ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  8 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪੰਜਾਬ / ਜਨਰਲ

ਡਾਕਟਰਾਂ ਵਲੋਂ ਓ.ਪੀ.ਡੀ. ਅਤੇ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਬੰਦ

ਐੱਸ.ਏ.ਐੱਸ. ਨਗਰ, 2 ਅਗਸਤ (ਕੇ.ਐੱਸ. ਰਾਣਾ)- ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਸੂਬੇ ਦੇ ਸਿਹਤ ਅਤੇ ਵੈਟਰਨਰੀ ਡਾਕਟਰਾਂ ਵਲੋਂ ਪਿਛਲੇ ਤਕਰੀਬਨ ਇਕ ਮਹੀਨੇ ਤੋਂ ਸਰਕਾਰ ਵਿਰੁੱਧ ਐੱਨ. ਪੀ. ਏ. ਕਟੌਤੀ ਅਤੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ 'ਚ ਸੰਘਰਸ਼ ਕੀਤਾ ਜਾ ਰਿਹਾ ਹੈ | ਸੰਘਰਸ਼ ਦੌਰਾਨ ਪਹਿਲਾਂ ਡਾਕਟਰਾਂ ਵਲੋਂ ਸਰਕਾਰੀ ਓ. ਪੀ. ਡੀਜ਼. ਦਾ ਬਾਈਕਾਟ ਕਰਕੇ ਆਪਣੀਆਂ ਸਮਾਨੰਤਰ ਓ. ਪੀ. ਡੀਜ਼. ਜਾਰੀ ਰੱਖੀਆਂ ਜਾ ਰਹੀਆਂ ਸਨ ਪਰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਗੁੱਸੇ 'ਚ ਆਏ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵਲੋਂ ਅੱਜ ਓ. ਪੀ. ਡੀਜ਼. ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ ਅਤੇ ਪੰਜਾਬ ਅੰਦਰ ਜ਼ਿਲ੍ਹਾ ਦਫ਼ਤਰਾਂ ਅੱਗੇ ਰੋਸ ਧਰਨੇ ਲਗਾ ਕੇ ਸਮੁੱਚਾ ਸਰਕਾਰੀ ਕੰਮ ਠੱਪ ਕਰ ਦਿੱਤਾ | ਤਾਲਮੇਲ ਕਮੇਟੀ ਦੇ ਡਾ. ਗਗਨਦੀਪ ਸਿੰਘ ਪ੍ਰਧਾਨ ਪੀ. ਸੀ. ਐਮ. ਐਸ. ਐਸੋਸੀਏਸ਼ਨ, ਡਾ. ਸਰਬਜੀਤ ਸਿੰਘ ਰੰਧਾਵਾ ਪ੍ਰਧਾਨ ਵੈਟਰਨਰੀ ਅਫ਼ਸਰ ਐਸੋਸੀਏਸ਼ਨ, ਡਾ. ਗਗਨਦੀਪ ਸਿੰਘ ਸ਼ੇਰਗਿੱਲ ਸੀਨੀਅਰ ਮੀਤ ਪ੍ਰਧਾਨ, ਡਾ. ਸੰਜੀਵ ਪਾਠਕ ਪ੍ਰਧਾਨ ਆਯੁਰਵੈਦਿਕ ਐਸੋਸੀਏਸ਼ਨ, ਡਾ. ਦੀਪਇੰਦਰ ਸਿੰਘ ਪ੍ਰਧਾਨ ਆਰ. ਐਮ. ਓ. ਐਸੋਸੀਏਸ਼ਨ, ਡਾ. ਬਲਵਿੰਦਰ ਸਿੰਘ ਪ੍ਰਧਾਨ ਅਤੇ ਡਾ. ਜਗਜੀਤ ਸਿੰਘ ਬਾਜਵਾ ਪ੍ਰਧਾਨ ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਤਾਲਮੇਲ ਕਮੇਟੀ ਵਲੋਂ ਪਹਿਲਾਂ ਹੀ 2 ਅਗਸਤ ਤੋਂ ਓ. ਪੀ. ਡੀਜ਼. ਨੂੰ ਮੁਕੰਮਲ ਬੰਦ ਕਰਨ ਅਤੇ ਜ਼ਿਲ੍ਹਾ ਪੱਧਰੀ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੇ ਦਫ਼ਤਰਾਂ ਦਾ ਕਬਜ਼ਾ ਲੈ ਕੇ ਕੰਮਕਾਜ ਮੁਕੰਮਲ ਤੌਰ 'ਤੇ ਠੱਪ ਕਰਨ ਦੀ ਕਾਲ ਦਿੱਤੀ ਹੋਈ ਸੀ | ਅੱਜ ਸੂਬੇ ਦੇ ਸਮੂਹ ਸਿਹਤ ਅਤੇ ਵੈਟਰਨਰੀ ਡਾਕਟਰਾਂ ਵਲੋਂ ਓ. ਪੀ. ਡੀਜ਼. ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਅੰਦਰ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵਲੋਂ ਜ਼ਿਲ੍ਹਾ ਦਫ਼ਤਰਾਂ ਅੱਗੇ ਰੋਸ ਧਰਨੇ ਲਗਾ ਕੇ ਸਮੁੱਚਾ ਸਰਕਾਰੀ ਕੰਮ ਠੱਪ ਕਰ ਦਿੱਤਾ | ਮੰਗਾਂ ਨਾ ਮੰਨਣ ਦੀ ਸੂਰਤ 'ਚ 5 ਅਗਸਤ ਤੋਂ ਰਾਜ ਪੱਧਰੀ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੇ ਦਫ਼ਤਰਾਂ ਦਾ ਕਬਜ਼ਾ ਲੈ ਕੇ ਸਰਕਾਰੀ ਕੰਮ ਮੁਕੰਮਲ ਠੱਪ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਲੋਕ ਹਿੱਤ ਨੂੰ ਦੇਖਦੇ ਹੋਏ ਡਾਕਟਰਾਂ ਵਲੋਂ ਐਮਰਜੈਂਸੀ/ਕੋਵਿੱਡ/ ਮੈਡੀਕੋ/ਵੈਟਰੋ-ਲੀਗਲ ਅਤੇ ਪੋਸਟਮਾਰਟਮ ਸਬੰਧੀ ਸੇਵਾਵਾਂ ਅਜੇ ਵੀ ਆਮ ਵਾਂਗ ਚਲਾਈਆਂ ਜਾ ਰਹੀਆਂ ਹਨ |
ਸੀਨੀਅਰ ਵੈਟਸ ਐਸੋਸੀਏਸ਼ਨ ਵਲੋਂ ਸਰਕਾਰ ਦੀ ਬੇਰੁਖੀ ਦੀ ਨਿਖੇਧੀ
ਸੀਨੀਅਰ ਵੈਟਸ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਵਿਭਾਗ ਅਤੇ ਲੋਕ ਹਿੱਤ ਵਿਚ ਜਲਦ ਤੋਂ ਜਲਦ ਪਹਿਲਾਂ ਵਾਂਗ ਹੀ ਨਾਨ ਪੈਕਟਿਸਿੰਗ ਭੱਤਾ ਬਹਾਲ ਕਰਕੇ ਰੇੜਕਾ ਖਤਮ ਕੀਤਾ ਜਾਵੇ | ਸਾਬਕਾ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਅਤੇ ਮੈਂਬਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਡਾ. ਗੁਰਿੰਦਰ ਸਿੰਘ ਵਾਲੀਆ ਨੇ ਅਫਸੋਸ ਜ਼ਾਹਿਰ ਕੀਤਾ ਕਿ ਸੰਯੁਕਤ ਸਰਕਾਰੀ ਡਾਕਟਰ ਤਾਲਮੇਲ ਕਮੇਟੀ ਪਿਛਲੇ ਤਕਰੀਬਨ ਇਕ ਮਹੀਨੇ ਤੋਂ ਪੰਜਾਬ ਸਰਕਾਰ ਕੋਲ ਵੱਖ-ਵੱਖ ਢੰਗਾਂ ਨਾਲ ਰੋਸ ਪ੍ਰਗਟ ਕਰ ਰਹੀ ਹੈ | ਮੁੱਖ ਮੰਤਰੀ ਪੰਜਾਬ ਵਲੋਂ ਬਣਾਈ ਮੰਤਰੀਆਂ ਦੀ ਸਬ-ਕਮੇਟੀ ਜਿਸ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਸਥਾਨਕ ਸਰਕਾਰ ਮੰਤਰੀ ਹਨ, ਉਨ੍ਹਾਂ ਨਾਲ ਵੀ ਮੀਟਿੰਗਾਂ ਹੋਣ ਦੇ ਬਾਵਜੂਦ ਅਤੇ ਇਥੋਂ ਤੱਕ ਕਿ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਦਿੱਤੇ ਹਾਂਪੱਖੀ ਹੁੰਗਾਰੇ ਅਤੇ ਭਰੋਸੇ ਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਦੀ ਐਨ. ਪੀ. ਏ. ਦੀ ਮੰਗ ਬਾਰੇ ਅਜੇ ਤੱਕ ਕੋਈ ਫੈਸਲਾ ਨਹੀ ਲਿਆ ਗਿਆ | ਡਾ. ਨਿਤਿਨ ਕੁਮਾਰ ਸਾਬਕਾ ਮੁੱਖ ਕਾਰਜਕਾਰੀ ਅਫਸਰ, ਪੰਜਾਬ ਗਊ ਸੇਵਾ ਕਮਿਸ਼ਨ, ਡਾ. ਸੰਜੀਵ ਖੋਸਲਾ, ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਡਾ. ਨਿਰਮਲਜੀਤ ਸਿੰਘ ਮਾਹਲ, ਡਾ. ਬਲਜੀਤ ਸਿੰਘ ਘੁੰਮਣ, ਡਾ. ਬਿਮਲ ਕੁਮਾਰ, ਡਾ. ਰਘੂਨੰਦਨ ਸ਼ਰਮਾ ਅਤੇ ਡਾ. ਰਮੇਸ਼ ਸੋਫਤ ਵੀ ਹਾਜ਼ਰ ਸਨ |

ਅੱਜ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗਣਗੀਆਂ 4 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਅੰਮਿ੍ਤਸਰ, 2 ਅਗਸਤ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਚਾਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ 3 ਅਗਸਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਵਲੋਂ ਮੋਤੀ ਮਹਿਲ ਨੇੜੇ ਪ੍ਰਦਰਸ਼ਨ

ਪਟਿਆਲਾ, 2 ਅਗਸਤ (ਧਰਮਿੰਦਰ ਸਿੰਘ ਸਿੱਧੂ)-ਨੰਬਰਦਾਰ ਯੂਨੀਅਨ ਵਲੋਂ ਵਾਈ.ਪੀ.ਐਸ. ਚੌਕ ਨੇੜੇ ਆਪਣੀ ਮੰਗਾਂ ਨੂੰ ਲੈ ਕੇ ਘਿਆਓ ਕੀਤਾ ਗਿਆ | ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨਾ, ਨੰਬਰਦਾਰਾਂ ਨੂੰ ਮਿਲਦਾ ...

ਪੂਰੀ ਖ਼ਬਰ »

ਨਿੱਜੀ ਕੰਪਨੀਆਂ ਨਾਲੋਂ ਨਾਤਾ ਤੋੜਿਆ ਤਾਂ ਪੰਜਾਬ 'ਚ ਲੱਗਣਗੇ ਲੰਮੇ ਬਿਜਲੀ ਕੱਟ

ਚੰਡੀਗੜ੍ਹ, 2 ਅਗਸਤ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ ਰੱਦ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ ਹੈ ਪਰ ਹੁਣ ਬਿਜਲੀ ਵਿਭਾਗ ਦਾ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਰਜਿਸਟਰੇਸ਼ਨ ਦੀ ਤਾਰੀਖ਼ 'ਚ 14 ਤੱਕ ਵਾਧਾ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਸਕੂਲਾਂ 'ਚ 11ਵੀਂ ਅਤੇ 12ਵੀਂ ਜਮਾਤ ਵਿਚ ਦਾਖ਼ਲਾ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨੇ ਨਗਰ ਨਿਗਮ ਦੇ ਪਦਉੱਨਤ ਕਰਕੇ ਸਕੱਤਰ ਬਣਾਏ ਅਧਿਕਾਰੀਆਂ ਨੂੰ ਸਟੇਸ਼ਨ ਅਲਾਟ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਨਗਰ ਨਿਗਮਾਂ 'ਚ ਕੰਮ ਕਰਦੇ ਸੁਪਰਡੈਂਟ ਗ੍ਰੇਡ -2 ਤੋਂ ਬਤੌਰ ਸਕੱਤਰ ਪਦ ਉਨਤ ਕੀਤੇ ਅਧਿਕਾਰੀਆਂ ਨੂੰ ਵੱਖ-ਵੱਖ ਨਗਰ ਨਿਗਮਾਂ 'ਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਰਵਦੀਪ ਸਿੰਘ ਨਗਰ ...

ਪੂਰੀ ਖ਼ਬਰ »

ਅੱਜ ਸਾਰੇ ਬੱਸ ਅੱਡਿਆਂ 'ਚ ਬੱਸਾਂ ਦੇ ਚੱਕੇ 4 ਘੰਟੇ ਰਹਿਣਗੇ ਜਾਮ

ਅੰਮਿ੍ਤਸਰ, 2 ਅਗਸਤ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 3 ਅਗਸਤ ਨੂੰ ਪੰਜਾਬ ਦੇ ਸਾਰੇ ਬੱਸ ਅੱਡਿਆਂ 'ਚ ਬੱਸਾਂ ਦੇ ਚੱਕੇ ਚਾਰ ਘੰਟੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ 'ਚ 7 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਹਿਲਾਂ ਹੀ ਵਿੱਤੀ ਸੰਕਟ 'ਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਜਿੱਥੇ ਆਪਣੇ ਕਰਮਚਾਰੀਆਂ, ਅਧਿਆਪਕਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦੇਣ ਤੋਂ ਅਸਮਰਥ ਹੈ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਤਲਬ ਨਹੀਂ ਹੋਏ ਕਾਂਗਰਸੀ ਮੰਤਰੀ ਤੇ ਵਿਧਾਇਕ

ਅੰਮਿ੍ਤਸਰ, 2 ਅਗਸਤ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਚਲਦੇ ਰਹੇ ਬਰਗਾੜੀ ਇਨਸਾਫ਼ ਮੋਰਚੇ ਨੂੰ 2018 'ਚ ਖ਼ਤਮ ਕਰਵਾਉਣ ਮੌਕੇ ਬੇਅਦਬੀਆਂ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਤਲਵੰਡੀ ਸਾਬੋ ਪਾਵਰ ਪਲਾਂਟ ਦੀ ਅਸਫਲਤਾ ਕਾਰਨ ਬਾਹਰੋਂ ਬਿਜਲੀ ਖ਼ਰੀਦਣੀ ਪਈ

ਪਟਿਆਲਾ, 2 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਏ.ਵੇਣੂ ਪ੍ਰਸਾਦ ਨੇ ਖ਼ੁਲਾਸਾ ਕੀਤਾ ਕਿ ਪਾਵਰ ਐਕਸਚੇਂਜ ਤੋਂ ਬਿਜਲੀ ਦੀਆਂ ਘੱਟ ਕੀਮਤਾਂ ਦਾ ਲਾਭ ਪ੍ਰਾਪਤ ਕਰਦੇ ਹੋਏ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 1 ਅਗਸਤ ਨੂੰ ਪਾਵਰ ...

ਪੂਰੀ ਖ਼ਬਰ »

- ਮਾਮਲਾ ਅਡਾਨੀ ਲਾਜਿਸਟਿਕਸ ਪਾਰਕ ਬੰਦ ਹੋਣ ਦਾ -

ਤੁਰੰਤ ਪ੍ਰਭਾਵ ਨਾਲ ਸਨਅਤਕਾਰਾਂ ਦਾ ਨੁਕਸਾਨ ਨਹੀਂ ਹੋਵੇਗਾ

ਪੁਨੀਤ ਬਾਵਾ ਲੁਧਿਆਣਾ, 2 ਅਗਸਤ -ਰੇਲਵੇ ਵਿਭਾਗ ਦੇ ਪੂਰਬੀ-ਪੱਛਮੀ ਰੇਲਵੇ ਮਾਲ ਲਾਂਘੇ ਨਾਲ ਜੁੜੇ ਅਡਾਨੀ ਲਾਜਿਸਟਿਕ ਪਾਰਕ (ਖੁਸ਼ਕ ਬੰਦਰਗਾਹ) ਦੇ ਬੰਦ ਹੋਣ ਨਾਲ ਪੰਜਾਬ ਦੇ ਸਨਅਤਕਾਰਾਂ ਤੇ ਨਿਰਯਾਤਕਾਂ ਦਾ ਤੁਰੰਤ ਪ੍ਰਭਾਵ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ ...

ਪੂਰੀ ਖ਼ਬਰ »

ਚੀਨ 'ਚ ਭਾਰਤੀ ਵਿਦਿਆਰਥੀ ਦੀ ਮੌਤ

ਬੀਜਿੰਗ, 2 ਅਗਸਤ (ਏਜੰਸੀ)- ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਚੀਨ ਦੇ ਤਿਆਨਜਿਨ ਸ਼ਹਿਰ ਦੀ ਇਕ ਯੂਨੀਵਰਸਿਟੀ 'ਚ ਪੜ੍ਹਦਾ ਇਕ ਭਾਰਤੀ ਵਿਦਿਆਰਥੀ ਆਪਣੇ ਕਮਰੇ 'ਚ ਮਿ੍ਤਕ ਪਾਇਆ ਗਿਆ ਹੈ | ਅਧਿਕਾਰੀਆਂ ਅਨੁਸਾਰ ਬਿਹਾਰ ਦੇ ਗਯਾ ਜ਼ਿਲ੍ਹੇ ਨਾਲ ਸਬੰਧਿਤ ਅਮਨ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੀ ਵਿਰਾਸਤ ਨਾਲ ਛੇੜ-ਛਾੜ ਦਾ ਖ਼ਦਸ਼ਾ

ਜਲੰਧਰ, 2 ਅਗਸਤ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਫ਼ਦ ਨੇ ਜਲਿ੍ਹਆਂਵਾਲਾ ਬਾਗ਼ ਅੰਮਿ੍ਤਸਰ ਅੰਦਰ ਚੱਲ ਰਹੇ ਕੰਮ ਕਾਰ ਦਾ ਜਾਇਜ਼ਾ ਨਾ ਲੈ ਸਕਣ ਅਤੇ ਬਾਗ਼ ਦੇ ਬਾਹਰੋਂ ਹੀ ਵਾਪਸ ਪਰਤਕੇ ਦੇਸ਼ ਭਗਤ ਯਾਦਗਾਰ ਹਾਲ ਦਫ਼ਤਰ ਵਿਖੇ ਆਪਣੀ ਰਿਪੋਰਟ ਕਮੇਟੀ ਨਾਲ ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਰਈਆ- ਖਡੂਰ ਸਾਹਿਬ ਮਾਰਗ ਦਾ ਨਾਂਅ ਬਦਲਣ ਦਾ ਫ਼ੈਸਲਾ

ਚੰਡੀਗੜ੍ਹ, 2 ਅਗਸਤ (ਬਿਊਰੋ ਚੀਫ਼)- ਪੰਜਾਬ ਸਰਕਾਰ ਵਲੋਂ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਨਾਂਅ ਉਨ੍ਹਾਂ ਦੀ ਯਾਦ ਵਿਚ ਅੰਮਿ੍ਤਸਰ ਜ਼ਿਲ੍ਹੇ ਵਿਚ ਰਈਆ-ਖਡੂਰ ਸਾਹਿਬ ਮਾਰਗ ਦਾ ਹੁਣ ਤੱਕ ਚੱਲ ਰਿਹਾ ਨਾਂਅ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਸੰਸਦ ਮੈਂਬਰ ਜਸਬੀਰ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ- ਡਾ. ਨੈਨਸੀ

ਜਲੰਧਰ, 2 ਅਗਸਤ (ਐੱਮ. ਐੱਸ. ਲੋਹੀਆ)-ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘੱਸ ਜਾਂਦੀ ਹੈ ਜਾਂ ਉਹ ਸ਼ੂਗਰ ਦੇ ਮਰੀਜ਼ ਹਨ ਜਾਂ ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ ਤਾਂ ਉਹ ਵਿਅਕਤੀ ਵੀ 'ਬੇਸਲ ਇੰਪਲਾਂਟ' ਤਕਨੀਕ ਜ਼ਰੀਏ ਪੱਕੇ ਦੰਦ ਲਗਾ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ' ਵਿਸ਼ੇ 'ਤੇ ਭਾਸ਼ਨ

ਅੰਮਿ੍ਤਸਰ, 2 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ' ਵਿਸ਼ੇ ਤੇ ਭਾਸ਼ਣ ਕਰਵਾਇਆ ਗਿਆ, ਜਿਸ 'ਚ ਮੁੱਖ ਭਾਸ਼ਣ ਕਰਤਾ ਅਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ: ਅਮਨਪ੍ਰੀਤ ...

ਪੂਰੀ ਖ਼ਬਰ »

ਡੈਲੀਗੇਟ ਕਪਾਹ ਦੇ ਕਿਸਾਨਾਂ ਲਈ ਲਾਹੇਵੰਦ-ਡਾ. ਦਿਲੀਪ ਮੋਂਗਾ

ਜਲੰਧਰ, 2 ਅਗਸਤ (ਏਜੰਸੀ)- ਕਪਾਹ ਦੀ ਫਸਲ 'ਤੇ ਕੀਟਾਂ ਦਾ ਹਮਲਾ ਹੋਣਾ ਆਮ ਗੱਲ ਹੈ | ਇਨ੍ਹਾਂ ਕੀਟਾਂ ਨਾਲ ਨਿਪਟਣ ਲਈ ਜਿਆਦਾਤਰ ਕਿਸਾਨ ਰਸਾਇਣਿਕ ਕੀਟਨਾਸ਼ਕਾਂ ਦੀ ਵਰਤੋਂ ਕਰਦੇ ਹਨ | ਪਰ ਜਿਸ ਤਰ੍ਹਾਂ ਦੁਨੀਆ ਭਰ 'ਚ ਕੈਮੀਕਲ ਅਤੇ ਪੈਸਟੀਸਾਈਟਸ ਦੀ ਅੰਧਾਧੁੰਦ ਵਰਤੋਂ ...

ਪੂਰੀ ਖ਼ਬਰ »

ਮਿਨੀ ਆਈ.ਪੀ.ਈ. ਨੇ ਐਲ.ਆਈ.ਸੀ. ਦੇ ਪ੍ਰਬੰਧ ਨਿਰਦੇਸ਼ਕ ਵਜੋਂ ਸੰਭਾਲਿਆ ਅਹੁਦਾ

ਜਲੰਧਰ, 2 ਅਗਸਤ (ਅ.ਬ.)-ਸ੍ਰੀਮਤੀ ਮਿਨੀ ਆਈ.ਪੀ.ਈ. ਨੇ 2 ਅਗਸਤ 2021 ਨੂੰ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ ਦੇ ਪ੍ਰਬੰਧ ਨਿਰਦੇਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਭਾਰਤ ਸਰਕਾਰ ਦੇ 5 ਜੁਲਾਈ 2021 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪ੍ਰਬੰਧ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ 'ਚ ਕਾਂਗਰਸ ਨੂੰ ਵੱਡਾ ਝਟਕਾ ਦੇ ਦਿੱਤਾ ਹੈ | ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ...

ਪੂਰੀ ਖ਼ਬਰ »

ਕਰਜ਼ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਹਿਲ ਕਲਾਂ, 2 ਅਗਸਤ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੀਵਾਲ ਨਾਲ ਸਬੰਧਤ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੇ ਬੋਝ ਕਾਰਨ ਮਾਨਸਿਕ ਪ੍ਰੇਸ਼ਾਨੀ 'ਤੇ ਚਲਦਿਆਂ ਲੰਘੇ ਕੱਲ੍ਹ ਆਪਣੇ ਘਰ 'ਚ ਹੀ ਜ਼ਹਿਰੀਲੀ ਦਵਾਈ ਨਿਗਲ਼ ਕੇ ਖ਼ੁਦਕੁਸ਼ੀ ਕਰਨ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX