ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  41 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  58 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  34 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿੱਧੂ ਦੱਸੇ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਕਿਉਂ ਕਰ ਰਿਹਾ-ਮਜੀਠੀਆ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬੀਆਂ ਨੂੰ ਦੱਸਣ ਕਿ ਉਹ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਨੂੰ ਅਨੇਕਾਂ ਮੌਤਾਂ ਲਈ ਤੇ ਸੂਬੇ ਦੇ ਸਰਕਾਰੀ ਖਜ਼ਾਨੇ ਦੀ ਲੁੱਟ ਲਈ ਜ਼ਿੰਮੇਵਾਰ ਠਹਿਰਾਉਣ ਦੀ ਥਾਂ ਉਨ੍ਹਾਂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ | ਇਹ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਥੇ ਮੁਹਾਲੀ ਵਿਖੇ ਕੀਤਾ | ਅੱਜ ਆਜ਼ਾਦ ਕੌਂਸਲਰ ਨਿਰਮਲ ਕੌਰ ਤੇ ਐਸ. ਓ. ਆਈ. ਦੇ ਸਾਬਕਾ ਆਗੂ ਸਿਮਰਨ ਢਿੱਲੋਂ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੂੰ ਬਿਕਰਮ ਸਿੰਘ ਮਜੀਠੀਆ ਵਲੋਂ ਢਿੱਲੋਂ ਪਰਿਵਾਰ ਨੂੰ ੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲਣ ਦਾ ਭਰੋਸਾ ਦੁਆਇਆ | ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ. ਓ. ਆਈ.) ਦੇ ਸਰਪ੍ਰਸਤ ਭੀਮ ਵੜੈਚ ਤੇ ਪ੍ਰਧਾਨ ਰੋਬਿਨ ਬਰਾੜ ਵੀ ਮੌਜੂਦ ਸਨ | ਸ. ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਨਵਜੋਤ ਸਿੰਘ ਸਿੱਧੂ ਨੇ ਰੇਤ ਤੇ ਸ਼ਰਾਬ ਮਾਫੀਆ ਨੂੰ ਅਪਣਾਇਆ, ਉਹ ਨਿੰਦਣਯੋਗ ਹੈ, ਖਾਸ ਤੌਰ 'ਤੇ ਜਦੋਂ ਉਸ ਨੇ ਪਹਿਲਾਂ ਇਨ੍ਹਾਂ ਖ਼ਿਲਾਫ਼ ਕੰਮ ਕਰਨ ਦਾ ਐਲਾਨ ਕੀਤਾ ਸੀ | ਉਨ੍ਹਾਂ ਕਿਹਾ ਕਿ ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ ਤੇ ਗੁਰਕੀਰਤ ਕੋਟਲੀ ਸਮੇਤ ਇਸ ਮਾਫੀਆ ਅਤੇ ਇਸ ਦੀ ਸਰਪ੍ਰਸਤੀ ਕਰਨ ਵਾਲੇ ਹੁਣ ਸਿੱਧੂ ਦੇ ਸਭ ਤੋਂ ਵੱਡੇ ਸਮਰਥਕ ਬਣ ਗਏ ਹਨ | ਇਸ ਮੌਕੇ ਵਿਧਾਇਕ ਐਨ. ਕੇ. ਸ਼ਰਮਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪਰਮਬੰਸ ਸਿੰਘ ਬੰਟੀ ਰੁਮਾਣਾ, ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਕੁਲਦੀਪ ਕੌਰ ਕੰਗ, ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਹਰਜਿੰਦਰ ਸਿੰਘ ਬਲੌਂਗੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਆਦਿ ਹਾਜ਼ਰ ਸਨ |

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 2 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਦੋ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਨਗਰ ਨਿਗਮ, ਫਰੀਦਾਬਾਦ ਦੇ ਕਮਿਸ਼ਨਰ ਜਿਤੇਂਦਰ ਯਾਦਵ ਨੂੰ ਫਰੀਦਾਬਾਦ ਦਾ ਡਿਪਟੀ ਕਮਿਸ਼ਨਰ ਅਤੇ ਫਰੀਦਾਬਾਦ ਦੇ ਡਿਪਟੀ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲ੍ਹਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵਲੋਂ ਸੂਬੇ ਵਿਚ ਡਾਕਟਰੀ ਸੇਧ, ਮਜ਼ਬੂਤ ਕੋਵਿਡ ਪ੍ਰਬੰਧਨ ਅਤੇ ਮਰੀਜ਼ਾਂ ਦੇ ਢੁਕਵੇਂ ...

ਪੂਰੀ ਖ਼ਬਰ »

67 ਸਾਲਾਂ ਦੇ ਵਿਅਕਤੀ ਅਤੇ 19 ਸਾਲ ਦੀ ਲੜਕੀ ਨੇ ਵਿਆਹ ਕਰਵਾ ਹਾਈਕੋਰਟ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ 67 ਸਾਲਾਂ ਦੇ ਆਦਮੀ ਦਾ 19 ਸਾਲਾਂ ਦੀ ਲੜਕੀ ਨਾਲ ਵਿਆਹ ਕਰਵਾਉਣ ਦੇ ਹੈਰਾਨ ਕਰਨ ਵਾਲੇ ਮਾਮਲੇ ਵਿਚ ਪਲਵਲ ਦੇ ਐਸ.ਪੀ ਨੂੰ ਅਫ਼ਸਰਾਂ ਦੀ ਇਕ ਟੀਮ ਬਣਾ ਕੇ ਜਾਂਚ ਦੇ ਆਦੇਸ਼ ਦਿੱਤੇ ਹਨ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 2 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ 3 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 33 ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਨੂੰ ਲੈ ਕੇ ਹਾਈਕੋਰਟ ਦੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਨੂੰ ਦਾਇਰ ਕਰਨ ਦੇ ਤਰੀਕੇ ਵਿਚ ਬਦਲਾਵ ਲਾਉਣ ਵਾਲਾ ਇਹ ਅਹਿਮ ਆਦੇਸ਼ ਜਾਰੀ ਕੀਤਾ ਹੈ | ਹਾਈਕੋਰਟ ਨੇ ਇਹ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵੈੱਬ ਚੈਨਲ 'ਰੰਗਲਾ ਪੰਜਾਬ' ਦੀ ਸ਼ੁਰੂਆਤ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ 'ਰੰਗਲਾ ਪੰਜਾਬ' ਦੀ ਵਰਚੂਅਲ ਤੌਰ ਉੱਤੇ ਸ਼ੁਰੂਆਤ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਲੋਹਾ ਮਾਰਕੀਟ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਅਣਪਛਾਤੀ ਕਾਰ ਦੀ ਟੱਕਰ ਲੱਗਣ ਕਾਰਨ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਮ ਦਰਬਾਰ ਦੇ ਰਹਿਣ ਵਾਲੇ ਤਰਸੇਮ ਲਾਲ (50) ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਮੰਗਾਂ ਬਾਰੇ ਬਿਜਲੀ ਦਫ਼ਤਰ ਅੱਗੇ ਰੋਸ ਰੈਲੀ

ਚੰਡੀਗੜ੍ਹ, 2 ਅਗਸਤ (ਅਜਾਇਬ ਸਿੰਘ ਔਜਲਾ) ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਇੰਪਲਾਈਜ਼ ਐਂਡ ਇੰਜੀਨੀਅਰਿੰਗ ਵਲੋਂ ਆਪਣੀਆਂ ਮੰਗਾਂ ਸਬੰਧੀ ਬਿਜਲੀ ਦਫ਼ਤਰ ਸੈਕਟਰ-10 ਵਿਖੇ ਰੋਸ ਰੈਲੀ ਕੀਤੀ ਗਈ | ਇਸ ਰੈਲੀ 'ਚ ਮੁੱਖ ਤੌਰ 'ਤੇ ਚੰਡੀਗੜ੍ਹ ਬਿਜਲੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕਨਵੈਨਸ਼ਨ 'ਚ ਅਹਿਮ ਮੁੱਦੇ ਉਠਾਏ

ਲਾਲੜੂ, 2 ਅਗਸਤ (ਰਾਜਬੀਰ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਸਰਕਲ ਪੱਧਰੀ ਕਨਵੈਨਸ਼ਨਾਂ ਦੀ ਲੜੀ ਵਜੋਂ ਮੁਹਾਲੀ ਸਰਕਲ ਦੀ ਕਨਵੈਨਸ਼ਨ ਮਹਾਰਾਣਾ ਪ੍ਰਤਾਪ ਭਵਨ ਲਾਲੜੂ ਵਿਖੇ ਸਾਥੀ ਪ੍ਰਮੋਦ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਿਜਲੀ ਮੁਲਾਜ਼ਮ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ ਨੂੰ ਦੁਨੀਆ 'ਚ ਜ਼ਿੰਦਾ ਰੱਖਿਆ- ਬੱਬੀ ਬਾਦਲ

ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰ ਕੇ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ ਨੂੰ ਦੁਨੀਆ 'ਚ ਜਿੰਦਾ ਰੱਖਿਆ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੁਰਿੰਦਰ ਸਿੰਘ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਝਟਕਾ ਦਿੰਦਿਆਂ ਕੀਰਤਪੁਰ ਸਾਹਿਬ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੁਰਿੰਦਰ ਸਿੰਘ, ਯੂਥ ਆਗੂ ਰਾਜੀਵ ਕੁਮਾਰ ਆਪਣੇ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਨੇ 77 ਲੱਖ ਦੀ ਲਾਗਤ ਨਾਲ ਸੜਕ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ

ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਵਾਰਡ ਨੰ. 9 ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਜੀ. ਬੀ. ...

ਪੂਰੀ ਖ਼ਬਰ »

ਈਕੋਸਿਟੀ-3 ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਸਬੰਧੀ ਫੈਲ ਰਹੀਆਂ ਅਫਵਾਹਾਂ 'ਤੇ ਆਮ ਜਨਤਾ ਨਾ ਕਰਕੇ ਵਿਸ਼ਵਾਸ: ਗਮਾਡਾ

ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਗਮਾਡਾ ਵਲੋਂ ਆਮ ਜਨਤਾ ਨੂੰ ਈਕੋਸਿਟੀ-3 ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਸਬੰਧੀ ਫੈਲ ਰਹੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਨੂੰ ਕਿਹਾ ਗਿਆ ਹੈ | ਗਮਾਡਾ ਦੇ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸਮੇਂ ਈਕੋਸਿਟੀ-3 ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਭਾਈ ਗੁਰਦੇਵ ਸਿੰਘ ਮਸੋਲ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਕਰਮਜੀਤ ਗਰੇਵਾਲ ਵਲੋਂ ਗਾਇਨ ਕੀਤੇ ਪੰਜਾਬੀ ਪਾਠ ਪੁਸਤਕਾਂ 'ਚ ਸ਼ਾਮਿਲ ਗੀਤਾਂ ਦਾ ਆਡੀਓ-ਵੀਡੀਓ ਸੀਰੀਜ਼ ਸਬੰਧੀ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 2 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਹਿਲੀ ਤੋਂ 8ਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿਚ ਸ਼ਾਮਲ ਸਾਰੇ ਗੀਤਾਂ ਅਤੇ ਕਵਿਤਾਵਾਂ ਨੂੰ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਐਵਾਰਡੀ ...

ਪੂਰੀ ਖ਼ਬਰ »

ਬਾਗਬਾਨੀ, ਭੂਮੀ ਰੱਖਿਆ ਤੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਪੰਜਾਬ ਦਾ ਵਫਦ ਡਾਇਰੈਕਟਰ ਖੇਤੀਬਾੜੀ ਵਿਭਾਗ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਰੱਖਿਆ ਮੁਲਾਜ਼ਮ ਅਤੇ ਸੇਵਾ ਮੁਕਤ ਮੁਲਾਜਮ ਯੂਨੀਅਨ ਪੰਜਾਬ ਦਾ ਵਫਦ ਦਸੌਧਾ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਪਿੰਡ ਸਿਆਲਬਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਾਜਰੀ, 2 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਆਲਬਾ ਵਿਖੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਫੈਕਟਰੀ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗਲੋਬਲ ਕੈਂਸਰ ਕਨਸਰਨ ਇੰਡੀਆ ਦੀ ਟੀਮ ਵਲੋਂ ਮਹਿੰਦਰਾ ਮੋਬਾਇਲ ਪ੍ਰਾਇਮਰੀ ਹੈਲਥ ਅਤੇ ਕੈਂਸਰ ਕੇਅਰ ਪ੍ਰੇਜੈਕਟ ਚਲਾਇਆ ਜਾ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਅਫ਼ਸਰਾਂ ਵਲੋਂ ਭਲਕੇ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਪੰਜਾਬ ਆਬਕਾਰੀ ਤੇ ਕਰ ਅਫ਼ਸਰ ਐਸੋਸੀਏਸ਼ਨ ਦੀ ਕਾਰਜਕਾਰੀ ਬਾਡੀ ਵਲੋਂ ਅੱਜ ਇਕ ਆਨਲਾਈਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿਚ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਵਲੋਂ ਫੇਜ਼ 9 ਵਿਖੇ ਬੂਟੇ ਲਗਾਓ ਅਭਿਆਨ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਅਗਸਤ (ਰਾਣਾ)-ਸੀਨੀਅਰ ਸਿਟੀਜਨਾਂ ਵਲੋਂ ਫੇਜ਼ 9 ਵਿਖੇ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਨਿਰਮਤਾ ਢਿੱਲੋਂ ਐਮ. ਸੀ. ਵਲੋਂ ਪਹਿਲਾਂ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਉਨ੍ਹਾਂ ਵਾਰਡ ਦੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਕੰਮਕਾਜ ਠੱਪ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ ਵੀ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਦੌਰਾਨ ਕੰਮਕਾਜ ਬੰਦ ਰੱਖਿਆ ਗਿਆ | ਡੀ. ਸੀ. ਦਫ਼ਤਰ ਯੂਨੀਅਨ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਸੈਕਟਰ 77 ਵਿਚ ਬੂਟਾ ਲਗਾ ਕੇ ਕੀਤਾ ਵਣ ਮਹਾਂਉਤਸਵ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਸੈਕਟਰ 77 ਵੈੱਲਫੇਅਰ ਸੁਸਾਇਟੀ ਵਲੋਂ ਇਕ ਰੁੱਖ ਸੌ ਸੁੱਖ ਦੇ ਬੈਨਰ ਹੇਠ ਵਣ ਮਹਾਂਉਤਸਵ ਮਨਾਇਆ ਗਿਆ | ਇਸ ਵਣ ਮਹਾਂਉਤਸਵ ਦਾ ਉਦਘਾਟਨ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬੂਟਾ ਲਗਾ ਕੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹੜਤਾਲ ਕਾਰਨ ਸਰਕਾਰੀ ਕੰਮ ਠੱਪ

ਖਰੜ, 2 ਅਗਸਤ (ਗੁਰਮੁੱਖ ਸਿੰਘ ਮਾਨ)-ਬਲਾਕ ਖਰੜ ਦੇ ਪਿੰਡ ਘੜੂੰਆਂ ਦੇ ਸਰਪੰਚ ਅਤੇ ਸਰਗਰਮ ਕਾਂਗਰਸੀ ਆਗੂ ਨਰਿੰਦਰ ਸਿੰਘ ਗਾਂਧੀ ਘੜੂੰਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰਾਂ ਦੇ ਕੰਮਕਾਰ ਬੰਦ ਪਏ ਹਨ, ...

ਪੂਰੀ ਖ਼ਬਰ »

ਠੇਕੇਦਾਰ ਗੁਰਿੰਦਰ ਸਿੰਘ ਦੀ ਜਾਇਦਾਦ ਅਟੈਚ ਕਰਨ ਦੇ ਮਾਮਲੇ 'ਚ ਵਿਜੀਲੈਂਸ ਤੋਂ ਚਾਰਜਸ਼ੀਟ ਦੀਆਂ ਕਾਪੀਆਂ ਲੈਣ ਲਈ ਅਦਾਲਤ 'ਚ ਅਰਜ਼ੀ ਦਾਖ਼ਲ

ਐੱਸ. ਏ. ਐੱਸ. ਨਗਰ, 2 ਅਗਸਤ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸਿੰਚਾਈ ਵਿਭਾਗ ਦੇ ਇੰਜੀਨੀਅਰ/ਠੇਕੇਦਾਰ ਸਮੇਤ ਕਈ ਮੁਲਜ਼ਮਾਂ ਖਿਲਾਫ਼ ਸ਼ਾਹਪੁਰ ਕੰਡੀ ਨਹਿਰ ਦੇ ਕੰਮ 'ਚ ਕੀਤੇ ਕਰੋੜਾਂ ਦੇ ਘੁਟਾਲੇ ਤੋਂ ਮੁਲਜ਼ਮ ਗੁਰਿੰਦਰ ਸਿੰਘ ਠੇਕੇਦਾਰ ਵਲੋਂ ਬਣਾਈ ਕਰੋੜਾਂ ...

ਪੂਰੀ ਖ਼ਬਰ »

ਕਬਜ਼ਾ ਪੁਲਿਸ 'ਚ ਲਏ ਕਰੀਬ 64 ਵਾਹਨਾਂ ਨੂੰ ਅਦਾਲਤੀ ਹੁਕਮਾਂ ਰਾਹੀਂ ਕੀਤਾ ਜਾਵੇਗਾ ਡਿਸਪੋਜ

ਲਾਲੜੂ, 2 ਅਗਸਤ (ਰਾਜਬੀਰ ਸਿੰਘ)-ਥਾਣਾ ਲਾਲੜੂ ਦੇ ਅਹਾਤੇ ਵਿਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੁਕੱਦਮਿਆਂ ਅੰਦਰ ਕਬਜ਼ਾ ਪੁਲਿਸ ਵਲੋਂ ਲਏ ਕਰੀਬ 64 ਵਾਹਨਾਂ ਨੂੰ ਜਲਦ ਡਿਸਪੋਜ਼ ਕੀਤਾ ਜਾਵੇਗਾ, ਜਿਸ ਸਬੰਧੀ ਮਾਣਯੋਗ ਅਦਾਲਤ ਤੋਂ ਹੁਕਮ ਹਾਸਲ ਕਰ ਲਏ ਹਨ | ਪੁਲਿਸ ...

ਪੂਰੀ ਖ਼ਬਰ »

ਜ਼ਮੀਨ ਦੀ ਕੀਮਤ ਘੱਟ ਐਲਾਨਣ 'ਤੇ ਕਿਸਾਨਾਂ 'ਚ ਰੋਸ

ਖਰੜ, 2 ਅਗਸਤ (ਜੰਡਪੁਰੀ)-ਸਰਕਾਰ ਵਲੋਂ ਨੈਸ਼ਨਲ ਹਾਈਵੇ 205ਏ ਜੋ ਕਿ ਪਿੰਡ ਦੈੜੀ ਤੋਂ ਪਡਿਆਲਾ ਦੇ ਪਿੰਡਾਂ ਵਿਚ ਨਿਕਲਣਾ ਹੈ, ਦੀ ਜ਼ਮੀਨ ਨੂੰ ਐਕਵਾਇਰ ਕਰਨ ਲਈ ਜ਼ਮੀਨ ਦੇ ਰੇਟ ਐਵਾਰਡ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ ਘੱਟ ਹੋਣ ਕਾਰਨ ਜ਼ਮੀਨ ਮਾਲਕਾਂ ਵਿਚ ਰੋਸ ਪਾਇਆ ...

ਪੂਰੀ ਖ਼ਬਰ »

ਚੈੱਕ ਚੋਰੀ ਕਰਨ ਉਪਰੰਤ ਛੇੜਛਾੜ ਕਰਕੇ ਨਕਦੀ ਹਾਸਲ ਕਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲਾਲੜੂ, 2 ਅਗਸਤ (ਰਾਜਬੀਰ ਸਿੰਘ)-ਚੈੱਕ ਚੋਰੀ ਕਰਨ ਉਪਰੰਤ ਉਸ ਨਾਲ ਛੇੜਛਾੜ ਕਰ ਕੇ ਦੂਜੇ ਦੇ ਖਾਤੇ 'ਚੋਂ ਕੈਸ਼ ਕਢਵਾਉਣ ਵਾਲੇ ਇਕ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਹੰਡੇਸਰਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਦੇ ਤਿੰਨ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ ...

ਪੂਰੀ ਖ਼ਬਰ »

ਬਲਵੀਰ ਸਿੰਘ ਰਾਜੇਵਾਲ ਪੁੱਜੇ ਪਿੰਡ ਜਨੇਤਪੁਰ

ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)-ਪਿੰਡ ਜਨੇਤਪੁਰ ਵਿਖੇ ਬੀ. ਕੇ. ਯੂ. ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਉਚੇਚੇ ਤੌਰ 'ਤੇ ਪਹੁੰਚੇ | ਰਾਜੇਵਾਲ ਹਲਕਾ ਡੇਰਾਬੱਸੀ ਦੇ ਕਿਸਾਨਾਂ ਦੀ ਕਿਸਾਨ ਅੰਦੋਲਨ ਪ੍ਰਤੀ ਸੇਵਾਵਾਂ ...

ਪੂਰੀ ਖ਼ਬਰ »

ਪੁਲਿਸ ਨੇ ਫੜਿਆ ਨਕਲੀ ਪਨੀਰ ਡੰਪਿੰਗ ਗਰਾਊ ਾਡ ਵਿਖੇ ਕੀਤਾ ਨਸ਼ਟ

ਐੱਸ. ਏ. ਐੱਸ. ਨਗਰ, 2 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਫੜੇ ਗਏ 7 ਕੁਇੰਟਲ ਨਕਲੀ ਪਨੀਰ ਦਾ ਸੈਂਪਲ ਫੇਲ੍ਹ ਹੋਣ 'ਤੇ ਅੱਜ ਪੁਲਿਸ ਵਲੋਂ ਡੰਪਿੰਗ ਗਰਾਊਾਡ ਵਿਖੇ ਪਨੀਰ ਨੂੰ ਨਸ਼ਟ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਰਾਜਪਾਲ ਸਿੰਘ ਗਿੱਲ ...

ਪੂਰੀ ਖ਼ਬਰ »

ਰੋਪੜ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਦੇ 12 ਜ਼ੋਨਾਂ ਅੰਦਰ 39 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ

ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ)-ਰੋਪੜ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮ. ਮੁਹਾਲੀ ਅਧੀਨ ਪੈਂਦੇ 12 ਜ਼ੋਨਾਂ ਦੇ ਬੋਰਡ ਆਫ਼ ਡਾਇਰੈਕਟਰਾਂ ਦੀ ਚੋਣ ਸਬੰਧੀ ਚੱਲ ਰਹੀ ਪ੍ਰਕਿਰਿਆ ਦੌਰਾਨ ਦਾਖਲ ਨਾਮਜਦਗੀਆਂ ਦੀ ਪੜਤਾਲ ਉਪਰੰਤ ਕੁੱਲ 39 ਉਮੀਦਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX