ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  15 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  32 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  34 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  37 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  40 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  8 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  1 minute ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਦਿੱਲੀ / ਹਰਿਆਣਾ

'ਆਪ' ਨੇ ਤਿੰਨ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਏਲਨਾਬਾਦ, 31 ਜੁਲਾਈ (ਜਗਤਾਰ ਸਮਾਲਸਰ)- ਕਿਸਾਨਾਂ ਨੂੰ ਟਿਊਬਵੈੱਲ ਬਿਜਲੀ ਕੁਨੈਕਸ਼ਨ ਦੇਣ ਤੇ ਡਰਿੱਪ ਦੀ ਸ਼ਰਤ ਲਾਉਣ ਅਤੇ ਆਮ ਖਪਤਕਾਰਾਂ ਨੂੰ ਰਾਹਤ ਨਾ ਦੇਣ ਦੇ ਵਿਰੋਧ ਵਿੱਚ ਅੱਜ ਸ਼ਹਿਰ ਦੇ ਟਿੱਬੀ ਚੌਕ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਗੋਵਿੰਦ ਕੰਬੋਜ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕਮਾਰ, ਕਿ੍ਸ਼ਨ ਵਰਮਾ, ਹੰਸਰਾਜ ਸਾਮਾ, ਓਮ ਪ੍ਰਕਾਸ਼ ਵਰਮਾ, ਹਰਬੰਸ ਲਾਲ, ਕਸ਼ਮੀਰ ਸਿੰਘ ਕੰਬੋਜ, ਪ੍ਰਮੋਦ ਵਧਵਾ, ਜੰਗੀਰ ਸਿੰਘ, ਦਰਸ਼ਨ ਸਿੰਘ, ਸ਼ੰਕਰ ਲਾਲ, ਸੁਰਜੀਤ ਸਿੰਘ, ਭੋਲ਼ਾ ਰਾਮ, ਸੁਖਦੇਵ ਸਿੰਘ, ਹਰਦੇਵ ਸਿੰਘ, ਬਲਜੀਤ ਸਿੰਘ, ਵਕੀਲ ਸਿੰਘ, ਰਮੇਸ਼ ਕੁਮਾਰ ਸਹਿਤ ਅਨੇਕ ਵਰਕਰ ਹਾਜ਼ਰ ਰਹੇ | 'ਆਪ' ਵਰਕਰਾਂ ਨੇ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ ਕਰਦਿਆ ਸ਼ਰਤਾਂ ਵਾਪਸ ਲੈਣ ਅਤੇ ਆਮ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ | ਪਾਰਟੀ ਆਗੂਆਂ ਨੇ ਆਖਿਆ ਕਿ ਹਰਿਆਣਾ ਦੇ ਕਈ ਡਾਰਕ ਜ਼ੋਨ ਜ਼ਿਲਿ੍ਹਆਂ ਵਿੱਚ ਸਿਰਸਾ ਵੀ ਸ਼ਾਮਿਲ ਹੈ | ਸੂਬਾ ਸਰਕਾਰ ਨੇ ਲੰਬੇ ਸਮੇ ਤੋਂ ਟਿਊਬਵੈੱਲ ਕੁਨੈਕਸ਼ਨ ਬੰਦ ਕਰ ਰੱਖੇ ਹਨ ਜਿਸ ਕਾਰਨ ਕਿਸਾਨ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਕੁਨੈਕਸ਼ਨ ਸ਼ੁਰੂ ਕਰਨ ਦਾ ਐਲਾਨ ਕਰਦਿਆ ਇੱਕ ਸ਼ਰਤ ਲਗਾਈ ਹੈ ਕਿ ਜੋ ਕਿਸਾਨ ਡਰਿੱਪ ਸਿਸਟਮ ਲਗਾਵੇਗਾ ਉਸਨੂੰ ਹੀ ਕੁਨੈਕਸ਼ਨ ਦਿੱਤਾ ਜਾਵੇਗਾ | ਲੋਡ ਵਧਾਉਣ ਲਈ ਵੀ ਡਰਿੱਪ ਸਿਸਟਮ ਲਗਾਉਣਾ ਜਰੂਰੀ ਕਰ ਦਿੱਤਾ ਹੈ | ਆਮ ਨੇਤਾਵਾਂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਡਰਿੱਪ ਸਿਸਟਮ ਲਗਾਕੇ ਝੋਨੇ ਵਰਗੀ ਫ਼ਸਲ ਨੂੰ ਕਿਵੇ ਪਾਲਿਆ ਜਾ ਸਕਦਾ ਹੈ ਇਸ ਲਈ ਸਰਕਾਰ ਅਜਿਹੇ ਤੁਗਲਕੀ ਫੁਰਮਾਨ ਤੁਰੰਤ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਵੇ |

ਭੁੱਕੀ ਸਮੇਤ ਕਾਬੂ ਕੀਤੇ ਗਏ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ ਸਾਢੇ 8 ਕਿੱਲੋ ਅਫ਼ੀਮ ਬਰਾਮਦ

ਕਪੂਰਥਲਾ, 31 ਜੁਲਾਈ (ਸਡਾਨਾ)-ਬੀਤੇ ਦਿਨੀਂ ਭਾਰੀ ਮਾਤਰਾ ਵਿਚ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਕੋਤਵਾਲੀ ਪੁਲਿਸ ਨੇ ਸਾਢੇ 8 ਕਿੱਲੋ ਅਫ਼ੀਮ ਵੀ ਬਰਾਮਦ ਕੀਤੀ ਹੈ, ਜੋ ਕਿ ਇਨ੍ਹਾਂ ਵਿਅਕਤੀਆਂ ਨੇ ਛੁਪਾ ਕੇ ਰੱਖੀ ਹੋਈ ਸੀ | ਐਸ.ਐਸ.ਪੀ. ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਪੁੱਜੇ ਰਾਮਚੰਦਰ ਕੰਬੋਜ ਦਾ ਕਿਸਾਨਾਂ ਵਲੋਂ ਵਿਰੋਧ, ਕੀਤੀ ਨਾਅਰੇਬਾਜ਼ੀ

ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਮੰਗਾਲਾ ਵਿਖੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਰਾਮਚੰਦਰ ਕੰਬੋਜ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜੀ ਕਰਦੇ ਹੋਏ ਉਨ੍ਹਾਂ ਨੂੰ ਪ੍ਰੋਗਰਾਮ ਵਿੱਚੋਂ ਬਾਹਰ ਕੱਢ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਲਾਕ ਸੀਵਨ ਇਕਾਈ ਬਣਾਈ

ਗੁਹਲਾ-ਚੀਕਾ, 31 ਜੁਲਾਈ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੀਵਨ ਦੀ ਪਹਿਲੀ ਕਾਨਫਰੰਸ ਅੱਜ ਗੁਰਦੁਆਰਾ ਭੈਣੀ ਸਾਹਿਬ ਥੇਹ ਮੁਕੇਰੀਆਂ ਵਿਖੇ ਆਯੋਜਿਤ ਕੀਤੀ ਗਈ | ਜਿਸ 'ਚ ਸੀਵਨ ਬਲਾਕ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀਆਂ ...

ਪੂਰੀ ਖ਼ਬਰ »

ਸੀ.ਪੀ.ਐਮ. ਦੇ ਆਗੂ ਦੀ ਬੇਟੀ ਨੇ ਕੀਤੀ ਮਮਤਾ ਦੀ ਪ੍ਰਸੰਸਾ

ਕੋਲਕਾਤਾ, 31 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਚ ਸੀਪੀਐਮ ਦੀ ਅਗੁਵਾਈ ਚ ਖੱਬਾ ਮੋਰਚਾ ਨੇ 34 ਸਾਲ ਤਕ ਰਾਜ ਕੀਤਾ ਅਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ, ਜਯੋਤੀ ਬਾਸੂ ਅਤੇ ਅਨਿਲ ਵਿਸ਼ਵਾਸ ਦੀ ਜੋੜੀ ਨੂੰ ਸਫਲਤਾ ਲਈ ਜਿੰਮੇਵਾਰ ਮੰਨਿਆ ਜਾਂਦਾ ਹੈ | ਸੀਪੀਐਮ ...

ਪੂਰੀ ਖ਼ਬਰ »

ਜਯੋਤੀ ਬਾਸੂ ਤੋਂ ਬਾਅਦ ਇਕ ਵਾਰ ਫੇਰ ਬੰਗਾਲੀ ਪ੍ਰਧਾਨ ਮੰਤਰੀ ਨੂੰ ਲੈ ਕੇ ਚਰਚਾ

ਕੋਲਕਾਤਾ, 31 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਚ ਰਿਕਾਰਡ ਸਮਾਂ ਮੁੱਖ ਮੰਤਰੀ ਦੀ ਕੁਰਸੀ ਤੇ ਰਹੇ ਕਾਮਰੇਡ ਜਯੋਤੀ ਬਾਸੂ ਨੂੰ ਪ੍ਰਧਾਨਮੰਤਰੀ ਬਨਣ ਦਾ ਮੌਕਾ ਮਿਲਿਆ ਸੀ ਐਪਰ ਪਾਰਟੀ ਵਲੋਂ ਇਸਲਈ ਮੰਜੂਰੀ ਨਹੀਂ ਦਿੱਤੀ | ਬਾਸੂ ਨੇ ਇਸਨੂੰ ਇਤਿਹਾਸਕ ...

ਪੂਰੀ ਖ਼ਬਰ »

ਭਗਤ ਪਬਲਿਕ ਸਕੂਲ ਸੰਤਨਗਰ ਦਾ ਨਤੀਜਾ ਸ਼ਾਨਦਾਰ ਰਿਹਾ

ਏਲਨਾਬਾਦ, 31 ਜੁਲਾਈ (ਜਗਤਾਰ ਸਮਾਲਸਰ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਵਿੱਚ ਭਗਤ ਪਬਲਿਕ ਸਕੂਲ ਸੰਤਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਪ੍ਰੀਖਿਆ ਨਤੀਜੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 31 ਜੁਲਾਈ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਮੰਗਲ ਸਿੰਘ ਨੇ ਰਜ਼ਾਪੁਰ ਨੇੜੇ ਕਥਿਤ ਦੋਸ਼ੀ ਕਮਲਜੀਤ ਸਿੰਘ ਵਾਸੀ ਭੇਟਾਂ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 12 ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਗਿ੍ਫ਼ਤਾਰ

ਕਪੂਰਥਲਾ, 31 ਜੁਲਾਈ (ਸਡਾਨਾ)-ਲੁੱਟਾਂ-ਖੋਹਾਂ ਕਰਨ ਵਾਲਿਆਂ ਵਿਰੁੱਧ ਚਲਾਈ ਮੁਹਿਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਕੁਸ਼ਟ ਆਸ਼ਰਮ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜੇ ਵਿਚੋਂ ਖੋਹੇ ਹੋਏ ਮੋਬਾਈਲ ਫੋਨ, ਇਕ ਚੋਰੀ ਕੀਤੀ ...

ਪੂਰੀ ਖ਼ਬਰ »

ਸਿੱਖ ਮਹਾਂਪੰਚਾਇਤ ਸਿੱਖ ਮਸਲਿਆਂ ਦਾ ਹੱਲ-ਗਿ. ਤੇਜਪਾਲ ਸਿੰਘ

ਸ਼ਾਹਬਾਦ ਮਾਰਕੰਡਾ, 31 ਜੁਲਾਈ (ਅਵਤਾਰ ਸਿੰਘ)-ਕੌਮਾਂਤਰੀ ਕਥਾ ਵਾਚਕ ਅਤੇ ਅਕਾਲ ਉਸਤਤ ਟਰੱਸਟ ਕੁਰੂਕਸ਼ੇਤਰ ਦੇ ਮੁੱਖ ਸੇਵਾਦਾਰ ਗਿਆਨੀ ਤੇਜਪਾਲ ਸਿੰਘ ਨੇ ਕਿਹਾ ਕਿ ਪਹਿਲੀ ਸਿੱਖ ਮਹਾਂਪੰਚਾਇਤ ਦਾ ਸੱਦਾ ਪੱਤਰ ਦੇਣ ਮੌਕੇ ਇਹ ਸਵਾਲ ਬਹੁਤ ਸਾਰੇ ਵੀਰਾਂ ਵਲੋਂ ਕੀਤਾ ...

ਪੂਰੀ ਖ਼ਬਰ »

ਸੱਟੇਬਾਜ਼ਾਂ ਨੂੰ ਫੜ੍ਹਨ ਗਏ ਪੁਲਿਸ ਮੁਲਾਜ਼ਮਾਂ 'ਤੇ ਹਮਲਾ

ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਭਾਵਦੀਨ ਵਿੱਚ ਸੱਟੇਬਾਜਾਂ ਨੂੰ ਫੜ੍ਹਣ ਗਈ ਪੁਲੀਸ ਟੀਮ ਉੱਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ | ਇਸ ਹਮਲੇ ਵਿੱਚ ਕਈ ਪੁਲੀਸ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ ਹਨ | ਜਖ਼ਮੀ ਪੁਲਿਸ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਬਿਜਲੀ ਖੰਭਿਆਂ ਨੂੰ ਬਿਨਾਂ ਹਟਾਏ ਹੀ ਕੀਤੀ ਬਰਸਾਤੀ ਨਾਲੇ ਦੀ ਉਸਾਰੀ

ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕਰਕੇ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਰੋੜੀ ਰੋਡ ਉੱਤੇ ਓਵਰਬਰਿਜ ਦੀ ਉਸਾਰੀ ਕੀਤਾ ਜਾ ਰਿਹਾ ਹੈ, ਜਿਸਦਾ ਅੱਧੇ ਤੋਂ ਜਿਆਦਾ ਉਸਾਰੀ ਕੰਮ ਪੂਰਾ ਹੋ ਚੁੱਕਿਆ ਹੈ | ਵਿਭਾਗ ਦੇ ...

ਪੂਰੀ ਖ਼ਬਰ »

ਪਿੰਡ ਦਾਦੂ 'ਚ 'ਭਾਜਪਾ' ਆਗੂ ਵਿਜੇ ਸਾਂਪਲਾ ਦੀ ਆਮਦ ਨੂੰ ਲੈ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ

ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਦੇ ਪਿੰਡ ਦਾਦੂ ਵਿਖੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਰਾਸਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਮਿਲਣ ਲਈ ...

ਪੂਰੀ ਖ਼ਬਰ »

ਆਖਰ ਬਾਬੁਲ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਕੋਲਕਾਤਾ, 31 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰੀਉ ਨੇ ਆਖਰ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ | ਰਾਜਨੀਤੀ ਚ ਆਉੂਣ ਤੋਂ ਪਹਿਲਾਂ ਹਿੰਦੀ ਫਿਲਮਾਂ ਦੇ ਮਸ਼ਹੂਰ ਗਾਇਕ ਰਹੇ ਬਾਬੁਲ ਨੂੰ ਰਾਜਨੀਤੀ ਚ ਆਉਂਦਿਆਂ ਹੀ ਲੋਕਸਭਾ ਦੀ ...

ਪੂਰੀ ਖ਼ਬਰ »

ਆਏ ਦਿਨ ਬੰਦ ਰਹਿੰਦੇ ਸੀਵਰੇਜ ਦੀ ਸਮੱਸਿਆ ਤੋਂ ਅੱਕੇ ਚੁਗਿੱਟੀ ਵਾਸੀ

ਚੁਗਿੱਟੀ/ਜੰਡੂਸਿੰਘਾ, 31 ਜੁਲਾਈ (ਨਰਿੰਦਰ ਲਾਗੂ)-ਸ਼ਹਿਰ ਦੇ ਵਾਰਡ ਨੰ: 14 ਅਧੀਨ ਆਉਂਦੇ ਮੁਹੱਲਾ ਚੁਗਿੱਟੀ 'ਚ ਆਏ ਦਿਨ ਸੀਵਰੇਜ ਬੰਦ ਰਹਿੰਦਾ ਹੋਣ ਕਾਰਨ ਸਥਾਨਕ ਨਿਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਬੰਧਿਤ ਮਹਿਕਮੇ ਦੇ ਅਫ਼ਸਰਾਂ ...

ਪੂਰੀ ਖ਼ਬਰ »

10 ਪੇਟੀਆਂ ਸ਼ਰਾਬ ਸਣੇ ਇਕ ਗਿ੍ਫ਼ਤਾਰ

ਜਲੰਧਰ, 31 ਜੁਲਾਈ (ਐੱਮ. ਐੱਸ. ਲੋਹੀਆ) - ਮਲਕਾ ਚੌਕ ਨੇੜੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਇਕ ਟਾਟਾ ਸਫ਼ਾਰੀ ਗੱਡੀ 'ਚੋਂ 10 ਪੇਟੀਆਂ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬੰਟੀ ਪੁੱਤਰ ਵਿਜੇ ਕੁਮਾਰ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਮਹਿਲਾ ਤਸਕਰ ਨੂੰ 10 ਸਾਲ ਕੈਦ

ਜਲੰਧਰ, 31 ਜੁਲਾਈ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੀਨੀਆ ਨਿਵਾਸੀ ਹਾਲ ਨਿਵਾਸੀ ਨਵੀਂ ਦਿੱਲੀ ਮਹਿਲਾ ਤਸਕਰ ਸੂਜ਼ੀ ਅਸ਼ਾਓ ਉਰਫ ਸ਼ੀਵਾਨਜ਼ੀ ਪੁੱਤਰੀ ਡੇਵਿਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਲੰਧਰ ਛਾਉਣੀ, 31 ਜੁਲਾਈ (ਖਰਬੰਦਾ) - ਥਾਣਾ ਛਾਉਣੀ ਦੇ ਅਧੀਨ ਆਉਂਦੇ ਦੀਪ ਨਗਰ ਵਿਖੇ ਸਥਿਤ ਅਜੀਤ ਪੈਲੇਸ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਨੂੰ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਪਛਾਣ ਲਈ ਰੱਖਵਾ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀਆਂ ਦੇ ਤਬਾਦਲੇ

ਜਲੰਧਰ, 31 ਜੁਲਾਈ (ਐੱਮ. ਐੱਸ. ਲੋਹੀਆ) - ਸ਼ਹਿਰ 'ਚ ਅਮਨ ਅਤੇ ਕਾਨੂੰਨ ਵਿਵਸਥਾ 'ਚ ਸੁਧਾਰ ਕਰਨ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡੇ ਪੱਧਰ 'ਤੇ ਥਾਣਾ ਮੁਖੀਆਂ ਦਾ ਤਬਾਦਲਾ ਕਰ ਦਿੱਤਾ ਹੈ | ਇਸ ਤਹਿਤ ਥਾਣਾ ਡਵੀਜ਼ਨ ਨੰਬਰ-1 ਦੇ ਮੁਖੀ ਵਜੋਂ ਸੇਵਾਵਾਂ ...

ਪੂਰੀ ਖ਼ਬਰ »

ਅਨਿਰੁਧਚਾਰੀਆ ਵਿਰੁੱਧ ਕਾਰਵਾਈ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਨੇ ਸੀ.ਪੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 31 ਜੁਲਾਈ (ਹਰਵਿੰਦਰ ਸਿੰਘ ਫੁੱਲ)- ਅਨਿਰੁਧਚਾਰੀਆ ਵਲੋਂ ਭਗਵਾਨ ਵਾਲਮੀਕਿ ਬਾਰੇ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਵਿਰੋਧ 'ਚ ਸ਼ਹਿਰ ਦੀਆਂ ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਵਲੋਂ ਮਨੀਸ਼ ਗਿੱਲ (ਪ੍ਰਧਾਨ ਸੈਂਟਰਲ ਵਾਲਮੀਕਿ ਸਭਾ ਪੰਜਾਬ) ਅਤੇ ਸੋਮਾ ਗਿੱਲ ...

ਪੂਰੀ ਖ਼ਬਰ »

ਮੋਤਾ ਸਿੰਘ ਨਗਰ 'ਚੋਂ ਮੈਨਹੋਲ ਦੇ ਢੱਕਣ ਚੋਰੀ ਕਰਨ ਵਾਲੇ ਕੈਮਰੇ 'ਚ ਕੈਦ

ਜਲੰਧਰ, 31 ਜੁਲਾਈ (ਸ਼ਿਵ) - ਮੋਤਾ ਸਿੰਘ ਨਗਰ ਵਿਚ ਬੀਤੀ ਰਾਤ ਮੇਨਹੋਲ ਦੇ ਢੱਕਣ ਚੋਰੀ ਕਰਨ ਵਾਲੇ ਕੈਮਰੇ 'ਚ ਕੈਦ ਹੋਣ ਤੋਂ ਬਾਅਦ ਸਾਹਮਣੇ ਆਏ ਮਾਮਲੇ ਨਾਲ ਲੋਕਾਂ ਵਿਚ ਡਰ ਪਾਇਆ ਜਾ ਰਿਹਾ ਹੈ ਤੇ ਇਲਾਕੇ ਦੇ ਲੋਕ ਇਹ ਸ਼ੰਕਾ ਜ਼ਾਹਿਰ ਕਰ ਰਹੇ ਹਨ ਕਿ ਜੇਕਰ ਇਸ ਤਰ੍ਹਾਂ ਨਾਲ ...

ਪੂਰੀ ਖ਼ਬਰ »

ਟਿਕਟਾਕ ਸਟਾਰ ਦੇ ਵਿਆਹ 'ਚ ਦੋਸਤ ਨੇ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ

ਮਕਸੂਦਾਂ, 31 ਜੁਲਾਈ (ਲਖਵਿੰਦਰ ਪਾਠਕ) - ਕਾਨੂੰਨੀ ਕਾਰਵਾਈਆਂ ਹੋਣ ਦੇ ਬਾਵਜੂਦ ਵੀ ਵਿਆਹ ਸਮਾਗਮਾਂ 'ਚ ਹਵਾਈ ਫਾਇਰ ਦਾ ਚਲਨ ਬੰਦ ਹੋਣ ਦਾ ਨਾਂਅ ਨਹੀਂ ਲੈ ਰਿਹਾ ਜਦਕਿ ਹਾਲਾਤ ਹੁਣ ਇਹ ਹਨ ਕਿ ਜੇਕਰ ਕੋਈ ਸੋਸ਼ਲ ਮੀਡੀਆ 'ਤੇ ਹਥਿਆਰ ਨਾਲ ਫ਼ੋਟੋ ਵੀ ਪੋਸਟ ਕਰਦਾ ਹੈ ਤਾਂ ਵੀ ...

ਪੂਰੀ ਖ਼ਬਰ »

ਤਿੰਨ ਸਾਲਾਂ 'ਚ ਵਰਿਆਣਾ ਡੰਪ 'ਤੇ ਵਧ ਗਿਆ 2 ਲੱਖ ਟਨ ਕੂੜਾ

ਜਲੰਧਰ, 31 ਜੁਲਾਈ (ਸ਼ਿਵ) - ਸਮਾਰਟ ਸਿਟੀ ਕੰਪਨੀ ਵਲੋਂ ਚਾਹੇ ਵਰਿਆਣਾ ਡੰਪ ਦੇ 8 ਲੱਖ ਟਨ ਦੇ ਕਰੀਬ ਪਏ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ 41 ਕਰੋੜ ਦਾ ਬਾਇਓ ਮਾਈਨਿੰਗ ਪ੍ਰਾਜੈਕਟ ਸ਼ੁਰੂ ਕਰਨ ਲਈ ਪਿਛਲੇ ਤਿੰਨ ਸਾਲਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ, ਪਰ ਇਸ ਸਮੇਂ ...

ਪੂਰੀ ਖ਼ਬਰ »

'ਸਿੱਖ ਵਿਦ ਨਮੋ' ਪ੍ਰੋਗਰਾਮ ਰਾਹੀਂ ਭਾਜਪਾ ਵਲੋਂ ਦਿੱਲੀ ਦੇ ਸਿੱਖਾਂ ਨੂੰ ਪਾਰਟੀ ਨਾਲ ਜੋੜਨ ਦੀ ਕਵਾਇਦ

ਨਵੀਂ ਦਿੱਲੀ, 31 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਟੁੱਟਣ ਤੋਂ ਬਾਅਦ ਹੁਣ ਭਾਜਪਾ ਨੇ ਦਿੱਲੀ ਦੇ ਸਿੱਖਾਂ ਨੂੰ ਸਿੱਧੇ ਤੌਰ 'ਤੇ ਪਾਰਟੀ ਨਾਲ ਜੋੜਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ | ਇਸੇ ਤਹਿਤ ਦਿੱਲੀ ਭਾਜਪਾ ਵਲੋਂ ਕਾਸਟੀਚਿਊਸ਼ਨ ਕਲੱਬ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਲੇਡੀ ਡੌਨ ਅਨੁਰਾਧਾ ਗਿ੍ਫ਼ਤਾਰ

ਨਵੀਂ ਦਿੱਲੀ, 31 ਜੁਲਾਈ (ਜਗਤਾਰ ਸਿੰਘ)-ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗੈਂਗਸਟਰ ਕਾਲਾ ਜਠੇੜੀ ਦੀ ਸਹਿਯੋਗੀ ਲੇਡੀ ਡਾਨ ਅਨੁਰਾਧਾ ਨੂੰ ਗਿ੍ਫਤਾਰ ਕਰ ਲਿਆ ਹੈ | ਅਨੁਰਾਧਾ ਦੇ ਖਿਲਾਫ ਰਾਜਸਥਾਨ 'ਚ ਹੱਤਿਆ,ਅਗਵਾ ਕਰਨ ਆਦਿ ਦੇ ਮਾਮਲੇ ਦਰਜ ਸਨ ਅਤੇ ਉਸ ਦੇ ਸਿਰ 'ਤੇ ...

ਪੂਰੀ ਖ਼ਬਰ »

ਦਿੱਲੀ ਕਾਂਗਰਸ ਵਲੋਂ ਕੇਜਰੀਵਾਲ 'ਤੇ ਦਿੱਲੀ ਦੀ ਜਨਤਾ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼

ਨਵੀਂ ਦਿੱਲੀ, 31 ਜੁਲਾਈ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌ. ਅਨਿਲ ਕੁਮਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਜਨਤਾ ਦੇ ਪ੍ਰਤੀ ਅਸੰਵਦੇਨਸ਼ੀਲ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ 2 ਰੋਜ਼ਾ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਆਗੂ ਮਾਨਸੀ ਠਾਕੁਰ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 31 ਜੁਲਾਈ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਮੌਜੂਦਗੀ 'ਚ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਾਬਕਾ ਮਹਾਂਮੰਤਰੀ ਮਾਨਸੀ ਠਾਕੁਰ ਅਰੋੜਾ ਤੇ ਬਿ੍ਗੇਡੀਅਰ (ਰਿਟਾਇਰਡ) ਵਿਪਿਨ ਚੱਕਰਵਰਤੀ ਸਮੇਤ ਕਈ ਮਹਿਲਾ ਕਾਂਗਰਸ ਆਗੂਆਂ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਲੱਖਾਂ ਦਾ ਸਾਮਾਨ ਚੋਰੀ

ਮਕਸੂਦਾਂ, 31 ਜੁਲਾਈ (ਲਖਵਿੰਦਰ ਪਾਠਕ) - ਥਾਣਾ 8 ਦੇ ਅਧੀਨ ਹਰਦਿਆਲ ਨਗਰ ਦੀ ਗਲੀ ਨੰ. 2 ' ਤੜਕੇ ਤਿੰਨ ਵਜੇ ਤੋਂ ਬਾਅਦ ਇਕ ਤਾਲਾਬੰਦ ਘਰ ਦੇ ਤਾਲੇ ਤੋੜ ਚੋਰ ਘਰ 'ਚੋਂ ਸੋਨੇ ਦੇ ਗਹਿਣੇ, ਨਕਦੀ ਅਤੇ ਗੱਦਿਆਂ ਸਮੇਤ ਕੁਝ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ | ਘਟਨਾ ਦੇ ਸਮੇਂ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਹੁਣ ਹੋਵੇਗਾ ਡਿਜੀਟਲ

ਜਲੰਧਰ, 31 ਜੁਲਾਈ (ਸਾਬੀ)- ਪੰਜਾਬ ਦੇ ਖੇਡ ਵਿਭਾਗ ਵਲੋਂ ਸੂਬੇ 'ਚ ਆਪਣੇ ਕੋਚਿੰਗ ਸੈਂਟਰਾਂ 'ਚ ਖੇਡ ਗਤੀਵਿਧੀਆਂ ਨੂੰ ਆਧੁਨਿਕ ਲੀਹਾਂ 'ਤੇ ਲਿਆਉਣ ਲਈ ਡਿਜ਼ੀਟਲ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ | ਖੇਡ ਵਿਭਾਗ ਦੀ ਮੋਬਾਈਲ ਐਪ ਨੂੰ ਚਲਾਉਣ ਲਈ ਵੱਖ-ਵੱਖ ਜਿਲਿ੍ਹਆਂ 'ਚ ...

ਪੂਰੀ ਖ਼ਬਰ »

ਝਗੜਾ ਨਿਵਾਰਨ ਫੋਰਮ ਵਲੋਂ ਬਿਜਲੀ ਦੇ 8 ਕੇਸਾਂ ਦਾ ਨਿਪਟਾਰਾ

ਜਲੰਧਰ, 31 ਜੁਲਾਈ (ਸ਼ਿਵ) - ਜੋਨ ਪੱਧਰ 'ਤੇ ਬਿਜਲੀ ਕੇਸਾਂ ਦਾ ਨਿਪਟਾਰਾ ਕਰਨ ਲਈ ਝਗੜਾ ਨਿਵਾਰਨ ਫੋਰਮ 12 ਬਿਜਲੀ ਕੇਸਾਂ 'ਚੋਂ 8 ਕੇਸਾਂ ਦਾ ਨਿਪਟਾਰਾ ਕਰ ਸਕੀ ਹੈ ਤੇ ਬਾਕੀ ਕੇਸਾਂ ਨੂੰ ਅਗਲੀ ਮੀਟਿੰਗ 'ਚ ਵਿਚਾਰ ਕੇ ਨਿਪਟਾਰਾ ਕਰਨ ਦੀ ਸੰਭਾਵਨਾ ਹੈ | ਪਾਵਰਕਾਮ ਦੇ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਦੀ ਸੜਕ ਹਾਦਸੇ ਦੌਰਾਨ ਮੌਤ

ਮਾਜਰੀ, 31 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ-ਬਿੰਦਰੱਖ ਸੰਪਰਕ ਸੜਕ 'ਤੇ ਮੋਟਰਸਾਈਕਲਾਂ ਦੀ ਹੋਈ ਟੱਕਰ ਦੌਰਾਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਏ. ਐੱਸ. ਆਈ. ਕੇਸਰ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੁਰਜਵਾਲਾ ...

ਪੂਰੀ ਖ਼ਬਰ »

ਫ਼ੋਨ 'ਤੇ ਅਸ਼ਲੀਲ ਗੱਲਾਂ ਕਰਨ ਵਾਲਾ ਡਾਕਟਰ ਗਿ੍ਫ਼ਤਾਰ

ਪੰਚਕੂਲਾ, 31 ਜੁਲਾਈ (ਕਪਿਲ)-ਪੰਚਕੂਲਾ ਮਹਿਲਾ ਥਾਣਾ ਪੁਲਿਸ ਨੇ ਫੋਨ 'ਤੇ ਲੜਕੀ ਨਾਲ ਅਸ਼ਲੀਲ ਗੱਲਾਂ ਕਰਨ ਦੇ ਮਾਮਲੇ ਵਿਚ ਇਕ ਵਿਕਕਤੀ ਨੂੰ ਗਿ੍ਫਤਾਰ ਕੀਤਾ ਹੈ | ਪੀੜਤ ਮਹਿਲਾ ਦੀ ਸ਼ਿਕਾਇਤ 'ਤੇ ਮਹਿਲਾ ਥਾਣਾ ਪੁਲਿਸ ਨੇ ਕੇਸ ਦਰਜ ਕਰ ਹਿਮਾਚਲ ਦੇ ਰਹਿਣ ਵਾਲੇ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ ਜਨਾਹ ਕਰਨ ਵਾਲਾ ਹਰਿਆਣਾ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਉਸ ਨਾਲ ਜਬਰ-ਜਨਾਹ ਕਰਨ ਵਾਲੇ ਨੌਜਵਾਨ ਨੂੰ ਰੋਹਤਕ (ਹਰਿਆਣਾ) ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਨੌਜਵਾਨ ਦੀ ਪਛਾਣ ਪ੍ਰਦੀਪ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਾਸ਼ਟਰੀ ਸਿੱਖਿਆ ਨੀਤੀ (ਐਨ. ਈ. ਪੀ.) 2020 ਦੀ ਰਸਮੀ ਸ਼ੁਰੂਆਤ

ਪੰਚਕੂਲਾ, 31 ਜੁਲਾਈ (ਕਪਿਲ)-ਸਾਲ 2025 ਤੱਕ ਹਰਿਆਣਾ 'ਚ ਨੈਸ਼ਨਲ ਐਜੂਕੇਸ਼ਨ ਪਾਲਿਸੀ (ਐਨ. ਈ. ਪੀ.) 2020 ਦੇ ਸਫ਼ਲਤਾਪੂਰਵਕ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਕਦਮ ਚੁਕਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੂਬੇ ਅੰਦਰ ਰਾਸ਼ਟਰੀ ਸਿੱਖਿਆ ਨੀਤੀ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਦੀ ਅਗਵਾਈ ਹੇਠ ਪਟਵਾਰੀਆਂ ਤੇ ਕਾਨੂੰਨਗੋਆਂ ਵਲੋਂ ਤਹਿਸੀਲ ਮੁਕਾਮਾਂ 'ਤੇ ਰੋਸ ਧਰਨੇ

ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਦੀ ਰੈਵੇਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਜਾਰੀ ਸੰਘਰਸ਼ ਮੁਤਾਬਕ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਤਹਿਸੀਲ ਮੁਕਾਮਾਂ 'ਤੇ ਰੋਸ ਧਰਨੇ ਦਿੱਤੇ ਗਏ | ਇਸੇ ਲੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX