ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  22 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  39 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  41 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  44 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  47 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  15 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  1 minute ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਹਿਲਾ ਸਫ਼ਾ

ਕੁੜੀਆਂ ਨੇ ਵੀ ਕੀਤਾ ਕਮਾਲ

ਪਹਿਲੀ ਵਾਰ ਉਲੰਪਿਕ ਦੇ ਸੈਮੀਫਾਈਨਲ 'ਚ

3 ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ

ਟੋਕੀਓ, 2 ਅਗਸਤ (ਏਜੰਸੀ)-ਸਾਹਸੀ ਅਤੇ ਦ੍ਰਿੜ੍ਹ ਸੰਕਲਪ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਉਲੰਪਿਕ ਦੇ ਸੈਮੀਫਾਈਨਲ 'ਚ ਪਹੁੰਚ ਕੇ ਕਮਾਲ ਕਰ ਦਿੱਤਾ। ਉਸ ਨੇ 3 ਵਾਰ ਦੀ ਚੈਂਪੀਅਨ ਅਤੇ ਵਿਸ਼ਵ ਦੀ ਨੰਬਰ 2 ਟੀਮ ਆਸਟ੍ਰੇਲੀਆ ਨੂੰ ਰੋਮਾਂਚਕ ਮੁਕਾਬਲੇ 'ਚ 1-0 ਨਾਲ ਹਰਾਇਆ। ਸੈਮੀਫਾਈਨਲ 'ਚ ਬੁੱਧਵਾਰ ਨੂੰ ਭਾਰਤੀ ਟੀਮ ਦਾ ਮੁਕਾਬਲਾ ਅਰਜਨਟੀਨਾ ਨਾਲ ਹੋਵੇਗਾ। ਵਿਸ਼ਵ ਦੀ 9ਵੇਂ ਨੰਬਰ ਦੀ ਭਾਰਤੀ ਮਹਿਲਾ ਟੀਮ ਨੇ ਵੀ ਆਖ਼ਰੀ ਚਾਰ 'ਚ ਸਥਾਨ ਬਣਾਉਣ ਲਈ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਡਰੈਗਫਿਲਕਰ ਗੁਰਜੀਤ ਕੌਰ ਨੇ 22ਵੇਂ ਮਿੰਟ 'ਚ ਮਿਲੇ ਪੈਨਲਟੀ ਕਾਰਨਰ 'ਤੇ ਮਹੱਤਵਪੂਰਨ ਗੋਲ ਕਰ ਕੇ ਆਸਟ੍ਰੇਲੀਆ ਨੂੰ ਹੈਰਾਨ ਕਰ ਦਿੱਤਾ। ਮੈਚ ਵਿਚ ਆਉਂਦਿਆਂ ਹੀ ਹਾਲਾਤ ਭਾਰਤ ਦੇ ਵਿਰੁੱਧ ਸਨ, ਕਿਉਂਕਿ ਦੁਨੀਆ ਦੀ ਨੰਬਰ 2 ਟੀਮ ਆਸਟ੍ਰੇਲੀਆ, ਜੋ ਇਕ ਅਜੇਤੂ ਵਿਰੋਧੀ ਸੀ, ਉਸ ਦਾ ਇੰਤਜ਼ਾਰ ਕਰ ਰਹੀ ਸੀ। ਮੈਚ ਤੋਂ ਬਾਅਦ ਗੁਰਜੀਤ ਨੇ ਕਿਹਾ ਕਿ ਅਸੀਂ ਬਹੁਤ ਖ਼ੁਸ਼ ਹਾਂ, ਇਹ ਕਈ ਦਿਨਾਂ ਤੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦਾ ਨਤੀਜਾ ਹੈ। 1980 'ਚ ਅਸੀਂ ਖੇਡਾਂ ਲਈ ਕੁਆਲੀਫ਼ਾਈ ਕੀਤਾ ਪਰ ਇਸ ਵਾਰ ਅਸੀਂ ਸੈਮੀਫਾਈਨਲ 'ਚ ਪੁੱਜੇ ਹਾਂ। ਉਸ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਕਰਨ ਵਾਲਾ ਪਲ ਹੈ। ਉਸ ਨੇ ਅੱਗੇ ਕਿਹਾ ਕਿ ਇਹ ਟੀਮ ਪਰਿਵਾਰ ਵਾਂਗ ਹੈ, ਅਸੀਂ ਇਕ-ਦੂਜੇ ਦਾ ਸਮਰਥਨ ਕੀਤਾ ਤੇ ਸਾਨੂੰ ਦੇਸ਼ ਦਾ ਵੀ ਸਮਰਥਨ ਮਿਲਿਆ। ਪਰ ਭਾਰਤੀ ਟੀਮ ਆਤਮਵਿਸ਼ਵਾਸ ਨਾਲ ਭਰੀ ਅਤੇ ਖ਼ੁਦ ਨੂੰ ਸਾਬਤ ਕਰਨ ਲਈ ਪ੍ਰਤੀਬੱਧ ਦਿਖਾਈ ਦਿੱਤੀ। ਉਸ ਨੇ ਸਾਹਸ ਨਾਲ ਪ੍ਰਦਰਸ਼ਨ ਕੀਤਾ ਅਤੇ ਆਸਟ੍ਰੇਲੀਆ 'ਤੇ ਕਰੀਬੀ ਜਿੱਤ ਦਰਜ ਕੀਤੀ। ਇਹ ਜਿੱਤ ਟੀਮ ਅਤੇ ਭਾਰਤੀ ਹਾਕੀ ਟੀਮ ਲਈ ਕਿੰਨਾ ਮਹੱਤਵ ਰੱਖਦੀ ਹੈ, ਇਸ ਦਾ ਅੰਦਾਜ਼ਾ ਅੰਤਿਮ ਹੂਟਰ ਵੱਜਣ ਦੇ ਬਾਅਦ, ਜੋ ਭਾਵਨਾਵਾਂ ਦੇਖਣ ਨੂੰ ਮਿਲੀਆਂ ਉਸ ਤੋਂ ਲਾਇਆ ਜਾ ਸਕਦਾ ਹੈ। ਖਿਡਾਰੀ ਖ਼ੁਸ਼ੀ 'ਚ ਝੂਮ ਉੱਠੇ, ਉਨ੍ਹਾਂ ਨੇ ਇਕ-ਦੂਜੇ ਨੂੰ ਗਲੇ ਲਗਾਇਆ ਅਤੇ ਡੱਚ ਕੋਚ ਸਜੋਰਡ ਮਾਰਜਿਨੇ ਦੇ ਚਿਹਰੇ 'ਤੇ ਵੀ ਖ਼ੁਸ਼ੀ ਦੇ ਹੰਝੂ ਵਹਿ ਤੁਰੇ। ਇਸ ਤੋਂ ਪਹਿਲਾਂ ਭਾਰਤੀ ਟੀਮ ਦਾ ਸਰਬੋਤਮ ਪ੍ਰਦਰਸ਼ਨ 1980 ਮਾਸਕੋ ਖੇਡਾਂ 'ਚ ਦੇਖਿਆ ਗਿਆ ਸੀ ਜਦੋਂ ਉਹ 6 ਟੀਮਾਂ 'ਚੋਂ ਚੌਥੇ ਸਥਾਨ 'ਤੇ ਆਈ ਸੀ। ਉਸ ਸਮੇਂ ਮਹਿਲਾ ਹਾਕੀ ਟੀਮ ਦਾ ਉਲੰਪਿਕ 'ਚ ਪਹਿਲੀ ਵਾਰ ਦਾਖ਼ਲਾ ਹੋਇਆ ਸੀ। ਭਾਰਤ ਨੇ ਪਹਿਲਾਂ ਸ਼ੁਰੂਆਤ ਹੌਲੀ ਕੀਤੀ ਪਰ ਜਿਵੇਂ ਮੈਚ ਅੱਗੇ ਵਧਦਾ ਗਿਆ ਉਨ੍ਹਾਂ ਦਾ ਆਤਮ ਵਿਸ਼ਵਾਸ ਵੀ ਵਧਿਆ। ਆਸਟ੍ਰੇਲੀਆ ਨੂੰ ਗੋਲ ਕਰਨਾ ਦਾ ਮੌਕਾ ਮਿਲਿਆ ਪਰ ਗੋਲ-ਕੀਪਰ ਸਵਿਤਾ ਨੇ ਅਮਰੋਸਿਆ ਮੇਲੋਨ ਦੇ ਸ਼ਾਟ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਉਸ ਦਾ ਸ਼ਾਟ ਸਰਕਲ ਦੇ ਅੰਦਰੋਂ ਪੋਸਟ 'ਤੇ ਲੱਗਾ। ਇਸ ਦੇ ਬਾਅਦ ਭਾਰਤੀ ਟੀਮ ਹਮਲਾਵਰ ਹੋ ਗਈ ਅਤੇ ਆਸਟ੍ਰੇਲੀਆ ਦੀ ਡਿਫੈਂਸ 'ਚ ਸੇਂਧ ਲਾਈ। ਭਾਰਤੀ ਹਾਕੀ ਖਿਡਾਰੀ ਹਾਲਾਂਕਿ ਜ਼ਿਆਦਾ ਆਤਮਵਿਸ਼ਵਾਸ 'ਚ ਦਿਖੇ। ਭਾਰਤ ਨੌਵੇਂ ਮਿੰਟ 'ਚ ਗੋਲ ਕਰਨ ਦੇ ਕਰੀਬ ਪੁੱਜ ਗਿਆ ਸੀ, ਲਾਲਰੇਮਸਿਆਮੀ ਤੇ ਵੰਦਨਾ ਕਟਾਰੀਆ ਦੇ ਯਤਨਾਂ ਨਾਲ ਭਾਰਤ ਨੇ ਆਸਟ੍ਰੇਲੀਆ ਡਿਫੈਂਸ 'ਚ ਸੇਂਧ ਲਗਾਈ ਪਰ ਰਾਣੀ ਰਾਮਪਾਲ ਦਾ ਸ਼ਾਟ ਪੋਸਟ ਨਾਲ ਟਕਰਾ ਗਿਆ। ਭਾਰਤ ਨੇ ਪਹਿਲੇ ਕੁਆਰਟਰ 'ਚ ਗੇਂਦ 'ਤੇ ਚੰਗਾ ਕੰਟਰੋਲ ਬਣਾਇਆ ਅਤੇ ਦੂਜੇ ਕੁਆਰਟਰ 'ਚ ਵੀ ਆਪਣੀ ਖੇਡ 'ਤੇ ਨਿਰੰਤਰਤਾ ਬਣਾਈ ਰੱਖੀ। ਆਸਟ੍ਰੇਲੀਆ ਨੂੰ 19ਵੇਂ ਮਿੰਟ 'ਚ ਮੈਚ ਦਾ ਪਹਿਲਾ ਪੈਨਲਟੀ ਕਾਰਨਰ ਮਿਲਿਆ ਪਰ ਭਾਰਤੀ ਖਿਡਾਰੀਆਂ ਨੇ ਬਿਹਤਰ ਬਚਾਅ ਨਾਲ ਇਹ ਖ਼ਤਰਾ ਟਾਲ ਦਿੱਤਾ। ਇਸ ਦੇ ਬਾਅਦ ਮੋਨਿਕਾ ਦੇ ਆਸਟ੍ਰੇਲੀਆ ਸਰਕਲ 'ਚ ਬਿਹਤਰੀਨ ਯਤਨ ਨਾਲ ਭਾਰਤ ਨੇ ਪੈਨਲਟੀ ਕਾਰਨਰ ਹਾਸਲ ਕੀਤਾ ਅਤੇ ਗੁਰਜੀਤ ਨੇ ਉਸ ਨੂੰ ਗੋਲ 'ਚ ਬਦਲ ਕੇ 22ਵੇਂ ਮਿੰਟ 'ਚ ਟੀਮ ਨੂੰ ਬੜ੍ਹਤ ਦਿਵਾਈ। ਗੋਲ ਦੇ ਖੱਬੇ ਪਾਸੇ ਗਏ ਉਸ ਦੇ ਸ਼ਾਟ ਨੂੰ ਆਸਟ੍ਰੇਲੀਆਈ ਖਿਡਾਰੀ ਰੋਕ ਨਾ ਸਕੇ। ਭਾਰਤ ਕੋਲ 26ਵੇਂ ਮਿੰਟ 'ਚ ਬੜ੍ਹਤ ਦੁੱਗਣੀ ਕਰਨ ਦਾ ਮੌਕਾ ਸੀ ਜਦੋਂ ਸਲੀਮਾ ਟੇਟੇ ਮੈਦਾਨ 'ਚ ਗੇਂਦ ਲੈ ਕੇ ਅੱਗੇ ਵਧੀ ਪਰ ਉਨ੍ਹਾਂ ਦਾ ਸ਼ਾਟ ਨਿਸ਼ਾਨੇ 'ਤੇ ਨਾ ਲੱਗਾ। ਰਾਣੀ ਰਾਮਪਾਲ ਦੀ ਅਗਵਾਈ ਵਾਲੀ ਟੀਮ ਖੇਡ ਦੇ ਅੱਧ ਤੱਕ 1-0 ਨਾਲ ਅੱਗੇ ਸੀ। ਆਸਟ੍ਰੇਲੀਆ ਗੋਲ ਕਰਨ ਲਈ ਬੇਤਾਬ ਸੀ ਪਰ ਉਸ ਨੇ ਤੀਜੇ ਕੁਆਰਟਰ ਦੇ ਸ਼ੁਰੂ 'ਚ ਸਟੀਵਰਟ ਗ੍ਰੇਸ ਦੇ ਯਤਨਾਂ ਨਾਲ ਮੌਕਾ ਵੀ ਬਣਾਇਆ ਪਰ ਭਾਰਤੀ ਗੋਲ-ਕੀਪਰ ਸਵਿਤਾ ਨੇ ਮਾਰੀਆ ਵਿਲਿਅਨਸ ਦੇ ਸ਼ਾਟ ਨੂੰ ਰੋਕ ਕੇ ਇਹ ਹਮਲਾ ਨਾਕਾਮ ਕਰ ਦਿੱਤਾ। ਆਸਟ੍ਰੇਲੀਆ ਨੇ ਇਸ ਦੇ ਬਾਅਦ ਦੋ ਪੈਨਲਟੀ ਕਾਰਨਰ ਮਿਲੇ ਪਰ ਸਵਿਤਾ ਦੀ ਅਗਵਾਈ 'ਚ ਭਾਰਤੀ ਡਿਫ਼ੈਂਸ ਬੇਮਿਸਾਲ ਸਾਹਸ ਦਿਖਾ ਕੇ ਖ਼ਤਰੇ ਨੂੰ ਟਾਲਦੀ ਰਹੀ। ਇਸ ਕੁਆਰਟਰ 'ਚ ਭਾਰਤ ਦੇ ਸੈਂਟਰ ਅਤੇ ਡਿਫੈਂਸ ਦਾ ਖੇਡ ਬਿਹਤਰੀਨ ਰਿਹਾ। ਸੁਸ਼ੀਲ ਚਾਨੂ, ਦੀਪ ਗ੍ਰੇਸ ਏਕਾ, ਸਲੀਮਾ ਟੇਟੇ, ਮੋਨਿਕਾ ਸਾਰਿਆਂ ਨੇ ਵਧੀਆ ਖੇਡ ਦਿਖਾਈ। 44ਵੇਂ ਮਿੰਟ 'ਚ ਜਦੋਂ ਸ਼ਰਮੀਲਾ ਦੇਵੀ ਨੇ ਸੱਜੇ ਪਾਸਿਉਂ ਗੇਂਦ ਰਾਣੀ ਨੂੰ ਦਿੱਤੀ ਪਰ ਉਹ ਨਿਸ਼ਾਨੇ 'ਤੇ ਸ਼ਾਟ ਨਾ ਮਾਰ ਸਕੀ। ਭਾਰਤੀ ਡਿਫ਼ੈਂਸ ਨੇ ਚੌਥੇ ਕੁਆਰਟਰ 'ਚ ਵਧੀਆ ਖੇਡ ਦਿਖਾਈ। ਆਸਟ੍ਰੇਲੀਆ ਕੋਲ 50ਵੇਂ ਮਿੰਟ 'ਚ ਗੋਲ ਕਰਨ ਦਾ ਮੌਕਾ ਸੀ ਪਰ ਇਸ ਵਾਰ ਨਿੱਕੀ ਪ੍ਰਧਾਨ ਉਸ ਦੇ ਰਾਹ 'ਚ ਰੋੜਾ ਬਣੀ। ਆਸਟ੍ਰੇਲੀਆ ਨੂੰ ਇਸ ਦੇ ਬਾਅਦ ਦੋ ਪੈਨਲਟੀ ਕਾਰਨਰ ਮਿਲੇ ਪਰ ਸਵਿਤਾ ਤੇ ਗ੍ਰੇਸ ਏਕਾ ਦੀ ਅਗਵਾਈ 'ਚ ਭਾਰਤੀ ਟੀਮ ਉਨ੍ਹਾਂ ਦੇ ਸਾਹਮਣੇ ਚਟਾਨ ਵਾਂਗ ਖੜ੍ਹੀ ਸੀ। ਆਸਟ੍ਰੇਲੀਆ ਨੂੰ ਮੈਚ ਖ਼ਤਮ ਹੋਣ ਤੋਂ ਦੋ ਮਿੰਟ ਪਹਿਲਾਂ ਪੈਨਲਟੀ ਕਾਰਨਰ ਮਿਲਿਆ ਪਰ ਸਵਿਤਾ ਨੇ ਫਿਰ ਭਾਰਤ ਦਾ ਖ਼ਤਰਾ ਟਾਲ ਦਿੱਤਾ।
2018 ਦੀਆਂ ਏਸ਼ੀਆਈ ਖੇਡਾਂ 'ਚ ਵੀ ਗੁਰਜੀਤ ਕੌਰ ਨੇ ਦਿਵਾਇਆ ਸੀ ਚਾਂਦੀ ਦਾ ਤਗਮਾ
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਅੰਮ੍ਰਿਤਸਰ ਦੇ ਛੋਟੇ ਜਿਹੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਦੀ ਜੰਮਪਲ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ, ਜਿਸ ਵਲੋਂ ਅੱਜ ਕੀਤੇ ਸ਼ਾਨਦਾਰ ਗੋਲ ਦੀ ਬਦੌਲਤ ਟੀਮ ਸੈਮੀਫਾਈਨਲ 'ਚ ਪਹੁੰਚੀ ਹੈ, ਉਸ ਦਾ ਜਨਮ ਪਿਤਾ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਮਾਤਾ ਹਰਜਿੰਦਰ ਕੌਰ ਦੀ ਕੁੱਖੋਂ 25 ਅਕਤੂਬਰ 1995 ਨੂੰ ਹੋਇਆ। ਗੁਰਜੀਤ ਕੌਰ ਨੇ ਮੁਢਲੀ ਸਿੱਖਿਆ ਅਜਨਾਲਾ ਦੇ ਇਕ ਨਿੱਜੀ ਸਕੂਲ ਤੋਂ ਪ੍ਰਾਪਤ ਕਰਨ ਉਪਰੰਤ ਅਗਲੇਰੀ ਸਿੱਖਿਆ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ ਹਾਸਿਲ ਕੀਤੀ ਤੇ ਇਸ ਦੌਰਾਨ ਹੀ ਉਸ ਨੇ ਆਪਣੀ ਇਕ ਨਜ਼ਦੀਕੀ ਰਿਸ਼ਤੇਦਾਰ ਦੇ ਕਹਿਣ 'ਤੇ ਹਾਕੀ ਖੇਡਣੀ ਸ਼ੁਰੂ ਕੀਤੀ। ਇਸ ਦੌਰਾਨ ਕੋਚ ਰਣਜੀਤ ਸਿੰਘ ਨੇ ਗੁਰਜੀਤ ਕੌਰ ਨੂੰ ਇਕ ਸਾਲ ਹਾਕੀ ਦੇ ਗੁਰ ਦੱਸੇ, ਜਿਸ ਤੋਂ ਬਾਅਦ 7ਵੀਂ ਜਮਾਤ ਦੀ ਪੜ੍ਹਾਈ ਕਰਦਿਆਂ ਗੁਰਜੀਤ ਕੌਰ ਜਲੰਧਰ ਦੀ ਇਕ ਖੇਡ ਅਕੈਡਮੀ 'ਚ ਆ ਗਈ, ਜਿਥੇ ਉਸ ਨੇ ਹਾਕੀ ਕੋਚ ਸ਼ਰਨਜੀਤ ਸਿੰਘ ਕੋਲੋਂ ਹਾਕੀ ਦੀਆਂ ਬਰੀਕੀਆਂ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਗੁਰਜੀਤ ਕੌਰ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। 2012 'ਚ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ 'ਚ ਉਸ ਦੀ ਚੋਣ ਹੋ ਗਈ ਤੇ 2014 ਵਿਚ ਉਹ ਸੀਨੀਅਰ ਟੀਮ ਲਈ ਚੁਣੀ ਗਈ। ਗੁਰਜੀਤ ਕੌਰ ਹੁਣ ਤੱਕ ਏਸ਼ੀਅਨ ਖੇਡਾਂ, ਕਾਮਨਵੈਲਥ ਖੇਡਾਂ ਤੇ ਲੰਡਨ 'ਚ ਹੋਏ ਵਿਸ਼ਵ ਕੱਪ ਤੋਂ ਇਲਾਵਾ ਕਈ ਹੋਰ ਸੀਰੀਜ਼ 'ਚ ਵੀ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਦੇਸ਼ ਲਈ ਖੇਡਣ ਦਾ ਮੌਕਾ ਗੁਰਜੀਤ ਕੌਰ ਨੂੰ 2017 ਵਿਚ ਮਿਲਿਆ। ਇਸ ਤੋਂ ਬਾਅਦ 2018 'ਚ ਇੰਡੋਨੇਸ਼ੀਆ ਦੇ ਜਕਾਰਤਾ ਵਿਖੇ ਹੋਈਆਂ ਏਸ਼ੀਅਨ ਖੇਡਾਂ 'ਚ ਉਸ ਨੇ ਇਕ ਸ਼ਾਨਦਾਰ ਗੋਲ ਦਾਗ ਕੇ ਜਿਥੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ ,ਉਥੇ ਹੀ 20 ਸਾਲਾਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੂੰ ਫਾਈਨਲ 'ਚ ਪਹੁੰਚਾ ਕੇ ਚਾਂਦੀ ਦਾ ਤਗਮਾ ਦਿਵਾਉਣ ਵਿਚ ਵੀ ਉਸ ਦੀ ਅਹਿਮ ਭੂਮਿਕਾ ਰਹੀ। ਇਸ ਤੋਂ ਬਾਅਦ ਵੀ ਬਹੁਤ ਸਾਰੇ ਮੈਚਾਂ 'ਚ ਗੁਰਜੀਤ ਕੌਰ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਹੁਣ ਟੋਕੀਓ 'ਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਟੀਮ 'ਚ ਗੁਰਜੀਤ ਕੌਰ ਦੀ ਚੋਣ ਹੋਈ। ਗੁਰਜੀਤ ਕੌਰ ਨੂੰ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਨ ਹੋਣ ਦਾ ਮਾਣ ਵੀ ਪ੍ਰਾਪਤ ਹੈ ਤੇ ਉਹ ਭਾਰਤੀ ਰੇਲਵੇ ਵਿਚ ਵੀ ਸੇਵਾਵਾਂ ਨਿਭਾਅ ਰਹੀ ਹੈ।

ਵਿਜੀਲੈਂਸ ਵਲੋਂ ਸੁਮੇਧ ਸੈਣੀ ਦੀ ਰਿਹਾਇਸ਼ 'ਤੇ ਛਾਪਾ

ਕੋਠੀ 'ਚ ਨਹੀਂ ਮਿਲੇ ਸਾਬਕਾ ਡੀ. ਜੀ. ਪੀ.

ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਸਾਬਕਾ ਡੀ.ਜੀ.ਪੀ ਰਹੇ ਸੁਮੇਧ ਸੈਣੀ ਦੀ ਚੰਡੀਗੜ੍ਹ ਦੇ ਸੈਕਟਰ 20 ਵਿਚ ਪੈਂਦੀ ਰਿਹਾਇਸ਼ 'ਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਦੇਰ ਸ਼ਾਮ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਕਰਮੀ ਸੁਮੇਧ ਸੈਣੀ ਦੀ ਰਿਹਾਇਸ਼ 'ਤੇ ਪਹੁੰਚੇ ਪਰ ਸੁਮੇਧ ਸੈਣੀ ਦੀ ਸੁਰੱਖਿਆ ਵਿਚ ਤਾਇਨਾਤ ਸੀ.ਆਰ.ਪੀ.ਐਫ ਦੇ ਜਵਾਨਾਂ ਵਲੋਂ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਕੋਠੀ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਦੌਰਾਨ ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਵੀ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀਆਂ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਟੀਮ ਕੋਠੀ ਅੰਦਰ ਦਾਖ਼ਲ ਹੋਣਾ ਚਾਹੁੰਦੀ ਹੈ ਤਾਂ ਪਹਿਲਾਂ ਦਰਜ ਐਫ.ਆਈ.ਆਰ ਦੀ ਕਾਪੀ ਅਤੇ ਲੋਕਲ ਪੁਲਿਸ ਨੂੰ ਨਾਲ ਲਿਆਂਦਾ ਜਾਵੇ। ਵਿਜੀਲੈਂਸ ਦੀ ਟੀਮ ਕਰੀਬ ਡੇਢ ਘੰਟਾ ਕੋਠੀ ਦੇ ਸਾਹਮਣੇ ਖੜ੍ਹੀ ਇੰਤਜ਼ਾਰ ਕਰਦੀ ਰਹੀ, ਜਿਸ ਦੇ ਬਾਅਦ ਚੰਡੀਗੜ੍ਹ ਪੁਲਿਸ ਦੇ ਇਲਾਕਾ ਐਸ.ਐਚ.ਓ ਮਲਕੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਵਿਜੀਲੈਂਸ ਦੇ ਚਾਰ ਅਧਿਕਾਰੀ ਉਨ੍ਹਾਂ ਦੇ ਨਾਲ ਕੋਠੀ ਅੰਦਰ ਦਾਖ਼ਲ ਹੋ ਸਕੇ। ਵਿਜੀਲੈਂਸ ਦੀ ਟੀਮ ਵਲੋਂ ਕੋਠੀ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਗਈ ਅਤੇ ਦੇਰ ਰਾਤ ਖ਼ਬਰ ਲਿਖੇ ਜਾਣ ਤਕ ਵੀ ਟੀਮ ਕੋਠੀ ਅੰਦਰ ਹੀ ਸੀ। ਫ਼ਿਲਹਾਲ ਕਿਸ ਮਾਮਲੇ ਵਿਚ ਇਹ ਛਾਪੇਮਾਰੀ ਕੀਤੀ ਗਈ ਹੈ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਅਤੇ ਵਿਜੀਲੈਂਸ ਦੇ ਅਧਿਕਾਰੀਆਂ ਦੇ ਬਾਹਰ ਆਉਣ ਤੇ ਹੀ ਪੂਰਾ ਮਾਮਲਾ ਸਪਸ਼ਟ ਹੋ ਸਕੇਗਾ। ਇਸ ਮੌਕੇ ਵਕੀਲ ਰਮਨਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਸੁਮੇਧ ਸੈਣੀ ਮੌਜੂਦ ਨਹੀਂ ਹਨ।
ਨਵਾਂ ਮਾਮਲਾ ਦਰਜ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਤਾ ਲੱਗਾ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਸੁਮੈਧ ਸੈਣੀ ਖ਼ਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਬੰਧਿਤ ਮਾਮਲਾ ਸੰਯੁਕਤ ਡਾਇਰੈਕਟਰ ਕ੍ਰਾਈਮ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਸਿੰਘ ਬਰਾੜ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਮਾਮਲੇ 'ਚ ਪੀ. ਸੀ. ਐਕਟ 1988, ਪੀ. ਸੀ. (ਸੋਧ) ਐਕਟ 2018 ਦੀ ਧਾਰਾ 13 (1) (ਬੀ), 13 (2) ਦੇ ਇਲਾਵਾ ਆਈ. ਪੀ. ਸੀ. ਦੀ ਧਾਰਾ 109 ਅਤੇ 120 ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਮਾਮਲੇ 'ਚ 7 ਮੁਲਜ਼ਮਾਂ ਨੂੰ ਕਥਿਤ ਤੌਰ 'ਤੇ ਨਾਮਜ਼ਦ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਨਵੇਂ ਦਰਜ ਕੀਤੇ ਗਏ ਇਸ ਮਾਮਲੇ ਦੀ ਜਾਂਚ ਲਈ ਇਕ ਟੀਮ ਦਾ ਗਠਨ ਵੀ ਕੀਤਾ ਗਿਆ ਹੈ।

ਸਕੂਲਾਂ 'ਚ ਪਰਤੀ ਰੌਣਕ

ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਸਥਿਤੀ 'ਚ ਸੁਧਾਰ ਦੇ ਮੱਦੇਨਜ਼ਰ ਅੱਜ ਤੋਂ ਸਾਰੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲਾਂ ਖੋਲ੍ਹਣ ਦੇ ਫ਼ੈਸਲੇ ਤਹਿਤ ਅੱਜ ਮਾਰਚ ਮਹੀਨੇ ਤੋਂ ਬੰਦ ਪਏ ਪੰਜਾਬ ਭਰ ਦੇ 12,825 ਸਰਕਾਰੀ ਪ੍ਰਾਇਮਰੀ ਸਕੂਲਾਂ ਤੇ 2653 ਸਰਕਾਰੀ ਮਿਡਲ ਸਕੂਲਾਂ 'ਚ ਇਕ ਵਾਰ ਫਿਰ ਰੌਣਕ ਪਰਤਣੀ ਸ਼ੁਰੂ ਹੋ ਗਈ ਹੈ, ਜਦਕਿ ਪੰਜਾਬ ਭਰ ਦੇ 1732 ਸਰਕਾਰੀ ਹਾਈ ਸਕੂਲਾਂ 'ਚ ਪੜ੍ਹਦੇ 6ਵੀਂ ਤੋਂ 9ਵੀਂ ਸ਼੍ਰੇਣੀ ਦੇ ਵਿਦਿਆਰਥੀ ਆਉਣ ਨਾਲ ਸਕੂਲਾਂ 'ਚ ਰੌਣਕ ਵੱਧ ਗਈ ਹੈ। ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਵੀ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ ਉਨ੍ਹਾਂ ਨੂੰ ਵਿਦਿਆਰਥੀਆਂ ਦੀਆਂ ਰੌਣਕਾਂ ਜਲਦ ਮੁੜ ਪਰਤਣ ਦੀ ਉਮੀਦ ਹੈ। ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ 9ਵੀਂ ਸ਼੍ਰੇਣੀ ਤੱਕ ਪੜ੍ਹਦੇ 24 ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਸਕੂਲ ਆਉਣ ਸਬੰਧੀ ਮਾਪਿਆਂ ਦਾ ਸਹਿਮਤੀ ਪੱਤਰ ਲੈ ਕੇ ਸਕੂਲ ਆਉਣ ਦਾ ਸੱਦਾ ਦਿੱਤਾ ਗਿਆ ਸੀ, ਸਕੂਲ ਮੁਖੀਆਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਸਕੂਲਾਂ 'ਚ ਆਮਦ ਦੇ ਮੱਦੇਨਜ਼ਰ ਸਾਫ਼-ਸਫ਼ਾਈ ਅਤੇ ਕੋਰੋਨਾ ਹਦਾਇਤਾਂ ਦੀ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਚਾਅ ਅਤੇ ਉਤਸ਼ਾਹ ਦਿਖਾਈ ਦਿੱਤਾ। ਅਧਿਆਪਕ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਦੇ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਭਰ ਦੇ ਜ਼ਿਆਦਾਤਰ ਸਕੂਲਾਂ 'ਚ ਅੱਜ ਵਿਦਿਆਰਥੀਆਂ ਦੀ ਹਾਜ਼ਰੀ 25 ਤੋਂ 35 ਫ਼ੀਸਦੀ ਦੇ ਵਿਚਕਾਰ ਰਹੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਪਰ ਸਿੱਖਿਆ ਵਿਭਾਗ ਦੇ ਸੂਤਰਾਂ ਨੇ ਸਰਕਾਰੀ ਸਕੂਲਾਂ ਵਿਚ 50 ਤੋਂ 60 ਫ਼ੀਸਦੀ ਤੱਕ ਵਿਦਿਆਰਥੀ ਦੀ ਹਾਜ਼ਰੀ ਦਾ ਦਾਅਵਾ ਕੀਤਾ।

ਪਹਿਲਵਾਨ ਸੁਸ਼ੀਲ ਕੁਮਾਰ ਤੇ ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ, 2 ਅਗਸਤ (ਏਜੰਸੀਆਂ) -ਦਿੱਲੀ ਪੁਲਿਸ ਨੇ ਇਥੇ ਛਤਰਸਾਲ ਸਟੇਡੀਅਮ 'ਚ ਇਕ ਸਾਬਕਾ ਜੂਨੀਅਰ ਕੁਸ਼ਤੀ ਚੈਂਪੀਅਨ ਦੀ ਕਥਿਤ ਹੱਤਿਆ ਦੇ ਮਾਮਲੇ 'ਚ ਅੱਜ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਅਤੇ 19 ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਮੁੱਖ ਮੈਟਰੋਪਾਲਿਟਨ (ਸੀ.ਐਮ.ਐਮ.) ਸਤਵੀਰ ਸਿੰਘ ਲਾਂਬਾ ਦੇ ਸਾਹਮਣੇ ਅੰਤਿਮ ਰਿਪੋਰਟ ਦਾਖ਼ਲ ਕੀਤੀ ਗਈ ਹੈ। ਜਿਸ 'ਚ ਸੁਸ਼ੀਲ ਕੁਮਾਰ ਨੂੰ ਮੁੱਖ ਦੋਸ਼ੀ ਦੇ ਰੂਪ 'ਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ 'ਚ 15 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 5 ਫ਼ਰਾਰ ਹਨ। ਸੁਸ਼ੀਲ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨੇ 23 ਸਾਲਾ ਪਹਿਲਵਾਨ ਸਾਗਰ ਧਨਖ਼ੜ ਅਤੇ ਉਸ ਦੇ 2 ਦੋਸਤਾਂ ਸੋਨੂੰ ਅਤੇ ਅਮਿਤ ਕੁਮਾਰ ਨਾਲ 4 ਅਤੇ 5 ਮਈ ਦੀ ਦਰਮਿਆਨੀ ਰਾਤ ਨੂੰ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਸਾਗਰ ਨੇ ਦਮ ਤੋੜ ਦਿੱਤਾ ਸੀ। ਪੁਲਿਸ ਨੇ ਪਹਿਲਾਂ ਸੁਸ਼ੀਲ ਨੂੰ ਹੱਤਿਆ ਦਾ ਮੁੱਖ ਦੋਸ਼ੀ ਅਤੇ ਸਾਜਿਸ਼ਕਰਤਾ ਦੱਸਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਕੋਲ ਤਕਨੀਕੀ ਸਬੂਤ ਹਨ। ਜਿਸ 'ਚ ਸੁਸ਼ੀਲ ਅਤੇ ਉਨ੍ਹਾਂ ਦੇ ਸਹਿਯੋਗੀ ਧਨਖੜ੍ਹ ਨੂੰ ਡਾਂਗਾ ਨਾਲ ਕੁੱਟਦੇ ਦੇਖਿਆ ਜਾ ਸਕਦਾ ਹੈ।

ਕੈਪਟਨ ਤੇ ਬ੍ਰਹਮ ਮਹਿੰਦਰਾ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 2 ਅਗਸਤ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਣ ਰਾਜ ਭਵਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਮੁੱਖ ਮੰਤਰੀ ਦੀ ਰਾਜਪਾਲ ਨਾਲ ਇਸ ਤਰ੍ਹਾਂ ਹੋਈ ਅਚਾਨਕ ਮੁਲਾਕਾਤ ਨੇ ਮੰਤਰੀ ਮੰਡਲ 'ਚ ਵਿਸਤਾਰ ਦੇ ਚਰਚਿਆਂ ਨੂੰ ਹੋਰ ਹਵਾ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੇ ਇਹ ਕਹਿੰਦੇ ਹੋਏ ਮੰਤਰੀ ਮੰਡਲ ਵਿਚ ਫੇਰਬਦਲ ਦੇ ਸੰਕੇਤ ਦਿੱਤੇ ਸਨ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਜਲਦੀ ਮੁਲਾਕਾਤ ਕਰਕੇ ਮੰਤਰੀ ਮੰਡਲ 'ਚ ਫੇਰਬਦਲ ਬਾਰੇ ਸਲਾਹ ਮਸ਼ਵਰਾ ਕਰਨਗੇ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਹਾਈਕਮਾਨ ਨੇ ਕੈਪਟਨ ਨੂੰ ਇਹ ਸਪਸ਼ਟ ਕਰ ਦਿੱਤਾ ਹੈ ਕਿ ਮੰਤਰੀ ਮੰਡਲ ਵਿਸਥਾਰ ਉਨ੍ਹਾਂ ਦਾ ਅਧਿਕਾਰ ਖੇਤਰ ਹੈ ਅਤੇ ਉਹ ਜੋ ਚਾਹੇ ਫ਼ੈਸਲਾ ਲੈ ਸਕਦੇ ਹਨ। ਇਸ ਫ਼ੈਸਲੇ 'ਚ ਸੂਬਾ ਪ੍ਰਧਾਨ ਜਾਂ ਹਾਈਕਮਾਨ ਵਲੋਂ ਕੋਈ ਦਖ਼ਲ ਨਹੀਂ ਦਿੱਤਾ ਜਾਣਾ ਚਾਹੀਦਾ। ਦੂਜੇ ਪਾਸੇ ਮੰਤਰੀ ਮੰਡਲ 'ਚ ਵਿਸਥਾਰ ਦੀਆਂ ਅਟਕਲਾਂ ਤੇਜ਼ ਹੁੰਦੇ ਹੀ ਪੰਜਾਬ ਕਾਂਗਰਸ ਅਤੇ ਵਿਧਾਇਕਾਂ ਵਿਚਾਲੇ ਹਲਚਲ ਫਿਰ ਤੋਂ ਤੇਜ਼ ਹੋ ਗਈ ਹੈ।

ਮੋਦੀ ਵਲੋਂ ਡਿਜੀਟਲ ਭੁਗਤਾਨ ਲਈ ਕੈਸ਼ਲੈੱਸ ਤੇ ਸੰਪਰਕ ਰਹਿਤ 'ਈ-ਰੁਪੀ' ਲਾਂਚ

ਨਵੀਂ ਦਿੱਲੀ, 2 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 'ਈ-ਰੁਪੀ' ਲਾਂਚ ਕੀਤਾ ਹੈ। ਇਹ ਪਰਸਨ ਤੇ ਪਰਪਜ਼ ਸਪੈਸੀਫਿਕ ਡਿਜੀਟਲ ਪੇਮੈਂਟ ਸਲਿਊਸ਼ਨ ਹੈ। ਪ੍ਰਧਾਨ ਮੰਤਰੀ ਨੇ ਇਸ ਨੂੰ ਵੀਡੀਓ ਕਾਨਫਰੰਸ ਰਾਹੀਂ ਲਾਂਚ ਕੀਤਾ ਹੈ। ਇਸ ਜ਼ਰੀਏ ਸਭ ਤੋਂ ਪਹਿਲਾਂ ਮੁੰਬਈ ਦੀ ਇਕ ਵਾਸੀ ਨੇ ਕੋਵਿਡ ਵੈਕਸੀਨੇਸ਼ਨ ਸੈਂਟਰ 'ਤੇ ਪੇਮੈਂਟ ਕੀਤੀ ਹੈ। ਈ-ਰੁਪੀ ਜ਼ਰੀਏ ਭੁਗਤਾਨ ਕੁਝ ਹੀ ਮਿੰਟਾਂ 'ਚ ਕੈਸ਼ਲੈਸ ਤਰੀਕੇ ਨਾਲ ਸਫਲਤਾਪੂਰਵਕ ਹੋਇਆ। ਇਹ ਰਿਜ਼ਰਵ ਬੈਂਕ ਵਲੋਂ ਸਵੀਕਾਰ ਕੀਤਾ ਗਿਆ ਇਲੈੈਕਟ੍ਰਾਨਿਕ ਵਾਊਚਰ ਹੈ। ਈ-ਰੁਪੀ ਡਿਜੀਟਲ ਭੁਗਤਾਨ ਲਈ ਇਕ ਕੈਸ਼ਲੈਸ ਤੇ ਸੰਪਰਕ ਰਹਿਤ ਸਾਧਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਡਿਜੀਟਲ ਗਵਰਨੈਂਸ ਨੂੰ ਇਕ ਨਵੀਂ ਮੰਜ਼ਿਲ ਵੱਲ ਲੈ ਕੇ ਜਾ ਰਿਹਾ ਹੈ। ਈ-ਰੁਪੀ ਵਾਊਚਰ ਦੇਸ਼ 'ਚ ਡਿਜੀਟਲ ਟ੍ਰਾਂਜੈਕਸ਼ਨ ਤੇ ਡੀ.ਬੀ.ਟੀ. (ਡਾਇਰੈਕਟ ਬੈਨੇਫਿਟ ਟਰਾਂਸਫਰ) ਨੂੰ ਹੋਰ ਪ੍ਰਭਾਵੀ ਬਣਾਉਣ 'ਚ ਵੱਡੀ ਭੂਮਿਕਾ ਅਦਾ ਕਰਨ ਵਾਲਾ ਹੈ। ਇਸ ਨਾਲ ਟਾਰਗੇਟਡ, ਟਰਾਂਸਪੇਰੈਂਟ ਤੇ ਲੀਕੇਜ ਫ੍ਰੀ ਡਿਲੀਵਰੀ 'ਚ ਸਾਰਿਆਂ ਨੂੰ ਮਦਦ ਮਿਲੇਗੀ। ਸਰਕਾਰ ਹੀ ਨਹੀਂ ਜੇਕਰ ਕੋਈ ਸਧਾਰਨ ਸੰਸਥਾ ਜਾਂ ਸੰਗਠਨ ਕਿਸੇ ਦੇ ਇਲਾਜ, ਪੜ੍ਹਾਈ ਜਾਂ ਕਿਸੇ ਹੋਰ ਕੰਮ ਲਈ ਕੋਈ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਨਕਦ ਰਾਸ਼ੀ ਦੀ ਬਜਾਇਈ-ਰੁਪੀ ਦੇਵੇਗਾ। ਇਸ 'ਚ ਇਹ ਯਕੀਨੀ ਹੋਵੇਗਾ ਕਿ ਇਸ ਦੁਆਰਾ ਦਿੱਤੀ ਗਈ ਰਾਸ਼ੀ ਉਸੇ ਕੰਮ 'ਚ ਲੱਗੀ ਹੈ, ਜਿਸ ਲਈ ਉਹ ਰਾਸ਼ੀ ਦਿੱਤੀ ਗਈ ਹੈ।

ਤੀਜੇ ਹਫ਼ਤੇ ਦੀ ਸ਼ੁਰੂਆਤ 'ਚ ਵੀ ਸੰਸਦ 'ਚ ਭਾਰੀ ਹੰਗਾਮਾ

ਸਮਾਂਤਰ ਸੰਸਦ ਸਬੰਧੀ ਰਾਹੁਲ ਵਲੋਂ ਵਿਰੋਧੀ ਧਿਰਾਂ ਨਾਲ ਬੈਠਕ ਅੱਜ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 2 ਅਗਸਤ - ਪੈਗਾਸਸ ਜਾਸੂਸੀ ਕਾਂਡ 'ਤੇ ਕੇਂਦਰ ਤੇ ਵਿਰੋਧੀ ਧਿਰਾਂ ਦਰਮਿਆਨ ਰੇੜਕਾ ਅਜੇ ਵੀ ਬਰਕਰਾਰ ਹੈ। ਅੱਧੇ ਤੋਂ ਵੱਧ ਮੌਨਸੂਨ ਇਜਲਾਸ ਖ਼ਤਮ ਹੋਣ 'ਤੇ ਜਿਥੇ ਸੰਸਦ ਦੀ ਕਾਰਵਾਈ ਹਾਲੇ ਤੱਕ ਦੇ ਨਿਰਧਾਰਿਤ ਸਮੇਂ 'ਚ ਸਿਰਫ 17 ਫੀਸਦੀ ਹੀ ਚੱਲ ਪਾਈ ਹੈ ਉਥੇ ਸਰਕਾਰ ਵਲੋਂ ਵਿਰੋਧੀ ਧਿਰਾਂ ਨੂੰ ਇਕ ਮੰਚ 'ਤੇ ਲਿਆਉਣ ਦੀ ਥਾਂ ਆਪਣੇ ਵਿਧਾਨਕ ਕੰਮ ਨਿਪਟਾਉਣ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਹੰਗਾਮਿਆਂ ਦੀ ਭੇਟ ਚੜ੍ਹ ਰਹੇ ਮੌਨਸੂਨ ਇਜਲਾਸ ਦੇ ਤੀਜੇ ਹਫ਼ਤੇ ਦੀ ਸ਼ੁਰੂਆਤ 'ਚ ਵੀ ਦੋਵਾਂ ਸਦਨਾਂ 'ਚ ਹੰਗਾਮਾ ਜਾਰੀ ਰਿਹਾ। ਲੋਕ ਸਭਾ 'ਚ ਹੰਗਾਮਿਆਂ ਦੌਰਾਨ ਹੀ ਕੇਂਦਰ ਨੇ ਇਕ ਬਿੱਲ ਪੇਸ਼ ਕੀਤਾ ਤੇ ਇਕ ਬਿੱਲ ਪਾਸ ਕਰਵਾ ਲਿਆ।
ਭਾਰਤੀ ਸੰਸਦ ਦੇ ਸਮਾਂਤਰ 'ਸੰਸਦ' ਚਲਾਉਣਗੀਆਂ ਵਿਰੋਧੀ ਧਿਰਾਂ
ਸੰਸਦ 'ਚ ਇਕਜੁੱਟਤਾ ਦਾ ਵਿਖਾਵਾ ਕਰ ਰਹੀਆਂ 14 ਵਿਰੋਧੀ ਧਿਰਾਂ ਭਾਰਤੀ ਸੰਸਦ ਦੇ ਸਮਾਂਤਰ ਸੰਸਦ ਦੇ ਬਦਲ 'ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਬੈਠਕ ਕਰ ਰਹੀਆਂ ਹਨ। ਇਹ ਬੈਠਕ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰਿਹਾਇਸ਼ 'ਤੇ ਸਵੇਰੇ ਸਾਢੇ 9 ਵਜੇ ਹੋਵੇਗੀ। ਹਲਕਿਆਂ ਮੁਤਾਬਿਕ ਸਰਕਾਰ ਦੇ ਜ਼ਿੱਦੀ ਰਵੱਈਏ ਤੇ ਸਿਰਫ਼ ਬਿੱਲ ਪਾਸ ਕਰਵਾਉਣ ਦੀ ਪਹੁੰਚ ਨੂੰ ਵੇਖਦਿਆਂ ਵਿਰੋਧੀ ਧਿਰਾਂ ਵਲੋਂ ਇਹ ਫੈਸਲਾ ਲਿਆ ਗਿਆ ਹੈ।
17 ਫ਼ੀਸਦੀ ਹੀ ਚੱਲੀ ਸੰਸਦ
ਮੌਨਸੂਨ ਇਜਲਾਸ 'ਚ ਲਗਾਤਾਰ ਅੜਿੱਕੇ ਕਾਰਨ ਸਨਿੱਚਰਵਾਰ ਤੱਕ ਸੰਸਦ ਦੀ ਕਾਰਵਾਈ ਦੇ ਕੁੱਲ ਨਿਰਧਾਰਿਤ 107 ਘੰਟਿਆਂ 'ਚੋਂ ਸਿਰਫ਼ 18 ਘੰਟੇ ਹੀ ਚੱਲ ਪਾਈ, ਜਦਕਿ ਤਕਰੀਬਨ 89 ਘੰਟੇ ਹੰਗਾਮਿਆਂ ਦੀ ਭੇਟ ਚੜ੍ਹ ਗਏ। ਹਲਕਿਆਂ ਮੁਤਾਬਿਕ ਰਾਜ ਸਭਾ ਦੀ ਕਾਰਵਾਈ ਨਿਰਧਾਰਿਤ ਸਮੇਂ ਦੇ ਸਿਰਫ 21 ਫੀਸਦੀ ਹੀ ਚੱਲ ਪਾਈ ਜਦਕਿ ਲੋਕ ਸਭਾ ਦੀ ਕਾਰਵਾਈ ਤੈਅ ਸਮਾਂ ਸੀਮਾ ਤੋਂ ਸਿਰਫ 13 ਫੀਸਦੀ ਹੀ ਚੱਲ ਪਾਈ। ਲੋਕ ਸਭ 'ਚ 54 ਘੰਟਿਆਂ 'ਚੋਂ 7 ਘੰਟਿਆਂ ਤੋਂ ਵੀ ਘੱਟ ਕੰਮਕਾਜ ਹੋਇਆ ਜਦਕਿ ਰਾਜ ਸਭਾ ਦੇ 53 ਘੰਟਿਆਂ 'ਚੋਂ ਸਿਰਫ 11 ਘੰਟੇ ਹੀ ਕੰਮਕਾਜ ਹੋਇਆ। ਵਿਆਪਕ ਤੌਰ 'ਤੇ ਸੰਸਦ ਦੇ ਦੋਵਾਂ ਸਦਨਾਂ ਦੇ 107 ਘੰਟਿਆਂ ਦੇ ਨਿਰਧਾਰਿਤ ਸਮੇਂ 'ਚੋਂ ਸਿਰਫ਼ 18 ਫੀਸਦੀ ਭਾਵ 16.08 ਫੀਸਦੀ ਹੀ ਕੰਮਕਾਜ ਹੋਇਆ। ਹਲਕਿਆਂ ਮੁਤਾਬਿਕ ਹੰਗਾਮਿਆਂ ਕਾਰਨ ਸਰਕਾਰੀ ਖ਼ਜਾਨੇ ਨੂੰ 133 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।
ਹੰਗਾਮਿਆਂ 'ਚ ਪਾਸ ਹੋਇਆ ਜਨਰਲ ਬੀਮਾ ਸੋਧ ਬਿੱਲ
ਸੋਮਵਾਰ ਨੂੰ ਦੋਵਾਂ ਸਦਨਾਂ 'ਚ ਹੰਗਾਮਿਆਂ ਦਾ ਦੌਰ ਜਾਰੀ ਰਿਹਾ, ਜਿਸ ਕਾਰਨ ਦੋਵੇਂ ਸਭਾਵਾਂ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਉਠਾ ਦਿੱਤੀ ਗਈ। ਇਸ ਦੌਰਾਨ ਰਾਜ ਸਭਾ 'ਚ 'ਇਨਲੈਂਡ ਵੈਸਲਸ ਬਿੱਲ 2021' ਪਾਸ ਹੋ ਗਿਆ, ਜਿਸ 'ਚ ਨਦੀਆਂ 'ਚ ਜਹਾਜ਼ਾਂ ਦੀ ਸੁਰੱਖਿਆ, ਰਜਿਸਟ੍ਰੇਸ਼ਨ ਆਦਿ ਨੂੰ ਲੈ ਕੇ ਧਾਰਾਵਾਂ ਹਨ। ਹੰਗਾਮਿਆਂ 'ਚ 7 ਮਿੰਟ 'ਚ ਹੀ ਇਸ ਬਿੱਲ ਨੂੰ ਜ਼ਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ। ਲੋਕ ਸਭਾ 'ਚ ਵੀ ਸਾਧਾਰਨ ਬੀਮਾ ਕਾਰੋਬਾਰ (ਰਾਸ਼ਟਰੀਕਰਨ) ਸੋਧ ਬਿੱਲ ਨੂੰ ਹੰਗਾਮਿਆਂ 'ਚ ਹੀ ਜ਼ਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟ੍ਰਿਬਿਊਨਲ ਸੁਧਾਰ ਬਿੱਲ ਵੀ ਪੇਸ਼ ਕੀਤਾ।
ਪੀ.ਵੀ. ਸਿੰਧੂ ਨੂੰ ਵਧਾਈ
ਸੰਸਦ ਦੇ ਦੋਵੇਂ ਸਦਨਾਂ 'ਚ ਉਲੰਪਿਕ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਬੈਡਮਿੰਟਨ ਖਿਡਾਰਣ ਪੀ.ਵੀ. ਸਿੰਧੂ ਨੂੰ ਵਧਾਈ ਦਿੱਤੀ ਗਈ। ਲੋਕ ਸਭਾ ਸਪੀਕਰ ਓਮਾ ਬਿਰਲਾ ਨੇ ਸਿੰਧੂ ਨੂੰ ਦੋ ਉਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਔਰਤ ਖਿਡਾਰਣ ਬਣਨ 'ਤੇ ਵਧਾਈ ਦਿੱਤੀ।
ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਦਿੱਤੇ ਕਣਕ ਦੇ ਸਿੱਟੇ
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਵਿਲੱਖਣ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰਾਂ ਨੇ ਅੱਜ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਣਕ ਦੇ ਸਿੱਟੇ ਦੇ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤੀਪੂਰਨ ਅੰਦੋਲਨ ਕਰ ਰਹੇ ਕਿਸਾਨਾਂ ਲਈ ਨਿਆਂ ਮੰਗਿਆ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਜੋ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ, ਨੇ ਐਨ.ਡੀ.ਏ. ਦੇ ਮੰਤਰੀਆਂ ਤੇ ਸੰਸਦ ਮੈਂਬਰਾਂ ਨੂੰ ਕਣਕ ਦੇ ਇਹ ਸਿੱਟੇ ਭੇਟ ਕੀਤੇ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਅਸੀਂ ਰੋਜ਼ ਭੋਜਨ ਛਕ ਰਹੇ ਹਾਂ ਤਾਂ ਇਸ ਲਈ ਕਿਸਾਨਾਂ ਨੂੰ ਧੰਨਵਾਦ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਬਦਸਲੂਕੀ ਕਰ ਰਹੀ ਹੈ ਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰੀ ਹੈ।
ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਬਾਰੇ ਕਿਸੇ ਵੀ ਪ੍ਰਸਤਾਵ ਤੋਂ ਇਨਕਾਰ
ਨਵੀਂ ਦਿੱਲੀ, 2 ਅਗਸਤ (ਉਪਮਾ ਡਾਗਾ ਪਾਰਥ)- ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਕਿਸੇ ਵੀ ਪ੍ਰਸਤਾਵ ਤੋਂ ਇਨਕਾਰ ਕੀਤਾ ਹੈ। ਲੋਕ ਸਭਾ 'ਚ ਲਿਖਤੀ ਜਵਾਬ 'ਚ ਵਿੱਤ ਰਾਜ ਮੰਤਰੀ ਭਗਵਤ ਕਰਾਦ ਨੇ ਕਿਹਾ ਕਿ ਕੇਂਦਰ ਨੇ 2008 ਤੋਂ ਕਿਸੇ ਵੀ ਕਰਜ਼ਾ ਮੁਆਫ਼ੀ ਸਕੀਮ 'ਤੇ ਅਮਲ ਨਹੀਂ ਕੀਤਾ ਹੈ। ਵਿੱਤ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਪੱਟੀ ਦਰਜ ਜਾਤਾਂ ਤੇ ਕਬੀਲਿਆਂ ਨਾਲ ਸਬੰਧਿਤ ਕਿਸਾਨਾਂ ਸਮੇਤ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਬਾਰੇ ਕਿਸੇ ਵੀ ਪ੍ਰਸਤਾਵ 'ਤੇ ਵਿਚਾਰ ਨਹੀਂ ਕਰ ਰਹੀ। ਵਿੱਤ ਰਾਜ ਮੰਤਰੀ ਨੇ ਜਵਾਬ ਦੇ ਨਾਲ ਕੇਂਦਰ ਸਰਕਾਰ ਵਲੋਂ ਕਿਸਾਨਾਂ ਦਾ ਵਿੱਤੀ ਭਾਰ ਘਟਾਉਣ ਲਈ ਚੁੱਕੇ ਕਦਮਾਂ ਦਾ ਬਿਓਰਾ ਵੀ ਦਿੱਤਾ।

ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭਾਜਪਾ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਦਿੱਲੀ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਕੇਂਦਰੀ ਮੰਤਰੀ, ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਕੌਮੀ ਜਨਰਲ ਸਕੱਤਰ ਤੇ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਤਾਲਿਬਾਨ ਤੇ ਅਫ਼ਗਾਨ ਫ਼ੌਜ ਵਿਚਾਲੇ ਜੰਗ ਖ਼ਤਰਨਾਕ ਮੋੜ 'ਤੇ

ਕਾਰਵਾਈ 'ਚ 4000 ਅਫ਼ਗਾਨ ਸੁਰੱਖਿਆ ਕਰਮਚਾਰੀ ਹਲਾਕ

ਸੁਰਿੰਦਰ ਕੋਛੜ ਅੰਮ੍ਰਿਤਸਰ, 2 ਅਗਸਤ -ਅਫ਼ਗਾਨਿਸਤਾਨ 'ਚ ਅਫ਼ਗਾਨ ਸੁਰੱਖਿਆ ਬਲਾਂ ਅਤੇ ਤਾਲਿਬਾਨ ਵਿਚਾਲੇ ਚਲ ਰਹੀ ਖ਼ੂਨੀ ਲੜਾਈ ਇਕ ਖ਼ਤਰਨਾਕ ਮੋੜ 'ਤੇ ਪਹੁੰਚ ਗਈ ਹੈ। ਤਾਲਿਬਾਨ ਨੇ ਆਪਣੀ ਯੁੱਧ ਨੀਤੀ 'ਚ ਬਦਲਾਅ ਕਰਦਿਆਂ ਹੁਣ ਵੱਡੇ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ...

ਪੂਰੀ ਖ਼ਬਰ »

ਘੱਟ ਗਿਣਤੀਆਂ ਨੂੰ ਕਮਜ਼ੋਰ ਵਰਗ ਮੰਨਿਆ ਜਾਵੇ-ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵਲੋਂ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖ਼ਲ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਦੇਸ਼ 'ਚ ਘੱਟ ਗਿਣਤੀਆਂ ਨੂੰ ਕਮਜ਼ੋਰ ਵਰਗਾਂ ਦੇ ਰੂਪ 'ਚ ਮੰਨਿਆ ਜਾਣਾ ਚਾਹੀਦਾ ਹੈ, ਜਿਥੇ ਬਹੁ ਗਿਣਤੀ ਭਾਈਚਾਰਾ ਜ਼ਿਆਦਾ ਸਸ਼ਕਤ ਹੈ। ਐਨ. ਸੀ. ਐਮ. ਨੇ ਕਿਹਾ ਕਿ ਸੰਵਿਧਾਨ 'ਚ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ ਕੋਈ ਮੌਤ ਨਹੀਂ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ। ਉਥੇ 63 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 35 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਲੁਧਿਆਣਾ ਤੋਂ 5, ਜਲੰਧਰ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 40,134 ਨਵੇਂ ਮਾਮਲੇ, 422 ਹੋਰ ਮੌਤਾਂ

ਨਵੀਂ ਦਿੱਲੀ, 2 ਅਗਸਤ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਵਲੋਂ ਸੋਮਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ 'ਚ ਦੱਸਿਆ ਗਿਆ ਹੈ ਕਿ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਵਿਡ-19 ਦੇ 40,134 ਦੇ ਨਵੇਂ ਮਾਮਲੇ ਆਉਣ ਨਾਲ ਲਾਗ ਦੀ ਬਿਮਾਰੀ ਤੋਂ ਪੀੜਤਾਂ ਦੀ ਗਿਣਤੀ ਵਧ ਕੇ 3,16,95, 958 ਤੱਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਰੱਦ ਕੀਤੀ ਆਈ. ਟੀ. ਕਾਨੂੰਨ ਦੀ ਧਾਰਾ 66ਏ ਤਹਿਤ ਕੇਸ ਦਰਜ ਕਰਨ ਦੇ ਮਾਮਲੇ 'ਤੇ ਸੂਬਿਆਂ ਨੂੰ ਨੋਟਿਸ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਸੂਚਨਾ ਤਕਨੀਕ ਕਾਨੂੰਨ ਭਾਵ ਆਈ. ਟੀ. ਐਕਟ ਦੀ ਧਾਰਾ 66ਏ ਨੂੰ ਗ਼ੈਰ ਸੰਵਿਧਾਨਿਕ ਐਲਾਨ ਕੀਤੇ ਜਾਣ ਦੇ ਬਾਵਜੂਦ ਇਸ ਤਹਿਤ ਮੁਕੱਦਮੇ ਦਰਜ ਕੀਤੇ ਜਾਣ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਨਾਲ ਹੀ ਉਸ ਨੇ ਇਸ 'ਤੇ ਰੋਕ ਲਗਾਉਣ ...

ਪੂਰੀ ਖ਼ਬਰ »

ਲਾਲੂ ਨੇ ਮੁਲਾਇਮ ਸਿੰਘ ਯਾਦਵ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਸੋਮਵਾਰ ਨੂੰ ਇਥੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਨਾਲ ਮੁਲਾਕਾਤ ਕੀਤੀ, ਇਸ ਮੌਕੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਮੁਲਾਇਮ ਸਿੰਘ ਯਾਦਵ ਦੇ ...

ਪੂਰੀ ਖ਼ਬਰ »

ਭਾਰਤ ਤੇ ਚੀਨ ਪੂਰਬੀ ਲਦਾਖ ਦੇ ਰਹਿੰਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਲਈ ਸਹਿਮਤ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਭਾਰਤੀ ਅਤੇ ਚੀਨੀ ਫ਼ੌਜਾਂ ਨੇ ਪੂਰਬੀ ਲਦਾਖ ਦੇ ਰਹਿੰਦੇ ਮਸਲਿਆਂ ਨੂੰ ਛੇਤੀ ਨਾਲ ਸੁਲਝਾਉਣ ਲਈ ਸਹਿਮਤੀ ਪ੍ਰਗਟਾਈ ਤੇ 12ਵੇਂ ਦੌਰ ਦੀ ਹੋਈ ਸੈਨਿਕ ਗੱਲਬਾਤ ਨੂੰ ਉਸਾਰੂ ਦੱਸਿਆ ਹੈ। ਸੋਮਵਾਰ ਨੂੰ ਜਾਰੀ ਸਾਂਝੇ ਬਿਆਨ 'ਚ ਇਹ ਜਾਣਕਾਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX