ਤਾਜਾ ਖ਼ਬਰਾਂ


ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  4 minutes ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  22 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 minute ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 2 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 3 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਖੇਡ ਸੰਸਾਰ

ਕਮਲਪ੍ਰੀਤ ਕੌਰ ਸ਼ਾਟਪੁਟਰ ਤੋਂ ਕਿਵੇਂ ਬਣੀ ਡਿਸਕਸ ਥ੍ਰੋਅਰ

ਜਲੰਧਰ, 31 ਜੁਲਾਈ (ਸਾਬੀ)- ਟੋਕੀਓ ਉਲੰਪਿਕ 'ਚ ਭਾਰਤ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੇ ਫਾਈਨਲ ਲਈ ਕੁਆਲੀਫਾਈ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ | ਕਮਲਪ੍ਰੀਤ ਕੌਰ ਦਾ ਟੋਕੀਓ ਤੱਕ ਦਾ ਸਫਰ ਅਸਾਨ ਨਹੀਂ ਸੀ ਤੇ ਸਕੂਲ ਦੇ ਦਿਨਾਂ 'ਚ ਉਹ ਸ਼ਾਟਪੁੱਟ ਈਵੈਂਟਸ ਕਰਦੀ ਸੀ, ਪਰ ਸਾਈ ਸੈਂਟਰ ਦੇ ਕੋਚ ਵਲੋਂ ਦਿੱਤੀ ਗਈ ਸਲਾਹ ਕਾਰਨ ਉਸ ਨੇ ਡਿਸਕਸ ਥਰੋਅ ਨੂੰ ਆਪਣੀ ਖੇਡ ਬਣਾ ਲਿਆ | ਕਮਲਪ੍ਰੀਤ ਕੌਰ ਨੇ ਮਾਰਚ ਮਹੀਨੇ ਪਟਿਆਲਾ ਵਿਖੇ ਕਰਵਾਏ ਗਏ ਫੈਡਰੇਸ਼ਨ ਕੱਪ 'ਚ 65.06 ਮੀਟਰ ਡਿਸਕਸ ਥਰੋਅ ਨਾਲ ਉਲੰਪਿਕ ਲਈ ਕੁਆਲੀਫਾਈ ਕੀਤਾ ਤੇ ਫਿਰ 21 ਜੂਨ ਨੂੰ ਇੰਡੀਆਨ ਗਰੈਂਡ ਪ੍ਰੀ 'ਚ 66.59 ਮੀਟਰ ਨਾਲ ਆਪਣੇ ਨੈਸ਼ਨਲ ਰਿਕਾਰਡ 'ਚ ਸੁਧਾਰ ਕੀਤਾ | ਕਮਲਪ੍ਰੀਤ ਕੌਰ ਨੇ ਪੜ੍ਹਾਈ 'ਚ ਬਹੁਤ ਚੰਗੀ ਨਾ ਹੋਣ ਕਰਕੇ ਖੇਡਾਂ 'ਤੇ ਧਿਆਨ ਕੇਂਦਰਿਤ ਕੀਤਾ ਤੇ 2012 'ਚ ਉਸ ਨੇ ਅਥਲੈਟਿਕਸ ਦੀ ਸ਼ੁਰੂਆਤ ਸਾਈ ਸੈਂਟਰ ਬਾਦਲ ਤੋਂ ਕੀਤੀ ਤੇ ਸਾਈ ਸੈਂਟਰ ਬਾਦਲ ਦੀ ਕੋਚ ਪਿ੍ਤਪਾਲ ਕੌਰ ਮਾੜੂ ਜੋ ਖੁਦ ਆਪ ਇਕ ਡਿਸਕਸ ਥਰੋਅਰ ਸੀ ਨੇ ਸਲਾਹ ਦੇ ਕੇ ਕਮਲਪ੍ਰੀਤ ਕੌਰ ਨੂੰ ਇਸ ਖੇਡ ਵੱਲ ਪ੍ਰੇਰਿਤ ਕੀਤਾ ਤੇ ਉਸ ਦਾ ਲਾਭ ਇਸ ਨੂੰ 2016 ਅੰਡਰ 20 ਸਾਲ ਨੈਸ਼ਨਲ 'ਚ ਚੈਂਪੀਅਨ ਬਣ ਕੇ ਹੋਇਆ | ਅਰਥਿਕ ਤੰਗੀ ਕਰਕੇ ਇਸ ਦੀ ਮਾਤਾ ਇਸ ਦੇ ਅਥਲੈਟਿਕਸ ਕਰਨ ਦੇ ਖਿਲਾਫ ਸੀ ਪਰ ਪਿਤਾ ਨੇ ਇਸ ਦਾ ਹੌਸਲਾ ਵਧਾਇਆ | ਕਮਲਪ੍ਰੀਤ ਕੌਰ ਦੇ ਨਾਲ ਇਸ ਵੇਲੇ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤ ਦੀ ਸੀਮਾ ਪੂਨੀਆ ਨੇ ਇਸ ਦਾ ਜੈਂਡਰ ਟੈਸਟ ਲੈਣ ਦੀ ਅਰਜੀ ਭਾਰਤੀ ਅਥਲੈਟਿਕਸ ਫੈਡਰੇਸ਼ਨ ਨੂੰ ਦਿੱਤੀ ਸੀ ਤੇ ਇਸ ਨਾਲ ਕਮਲਪ੍ਰੀਤ ਕੌਰ ਦਿਮਾਗੀ ਤੌਰ 'ਤੇ ਕਾਫੀ ਪਰੇਸ਼ਾਨ ਹੋਈ ਸੀ ਤੇ ਉਸ ਦੀ ਖੇਡ 'ਤੇ ਵੀ ਮਾੜਾ ਅਸਰ ਪਿਆ ਸੀ ਪਰ ਉਸ ਦੇ ਕੰਟਰੋਲ ਕਰਕੇ ਅੱਜ ਦੇਸ਼ ਵਾਸੀਆਂ ਨੂੰ ਚੰਗਾ ਸੰਦੇਸ਼ ਦੇ ਕੇ ਸੀਮਾ ਪੂਨੀਆਂ ਦਾ ਮੂੰਹ ਬੰਦ ਕੀਤਾ ਹੈ | ਕਮਲਪ੍ਰੀਤ ਕੌਰ ਨੇ ਸਖਤ ਇਤਰਾਜ ਪ੍ਰਗਟ ਕੀਤਾ ਸੀ ਕਿ ਮੇਰਾ ਕੋਚ ਮੇਰੇ ਨਾਲ ਜ਼ਰੂਰ ਟੋਕੀਓ ਜਾਣਾ ਚਾਹੀਦਾ ਹੈ | ਪਰ ਮਾੜੀ ਰਾਜਨੀਤੀ ਕਰਕੇ ਅੱਜ ਇਸ ਦਾ ਨੁਕਸਾਨ ਕਮਲਪ੍ਰੀਤ ਕੌਰ ਨੂੰ ਹੋ ਸਕਦਾ ਸੀ ਪਰ ਕਮਲਪ੍ਰੀਤ ਕੌਰ ਦੇ ਵਿਸ਼ਵਾਸ ਤੇ ਉਸ ਦੀ ਮਸੂਮੀਅਤ ਤੇ ਕੋਵਿਡ ਦੌਰਾਨ ਇਕੱਲਿਆ ਕੀਤੀ ਐਨ.ਆਈ.ਐਸ ਪਟਿਆਲਾ ਵਿਖੇ ਕੀਤੀ ਪ੍ਰੈਕਟਿਸ ਨਾਲ ਅੱਜ ਉਸ ਦੀ ਮਿਹਨਤ ਟੋਕੀਓ ਉਲੰਪਿਕ ਦੇ ਵਿਚ ਰੰਗ ਲਿਆਈ ਹੈ |
ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਟੋਕੀਓ ਉਲੰਪਿਕ ਖੇਡਾਂ ਦੌਰਾਨ ਡਿਸਕਸ ਥਰੋ 'ਚ ਇਤਿਹਾਸ ਰਚਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੇ ਕਿਸਾਨ ਦੀ ਬੇਟੀ ਕਮਲਪ੍ਰੀਤ ਕੌਰ ਨੇ ਫਾਈਨਲ 'ਚ ਆਪਣਾ ਸਥਾਨ ਬਣਾ ਲਿਆ ਹੈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੰਸਦ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਨੂੰ ਫ਼ੋਨ 'ਤੇ ਸ਼ੁੱਭਕਾਮਨਾਵਾਂ ਦਿੰਦਿਆਂ ਵਧਾਈਆਂ ਦਿੱਤੀਆਂ ਹਨ | ਪਿੰਡ ਕਬਰਵਾਲਾ ਵਿਖੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਅੱਜ ਜਿਉਂ ਹੀ ਕਮਲਪ੍ਰੀਤ ਕੌਰ ਨੇ 64 ਮੀਟਰ ਡਿਸਕਸ ਸੁੱਟ ਕੇ ਫਾਈਨਲ 'ਚ ਜਗ੍ਹਾ ਬਣਾ ਲਈ, ਤਾਂ ਉਨ੍ਹਾਂ ਦੇ ਪਿੰਡ ਪਰਿਵਾਰ ਸਮੇਤ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | 'ਅਜੀਤ' ਨਾਲ ਗੱਲਬਾਤ ਕਰਦਿਆਂ ਕਮਲਪ੍ਰੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਤੰਗੀਆਂ-ਤੁਰਸ਼ੀਆਂ ਦੇ ਬਾਵਜੂਦ ਕਮਲਪ੍ਰੀਤ ਕੌਰ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ | ਮਾਤਾ ਰਾਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਦੇਸ਼ ਲਈ ਸੋਨ ਤਗ਼ਮਾ ਜਿੱਤ ਕੇ ਆਪਣੇ ਦੇਸ਼ ਅਤੇ ਪਿੰਡ ਦਾ ਨਾਂਅ ਰੋਸ਼ਨ ਕਰੇਗੀ | ਦਾਦੇ ਗੁਰਬਖ਼ਸ਼ ਸਿੰਘ ਅਤੇ ਦਾਦੀ ਗੁਰਬਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪੋਤਰੀ ਨੇ ਕਿਹਾ ਸੀ ਕਿ ਲੜਕੀਆਂ ਵੀ ਲੜਕਿਆਂ ਨਾਲੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ ਹਨ |

ਰਾਣਾ ਸੋਢੀ ਨੇ ਫ਼ੋਨ 'ਤੇ ਕਮਲਪ੍ਰੀਤ ਨੂੰ ਦਿੱਤੀ ਵਧਾਈ

ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ 'ਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫੋਨ 'ਤੇ ਗੱਲਬਾਤ ਕੀਤੀ | ਫਾਈਨਲ ...

ਪੂਰੀ ਖ਼ਬਰ »

ਹਾਕੀ : ਭਾਰਤੀ ਮਹਿਲਾ ਹਾਕੀ ਟੀਮ ਕੁਆਰਟਰ ਫਾਈਨਲ 'ਚ

ਟੋਕੀਓ, 31 ਜੁਲਾਈ (ਏਜੰਸੀ)- ਸਟ੍ਰਾਈਕਰ ਵੰਦਨਾ ਕਟਾਰੀਆ ਦੇ ਇਤਿਹਾਸਕ ਹੈਟਿ੍ਕ ਦੇ ਦਮ 'ਤੇ ਭਾਰਤ ਨੇ ਕਰੋ ਜਾਂ ਮਰੋ ਦੇ ਮੁਕਾਬਲੇ 'ਚ ਹੇਠਲੀ ਰੈਂਕਿੰਗ ਵਾਲੀ ਦੱਖਣੀ ਅਫ਼ਰੀਕੀ ਟੀਮ ਨੂੰ 4-3 ਨਾਲ ਹਰਾ ਕੇ ਟੋਕੀਓ ਉਲੰਪਿਕ ਦੇ ਕੁਆਟਰ ਫਾਈਨਲ 'ਚ ਪ੍ਰਵੇਸ਼ ਕਰਨ ਦੀਆਂ ...

ਪੂਰੀ ਖ਼ਬਰ »

ਸੈਮੀਫਾਈਨਲ 'ਚ ਹਾਰੀ ਪੀ.ਵੀ. ਸਿੰਧੂ

ਟੋਕੀਓ, 31 ਜੁਲਾਈ (ਏਜੰਸੀ)- ਟੋਕੀਓ ਉਲੰਪਿਕ 'ਚ ਭਾਰਤ ਦੀ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਸੈਮੀਫਾਈਨਲ 'ਚ ਹਾਰ ਗਈ | ਮਹਿਲਾ ਸਿੰਗਲ ਸੈਮੀਫਾਈਨਲ ਮੁਕਾਬਲੇ 'ਚ ਉਸ ਨੂੰ ਚੀਨੀ ਤਾਈਪੇ ਦੀ ਖਿਡਾਰਨ ਤਾਈ ਜੂ ਯਿੰਗ ਨੇ ਸਿੱਧੇ ਮੁਕਾਬਲੇ 'ਚ 21-18 ਅਤੇ 21-12 ਨਾਲ ਹਰਾਇਆ | ਹਾਲਾਂਕਿ ...

ਪੂਰੀ ਖ਼ਬਰ »

ਮੁੱਕੇਬਾਜ਼ੀ ਤੇ ਤੀਰਅੰਦਾਜ਼ੀ 'ਚ ਮਿਲੀ ਨਿਰਾਸ਼ਾ

ਟੋਕੀਓ, 31 ਜੁਲਾਈ (ਏਜੰਸੀ)-ਮੁੱਕੇਬਾਜ਼ੀ 'ਚ ਭਾਰਤ ਦੇ ਹੱਥ ਨਿਰਾਸ਼ਾ ਲੱਗੀ | ਅਮਿਤ ਪੰਘਾਲ (52 ਕਿਲੋਗ੍ਰਾਮ) ਪ੍ਰੀ ਕੁਆਰਟਰ ਫਾਈਨਲ 'ਚ ਰੀਓ ਉਲੰਪਿਕ ਦੇ ਚਾਂਦੀ ਤਗਮਾ ਜੇਤੂ ਕੋਲੰਬੀਆ ਦੇ ਯੁਬੇਰਜੇਨ ਮਾਰਤੀਨੇਜ ਤੋਂ 1-4 ਨਾਲ ਹਾਰ ਕੇ ਬਾਹਰ ਹੋ ਗਏ | ਪੰਘਾਲ ਦਾ ਇਹ ਪਹਿਲਾ ...

ਪੂਰੀ ਖ਼ਬਰ »

ਸੀਮਾ ਪੂਨੀਆ ਬਾਹਰ

ਟੋਕੀਓ, 31 ਜੁਲਾਈ (ਏਜੰਸੀ)- ਇਕ ਪਾਸੇ ਜਿੱਥੇ ਕਮਲਪ੍ਰੀਤ ਕੌਰ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਉੱਥੇ ਅਨੁਭਵੀ ਸੀਮਾ ਪੂਨੀਆ ਕੁਆਲੀਫਿਕੇਸ਼ਨ ਏ ਦੇ 6ਵੇਂ ਸਥਾਨ 'ਤੇ ਅਤੇ ਕੁੱਲ ਮਿਲਾ ਕੇ 16ਵੇਂ ਸਥਾਨ 'ਤੇ 60.57 ਮੀਟਰ ਦੇ ਸਰਬੋਤਮ ਥਰੋ ਦੇ ਨਾਲ ਬਾਹਰ ਹੋ ਗਈ | ਪੂਨੀਆ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX