ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  34 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  51 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  53 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  56 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  59 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  27 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਮੋਗਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਰਹੀ ਹੰਗਾਮਿਆਂ ਭਰਪੂਰ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿਛਲੇ ਕਈ ਮਹੀਨਿਆਂ ਤੋਂ ਨਗਰ ਨਿਗਮ ਦੀ ਚੋਣ ਤੋਂ ਬਾਅਦ ਚੁਣੇ ਗਈ ਮੇਅਰ ਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਦਾ ਭਾਵੇਂ ਸ਼ਹਿਰ ਦੇ ਵਿਕਾਸ ਲਈ ਸਹੁੰ ਚੁੱਕ ਸਮਾਗਮ ਕਰਵਾ ਦਿੱਤਾ ਗਿਆ ਸੀ ਪਰ ਅਕਸਰ ਹੀ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੀ ਸਿਆਸੀ ਸਰਪ੍ਰਸਤੀ ਤੇ ਡੂੰਘੀ ਦਖ਼ਲ-ਅੰਦਾਜ਼ੀ ਕਾਰਨ ਸ਼ਹਿਰ ਦੇ ਵਿਰੋਧੀ ਪਾਰਟੀਆਂ ਦੇ ਕੌਂਸਲਰ ਇਹ ਦੁਹਾਈ ਪਾ ਰਹੇ ਸਨ ਕਿ ਸਿਆਸੀ ਦਬਾਅ ਦੇ ਚੱਲਦਿਆਂ ਉਨ੍ਹਾਂ ਦੇ ਵਾਰਡਾਂ ਦੇ ਵਿਕਾਸ ਕਾਰਜ ਜਾਣ ਬੁੱਝ ਕੇ ਰੋਕੇ ਜਾ ਰਹੇ ਹਨ | ਇਸ ਸਬੰਧੀ ਸ਼੍ਰੋਮਣੀ ਅਕਾਲੀ, ਆਮ ਆਦਮੀ ਪਾਰਟੀ ਤੇ ਭਾਜਪਾ ਕੌਂਸਲਰਾਂ ਵਲੋਂ ਇਹ ਦੋਸ਼ ਲਗਾਏ ਜਾ ਰਹੇ ਸਨ ਕਿ ਨਗਰ ਨਿਗਮ ਮੋਗਾ ਉਨ੍ਹਾਂ ਨਾਲ ਪੱਖਪਾਤ ਕਰ ਰਿਹਾ ਹੈ ਤੇ ਇਹ ਦੋਸ਼ ਵੀ ਲਗਾਏ ਸਨ ਕਿ ਜਨਰਲ ਹਾਊਸ ਦੀ ਮੀਟਿੰਗ ਬੁਲਾਏ ਬਿਨਾਂ ਹੀ ਫਾਈਨਾਂਸ ਕਮੇਟੀ ਦੀ ਚੋਣ ਕਰ ਲਈ ਗਈ ਸੀ ਜਦ ਕਿ ਇਹ ਬਿਲਕੁਲ ਗ਼ੈਰ-ਕਾਨੂੰਨੀ ਸੀ ਕਿਉਂਕਿ ਜਨਰਲ ਹਾਊਸ ਦੀ ਮੀਟਿੰਗ ਵਿਚ ਹੀ ਫਾਈਨਾਂਸ ਕਮੇਟੀ ਦੀ ਚੋਣ ਕੌਂਸਲਰਾਂ ਦੀ ਸਹਿਮਤੀ ਨਾਲ ਕੀਤੀ ਜਾਂਦੀ ਹੈ | ਜਦ ਇਸ ਗੱਲ ਨੂੰ ਲੈ ਕੇ ਸ਼ਹਿਰ ਵਿਚ ਬਵਾਲ ਮੱਚਿਆ ਤਾਂ ਆਪਣੀ ਸਾਖ ਬਚਾਉਣ ਲਈ ਨਗਰ ਨਿਗਮ ਮੋਗਾ ਨੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਰੱਖੀ ਪਰ ਇਹ ਮੀਟਿੰਗ ਵੀ ਹੰਗਾਮਿਆਂ ਭਰਪੂਰ ਰਹੀ ਕਿਉਂਕਿ ਸ਼ਹਿਰ ਦੇ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਦਾ ਇਹ ਦੋਸ਼ ਸੀ ਕਿ ਉਨ੍ਹਾਂ ਦੇ ਵਾਰਡਾਂ ਦਾ ਕੰਮ ਸਿਆਸੀ ਆਕਾਵਾਂ ਦੀ ਸ਼ਹਿ 'ਤੇ ਪਾਸ ਹੀ ਨਹੀਂ ਕੀਤਾ ਗਿਆ ਤੇ ਜੋ ਪਾਸ ਹੋਇਆ ਸੀ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਬੰਦ ਕਰਵਾ ਦਿੱਤਾ ਗਿਆ | ਜਨਰਲ ਹਾਊਸ ਦੀ ਹੋਈ ਮੀਟਿੰਗ ਵਿਚ ਜਿੱਥੇ ਮੇਅਰ ਨੀਤਿਕਾ ਭੱਲਾ, ਕਮਿਸ਼ਨਰ ਸੁਰਿੰਦਰ ਸਿੰਘ, ਸੀਨੀ. ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ ਆਦਿ ਸ਼ਾਮਿਲ ਹੋਏ ਉੱਥੇ ਸ਼ਹਿਰ ਦੇ ਟਾਊਨ ਪਲੈਨਰ ਤੋਂ ਲੈ ਕੇ ਹੋਰ ਵੀ ਉੱਚ ਅਧਿਕਾਰੀ ਮੀਟਿੰਗ ਵਿਚ ਸ਼ਾਮਿਲ ਸਨ ਪਰ ਇਸ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਦੂਰ ਰੱਖਿਆ ਗਿਆ ਜਿਸ 'ਤੇ ਵਿਰੋਧੀਆਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਇਸ ਲਈ ਸ਼ਾਮਿਲ ਨਹੀਂ ਕੀਤਾ ਕਿਉਂਕਿ ਨਗਰ ਨਿਗਮ ਦੇ ਅਧਿਕਾਰੀਆਂ, ਮੇਅਰ ਤੇ ਵਿਧਾਇਕ ਦੀ ਦਾਲ ਹੀ ਕਾਲੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 15 ਵਿਧਾਇਕਾਂ ਨੇ ਆਪਣੀ ਇੱਕਜੁੱਟਤਾ ਵਿਖਾਉਂਦੇ ਹੋਏ ਵਿਧਾਇਕ ਤੇ ਮੇਅਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕੁੱਲ ਮਿਲਾ ਕੇ ਨਵੇਂ ਚੁਣੇ ਮੇਅਰ ਤੋਂ ਲੈ ਕੇ ਜਨਰਲ ਹਾਊਸ ਦੀ ਰੱਖੀ ਪਹਿਲੀ ਮੀਟਿੰਗ ਭਰਪੂਰ ਹੰਗਾਮਿਆਂ ਦੇ ਹੋਣ ਨਾਲ ਆਪਣੇ ਪਿੱਛੇ ਕਈ ਸ਼ੱਕੀ ਸਵਾਲ ਛੱਡ ਗਈ |

ਦੋਸ਼ੀਆਂ ਦੇ ਗਿ੍ਫ਼ਤਾਰ ਕੀਤੇ ਜਾਣ ਤੱਕ ਮਾਪਿਆਂ ਨੇ ਪੁੱਤਰ ਦੀ ਲਾਸ਼ ਦਾ ਸਸਕਾਰ ਕਰਨ ਤੋਂ ਕੀਤੀ ਨਾਂਹ

ਸਮਾਧ ਭਾਈ, 2 ਅਗਸਤ (ਰਾਜਵਿੰਦਰ ਰੌਂਤਾ)-ਬੀਤੇ ਕੱਲ੍ਹ ਨੇੜਲੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਸੋਟਾ ਮਾਰ ਕੇ ਕਤਲ ਕੀਤੇ ਗਏ ਰੌਂਤਾ ਦੇ ਨੌਜਵਾਨ ਦਵਿੰਦਰ ਸਿੰਘ ਦੇ ਮਾਪਿਆਂ ਨੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਤੱਕ ਪੁੱਤਰ ਦੀ ਲਾਸ਼ ਨੂੰ ਸਮਾਧ ਭਾਈ ਸਥਿਤ ਮਿ੍ਤਕ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਤੇ ਵਿਧਵਾਵਾਂ ਦੇ ਸੌ ਫ਼ੀਸਦੀ ਅਪਾਹਜ ਬੱਚਿਆਂ ਨੂੰ ਮਿਲਦੀ 1 ਹਜ਼ਾਰ ਰੁਪਏ ਸਹਾਇਤਾ ਹੁਣ ਹੋਈ 3 ਹਜ਼ਾਰ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)- ਲੈਫ਼ਟੀਨੈਂਟ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕ/ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚੇ ਜੋ ਕਿ 100 ਫ਼ੀਸਦੀ ਅਪਾਹਜ ਹਨ ਨੂੰ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਦੇ ਵਿਕਾਸ ਲਈ ਹੁਨਰ ਮੁਕਾਬਲੇ ਭਲਕ ਤੋਂ

ਅਜੀਤਵਾਲ, 2 ਅਗਸਤ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) 1997 ਤੋਂ ਤਕਨੀਕੀ ਸਿੱਖਿਆ ਦੇ ਵਿਕਾਸ ਲਈ ਰੂਰਲ ਖੇਤਰ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਦੱਸਿਆ ਕਿ ਸਰਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਮੋਗਾ, 2 ਅਗਸਤ (ਗੁਰਤੇਜ ਸਿੰਘ)-ਅੱਜ ਦੁਪਹਿਰ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਰਾਜੇਆਣਾ ਦੇ ਜੀ.ਟੀ. ਰੋਡ 'ਤੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਜਦੋਂ ਫ਼ਾਜ਼ਿਲਕਾ ਦੇ ਪਿੰਡ ਕੱਲਰ ਖੇੜਾ ਦੇ ਇਕੋ ਪਰਿਵਾਰ ਦੇ ਜੀਅ ਆਪਣੀ ਕਾਰ ਵਿਚ ਸਵਾਰ ਹੋ ਕੇ ਫ਼ਾਜ਼ਿਲਕਾ ਤੋਂ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੇ ਵਾਅਦੇ ਦਾ ਸਮਾਂ ਪੂਰਾ, ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਡੀਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਸ੍ਰੀ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 2 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨੂੰ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਅੱਜ ਪਹਿਲੇ ਦਿਨ ਬੱਚਿਆਂ ਦੀ ਆਉਣ ਦੀ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਸਿਰਫ਼ ਝੂਠੇ ਪਰਚੇ ਦਰਜ ਕਰਵਾ ਸਕਦਾ-ਬੰਟੀ ਰੋਮਾਣਾ

ਬਾਘਾਪੁਰਾਣਾ, 2 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦੁਆਰਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ 'ਤੇ ਕੀਤੇ ਨਾਜਾਇਜ਼ ਪਰਚਿਆਂ ਦਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਆਉਣ 'ਤੇ ਹਿਸਾਬ ਲਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ਕਰ ...

ਪੂਰੀ ਖ਼ਬਰ »

ਚੋਰ ਏ.ਟੀ.ਐਮ. ਭੰਨ ਕੇ 2 ਲੱਖ ਰੁਪਏ ਲੈ ਕੇ ਫ਼ਰਾਰ

ਅਜੀਤਵਾਲ, 2 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਚੋਰਾਂ ਨੇ ਮੁਸਤੈਦੀ ਨਾਲ ਮੋਗਾ ਬਰਨਾਲਾ ਮਾਰਗ 'ਤੇ ਪੈਂਦੇ ਪਿੰਡ ਡਾਲੇ ਬੈਂਕ ਆਫ਼ ਇੰਡੀਆ ਦੀ ਬਰਾਂਚ 'ਚੋਂ ਏ.ਟੀ.ਐਮ. ਭੰਨ ਕੇ 2 ਲੱਖ ਦਸ ਹਜਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 30 ਸਤੰਬਰ 2021 ਤੱਕ ਲਾਗੂ ਰਹਿਣਗੇ | ...

ਪੂਰੀ ਖ਼ਬਰ »

ਰੇਲ ਦੇ ਇੰਜਣ ਹੇਠ ਆਉਣ ਕਾਰਨ ਹੋਈ ਮੌਤ

ਬਾਘਾ ਪੁਰਾਣਾ, 2 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੇ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਰੇਲ ਦੇ ਇੰਜਨ ਹੇਠ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਦੀਪ ਸਿੰਘ ਗਰਾਮ ਪੰਚਾਇਤ, ਪ੍ਰਧਾਨ ਸਤਨਾਮ ਸਿੰਘ, ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਕਬੱਡੀ ਲੀਗ ਦੇ ਪ੍ਰਬੰਧਕਾਂ ਦੀ ਮੀਟਿੰਗ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੋ ਕਿ ਧਾਰਮਿਕ, ਸਮਾਜਿਕ ਕਾਰਜਾਂ ਦੇ ਨਾਲ-ਨਾਲ ਖੇਡਾਂ ਵਿਚ ਵੀ ਇਸ ਅਸਥਾਨ ਦਾ ਨਾਮ ...

ਪੂਰੀ ਖ਼ਬਰ »

ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਬੱਧਨੀ ਕਲਾਂ, 2 ਅਗਸਤ (ਸੰਜੀਵ ਕੋਛੜ)-ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਜਰਨਲ ਸਕੱਤਰ ਨਛੱਤਰ ਸਿੰਘ ਹੇਅਰ ਵਲੋਂ ਵਿਸ਼ੇਸ਼ ਤੌਰ 'ਤੇ ਖੇਤ ਮਜ਼ਦੂਰਾਂ ਦੀ ਮੀਟਿੰਗ ਸ੍ਰੀ ਗੁਰੂ ਰਾਮਦਾਸ ਸਾਹਿਬ ਗੁਰਦੁਆਰਾ ਸਾਹਿਬ ਪਿੰਡ ਬੁੱਟਰ ਪੱਤੀ ਢਿੱਲੋਂ ਵਿਖੇ ਕਰਵਾਈ ...

ਪੂਰੀ ਖ਼ਬਰ »

5 ਨੂੰ ਐਸ.ਡੀ.ਐਮ. ਦਫ਼ਤਰ ਅੱਗੇ ਲਗਾਇਆ ਜਾਵੇਗਾ ਧਰਨਾ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਰਿਲਾਇੰਸ ਪੰਪ ਰਾਜੇਆਣਾ ਵਿਖੇ ਲੱਗੇ ਪੱਕੇ ਮੋਰਚੇ 'ਤੇ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਮੀਤ ਪ੍ਰਧਾਨ ਮੋਹਲਾ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ : ਮੋਗਾ ਪੁਲਿਸ ਵਲੋਂ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਕੇ ਵੇਚਣ ਵਾਲੇ ਦੋ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਜਣੇ ਕਾਬੂ

ਮੋਗਾ, 2 ਅਗਸਤ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਕੇ ਵੇਚਣ ਵਾਲੇ ਗਰੋਹ ਦੇ ਦੋ ਜਾਣਿਆਂ ਨੂੰ 90 ਲੀਟਰ ਟਰਾਂਸਫ਼ਾਰਮਰ ਦਾ ਤੇਲ ਅਤੇ ਛੋਟਾ ਹਾਥੀ ਅਤੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 60 ਗ੍ਰਾਮ ਹੈਰੋਇਨ ਅਤੇ 1070 ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ-ਵਿਧਾਇਕ ਦਰਸ਼ਨ ਸਿੰਘ ਬਰਾੜ

ਬਾਘਾ ਪੁਰਾਣਾ, 2 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਵੈਰੋਕੇ ਵਿਖੇ ਹਲਕਾ ਵਿਧਾਇਕ ਵਲੋਂ ਕਾਂਗਰਸੀ ਪਾਰਟੀ 'ਚ ਅਕਾਲੀ ਦਲ ਪਾਰਟੀ ਛੱਡ ਕੇ ਆਏ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਕੂਲ ਖੋਲਿ੍ਹਆ

ਕੋਟ ਈਸੇ ਖਾਂ, 2 ਅਗਸਤ (ਨਿਰਮਲ ਸਿੰਘ ਕਾਲੜਾ)-ਅੱਜ ਪਹਿਲੇ ਦਿਨ ਸਰਵਹਿੱਤਕਾਰੀ ਵਿੱਦਿਆ ਮੰਦਰ ਮਸੀਤਾਂ ਰੋਡ 'ਤੇ ਸ਼ੁਰੂਆਤ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਨਾਲ ਕੀਤੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਲਾਲ ਭਗਤ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ...

ਪੂਰੀ ਖ਼ਬਰ »

ਧਾਰਮਿਕ ਜੋੜ ਮੇਲੇ ਦੇ ਸਬੰਧ 'ਚ 14 ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੋਟ ਈਸੇ ਖਾਂ, 2 ਅਗਸਤ (ਨਿਰਮਲ ਸਿੰਘ ਕਾਲੜਾ)- ਕਸਬਾ ਕੋਟ ਈਸੇ ਖਾਂ ਦੇ ਨਾਲ ਲੱਗਦੇ ਪਿੰਡ ਦੌਲੇਵਾਲਾ ਮਾਇਰ ਵਿਖੇ ਧੰਨ-ਧੰਨ ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ 'ਤੇ ਮਹੀਨਾਵਾਰ ਧਾਰਮਿਕ ਜੋੜ ਮੇਲਾ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਜੈਨ ਸੀਨੀ: ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)- ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦਾ ਬਾਰ੍ਹਵੀਂ ਜਮਾਤ ਦਾ (ਕਾਮਰਸ ਗਰੁੱਪ) ਨਤੀਜਾ ਸੌ ਫ਼ੀਸਦੀ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸੌ ਫ਼ੀਸਦੀ ਰਹੇ

ਸਮਾਧ ਭਾਈ, 2 ਅਗਸਤ (ਰਾਜਵਿੰਦਰ ਰੌਂਤਾ)-ਆਈ.ਸੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਤੇ ਬਾਰ੍ਹਵੀਂ (ਮੈਡੀਕਲ, ਨਾਨ-ਮੈਡੀਕਲ ਕਮਰਸ) ਜਮਾਤ ਦੇ ਨਤੀਜਿਆਂ 'ਚ ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਉਪਰੰਤ ਸਮੁੱਚੇ ਪੰਜਾਬ ਦੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਜ਼ਿਲ੍ਹਾ ਵਾਰ ਮੀਟਿੰਗਾਂ ਦੇ ਸਿਲਸਿਲੇ 'ਚ ਮੋਗਾ ਦੇ ਵਿਧਾਇਕ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ 'ਚ ਪੁਜ਼ੀਸ਼ਨ ਹਾਸਲ ਕੀਤੀ

ਮੋਗਾ, 2 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੀ ਬੀ.ਐਸ.ਸੀ. (ਫ਼ੈਸ਼ਨ ਡਿਜ਼ਾਇਨਿੰਗ) ਦੀ ਪ੍ਰੀਖਿਆ ਵਿਚ ਪਹਿਲੇ ਸਮੈਸਟਰ ਦੀ ਵਿਦਿਆਰਥਣ ਰਾਜਵੀਰ ਕੌਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਬੱਧਨੀ ਕਲਾਂ ਦੇ ਬਿਜਲੀ ਕਾਮਿਆਂ ਦੀ ਮੀਟਿੰਗ

ਬੱਧਨੀ ਕਲਾਂ, 2 ਅਗਸਤ (ਸੰਜੀਵ ਕੋਛੜ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬੱਧਨੀ ਕਲਾਂ ਦੇ ਬਿਜਲੀ ਕਾਮਿਆਂ ਵਲੋਂ ਸਾਂਝੀ ਮੀਟਿੰਗ ਕੀਤੀ ਗਈ | ਜਿਸ ਵਿਚ ਸੀਐਚਬੀ ਕਾਮੇ ਜਿਨ੍ਹਾਂ ਦੀ ਮਹਿਕਮੇ ਦੁਆਰਾ ਮਿਆਦ ਮਹੀਨਾ 1/07/2021 ਤੋਂ 31/07/2021 ਤੱਕ ਪੂਰੀ ਹੋਣ ਤੋਂ ਬਾਅਦ ਵੀ ...

ਪੂਰੀ ਖ਼ਬਰ »

ਜੀ ਐੱਨ. ਕਾਨਵੈਂਟ ਸਕੂਲ ਭਲੂਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਨੱਥੂਵਾਲਾ ਗਰਬੀ, 2 ਅਗਸਤ (ਸਾਧੂ ਰਾਮ ਲੰਗੇਆਣਾ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਜੀ.ਐਨ. ਕਾਨਵੈਂਟ ਸਕੂਲ ਭਲੂਰ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਸਕੂਲ ਦੇ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਂਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਰੇ ਹੀ ਬੱਚੇ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਇਸ ਮੌਕੇ ਸਕੂਲ ਚੇਅਰਮੈਨ ਨਵਦੀਪ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਦੇ ਵਫ਼ਦ ਨੇ ਮੰਗਾਂ ਸਬੰਧੀ ਵਿਧਾਇਕ ਨੂੰ ਸੌ ਾਪਿਆ ਮੰਗ-ਪੱਤਰ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਇੰਟਕ ਗਰੁੱਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਅਤੇ ਬਲਾਕ ਪ੍ਰਧਾਨ ਅਮਰਜੀਤ ਕੌਰ ਬਾਘਾ ਪੁਰਾਣਾ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੇ ...

ਪੂਰੀ ਖ਼ਬਰ »

ਸੁਰੱਖਿਆ ਦਸਤਿਆਂ 'ਚ ਭਰਤੀ ਹੋਣ ਵਾਸਤੇ ਟਰੇਨਿੰਗ ਲੈ ਰਹੇ ਨੌਜਵਾਨਾਂ ਨੂੰ ਬਲਾਕ ਬਾਘਾ ਪੁਰਾਣਾ ਕਿਸਾਨ ਆਗੂਆਂ ਨੇ ਵੰਡੀਆਂ ਖੇਡ ਕਿੱਟਾਂ

ਬਾਘਾ ਪੁਰਾਣਾ, 2 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਗੁਰਮੇਲ ਸਿੰਘ ਗੁਰੂ ਨਾਨਕ ਮਿਸ਼ਨ ਐਜੂਕੇਸ਼ਨ ਸੁਸਾਇਟੀ ਬਾਘਾ ਪੁਰਾਣਾ ਵਲੋਂ ਸੰਤ ਗੁਰਦਿਆਲ ਸਿੰਘ ਯਾਦਗਾਰੀ ਮੀਰੀ ਪੀਰੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਮੁੱਦਕੀ ਰੋਡ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਅਕਾਲੀ ਪਾਰਟੀ ਨਾਲ ਮੇਰਾ ਕੋਈ ਸਬੰਧ ਨਹੀਂ-ਗੁਰਦੀਪ ਸਿੰਘ ਜਟਾਣਾ

ਨੱਥੂਵਾਲਾ ਗਰਬੀ, 2 ਅਗਸਤ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਵਾਸੀ ਕਿਸਾਨ ਜਥੇਬੰਦੀ ਆਗੂ ਗੁਰਦੀਪ ਸਿੰਘ ਜਟਾਣਾ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਜੋ ਬੀਤੇ ਦਿਨੀਂ ਅਕਾਲੀ ਪਾਰਟੀ ਵਲੋਂ ਸਰਕਲ ਨੱਥੂਵਾਲਾ ਗਰਬੀ ਤੋਂ ਕਿਸਾਨ ਵਿੰਗ ...

ਪੂਰੀ ਖ਼ਬਰ »

ਠੇਕਾ ਚੁਕਵਾਉਣ ਲਈ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

ਬਾਘਾ ਪੁਰਾਣਾ, 2 ਅਗਸਤ (ਕ੍ਰਿਸ਼ਨ ਸਿੰਗਲਾ)-ਯੂਥ ਕਿਰਤੀ ਕਿਸਾਨ ਯੂਨੀਅਨ ਰਾਜੇਆਣਾ ਵਲੋਂ ਜੋ ਪਿੰਡ ਦੇ ਵਿਚਕਾਰ ਬੱਸ ਸਟੈਂਡ ਦੇ ਕੋਲ ਦੋ ਸ਼ਰਾਬ ਦਾ ਠੇਕਾ ਖੋਲਿ੍ਹਆ ਹੈ ਉਸ ਨੂੰ ਪਿੰਡ ਤੋਂ ਬਾਹਰ ਕਰਾਉਣ ਲਈ ਅਤੇ ਜੋ ਨਾਜਾਇਜ਼ ਬਰਾਂਚਾਂ ਪਿੰਡ ਦੇ ਵਿਚ ਖੋਲ੍ਹੀਆਂ ਹਨ, ...

ਪੂਰੀ ਖ਼ਬਰ »

ਸਕੂਲਾਂ ਵਿਚ ਮੁੜ ਪਰਤੀਆਂ ਰੌਣਕਾਂ-ਕੰਚਨ ਬਾਲਾ ਬੀ.ਪੀ.ਈ.ਓ. ਧਰਮਕੋਟ

ਕੋਟ ਈਸੇ ਖਾਂ, 2 ਅਗਸਤ (ਨਿਰਮਲ ਸਿੰਘ ਕਾਲੜਾ)-ਬਲਾਕ ਧਰਮਕੋਟ-2 ਦੇ ਬੀ.ਪੀ.ਈ.ਓ. ਸ਼੍ਰੀਮਤੀ ਕੰਚਨ ਬਾਲਾ ਨੇ ਸੂਚਨਾ ਦਿੱਤੀ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਾਰੇ ਪੰਜਾਬ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਜਗਮੋਹਨ ਸਿੰਘ ਬਰਾੜ ਜੈ ਸਿੰਘ ਵਾਲਾ ਦੇ ਧੰਨਵਾਦੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਹਲਕਾ ਬਾਘਾ ਪੁਰਾਣਾ ਦੇ ਪਿੰਡ ਜੈ ਸਿੰਘ ਵਾਲਾ ਤੋਂ ਜਗਮੋਹਨ ਸਿੰਘ ਬਰਾੜ (ਬੀ.ਬੀ.ਸੀ) ਨੂੰ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਨਿਯੁਕਤ ਕਰਨ 'ਤੇ ਸੂਬਾ ਪ੍ਰਧਾਨ ਯੂਥ ਅਕਾਲੀ ਦਲ ਬਾਦਲ ਪਰਮ ਬੰਸ ਸਿੰਘ ਬੰਟੀ ਰੋਮਾਣਾ ਦੇ ਧੰਨਵਾਦ ...

ਪੂਰੀ ਖ਼ਬਰ »

ਹਰ ਨੌਜਵਾਨ ਦਾ ਵੋਟ ਬਣਾਉਣਾ ਮੁਢਲਾ ਫ਼ਰਜ਼-ਨੋਡਲ ਅਫ਼ਸਰ

ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ-ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰਾਮ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ 'ਚ ਵੋਟਰ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ ਦੀ ਪ੍ਰੀਆ ਨੇ ਬਾਰ੍ਹਵੀਂ ਸਾਇੰਸ 'ਚੋਂ 99.2 ਫ਼ੀਸਦੀ ਅੰਕ ਲੈ ਕੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਬਾਘਾ ਪੁਰਾਣਾ, 2 ਅਗਸਤ (ਕਿ੍ਸ਼ਨ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਹਰ ਸਾਲ ਦੀ ਤਰਾਂ ਇਸ ਵਾਰ ਫਿਰ ਪੰਜਾਬ ਕੋ ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਦੀ ਪ੍ਰੀਆ ਨੇ ਸਾਇੰਸ ਗਰੁੱਪ ਵਿਚੋਂ 99.2 ਫ਼ੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸਿੰਘਪੁਰਾ ਮੁੰਨਣ ਵਾਲਿਆਂ ਨੇ ਮਾੜੇ ਸਮੇਂ 'ਚ ਵੀ 'ਆਪ' ਦਾ ਗਰਾਫ਼ ਨਹੀਂ ਡਿਗਣ ਦਿੱਤਾ-ਸਿੱਧੂ/ਕੋਛੜ

ਕੋਟ ਈਸੇ ਖਾਂ, 2 ਅਗਸਤ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਵਿਚ ਲਗਾਤਾਰ ਗਤੀਵਿਧੀਆਂ ਚਲਾ ਰਹੀ ਹੈ ਤੇ ਇਸੇ ਤਹਿਤ ਹੀ ਬਿਜਲੀ ਅੰਦੋਲਨ ਨੂੰ ਲੈ ਕੇ ਗਲੋਟੀ ਸਰਕਲ ਦੀ ਮੀਟਿੰਗ ਪਿੰਡ ਸਿੰਘਪੁਰਾ ਮੁੰਨਣ ਵਿਚ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX