ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  2 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਖੰਨਾ / ਸਮਰਾਲਾ

ਚੋਰੀ ਕੀਤੇ ਮੋਟਰਸਾਈਕਲ ਤੇ ਮੋਬਾਈਲ ਫੋਨਾਂ ਸਣੇ 3 ਵਿਅਕਤੀ ਕਾਬੂ

ਖੰਨਾ, 2 ਅਗਸਤ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ ਲੁੱਟ ਖੋਹ ਤੇ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਥਿਤ ਦੋਸ਼ੀਆਂ ਨੂੰ ਚੋਰੀ ਦੇ ਮੋਟਰਸਾਈਕਲ, ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੰਨਾ ਦੇ ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ ਮੱਲੀ ਨੇ ਕਿਹਾ ਕਿ ਥਾਣਾ ਸਿਟੀ-2 ਦੇ ਐੱਸ.ਐੱਚ.ਓ ਆਕਾਸ਼ ਦੱਤ ਦੀ ਅਗਵਾਈ ਵਿਚ ਏ.ਐੱਸ.ਆਈ ਜਗਦੇਵ ਸਿੰਘ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਅਮਲੋਹ ਰੋਡ ਸਬਜ਼ੀ ਮੰਡੀ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਦੇਵ ਨਾਥ ਉਰਫ਼ ਨਾਥ ਵਾਸੀ ਮੜ੍ਹੀਆਂ ਰੋਡ ਖੰਨਾ, ਤੇਜਵੀਰ ਸਿੰਘ ਉਰਫ਼ ਤੇਜੀ ਵਾਸੀ ਸਲਾਣਾ ਜੀਵਨ ਸਿੰਘ ਵਾਲਾ ਅਤੇ ਦਲਬੀਰ ਸਿੰਘ ਵਾਸੀ ਭਗਤ ਸਿੰਘ ਕਾਲੋਨੀ, ਖੰਨਾ ਤਿੰਨੇ ਜੋ ਮੋਟਰਸਾਈਕਲ ਚੋਰੀ ਕਰਨ, ਮੋਬਾਇਲ ਖੋਹਣ ਦੇ ਆਦੀ ਹਨ | ਅੱਜ ਵੀ ਚੋਰੀ ਕੀਤੇ ਮੋਟਰਸਾਈਕਲ ਬਿਨਾਂ ਨੰਬਰ ਤੋਂ ਅਮਲੋਹ ਚੌਂਕ ਵੱਲ ਤੋਂ ਸਬਜ਼ੀ ਮੰਡੀ ਵੱਲ ਨੂੰ ਆ ਰਹੇ ਹਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਚੋਰੀ ਕੀਤੇ ਤਿੰਨ ਮੋਟਰਸਾਈਕਲ ਅਤੇ 18 ਮੋਬਾਇਲ ਫੋਨਾਂ ਸਮੇਤ ਕਾਬੂ ਕੀਤਾ ਗਿਆ | ਡੀ.ਐੱਸ.ਪੀ ਮੱਲੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 379ਬੀ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ,ਜਿਨ੍ਹਾਂ ਕੋਲੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਮੁਖ ਮੁਨਸ਼ੀ ਹੈੱਡ ਕਾਂਸਟੇਬਲ ਸਨੋਜ ਕੁਮਾਰ ਆਦਿ ਹਾਜ਼ਰ ਸਨ |

ਦਿੱਲੀ ਦੀ ਕਿਸਾਨ ਸੰਸਦ ਦੀ ਤਰਜ਼ 'ਤੇ ਖੰਨਾ 'ਚ ਕੀਤੀ ਗਈ ਕਿਸਾਨ ਸੰਸਦ

ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਵਲੋਂ ਮਾਰਕੀਟ ਕਮੇਟੀ ਖੰਨਾ ਦੇ ਹਾਲ 'ਚ ਦਿੱਲੀ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਈ ਜਾ ਰਹੀ ਕਿਸਾਨ ਸੰਸਦ ਦੀ ਨਕਲ 'ਤੇ ਖੰਨਾ ਵਿਚ ਸਥਾਨਕ ਪੱਧਰ ਦੀ ਕਿਸਾਨ ਸੰਸਦ ਲਗਾਈ ਗਈ | ਇਸ ਕਿਸਾਨ ਸੰਸਦ ਦਾ ਉਦੇਸ਼ ...

ਪੂਰੀ ਖ਼ਬਰ »

ਭਰਾ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਪੰਚ ਅਮਰੀਕ ਸਿੰਘ ਨੇ ਦਮ ਤੋੜਿਆ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿੰਡ ਜਾਂਗਪੁਰ (ਲੁਧਿ:) ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਆਪਣੇ ਇਕ ਸਕੇ ਤੇ ਦੂਸਰੇ ਚਚੇਰੇ ਭਰਾ ਨੂੰ ਗੋਲੀਆਂ ਮਾਰਨ ਬਾਅਦ ਦਯਾਨੰਦ ਹਸਪਤਾਲ ਲੁਧਿਆਣਾ ਜ਼ੇਰੇ ਇਲਾਜ ਚਚੇਰੇ ਭਰਾਵਾਂ 'ਚੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ 'ਚੋਂ ਬੈਟਰੇ ਤੇ ਬੈਟਰੀਆਂ ਚੋਰੀ

ਖੰਨਾ, 2 ਅਗਸਤ (ਮਨਜੀਤ ਧੀਮਾਨ)-ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਜੀ.ਟੀ ਰੋਡ 'ਤੇ ਸਪੇਅਰ ਪਾਰਟਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਬੈਟਰੇ ਤੇ ਬੈਟਰੀਆਂ ਚੋਰੀ ਕਰਕੇ ਲੈ ਗਏ | ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਦੁਕਾਨਦਾਰ ਨੇ ਸਵੇਰੇ ਸੱਤ ਵਜੇ ਦੁਕਾਨ ਖੋਲ੍ਹਣ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਏ.ਡੀ.ਸੀ ਨੂੰ ਮੰਗ ਪੱਤਰ

ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ )-ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਪੁਲਿਸ ਜ਼ਿਲ੍ਹਾ ਖੰਨਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਘੁਡਾਣੀ ਰਿੰਕਾ ਦੀ ਅਗਵਾਈ 'ਚ ਏ.ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ¢ ਮੰਗ ਪੱਤਰ 'ਚ ਸ੍ਰੀ ...

ਪੂਰੀ ਖ਼ਬਰ »

ਹਰਮਨ ਸਪੋਰਟਸ ਕਲੱਬ ਵਲੋਂ ਪੰਜਾਬ ਵਿਚ 6 ਐਸਟਰੋ ਟਰਫ਼ ਲਾਉਣ ਦੀ ਮੰਗ

ਖੰਨਾ 2 ਅਗਸਤ (ਹਰਜਿੰਦਰ ਸਿੰਘ ਲਾਲ)-ਉਲੰਪਿਕ ਵਿਚ ਭਾਰਤੀ ਹਾਕੀ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਦੋਵੇਂ ਟੀਮਾਂ ਦੇ ਸੈਮੀ ਫਾਈਨਲ ਵਿਚ ਪਹੁੰਚਣ 'ਤੇ ਖੰਨਾ ਦੇ ਪ੍ਰਮੁੱਖ ਖੇਡ ਕਲੱਬ ਹਰਮਨ ਸਪੋਰਟਸ ਕਲੱਬ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟਾਈ ਗਈ¢ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਤੇ ਵਿਧਾਇਕ ਲੱਖਾ ਦੀ ਹਾਜ਼ਰੀ 'ਚ ਰਾਜਾ ਗਿੱਲ ਨੇ ਸਰਗਰਮੀਆਂ ਕੀਤੀਆਂ ਤੇਜ਼

ਕੁਹਾੜਾ/ਸਾਹਨੇਵਾਲ, 2 ਅਗਸਤ (ਸੰਦੀਪ ਸਿੰਘ ਕੁਹਾੜਾ/ਅਮਰਜੀਤ ਸਿੰਘ)-2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾ ਦੇ ਮੱਦੇ ਨਜ਼ਰ ਹਲਕਾ ਸਾਹਨੇਵਾਲ ਤੋਂ ਸੰਭਾਵੀ ਉਮੀਦਵਾਰ ਉੱਘੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ 'ਚ ਟਿਕਟ ਲਈ ...

ਪੂਰੀ ਖ਼ਬਰ »

ਸਰਕਾਰ ਨੇ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਸੰਘਰਸ਼ ਤੇਜ਼ ਹੋਵੇਗਾ- ਇੰਪਲਾਈਜ਼ ਫੈੱਡਰੇਸ਼ਨ

ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਟੇਟ ਟੈਕਨੀਕਲ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਮੁੱਖ ਆਗੂਆਂ ਵਲੋਂ ਵਿਸ਼ੇਸ਼ ਮੀਟਿੰਗ ਜਗਮੋਹਨ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਜਨਰਲ ਸਕੱਤਰ ਗੁਰਮੀਤ ਸਿੰਘ ਰਾਏਕੋਟ ਵਲੋਂ ਨਗਰ ...

ਪੂਰੀ ਖ਼ਬਰ »

ਜਰਨਲ ਮਰਚੈਂਟ ਐਸੋਸੀਏਸ਼ਨ ਤੇ ਵਪਾਰ ਸੈੱਲ ਵਲੋਂ ਵਿਧਾਇਕ ਗੁਰਕੀਰਤ ਦਾ ਸਨਮਾਨ

ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਗੋਲਡਨ ਕਲੱਬ ਵਿਚ ਜਰਨਲ ਮਰਚੈਂਟ ਐਸੋਸੀਏਸ਼ਨ ਖੰਨਾ ਤੇ ਵਪਾਰ ਸੈੱਲ ਦੇ ਪ੍ਰਧਾਨ ਸੰਜੀਵ ਕੁਮਾਰ ਕਿੱਟੂ ਵਲੋਂ ਵਿਧਾਇਕ ਗੁਰਕੀਰਤ ਸਿੰਘ ਨੂੰ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਐੱਸ.ਡੀ.ਐਮ ਦਫ਼ਤਰ ਪਾਇਲ ਵਿਖੇ ਧਰਨਾ ਸ਼ੁਰੂ

ਪਾਇਲ, 2 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੋਰਾਹਾ ਤੇ ਮਲੌਦ ਵਲੋਂ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਸਾਥੀ ਲਾਭ ਸਿੰਘ ਸਿਰਥਲਾ ਦੇ ਵਾਰਿਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਤੇ ਸੜੀ ਕਣਕ ਦਾ ਮੁਆਵਜ਼ਾ ਲੈਣ ਲਈ ...

ਪੂਰੀ ਖ਼ਬਰ »

ਪਹਿਲਾ ਪਿ੍ੰਸੀਪਲ ਤਰਸੇਮ ਬਾਹੀਆ ਯਾਦਗਾਰੀ ਭਾਸ਼ਣ 5 ਨੂੰ

ਖੰਨਾ: 2 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਅਧਿਆਪਕ ਲਹਿਰ ਦੇ ਸਵਰਗੀ ਸਿਰਕੱਢ ਆਗੂ, ਵਿਦਵਾਨ ਚਿੰਤਕ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟਰ ਅਤੇ ਸਿੱਖਿਆ ਸ਼ਾਸਤਰੀ ਪਿੰ੍ਰਸੀਪਲ ਤਰਸੇਮ ਬਾਹੀਆ ਦੀ ਯਾਦ ਵਿਚ ਸਥਾਪਤ Tਪਿ੍ੰਸੀਪਲ ਤਰਸੇਮ ਬਾਹੀਆ ਮੈਮੋਰੀਅਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਹੰਬੜਾਂ, 2 ਅਗਸਤ (ਹਰਵਿੰਦਰ ਸਿੰਘ ਮੱਕੜ)-ਸਬ ਡਿਵੀਜ਼ਨ ਹੰਬੜਾਂ ਦੇ ਪਾਵਰ ਤੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਨੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਮਰਾਲਾ, 2 ਅਗਸਤ (ਕੁਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ¢ ਸਕੂਲ 'ਚ ਸਾਇੰਸ, ਕਾਮਰਸ ਤੇ ਆਰਟਸ ਗਰੁੱਪ 'ਚ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ¢ ਮੈਡੀਕਲ ਗਰੁੱਪ 'ਚ ਪਹਿਲਾ ਸਥਾਨ ਸ਼ਾਕਸ਼ੀ ਨੇ 95.2 ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਸੰਬੰਧੀ ਸੰਤ ਆਸ਼ਰਮ ਧਬਲਾਨ ਵਿਖੇ ਮੀਟਿੰਗ

ਜੌੜੇਪੁਲ/ਜਰਗ, 2 ਅਗਸਤ (ਪਾਲਾ ਰਾਜੇਵਾਲੀਆ)-ਸ਼ਾਨਾਮੱਤੀ ਸੰਪਰਦਾ ਰਾੜਾ ਸਾਹਿਬ ਦੇ ਬਾਨੀ ਤੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ 3 ਤੋਂ 5 ਅਗਸਤ ਤੱਕ ਮਹਾਂਪੁਰਸ਼ਾਂ ਦੀ ਜਨਮ ਨਗਰੀ ਪਿੰਡ ਆਲੋਵਾਲ ਦੇ ਗੁ.ਈਸ਼ਰਸਰ ...

ਪੂਰੀ ਖ਼ਬਰ »

ਐੱਸ. ਕੇ. ਐੱਸ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸਮਰਾਲਾ, 2 ਅਗਸਤ (ਗੋਪਾਲ ਸੋਫਤ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸਕੂਲ ਨੀਲੋਂ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਸੀ. ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜੇ ਵਿਚ ਸ਼ਾਨਦਾਰ ਸਫਲਤਾ ਹਾਸਲ ਕਰਦੇ ਹੋਏ ਇਕ ਵਾਰ ਫਿਰ ਬੁਲੰਦੀਆਂ ਨੂੰ ...

ਪੂਰੀ ਖ਼ਬਰ »

ਸ਼ਹੀਦਗੜ੍ਹ ਖ਼ਾਲਸਾ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਲੌਦ, 2 ਅਗਸਤ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿਚ ਸ਼ਹੀਦਗੜ੍ਹ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਦੌਰਾਨ ਸਾਇੰਸ ਗਰੁੱਪ ਵਿਚੋਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੀ ਕੀਤੀ ਆਰਥਿਕ ਸਹਾਇਤਾ

ਮਲੌਦ, 2 ਅਗਸਤ (ਚਾਪੜਾ, ਨਿਜ਼ਾਮਪੁਰ)-ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਬਿਮਾਰ ਹੋਣ ਉਪਰੰਤ ਜਾਨ ਗੁਆਉਣ ਵਾਲੇ ਕਿਸਾਨ ਸਿਕੰਦਰ ਸਿੰਘ ਮਦਨੀਪੁਰ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ...

ਪੂਰੀ ਖ਼ਬਰ »

ਆਤਮ ਵਿੱਦਿਆ ਮੰਦਿਰ ਸਕੂਲ ਕਨੇਚ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਨੇਵਾਲ, 2 ਅਗਸਤ (ਹਰਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਆਤਮ ਵਿਦਿਆ ਮੰਦਰ ਸਕੂਲ ਕਨੇਚ ਸਾਹਨੇਵਾਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ¢ ਪਿ੍ੰਸੀਪਲ ਅੰਜੂ ਬਾਲਾ ਅਨੁਸਾਰ ਨਾਨ ਮੈਡੀਕਲ 'ਚੋਂ ਕਬੀਰ 94.8 ਫ਼ੀਸਦੀ ਅੰਕ, ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 2 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਹਰਿਓਾ ਕਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸਰਪ੍ਰਸਤ ਦਰਸ਼ਨ ਸਿੰਘ ਭਾਦਲਾ ਵੀ ...

ਪੂਰੀ ਖ਼ਬਰ »

ਚੀਮਾ ਯੂਥ ਵਿੰਗ ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ

ਖੰਨਾ/ਈਸੜੂ, 2 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਪ੍ਰਮੁੱਖ ਨੇਤਾ ਗਗਨਦੀਪ ਸਿੰਘ ਚੀਮਾ ਨੂੰ ਆਪ ਯੂਥ ਵਿੰਗ ਜਲਾ ਲੁਧਿਆਣਾ ਦਿਹਾਤੀ ਦਾ ਪ੍ਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ¢ ਨਵੇਂ ਚੁਣੇ ਪ੍ਧਾਨ ਚੀਮਾ ਨੇ ਕਿਹਾ ਕਿ ਆਪ ...

ਪੂਰੀ ਖ਼ਬਰ »

ਲਹਿਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡੇਹਲੋਂ, 2 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਗਿੱਧਾ, ਬੋਲੀਆਂ ਪਾ ਕੇ ਪੰਜਾਬੀ ਸੱਭਿਆਚਾਰ ਦਾ ਰੰਗ ਬੰਨਿ੍ਹਆ ਗਿਆ¢ ਇਸ ਸਮੇਂ ਸਰਪੰਚ ਗੁਰਜੀਤ ਸਿੰਘ ਲਹਿਰਾ ਨੇ ...

ਪੂਰੀ ਖ਼ਬਰ »

ਜਨਮ ਦਿਨ 'ਤੇ ਬੂਟੇ ਲਗਾਉਣ ਦਾ ਰੁਝਾਨ ਸ਼ਲਾਘਾਯੋਗ-ਅਟਵਾਲ

ਸਾਹਨੇਵਾਲ, 2 ਅਗਸਤ (ਹਰਜੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਮੰਡੀ ਸੁਪਰਵਾਈਜ਼ਰ ਸੁਖਬੀਰ ਸਿੰਘ ਗਰੇਵਾਲ ਵਲੋਂ ਆਪਣੇ ਜਨਮ ਦਿਨ 'ਤੇ ਘੱਟੋ -ਘੱਟ 70 ਬੂਟੇ ਲਗਾਉਣ ਦੇ ਲਏ ਫੈਸਲੇ ਦੀ ਸ਼ਲਾਘਾ ਕਰਦਿਆਂ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਦਲਜੀਤ ...

ਪੂਰੀ ਖ਼ਬਰ »

ਪੁਲਿਸ ਚੌਂਕੀ ਕੋਟਾਂ ਵਿਖੇ ਬੂਟੇ ਲਗਾਏ

ਬੀਜਾ, 2 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਹਰ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਲਈ ਸਾਨੂੰ ਵੱਡੀ ਗਿਣਤੀ ਵਿਚ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਬਿਮਾਰੀਆਂ ਤੋਂ ਬਚ ਸਕੀਏ¢ ਇਸ ਤਹਿਤ ਪੁਲਿਸ ਚੌਂਕੀ ਕੋਟਾਂ ਵਿਖੇ ਥਾਣਾ ਸਦਰ ਖੰਨਾ ਦੇ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ

ਭੂੰਦੜੀ, 2 ਅਗਸਤ (ਕੁਲਦੀਪ ਸਿੰਘ ਮਾਨ)-ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਟੀਮ ਨੂੰ 0 ਦੇ ਮੁਕਾਬਲੇ 1 ਗੋਲ ਨਾਲ ਮਾਤ ਦਿੰਦਿਆਂ ਉਲੰਪਿਕ ਦੇ ਸੈਮੀਫਾਈਨਲ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ, ਮੁੜ ਪਰਤੀ ਰੌਣਕ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦਾ ਅਸਰ ਘੱਟ ਜਾਣ ਬਾਅਦ ਅੱਜ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਸਮੇਂ ਸਕੂਲਾਂ 'ਚ ਮੁੜ ਰੌਣਕ ਪਰਤ ਆਈ | ਸ਼ਹੀਦ ਬਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਪਿੰਡ ...

ਪੂਰੀ ਖ਼ਬਰ »

ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ ਦੇ ਬਾਰ੍ਹਵੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ 'ਚ ਮੱਲਾ ਮਾਰੀਆਂ ਹਨ | ਸਕੂਲ ਪਿ੍ੰਸੀਪਲ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਿੱਥੇ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਲੋਂ ਨੈਨੀ ਕੋਰਸ ਦੀ ਫ਼ੀਸ 'ਚ ਭਾਰੀ ਛੋਟ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਿਖੇ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ 'ਨੈਨੀ ਚਾਇਲਡ ਕੇਅਰ 2021' ਦੀ ਮੰਗ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਅਤੇ ਲੱਖਾ ਦੀ ਹਾਜ਼ਰੀ 'ਚ ਕਾਂਗਰਸੀ ਆਗੂ ਰਾਜਾ ਗਿੱਲ ਨੇ ਸਰਗਰਮੀਆਂ ਕੀਤੀਆਂ ਤੇਜ

ਕੁਹਾੜਾ/ਸਾਹਨੇਵਾਲ, 2 ਅਗਸਤ (ਸੰਦੀਪ ਸਿੰਘ , ਮੰਗਲੀ)-2022 ਦੀ ਆ ਰਹੀਆਂ ਵਿਧਾਨ ਸਭਾ ਚੋਣਾ ਦੇ ਮੱਦੇ ਨਜ਼ਰ ਹਲਕਾ ਸਾਹਨੇਵਾਲ ਤੋਂ ਉੱਘੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਪੁੱਤਰ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਵਿਚ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੋਰਾਹਾ ਦਾ ਗਠਨ

ਦੋਰਾਹਾ, 2 ਅਗਸਤ (ਜਸਵੀਰ ਝੱਜ)-ਵੱਖ-ਵੱਖ ਕਿਸਾਨ ਮਜ਼ਦੂਰ, ਮੁਲਾਜ਼ਮ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 'ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਸਾਂਝਾਂ ਫ਼ਰੰਟ' ਦੋਰਾਹਾ ਦਾ ਗਠਨ ਕੀਤਾ ਗਿਆ | ਮੀਟਿੰਗ ਵਿਚ ਬੀ. ...

ਪੂਰੀ ਖ਼ਬਰ »

ਡੇਰਾ ਬਾਬਾ ਮਹਿਮਾ ਸ਼ਾਹ ਵਿਖੇੇ ਬੂਟੇ ਲਗਾਏ

ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਡੇਰਾ ਬਾਬਾ ਮਹਿਮਾ ਸ਼ਾਹ ਜੀ ਪਿੰਡ ਲੋਪੋਂ ਵਿਖੇ ਮਹੰਤ ਗੁਰਮੁਖ ਸਿੰਘ ਤੇ ਭਾਈ ਜਸਵੀਰ ਸਿੰਘ ਲੋਪੋਂ ਦੀ ਦੇਖ ਰੇਖ ਹੇਠ ਇੰਸਪੈਕਟਰ ਜਸਪ੍ਰੀਤ ਸਿੰਘ ਇੰਚਾਰਜ ਸਾਂਝ ਕੇਂਦਰ ਜ਼ਿਲ੍ਹਾ ਖੰਨਾ ਨੇ ਵਣ ਮਹਾਂ ਉਤਸਵ ਸਬੰਧੀ ਬੂਟੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਦੋਰਾਹਾ, 2 ਅਗਸਤ (ਜਸਵੀਰ ਝੱਜ)-ਸੀ. ਬੀ. ਐੱਸ. ਈ. ਵੱਲੋ. ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ ਗਏ | ਜਿਨ੍ਹਾਂ ਵਿਚ ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਚੰਗੇ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ ਗਿਆ | ਸਕੂਲ ਪਿ੍ੰਸੀਪਲ ਮੋਨਿਕਾ ...

ਪੂਰੀ ਖ਼ਬਰ »

ਰਾਏਪੁਰ ਦਾ ਕਿਸਾਨ ਅੰਦੋਲਨ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਸਨਮਾਨ

ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਕੋਆਰਡੀਨੇਟਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਨੇ ਮੋਦੀ ਸਰਕਾਰ ਵਲੋਂ ਧੱਕੇ ਨਾਲ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਮਹਾਨ ਦੀਵਾਨ ਦੇ ਤੀਸਰੇ ਦਿਨ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX