ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਰੀਦਕੋਟ

ਪੁਲਿਸ ਭਰਤੀ ਲਈ ਪੁਲਿਸ ਲਾਈਨ 'ਚ ਲੜਕੇ ਤੇ ਲੜਕੀਆਂ ਲਈ ਚੱਲ ਰਹੀ ਸਿਖਲਾਈ-ਡੀ.ਐਸ.ਪੀ.

ਫ਼ਰੀਦਕੋਟ, 2 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ 'ਚ ਵੱਖ-ਵੱਖ ਰੈਂਕਾਂ ਦੀ ਹੋਣ ਵਾਲੀ ਭਰਤੀ ਸਬੰਧੀ ਪੁਲਿਸ ਲਾਈਨ ਫ਼ਰੀਦਕੋਟ 'ਚ ਨੌਜਵਾਨ ਲੜਕੇ, ਲੜਕੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਅਵਤਾਰ ਚੰਦ ਡੀ.ਐਸ.ਪੀ..ਫਰੀਦਕੋਟ (ਇੰਚਾਰਜ ਸਿਖਲਾਈ) ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਸਵਰਨਦੀਪ ਸਿੰਘ ਦੀ ਰਹਿਨੁਮਾਈ ਹੇਠ ਸਥਾਨਕ ਪੁਲਿਸ ਲਾਈਨ 'ਚ ਤਕਰੀਬਨ 900 ਨੌਜਵਾਨ ਲੜਕੇ, ਲੜਕੀਆਂ ਨੂੰ ਪਿਛਲੇ ਤਕਰੀਬਨ ਇਕ ਮਹੀਨੇ ਤੋਂ ਰੋਜ਼ਾਨਾ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਯੋਗਤਾ ਪ੍ਰਾਪਤ ਏ.ਐਸ.ਆਈ. ਅੰਗਰੇਜ਼ ਸਿੰਘ, ਏ.ਐਸ.ਆਈ. ਅਜੈਬ ਸਿੰਘ, ਏ.ਐਸ.ਆਈ. ਸਵਰਨ ਸਿੰਘ, ਏ.ਐਸ.ਆਈ. ਹਰਨੇਕ ਸਿੰਘ, ਏ.ਐਸ.ਆਈ. ਸਤਨਾਮ ਸਿੰਘ, ਕਾਂਸਟੇਬਲ ਨਿਰਮਲ ਕੌਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਸੋਹੀ ਐਸ.ਪੀ.(ਐਚ), ਭੁਪਿੰਦਰ ਸਿੰਘ ਐਸ.ਪੀ. (ਅਪ੍ਰੇਸ਼ਨ), ਬਾਲ ਕਿ੍ਸ਼ਨ ਸਿੰਗਲਾ ਐਸ.ਪੀ. (ਪੀ.ਬੀ.ਆਈ) ਵਲੋਂ ਵੀ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਦੀ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਦੀ ਸਕਿਉਰਟੀ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਐਸ.ਆਈ. ਜਸਵੀਰ ਸਿੰਘ ਲਾਈਨ ਅਫ਼ਸਰ ਪੁਲਿਸ ਲਾਈਨ ਫ਼ਰੀਦਕੋਟ ਨੇ ਦੱਸਿਆ ਕਿ ਪੁਲਿਸ 'ਚ ਵੱਖ-ਵੱਖ ਰੈਂਕਾਂ ਦੀ ਹੋਣ ਵਾਲੀ ਭਰਤੀ ਸਬੰਧੀ ਸਿਖਲਾਈ ਲੈਣ ਆਉਂਦੇ ਨੌਜਵਾਨ ਲੜਕੇ, ਲੜਕੀਆਂ ਨੂੰ ਸਥਾਨਕ ਪੁਲਿਸ ਲਾਈਨ 'ਚ ਰੋਜ਼ਾਨਾ ਸਵੇਰੇ 6 ਤੋਂ 9 ਵਜੇ ਤੱਕ ਅਤੇ ਸ਼ਾਮ 4 ਤੋਂ 7 ਵਜੇ ਤੱਕ ਕਸਰਤ, ਦੌੜ 1600 ਮੀਟਰ, 800 ਮੀਟਰ, 100 ਮੀਟਰ, ਲੌਂਗ ਜੰਪ, ਹਾਈ ਜੰਪ, ਗੋਲਾ ਸੁੱਟਣਾ, ਪੀ.ਟੀ. ਆਦਿ ਕਰਵਾਏ ਜਾਂਦੇ ਹਨ | ਇਸ ਤੋਂ ਇਲਾਵਾ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਨੌਜਵਾਨਾਂ ਨੂੰ ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਚ ਸਵੇਰੇ 10 ਤੋਂ 2 ਵਜੇ ਤੱਕ ਕਾਂਸਟੇਬਲ, ਜੇਲ੍ਹ ਵਾਰਡਨ ਅਤੇ ਸਬ-ਇੰਸਪੈਕਟਰ ਅਹੁਦਿਆਂ ਸਬੰਧੀ ਹੋਣ ਵਾਲੇ ਲਿਖਤੀ ਟੈਸਟ ਦੀ ਤਿਆਰੀ ਕਾਲਜ ਦੇ ਪਿੰ੍ਰਸੀਪਲ, ਐਸਿਸਟੈਂਟ ਪ੍ਰੋ: ਨਵਦੀਪ ਕੌਰ, ਦੀਪਕਾ ਵਲੋਂ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਸਮਾਜ ਸੇਵਾ ਨੂੰ ਸਮਰਪਿਤ ਵਿਅਕਤੀਆਂ ਦੇ ਸਹਿਯੋਗ ਨਾਲ ਦੁੱਧ, ਨਿੰਬੂ ਪਾਣੀ ਫਰੂਟ ਆਦਿ ਦਿੱਤੇ ਜਾ ਰਹੇ ਹਨ | ਜੋ ਵੀ ਨੌਜਵਾਨ, ਲੜਕਾ, ਲੜਕੀ ਸਥਾਨਕ ਪੁਲਿਸ ਲਾਈਨ 'ਚ ਚੱਲ ਰਹੀ ਸਿਖਲਾਈ ਵਿਚ ਸ਼ਾਮਿਲ ਹੋਣਾ ਚਾਹੁੰਦਾ ਹੈ, ਉਹ ਆਪਣੇ ਸਬੂਤ ਸਮੇਤ ਪੁਲਿਸ ਲਾਈਨ 'ਚ ਸਿਖਲਾਈ ਪ੍ਰਾਪਤ ਕਰਨ ਆ ਸਕਦਾ ਹੈ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਿਖਲਾਈ ਦੌਰਾਨ ਸਰੀਰਕ ਤੌਰ 'ਤੇ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਐਂਬੂਲੈਂਸ ਅਤੇ ਡਾਕਟਰ ਹਰਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੀ ਮੌਜੂਦ ਰਹਿੰਦੀ ਹੈ | ਇਸ ਮੌਕੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨ ਦਵਿੰਦਰ ਸਿੰਘ, ਰਮਨਦੀਪ ਕੌਰ, ਅਮਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਹੋਣ ਤੋਂ ਪਹਿਲਾਂ ਅਜਿਹੀ ਮੁਫ਼ਤ ਸਿਖਲਾਈ ਜਿਥੇ ਨੌਜਵਾਨਾਂ 'ਚ ਸਰੀਰਕ ਤੰਦਰੁਸਤੀ 'ਚ ਵਾਧਾ ਕਰਦੀ ਹੈ, ਉਥੇ ਉਨ੍ਹਾਂ ਪੰਜਾਬ ਸਰਕਾਰ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ |

ਸਕੂਲ ਖੁੱਲ੍ਹਣ 'ਤੇ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਸਕੂਲ ਖੋਲ੍ਹਣ ਦੇ ਕੀਤੇ ਗਏ ਅਹਿਮ ਫ਼ੈਸਲੇ ਤੋਂ ਬਾਅਦ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਆਉਣ ਵਾਲਾ ਸਕੂਲਾਂ ਦਾ ਖ਼ੁਸ਼ਨੁਮਾ ਮਾਹੌਲ ਦੇਖਣ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕੰਮੇਆਣਾ ਤੋਂ ਇਕ ਵਿਅਕਤੀ ਦੇ ਘਰ ਛਾਪੇਮਾਰੀ ਕਰਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਤੇ 100 ਲੀਟਰ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਤੇ ਪਨਬੱਸ ਵਲੋਂ ਤਿੰਨ ਰੋਜ਼ਾ ਹੜਤਾਲ ਦੀਆਂ ਤਿਆਰੀਆਂ ਪੂਰੀਆਂ-ਹਰਪ੍ਰੀਤ ਸੋਢੀ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਅਤੇ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਡਿਪੂਆਂ 'ਤੇ ਗੇਟ ਰੈਲੀਆਂ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ 3-4 ਅਗਸਤ ਨੂੰ ਠੇਕਾ ...

ਪੂਰੀ ਖ਼ਬਰ »

ਮਹਿਲਾ ਮੁਲਾਜ਼ਮ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਥਾਣਾ ਸਿਟੀ ਫ਼ਰੀਦਕੋਟ ਵਿਖੇ ਤਾਇਨਾਤ ਮਹਿਲਾ ਮੁਲਾਜ਼ਮ ਨੂੰ ਰਸਤੇ 'ਚ ਰੋਕ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਹਾਲ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਬੰਦ ਹਵਾਲਾਤੀ ਤੋਂ ਇਕ ਮੋਬਾਈਲ ਫ਼ੋਨ ਸਮੇਤ ਦੋ ਸਿੰਮ ਤੇ ਚਾਰਜਰ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਹਵਾਲਤੀ ਵਿਰੁੱਧ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰਾਂ ਦੀ ਐਨ.ਪੀ.ਏ ਨੂੰ ਲੈ ਕੇ ਹੜਤਾਲ ਜਾਰੀ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਪੀ ਸੀ ਐਮ ਐਸ ਐਸੋਸੀਏਸ਼ਨ ਵਲੋਂ ਐਨ.ਪੀ.ਏ ਨੂੰ ਲੈ ਕੇ ਸਰਕਾਰ ਵਿਰੁੱਧ ਕੀਤੀ ਜਾ ਰਹੀ ਹੜਤਾਲ ਦੇ 45ਵੇਂ ਦਿਨ ਸਿਵਲ ਸਰਜਨ ਦਫ਼ਤਰ ਨਾਲ ਸਬੰਧਿਤ ਸਮੂਹ ਦਫ਼ਤਰ ਜਿਵੇਂ ਕਿ ਸਿਵਲ ਸਰਜਨ ਦਾ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਨੇ ਕੀਤਾ ਰੋਸ ਵਿਖਾਵਾ

ਫ਼ਰੀਦਕੋਟ, 2 ਅਗਸਤ (ਸਤੀਸ਼ ਬਾਗ਼ੀ)-ਪੰਜਾਬ ਨਿਮਰਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਨੇ ਜਥੇਬੰਦੀ ਦੀਆਂ ਮੰਗਾਂ ਸਬੰਧੀ ਰੋਸ ਮੁਜ਼ਾਹਰਾ ਕਰਦਿਆਂ ਕਿਹਾ ਕਿ 60 ਸਾਲ ਉਮਰ ਵਰਗ ਦੇ ਨਿਰਮਾਣ ਕਾਮਿਆਂ ਅਤੇ ਮਜ਼ਦੂਰਾਂ ਨੂੰ ਨਾ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਦੋ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਬਾਜਾਖਾਨਾ, 2 ਅਗਸਤ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਦੋ ਅਣਪਛਾਤੇ ਨੌਜਵਾਨਾਂ ਨੇ ਬਾਜਾਖਾਨਾ ਦੇ ਜ਼ਿੰਮੀਦਾਰ ਪਰਿਵਾਰ ਨਾਲ ਸਬੰਧਿਤ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਉਰਫ਼ ਸੋਹਣਾ ਪੁੱਤਰ ਗੁਰਮੇਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ-ਸੇਤੀਆ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਅਤੇ ਇਸ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਸਹਿਕਾਰੀ ...

ਪੂਰੀ ਖ਼ਬਰ »

ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਪੰਜਗਰਾੲੀਂ ਕਲਾਂ, 2 ਅਗਸਤ (ਸੁਖਮੰਦਰ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵਲੋਂ ਸਥਾਨਕ ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੱਕੜ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਹੰਗਾਮੀ ਮੀਟਿੰਗ ਕੀਤੀ | ਮੀਟਿੰਗ 'ਚ ਆੜ੍ਹਤੀਆ ...

ਪੂਰੀ ਖ਼ਬਰ »

ਗ਼ੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਨੇ ਲਾਇਆ ਰੋਸ ਧਰਨਾ

ਕੋਟਕਪੂਰਾ, 2 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਰੋਡ ਦੇ ਫੇਰੂਮਾਨ ਚੌਂਕ ਵਿਚ ਦੁਕਾਨਦਾਰਾਂ ਨੇ ਅਚਾਨਕ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਸਮੇਤ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਅਤੇ ਨਿੱਜੀ ਕੰਪਨੀ ਸ਼ਾਹਪੁਰ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ ਸ੍ਰੀ ਰਾਮਾਇਣ ਜੀ ਦਾ ਪਾਠ ਸੰਪੂਰਨ

ਫ਼ਰੀਦਕੋਟ, 2 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਮੰਦਿਰ ਠਾਕੁਰ ਦੁਆਰਾ ਵਿਖੇ ਸ੍ਰੀ ਰਾਮਾਇਣ ਜੀ ਦੇ ਪਾਠ ਸੰਪੂਰਣ ਮੌਕੇ ਭਗਤ ਵਿਨੋਦ ਕੁਮਾਰ, ਸ਼ਿਵ ਮੈਦਾਨ, ਤੇਜਿੰਦਰ ਕੁਮਾਰ, ਸ਼ਾਂਤਾ ਅਤੇ ਪਿੰਕੀ ਤੋਂ ਇਲਾਵਾ ਪ੍ਰੇਮ ਸੁਕੀਰਤਨ ਮੰਡਲ ਨੇ ਆਪਣੇ ਮਨੋਹਰ ਭਜਨਾਂ ਰਾਹੀਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਮਾਸਿਕ ਇਕੱਤਰਤਾ ਪਿ੍ੰਸੀਪਲ ਨਵਰਾਹੀ ਘੁਗਿਆਣਵੀਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਮੈਂਬਰਾਂ ਵਲੋਂ ਪਿ੍ੰਸੀਪਲ ਨਵਰਾਹੀ ਘੁਗਿਆਣਵੀਂ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਬਿਜਲੀ ਕਾਮਿਆਂ ਵਲੋਂ ਰੋਸ ਧਰਨਾ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਡਵੀਜ਼ਨ ਫ਼ਰੀਦਕੋਟ ਦੇ ਟੈਕਨੀਕਲ, ਕਲੈਰੀਕਲ, ਬਿਜਲੀ ਕਾਮਿਆਂ ਵਲੋਂ ਸਰਕਲ ਦਫ਼ਤਰ, ਡਵੀਜ਼ਨ ਦਫ਼ਤਰ, ਸਿਟੀ ਦਫ਼ਤਰ ਅਤੇ ਸਬ-ਅਰਬਨ ਉਪ-ਮੰਡਲ ਫ਼ਰੀਦਕੋਟ ਦੇ ਸਮੁੱਚਾ ਕੰਮ ਠੱਪ ਕਰਕੇ ਧਰਨਾ ਲਗਾਇਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਮੀਟਿੰਗ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਸਰਕਲ ਕੋਟਕਪੂਰਾ ਦਿਹਾਤੀ ਦੀ ਮੀਟਿੰਗ ਸੁਖਵਿੰਦਰ ਸਿੰਘ ਕੋਟਸੁਖੀਆ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਹੋਈ | ਇਸ ਮੀਟਿੰਗ 'ਚ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 2 ਅਗਸਤ (ਸਤੀਸ਼ ਬਾਗ਼ੀ)-ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਾ ਭਾਈ ਅੰਮਿ੍ਤਪਾਲ ਸਿੰਘ ਜੀ ਨੇ ...

ਪੂਰੀ ਖ਼ਬਰ »

ਧੰਨ ਧੰਨ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜੀਆ ਸਭਾ ਫ਼ਰੀਦਕੋਟ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿ ਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਡਾ. ਸਤਨਾਮ ਸਿੰਘ ਹਜ਼ੂਰੀ ਰਾਗੀ ਨਾਮ ਸਿਮਰਨ ਜਥਾ ਨੇ ...

ਪੂਰੀ ਖ਼ਬਰ »

ਨਿਊ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਫ਼ਰੀਦਕੋਟ, 2 ਅਗਸਤ (ਹਰਮਿੰਦਰ ਸਿੰਘ ਮਿੰਦਾ)-ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਹਰਿੰਦਰ ਕੌਰ ਬਰਾੜ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਆਰਟਸ ਗਰੁੱਪ ਵਿਚ 90% ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ...

ਪੂਰੀ ਖ਼ਬਰ »

33 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਜੂਨੀਅਰ ਸਹਾਇਕ ਨਿਸ਼ਾਨ ਸਿੰਘ ਸੇਵਾ-ਮੁਕਤ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਵਿਖੇ ਜੂਨੀਅਰ ਸਹਾਇਕ ਦੇ ਅਹੁਦੇ 'ਤੇ ਤਾਇਨਾਤ ਨਿਸ਼ਾਨ ਸਿੰਘ ਵਿਭਾਗ ਵਿਚ ਆਪਣੀਆਂ ਸ਼ਾਨਦਾਰ 33 ਸਾਲ ਤੋਂ ਵਧੇਰੇ ਦੀਆਂ ਸੇਵਾਵਾਂ ਨਿਭਾਉਣ ਉਪਰੰਤ 31 ਜੁਲਾਈ ਨੂੰ ਆਪਣੇ ਅਹੁਦੇ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਯ 'ਚ ਨਾਨਕ ਬਗ਼ੀਚੀ ਤਿਆਰ

ਫ਼ਰੀਦਕੋਟ, 2 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਕੇਂਦਰੀ ਵਿਦਿਆਲਯ ਫ਼ਰੀਦਕੋਟ ਕੈਂਟ 'ਚ ਵਣ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗ਼ੀਚੀ ਤਿਆਰ ਕੀਤੀ ਗਈ | ਇਸ ਮੌਕੇ ਨਾਨਕ ਬਗ਼ੀਚੀ 'ਚ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ ਜਾਰੀ

ਕੋਟਕਪੂਰਾ, 2 ਅਗਸਤ (ਮੋਹਰ ਸਿੰਘ ਗਿੱਲ)-ਅਡਾਨੀ ਸੈਲੋ ਪਲਾਂਟ ਕੋਟਕਪੂਰਾ ਦੇ ਮੁੱਖ ਗੇਟ ਮੂਹਰੇ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ 43ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਲੰਮੇ ਸਮੇਂ ਬਾਅਦ ਸਕੂਲਾਂ 'ਚ ਮੁੜ ਪਰਤੀਆਂ ਰੌਣਕਾਂ

ਪੰਜਗਰਾੲੀਂ ਕਲਾਂ, 2 ਅਗਸਤ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਲੰਮੇਂ ਬਾਅਦ ਸਕੂਲਾਂ ਅੰਦਰ ਮੁੜ ਰੌਣਕਾਂ ਪਰਤ ਆਈਆਂ | ਇਲਾਕੇ ਅੰਦਰਲੇ ਸਰਕਾਰੀ ਅਤੇ ਨਿੱਜੀ ਸਕੂਲਾਂ ਅੰਦਰ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ | ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਲੋਕਾਂ ਨੇ ਧਰਨਾ ਲਗਾ ਕੇ ਸਰਕਾਰ ਤੇ ਸਵੀਰੇਜ ਬੋਰਡ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਤੇਲੀ ਮੁਹੱਲੇ ਦੀਆਂ ਗਲੀਆਂ ਵਿਚ ਸੀਵਰੇਜ ਦਾ ਗੰਦਾ ਪਾਣੀ ਕਈ ਦਿਨਾਂ ਤੋਂ ਘੁੰਮਣ ਦੇ ਰੋਸ ਵਜੋਂ ਸਥਾਨਕ ਦੁਕਾਨਦਾਰਾਂ ਤੇ ਲੋਕਾਂ ਵਲੋਂ ਇੱਥੋਂ ਦੇ ਬਾਜਾਖਾਨਾ ਚੌਂਕ ਵਿਖੇ ਪੰਜਾਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮਨਾਇਆ 'ਮੇਲਾ ਤੀਆਂ ਦਾ'

ਕੋਟਕਪੂਰਾ, 2 ਅਗਸਤ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ ਨਰਸਿੰਗ ਵਿਖੇ 'ਮੇਲਾ ਤੀਆਂ ਦਾ' ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਗਜ਼ਲ ਗਰਗ ਲਾਅ ਅਫ਼ਸਰ ਪੰਜਾਬ ਵਕਫ਼ ਬੋਰਡ ਸਨ | ਸਮਾਗਮ ਦਾ ਆਰੰਭ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ 'ਤੇ ਲਾਠੀਚਾਰਜ ਕਰਨਾ ਤਾਨਾਸ਼ਾਹੀ ਸਰਕਾਰ ਹੋਣ ਦਾ ਸਬੂਤ-ਪਿ੍ੰ. ਸੁਰੇਸ਼ ਅਰੋੜਾ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਰਾਜ ਪੱਧਰੀ ਸਮਾਗਮ ਸੁਨਾਮ ਵਿਖੇ ਕੀਤਾ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਨ | ਇਸ ਸਮਾਗਮ 'ਚ ਸੁਤੰਤਰਤਾ ਸੰਗਰਾਮੀਆਂ ਦੇ ...

ਪੂਰੀ ਖ਼ਬਰ »

ਸ਼ਿਵਰਾਜ ਕਪੂਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਸ਼ਿਵਰਾਜ ਕਪੂਰ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜ਼ਿਲ੍ਹਾ ਸਿੱ ਖਿਆ ਅਫ਼ਸਰ ਐਲੀਮੈਂਟਰੀ ਨਿਯੁਕਤ ਕੀਤਾ ਗਿਆ ਹੈ | ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਲਾ ਕੇ ਵੈਟਰਨਰੀ ਅਫ਼ਸਰਾਂ ਨੇ ਕੰਮ ਕਾਜ ਰੱਖਿਆ ਠੱਪ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਵੈਟਰਨਰੀ ਡਾਕਟਰਾਂ ਨੇ ਡਿਪਟੀ ਡਾਇਰੈਕਟਰ ਦਫ਼ਤਰ ਫ਼ਰੀਦਕੋਟ ਅੱਗੇ ਧਰਨਾ ਦੇ ਕੇ ਕੰਮ ਕਾਜ ਠੱਪ ਰੱ ਖਿਆ | ਇਸ ਮੌਕੇ ਡਾ. ਹਰਿੰਦਰ ਸਿੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਰਗਾੜੀ ਦੀ ਮੀਟਿੰਗ

ਬਰਗਾੜੀ, 2 ਅਗਸਤ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਡਾ. ਹਰਮੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਮੈਂਬਰਾਂ, ਅਹੁਦੇਦਾਰਾਂ ਤੋਂ ਇਲਾਵਾ ਰਿਜਨ ਚੇਅਰਮੈਨ ਲਾਇਨ ਭੁਪਿੰਦਰ ਸਿੰਘ ਮੱਕੜ, ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਲੱਖਾਂ ਰੁਪਏ ਖਰਚ ਕੇ ਬਾਹਰਲੇ ਦੇਸ਼ਾਂ ਨੂੰ ਜਾਣ ਲਈ ਮਜਬੂਰ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ 23 ਜ਼ਿਲਿ੍ਹਆਂ ਵਿਚ 90 ਲੱਖ ਤੋਂ ਉਪਰ ਬੇਰੁਜ਼ਗਾਰ ਪੜੇ ਲਿਖੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਬਾਹਰਲੇ ਦੇਸ਼ਾਂ ਨੂੰ ਜਾਣ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਪੰਜਾਬ ਵਿਚ ਦਿਨੋ ਦਿਨ ਵਧ ਰਹੀ ਬੇਰੁਜ਼ਗਾਰੀ ਅਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਲੱਖਾਂ ਰੁਪਏ ਖਰਚ ਕੇ ਬਾਹਰਲੇ ਦੇਸ਼ਾਂ ਨੂੰ ਜਾਣ ਲਈ ਮਜਬੂਰ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ 23 ਜ਼ਿਲਿ੍ਹਆਂ ਵਿਚ 90 ਲੱਖ ਤੋਂ ਉਪਰ ਬੇਰੁਜ਼ਗਾਰ ਪੜੇ ਲਿਖੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਬਾਹਰਲੇ ਦੇਸ਼ਾਂ ਨੂੰ ਜਾਣ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਪੰਜਾਬ ਵਿਚ ਦਿਨੋ ਦਿਨ ਵਧ ਰਹੀ ਬੇਰੁਜ਼ਗਾਰੀ ਅਤੇ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਿਰਸੇ ਦਾ ਅਹਿਮ ਹਿੱਸਾ ਤੀਆਂ ਜਿਸ 'ਚ ਪੇਕੇ ਆਈਆਂ ਨਵੀਆਂ ਵਿਆਹੀਆਂ ਕੁੜੀਆਂ ਅਤੇ ਨੌਜਵਾਨ ਕੁੜੀਆਂ ਸਾਉਣ ਦੇ ਮਹੀਨੇ ਪੀਂਘਾਂ ਪਾ ਅਤੇ ਬੋਲੀਆਂ ਪਾ ਕੇ ਆਪਣੇ ਦਿਲ ਦੇ ਜਜ਼ਬਿਆਂ ਨੂੰ ਸਾਂਝਾ ਕਰਦੀਆਂ ਹਨ ਅਤੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸਰਾਂ ਨੂੰ ਢਾਹੁਣ ਦੇ ਹੁਕਮ ਵਾਪਸ ਲਵੇ ਸ਼੍ਰੋਮਣੀ ਕਮੇਟੀ-ਏ.ਆਈ.ਐਸ.ਐਸ.ਐਫ.

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਮੁੜ ਉਸਾਰੀ ਅਤੇ ਨਵੀਨੀਕਰਨ ਦੇ ਨਾਂਅ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਰਾਮਦਾਸ ਸਰਾਂ ਨੂੰ ਢਾਹੁਣ ਜਾ ਰਹੀ ਹੈ | ਇਹ ਸਰਾਂ ਬਾਕੀ ਹੋਰਨਾਂ ਸਰਾਵਾਂ ਵਰਗੀ ਸਰਾਂ ਨਹੀਂ ਹੈ, ਇਸ ਸਰਾਂ ਦੀ ਪੁਰਾਤਨ ਦਿੱਖ ...

ਪੂਰੀ ਖ਼ਬਰ »

2022 'ਚ ਕਾਂਗਰਸ ਸਰਕਾਰ ਦੁਬਾਰਾ ਆਵੇਗੀ-ਕਾਂਗੜ, ਭਲੂਰੀਆ

ਬਰਗਾੜੀ, 2 ਅਗਸਤ (ਲਖਵਿੰਦਰ ਸ਼ਰਮਾ)-ਕੈਬਨਿਟ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਆਗੂ ਹਰਮਨਬੀਰ ਸਿੰਘ ਕਾਂਗੜ ਨੇ ਬਰਗਾੜੀ ਵਿਖੇ ਸੀਨੀਅਰ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਘਰ ...

ਪੂਰੀ ਖ਼ਬਰ »

ਰੁਪਿੰਦਰਪਾਲ ਸਿੰਘ ਨੂੰ ਓਲੰਪਿਕ 'ਚ ਗੋਲਡ ਮੈਡਲ ਦਾ ਜਿੱਤਣ ਦਾ ਜਾਨੂੰਨ- ਪਰਿਵਾਰ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਹਾਕੀ ਟੀਮ ਦੇ ਮੈਂਬਰ ਫ਼ਰੀਦਕੋਟ ਦੇ ਜੰਮਪਲ ਰੁਪਿੰਦਰਪਾਲ ਸਿੰਘ ਦੇ ਪਰਿਵਾਰ 'ਚ ਖ਼ੁਸ਼ੀ ਦੀ ਲਹਿਰ ਹੈ ਕਿ ਭਾਰਤੀ ਟੀਮ ਸੈਮੀਫ਼ਾਈਨਲ ਵਿਚ ਪ੍ਰਵੇਸ਼ ਕਰ ਗਈ ਹੈ | ਰੁਪਿੰਦਰਪਾਲ ਸਿੰਘ ਦੇ ਪਿਤਾ ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX