ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  12 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਬਰਨਾਲਾ

ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਡੀ. ਸੀ. ਦਫ਼ਤਰ ਅੱਗੇ ਲਗਾਇਆ ਧਰਨਾ

ਬਰਨਾਲਾ, 2 ਅਗਸਤ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਮਰਦ ਔਰਤਾਂ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਕਿ੍ਸ਼ਨ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਜਰਨੈਲ ਸਿੰਘ ਜਵੰਧਾ ਪਿੰਡੀ, ਗਗਨਦੀਪ ਸਿੰਘ ਧਨੌਲਾ ਖ਼ੁਰਦ ਆਦਿ ਆਗੂਆਂ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੰੂਹਾਂ 'ਤੇ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਮੋਰਚੇ ਦੌਰਾਨ 500 ਕਿਸਾਨ ਮਾਰੇ ਗਏ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਕਿਸਾਨੀ ਸੰਘਰਸ਼ 'ਚ ਲੰਗਰ ਦੀ ਸੇਵਾ ਕਰ ਰਹੇ ਦਰਸ਼ਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਧਨੌਲਾ ਦੀ ਦਿਲ ਦਾ ਦੌਰਾ ਪੈ ਜਾਣ ਕਰਨ ਮੌਤ ਹੋ ਗਈ ਆਗੂਆਂ ਕਿਹਾ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕਿਸਾਨ ਜਥੇਬੰਦੀ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ ਸੀ ਪਰ ਉਨ੍ਹਾਂ ਵਲੋਂ ਕੋਈ ਭਰੋਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ ਰਾਤ ਪੱਕੇ ਧਰਨੇ ਦਾ ਐਲਾਨ ਕਰ ਦਿੱਤਾ ਸੀ ਜਿਸ ਤੋ ਬਾਅਦ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਲਈ ਧਰਨੇ ਵਿਚ ਪਹੁੰਚ ਗਏ | ਲੋਕ ਰੋਹ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਕਿਯੂ ਏਕਤਾ ਉਗਰਾਹਾਂ ਦੀ ਜਥੇਬੰਦੀ ਦੀ ਹਾਜ਼ਰੀ ਵਿਚ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਦੇ ਦਿੱਤਾ, ਜਿਸ ਉਪਰੰਤ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਨਛੱਤਰ ਸਿੰਘ, ਤੇਜਾ ਸਿੰਘ, ਹਰਬੰਸ ਸਿੰਘ, ਅੰਗਰੇਜ਼ ਸਿੰਘ, ਅਜੀਤ ਸਿੰਘ, ਰਾਜ ਕੌਰ ਕੋਟਦੁੰਨਾ, ਕਿਰਨਜੀਤ ਭੈਣੀ ਜੱਸਾ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ, ਗੁਰਵਿੰਦਰ ਕੌਰ ਕਾਲੇਕੇ, ਪਰਮਜੀਤ ਕੌਰ ਕੱਟੂ, ਰੂਪ ਸਿੰਘ ਧੌਲਾ, ਜਰਨੈਲ ਸਿੰਘ ਜਵੰਧਾ ਪਿੰਡੀ ਆਦਿ ਹਾਜ਼ਰ ਸਨ |

ਸਕੂਲ ਖੁੱਲ੍ਹਣ ਨਾਲ ਮੁੜ ਰੌਣਕਾਂ ਪਰਤੀਆਂ, ਸਾਰੀਆਂ ਜਮਾਤਾਂ ਦੇ ਵਿਦਿਆਰਥੀ ਸਕੂਲ ਪੁੱਜੇ

ਬਰਨਾਲਾ, 2 ਅਗਸਤ (ਅਸ਼ੋਕ ਭਾਰਤੀ)-ਕੋਰੋਨਾ ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਦੇ ਬੰਦ ਪਏ ਸਕੂਲ ਖੁੱਲਣ ਨਾਲ ਸਕੂਲਾਂ 'ਚ ਮੁੜ ਰੌਣਕਾਂ ਪਰਤੀਆਂ ਹਨ | ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ਦਾਇਰੇ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 2 ਅਗਸਤ (ਧਰਮਪਾਲ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ 306ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਹੈ | ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਲੋਕ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਲਾਲ ਸਿੰਘ ਧਨੌਲਾ

ਧਨੌਲਾ, 2 ਅਗਸਤ (ਚੰਗਾਲ)-ਜ਼ਿਲ੍ਹਾ ਬਰਨਾਲਾ ਦੀਆਂ ਜਮਾਤੀ ਜਥੇਬੰਦੀਆਂ ਸੀਟੂ, ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਨੇ ਅੱਜ 10 ਪਿੰਡਾਂ ਵਿਚ ਝੰਡਾ ਮਾਰਚ ਕੀਤਾ | ਅੱਜ ਦੇ ਮਾਰਚ ਦੀ ਅਗਵਾਈ ਸੀਟੂ ਵਲੋਂ ਸਾਥੀ ਸ਼ੇਰ ਸਿੰਘ ਫਰਵਾਹੀ ਮੀਤ ਪ੍ਰਧਾਨ ਪੰਜਾਬ, ਸਾਥੀ ਛੋਟਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਐਕਟਿਵਾ ਸਮੇਤ ਦੋ ਕਾਬੂ, ਇਕ ਫਰਾਰ

ਬਰਨਾਲਾ, 2 ਅਗਸਤ (ਧਰਮਪਾਲ ਸਿੰਘ)-ਬਰਨਾਲਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਸੇਖਾ ਵਿਖੇ ਇਕ ਮੋਟਰ 'ਤੇ ਛਾਪੇਮਾਰੀ ਕਰ ਕੇ 19 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਤੇ ਐਕਟਿਵਾ ਸਕੂਟਰੀ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਤਪਾ ਇਲਾਕੇ ਦੇ ਸਕੂਲਾਂ 'ਚ ਹੋਈ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਵਲੋਂ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ 'ਚ ਰੱਖਦੇ ਹੋਏ ਬੀਤੇ ਦਿਨੀਂ ਕੀਤੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੱਜ ਤਪਾ ਇਲਾਕੇ ਦੇ ਸਰਕਾਰੀ ਅਤੇ ਨਿੱਜੀ ਸਕੂਲ ਖੁੱਲ੍ਹਣ ਨਾਲ ਜਿੱਥੇ ਸਕੂਲਾਂ 'ਚ ਰੌਣਕ ...

ਪੂਰੀ ਖ਼ਬਰ »

ਮੈਡੀਕਲ ਲੈਬ ਟੈਕਨੀਕਲਜ਼ ਐਸੋਸੀਏਸ਼ਨ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ

ਬਰਨਾਲਾ, 2 ਅਗਸਤ (ਰਾਜ ਪਨੇਸਰ)-ਮੈਡੀਕਲ ਲੈਬ ਟੈਕਨੀਕਲਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਆਗੂ ਦੋ ਦਿਨ ਦੀ ਕਲਮਛੋੜ ਹੜਤਾਲ 'ਤੇ ਬੈਠੇ ਹਨ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖਹਿਰਾ ਨੇ ਦੱਸਿਆ ਕਿ ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਵਲੋਂ ਹੱਕੀ ਮੰਗਾਂ ਲਈ ਦੋ ਦਿਨਾ ਹੜਤਾਲ ਅੱਜ ਤੋਂ

ਮਹਿਲ ਕਲਾਂ, 2 ਅਗਸਤ (ਤਰਸੇਮ ਸਿੰਘ ਗਹਿਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸਬ-ਡਵੀਜ਼ਨ ਮਹਿਲ ਕਲਾਂ ਦੇ ਸਰਕਲ ਪ੍ਰਧਾਨ ਚਮਕੌਰ ਸਿੰਘ ਤੇ ਚਰਨਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ)-ਮਾਲ ਵਿਭਾਗ 'ਚ ਤਾਇਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਿਲ ਹਨ ਵਲੋਂ ਮੁੜ ਤਿੰਨ ਰੋਜ਼ਾ ਹੜਤਾਲ ਕੀਤੀ ਗਈ ਹੈ ਅਤੇ ਇਸ ਹੜਤਾਲ ਕਾਰਨ ਜਿੱਥੇ ਸਬ-ਰਜਿਸਟਰਾਰ ਦੇ ਕਮਰੇ ਨੂੰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 2 ਅਗਸਤ (ਰਾਜ ਪਨੇਸਰ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਬਰਨਾਲਾ ਡੀਪੂ ਦੇ ਗੇਟ 'ਤੇ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਮੰਗਾਂ ਸਬੰਧੀ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਰੂੜੇਕੇ ਕਲਾਂ, 2 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਹਾਈ ਸਕੂਲ ਧੂਰਕੋਟ ਦੀਆਂ ਮੁੱਖ ਮੰਗਾਂ ਸਬੰਧੀ ਬਲਾਕ ਸੰਮਤੀ ਮੈਂਬਰ ਗੁਰਕੀਰਤ ਸਿੰਘ ਧਾਲੀਵਾਲ ਧੂਰਕੋਟ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਜਸਵੀਰ ਸਿੰਘ ਦੀ ਅਗਵਾਈ ਵਿਚ ਹਲਕਾ ਭਦੌੜ ਤੋਂ ਵਿਧਾਇਕ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਬਰਨਾਲਾ, 2 ਅਗਸਤ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਦੇ ਮਹਿਲਾ ਵਿੰਗ ਵਲੋਂ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਦੀ ਸਰਪ੍ਰਸਤੀ ਹੇਠ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਅਤੇ ਐੱਸ.ਡੀ. ਕਾਲਜ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਟਰੱਕ ਓਪਰੇਟਰਾਂ ਤੇ ਸੀਮਿੰਟ ਵਿਕੇ੍ਰਤਾਵਾਂ ਦਰਮਿਆਨ ਵਿਵਾਦ ਨਿੱਬੜਿਆ

ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਮੰਡੀ ਧਨੌਲਾ ਦੇ ਸੀਮਿੰਟ ਬਰੇਤੀ ਕਾਰੋਬਾਰੀਆਂ ਅਤੇ ਟਰੱਕ ਓਪਰੇਟਰਾਂ ਦਰਮਿਆਨ ਹੋਏ ਹਿੰਸਕ ਟਕਰਾਅ ਉਪਰੰਤ ਮਾਮਲਾ ਗਰਮਾ ਗਿਆ ਸੀ, ਜਿਸ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

ਸੁਨੀਤਾ ਰਾਜ ਨੇ ਪਿ੍ੰਸੀਪਲ ਵਜੋਂ ਚਾਰਜ ਸੰਭਾਲਿਆ

ਸ਼ਹਿਣਾ, 2 ਅਗਸਤ (ਸੁਰੇਸ਼ ਗੋਗੀ)-ਸ੍ਰੀਮਤੀ ਸੁਨੀਤਾ ਰਾਜ ਨੇ ਆਰ. ਪੀ. ਇੰਟਰਨੈਸ਼ਨਲ ਸਕੂਲ ਵਿਖੇ ਬਤੌਰ ਪਿ੍ੰਸੀਪਲ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਨੇ ਦੱਸਿਆ ਕਿ ਸ੍ਰੀਮਤੀ ਸੁਨੀਤਾ ਰਾਜ ਇਲਾਕੇ ਵਿਚ ਯੋਗ ਪਿ੍ੰਸੀਪਲ ...

ਪੂਰੀ ਖ਼ਬਰ »

ਵਿਧਾਇਕ ਧੌਲਾ ਨੂੰ ਸ਼ਹਿਣਾ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਦਿੱਤਾ ਮੰਗ ਪੱਤਰ

ਸ਼ਹਿਣਾ, 2 ਅਗਸਤ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਅਗਵਾਈ ਵਿਚ ਸ਼ਹਿਣਾ ਦੇ ਇਕ ਵਫ਼ਦ ਨੇ ਵਿਕਾਸ ਕਾਰਜਾਂ ਲਈ ਮੰਗ ਪੱਤਰ ਦਿੱਤਾ ਗਿਆ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੋਤਨਾ ਵਿਖੇ ਲੋਕ ਸੰਘਰਸ਼ਾਂ ਪ੍ਰਤੀ ਸੱਤਾ ਦਾ ਰਵੱਈਆ ਤੇ ਜਮਹੂਰੀ ਅਧਿਕਾਰ ਵਿਸ਼ੇ 'ਤੇ ਵਿਚਾਰ ਚਰਚਾ ਕਰਵਾਈ

ਟੱਲੇਵਾਲ, 2 ਅਗਸਤ (ਸੋਨੀ ਚੀਮਾ)-ਜਮਹੂਰੀ ਹੱਕਾਂ ਦੀ ਲਹਿਰ ਦੇ ਸੰਘਰਸ਼ਸ਼ੀਲ ਸਾਥੀ ਕੌਰ ਸਿੰਘ ਸੇਖੋਂ ਦੀ ਪਹਿਲੀ ਬਰਸੀ ਸਮੇਂ ਪਿੰਡ ਭੋਤਨਾ ਵਿਖੇ ਲੋਕ ਸੰਘਰਸ਼ਾਂ ਪ੍ਰਤੀ ਸੱਤਾ ਦਾ ਰਵੱਈਆ ਤੇ ਜਮਹੂਰੀ ਅਧਿਕਾਰ ਵਿਸ਼ੇ 'ਤੇ ਵਿਚਾਰ ਚਰਚਾ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਿਕਾਸ ਕਾਰਜ ਕਰਵਾਉਣ 'ਚ ਪੂਰੀ ਤਰ੍ਹਾਂ ਫੇਲ੍ਹ- ਦਰਬਾਰਾ ਸਿੰਘ ਗੁਰੂ

ਹੰਡਿਆਇਆ, 2 ਅਗਸਤ (ਗੁਰਜੀਤ ਸਿੰਘ ਖੁੱਡੀ)-ਸੂਬੇ ਵਿਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਵਿਕਾਸ ਕਾਰਜ ਪਿੰਡਾਂ ਤੇ ਸ਼ਹਿਰਾਂ ਵਿਚ ਠੱਪ ਪਏ ਹਨ, ਜਿਸ ਕਰ ਕੇ ਪੰਜਾਬ ਦੂਜੇ ਸੂਬਿਆਂ ਨਾਲ ਵਿਕਾਸ ਪੱਖੋਂ ਪਛੜ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ/ਗ੍ਰਾਮ ਸੇਵਕਾਂ ਤੇ ਮਗਨਰੇਗਾ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਿਚ ਕੰਮ ਕਰਦੇ ਪੰਚਾਇਤ ਸਕੱਤਰਾਂ/ਗ੍ਰਾਮ ਸੇਵਕਾਂ ਤੇ ਮਗਨਰੇਗਾ ਕਰਮਚਾਰੀ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ ਬਲਾਕ ਬਰਨਾਲਾ ਦੇ ਪ੍ਰਧਾਨ ਹਰਭਜਨ ਸਿੰਘ ਦੀ ਅਗਵਾਈ ਵਿਚ 6ਵੇਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਡੇਰਾ ਸਿਰਸਾ ਦੇ ਮੁਖੀ, ਦੋਸ਼ੀਆਂ, ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਕਾਨੂੰਨੀ ਸਜ਼ਾਵਾਂ ਦੇਣ ਤੇ ਸ਼ੋ੍ਰਮਣੀ ਕਮੇਟੀ ਦੀ 10 ਸਾਲਾਂ ...

ਪੂਰੀ ਖ਼ਬਰ »

ਵਿਧਾਇਕ ਧੌਲਾ ਨੇ ਪਿੰਡ ਬੁਰਜ ਫ਼ਤਹਿਗੜ੍ਹ ਦੇ ਵਿਕਾਸ ਕਾਰਜ ਕੀਤੇ ਮਨਜ਼ੂਰ

ਸ਼ਹਿਣਾ, 2 ਅਗਸਤ (ਸੁਰੇਸ਼ ਗੋਗੀ)-ਪਿੰਡਾਂ ਦੀਆਂ ਪੰਚਾਇਤਾਂ ਵਿਕਾਸ ਕਰਵਾਉਣ ਲਈ ਜਿਸ ਤਰ੍ਹਾਂ ਤਤਪਰ ਹਨ, ਉਸੇ ਤਰ੍ਹਾਂ ਮੈਂ ਵੀ ਹਲਕੇ ਦੇ ਵਿਕਾਸ ਲਈ ਦਿਨ ਰਾਤ ਯਤਨਸ਼ੀਲ ਹਾਂ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਬੁਰਜ ਫ਼ਤਿਹਗੜ੍ਹ ਵਿਖੇ ਪੰਚਾਇਤ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਉਣ ਲਈ ਸੌ ਾਪਿਆ ਮੰਗ ਪੱਤਰ

ਮਲੇਰਕੋਟਲਾ, 2 ਅਗਸਤ (ਕੁਠਾਲਾ)-ਸਾਹਿਬ ਗੁਰੂ ਗਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਡੇਰਾ ਮੁਖੀ ਸਮੇਤ ਦੋਸ਼ੀ ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਅਤੇ ਦਸ ਵਰਿ੍ਹਆਂ ਤੋਂ ਪੈਂਡਿੰਗ ਪਈ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਵਾ ਕੇ ਪੰਜਾਬ ਨੂੰ ਚੌਵੀ ਘੰਟੇ ਬਿਜਲੀ ਕਿਵੇਂ ਦੇਣਗੇ ਕੇਜਰੀਵਾਲ- ਝੂੰਦਾਂ

ਅਮਰਗੜ੍ਹ, 2 ਅਗਸਤ (ਜਤਿੰਦਰ ਮੰਨਵੀ)-ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਅੰਦਰ ਚੱਲ ਰਹੇ ਥਰਮਲ ਪਲਾਂਟਾਂ ਨੂੰ ਪ੍ਰਦੂਸ਼ਣ ਫੈਲਾਉਣ ਦਾ ਹਵਾਲਾ ਦੇ ਕੇ ਬੰਦ ਕਰਵਾਉਣ ਦੀ ਅਦਾਲਤ ਵਿਚ ਪਾਈ ਪਟੀਸ਼ਨ ਨੇ ਜਿੱਥੇ ਆਮ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵੈਬੀਨਾਰ ਕਰਵਾਇਆ

ਧਨੌਲਾ, 2 ਅਗਸਤ (ਚੰਗਾਲ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਨਸ਼ਾ ਮੁਕਤੀ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੇ ਪੌਲੀਟੈਕਨਿਕ ਕਾਲਜ ...

ਪੂਰੀ ਖ਼ਬਰ »

ਗੁਰਲਾਲ ਸਿੰਘ ਦੇ ਕਤਲ ਦੇ ਸਬੰਧ 'ਚ ਅਣਪਛਾਤਿਆਂ ਵਿਰੁੱਧ ਪਰਚਾ ਦਰਜ

ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਸਿਮਰਨਜੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਬੁਰਜ ਰਾਠੀ ਜ਼ਿਲ੍ਹਾ ਮਾਨਸਾ ਦੇ ਬਿਆਨ ਦੇ ਆਧਾਰ 'ਤੇ ਪਿੰਡ ਪੰਧੇਰ ਦੇ ਵਸਨੀਕ ਗੁਰਲਾਲ ਸਿੰਘ ਪੁੱਤਰ ਤੇਜਾ ਸਿੰਘ ਦੇ ਕਤਲ ਦੇ ਸਬੰਧ ਵਿਚ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਝੂਠੇ ਵਾਅਦਿਆਂ ਦੀ ਸਰਕਾਰ ਸਾਬਤ ਹੋਈ- ਗੁਰੂ

ਰੂੜੇਕੇ ਕਲਾਂ, 2 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੂਠੇ ਵਾਅਦਿਆਂ ਦੀ ਸਰਕਾਰ ਸਾਬਤ ਹੋ ਚੁੱਕੀ ਹੈ | ਧੜੇਬੰਦੀ ਦਾ ਸ਼ਿਕਾਰ ਕਾਂਗਰਸੀ ਨੇਤਾ ਪੰਜਾਬ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਦੀ ਬਜਾਏ ਆਪਸੀ ਲੜਾਈ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਨੂੰ ਅਲਵਿਦਾ ਕਹਿ ਕੇ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਂਗਰਸ ਤੇ 'ਆਪ' ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰ: 10 ਦੇ 20 ਕੁ ਕਰੀਬ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਦੀ ਪ੍ਰੇਰਨਾ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਧਨੌਲਾ ਦੀ ਚੋਣ ਹੋਈ

ਧਨੌਲਾ, 2 ਅਗਸਤ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਧਨੌਲਾ ਦੀ ਇਕੱਤਰਤਾ ਕਲੱਬ ਦੇ ਸੀਨੀਅਰ ਆਗੂ ਜਾਗਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਕਲੱਬ ਦੇ ਸਿਰਕੱਢ ਆਗੂ ਤੇ ਪ੍ਰਧਾਨ ਕਰਮਜੀਤ ਸਿੰਘ ਜੱਸੜਵਾਲੀਆ ਦੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਮਹਿਲ ਕਲਾਂ, 2 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: 295 ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬਲਿਹਾਰ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਟੱਲੇਵਾਲ, 2 ਅਗਸਤ (ਸੋਨੀ ਚੀਮਾ)-ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸੁਖਵਿੰਦਰ ਸਿੰਘ ਧੰਨਾ ਨੇ ਦੱਸਿਆ ...

ਪੂਰੀ ਖ਼ਬਰ »

ਰੰਗਕਰਮੀ ਰੇਸ਼ਮ ਚੌਹਾਨ ਨੂੰ ਸ੍ਰੀਮਤੀ ਗੁਰਦੀਪ ਕੌਰ ਢਿੱਲੋਂ ਯਾਦਗਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਟੱਲੇਵਾਲ, 2 ਅਗਸਤ (ਸੋਨੀ ਚੀਮਾ)-ਰੰਗਮੰਚ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਸਦਕਾ ਸਿਰਜਣਾ ਆਰਟ ਗਰੁੱਪ ਰਾਏਕੋਟ ਵਲੋਂ ਡਾ: ਸੋਮਪਾਲ ਹੀਰਾ ਤੇ ਪ੍ਰੋ: ਕੰਵਲ ਢਿੱਲੋਂ ਨੇ ਰੰਗਕਰਮੀ ਰੇਸ਼ਮ ਚੌਹਾਨ ਪਤਨੀ ਰਣਜੀਤ ਚੌਹਾਨ ਆਜ਼ਾਦ ਰੰਗਮੰਚ ਵਾਸੀ ਭੋਤਨਾ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ 'ਆਪ' ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ- ਉਗੋਕੇ

ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX