ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  50 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  43 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  1 minute ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਖੇਡ ਸੰਸਾਰ

ਭਾਰਤੀ ਮਹਿਲਾ ਹਾਕੀ ਟੀਮ ਨੇ ਸੁਫ਼ਨੇ ਨੂੰ ਹਕੀਕਤ 'ਚ ਬਦਲਿਆ

ਜਲੰਧਰ, 2 ਅਗਸਤ (ਸਾਬੀ)- 2 ਅਗਸਤ 2021 ਦੀ ਸਵੇਰ ਨੂੰ ਸ਼ਾਇਦ ਹੀ ਕਿਸੇ ਭਾਰਤੀ ਨੇ ਇਹ ਸੋਚਿਆ ਹੋਵੇਗਾ ਕਿ ਉਨ੍ਹਾਂ ਨੂੰ ਨੀਂਦ ਤੋਂ ਜਾਗਣ ਤੋਂ ਬਾਅਦ ਇਕ ਸੁਨਿਹਰਾ ਸੁਫਨਾ ਵੇਖਣ ਨੂੰ ਮਿਲੇਗਾ ਤੇ ਸ਼ਾਇਦ ਹੀ ਇਸ ਦੀ ਕਿਸੇ ਨੇ ਕਲਪਨਾ ਵੀ ਕੀਤੀ ਹੋਵੇ | ਹਜ਼ਾਰਾਂ ਮੀਲ ਦੂਰ ਟੋਕੀਓ ਦੀ ਨੀਲੇ ਰੰਗ ਦੀ ਟਰਫ ਤੇ ਭਾਰਤੀ ਮਹਿਲਾਵਾਂ ਨੇ ਸੁਫਨੇ ਨੂੰ ਹਕੀਕਤ 'ਚ ਬਦਲ ਕੇ ਨਵਾਂ ਇਤਿਹਾਸ ਸਿਰਜ ਦਿੱਤਾ | ਜੋ ਟੀਮ ਪਿਛਲੇ ਡੇਢ ਸਾਲ ਤੋਂ ਇਕ ਵੀ ਮੈਚ ਤੱਕ ਨਹੀਂ ਖੇਡ ਸਕੀ ਸੀ ਤੇ ਉਸ ਟੀਮ ਦੀ ਕਪਤਾਨ ਸਮੇਤ 9 ਖਿਡਾਰਨਾਂ ਕੋਰੋਨਾ ਨਾਲ ਜੂਝੀਆਂ ਸਨ ਤੇ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਉਹ ਜਿਸ ਮੁਕਾਮ 'ਤੇ ਅੱਜ ਖੜੀਆਂ ਹਨ, ਉਥੇ ਪੁੱਜਣ ਦੇ ਲਈ ਕਿੰਨੀਆਂ ਨੀਦਾਂ ਨੂੰ ਕੁਰਬਾਨ ਕੀਤਾ | ਕਈ ਲੋਕ ਇਹ ਸੋਚ ਰਹੇ ਸਨ ਕਿ ਤਿੰਨ ਵਾਰੀ ਦੀ ਉਲੰਪਿਕ ਚੈਪੀਅਨ ਪੀਲੀ ਜਰਸੀ ਵਾਲੀ ਟੀਮ (ਆਸਟਰੇਲੀਆ) ਦੇ ਅੱਗੇ ਇਨ੍ਹਾਂ ਬਾਲੜੀਆਂ ਦੀ ਦਮ ਘੁਟ ਜਾਵੇਗਾ, ਪਰ ਅੱਜ ਦਾ ਸੂਰਜ ਇਤਿਹਾਸ ਵੇਖਣ ਦੇ ਲਈ ਟੋਕੀਓ 'ਚ ਚੜਿ੍ਹਆ ਸੀ | ਮੈਚ ਦੀ ਪਹਿਲੀ ਸੀਟੀ ਵੱਜਣ ਨਾਲ ਪੂਰੇ ਮੈਦਾਨ 'ਚ ਭਾਰਤ ਦੀ ਨੀਲੀ ਜਰਸੀ ਵਾਲੀਆਂ ਆਪਣੇ ਜੌਹਰ ਵਿਖਾਉਦੀਆਂ ਰਹੀਆਂ ਤੇ ਜਿਨ੍ਹਾਂ ਲੜਕੀਆਂ ਦੇ ਨਾਮ 'ਤੇ ਉਲੰਪਿਕ ' ਵੱਧ ਖਰਾਬ ਪੈਨਾਲਟੀ ਕਾਰਨਰ ਦਾ ਰਿਕਾਰਡ ਸੀ | ਅੱਜ ਗੋਲ ਮਸ਼ੀਨ ਪੰਜਾਬਣ ਗੁਰਜੀਤ ਕੌਰ ਨੇ ਸਿਰਫ ਇਕ ਪੈਨਾਲਟੀ ਕਾਰਨਰ ਨਾਲ ਸਾਰੀ ਬਾਜ਼ੀ ਹੀ ਪਲਟ ਕੇ ਰੱਖ ਦਿੱਤੀ | ਜਦੋਂ ਸਕੋਰ ਬੋਰਡ 'ਤੇ ਭਾਰਤੀ ਟੀਮ ਦੇ ਅੱਗੇ ਜੀਰੋ ਤੋਂ 1 ਲਿਖਿਆ ਗਿਆ ਤਾਂ ਉਹ ਪਲ ਹਰ ਭਾਰਤੀ ਦੇ ਅੱਖਾਂ ਦੇ 'ਚ ਅੱਥਰੂ ਭਰ ਦੇਣ ਵਾਲਾ ਸੀ ਤੇ ਕਿ ਅਸੀਂ ਤਿੰਨ ਵਾਰੀ ਦੇ ਉਲੰਪਿਕ ਚੈਂਪੀਅਨ ਤੋਂ ਅੱਗੇ ਸੀ | ਭਾਰਤੀ ਹਾਕੀ ਟੀਮ ਨੇ ਟੋਕੀਓ ਉਲੰਪਿਕ ਦੇ ਕੁਆਟਰ ਫਾਈਨਲ ਮੁਕਾਬਲੇ 'ਚੋਂ ਵੱਡੀ ਕਾਮਯਾਬੀ ਦਰਜ ਕੀਤੀ ਤੇ ਰੀਓ ਉਲੰਪਿਕ ਦੀ ਚੈਪੀਅਨ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਸ਼ਾਨ ਨਾਲ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ ਤੇ ਇਸ ਜਿੱਤ ਦੇ ਨਾਲ ਅੱਜ ਦੇਸ਼ ਦੇ ਹਾਕੀ ਖੇਡ ਪ੍ਰੇਮੀਆਂ ਨੂੰ ਚੱਕ ਦੇ ਇੰਡੀਆ ਦੇ ਕੋਚ ਕਬੀਰ ਖਾਨ (ਸ਼ਾਹਰੁੱਖ ਖਾਨ) ਦੀ ਯਾਦ ਵੀ ਆਈ ਤੇ ਇਸ ਵੇਲੇ ਦੇ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ ਸ਼ੋਰਡ ਮਾਰਿਨ ਦੀ ਤੁਲਨਾ ਕਰੀਬ ਖਾਨ ਦੇ ਕਿਰਦਾਰ ਨਾਲ ਕੀਤੀ |
ਭਾਵੁਕ ਹੋਏ ਕੋਚ ਸ਼ੋਅਰਡ ਮਾਰੀਨੇ
ਮਹਿਲਾ ਹਾਕੀ ਟੀਮ ਦੀ ਜਿੱਤ ਡੱਚ ਕੋਚ ਮਾਰੀਜਨੇ ਸ਼ੋਅਰਡ ਲਈ ਕਾਫੀ ਅਰਥਪੂਰਨ ਸੀ | ਚਾਰ ਸਾਲ ਪਹਿਲਾਂ ਹਾਕੀ ਟੀਮ ਨਾਲ ਜੁੜਨ ਵਾਲੇ ਕੋਚ ਸ਼ੋਅਰਡ ਮਾਰੀਜਨੇ ਮੈਚ ਜਿੱਤਣ ਦੇ ਬਾਅਦ ਭਾਵੁਕ ਨਜ਼ਰ ਆਏ | ਉਹ ਕੋਨੇ 'ਚ ਖੜੇ ਹੋ ਕੇ ਆਪਣੇ ਖ਼ਿਡਾਰੀਆਂ ਨੂੰ ਟਿਕਟਿਕੀ ਲਗਾਈ ਵੇਖ ਰਹੇ ਸਨ | ਸ਼ੋਅਰਡ ਮਾਰੀਜਨੇ ਦੀ ਖੁਸ਼ੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀਆਂ ਅੱਖਾਂ 'ਚੋਂ ਲਗਾਤਾਰ ਹੰਝੂ ਨਿਕਲ ਰਹੇ ਸਨ | ਮੈਚ ਦੇ ਬਾਅਦ ਉਨ੍ਹਾਂ ਕਿਹਾ ਮੇਰਾ ਦਿਲ ਕਿਵੇਂ ਸੀ? ਇਹ ਹਾਲੇ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਕਰਨ ਦੀ ਕੋਸ਼ਿਸ਼ ਕੀਤੀ ਹੈ

ਅੰਮਿ੍ਤਸਰ ਜ਼ਿਲ੍ਹੇ ਦੀ ਗੁਰਜੀਤ ਕੌਰ ਦੇ ਪਿੰਡ ਮਿਆਦੀਆਂ 'ਚ ਖ਼ੁਸ਼ੀ ਦਾ ਮਾਹੌਲ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਟੋਕੀਓ ਉਲੰਪਿਕ 'ਚ ਅੱਜ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਹੋਏ ਬੇਹੱਦ ਰੁਮਾਂਚਕ ਮੁਕਾਬਲੇ ਵਿਚ ਇਕ ਸ਼ਾਨਦਾਰ ਗੋਲ ਦਾਗ ਕੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ 'ਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ...

ਪੂਰੀ ਖ਼ਬਰ »

6ਵੇਂ ਸਥਾਨ 'ਤੇ ਰਹੀ ਕਮਲਪ੍ਰੀਤ ਕੌਰ

ਟੋਕੀਓ, 2 ਅਗਸਤ (ਏਜੰਸੀ)- ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਟੋਕੀਓ ਉਲੰਪਿਕ 'ਚ ਵਰਦੇ ਮੀਂਹ 'ਚ ਹੋਏ ਫਾਈਨਲ 'ਚ 63.70 ਮੀਟਕ ਦਾ ਸਰਬੋਤਮ ਥ੍ਰੋ ਲਗਾ ਕੇ 6ਵੇਂ ਸਥਾਨ 'ਤੇ ਰਹੀ | ਸਨਿਚਰਵਾਰ ਨੂੰ ਕੁਆਲੀਫਾਇੰਗ ਦੌਰ 'ਚ ਦੂਸਰੇ ਸਥਾਨ 'ਤੇ ਰਹੀ ਕਮਲਪ੍ਰੀਤ ਅੱਠ ਦੌਰ ਦੇ ...

ਪੂਰੀ ਖ਼ਬਰ »

ਪਿਤਾ ਨੇ ਕਿਹਾ ਮੀਂਹ ਕਰਕੇ ਕਮਲਪ੍ਰੀਤ ਨਹੀਂ ਪ੍ਰਾਪਤ ਕਰ ਸਕੀ ਤਗਮਾ

ਸ੍ਰੀ ਮੁਕਤਸਰ ਸਾਹਿਬ, ਮਲੋਟ, ਮੰਡੀ ਕਿਲਿਆਂ ਵਾਲੀ, 2 ਅਗਸਤ (ਰਣਜੀਤ ਸਿੰਘ ਢਿੱਲੋਂ, ਅਜਮੇਰ ਸਿੰਘ ਬਰਾੜ, ਇਕਬਾਲ ਸਿੰਘ ਸ਼ਾਂਤ)-ਟੋਕੀਓ ਉਲੰਪਿਕ 'ਚ ਡਿਸਕਸ ਥਰੋ• ਮੁਕਾਬਲੇ 'ਚ 6ਵਾਂ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਕਮਲਪ੍ਰੀਤ ਕੌਰ ਪਿੰਡ ਕਬਰਵਾਲਾ ਜ਼ਿਲ•੍ਹਾ ...

ਪੂਰੀ ਖ਼ਬਰ »

ਦੌੜਾਕ ਦੁਤੀ ਚੰਦ 7ਵੇਂ ਅਤੇ ਅੰਤਿਮ ਸਥਾਨ 'ਤੇ ਰਹਿ ਕੇ ਬਾਹਰ

ਟੋਕੀਓ, 2 ਅਗਸਤ (ਏਜੰਸੀ)- ਭਾਰਤ ਦੀ ਫਰਾਟਾ ਦੌੜਾਕ ਦੁਤੀ ਚੰਦ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ਹੈ ਅਤੇ ਉਹ ਉਲੰਪਿਕ ਖੇਡਾਂ ਦੀ ਅਥਲੈਟਿਕਸ ਮੁਕਾਬਲੇ 'ਚ ਮਹਿਲਾਵਾਂ ਦੀ 200 ਮੀਟਰ ਦੌੜ 'ਚ 7ਵੇਂ ਅਤੇ ਅੰਤਿਮ ਸਥਾਨ 'ਤੇ ਰਹਿ ਕੇ ਸੈਮੀਫਾਈਨਲ ਲਈ ਕੁਆਲੀਫਾਈ ਨਹੀਂ ਕਰ ਸਕੀ ...

ਪੂਰੀ ਖ਼ਬਰ »

ਤੋਮਰ ਤੇ ਰਾਜਪੂਤ ਪੁਰਸ਼ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਦੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਨਾਕਾਮ

ਟੋਕੀਓ, 2 ਅਗਸਤ (ਏਜੰਸੀ)- ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸੰਜੀਵ ਰਾਜਪੂਤ ਸੋਮਵਾਰ ਨੂੰ ਇੱਥੇ ਪੁਰਸ਼ 50 ਮੀਟਰ ਰਾਇਫਲ ਥ੍ਰੀ ਪੁਜੀਸ਼ਨ ਦੇ ਫਾਈਨਲ 'ਚ ਜਗ੍ਹਾ ਬਣਾਉਣ 'ਚ ਨਾਕਾਮ ਰਹੇ, ਜਿਸ ਨਾਲ ਰੀਓ ਉਲੰਪਿਕ ਦੇ ਬਾਅਦ ਟੋਕੀਓ ਉਲੰਪਿਕ ਤੋਂ ਵੀ ਭਾਰਤੀ ...

ਪੂਰੀ ਖ਼ਬਰ »

ਕਮਲਪ੍ਰੀਤ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ-ਰਾਣਾ ਸੋਢੀ

ਚੰਡੀਗੜ੍ਹ, 2 ਅਗਸਤ (ਅ.ਬ.)- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ 'ਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਘੋੜਸਵਾਰੀ: ਫ਼ਵਾਦ ਮਿਰਜ਼ਾ ਵਿਅਕਤੀਗਤ ਈਵੈਂਟਸ 'ਚ 23ਵੇਂ ਸਥਾਨ 'ਤੇ ਰਹੇ

ਟੋਕੀਓ, 2 ਅਗਸਤ (ਏਜੰਸੀ)- ਭਾਰਤ ਦੇ ਫਵਾਦ ਮਿਰਜਾ ਉਲੰਪਿਕ ਦੀ ਘੋੜਸਵਾਰੀ ਮੁਕਾਬਲੇ ਦੇ ਫਾਈਨਲ 'ਚ ਪਹੁੰਚਣ ਵਾਲੇ ਭਾਰਤੀ ਬਣਨ ਦੇ ਬਾਅਦ ਈਵੈਂਟਸ ਮੁਕਾਬਲੇ 'ਚ 23ਵੇਂ ਸਥਾਨ 'ਤੇ ਰਹੇ | ਮਿਰਜਾ ਨੇ ਆਪਣੇ ਘੋੜੇ ਸਿਗਨਿਓਰ ਮੈਡੀਕਾਟ ਨਾਲ ਉਲੰਪਿਕ ਦੀ ਘੋੜਸਵਾਰੀ ਮੁਕਾਬਲੇ ...

ਪੂਰੀ ਖ਼ਬਰ »

ਪੰਜਾਬਣ ਅਥਲੀਟ ਬਲਜੀਤ ਕੌਰ ਨੇ ਕੀਤਾ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ

ਪਟਿਆਲਾ, 2 ਅਗਸਤ (ਚਹਿਲ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਕੋਚ ਗੁਰਦੇਵ ਸਿੰਘ ਨਾਗਰਾ ਦੀ ਸ਼ਾਗਿਰਦ ਬਲਜੀਤ ਕੌਰ ਨੇ 17 ਅਗਸਤ ਤੋਂ ਨੈਰੋਬੀ (ਕੀਨੀਆ) ਵਿਖੇ ਹੋਣ ਵਾਲੀ ਵਿਸ਼ਵ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦੇ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ 'ਚ ਖੇਡਣ ...

ਪੂਰੀ ਖ਼ਬਰ »

ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਤੋਂ ਕੁਸ਼ਤੀ 'ਚ ਤਗਮੇ ਦੀ ਉਮੀਦ

ਟੋਕੀਓ, 2 ਅਗਸਤ (ਏਜੰਸੀ)- ਭਾਰਤ ਦੇ ਸੱਤ ਪਹਿਲਵਾਨ ਟੋਕੀਓ ਖੇਡਾਂ 'ਚ ਜਦ ਆਪਣੇ ਅਭਿਆਨ ਦੀ ਸ਼ੁਰੂਆਤ ਕਰਨਗੇ ਤਾਂ ਸਭ ਦੀਆਂ ਨਜ਼ਰਾਂ ਪੂਨੀਆ ਅਤੇ ਵਿਨੇਸ਼ ਫੋਗਾਟ 'ਤੇ ਟਿਕੀਆਂ ਹੋਣਗੀਆਂ, ਜਿਨ੍ਹਾਂ ਨੇ ਉਲੰਪਿਕ ਤੋਂ ਪਹਿਲਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX