ ਮੈਂਬਰਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 31 ਜੁਲਾਈ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਸਮਾਗਮ ਕਰਕੇ ਮਹੀਨਾ ਜੁਲਾਈ ਦੌਰਾਨ ਜਨਮ ਅਤੇ ਸੇਵਾ ਮੁਕਤ ਹੋਣ ਵਾਲੇ 50 ਪੈਨਸ਼ਨਰ ਮੈਂਬਰਾਂ ਨੂੰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਫ਼ਰੀਦਕੋਟ, 31 ਜੁਲਾਈ (ਜਸਵੰਤ ਸਿੰਘ ਪੁਰਬਾ) - ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਇੱਥੋਂ ਦੇ ਦਸ਼ਮੇਸ਼ ਪਬਲਿਕ ਸਕੂਲ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਜੈਸਮੀਨ ਕੌਰ ਗਿੱਲ, ਪਵਨਦੀਪ ਕੌਰ, ਸਿਮਰਜੋਤ ਕੌਰ ਅਤੇ ਕਾਮਰਸ ...

ਪੂਰੀ ਖ਼ਬਰ »

ਰਿਸ਼ੀ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪੰਜਗਰਾੲੀਂ ਕਲਾਂ, 31 ਜੁਲਾਈ (ਸੁਖਮੰਦਰ ਸਿੰਘ ਬਰਾੜ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਰਿਸ਼ੀ ਮਾਡਲ ਸਕੂਲ ਦਾ ਨਤੀਜਾ ਸੌਂ ਫ਼ੀਸਦੀ ਰਿਹਾ | ਸਕੂਲ ਦੀ ਪਿੰ੍ਰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਦੱਸਿਆ ਸਾਇੰਸ ਗਰੁੱਪ ਵਿਚੋਂ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX