ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  7 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  24 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  26 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  29 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  32 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 1 hour ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 1 hour ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 4 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 4 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 5 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਬਠਿੰਡਾ

ਕਿਸਾਨਾਂ ਨੇ ਟਿਕਰੀ ਸਰਹੱਦ 'ਤੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਬਠਿੰਡਾ, 31 ਜੁਲਾਈ (ਸੱਤਪਾਲ ਸਿੰਘ ਸਿਵੀਆਂ) - ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨਾਂ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਟਿਕਰੀ ਬਾਰਡਰ ਦੇ 'ਗਦਰੀ ਗੁਲਾਬ ਕੌਰ ਨਗਰ' ਵਿਖੇ ਚੱਲ ਰਹੀ ਸਟੇਜ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਾਅਰਿਆਂ ਦੀ ਗੂੰਜ ਨਾਲ ਸਿਜਦਾ ਕੀਤਾ। ਯੂਨੀਅਨ ਦੇ ਬਠਿੰਡਾ ਜ਼ਿਲ੍ਹਾ ਦੇ ਆਗੂ ਬਸੰਤ ਸਿੰਘ ਕੋਠਾ ਗੁਰੁ ਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਸ਼ਹੀਦ ਊਧਮ ਸਿੰਘ ਛੋਟੀ ਉਮਰ ਦੇ ਵਿਚ ਆਪਣੇ ਮਾਂ-ਬਾਪ ਦੇ ਸਾਏ ਤੋਂ ਵਾਂਝਾ ਹੋ ਗਿਆ ਸੀ ਤੇ ਆਪਣੀ ਪੜ੍ਹਾਈ ਵੀ ਯਤੀਮਖ਼ਾਨੇ ਦੇ ਵਿਚ ਰਹਿ ਕੇ ਕੀਤੀ। ਉਨ੍ਹਾਂ ਆਪਣੇ ਆਪ ਨੂੰ ਮੌਕੇ ਦੇ ਹਾਲਾਤਾਂ ਨੂੰ ਅਨੁਸਾਰ ਜ਼ਿੰਦਗੀ ਜਿਊਣ ਲਈ ਮਾਨਸਿਕ ਤੌਰ 'ਤੇ ਤਿਆਰ ਕੀਤਾ। ਅੰਮ੍ਰਿਤਸਰ ਦੇ ਜ਼ਲ੍ਹਿਆਂਵਾਲੇ ਬਾਗ ਵਿਖੇ ਬਰਤਾਨਵੀ ਹਕੂਮਤ ਵਲੋਂ ਲਿਆਂਦੇ ਗਏ ਰੋਲਟ ਐਕਟ ਦਾ ਵਿਰੋਧ ਕਰਨ ਵਾਲੇ ਕਿਰਤੀ ਲੋਕਾਂ 'ਤੇ ਕੀਤੀ ਗਈ ਅੰਨ੍ਹੇਵਾਹ ਗੋਲਾਬਾਰੀ ਨੇ ਸ਼ਹੀਦ ਊਧਮ ਸਿੰਘ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਉਨ੍ਹਾਂ ਬ੍ਰਿਟਿਸ਼ ਹਕੂਮਤ ਨੂੰ ਦੇਸ਼ 'ਚੋਂ ਕੱਢ ਕੇ ਬਰਾਬਰਤਾ ਵਾਲਾ ਰਾਜ ਲਿਆਉਣ ਲਈ ਦੀ ਠਾਣ ਲਈ। ਉਨ੍ਹਾਂ ਇਕੋ ਨਾਅਰਾ ਬੁਲੰਦ ਕੀਤਾ ਕਿ ਆਜ਼ਾਦੀ ਦੀ ਬੁਨਿਆਦ ਇਨਕਲਾਬ 'ਤੇ ਟਿਕੀ ਹੋਈ ਹੈ ਤੇ ਗੁਲਾਮੀ ਦੇ ਵਿਰੋਧ 'ਚ ਲੜੀ ਜਾ ਰਹੀ ਲੜਾਈ ਸਾਡਾ ਧਰਮ ਹੈ। ਉਨ੍ਹਾਂ 20 ਸਾਲਾਂ ਬਾਅਦ ਜਲਿਆਂਵਾਲਾ ਵਾਲਾ ਬਾਗ ਦੇ ਸ਼ਹੀਦਾਂ ਦੇ ਕਾਤਲ ਨੂੰ ਇੰਗਲੈਂਡ ਪੁੱਜ ਕੇ ਇਕ ਭਰੀ ਸਭਾ ਵਿਚ ਗੋਲੀਆਂ ਮਾਰ ਕੇ ਆਪਣਾ ਨਿਸ਼ਾਨਾ ਪੂਰਾ ਕੀਤਾ। ਉਡਵਾਇਰ ਨੂੰ ਕਤਲ ਕਰਨ ਦੇ ਦੋਸ਼ 'ਚ 31 ਜੁਲਾਈ 1940 ਨੂੰ ਸ਼ਹੀਦ ਉੇੱਧਮ ਸਿੰਘ ਨੂੰ ਫਾਂਸੀ ਦੇ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਹਾਲਾਤ ਵੀ ਉਸ ਸਮੇਂ ਦੇ ਸ਼ਰਮਾਏਦਾਰਾਂ ਤੋਂ ਵੱਖਰੇ ਨਹੀਂ ਹਨ। ਕਿਸਾਨਾਂ ਨੇ ਅਹਿਦ ਕੀਤਾ ਕਿ ਜਿਨ੍ਹਾਂ ਸਮਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ ਉਨ੍ਹਾਂ ਸਮਾਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਗ ਜਾਰੀ ਰਹੇਗੀ। ਸਟੇਜ ਤੋਂ ਬਚਿੱਤਰ ਕੌਰ ਤਲਵੰਡੀ ਮੱਲੀਆਂ (ਮੋਗਾ), ਸੁਖਜੀਤ ਕੌਰ ਮਾਨਸਾ, ਬਿੱਟੂ ਮੱਲਣ, ਜਸਵੰਤ ਸਿੰਘ ਤੋਲੇਵਾਲਾ, ਸੁਖਵੰਤ ਸਿੰਘ ਵਲਟੋਹਾ ਤੇ ਗੁਰਦੇਵ ਸਿੰਘ ਪਟਿਆਲਾ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਐਮ.ਪੀ. ਸਿੰਘ ਮੁਕਤਸਰ ਨੇ ਨਿਭਾਈ ਗਈ।

ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 31 ਜੁਲਾਈ (ਵੀਰਪਾਲ ਸਿੰਘ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਵਿੱਢੇ ਸੰਘਰਸ਼ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕੀਤਾ ਗਿਆ। ਵਿੱਤ ਮੰਤਰੀ ਅੱਜ ਸਥਾਨਕ ਨਿੱਜੀ ਕਾਲਜ ਦੇ ...

ਪੂਰੀ ਖ਼ਬਰ »

ਪੁਲਿਸ ਚੌਕੀ ਵਰਧਮਾਨ 'ਚ ਦੋ ਧਿਰਾਂ ਆਪਸ 'ਚ ਭਿੜੀਆਂ

ਬਠਿੰਡਾ, 31 ਜੁਲਾਈ (ਸੱਤਪਾਲ ਸਿੰਘ ਸਿਵੀਆਂ) - ਸਥਾਨਕ ਬਾਦਲ ਰੋਡ 'ਤੇ ਸਥਿਤ ਵਰਧਮਾਨ ਪੁਲਿਸ ਚੌਕੀ 'ਚ ਦੋ ਧਿਰਾਂ ਦੇ ਆਪਸ 'ਚ ਭਿੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ 'ਚ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਜੰਗਲ ਦੀ ਅੱਗ ਵਾਂਗ ਫੈਲੀ ਹੋਈ ਹੈ, ਜਿਸ ...

ਪੂਰੀ ਖ਼ਬਰ »

ਮੀਂਹ ਨਾਲ ਇਲਾਕੇ ਦੇ ਕਈ ਪਿੰਡਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ

ਤਲਵੰਡੀ ਸਾਬੋ, 31 ਜੁਲਾਈ (ਰਣਜੀਤ ਸਿੰਘ ਰਾਜੂ) - ਬੀਤੇ ਦਿਨ ਇਲਾਕੇ 'ਚ ਪਏ ਭਾਰੀ ਮੀਂਹ ਕਾਰਨ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਪਏ ਹਨ, ਮੀਂਹ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਨਰਮੇ ਅਤੇ ਝੋਨੇ ਦੀ ਫ਼ਸਲ ਦੇ ਖ਼ਰਾਬੇ ਦਾ ਅੰਦੇਸ਼ਾ ਬਣ ਗਿਆ ਹੈ। ਉਥੇ ਵੱਡੀ ...

ਪੂਰੀ ਖ਼ਬਰ »

ਨਾਬਾਰਡ ਵਲੋਂ 4 ਜ਼ਿਲ੍ਹਿਆਂ 'ਚ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ਲਈ 445.89 ਕਰੋੜ ਰੁਪਏ ਦੀ ਮਨਜ਼ੂਰੀ

ਬਠਿੰਡਾ, 31 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਨਾਬਾਰਡ ਨੇ ਪੰਜਾਬ ਦੇ 4 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਪੰਜ ਵੱਡੇ ਪੱਧਰ 'ਤੇ ਆਧਾਰਿਤ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ਲਈ ਪੇਂਡੂ ਬੁਨਿਆਦੀ ਵਿਕਾਸ ਫ਼ੰਡ (ਆਰਆਈਡੀਐਫ) ਦੇ ਅਧੀਨ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਾਧਿਕਾਰੀ ਸੰਗਠਨ ਵਲੋਂ ਪਿੰਡ ਘੜੈਲੀ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ

ਚਾਉਕੇ, 31 ਜੁਲਾਈ (ਮਨਜੀਤ ਸਿੰਘ ਘੜੈਲੀ) - ਫਰੀਡਮ ਫਾਈਟਰ ਉਤਰਾਧਿਕਾਰੀ ਸੰਗਠਨ ਵਲੋਂ ਇਕ ਅਹਿਮ ਮੀਟਿੰਗ ਅੱਜ ਪਿੰਡ ਘੜੈਲੀ ਵਿਖੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਜੇਠੂਕੇ ਦੀ ਅਗਵਾਈ ਹੇਠ ਹੋਈ। ਇਸ ...

ਪੂਰੀ ਖ਼ਬਰ »

ਬਠਿੰਡਾ ਦਾ ਮੁਲਤਾਨੀਆ ਪੁਲ ਖਾਸਤਾ ਹੋਣ ਕਾਰਨ ਵਾਪਰ ਸਕਦੈ ਵੱਡਾ ਹਾਦਸਾ

ਬਠਿੰਡਾ, 31 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਸ਼ਹਿਰ 'ਚ ਕੁਝ ਦਿਨਾਂ ਤੋਂ ਪੈ ਰਹੀ ਲਗਾਤਾਰ ਬਰਸਾਤ ਕਾਰਨ ਮੁਲਤਾਨੀਆਂ ਪੁੱਲ ਦੀ ਹਾਲਤ ਖ਼ਸਤਾ ਬਣਕੇ ਰਹਿ ਗਈ ਹੈ। ਭਲੇ ਹੀ 3 ਸਤੰਬਰ 1992 ਨੂੰ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਵਲੋਂ ਨੀਂਹ ਰੱਖ ਕੇ ਸ਼ੁਰੂਆਤ ...

ਪੂਰੀ ਖ਼ਬਰ »

ਖੇਤੀ ਲਿਮਟਾਂ 'ਚ ਧੋਖਾਧੜੀ ਦੇ ਦੋਸ਼ਾਂ ਤਹਿਤ ਕਿਸਾਨ ਭਲਕੇ ਕਰਨਗੇ ਬੈਂਕ ਦਾ ਘਿਰਾਓ

ਸੰਗਤ ਮੰਡੀ, 31 ਜੁਲਾਈ (ਅੰਮ੍ਰਿਤਪਾਲ ਸ਼ਰਮਾ) - ਪਿੰਡ ਨੰਦਗੜ੍ਹ ਦੇ ਯੂਨੀਅਨ ਬੈਂਕ ਆਫ਼ ਇੰਡੀਆ ਵਲੋਂ ਕਿਸਾਨਾਂ ਦੀਆਂ ਖੇਤੀ ਲਿਮਟਾਂ 'ਚ ਕੀਤੀ ਧੋਖਾਧੜੀ ਦੇ ਦੋਸ਼ਾਂ ਤਹਿਤ ਕਿਸਾਨ 2 ਅਗਸਤ ਨੂੰ ਬੈਂਕ ਮੂਹਰੇ ਪੱਕਾ ਧਰਨਾ ਲਾਉਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਰਾਣਾ ਭੋਡੀਪੁਰਾ, ਮਨਪ੍ਰੀਤ ਭੁੱਲਰ, ਗੁਰਵਿੰਦਰ ਸ਼ਰਮਾ ਨੂੰ ਆਈ ਟੀ ਵਿੰਗ ਦੇ ਸਰਕਲ ਇੰਚਾਰਜ ਲਗਾਉਣ 'ਤੇ ਖੁਸ਼ੀ ਦੀ ਲਹਿਰ

ਭਗਤਾ ਭਾਈਕਾ, 31 ਜੁਲਾਈ (ਸੁਖਪਾਲ ਸਿੰਘ ਸੋਨੀ) - ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਸੋਸ਼ਲ ਮੀਡੀਏ ਰਾਹੀ ...

ਪੂਰੀ ਖ਼ਬਰ »

ਇਕੋ ਰਾਤ 'ਚ 6 ਟਰਾਂਸਫ਼ਾਰਮਰ ਚੋਰੀ

ਮਹਿਮਾ ਸਰਜਾ, 31 ਜੁਲਾਈ (ਰਾਮਜੀਤ ਸ਼ਰਮਾ) - ਇਲਾਕੇ 'ਚ ਦਿਨੋ-ਦਿਨ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਚੋਰਾਂ ਵਲੋਂ ਜਿਥੇ ਰਾਤ ਨੂੰ ਚੋਰੀਆਂ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਚੋਰਾਂ ਦੇ ਹੌਸਲੇ ਇਥੋਂ ਤੱਕ ਬੁਲੰਦ ਹਨ ਕਿ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ

ਭਗਤਾ ਭਾਈਕਾ, 31 ਜੁਲਾਈ (ਸੁਖਪਾਲ ਸਿੰਘ ਸੋਨੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ...

ਪੂਰੀ ਖ਼ਬਰ »

ਦੇਸ਼ ਵਿਰੋਧੀ ਫਿਰਕੂ ਤਾਕਤਾਂ ਖਿਲਾਫ ਨੌਜਵਾਨ ਸੰਘਰਸ਼ਾਂ ਦੇ ਪਿੜ ਮੱਲਣ-ਪਾਸਲਾ

ਬਠਿੰਡਾ 31 ਜੁਲਾਈ (ਸੱਤਪਾਲ ਸਿੰਘ ਸਿਵੀਆਂ) - ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ.ਪੀ.ਐਮ.ਓ) ਦੀ ਜ਼ਿਲ੍ਹਾ ਕਮੇਟੀ ਬਠਿੰਡਾ ਵਲੋਂ ਸਥਾਨਕ ਟੀਚਰ ਹੋਮ ਵਿਖੇ ਸ਼ਹੀਦ ਉੱਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦਾਂ ਦੀ ਵਿਰਾਸਤ ਤੇ ਅਜੋਕੀ ਨੌਜਵਾਨ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਨਵੇਂ ਲਗਾਏ ਜਾ ਰਹੇ ਜੀਓ ਟਾਵਰ ਦਾ ਵਿਰੋਧ

ਸੰਗਤ ਮੰਡੀ, 31 ਜੁਲਾਈ (ਰੁਪਿੰਦਰਜੀਤ ਸਿੰਘ) - ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਵੱਲੋਂ ਜੀਓ ਕੰਪਨੀ ਵਲੋਂ ਲਗਾਏ ਜਾ ਰਹੇ ਨਵੇਂ ਮੋਬਾਈਲ ਟਾਵਰ ਦਾ ਵਿਰੋਧ ਕੀਤਾ ਗਿਆ | ਉਕਤ ਮਾਮਲੇ ਸਬੰਧੀ ਇਕਾਈ ਪੱਕਾ ਕਲਾਂ ...

ਪੂਰੀ ਖ਼ਬਰ »

ਭਾਰਤੀ ਨੌਜਵਾਨ ਸਭਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 31 ਜੁਲਾਈ (ਅਵਤਾਰ ਸਿੰਘ) - ਸਥਾਨਕ ਕਾਮਰੇਡ ਗੁਰਦੇਵ ਸਿੰਘ ਯਾਦਗਾਰੀ ਹਾਲ ਵਿਖੇ ਭਾਰਤੀ ਜਨਵਾਦੀ ਨੌਜਵਾਨ ਸਭਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਮੌਕੇ ਭਾਰਤੀ ਨੌਜਵਾਨ ਸਭਾ (ਡੀ.ਵਾਈ.ਐਫ.ਆਈ. ) ਦੇ ਜ਼ਿਲ੍ਹਾ ਜਨਰਲ ਸਕੱਤਰ ਕਾ:ਕੁਲਜੀਤ ਪਾਲ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ 'ਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਅੱਵਲ

ਬਠਿੰਡਾ, 31 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਖੇਤਰੀ ਪੱਧਰ ਦੇ ਆਨ-ਲਾਈਨ ਪੋਸਟਰ ਮੇਕਿੰਗ ਮੁਕਾਬਲੇ 'ਭਾਰਤ ਦੀ ਆਜ਼ਾਦੀ' ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਕਰਵਾਏ ਗਏ ਜਿਸ ਵਿਚ ਬਠਿੰਡਾ ਜ਼ੋਨ ...

ਪੂਰੀ ਖ਼ਬਰ »

ਲਾਲਾ ਸੰਤ ਰਾਮ ਮੈਮੋਰੀਅਲ ਲਾਇਬ੍ਰੇਰੀ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 31 ਜੁਲਾਈ (ਸੱਤਪਾਲ ਸਿੰਘ ਸਿਵੀਆਂ) - ਸਥਾਨਕ 'ਫਰੀਡਮ ਫਾਈਟਰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬ੍ਰੇਰੀ' ਵਿਖੇ ਸ਼ਹੀਦ ਉੱਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਲਾਇਬ੍ਰੇਰੀ ਦੇ ਪ੍ਰਧਾਨ ਯਸ਼ਪਾਲ ਬਾਂਸਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ...

ਪੂਰੀ ਖ਼ਬਰ »

ਭਾਜਪਾ ਦਾ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਹੋਇਆ ਵਿਰੋਧ

ਗੋਨਿਆਣਾ, 31 ਜੁਲਾਈ (ਲਛਮਣ ਦਾਸ ਗਰਗ)- ਭਾਜਪਾ ਵਲੋਂ ਭਾਰਤ ਵਿਚ ਬਣਾਏ ਗਏ ਖੇਤੀ ਦੇ ਕਾਲੇ ਕਾਨੰੁਨ ਦਾ ਵਿਰੋਧ ਲਗਤਾਰ ਵੱਧਦਾ ਜਾ ਰਿਹਾ ਹੈ, ਜਿਸ ਦੀ ਇਕ ਤਾਜ਼ਾ ਮਿਸਾਲ ਅੱਜ ਗੋਨਿਆਣਾ ਵਿਖੇ ਜੈਤੋਂ ਵਾਲੀ ਸੜਕ 'ਤੇ ਦੇਖਣ ਨੂੰ ਮਿਲੀ ਜਿਥੇ ਕਿਸਾਨ ਜਥੇਬੰਦੀ ਨੇ ਭਾਜਪਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂ ਵਲੋਂ ਮਹਿਮਾ ਸਵਾਈ ਇਕਾਈ ਦਾ ਪ੍ਰਧਾਨ ਦੀ ਚੋਣ

ਮਹਿਮਾ ਸਰਜਾ, 31 ਜੁਲਾਈ (ਬਲਦੇਵ ਸੰਧੂ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਮੁੱਢਲੀਆਂ ਸਫ਼ਾਂ 'ਚ ਸੰਘਰਸ਼ ਲੜ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਆ ਵਾਲਾ ਅਤੇ ਸਰਗਰਮ ਤੇ ...

ਪੂਰੀ ਖ਼ਬਰ »

ਇਲਾਕੇ 'ਚ ਚੋਰੀਆਂ ਤੇ ਲੁੱਟ-ਖੋਹ ਤੋਂ ਅੱਕੇ ਸ਼ਹਿਰੀਆਂ ਦਾ ਵਫ਼ਦ ਥਾਣੇ ਪੱੁਜਾ

ਸੰਗਤ ਮੰਡੀ, 31 ਜੁਲਾਈ (ਅੰਮਿ੍ਤਪਾਲ ਸ਼ਰਮਾ) - ਸੰਗਤ ਮੰਡੀ ਤੇ ਨੇੜਲੇ ਇਲਾਕੇ 'ਚ ਚੋਰੀ ਤੇ ਲੁੱਟ ਖੋਹ ਦੀਆਂ ਨਿੱਤ ਵਾਪਰਦੀਆਂ ਘਟਨਾਵਾਂ ਤੋਂ ਅੱਕੇ ਸ਼ਹਿਰੀਆਂ ਦਾ ਵਫ਼ਦ ਸੰਗਤ ਥਾਣੇ ਪੱੁਜਾ ਤੇ ਇਲਾਕੇ 'ਚ ਪੁਲਿਸ ਗਸ਼ਤ ਵਧਾ ਕੇ ਘਟਨਾਵਾਂ ਰੋਕੇ ਜਾਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਸੰਤ ਮਨੀ ਸਿੰਘ ਗਰਲਜ਼ ਕਾਲਜ ਦੁੱਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਭਾਈਰੂਪਾ, 31 ਜੁਲਾਈ (ਵਰਿੰਦਰ ਲੱਕੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਕੱਲ੍ਹ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸੰਤ ਬਾਬਾ ਮਨੀ ਸਿੰਘ ਗਰਲਜ਼ ਕਾਲਜ਼ ਦੁੱਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ ...

ਪੂਰੀ ਖ਼ਬਰ »

ਲੂਣ ਦੇ ਪੈਕਟ ਲੈ ਕੇ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦੇ ਪੁੱਜੇ ਮੁਲਾਜ਼ਮ

ਬਠਿੰਡਾ, 31 ਜੁਲਾਈ (ਅਵਤਾਰ ਸਿੰਘ) - ਸਰਵ ਸਿੱਖਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਦਿਆਂ ਆਗੂਆਂ ਨੇ ਪ੍ਰਦਰਸ਼ਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਚੋਣਾਂ ਦੌਰਾਨ ...

ਪੂਰੀ ਖ਼ਬਰ »

ਨੈਚੁਰਲ ਕੇਅਰ ਚਾਈਲਡ ਲਾਈਨ ਵਲੋਂ ਹਰਿਆਣੇ ਤੋਂ ਗੁੰਮਸ਼ੁਦਾ ਬੱਚੀ ਨੂੰ ਕੀਤਾ ਵਾਰਸਾਂ ਹਵਾਲੇ

ਬਠਿੰਡਾ, 31 ਜੁਲਾਈ (ਅਵਤਾਰ ਸਿੰਘ) - ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗੀ ਨੈਚੁਰਲ ਕੇਅਰ ਚਾਈਲਡ ਲਾਈਨ 1098 ਬਠਿੰਡਾ ਵਲੋਂ ਇਕ ਗੁੰਮਸ਼ੁਦਾ ਬੱਚੀ ਨੂੰ ਵਾਰਿਸਾਂ ਹਵਾਲੇ ਕੀਤਾ ਗਿਆ | ਚਾਈਲਡ ਲਾਈਨ ਸੈਂਟਰ ਕੋਆਰਡੀਨੇਟਰ ਸੁਮਨਦੀਪ ਸ਼ਰਮਾ ਨੇ ਜਾਣਕਾਰੀ ...

ਪੂਰੀ ਖ਼ਬਰ »

ਵਿਕਾਸ ਕਾਰਨ ਪਿਛਲੇ 7 ਮਹੀਨੇ ਤੋਂ ਬੰਦ ਪਈਆਂ ਰਾਮਸਰਾ ਰੋਡ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਰਾਮਾਂ ਮੰਡੀ, 31 ਜੁਲਾਈ (ਤਰਸੇਮ ਸਿੰਗਲਾ) - ਜਿਥੇ ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਪਿਛਲੇ ਕਰੀਬ ਪੌਣੇ ਦੋ ਸਾਲ ਤੋਂ ਕਰਫ਼ਿਊ ਅਤੇ ਤਾਲਾਬੰਦੀ ਕਾਰਨ ਬੰਦ ਰਹੀਆਂ ਦੁਕਾਨਾਂ ਕਾਰਨ ਵਪਾਰੀਆਂ ਨੂੰ ਵੱਡਾ ਘਾਟਾ ਝੱਲਣ ਲਈ ਮਜ਼ਬੂਰ ਹੋਣਾ ਪਿਆ ਉਥੇ ਹੁਣ ਪਿਛਲੇ ਕਰੀਬ 7 ...

ਪੂਰੀ ਖ਼ਬਰ »

ਸੰਦੀਪ ਨੰਦਾ ਭਾਈਰੂਪਾ ਆਈ.ਟੀ. ਵਿੰਗ ਸਰਕਲ ਭਾਈਰੂਪਾ ਦੇ ਪ੍ਰਧਾਨ ਨਿਯੁਕਤ

ਭਾਈਰੂਪਾ, 31 ਜੁਲਾਈ (ਵਰਿੰਦਰ ਲੱਕੀ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਮਪੁਰਾ ਫੂਲ ਤੋਂ ਇੰਚਾਰਜ ਤੇ ਸਾ: ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਸਬਾ ਭਾਈਰੂਪਾ ਦੇ ਨੌਜਵਾਨ ਸੰਦੀਪ ਨੰਦਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਸਰਕਲ ਭਾਈਰੂਪਾ (ਆਈ. ...

ਪੂਰੀ ਖ਼ਬਰ »

ਐਨ. ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਭੁੱਚੋ ਮੰਡੀ, 31 ਜੁਲਾਈ (ਬਿੱਕਰ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚੋਂ ਸਥਾਨਕ ਐਨ. ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬੁਰਜ ਗਿੱਲ ਵਿਖੇ 40 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਾਈਰੂਪਾ, 31 ਜੁਲਾਈ (ਵਰਿੰਦਰ ਲੱਕੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵਕਤ ਵੱਡਾ ਸਿਆਸੀ ਬਲ ਪ੍ਰਾਪਤ ਹੋਇਆ ਜਦੋਂ ਪਿੰਡ ਬੁਰਜ ਗਿੱਲ ਤੋਂ ਤਕਰੀਬਨ 40 ਪਰਿਵਾਰਾਂ ਨੇ ਕਾਂਗਰਸ ਤੇ 'ਆਪ' ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ...

ਪੂਰੀ ਖ਼ਬਰ »

'ਆਪ' ਆਗੂ ਮਾਨ ਵਲੋਂ ਨੌਜਵਾਨਾਂ ਨੂੰ ਫੁੱਟਬਾਲ ਅਤੇ ਵਾਲੀਬਾਲ ਦੀਆਂ 100 ਕਿੱਟਾਂ ਦੀ ਵੰਡ

ਭਗਤਾ ਭਾਈਕਾ, 31 ਜੁਲਾਈ (ਸੁਖਪਾਲ ਸਿੰਘ ਸੋਨੀ) - ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਦੀ ਨੌਜਵਾਨ ਪੀੜੀ ਅੰਦਰ ਦਿਨੋਂ ਦਿਨ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ | ਅਜਿਹਾ ਹੋਣ ਨਾਲ ...

ਪੂਰੀ ਖ਼ਬਰ »

ਸੇਵਾਮੁਕਤੀ ਮੌਕੇ ਕਲਰਕ ਗੁਰਤੇਜ ਸਿੰਘ ਦਾ ਸਨਮਾਨ

ਨਥਾਣਾ, 31 ਜੁਲਾਈ (ਗੁਰਦਰਸ਼ਨ ਲੁੱਧੜ) - ਸਥਾਨਕ ਪਾਵਰ ਕਾਰਪੋਰੇਸ਼ਨ ਦਫ਼ਤਰ 'ਚ ਉਚ ਦਰਜਾ ਕਲਰਕ ਵਜੋਂ ਸੇਵਾ ਨਿਭਾਉਣ ਵਾਲੇ ਕਰਮਚਾਰੀ ਗੁਰਤੇਜ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX