ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  7 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਹੁਸ਼ਿਆਰਪੁਰ / ਮੁਕੇਰੀਆਂ

ਡਾਕਟਰਾਂ ਨੇ ਸਿਵਲ ਸਰਜਨ ਤੇ ਪੋ੍ਰਗਰਾਮ ਅਫ਼ਸਰਾਂ ਦੇ ਕਮਰਿਆਂ ਨੂੰ ਲਾਏ ਜਿੰਦਰੇ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਪੰਜਾਬ ਅਤੇ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਵਲੋਂ ਸਿਵਲ ਸਰਜਨ ਤੇ ਪੋ੍ਰਗਰਾਮ ਅਫ਼ਸਰਾਂ ਦੇ ਕਮਰਿਆਂ ਨੂੰ ਜਿੰਦੇ ਲਗਾ ਕੇ ਦਫ਼ਤਰ ਦਾ ਸਾਰਾ ਕੰਮ 3 ਦਿਨ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ | ਇਸ ਦੌਰਾਨ ਹਸਪਤਾਲ 'ਚ ਇਲਾਜ ਕਰਵਾਉਣ ਲਈ ਪਹੁੰਚੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ/ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਡਾਕਟਰਾਂ ਨੂੰ ਮਿਲ ਰਹੇ ਐਨ.ਪੀ.ਏ. ਨੂੰ 25 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਅਤੇ ਇਸ ਨੂੰ ਬੇਸਿਕ ਤਨਖ਼ਾਹ ਨਾਲੋਂ ਵੱਖ ਕਰਕੇ ਡਾਕਟਰਾਂ ਨਾਲ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੈੱ੍ਰਸ ਸੈਕਟਰੀ ਸਟੇਟ ਬਾਡੀ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਡਾ: ਰਾਜ ਕੁਮਾਰ ਨੇ ਕਿਹਾ ਕਿ ਆਉਣ ਵਾਲੀ 5 ਅਗਸਤ ਨੂੰ ਡਾਇਰੈਕਟੋਰੇਟ ਦਫ਼ਤਰ ਸਿਹਤ ਅਤੇ ਪਰਿਵਾਰ ਭਲਾਈ ਚੰਡੀਗੜ੍ਹ ਵਿਖੇ ਰੋਸ ਧਰਨਾ ਲਗਾ ਕੇ ਦਫ਼ਤਰ ਦਾ ਸਾਰਾ ਕੰਮਕਾਜ ਠੱਪ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਨੀਲ ਅਹੀਰ, ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਪਰਮਜੀਤ ਸਿੰਘ, ਡਾ: ਜਸਵਿੰਦਰ ਸਿੰਘ ਮੈਡੀਕਲ ਅਫ਼ਸਰ, ਡਾ: ਸੰਦੀਪ ਡਿਮਾਣਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਡਾਕਟਰਾਂ ਦੀ ਮੰਗ ਨੂੰ ਤੁਰੰਤ ਮੰਨਿਆ ਜਾਵੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ: ਸਵਾਤੀ, ਡਾ: ਜਸਵੰਤ , ਡਾ: ਪ੍ਰਦੀਪ ਭਾਟੀਆ, ਡਾ: ਬਲਦੇਵ ਸਿੰਘ, ਡਾ: ਦਵਿੰਦਰ ਪਾਲ, ਡਾ: ਗੁਰਬਖ਼ਸ਼ ਸਿੰਘ, ਡਾ: ਲਸ਼ਕਰ ਸਿੰਘ ਆਦਿ ਹਾਜ਼ਰ ਸਨ |

ਪਲਾਹੜ ਸਕੂਲ ਦੀ ਪਲਕ ਗੌਤਮ ਨੇ ਬਲਾਕ 'ਚ ਕੀਤਾ ਟਾਪ

ਰਾਮਗੜ੍ਹ ਸੀਕਰੀ, 2 ਅਗਸਤ (ਕਟੋਚ)- ਬਲਾਕ ਤਲਵਾੜਾ ਅਧੀਨ ਸਰਕਾਰੀ ਸੀ. ਸੈਕੰਡਰੀ ਸਕੂਲ ਪਲਾਹੜ ਦਾ 12ਵੀਂ ਦਾ ਬੋਰਡ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ. ਵੀਨਾ ਬੱਧਣ ਤੇ ਉਪ ਪਿ੍ੰਸੀਪਲ ਗੁਰਮੇਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਪਲਕ ਗੌਤਮ ਨੇ ਆਰਟਸ ...

ਪੂਰੀ ਖ਼ਬਰ »

ਆਰਮੀ ਗਰਾਊਾਡ ਟਾਂਡਾ 'ਚ ਕਰਵਾਏ ਕਬੱਡੀ ਲੀਗ ਟੂਰਨਾਮੈਂਟ 'ਚ ਕੰਗਮਈ ਟੀਮ ਦੀ ਝੰਡੀ

ਟਾਂਡਾ ਉੜਮੁੜ, 2 ਅਗਸਤ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਖੇਡ ਪ੍ਰਮੋਟਰ ਜਸਵੀਰ ਸਿੰਘ ਰਾਜਾ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਟਾਂਡਾ ਦੀ ਆਰਮੀ ਗਰਾਊਾਡ ਵਿਖੇ ਹੁਸ਼ਿਆਰਪੁਰ ਲੀਗ ਦਾ 11ਵਾਂ ਕਬੱਡੀ ਟੂਰਨਾਮੈਂਟ ਆਪਣੀਆਂ ਅਮਿਟ ਯਾਦਾਂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਚੜੂਨੀ ਅੱਜ ਗੜ੍ਹਸ਼ੰਕਰ 'ਚ

ਗੜ੍ਹਸ਼ੰਕਰ, 2 ਅਗਸਤ (ਧਾਲੀਵਾਲ)- ਆਲ ਇੰਡੀਆ ਕਿਸਾਨ ਸਭਾ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ 3 ਅਗਸਤ ਨੂੰ ਸਵੇਰੇ 10:30 ਵਜੇ ਗੜ੍ਹਸ਼ੰਕਰ ਵਿਖੇ ਚੰਡੀਗੜ੍ਹ ਰੋਡ 'ਤੇ ਸਥਿਤ ਹੋਟਲ ਪਿੰਕ ਰੋਜ਼ ਵਿਖੇ ਪਹੁੰਚ ਰਹੇ ਹਨ | ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਰਛਪਾਲ ...

ਪੂਰੀ ਖ਼ਬਰ »

4 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,605 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1771 ਸੈਂਪਲਾਂ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ 15 ਅਗਸਤ ਦੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ

ਮੁਕੇਰੀਆਂ, 2 ਅਗਸਤ (ਰਾਮਗੜ੍ਹੀਆ)- ਅੱਜ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 15 ਅਗਸਤ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖ ਦੇ ਹੋਏ ਅੱਜ ਡੀ. ਐਸ. ਪੀ. ਰਵਿੰਦਰ ਸਿੰਘ ਦੀ ਅਗਵਾਈ ਵਿਚ ਮੁਕੇਰੀਆਂ ਪੁਲਿਸ ਅਤੇ ਰੇਲਵੇ ਪੁਲਿਸ ਵਲੋਂ ਸਾਂਝੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 6 ਵਿਅਕਤੀਆਂ 'ਤੇ ਮਾਮਲਾ ਦਰਜ

ਮਾਹਿਲਪੁਰ, 2 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਸੈਮਸੰਗ ਕੰਪਨੀ ਦੇ ਕਰਿੰਦੇ ਕੋਲੋਂ 4 ਟੱਚ ਕੀਮਤੀ ਮੋਬਾਈਲ ਖੋਹਣ ਵਾਲੇ 6 ਵਿਅਕਤੀ ਤੇ ਇਕ ਨਾ-ਮਾਲੂਮ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ...

ਪੂਰੀ ਖ਼ਬਰ »

ਗ੍ਰੀਨ ਵੈੱਲਫ਼ੇਅਰ ਵੋਮੇਨ ਸੁਸਾਇਟੀ ਨੇ ਬੰਦ ਪਏ ਸੀਵਰੇਜ ਪਾਈਪਾਂ ਦੀ ਸਫ਼ਾਈ ਕਰਵਾਈ

ਹੁਸ਼ਿਆਰਪੁਰ, 2 ਅਗਸਤ (ਹਰਪ੍ਰੀਤ ਕੌਰ)- ਗ੍ਰੀਨ ਵੈਲਫ਼ੇਅਰ ਵੌਮੇਨ ਵੈਲਫ਼ੇਅਰ ਸੁਾਸਇਟੀ ਵਲੋਂ ਅੱਜ ਸਥਾਨਕ ਵਾਰਡ ਨੰਬਰ-6 ਦੇ ਮੁਹੱਲਾ ਗੁਰੂ ਨਾਨਕ ਨਗਰ ਵਿਚ ਕਈ ਸਾਲਾਂ ਤੋਂ ਬੰਦ ਪਏ ਸੀਵਰੇਜ ਤੇ ਗਟਰ ਦੇ ਪਾਈਪਾਂ ਦੀ ਸਫ਼ਾਈ ਕਰਵਾਈ ਗਈ | ਸੁਸਾਇਟੀ ਦੀ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਮਾਈਨਿੰਗ ਸਬੰਧੀ ਮਾਮਲਾ ਦਰਜ

ਹਰਿਆਣਾ, 2 ਅਗਸਤ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਦੇ ਆਸ ਪਾਸ ਰੇਤਾ ਦੀ ਹੁੰਦੀ ਨਜਾਇਜ਼ ਮਾਈਨਿੰਗ ਦੇ ਸਬੰਧ 'ਚ ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਐਸ.ਆਈ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹਰਿਆਣਾ, 2 ਅਗਸਤ (ਹਰਮੇਲ ਸਿੰਘ ਖੱਖ)- ਹਰਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਏ.ਐਸ.ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੈਟਰੋਲ ਪੰਪ ਨਜ਼ਦੀਕ ਪਿੰਡ ਡੱਲੇਵਾਲ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਤੇ ਹੋਰ ਮੰਗਾਂ ਦੇ ਵਿਰੋਧ ਵਿਚ ਸਮੂਹ ਮੁਲਾਜ਼ਮਾਂ ਵਲੋਂ ਧਰਨਾ

ਮੁਕੇਰੀਆਂ, 2 ਅਗਸਤ (ਰਾਮਗੜ੍ਹੀਆ)- ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੇ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਸਮੂਹ ਮੁਲਾਜ਼ਮਾਂ ਨੇ ਗੁਲਸ਼ਨ ਠਾਕੁਰ ਸੁਪਰਡੈਂਟ ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮੁੜ ਸਕੂਲ ਖੁੱਲ੍ਹਣ ਨਾਲ ਅਧਿਆਪਕਾਂ, ਬੱਚਿਆਂ ਤੇ ਮਾਪਿਆਂ 'ਚ ਦਿਸਿਆ ਭਾਰੀ ਉਤਸ਼ਾਹ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਣ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਅੱਜ ਤੋਂ ਖੋਲ੍ਹੇ ਗਏ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖੰਨਾ ਵਲੋਂ ਪਾਕਿ 'ਚ ਹਿੰਦੂ ਲੜਕੀ ਦੀ ਮਦਦ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ

ਹੁਸ਼ਿਆਰਪੁਰ, 2 ਅਗਸਤ (ਹਰਪ੍ਰੀਤ ਕੌਰ)- ਭਾਜਪਾ ਦੇ ਹਿਮਾਚਲ ਪ੍ਰਦੇਸ਼ ਤੋਂ ਕਨਵੀਨਰ ਅਤੇ ਪੰਜਾਬ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ਵਿਖੇ ਜਬਰਨ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਇਨਸਾਫ਼ ਲਈ ਗੁਹਾਰ ਲਗਾਉਂਦੀ ਹਿੰਦੂ ਲੜਕੀ ਦੀ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸਕੂਲ ਨੇ ਮਾਰੀ ਬਾਜ਼ੀ

ਤਲਵਾੜਾ, 2 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਦੀਆਂ ਦੋ ਵਿਦਿਆਰਥਣਾਂ ਪੁਨੀਤ ਸਪੁੱਤਰੀ ਯਸ਼ਪਾਲ ਸਿੰਘ ਅਤੇ ਨਰਿੰਦਰ ਕੌਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੇ ਫੜਿਆ ਜ਼ੋਰ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ)- ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਭੂਸ਼ਾਂ ਦੀ ਮੀਟਿੰਗ

ਦਸੂਹਾ, 2 ਅਗਸਤ (ਭੁੱਲਰ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ਨੂੰ ਸਮਰਪਿਤ ਗੁਰੂ ਲਾਧੋ ਰੇ ਵੈੱਲਫੇਅਰ ਸੁਸਾਇਟੀ ਭੂਸ਼ਾਂ ਵਲੋਂ 7ਵੇਂ ਮਹਾਨ ਨਗਰ ਕੀਰਤਨ ਸਬੰਧੀ ਮੀਟਿੰਗ ਕੀਤੀ ਗਈ | ਮੁੱਖ ਸੇਵਾਦਾਰ ਜਸਕਰਨ ਸਿੰਘ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੇ ਫੜਿਆ ਜ਼ੋਰ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ)- ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ

ਹਰਿਆਣਾ, 2 ਅਗਸਤ (ਹਰਮੇਲ ਸਿੰਘ ਖੱਖ)- ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਕਾਹਲੋ ਦੀ ਅਗਵਾਈ ਹੇਠ ਭੂੰਗਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆ ਰਵਿੰਦਰ ਸਿੰਘ ...

ਪੂਰੀ ਖ਼ਬਰ »

ਡਾ. ਮਲਵਿੰਦਰ ਸਿੰਘ ਵਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ

ਮਹਿਲਪੁਰ, 2 ਅਗਸਤ (ਰਜਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗ਼ੜ ਦੀਆਂ 18 ਅਗਸਤ ਨੂੰ ਹੋ ਰਹੀਆਂ ਸੈਨੇਟ ਚੋਣਾਂ ਪ੍ਰਚਾਰ ਦੀ ਸ਼ੁਰੂਆਤ ਉਮੀਦਵਾਰ ਵਜੋਂ ਉਤਰੇ ਪ੍ਰੋਫੈਸਰ ਡਾ. ਮਲਵਿੰਦਰ ਸਿੰਘ ਮੁੱਖੀ ਪੋਸਟ ਗ੍ਰੈਜੂਏਟ ਸੰਗੀਤ ਵਿਭਾਗ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਚੌਧਰੀ ਰਾਮ ਲਾਲ ਚੌਹਾਨ ਸਰਬਸੰਮਤੀ ਨਾਲ ਬਣੇ ਵਾਈਸ ਚੇਅਰਮੈਨ

ਬੀਣੇਵਾਲ, 2 ਅਗਸਤ (ਬੈਜ ਚੌਧਰੀ)- ਗੜ੍ਹਸ਼ੰਕਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ., (ਪੀ.ਏ.ਡੀ.ਬੀ.) ਗੜ੍ਹਸ਼ੰਕਰ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਵਿਚ ਚੇਅਰ ਮੈਨ ਅਤੇ ਵਾਇਸ ਚੇਅਰਮੈਨ ਦੀ ਹੋਈ ਚੋਣ 'ਚ ਜੋਨ ਬੀਣੇਵਾਲ ਤੋ ਜੇਤੂ ਰਹੇ ਡਾਇਰੈਕਟਰ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 9 ਤੋਂ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ)- ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਦੇ ਚੱਲਦੇ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ 'ਤੇ ਵੀ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚ ਲਈ ਪੁਜ਼ੀਸ਼ਨ

ਮੁਕੇਰੀਆਂ, 2 ਅਗਸਤ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਅੰਗਰੇਜ਼ੀ ਵਿਭਾਗ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਪਿ੍ੰ. ਡਾ. ਸਮੀਰ ਸ਼ਰਮਾ ਨੇ ...

ਪੂਰੀ ਖ਼ਬਰ »

ਏ.ਐਸ. ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀ ਸਨਮਾਨਿਤ

ਮੁਕੇਰੀਆਂ, 2 ਅਗਸਤ (ਰਾਮਗੜ੍ਹੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਏ.ਐੱਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਬਾਰ੍ਹਵੀਂ ਸਾਇੰਸ ਤੇ ਆਰਟਸ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ. ਨੀਰਜ ਘਈ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਪਿੰਡ ਬਾਦੋਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨਸਰਾਲਾ, 2 ਅਗਸਤ (ਸਤਵੰਤ ਸਿੰਘ ਥਿਆੜਾ)- ਪਿੰਡ ਬਾਦੋਵਾਲ ਵਿਖੇ ਤੀਆਂ ਦਾ ਤਿਉਹਾਰ ਪੁਰਾਤਨ ਵਿਰਸੇ ਮੁਤਾਬਿਕ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਬੀਬੀ ਕੁਲਦੀਪ ਕੌਰ ਦੇ ਪ੍ਰਬੰਧਾਂ ਹੇਠ ਮਨਾਏ ਗਏ ਇਸ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਵਿਚ ਹਰ ਉਮਰ ਦੀਆਂ ਔਰਤਾਂ ਤੇ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਤੇ ਜਵਾਨ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਗੇ ਸਰ ਮਾਰਸ਼ਲ ਸਕੂਲ

ਹਰਿਆਣਾ, 2 ਅਗਸਤ (ਹਰਮੇਲ ਸਿੰਘ ਖੱਖ)- ਸਰ ਮਾਰਸ਼ਲ ਕਾਨਵੈਂਟ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਕਿਸਾਨ ਸੰਘਰਸ਼ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਤੇ ਫ਼ੌਜ 'ਚ ਸ਼ਹੀਦ ਹੋਏ ਫ਼ੌਜੀ ਜਵਾਨਾਂ ਦੇ ਬੱਚਿਆਂ ਨੂੰ ਸਕੂਲ ਅੰਦਰ ਨਰਸਰੀ ਤੋਂ ਲੈ ਕੇ 10+2 ਤੱਕ ਮੁਫ਼ਤ ਸਿੱਖਿਆ ...

ਪੂਰੀ ਖ਼ਬਰ »

ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਹੜਤਾਲ

ਗੜ੍ਹਸ਼ੰਕਰ, 2 ਅਗਸਤ (ਧਾਲੀਵਾਲ)-ਸੂਬਾ ਕਮੇਟੀ ਦੇ ਫੈਸਲੇ ਤਹਿਤ ਇਥੇ ਤਹਿਸੀਲ ਕੰਪਲੈਕਸ 'ਚ ਮਾਲ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਕੰਮ ਠੱਪ ਰੱਖਿਆ ਗਿਆ | ਅਧਿਕਾਰੀਆਂ ਵਲੋਂ ਹੜਤਾਲ ਦੀ ਹਮਾਇਤ ਕੀਤੀ ਗਈ ਜਿਸ ਦੇ ਚਲਦਿਆਂ ਵਿਭਾਗ 'ਚ ...

ਪੂਰੀ ਖ਼ਬਰ »

ਦਸੂਹਾ ਵਲੋਂ ਲੋੜਵੰਦ ਮਰੀਜ਼ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਟ

ਟਾਂਡਾ ਉੜਮੁੜ, 2 ਅਗਸਤ (ਕੁਲਬੀਰ ਸਿੰਘ ਗੁਰਾਇਆ)- ਉੱਘੇ ਸਮਾਜ ਸੇਵਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵੱਲੋਂ ਲੋੜਵੰਦ ਪਰਿਵਾਰਾਂ ਦੀ ਭਲਾਈ ਵਾਸਤੇ ਚਲਾਈਆਂ ਲੋਕ ਭਲਾਈ ਦੀਆ ਸਕੀਮਾਂ ਤਹਿਤ ਹਸਪਤਾਲ ਵਿਚ ਦਾਖਲ ਤੇਜਪਾਲ ਸਿੰਘ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ 2 ਰੋਜ਼ਾ ਹੜਤਾਲ ਸ਼ੁਰੂ

ਹੁਸ਼ਿਆਰਪੁਰ, 2 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਸਮੂਹ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ਵਲੋਂ ਮੰਗਾਂ ਨੂੰ ਲੈ ਕੇ 2 ਰੋਜ਼ਾ ਹੜਤਾਲ ਸ਼ੁਰੂ ਕੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

'ਆਪ' ਦੀਆਂ ਮੀਟਿੰਗਾਂ ਨੂੰ ਇਲਾਕੇ 'ਚ ਮਿਲ ਰਿਹਾ ਵੱਡਾ ਹੁੰਗਾਰਾ-ਪ੍ਰੋ. ਮੁਲਤਾਨੀ

ਭੰਗਾਲਾ, 2 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਮੁਕੇਰੀਆਂ ਦੀਆਂ ਮੀਟਿੰਗਾਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਦਿਨੋ-ਦਿਨ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਜੁਆਇੰਟ ਸੈਕਟਰੀ ਤੇ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦੇ 4 ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਰਾਮਦਾਸਪੁਰ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਦੀ ਅਗਵਾਈ 'ਚ ਗੜ੍ਹਦੀਵਾਲਾ ਵਿਖੇ ਹੋਈ | ਇਸ ਮੌਕੇ ਸ਼ਹਿਰੀ ਸਰਕਲ ਪ੍ਰਧਾਨ ਮਨਜੀਤ ਸਿੰਘ ਰੌਬੀ, ਦਿਹਾਤੀ ਪ੍ਰਧਾਨ ...

ਪੂਰੀ ਖ਼ਬਰ »

ਹੱਤਿਆ ਦੀ ਨੀਅਤ ਨਾਲ ਗੋਲੀ ਚਲਾਉੁਣ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 2 ਅਗਸਤ (ਬਲਜਿੰਦਰਪਾਲ ਸਿੰਘ)-ਹੱਤਿਆ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁੱਕੀ ਚੋਈ ਬਹਾਦਰਪੁਰ ਦੇ ਵਾਸੀ ਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਢਾਡੀ ਤਿ੍ਲੋਚਨ ਸਿੰਘ ਤੇ ਪਿਆਰਾ ਸਿੰਘ ਚੋਹਕਾ 'ਸੈਫ਼ ਯਾਦਗਾਰੀ ਐਵਾਰਡ' ਨਾਲ ਸਨਮਾਨਿਤ

ਗੜ੍ਹਦੀਵਾਲਾ, 2 ਅਗਸਤ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਪਿ੍ੰਸੀਪਲ ਚੰਨਣ ਸਿੰਘ ਸੈਫ਼ ਦੀ ਯਾਦ ਅੰਦਰ ਕਰਵਾਏ ਗਏ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਦੌਰਾਨ ਪ੍ਰਬੰਧਕਾ ਵਲੋਂ ਮਹਾਨ ਵਿਦਵਾਨ ਤੇ ਢਾਡੀ ਭਾਈ ...

ਪੂਰੀ ਖ਼ਬਰ »

ਯਾਦਗਾਰ ਮੁਕੰਮਲ ਕਰਨੀ ਤਾਂ ਦੂਰ, ਸਰਕਾਰ ਤਾਂ ਸੜਕ ਵੀ ਨਾ ਸੰਭਾਲ ਸਕੀ-ਅਕਾਲੀ ਆਗੂ

ਗੜ੍ਹਸ਼ੰਕਰ, 2 ਅਗਸਤ (ਧਾਲੀਵਾਲ)- ਗੜ੍ਹੀ ਮਾਨਸੋਵਾਲ ਤੋਂ ਸ੍ਰੀ ਖਰਾਲਗੜ੍ਹ ਸਾਹਿਬ ਨੂੰ ਜਾਂਦੇ ਸੰਪਰਕ ਰਸਤੇ ਦੇ ਬਰਸਾਤ ਦੌਰਾਨ ਹੜ੍ਹ ਜਾਣ ਕਾਰਨ ਲਾਂਘਾ ਬੰਦ ਹੋ ਜਾਣ ਨੂੰ ਲੈ ਕੇ ਅਕਾਲੀ ਆਗੂ ਜਗਦੇਵ ਸਿੰਘ ਮਨਸੋਵਾਲ ਸਰਕਲ ਪ੍ਰਧਾਨ ਬੀਤ ਤੇ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਨੂੰ ਲੈ ਕੇ ਹਾਈਕੋਰਟ ਦੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਨੂੰ ਦਾਇਰ ਕਰਨ ਦੇ ਤਰੀਕੇ ਵਿਚ ਬਦਲਾਵ ਲਾਉਣ ਵਾਲਾ ਇਹ ਅਹਿਮ ਆਦੇਸ਼ ਜਾਰੀ ਕੀਤਾ ਹੈ | ਹਾਈਕੋਰਟ ਨੇ ਇਹ ...

ਪੂਰੀ ਖ਼ਬਰ »

ਕੰਢੀ ਇਲਾਕੇ ਦੇ ਲੋਕਾਂ ਦਾ ਕਾਂਗਰਸ ਸਰਕਾਰ ਕੁਝ ਨਹੀਂ ਸਵਾਰ ਸਕੀ-ਐਡ. ਘੁੰਮਣ

ਤਲਵਾੜਾ, 2 ਅਗਸਤ (ਅ.ਪ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਪੁਹਾਰੀ ਵਿਖੇ ਹੋਈ ਜਿਸ ਵਿਚ ਵਿਧਾਨ ਸਭਾ ਹਲਕਾ ਦਸੂਹਾ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਘੁੰਮਣ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਪਿੰਡ ਹੰਦਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਬੈਠਕ

ਤਲਵਾੜਾ, 2 ਅਗਸਤ (ਅ.ਪ.)- ਮੀਂਹ ਦੀ ਪਹਿਲੀ ਬਾਰਿਸ਼ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਵਲੋਂ ਕੀਤੇ ਵਿਕਾਸ ਦੇ ਦਾਅਵਿਆਂ ਨੂੰ ਧੋ ਦਿੱਤਾ ਹੈ ਤੇ ਇਸ ਵੇਲੇ ਸ਼ਹਿਰ ਦੇ ਲੋਕ ਵੱਖ-ਵੱਖ ਮੁਸ਼ਕਿਲਾਂ ਦਾ ਸਾਹਮਣਾ ਕਰਕੇ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ | ਇਹ ਗੱਲ ਯੂਥ ਅਕਾਲੀ ...

ਪੂਰੀ ਖ਼ਬਰ »

4 ਨੂੰ ਟਾਂਡਾ 'ਚ ਦਫ਼ਤਰ ਖੋਲ੍ਹਣ ਸਬੰਧੀ ਮੀਟਿੰਗ

ਟਾਂਡਾ ਉੜਮੁੜ, 2 ਅਗਸਤ (ਕੁਲਬੀਰ ਸਿੰਘ ਗੁਰਾਇਆ)- ਹਲਕਾ ਉੜਮੁੜ ਟਾਂਡਾ ਦੇ ਲੋਕਾ ਨੂੰ ਵਧੀਆ ਤੇ ਲੋਕ ਭਲਾਈ ਦੀਆ ਸਕੀਮਾਂ ਮੁਹੱਈਆ ਕਰਨ ਦੇ ਮੰਤਵ ਨਾਲ 4 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਦਫ਼ਤਰ ਖੋਲ੍ਹਣ ਸਬੰਧੀ ਅੱਜ ...

ਪੂਰੀ ਖ਼ਬਰ »

ਮੀਂਹ ਕਾਰਨ ਦੁਕਾਨਦਾਰਾਂ ਦੇ ਹੋਏ ਨੁਕਸਾਨ ਸਬੰਧੀ ਵਪਾਰ ਮੰਡਲ ਵਲੋਂ ਨਗਰ ਕੌ ਾਸਲ ਨੂੰ ਮੰਗ ਪੱਤਰ

ਦਸੂਹਾ, 2 ਅਗਸਤ (ਕੌਸ਼ਲ)- ਬੀਤੇ ਦਿਨੀਂ ਹੋਈ ਦਸੂਹਾ 'ਚ ਭਾਰੀ ਬਰਸਾਤ ਨਾਲ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਬਰਸਾਤੀ ਪਾਣੀ ਭਰ ਗਿਆ ਸੀ, ਜਿਸ ਨਾਲ ਪੁਰਾਣੀ ਬੈਂਕ ਰੋਡ ਦਸੂਹਾ ਵਿਖੇ ਬਰਸਾਤੀ ਪਾਣੀ ਦਾ ਲੈਵਲ ਸੜਕ ਤੋਂ ਉੱਪਰ ਆ ਗਿਆ | ਇਸ ਨਾਲ ਵੱਡੀ ਗਿਣਤੀ 'ਚ ਦੁਕਾਨਾਂ ...

ਪੂਰੀ ਖ਼ਬਰ »

ਬਸਪਾ-ਅਕਾਲੀ ਗੱਠਜੋੜ ਦਾ ਸੀਕਰੀ 'ਚ ਇਕੱਠ ਹੋਇਆ

ਅੱਡਾ ਸਰਾਂ, 2 ਅਗਸਤ (ਹਰਜਿੰਦਰ ਸਿੰਘ ਮਸੀਤੀ)- ਪਿੰਡ ਸੀਕਰੀ ਵਿਖੇ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜੋ ਰੈਲੀ ਦਾ ਰੂਪ ਧਾਰਨ ਕਰ ਗਈ | ਹਲਕਾ ਇੰਚਾਰਜ ਟਾਂਡਾ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿਚ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX