ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  56 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਿਰੋਜ਼ਪੁਰ

ਨਰੇਗਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ- ਕੰਮਕਾਰ ਹੋਏ ਠੱਪ

ਗੁਰੂਹਰਸਹਾਏ, 2 ਅਗਸਤ (ਸੰਧੂ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ | ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ | ਪੇਂਡੂ ਖੇਤਰ ਦੇ 18 ਲੱਖ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ ਪਰ ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ | ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ ਕਿਧਰੇ ਵੀ ਵਫ਼ਾ ਹੁੰਦਾ ਨਜ਼ਰ ਨਹੀਂ ਆ ਰਿਹਾ | ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਗੁਰੂਹਰਸਹਾਏ ਬਲਾਕ ਪ੍ਰਧਾਨ ਅੰਜੂ ਬਾਲਾ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ 5 ਅਗਸਤ ਨੂੰ ਕੈਬਨਿਟ ਸਬ-ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ | 9 ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮ 3 ਅਤੇ 4 ਅਗਸਤ ਨੂੰ ਆਪਣੇ ਦਫ਼ਤਰਾਂ ਅੱਗੇ ਸਮੂਹਿਕ ਛੁੱਟੀ ਲੈ ਕੇ ਰੋਸ ਮੁਜ਼ਾਹਰੇ ਕਰਨਗੇ | ਇਸ ਮੌਕੇ 'ਤੇ ਲਖਵਿੰਦਰ ਸਿੰਘ, ਅਜੀਤ ਸਿੰਘ, ਹਰਪ੍ਰੀਤ ਸਿੰਘ, ਰੀਤੂ ਬਾਲਾ, ਗੌਰਵ ਕੁਮਾਰ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਗਗਨਦੀਪ ਸਿੰਘ, ਲਵਦੀਪ ਸਿੰਘ, ਸੋਨੀਆ ਰਾਣੀ, ਨਿਰਮਲਾ ਰਾਣੀ, ਗੁਰਜੰਟ ਸਿੰਘ, ਸੁਮਨਦੀਪ ਸਿੰਘ, ਰਜਿੰਦਰ ਕੁਮਾਰ, ਸੂਰਜ ਪ੍ਰਕਾਸ਼, ਦੀਪ ਸਿੰਘ, ਪ੍ਰਕਾਸ਼ ਕੌਰ, ਮੋਨਿਕਾ ਰਾਣੀ, ਰਾਜ ਰਾਣੀ, ਅਮਨਦੀਪ ਕੌਰ, ਸੁਮਨ ਰਾਣੀ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਮਨੀਸ਼ ਕੁਮਾਰ ਅਤੇ ਵੀਨਾ ਰਾਣੀ ਤੇ ਈ ਪੰਚਾਇਤ ਗੁਰਮੇਲ ਸਿੰਘ, ਬਚਿੱਤਰ ਸਿੰਘ ਮੌਜੂਦ ਸਨ |

ਸਤਲੁਜ ਦਰਿਆਈ ਖੇਤਰ 'ਚ ਰੂੜੀ ਮਾਰਕਾ ਨਾਜਾਇਜ਼ ਸ਼ਰਾਬ ਕੱਢਣ ਦਾ ਜ਼ੋਰਾਂ 'ਤੇ ਚੱਲ ਰਿਹੈ ਗੋਰਖਧੰਦਾ

ਫ਼ਿਰੋਜ਼ਪੁਰ, 2 ਅਗਸਤ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ 'ਤੇ ਸੱਪ ਵਲ ਖਾਂਦੇ ਵਗਦੇ ਸਤਲੁਜ ਦਰਿਆ ਦਾ ਕੰਢੀ ਦਰਿਆਈ ਖੇਤਰ ਨਾਜਾਇਜ਼ ਸ਼ਰਾਬ ਦਾ ਗੜ੍ਹ ਬਣ ਚੱੁਕਾ ਹੈ, ਜਿੱਥੇ ਨਿਕਲਦੀ ਨਾਜਾਇਜ਼ ਸ਼ਰਾਬ ਸਿਰਫ਼ ਨੇੜਲੇ ਇਲਾਕੇ 'ਚ ਹੀ ਨਹੀਂ, ਸਗੋਂ ...

ਪੂਰੀ ਖ਼ਬਰ »

ਬਸਤੀ ਕੇਸਰ ਸਿੰਘ ਵਾਲਾ ਦੀਆਂ ਗਲੀਆਂ ਪਾਣੀ ਨਾਲ ਭਰੀਆਂ, ਰਾਹਗੀਰ ਹੋਏ ਔਖੇ

ਗੁਰੂਹਰਸਹਾਏ, 2 ਅਗਸਤ (ਹਰਚਰਨ ਸਿੰਘ ਸੰਧੂ)- ਨੇੜਲੀ ਬਸਤੀ ਕੇਸਰ ਸਿੰਘ ਵਾਲਾ ਵਿਖੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬੁਰਾ ਹਾਲ ਹੈ, ਪੂਰਾ ਪਿੰਡ ਹੀ ਪਾਣੀ ਨਾਲ ਘਿਰਿਆ ਪਿਆ ਹੈ | ਫਿਰਨੀ ਸਮੇਤ ਕੁਝ ਹੋਰ ਗਲੀਆਂ 'ਚ ਪਾਣੀ ਖੜ੍ਹਾ ਹੋਣ ਕਾਰਨ ਪੂਰੇ ਪਿੰਡ ਵਾਸੀ ਪੇ੍ਰਸ਼ਾਨ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ 'ਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ

ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ)- ਸੀ.ਬੀ.ਐੱਸ.ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ 98.2 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਫ਼ਿਰੋਜ਼ਪੁਰ 'ਚੋਂ ਅੱਵਲ ਰਹਿਣ ਵਾਲੀ ਜੈਸਮੀਨ ਕੌਰ ਪੁੱਤਰੀ ਕੰਵਰਜੀਤ ਸਿੰਘ ਵਾਸੀ ਮਮਦੋਟ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਦੇ ਦੋ ਚੜੇ੍ਹ ਪੁਲਿਸ ਦੇ ਹੱਥੇ, 109 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)- ਸਿਟੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 109 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗਾਰੰਟੀ ਮੁਹਿੰਮ ਤਹਿਤ ਆਸ਼ੂ ਬੰਗੜ ਨੇ ਲੋਕਾਂ ਨੂੰ ਕੀਤਾ ਜਾਗਰੂਕ

ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਲੋਕਾਂ ਲਈ ਪਹਿਲੀ ਗਾਰੰਟੀ ਅਤੇ ਦਿੱਲੀ ਵਿਚ ਕੀਤੇ ਕੰਮਾਂ ਨੂੰ ਪਿੰਡ-ਪਿੰਡ, ਘਰ-ਘਰ ਤੱਕ ਲੈ ਕੇ ਜਾਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਪੁਲਿਸ ਵਲੋਂ ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਮਿਲੀ ਗੁਪਤ ਸੂਚਨਾ 'ਤੇ ਮੋਟਰਸਾਈਕਲ ਸਵਾਰ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਰੰਜਿਸ਼ ਕਾਰਨ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ ਮਮਦੋਟ ਦੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਧਾਰਾ 506/323/324 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ਬਿਆਨਾਂ ਵਿਚ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ੱਕ ਦੀ ਬਿਨ੍ਹਾ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਰਜਨੀ ...

ਪੂਰੀ ਖ਼ਬਰ »

ਪਿਸਤੌਲ ਰੱਖਣ ਦੇ ਮਾਮਲੇ 'ਚ ਇਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 2 ਅਗਸਤ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਦੇਸੀ ਪਿਸਤੌਲ ਅਤੇ ਕਾਰਤੂਸ ਰੱਖਣ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦਰਜ ਮਾਮਲੇ ਵਿਚ ਦੱਸਿਆ ਕਿ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਤੋਂ ਬਿਨਾਂ ਹੋਰ ਕਿਸੇ ਪਾਰਟੀ ਦਾ ਘਿਰਾਓ ਨਹੀਂ ਕਰਨਾ ਚਾਹੀਦਾ- ਕਿਸਾਨ ਯੂਨੀਅਨ

ਕੁੱਲਗੜ੍ਹੀ, 2 ਅਗਸਤ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ 'ਚ ਰਿਲਾਇੰਸ ਪੰਪ ਵਲੂਰ ਉੱਪਰ ਚੱਲ ਰਹੇ ਰੋਸ ਧਰਨੇ ਨੂੰ 306 ਦਿਨ ਹੋ ਗਏ ਹਨ | ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ, ਮਾਮਲਾ ਦਰਜ

ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ)- ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਕਰਿਆਨਾ ਸਟੋਰ ਤੋਂ 30 ਹਜ਼ਾਰ ਰੁਪਏ ਲੁੱਟੇ

ਖੋਸਾ ਦਲ ਸਿੰਘ, 2 ਅਗਸਤ (ਸੰਧੂ)- ਬੀਤੇ ਦਿਨ ਪਿੰਡ ਕਰਮੂਵਾਲਾ ਦੇ ਕਰਿਆਨਾ ਸਟੋਰ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੱਲੇ ਵਿਚ ਪਏ 30 ਹਜ਼ਾਰ ਰੁਪਏ ਲੁੱਟ ਲਏ | ਕਰਿਆਨਾ ਸਟੋਰ ਦੇ ਮਾਲਕ ਵਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਨੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਕਾਲਜ ਅੱਗੇ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 2 ਅਗਸਤ (ਹਰਚਰਨ ਸਿੰਘ ਸੰਧੂ)- ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਊਧਮ ਸਿੰਘ ਦਾ ਅਪਮਾਨ ਕਰਨ ਵਾਲਿਆਂ ਦੇ ਵਿਰੱੁਧ ਸ਼ਹੀਦ ਊਧਮ ਸਿੰਘ ਕਾਲਜ ਅੱਗੇ ਧਰਨਾ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਦੋਸ਼ੀਆਂ 'ਤੇ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਵਾਸੀ ਕਾਂਗਰਸ ਦੀ ਲੁੱਟ ਦਾ ਜਵਾਬ 2022 'ਚ ਦੇਣਗੇ- ਵਰਦੇਵ ਮਾਨ

ਗੁਰੂਹਰਸਹਾਏ, 2 ਅਗਸਤ (ਕਪਿਲ ਕੰਧਾਰੀ)- ਸਥਾਨਕ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਮਾਨ ਵੱਲੋਂ 'ਮੇਰਾ ਹਲਕਾ ਮੇਰਾ ਪਰਿਵਾਰ' ਮੁਹਿੰਮ ਤਹਿਤ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਉਨ੍ਹਾਂ ...

ਪੂਰੀ ਖ਼ਬਰ »

ਡੀ. ਸੀ. ਐਮ. ਗਰੱੁਪ ਨੇ ਖੋਲ੍ਹੇ ਸਕੂਲ

ਫ਼ਿਰੋਜ਼ਪੁਰ, 2 ਅਗਸਤ (ਤਪਿੰਦਰ ਸਿੰਘ)- ਕੋਵਿਡ-19 ਸਬੰਧੀ ਸਰਕਾਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀਆਂ ਪਾਲਨਾ ਕਰਦੇ ਹੋਏ ਡੀ.ਸੀ.ਐਮ. ਗਰੱੁਪ ਆਫ਼ ਸਕੂਲ ਵਲੋਂ ਆਪਣੇ ਸਮੂਹ ਸਕੂਲ ਸੋਮਵਾਰ ਨੂੰ ਮੁੜ ਖੋਲ੍ਹੇ ਗਏ, ਜਿਸ ਵਿਚ ਡੀ.ਸੀ.ਐਮ. ਦੇ ਅਧੀਨ ਆਉਣ ਵਾਲੇ ਡੀ.ਸੀ. ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਡੁੱਬਦੀ ਬੇੜੀ ਨੂੰ ਸਿੱਧੂ ਪਾਰ ਨਹੀਂ ਲਗਾ ਸਕਦਾ- ਫਰੀਦੇਵਾਲਾ

ਆਰਿਫ਼ ਕੇ, 2 ਅਗਸਤ (ਜੋਸਨ)- ਸੂਬੇ ਦੇ ਲੋਕਾਂ ਨਾਲ ਕਈ ਵਾਅਦੇ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੱੁਕਿਆ ਹੈ | ਸੂਬੇ ਵਿਚ ਕਾਂਗਰਸ ਪਾਰਟੀ ਦੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਵੀ ਪਾਰਟੀ ...

ਪੂਰੀ ਖ਼ਬਰ »

ਪਾਣੀ ਨਾਲ ਭਰੇ ਅੰਡਰ ਗਰਾਊਾਡ ਰੇਲਵੇ ਪੁਲ ਦੇ ਰਹੇ ਨੇ ਘਟਨਾਵਾਂ ਨੂੰ ਸੱਦਾ

ਫ਼ਿਰੋਜ਼ਪੁਰ, 2 ਅਗਸਤ (ਜਸਵਿੰਦਰ ਸਿੰਘ ਸੰਧੂ)- ਰੇਲਵੇ ਲਾਈਨ ਹੇਠੋਂ ਬਣਾਏ ਲਾਂਘੇ ਵਾਲੇ ਅੰਡਰ ਗਰਾਊਾਡ ਰੇਲਵੇ ਪੁਲਾਂ 'ਚ ਮੀਹਾਂ ਦਾ ਪਾਣੀ ਇਕੱਠਾ ਹੋਣ ਨਾਲ ਰਾਹਗੀਰਾਂ ਦੇ ਅਨਜਾਣ ਪੁਣੇ 'ਚ ਅਨੇਕਾਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਕੀਮਤੀ ਮਨੁੱਖੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX