ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  10 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 minute ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਮੋਗਾ

ਮਹਿੰਦਰਪਾਲ ਲੂੰਬਾ ਨੇ 3 ਮਹੀਨੇ ਲਈ ਟਰੱਸਟ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਮੂਲ ਰੂਪ ਵਿਚ ਸੁਧਾਰ ਦੇ ਰਹਿਣ ਵਾਲੇ ਅਤੇ ਅੱਜ-ਕੱਲ੍ਹ ਕੈਨੇਡਾ ਵਿਚ ਰਹਿ ਰਹੇ ਗੁਰਦਰਸ਼ਨ ਧਾਲੀਵਾਲ ਉਰਫ਼ ਦਰਸ਼ਨ ਧਾਲੀਵਾਲ ਉਰਫ਼ ਕੁੱਕੂ ਧਾਲੀਵਾਲ ਉਰਫ਼ ਸਿੰਘ ਹਰਪ੍ਰੀਤ ਅਤੇ ਉਸ ਦੇ ਸਾਥੀਆਂ ਵਲੋਂ ਸਰਬੱਤ ਦਾ ਭਲਾ ਟਰੱਸਟ ਮੋਗਾ ਦੇ ਪ੍ਰਧਾਨ ਮਹਿੰਦਰਪਾਲ ਲੂੰਬਾ ਅਤੇ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ ਦੇ ਚਰਿੱਤਰ 'ਤੇ ਮਨਘੜਤ ਦੋਸ਼ ਲਗਾ ਕੇ ਸੁੱਟੇ ਗਏ ਚਿੱਕੜ ਸਬੰਧੀ ਅੱਜ ਟਰੱਸਟ ਦੀ ਮੀਟਿੰਗ ਬਸਤੀ ਗੋਬਿੰਦਗੜ੍ਹ ਸਥਿਤ ਦਫ਼ਤਰ ਵਿਚ ਹੋਈ | ਇਸ ਮੀਟਿੰਗ ਵਿਚ ਸਿੰਘ ਹਰਪ੍ਰੀਤ ਵਲੋਂ ਪਾਈਆਂ ਪੋਸਟਾਂ, ਉਨ੍ਹਾਂ 'ਤੇ ਭੱਦੇ ਕੁਮੈਂਟ ਕਰਨ ਵਾਲੇ ਲੋਕਾਂ ਅਤੇ ਇਸ ਸਾਜ਼ਿਸ਼ ਵਿਚ ਉਸ ਦਾ ਸਾਥ ਦੇਣ ਵਾਲੇ ਲੋਕਾਂ 'ਤੇ ਕਾਰਵਾਈ ਕਰਨ ਸਬੰਧੀ ਵਿਚਾਰ ਕੀਤੀ ਗਈ | ਇਸ ਮੌਕੇ ਸਰਬੱਤ ਦਾ ਭਲਾ ਪਰਿਵਾਰ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਲੂੰਬਾ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲ ਚੁੱਕੀ ਗੰਦਗੀ ਨੂੰ ਸਾਫ਼ ਕਰਨਾ ਵੀ ਸਮਾਜ ਸੇਵਾ ਦਾ ਹੀ ਹਿੱਸਾ ਹੈ | ਇਸ ਲਈ ਮੈਂ ਇਸ ਸਾਜ਼ਿਸ਼ ਵਿਚ ਸ਼ਾਮਿਲ ਲੋਕਾਂ ਖ਼ਿਲਾਫ਼ ਕਾਨੰੂਨੀ ਲੜਾਈ ਲੜਨਾ ਚਾਹੁੰਦਾ ਹਾਂ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦੀ ਵਰਤੋਂ ਸਬੰਧੀ ਸਬਕ ਮਿਲ ਸਕੇ, ਪਰ ਉਹ ਨਹੀਂ ਚਾਹੁੰਦੇ ਕਿ ਇਸ ਲੜਾਈ ਦੌਰਾਨ ਮੇਰੇ ਪਰਿਵਾਰ 'ਤੇ ਕੋਈ ਦਾਗ਼ ਲੱਗੇ ਜਾਂ ਲੋਕਾਂ ਵਲੋਂ ਰੱਬ ਵਾਂਗ ਪੂਜੀ ਜਾਂਦੀ ਮਹਾਨ ਸ਼ਖ਼ਸੀਅਤ ਡਾ. ਐਸ.ਪੀ. ਸਿੰਘ ਓਬਰਾਏ 'ਤੇ ਕੋਈ ਚਿੱਕੜ ਉਛਾਲਨ ਦੀ ਕੋਸ਼ਿਸ਼ ਕਰੇ | ਇਸ ਲਈ ਮੈਂ ਤਿੰਨ ਮਹੀਨੇ ਲਈ ਟਰੱਸਟ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੁੰਦਾ ਹਾਂ | ਇਸ ਉਪਰੰਤ ਮਹਿੰਦਰਪਾਲ ਲੂੰਬਾ ਨੇ ਕਿਹਾ ਕਿ ਹੁਣ ਜਿਸ ਕਿਸੇ ਨੇ ਵੀ ਮੇਰੇ 'ਤੇ ਇਲਜ਼ਾਮ ਲਗਾਉਣੇ ਹਨ, ਉਹ ਸਬੂਤਾਂ ਸਮੇਤ ਸਾਹਮਣੇ ਆਵੇ ਤੇ ਸਿੱਧਾ ਮੈਨੂੰ ਸੰਬੋਧਨ ਕਰ ਕੇ ਗੱਲ ਕਰੇ | ਉਨ੍ਹਾਂ ਦੱਸਿਆ ਕਿ ਸਾਈਬਰ ਕ੍ਰਾਈਮ ਸੈੱਲ ਵੱਲੋਂ ਸ਼ਿਕੰਜਾ ਕੱਸੇ ਜਾਣ ਤੋਂ ਬਾਅਦ ਕੁੱਕੂ ਧਾਲੀਵਾਲ ਉਰਫ਼ ਸਿੰਘ ਹਰਪ੍ਰੀਤ ਸੋਸ਼ਲ ਮੀਡੀਆ 'ਤੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਸਾਡੇ ਚਰਿੱਤਰ ਨੂੰ ਦਾਗ਼ਦਾਰ ਕਰ ਕੇ ਉਹ ਸਿਰਫ਼ ਮੁਆਫ਼ੀ ਮੰਗ ਕੇ ਨਹੀਂ ਭੱਜ ਸਕਦਾ | ਇਸ ਸਾਜ਼ਿਸ਼ ਵਿਚ ਕੌਣ ਕੌਣ ਲੋਕ ਸ਼ਾਮਿਲ ਸਨ, ਇਸ ਦਾ ਪਤਾ ਲਗਾਉਣ ਲਈ ਵੀ ਇਹ ਲੜਾਈ ਲੜਨੀ ਅਤਿ ਜ਼ਰੂਰੀ ਹੈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ, ਸਕੱਤਰ ਰਣਜੀਤ ਸਿੰਘ ਧਾਲੀਵਾਲ, ਕੈਸ਼ੀਅਰ ਦਵਿੰਦਰਜੀਤ ਸਿੰਘ ਗਿੱਲ, ਮੀਤ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ, ਗੁਰਸੇਵਕ ਸਿੰਘ ਸੰਨਿਆਸੀ, ਦਰਸ਼ਨ ਸਿੰਘ ਲੋਪੋ, ਸੁਖਦੇਵ ਸਿੰਘ ਬਰਾੜ, ਅਵਤਾਰ ਸਿੰਘ ਘੋਲੀਆਂ, ਕਰਮਜੀਤ ਕੌਰ, ਨਰਜੀਤ ਕੌਰ, ਰਾਮ ਸਿੰਘ ਜਾਨੀਆਂ, ਜਸਵਿੰਦਰ ਸਿੰਘ ਹੇਰ, ਗੁਰਨਾਮ ਸਿੰਘ ਲਵਲੀ, ਜਸਵੰਤ ਸਿੰਘ ਪੁਰਾਣੇ ਵਾਲਾ ਅਤੇ ਜਸਵੀਰ ਕੌਰ ਆਦਿ ਹਾਜ਼ਰ ਸਨ |

ਪੰਜਾਬ ਦੇ ਹਜ਼ਾਰਾਂ ਨੰਬਰਦਾਰ ਕੱਲ੍ਹ ਪਟਿਆਲੇ ਧਰਨੇ 'ਚ ਸ਼ਾਮਿਲ ਹੋਣਗੇ-ਗਾਲਿਬ, ਖਾਈ

ਅਜੀਤਵਾਲ, 31 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਭਰ ਦੇ ਹਜ਼ਾਰਾਂ ਨੰਬਰਦਾਰ ਕੱਲ੍ਹ 2 ਅਗਸਤ ਨੂੰ ਹੋਣ ਵਾਲੇ ਪਟਿਆਲਾ ਧਰਨੇ ਵਿਚ ਸ਼ਾਮਿਲ ਹੋਣਗੇ ਤੇ ਇਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਬਰਦਾਰ ਐਸੋਸੀਏਸ਼ਨ ਰਜਿ. 169 ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਬਾਜ਼ਾਰ 'ਚੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਬਾਘਾ ਪੁਰਾਣਾ, 31 ਜੁਲਾਈ (ਕਿ੍ਸ਼ਨ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰੋਂ ਭੀੜ ਭਰੇ ਬਾਜ਼ਾਰ ਵਿਚ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੋਟਰਸਾਈਕਲ ਮਾਲਕ ਲਖਵਿੰਦਰ ਸਿੰਘ ਲੱਕੀ ਸਪੁੱਤਰ ਜੁਗਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਸਿਵਲ ਹਸਪਤਾਲ ਮੋਗਾ ਵਲੋਂ ਦੁਕਾਨਾਂ 'ਤੇ ਛਾਪੇਮਾਰੀ

ਮੋਗਾ, 31 ਜੁਲਾਈ (ਗੁਰਤੇਜ ਸਿੰਘ)-ਸਿਹਤ ਵਿਭਾਗ ਸਿਵਲ ਹਸਪਤਾਲ ਮੋਗਾ ਦੀ ਫੂਡ ਸੇਫ਼ਟੀ ਬਰਾਂਚ ਵਲੋਂ ਅਸਿਸਟੈਂਟ ਫੂਡ ਕਮਿਸ਼ਨਰ ਡਾ. ਮਨਜਿੰਦਰ ਸਿੰਘ ਢਿੱਲੋਂ ਤੇ ਫੂਡ ਸੇਫ਼ਟੀ ਅਫ਼ਸਰ ਡਾ. ਜਤਿੰਦਰ ਸਿੰਘ ਵਿਰਕ ਦੀ ਅਗਵਾਈ 'ਚ ਸ਼ਹਿਰ ਦੀਆਂ ਵੱਖ-ਵੱਖ ਖਾਣ ਪੀਣ ਵਾਲੀਆਂ ...

ਪੂਰੀ ਖ਼ਬਰ »

ਹਲਕਾ ਧਰਮਕੋਟ ਵਿਚ 'ਆਮ ਆਦਮੀ ਪਾਰਟੀ' ਦੀਆਂ ਦਿਨੋਂ ਦਿਨ ਵਧ ਰਹੀਆਂ ਸਰਗਰਮੀਆਂ ਤੋਂ ਵਿਰੋਧੀ ਪਾਰਟੀਆਂ ਹੋਈਆਂ ਚਿੰਤਤ

ਧਰਮਕੋਟ, 31 ਜੁਲਾਈ (ਪਰਮਜੀਤ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਦੇ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਉੱਥੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਹਲੀ ਸਟਾਰ ਏਮਜ਼ ਸਕੂਲ ਦੀ ਵਿਦਿਆਰਥਣ ਨੇ ਆਈਲਟਸ 'ਚ 8 ਬੈਂਡ ਹਾਸਲ ਕੀਤੇ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਕੋਹਲੀ ਸਟਾਰ ਏਮਜ਼ ਸਕੂਲ ਜੋ ਕਿ ਰਾਮ ਗੰਜ ਮੰਡੀ ਵਿਖੇ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਦੀ ਵਿਦਿਆਰਥਣ ਪ੍ਰਭਨੀਤ ਕੌਰ ਨੇ ਆਈਲਟਸ ਦੇ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਬੇਰੁਜ਼ਗਾਰ ਹੋਏ ਨੌਜਵਾਨ ਵਲੋਂ ਖ਼ੁਦਕੁਸ਼ੀ

ਮੋਗਾ, 31 ਜੁਲਾਈ (ਗੁਰਤੇਜ ਸਿੰਘ)- ਕੋਰੋਨਾ ਕਾਲ ਦੌਰਾਨ ਕੰਮ ਨਾ ਚੱਲਣ ਕਰਕੇ ਬੇਰੁਜ਼ਗਾਰੀ ਪੱਖੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

300 ਨਸ਼ੀਲੀਆਂ ਗੋਲੀਆਂ ਅਤੇ 9 ਬੋਤਲਾਂ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 31 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ 300 ਨਸ਼ੀਲੀਆਂ ਗੋਲੀਆਂ ਅਤੇ 9 ਬੋਤਲਾਂ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਡੀ.ਐਸ.ਪੀ. ਪਰਸਨ ਸਿੰਘ ਅਤੇ ਥਾਣਾ ਮੁਖੀ ਨਿਰਮਲਜੀਤ ...

ਪੂਰੀ ਖ਼ਬਰ »

ਬੱਧਨੀ ਕਲਾਂ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼

ਬੱਧਨੀ ਕਲਾਂ, 31 ਜੁਲਾਈ (ਸੰਜੀਵ ਕੋਛੜ)-ਥਾਣਾ ਮੁਖੀ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਬੱਧਨੀ ਕਲਾਂ ਤੋਂ ਰਣੀਆਂ ਵਾਲੀ ਨਹਿਰ ਵਿਚੋਂ ਤਕਰੀਬਨ 25 ਤੋਂ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਜਿਸ ਦੇ ਗਲੇ ਅਤੇ ਖੱਬੇ ਗਿੱਟੇ ਉੱਤੇ ...

ਪੂਰੀ ਖ਼ਬਰ »

ਮਹਿੰਦਰਪਾਲ ਲੂੰਬਾ ਨੇ 3 ਮਹੀਨੇ ਲਈ ਟਰੱਸਟ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਮੂਲ ਰੂਪ ਵਿਚ ਸੁਧਾਰ ਦੇ ਰਹਿਣ ਵਾਲੇ ਅਤੇ ਅੱਜ-ਕੱਲ੍ਹ ਕੈਨੇਡਾ ਵਿਚ ਰਹਿ ਰਹੇ ਗੁਰਦਰਸ਼ਨ ਧਾਲੀਵਾਲ ਉਰਫ਼ ਦਰਸ਼ਨ ਧਾਲੀਵਾਲ ਉਰਫ਼ ਕੁੱਕੂ ਧਾਲੀਵਾਲ ਉਰਫ਼ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਲੋਕਾਂ ਲਈ ਖੜ੍ਹੀਆਂ ਕੀਤੀਆਂ ਨਵੀਆਂ ਮੁਸੀਬਤਾਂ

ਨੱਥੂਵਾਲਾ ਗਰਬੀ, 31 ਜੁਲਾਈ (ਸਾਧੂ ਰਾਮ ਲੰਗੇਆਣਾ)-ਸਾਨੂੰ ਮੀਡੀਆ ਰਾਹੀਂ ਰੋਜ਼ਾਨਾ ਹੀ ਦੇਖਣ ਸੁਣਨ 'ਚ ਆਉਂਦਾ ਹੈ ਕਿ ਅਣਪਛਾਤੇ ਚੋਰ ਗਰੋਹ ੇ ਡਾਕੇ ਚੋਰੀਆਂ ਮਾਰ ਕੇ ਐਨੀ ਲੁੱਟ ਖੋਹ ਕਰ ਲਈ ਹੈ ਜਿਸ ਨਾਲ ਲੋਕ ਬਹੁਤ ਪਰੇਸ਼ਾਨ ਹ ਪਰ ਹੁਣ ਚੋਰ ਗਰੋਹ ਨੇ ਹੋਰਨਾਂ ਚੀਜ਼ਾਂ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਕੈਦੀ ਵਾਪਸ ਨਾ ਜਾਣ 'ਤੇ ਮਾਮਲਾ ਦਰਜ

ਮੋਗਾ, 31 ਜੁਲਾਈ (ਗੁਰਤੇਜ ਸਿੰਘ) - ਥਾਣਾ ਸਦਰ ਪੁਲਿਸ ਮੋਗਾ ਵਲੋਂ ਜੇਲ੍ਹ ਤੋਂ ਪੈਰੋਲ 'ਤੇ ਆਏ ਕੈਦੀ ਵਲੋਂ ਵਾਪਸ ਨਾ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਡਰੋਲੀ ਭਾਈ ਜਿਸ 'ਤੇ 28 ਜੁਲਾਈ 1994 ਨੂੰ ਐਨ.ਡੀ.ਪੀ.ਐਸ. ...

ਪੂਰੀ ਖ਼ਬਰ »

ਦਸਮੇਸ਼ ਸੀਨੀ. ਸੈਕੰ. ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸੌ ਫ਼ੀਸਦੀ

ਕੋਟ ਈਸੇ ਖਾਂ, 31 ਜੁਲਾਈ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ 12ਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਮੁਸਕਾਨ ਨੇ ਸੌ ਫ਼ੀਸਦੀ ਅੰਕ ਪ੍ਰਾਪਤ ਕਰ ਕੇ ਇਲਾਕੇ ਤੇ ਆਪਣੇ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਦਿੱਲੀ ਧਰਨੇ ਲਈ ਕਾਫ਼ਲੇ ਰਵਾਨਾ

ਮੋਗਾ, 31 ਜੁਲਾਈ (ਅਸ਼ੋਕ ਬਾਂਸਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਿੱਥੇ ਦਿੱਲੀ ਵਿਚ ਕਾਫ਼ਲੇ ਰਵਾਨਾ ਹੋਏ ਉੱਥੇ ਪੰਜਾਬ ਵਿਚ 39 ਥਾਵਾਂ ਟੋਲ ਪਲਾਜ਼ਿਆਂ, ਮਾਲਾਂ, ਰਿਲਾਇੰਸ ਦੇ ਪੰਪਾਂ ਤੇ ਸਾਇਲੋ ਪਲਾਂਟ ਡਗਰੂ ਵਿਖੇ ਲਗਾਤਾਰ ਦਿਨ ਰਾਤ ਦੇ ਧਰਨੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸਾਵਣ ਮਹੀਨੇ ਦਾ ਤਿਉਹਾਰ ਤੀਆਂ ਪੂਰੇ ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਸਾਰੇ ਅਧਿਆਪਕ ਪੰਜਾਬੀ ਪਹਿਰਾਵੇ 'ਚ ਇੰਜ ਸਜ-ਧਜ ਕੇ ਆਏ ਜਿਵੇਂ ਪੁਰਾਣਾ ਸਭਿਆਚਾਰ ਦੁਬਾਰਾ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ 'ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਕੋਟ ਈਸੇ ਖਾਂ, 31 ਜੁਲਾਈ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਪੀ.ਕੇ. ਠਾਕਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸ਼ਹੀਦ ਸਰਦਾਰ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਮੋਗਾ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕਡਾਊਨ ਤੋਂ ਬਾਅਦ ਰਣਦੀਪ ਕੌਰ ਦਾ ...

ਪੂਰੀ ਖ਼ਬਰ »

ਦਸਮੇਸ਼ ਸੀਨੀ. ਸੈਕੰ. ਸਕੂਲ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸੌ ਫ਼ੀਸਦੀ

ਕੋਟ ਈਸੇ ਖਾਂ, 31 ਜੁਲਾਈ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ 12ਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਮੁਸਕਾਨ ਨੇ ਸੌ ਫ਼ੀਸਦੀ ਅੰਕ ਪ੍ਰਾਪਤ ਕਰ ਕੇ ਇਲਾਕੇ ਤੇ ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਜੀਂਦੜਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਬ੍ਰਹਮਲੀਨ ਸੰਤ ਬਾਬਾ ਕਾਰਜ ਸਿੰਘ ਤੇ ਸਵਰਗਵਾਸੀ ਬਾਬਾ ਇਕਬਾਲ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਆਈਲਟਸ 'ਚ 8 ਬੈਂਡ ਕੀਤੇ ਹਾਸਲ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜਿੱਥੋਂ ਵਿਦਿਆਰਥੀ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ...

ਪੂਰੀ ਖ਼ਬਰ »

ਚੰਦ ਨਵਾਂ ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਸਾਰੀਆਂ ਸਟਰੀਮਜ਼ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 31 ਜੁਲਾਈ (ਜਸਪਾਲ ਸਿੰਘ ਬੱਬੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਜਮਾਤ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਗੌਰਮੈਂਟ ਸਕੂਲ ਲੈਕਚਰਾਰ ਯੂਨੀਅਨ ਨੇ ਹੱਲਾ ਬੋਲ ਮਹਾਂ ਰੈਲੀ 'ਚ ਸ਼ਮੂਲੀਅਤ 'ਤੇ ਮੁਲਾਜ਼ਮਾਂ ਦਾ ਕੀਤਾ ਧੰਨਵਾਦ

ਮੋਗਾ, 31 ਜੁਲਾਈ (ਜਸਪਾਲ ਸਿੰਘ ਬੱਬੀ)-ਗੌਰਮੈਂਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਸੈਦੋਕੇ ਅਤੇ ਸੂਬਾ ਪੈੱ੍ਰਸ ਸਕੱਤਰ ਡਾ.ਅਜੀਤਪਾਲ ਸਿੰਘ ਮੋਗਾ ਨੇ ਪਟਿਆਲਾ ਵਿਖੇ ਹੱਲਾ ਬੋਲ ਮਹਾਂ ਰੈਲੀ ਵਿਚ ਬਹੁ ਗਿਣਤੀ ਵਿਚ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਧਰਮਕੋਟ, 31 ਜੁਲਾਈ (ਪਰਮਜੀਤ ਸਿੰਘ)-ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਸਦਾ ਜੱਗ ਜਿਉਂਦੀਆਂ ਰਹਿੰਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਨੇ ਧਰਮਕੋਟ ...

ਪੂਰੀ ਖ਼ਬਰ »

ਖੁਖਰਾਣਾ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ ਦੇ ਪਿ੍ੰਸੀਪਲ ਤੇਜਿੰਦਰ ਸਿੰਘ ਜਸ਼ਨ ਦੀ ਅਗਵਾਈ ਵਿਚ ਸਕੂਲੀ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਨੇ ਵਿਸ਼ੇਸ਼ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਨਿਹਾਲ ਸਿੰਘ ਵਾਲਾ, 31 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਨਿਰਮਲਜੀਤ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਜਨਰਲ ਬਾਡੀ ਦੀ ਮੀਟਿੰਗ

ਮੋਗਾ, 31 ਜੁਲਾਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਮੀਟਿੰਗ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੌਂਸਲ ਦੇ ਕੋਵਿਡ 19 ਦੌਰਾਨ ...

ਪੂਰੀ ਖ਼ਬਰ »

ਸਾਮਰਾਜੀ ਨੀਤੀਆਂ ਖ਼ਿਲਾਫ਼ ਲੜਨ ਵਾਸਤੇ ਸਾਨੂੰ ਮਾਨਸਿਕ ਤੌਰ 'ਤੇ ਤਿਆਰ ਹੋਣਾ ਪਵੇਗਾ-ਡੇਮਰੂ

ਬਾਘਾ ਪੁਰਾਣਾ, 31 ਜੁਲਾਈ (ਕਿ੍ਸ਼ਨ ਸਿੰਗਲਾ)-ਬੀ.ਕੇ.ਯੂ. ਏਕਤਾ ਉਗਰਾਹਾਂ ਬਾਘਾ ਪੁਰਾਣਾ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਹੇ ਦਿਨ ਰਾਤ ਦੇ ਪੱਕੇ ਧਰਨੇ ਮੌਕੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਹਾਕਮਾਂ ਵਲੋਂ ...

ਪੂਰੀ ਖ਼ਬਰ »

ਮੋਗਾ ਤੋਂ ਅਕਾਲੀ ਦਲ ਨੂੰ ਛੱਡ ਮੁਹਤਬਰਾਂ ਨੇ ਫੜਿਆ 'ਆਪ' ਦਾ ਪੱਲਾ

ਮੋਗਾ, 31 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਅਸ਼ੋਕ ਬਾਂਸਲ)-ਪੰਜਾਬ ਵਿਚ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਬਾਰਿਸ਼ ਨੇ ਖੋਲ੍ਹੀ ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਦੀ ਪੋਲ

ਕੋਟ ਈਸੇ ਖਾਂ, 31 ਜੁਲਾਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਇਕ ਪਾਸੇ ਸੱਤਾ ਧਿਰ ਕਾਂਗਰਸ ਦੇ ਕੌਂਸਲਰਾਂ ਵਲੋਂ ਸ਼ਹਿਰ ਕੋਟ ਈਸੇ ਖਾਂ 'ਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ, ਜਿਸ ਦੀ ਵੱਡੀ ਪੋਲ ਸ਼ਹਿਰ ਦੇ ...

ਪੂਰੀ ਖ਼ਬਰ »

ਸਪਰਿੰਗ ਡਿਊ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤਵਾਲ, 31 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ 12ਵੀਂ ਕਲਾਸ ਦੀ ਨਤੀਜੇ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਇਸ ਸਾਲ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਵਧੀਆ ਨਤੀਜੇ, ਜਸ਼ਨ ਦਾ ਰਿਹਾ ਮਾਹੌਲ

ਕਿਸ਼ਨਪੁਰਾ ਕਲਾਂ, 31 ਜੁਲਾਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਆਏ ਸੀ. ਬੀ. ਐਸ. ਈ. ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦੇ ਮੱਦੇਨਜ਼ਰ ਬੱਚੇ ਆਪਣੇ ਮਾਪਿਆਂ ਨਾਲ ਸਕੂਲ ਅਧਿਆਪਕਾਂ ਤੇ ਪਿ੍ੰਸੀਪਲ ਦਾ ਧੰਨਵਾਦ ਕਰਨ ਲਈ ਆਏ | ਸਭ ਬੱਚਿਆਂ ਨੇ ਇਕ ਦੂਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX